Punjab Breaking News LIVE: ਵਿਜੀਲੈਂਸ ਦੀ ਕਾਰਵਾਈ ਖਿਲਾਫ਼ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਖੋਲ੍ਹਿਆ ਮੋਰਚਾ, ਕੀਤਾ ਸਮੂਹਿਕ ਛੁੱਟੀ ਦਾ ਐਲਾਨ, ਪੜ੍ਹੋ ਵੱਡੀਆਂ ਖਬਰਾਂ
Punjab Breaking News, 17 August 2022 LIVE Updates: ਆਖਰ ਕਿਉਂ ਹੋਈ ਸਬ ਇੰਸਪੈਕਟਰ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਕੋਸ਼ਿਸ਼, ਸਿੱਧੂ ਮੂਸੇਵਾਲ ਦੇ ਕਤਲ ਬਾਰੇ ਨਵੇਂ ਖੁਲਾਸੇ, ਪੰਜ ਮਹੀਨਿਆਂ 'ਚ 'ਆਪ' ਸਰਕਾਰ ਇਹ ਕਰ ਵਿਖਾਇਆ
ਆਈਸੀਪੀ ਅਟਾਰੀ ਵਿਖੇ ਪਾਕਿਸਤਾਨ ਤੋਂ ਸੁੱਕੇ ਮੇਵੇ ਲੈ ਕੇ ਆਏ ਇੱਕ ਟਰੱਕ ਵਿੱਚੋਂ ਸ਼ੱਕੀ ਬਾਕਸ ਮਿਲਿਆ। ਬਾਕਸ ਨੂੰ ਚੁੰਬਕ ਨਾਲ ਟਰੱਕ ਦੀ ਚੈਸੀ ਨਾਲ ਚਿਪਕਾਇਆ ਗਿਆ ਸੀ। ਭਾਰਤੀ ਕਸਟਮ ਵਿਭਾਗ ਨੇ ਚੈਕਿੰਗ ਦੌਰਾਨ ਇਹ ਬਾਕਸ ਫੜਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹਿਮਾਚਲ ਪ੍ਰਦੇਸ਼ 'ਚ ਹੁਣ ਬਦਲਾਅ ਦਾ ਸਮਾਂ ਆ ਗਿਆ ਹੈ ਅਤੇ ਪਹਾੜੀ ਸੂਬੇ ਦੇ ਵਸਨੀਕਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਾਂਗ ਲੋਕ ਪੱਖੀ ਅਤੇ ਨਤੀਜਾ ਮੁਖੀ ਸਰਕਾਰ ਚੁਣਨ ਦੀ ਅਪੀਲ ਕੀਤੀ ਹੈ।
ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਪਿਛਲੀ ਸਰਕਾਰ ਦੌਰਾਨ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵੰਡ ਵਿੱਚ ਹੋਏ 150 ਕਰੋੜ ਰੁਪਏ ਦੇ ਕਥਿਤ ਘਪਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ ਹਨ।ਵਿਭਾਗੀ ਜਾਂਚ ਦੇ ਨਤੀਜਿਆਂ ਅਨੁਸਾਰ ਵੰਡੀਆਂ ਗਈਆਂ 90,422 ਮਸ਼ੀਨਾਂ ਵਿੱਚੋਂ 13 ਫੀਸਦੀ ਤੋਂ ਵੱਧ ਲਾਭਪਾਤਰੀਆਂ ਨੂੰ ਉਹ ਪ੍ਰਾਪਤ ਨਹੀਂ ਹੋਈਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਇਨ-ਸੀਟੂ ਮੈਨੇਜਮੈਂਟ (ਸੀ.ਆਰ.ਐਮ.) ਲਈ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਕੇਂਦਰੀ ਸੈਕਟਰ ਸਕੀਮ ਸਾਲ 2018-19 ਤੋਂ ਸਾਲ 2021-22 ਤੱਕ ਲਾਗੂ ਕੀਤੀ ਗਈ ਸੀ।
ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਪਿਛਲੀ ਸਰਕਾਰ ਦੌਰਾਨ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵੰਡ ਵਿੱਚ ਹੋਏ 150 ਕਰੋੜ ਰੁਪਏ ਦੇ ਕਥਿਤ ਘਪਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ ਹਨ।ਵਿਭਾਗੀ ਜਾਂਚ ਦੇ ਨਤੀਜਿਆਂ ਅਨੁਸਾਰ ਵੰਡੀਆਂ ਗਈਆਂ 90,422 ਮਸ਼ੀਨਾਂ ਵਿੱਚੋਂ 13 ਫੀਸਦੀ ਤੋਂ ਵੱਧ ਲਾਭਪਾਤਰੀਆਂ ਨੂੰ ਉਹ ਪ੍ਰਾਪਤ ਨਹੀਂ ਹੋਈਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਇਨ-ਸੀਟੂ ਮੈਨੇਜਮੈਂਟ (ਸੀ.ਆਰ.ਐਮ.) ਲਈ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਕੇਂਦਰੀ ਸੈਕਟਰ ਸਕੀਮ ਸਾਲ 2018-19 ਤੋਂ ਸਾਲ 2021-22 ਤੱਕ ਲਾਗੂ ਕੀਤੀ ਗਈ ਸੀ।
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੀ ਪੀਐਸਪੀਸੀਐਲ ਸਬ ਡਵੀਜ਼ਨ ਕਲਿਆਣ ਵਿੱਚ ਤਾਇਨਾਤ ਲਾਈਨਮੈਨ ਕ੍ਰਿਸ਼ਨ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਅੰਮ੍ਰਿਤਸਰ RDX IED ਮਾਮਲਾ 'ਚ ਵੱਡਾ ਅਪਡੇਟ ਸਾਹਮਣੇ ਆਇਆ ਹੈ।ਗ੍ਰਿਫ਼ਤਾਰ ਕੀਤੇ ਗਏ ਦੋਨਾਂ ਦੋਸ਼ੀਆਂ ਵਿੱਚੋਂ ਇਕ ਪੁਲਿਸ ਮੁਲਾਜ਼ਮ ਹੈ।ਕਾਬੂ ਕੀਤੇ ਪੁਲਿਸ ਮੁਲਾਜ਼ਮ ਦਾ ਨਾਮ ਹਰਪਾਲ ਸਿੰਘ ਹੈ ਅਤੇ ਉਸਦੇ ਸਾਥੀ ਦਾ ਨਾਮ ਫਤਿਹਦੀਪ ਸਿੰਘ ਹੈ।
ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਦੋਵੇਂ ਨੌਜਵਾਨ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਪਿਛਲੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ 'ਚ ਸਬ ਇੰਸਪੈਕਟਰ ਦੀ ਗੱਡੀ ਹੇਠ ਬੰਬ ਲਾਇਆ ਗਿਆ ਸੀ ਜਿਸ ਤਹਿਤ ਅੱਜ ਦੋ ਅੱਤਵਾਦੀਆਂ ਨੂੰ ਕਾਬੂ ਕੀਤਾ ਗਿਆ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਵਿਅਕਤੀ ਵੱਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਹਿਨ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰੜੀ ਨਿੰਦਾ ਕੀਤੀ ਹੈ।
ਆਮ ਆਦਮੀ ਪਾਰਟੀ ਨੇ ਹਿਮਾਚਲ ਵਾਸੀਆਂ ਨੂੰ ਪੰਜ ਗ੍ਰੰਟੀਆਂ ਦਿੱਤੀਆਂ
1. ਹਿਮਾਚਲ ਦੇ ਹਰ ਪਰਿਵਾਰ ਦੇ ਬੱਚੇ ਨੂੰ ਚੰਗੀ ਤੇ ਫਰੀ ਸਿੱਖਿਆ ਮਿਲੇਗੀ।
2. ਦਿੱਲੀ ਵਾਂਗ ਸਾਰੇ ਸਕੂਲ ਸ਼ਾਨਦਾਰ ਬਣਨਗੇ।
3. ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਨਾਜਾਇਜ਼ ਫੀਸ ਨਹੀਂ ਵਧਾਉਣ ਦਿੱਤੀ ਜਾਵੇਗੀ।
4. ਸਾਰੇ ਕੱਚੇ ਅਧਿਆਪਕ ਪੱਕੇ ਹੋਣਗੇ ਤੇ ਸਾਰੀਆਂ ਖਾਲੀ ਆਸਾਮੀਆਂ ਭਰੀਆਂ ਜਾਣਗੀਆਂ।
5. ਅਧਿਆਪਕਾਂ ਤੋਂ ਸਕੂਲ ਵਿੱਚ ਪੜ੍ਹਾਉਣ ਤੋਂ ਇਲਾਵਾ ਕੋਈ ਕੰਮ ਨਹੀਂ ਲਿਆ ਜਾਵੇਗਾ।
ਅੰਮ੍ਰਿਤਸਰ RDX IED ਮਾਮਲਾ 'ਚ ਵੱਡਾ ਅਪਡੇਟ ਮਿਲ ਰਿਹਾ ਹੈ। ਇਸ ਦੌਰਾਨ ਦੋਵੇਂ ਅੱਤਵਾਦੀ ਮਾਡਲਾਂ ਦੇ ਵਿਅਕਤੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦਿੱਲੀ ਏਅਰਪੋਰਟ ਤੋਂ ਇਨ੍ਹਾਂ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਦੋਵੇਂ ਨੌਜਵਾਨ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਪਿਛਲੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ 'ਚ ਸਬ ਇੰਸਪੈਕਟਰ ਦੀ ਗੱਡੀ ਹੇਠ ਬੰਬ ਲਾਇਆ ਗਿਆ ਸੀ ਜਿਸ ਤਹਿਤ ਅੱਜ ਦੋ ਅੱਤਵਾਦੀਆਂ ਨੂੰ ਕਾਬੂ ਕੀਤਾ ਗਿਆ ਹੈ।
ਪੰਜਾਬ 'ਚ ਖੁੱਲ੍ਹੇ ਮੁਹੱਲਾ ਕਲੀਨਿਕ 'ਤੇ CM ਭਗਵੰਤ ਮਾਨ ਦੀ ਫੋਟੋ ਨੇ ਸਿਆਸੀ ਖਲਬਲੀ ਮਚਾ ਦਿੱਤੀ ਹੈ। ਭਗਵੰਤ ਮਾਨ ਦੇ ਚੋਣ ਤੋਂ ਪਹਿਲਾਂ ਦਿੱਤੇ ਬਿਆਨ ਨੂੰ ਲੈ ਕੇ ਵਿਰੋਧੀਆਂ ਨੇ ਉਨ੍ਹਾਂ ਨੂੰ ਘੇਰ ਲਿਆ ਹੈ ਜਿਸ ਵਿੱਚ ਮਾਨ ਨੇ ਸਰਕਾਰੀ ਸਕੀਮਾਂ ਤੇ ਮੁੱਖ ਮੰਤਰੀ ਦੀ ਫੋਟੋ ਦੀ ਕਾਫੀ ਆਲੋਚਨਾ ਕੀਤੀ ਸੀ। ਮਾਨ ਨੇ ਕਿਹਾ ਸੀ ਕਿ ਮੈਂ ਚਾਹੁੰਦਾ ਹਾਂ ਕਿ ਚੈੱਕ ਵੰਡਣ ਦੀ ਫੋਟੋ ਵੀ ਨਹੀਂ ਆਉਣੀ ਚਾਹੀਦੀ। ਲੋਕਾਂ ਦਾ ਪੈਸਾ ਲੋਕਾਂ ਕੋਲ ਗਿਆ। ਇਸ ਦੇ ਨਾਲ ਹੀ ਕਾਂਗਰਸ ਨੇ ਇਸ 'ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਅਤੇ ਅਕਾਲੀਆਂ ਵਿੱਚ ਕੋਈ ਫਰਕ ਨਹੀਂ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਆਉਣਗੇ। ਉਹ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਇਹ ਹਸਪਤਾਲ ਤੇ ਖੋਜ ਕੇਂਦਰ ਮੁੱਲਾਂਪੁਰ (ਨਿਊ ਚੰਡੀਗੜ੍ਹ) ਵਿਖੇ ਬਣਿਆ ਹੈ। ਸਰਕਾਰ ਦਾ ਦਾਅਵਾ ਹੈ ਕਿ ਇਹ ਕੇਂਦਰ ਕੈਂਸਰ ਦੇ ਕਫ਼ਾਇਤੀ ਇਲਾਜ ਲਈ ਮੀਲ ਪੱਥਰ ਸਾਬਤ ਹੋਵੇਗਾ। ਇਹ ਗੁਆਂਢੀ ਸੂਬਿਆਂ ਦੇ ਕੈਂਸਰ ਮਰੀਜ਼ਾਂ ਲਈ ਵੀ ਵਰਦਾਨ ਸਾਬਤ ਹੋਵੇਗਾ।
ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਕੌਣ ਕਹਿੰਦਾ ਹੈ ਪੰਜਾਬ 'ਚੋਂ ਨਸ਼ੇ ਖਤਮ ਹੋ ਗਏ ਹਨ? ਤਰਨ ਤਾਰਨ ਦੇ ਇੱਕ ਵਿਅਕਤੀ ਨੇ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਕੇ 'ਚਿੱਟਾ' ਵੇਚਣ ਵਾਲੇ ਡਰੱਗ ਮਾਫੀਆ ਦੇ ਗਠਜੋੜ ਦਾ ਪਰਦਾਫਾਸ਼ ਕੀਤਾ ਹੈ। ਖਹਿਰਾ ਨੇ ਕਿਹਾ ਕਿ ਉਕਤ ਵਿਅਕਤੀ ਮੌਕੇ ਤੋਂ ਲਾਈਵ ਹੋ ਗਿਆ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਨੂੰ ਤੋਹਫਾ ਦਿੱਤਾ ਹੈ। ਪਟਿਆਲ਼ਾ ‘ਚ ‘ਪੰਜਾਬ ਐਵੀਏਸ਼ਨ ਮਿਊਜ਼ੀਅਮ’ ਬਣੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਪੰਜਾਬ ਐਵੀਏਸ਼ਨ ਮਿਊਜ਼ੀਅਮ’ ਬਣਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਇਸ ਕੰਮ ਲਈ ਲੋਕ ਨਿਰਮਾਣ ਵਿਭਾਗ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਮਿਊਜ਼ੀਅਮ ਸਿਵਲ ਏਅਰੋਡਰੋਮ, ਪਟਿਆਲਾ ਵਿਖੇ ਬਣਾਇਆ ਜਾਵੇਗਾ।
ਆਮ ਆਦਮੀ ਮਹੱਲਾ ਕਲੀਨਿਕ 'ਤੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸ ਦੇ ਖੁੱਲ੍ਹਣ ਤੋਂ ਲੈ ਕੇ ਚਾਲੂ ਹੋਣ ਤੱਕ ਸਿਆਸਤ ਜ਼ੋਰਾਂ 'ਤੇ ਹੈ। ਆਜ਼ਾਦੀ ਦਿਵਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਮੁਹੱਲਾ ਕਲੀਨਿਕਾਂ ਦੀ ਸੌਗਾਤ ਦਿੱਤੀ ਹੈ ਇਸ ਦੇ ਇੱਕ ਦਿਨ ਬਾਅਦ ਹੀ ਇੱਕ ਵਾਰ ਫਿਰ ਇਹ ਸੌਗਾਤ ਘੇਰੇ 'ਚ ਹੈ। ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਬੋਲਿਆ ਹੈ। ਉਹਨਾਂ ਟਵੀਟ ਕਰ ਲਿਖਿਆ ਕਿ -ਪੰਜਾਬ ਦੇ ਮੁਹੱਲਾ ਕਲੀਨਿਕ ਦੇ ਢੋਂਗ ਤੋਂ ਅਗਲੇ ਦਿਨ ਹੀ ਪਰਦਾ ਉਠ ਗਿਆ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਜੀ 100 ਟੈਸਟਾਂ ਦੀ ਗੱਲ ਕਰ ਰਹੇ ਸਨ ਪਰ ਇਹ ਝੂਠ ਨਿਕਲਿਆ, ਸਿਰਫ 41 ਟੈਸਟਾਂ ਦੀ ਸੂਚੀ ਹੈ ਜਿਨ੍ਹਾਂ ਵਿੱਚੋਂ ਇੱਕ ਵੀ ਨਹੀਂ ਹੋ ਰਿਹਾ। ਇਕ ਅਖਬਾਰ ਦੀ ਖਬਰ ਦਾ ਹਵਾਲਾ ਦਿੰਦੇ ਹੋਏ ਪਰਗਟ ਸਿੰਘ ਨੇ ਪੰਜਾਬ ਸਰਕਾਰ 'ਤੇ ਹਮਲਾ ਬੋਲਿਆ ਹੈ ਜਿਸ 'ਚ ਇਹ ਵੀ ਲਿਖਿਆ ਗਿਆ ਹੈ ਕਿ ਸੰਗਰੂਰ 'ਚ ਖੋਲ੍ਹੇ ਗਏ ਇਹਨਾਂ ਮੁਹੱਲਾ ਕਲੀਨਿਕਾਂ 'ਚੋਂ ਕਈਆਂ 'ਚ ਮਰੀਜ਼ਾਂ ਦਾ ਬੁਖਾਰ ਚੈੱਕ ਕਰਨ ਲਈ ਥਰਮਾਮੀਟਰ ਤੱਕ ਨਹੀਂ। ਮਰੀਜ਼ਾਂ ਦੇ ਬੁਖਾਰ ਦੀ ਜਾਂਚ ਅਤੇ ਲੈਬ ਟੈਸਟ ਪ੍ਰਾਈਵੇਟ ਲੈਬਾਂ ਤੋਂ ਕਰਵਾਉਣ ਲਈ ਕਿਹਾ ਜਾ ਰਿਹਾ ਹੈ।
ਪੰਜਾਬ ਪੁਲਿਸ ਵੱਲੋਂ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਹੇਠ ਬੰਬ ਲਾਉਣ ਦੀ ਘਟਨਾ ਨੂੰ ਅੱਤਵਾਦੀ ਕਾਰਵਾਈ ਕਰਾਰ ਦਿੱਤਾ ਗਿਆ ਹੈ। ਅੱਜ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਆਰਐਨ ਢੋਕੇ ਘਟਨਾ ਸਥਾਨ ਦਾ ਨਿਰੀਖਣ ਕਰਨ ਲਈ ਸਬ ਇੰਸਪੈਕਟਰ ਦਿਲਬਾਗ ਸਿੰਘ ਦੇ ਘਰ ਪਹੁੰਚੇ। ਉਨ੍ਹਾਂ ਕਿਹਾ ਕਿ ਇਹ ਇੱਕ ਅੱਤਵਾਦੀ ਘਟਨਾ ਹੀ ਹੈ। ਪੰਜਾਬ 'ਚ ਜਿੰਨੇ ਵੀ ਆਈਈਡੀ ਮਿਲੇ ਸਨ, ਉਹ ਪਾਕਿਸਤਾਨ ਤੋਂ ਹੀ ਆਏ ਸਨ।
29 ਮਈ ਦੀ ਸ਼ਾਮ ਨੂੰ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਮਾਨਸਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਹੁਣ ਸਿੱਧੂ ਮੂਸੇਵਾਲਾ ਦੇ ਕਤਲ ਦਾ ਇੱਕ ਚਸ਼ਮਦੀਦ ਗਵਾਹ ਸਾਹਮਣੇ ਆਇਆ ਹੈ। ਚਸ਼ਮਦੀਦ ਨੇ ਥਾਰ 'ਚ ਬੈਠੇ ਮੂਸੇਵਾਲਾ ਦੇ ਦੋਸਤਾਂ 'ਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਸ ਸਬੰਧੀ ਇੱਕ ਚਸ਼ਮਦੀਦ ਦੀ ਵੀਡੀਓ ਵੀ ਸਾਹਮਣੇ ਆਈ ਹੈ। ਹਾਲਾਂਕਿ ਇਸ ਸਬੰਧੀ ਪੁਲਿਸ ਤੇ ਮੂਸੇਵਾਲਾ ਦੇ ਦੋਸਤਾਂ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ। ਚਸ਼ਮਦੀਦ ਨੇ ਦੱਸਿਆ ਮੈਂ ਕਤਲ ਤੋਂ ਬਾਅਦ ਪਹੁੰਚੇ ਪੁਲਿਸ ਮੁਲਾਜ਼ਮਾਂ ਨੂੰ ਦੱਸਿਆ ਕਿ ਫਾਇਰਿੰਗ ਕਰਨ ਵਾਲੇ ਹੁਣੇ ਹੀ ਭੱਜੇ ਹਨ। ਬੋਲੈਰੋ 'ਚ ਸਵਾਰ 4 ਲੋਕ ਹਰਿਆਣਾ ਵੱਲ ਭੱਜੇ, ਜਦਕਿ 2 ਪੰਜਾਬ 'ਚ ਫਰਾਰ ਹੋ ਗਏ। ਜੇਕਰ ਪੁਲਿਸ ਨੇ ਉਸ ਸਮੇਂ ਨਾਕਾ ਲਾਇਆ ਹੁੰਦਾ ਤਾਂ ਉਨ੍ਹਾਂ ਨੇ ਫੜਿਆ ਜਾਣਾ ਸੀ।
ਪਿਛੋਕੜ
Punjab Breaking News, 17 August 2022 LIVE Updates: ਪੰਜਾਬ ਪੁਲਿਸ ਵੱਲੋਂ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਹੇਠ ਬੰਬ ਲਾਉਣ ਦੀ ਘਟਨਾ ਨੂੰ ਅੱਤਵਾਦੀ ਕਾਰਵਾਈ ਕਰਾਰ ਦਿੱਤਾ ਗਿਆ ਹੈ। ਅੱਜ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਆਰਐਨ ਢੋਕੇ ਘਟਨਾ ਸਥਾਨ ਦਾ ਨਿਰੀਖਣ ਕਰਨ ਲਈ ਸਬ ਇੰਸਪੈਕਟਰ ਦਿਲਬਾਗ ਸਿੰਘ ਦੇ ਘਰ ਪਹੁੰਚੇ। ਉਨ੍ਹਾਂ ਕਿਹਾ ਕਿ ਇਹ ਇੱਕ ਅੱਤਵਾਦੀ ਘਟਨਾ ਹੀ ਹੈ। ਪੰਜਾਬ 'ਚ ਜਿੰਨੇ ਵੀ ਆਈਈਡੀ ਮਿਲੇ ਸਨ, ਉਹ ਪਾਕਿਸਤਾਨ ਤੋਂ ਹੀ ਆਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦਿਲਬਾਗ ਸਿੰਘ ਨੂੰ ਹੀ ਨਿਸ਼ਾਨਾ ਬਣਾ ਕੇ ਆਈਈਡੀ ਲਾਇਆ ਗਿਆ ਸੀ। ਗੱਡੀ ਹੇਠ 2.700 ਵਜਨੀ ਆਈਈਡੀ ਲਾਇਆ ਗਿਆ ਸੀ। ਦਿਲਬਾਗ ਸਿੰਘ ਦੀ ਬੋਲੈਰੋ ਗੱਡੀ ਨੂੰ ਦੋ ਕਿਲੋ ਆਰਡੀਐਕਸ ਨਾਲ ਉਡਾਉਣ ਦੀ ਸਾਜਿਸ਼ ਰਚੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਗਲੇ ਕੁਝ ਘੰਟਿਆਂ 'ਚ ਸਾਰੇ ਮਾਮਲੇ ਦਾ ਖੁਲਾਸਾ ਕਰੇਗੀ। ਉਨ੍ਹਾਂ ਕਿਹਾ ਕਿ ਪੁਲਿਸ ਕੋਲ ਇਸ ਮਾਮਲੇ 'ਚ ਕਈ ਤਰਾਂ ਦੇ ਸੁਰਾਗ ਹਨ।
'ਆਪ' ਸਰਕਾਰ ਵੱਲੋਂ 5 ਮਹੀਨਿਆਂ ’ਚ ਹੀ ਵਾਅਦੇ ਪੂਰੇ ਕਰਨ ਦਾ ਦਾਅਵਾ, ਮੰਤਰੀਆਂ ਨੇ ਗਿਣਵਾਈਆਂ ਇਹ ਪ੍ਰਾਪਤੀਆਂ
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਜਨਤਾ ਸਾਹਮਣੇ ਆਪਣੇ ਪੰਜ ਮਹੀਨਿਆਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਹੈ। ਸਰਕਾਰ ਦੇ ਪੰਜ ਮੰਤਰੀਆਂ ਨੇ ਆਪਣੀਆਂ ਪ੍ਰਾਪਤੀਆਂ ਦੱਸਦਿਆਂ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਪੰਜ ਮਹੀਨਿਆਂ ’ਚ ਹੀ ਆਪਣੇ ਵਾਅਦੇ ਪੂਰੇ ਕੀਤੇ ਹਨ। ਆਓ ਜਾਣਦੇ ਹਾਂ ਮੰਤਰੀਆਂ ਨੇ ਕੀ-ਕੀ ਦਾਅਵੇ ਕੀਤੇ। 'ਆਪ' ਸਰਕਾਰ ਵੱਲੋਂ 5 ਮਹੀਨਿਆਂ ’ਚ ਹੀ ਵਾਅਦੇ ਪੂਰੇ ਕਰਨ ਦਾ ਦਾਅਵਾ, ਮੰਤਰੀਆਂ ਨੇ ਗਿਣਵਾਈਆਂ ਇਹ ਪ੍ਰਾਪਤੀਆਂ
ਮੋਦੀ ਸਰਕਾਰ ਖਿਲਾਫ ਮੁੜ ਕਿਸਾਨ ਅੰਦੋਲਨ, ਲਖੀਮਪੁਰ ਖੀਰੀ ਦੇ ਮੋਰਚੇ ਲਈ ਪੰਜਾਬ ਤੋਂ ਜਥੇ ਰਵਾਨਾ
ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਲਖੀਮਪੁਰ ਖੀਰੀ ਵਿਖੇ ਲੱਗ ਰਹੇ ਤਿੰਨ ਦਿਨਾ ਮੋਰਚੇ ਵਿੱਚ ਸ਼ਾਮਲ ਹੋਣ ਲਈ ਅੱਜ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚੋਂ ਜਥੇ ਰਵਾਨਾ ਹੋਏ। ਜਿਸ ਤਹਿਤ ਅੱਜ ਬਰਨਾਲਾ ਦੇ ਸਥਾਨਕ ਰੇਲਵੇ ਸਟੇਸ਼ਨ ਤੋਂ ਤਕਰੀਬਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਵਿਚ ਤਿੱਨ ਚਾਰ ਸੌ ਦੇ ਕਰੀਬ ਕਿਸਾਨ ਲਖੀਮਪੁਰ ਖੀਰੀ ਲਈ ਰਵਾਨਾ ਹੋਏ। ਇਸ ਦੇ ਨਾਲ ਹੀ ਕੁਝ ਹੋਰ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਜੱਥਾ ਵੀ ਸ਼ਾਮ ਨੂੰ ਪੰਜ ਵਜੇ ਬਰਨਾਲਾ ਦੇ ਸਥਾਨਕ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਵੇਗਾ। ਕਿਸਾਨਾਂ ਦਾ ਕਹਿਣਾ ਸੀ ਕਿ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਤੇ ਲਖੀਮਪੁਰ ਖੀਰੀ ਘਟਨਾਕ੍ਰਮ ਦੇ ਦੋਸ਼ੀਆਂ ਨੂੰ ਜਿਨ੍ਹਾਂ ਚ ਸਜ਼ਾ ਨਹੀਂ ਮਿਲਦੀ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਮੋਦੀ ਸਰਕਾਰ ਖਿਲਾਫ ਮੁੜ ਕਿਸਾਨ ਅੰਦੋਲਨ, ਲਖੀਮਪੁਰ ਖੀਰੀ ਦੇ ਮੋਰਚੇ ਲਈ ਪੰਜਾਬ ਤੋਂ ਜਥੇ ਰਵਾਨਾ
ਨਵਜੋਤ ਸਿੱਧੂ ਨੂੰ ਚੰਡੀਗੜ੍ਹ ਕੋਰਟ ਨੇ ਦਿੱਤੀ ਵੱਡੀ ਰਾਹਤ
ਪੰਜਾਬ ਕਾਂਗਰਸ ਆਗੂ ਨਵਜੋਤ ਸਿੱਧੂ ਨੂੰ ਚੰਡੀਗੜ੍ਹ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਚੰਡੀਗੜ੍ਹ ਅਦਾਲਤ ਵੱਲੋਂ ਉਹਨਾਂ ਵਿਰੁੱਧ ਦਾਇਰ ਮਾਣਹਾਨੀ ਦਾ ਕੇਸ ਖਾਰਜ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਚੋਣਾਂ ਦੌਰਾਨ ਪੁਲਿਸ ਮੁਲਾਜ਼ਮਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਤੋਂ ਬਾਅਦ ਚੰਡੀਗੜ੍ਹ ਪੁਲੀਸ ਦੇ ਡੀਐਸਪੀ ਦਿਲਸ਼ੇਰ ਚੰਦੇਲ ਵੱਲੋਂ ਇਹ ਕੇਸ ਦਰਜ ਕੀਤਾ ਗਿਆ ਸੀ। ਦੱਸ ਦਈਏ ਕਿ ਸਿੱਧੂ ਵੱਲੋਂ ਪੁਲਿਸ ਮੁਲਾਜ਼ਮਾਂ ਲਈ ਪੇਂਟ ਗਿੱਲੇ ਹੋਣ ਦੇ ਬਿਆਨ ਖ਼ਿਲਾਫ਼ ਇਹ ਨੋਟਿਸ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਡੀਐਸਪੀ ਨੇ ਵੀਡੀਓ ਜਾਰੀ ਕਰਕੇ ਸਿੱਧੂ ਦੇ ਬਿਆਨ ਨੂੰ ਸ਼ਰਮਨਾਕ ਕਰਾਰ ਦਿੱਤਾ ਸੀ। ਚੰਦੇਲ ਨੇ ਇਹ ਵੀ ਕਿਹਾ ਕਿ ਜੇਕਰ ਪੁਲਿਸ ਉਨ੍ਹਾਂ ਦੇ ਨਾਲ ਨਹੀਂ ਤਾਂ ਰਿਕਸ਼ਾ ਵਾਲਾ ਵੀ ਸਿੱਧੂ ਦੀ ਗੱਲ ਨਹੀਂ ਸੁਣੇਗਾ। ਨਵਜੋਤ ਸਿੱਧੂ ਨੂੰ ਚੰਡੀਗੜ੍ਹ ਕੋਰਟ ਨੇ ਦਿੱਤੀ ਵੱਡੀ ਰਾਹਤ
ਸਿੱਧੂ ਮੂਸੇਵਾਲਾ ਦੇ ਕਤਲ ਦਾ ਚਸ਼ਮਦੀਦ ਆਇਆ ਸਾਹਮਣੇ, ਥਾਰ 'ਚ ਬੈਠੇ ਦੋਸਤਾਂ 'ਤੇ ਖੜ੍ਹੇ ਕੀਤੇ ਗੰਭੀਰ ਸਵਾਲ
29 ਮਈ ਦੀ ਸ਼ਾਮ ਨੂੰ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਮਾਨਸਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਹੁਣ ਸਿੱਧੂ ਮੂਸੇਵਾਲਾ ਦੇ ਕਤਲ ਦਾ ਇੱਕ ਚਸ਼ਮਦੀਦ ਗਵਾਹ ਸਾਹਮਣੇ ਆਇਆ ਹੈ। ਚਸ਼ਮਦੀਦ ਨੇ ਥਾਰ 'ਚ ਬੈਠੇ ਮੂਸੇਵਾਲਾ ਦੇ ਦੋਸਤਾਂ 'ਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਸ ਸਬੰਧੀ ਇੱਕ ਚਸ਼ਮਦੀਦ ਦੀ ਵੀਡੀਓ ਵੀ ਸਾਹਮਣੇ ਆਈ ਹੈ। ਹਾਲਾਂਕਿ ਇਸ ਸਬੰਧੀ ਪੁਲਿਸ ਤੇ ਮੂਸੇਵਾਲਾ ਦੇ ਦੋਸਤਾਂ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ। ਚਸ਼ਮਦੀਦ ਨੇ ਦੱਸਿਆ ਮੈਂ ਕਤਲ ਤੋਂ ਬਾਅਦ ਪਹੁੰਚੇ ਪੁਲਿਸ ਮੁਲਾਜ਼ਮਾਂ ਨੂੰ ਦੱਸਿਆ ਕਿ ਫਾਇਰਿੰਗ ਕਰਨ ਵਾਲੇ ਹੁਣੇ ਹੀ ਭੱਜੇ ਹਨ। ਬੋਲੈਰੋ 'ਚ ਸਵਾਰ 4 ਲੋਕ ਹਰਿਆਣਾ ਵੱਲ ਭੱਜੇ, ਜਦਕਿ 2 ਪੰਜਾਬ 'ਚ ਫਰਾਰ ਹੋ ਗਏ। ਜੇਕਰ ਪੁਲਿਸ ਨੇ ਉਸ ਸਮੇਂ ਨਾਕਾ ਲਾਇਆ ਹੁੰਦਾ ਤਾਂ ਉਨ੍ਹਾਂ ਨੇ ਫੜਿਆ ਜਾਣਾ ਸੀ।
- - - - - - - - - Advertisement - - - - - - - - -