Punjab Breaking News LIVE: ਪੰਜਾਬ ਆਏ ਰਾਹੁਲ ਗਾਂਧੀ ਦੀ ਸੁਰੱਖਿਆ 'ਚ ਸੰਨ੍ਹ, ਰਾਹੁਲ ਗਾਂਧੀ ਨੂੰ ਪੁੱਠਾ ਪਿਆ ਭਗਵੰਤ ਮਾਨ ਨਾਲ ਪੰਗਾ, ਅਨੂਪ ਗੁਪਤਾ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ?, ਹੁਣ ਠੰਢ ਨੂੰ ਲੱਗੇਗੀ ਲਗਾਮ

Punjab Breaking News LIVE 17 January 2023: ਪੰਜਾਬ ਆਏ ਰਾਹੁਲ ਗਾਂਧੀ ਦੀ ਸੁਰੱਖਿਆ 'ਚ ਸੰਨ੍ਹ, ਰਾਹੁਲ ਗਾਂਧੀ ਨੂੰ ਪੁੱਠਾ ਪਿਆ ਭਗਵੰਤ ਮਾਨ ਨਾਲ ਪੰਗਾ, ਅਨੂਪ ਗੁਪਤਾ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ?, ਹੁਣ ਠੰਢ ਨੂੰ ਲੱਗੇਗੀ ਲਗਾਮ

ABP Sanjha Last Updated: 17 Jan 2023 04:13 PM
JP Nadda Tenure Extended: ਬੀਜੇਪੀ ਪ੍ਰਧਾਨ ਜੇਪੀ ਨੱਡਾ ਦਾ ਵਧਿਆ ਕਾਰਜਕਾਲ

ਭਾਜਪਾ ਪ੍ਰਧਾਨ ਜੇਪੀ ਨੱਡਾ ਦਾ ਕਾਰਜਕਾਲ ਜੂਨ 2024 ਤੱਕ ਵਧਾ ਦਿੱਤਾ ਗਿਆ ਹੈ। ਇਸ ਫੈਸਲੇ ਨੂੰ ਭਾਜਪਾ ਕਾਰਜਕਾਰਨੀ ਨੇ ਮਨਜ਼ੂਰੀ ਦੇ ਦਿੱਤੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰੈੱਸ ਕਾਨਫਰੰਸ 'ਚ ਇਹ ਐਲਾਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਜਗਤ ਪ੍ਰਕਾਸ਼ ਨੱਡਾ ਜੂਨ 2024 ਤੱਕ ਭਾਜਪਾ ਪ੍ਰਧਾਨ ਵਜੋਂ ਸੇਵਾ ਕਰਦੇ ਰਹਿਣਗੇ। ਦੁਨੀਆ ਦੀ ਸਭ ਤੋਂ ਵੱਡੀ ਮਹਾਮਾਰੀ ਕੋਵਿਡ ਦਾ ਸਾਹਮਣਾ ਪੂਰੀ ਦੁਨੀਆ ਨੂੰ ਕਰਨਾ ਪਿਆ। ਕੋਵਿਡ ਮਹਾਂਮਾਰੀ ਵਿੱਚ, ਭਾਜਪਾ ਮੁਖੀ ਨੇ ਹਰ ਤਰ੍ਹਾਂ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ, ਚਾਹੇ ਉਹ ਕਈ ਪਿੰਡਾਂ ਵਿੱਚ ਭੋਜਨ ਪਹੁੰਚਾਉਣ ਦੀ ਹੋਵੇ ਜਾਂ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਭੇਜਣ ਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਜੇਪੀ ਨੱਡਾ ਨੇ ਵੀ ਪੂਰੇ ਦੇਸ਼ ਵਿੱਚ ਪੀਐਮ ਮੋਦੀ ਦੀ ਲੋਕਪ੍ਰਿਯਤਾ ਵਧਾਉਣ ਵਿੱਚ ਯੋਗਦਾਨ ਪਾਇਆ ਹੈ।

Rahul Gandhi Press Conference : 'ਮੈਂ RSS ਦੇ ਦਫ਼ਤਰ ਨਹੀਂ ਜਾ ਸਕਦੈ , ਮੇਰਾ ਗਲਾ ਕੱਟਣਾ ਪਏਗਾ'

ਪੰਜਾਬ ਦੇ ਹੁਸ਼ਿਆਰਪੁਰ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੇਸ਼ 'ਚ ਅਮੀਰਾਂ ਅਤੇ ਗਰੀਬਾਂ ਵਿਚਕਾਰ ਵੱਧ ਰਹੇ ਪਾੜੇ ਦਾ ਮੁੱਦਾ ਚੁੱਕਿਆ ਹੈ। ਰਾਹੁਲ ਗਾਂਧੀ ਨੇ ਕਿਹਾ, ਦੇਸ਼ ਦੇ 1 ਫੀਸਦੀ ਲੋਕਾਂ ਕੋਲ ਦੇਸ਼ ਦੀ 40 ਫੀਸਦੀ ਦੌਲਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ 21 ਲੋਕਾਂ ਕੋਲ ਓਨਾ ਹੀ ਪੈਸਾ ਹੈ ,ਜਿੰਨਾ 70 ਕਰੋੜ ਲੋਕਾਂ ਕੋਲ ਹੈ। ਭਾਰਤ ਜੋੜੋ ਯਾਤਰਾ ਦੇ ਤਹਿਤ ਕਾਂਗਰਸ ਨੇਤਾ ਰਾਹੁਲ ਗਾਂਧੀ ਇਸ ਸਮੇਂ ਪੰਜਾਬ ਦੇ ਹੁਸ਼ਿਆਰਪੁਰ 'ਚ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਇਹ ਪ੍ਰੈਸ ਕਾਨਫਰੰਸ ਪਹਿਲਾਂ ਕੀਤੀ ਜਾਣੀ ਸੀ ਪਰ ਫੇਰੀ ਦੌਰਾਨ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਦੀ ਮੌਤ ਤੋਂ ਬਾਅਦ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਭਾਰਤ ਜੋੜੋ ਯਾਤਰਾ ਨੂੰ 4 ਮਹੀਨੇ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੱਲ ਪੰਜਾਬ ਤੋਂ ਨਿਕਲ ਕੇ ਹਿਮਾਚਲ 'ਚ ਦਾਖਿਲ ਹੋਵਾਂਗੇ।  ਯਾਤਰਾ ਦੇ ਤਿਨ ਹੀ ਮੁੱਦੇ ਹਨ। 

Harpal Cheema in court: ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਮੋਗਾ ਅਦਾਲਤ 'ਚ ਭੁਗਤੀ ਪੇਸ਼ੀ, ਸਾਬਾਕਾ ਵਿਧਾਇਕ 'ਤੇ ਪੈਸੇ ਹੜੱਪਣ ਦੇ ਲਾਏ ਸੀ ਦੋਸ਼

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਇੱਕ ਮਾਮਲੇ ਵਿੱਚ ਮੋਗਾ ਦੀ ਅਦਾਲਤ ਦੇ ਵਿੱਚ ਪੇਸ਼ ਹੋਏ। ਮਾਮਲਾ 2020 ਦਾ ਹੈ, ਜਦੋਂ ਤਤਕਾਲੀ ਵਿਧਾਇਕ ਹਰਜੋਤ ਕਮਲ ਖਿਲਾਫ਼ 10 ਜੂਨ 2020 ਨੂੰ ਚੰਡੀਗੜ੍ਹ 'ਚ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਕੇ ਇਲਜ਼ਾਮ ਲਾਏ ਸੀ। ਉਨ੍ਹਾਂ 105 ਨੰਬਰ ਹਾਈਵੇਅ ਦੀ ਜ਼ਮੀਨ ਐਕਵਾਇਰ ਕਰਨ ਦੇ ਮਾਮਲੇ 'ਚ ਐਕਸਿਸ ਬੈਂਕ ਖਾਤੇ 'ਚ 300 ਕਰੋੜ ਤੋਂ ਵੱਧ ਦੀ ਰਕਮ ਜਮ੍ਹਾ ਕਰਵਾਉਣ ਦੇ ਇਲਜ਼ਾਮ ਲਾਏ ਸੀ। ਇਸ ਦੇ ਚਲਦਿਆਂ ਉਨ੍ਹਾੰ ਅਦਾਲਤ 'ਚ 499,500 ਆਈਪੀਸੀ ਦੇ ਤਹਿਤ ਸ਼ਿਕਾਇਤ ਦਰਜ ਕਰਵਾਈ ਗਈ ਸੀ।

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਵੱਡਾ ਫੈਸਲਾ, ਜ਼ੀਰਾ ਸ਼ਰਾਬ ਫੈਕਟਰੀ ਹੋਏਗੀ ਬੰਦ 

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਹੈ ਕਿ ਜ਼ੀਰਾ ਸ਼ਰਾਬ ਫੈਕਟਰੀ ਬੰਦ ਹੋਏਗੀ। ਕਿਸਾਨ ਤੇ ਪਿੰਡਾਂ ਦੇ ਲੋਕ ਲੰਬੇ ਸਮੇਂ ਤੋਂ ਜ਼ੀਰਾ ਸ਼ਰਾਬ ਫੈਕਟਰੀ ਖਿਲਾਫ ਸੰਘਰਸ਼ ਕਰ ਰਹੇ ਹਨ। ਪੰਜਾਬ ਸਰਕਾਰ ਇਸ ਮਾਮਲੇ ਉੱਪਰ ਕਸੂਤੀ ਘਿਰੀ ਹੋਈ ਸੀ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਤਾਵਰਨ ਤੇ ਧਰਤੀ ਹੇਠਲੇ ਪਾਣੀ ਦੇ ਦੂਸ਼ਿਤ ਹੋਣ ਦਾ ਹਵਾਲਾ ਦੇ ਕੇ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦਾ ਫੈਸਲਾ ਲਿਆ ਹੈ। ਇਹ ਮਾਮਲਾ ਹਾਈਕੋਰਟ ਵਿੱਚ ਸੁਣਵਾਈ ਅਧੀਨ ਹੈ। ਅਦਾਲਤ ਨੇ ਪੰਜਾਬ ਸਰਕਾਰ ਤੋਂ ਜਵਾਬ-ਤਲਬੀ ਕੀਤੀ ਸੀ। 

Gurkeerat Singh Kotli: ਕੋਟਲੀ ਨੇ ਵਿਧਾਇਕ ਗਿਆਸਪੁਰਾ 'ਤੇ ਲਾਏ ਗੰਭੀਰ ਇਲਜ਼ਾਮ

 : ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਖੰਨਾ ਦੇ ਐਸਐਸਪੀ ਨੂੰ ਬਦਲਣ ਦੇ ਮਾਮਲੇ 'ਚ ਹੁਣ ਸਿਆਸਤ ਭਖ ਗਈ ਹੈ। ਇਸ ਮਾਮਲੇ 'ਚ ਕਾਂਗਰਸ ਅਫ਼ਸਰਸ਼ਾਹੀ ਦੇ ਹੱਕ 'ਚ ਖੜ੍ਹ ਗਈ ਹੈ। ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਐਸਐਸਪੀ ਖੰਨਾ ਦੇ ਕੰਮ ਦੀ ਤਾਰੀਫ਼ ਕਰਦੇ ਹੋਏ ਆਪ ਵਿਧਾਇਕ ਗਿਆਸਪੁਰਾ ਉਪਰ ਦੂਸ਼ਣਬਾਜੀ ਦੇ ਇਲਜ਼ਾਮ ਲਾਏ ਹਨ। ਗਿਆਸਪੁਰਾ ਦੇ ਅਸਤੀਫੇ ਦੀ ਮੰਗ ਕੀਤੀ ਗਈ। ਉੱਥੇ ਹੀ ਰਾਹੁਲ ਗਾਂਧੀ ਦੀ ਸੁਰੱਖਿਆ 'ਚ ਚੂਕ ਮਾਮਲੇ 'ਚ ਕੋਟਲੀ ਨੇ ਕਿਹਾ ਕਿ ਇਹ ਗੰਭੀਰ ਮਸਲਾ ਹੈ।

Chandigarh Mayor Election: ਭਾਜਪਾ ਦੇ ਅਨੂਪ ਗੁਪਤਾ ਚੰਡੀਗੜ੍ਹ ਨਗਰ ਨਿਗਮ (MC) ਦੇ ਨਵੇਂ ਮੇਅਰ ਬਣੇ

 ਭਾਜਪਾ ਦੇ ਅਨੂਪ ਗੁਪਤਾ ਚੰਡੀਗੜ੍ਹ ਨਗਰ ਨਿਗਮ (MC) ਦੇ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਜਸਬੀਰ ਲਾਡੀ ਨੂੰ ਹਰਾਇਆ ਹੈ। 

Punjab News: ਕਿਸਾਨਾਂ 'ਤੇ ਨਹੀਂ ਪਏਗੀ ਨਕਲੀ ਬੀਜ਼ਾਂ ਦੀ ਮਾਰ, ਪੰਜਾਬ ਸਰਕਾਰ ਵੱਲੋਂ ਮੋਬਾਈਲ ਐਪ ‘ਬੀਜ’ ਲਾਂਚ 

ਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਲਈ ਮੋਬਾਈਲ ਐਪ ‘ਬੀਜ’ ਲਾਂਚ ਕੀਤੀ ਤਾਂ ਜੋ ਉਹ ਇਸ ਗੱਲ ਦੀ ਜਾਣਕਾਰੀ ਹਾਸਲ ਕਰ ਸਕਣ ਕਿ ਉਨ੍ਹਾਂ ਵੱਲੋਂ ਖਰੀਦਿਆ ਗਿਆ ਬੀਜ ਮਨਜ਼ੂਰਸ਼ੁਦਾ ਹੈ ਜਾਂ ਨਹੀਂ। ਇਸ ਐਪ ਨੂੰ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲਾਂਚ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਕਪਾਹ ਉਤਪਾਦਕਾਂ ਨੂੰ ਗੈਰ-ਮਨਜ਼ੂਰਸ਼ੁਦਾ ਬੀਜ ਖਰੀਦ ਕੇ ਭਾਰੀ ਨੁਕਸਾਨ ਝੱਲਣਾ ਪਿਆ ਤੇ ਇਸ ਤੋਂ ਬਚਣ ਲਈ ਸਰਕਾਰ ਨੇ ਇਹ ਐਪ ਲਾਂਚ ਕੀਤੀ ਹੈ।

Punjab News: ਰਾਹੁਲ ਗਾਂਧੀ ਨੂੰ ਪੁੱਠਾ ਪੈ ਗਿਆ ਭਗਵੰਤ ਮਾਨ ਨਾਲ ਪੰਗਾ

ਭਾਰਤ ਜੋੜੋ ਯਾਤਰਾ' 'ਤੇ ਪੰਜਾਬ ਆਏ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਗਾ ਪੁੱਠਾ ਪੈ ਗਿਆ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨੂੰ ਨਸੀਹਤ ਦੇਣ ਦੀ ਕੋਸ਼ਿਸ਼ ਕੀਤੀ ਕਿ ਉਨ੍ਹਾਂ ਨੂੰ ਕਿਸੇ ਦੇ ਰਿਮੋਟ ਕੰਟਰੋਲ ਹੇਠ ਨਹੀਂ ਰਹਿਣਾ ਚਾਹੀਦਾ ਤੇ ਆਜ਼ਾਦ ਢੰਗ ਨਾਲ ਸਰਕਾਰ ਚਲਾਉਣੀ ਚਾਹੀਦੀ ਹੈ। ਬੱਸ ਇਨ੍ਹਾਂ ਕਹਿਣ ਦੀ ਲੋੜ ਸੀ ਕਿ ਅੱਗੋਂ ਭਗਵੰਤ ਮਾਨ ਨੇ ਕਾਂਗਰਸ ਦੇ ਹੀ ਪੋਤੜੇ ਫੋਲ ਦਿੱਤੇ। ਭਗਵੰਤ ਮਾਨ ਨੇ ਅਜਿਹੇ ਵਾਰ ਕੀਤੇ ਜਿਸ ਦਾ ਜਵਾਬ ਕਿਸੇ ਕਾਂਗਰਸੀ ਕੋਲ ਨਹੀਂ ਸੀ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, ‘ਰਾਹੁਲ ਜੀ ਪੰਜਾਬ ’ਚ ਤੁਸੀਂ ਅਜਿਹਾ ਕੁਝ ਨਾ ਹੀ ਬੋਲੋ ਤਾਂ ਚੰਗਾ ਹੈ, ਮੈਨੂੰ ਮੁੱਖ ਮੰਤਰੀ ਪੰਜਾਬ ਦੀ ਜਨਤਾ ਨੇ ਬਣਾਇਆ ਹੈ। ਤੁਸੀਂ ਦੋ ਮਿੰਟ ਵਿੱਚ ਚੁਣੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਤੋਂ ਬੇਇੱਜ਼ਤ ਕਰਕੇ ਹਟਾ ਦਿੱਤਾ ਤੇ ਚੰਨੀ ਨੂੰ ਬਣਾ ਦਿੱਤਾ ਸੀ। ਪੰਜਾਬ ’ਚ ਯਾਤਰਾ ਦੌਰਾਨ ਸੂਬੇ ਦੇ ਪ੍ਰਧਾਨ ਨੂੰ ਧੱਕੇ ਪੈ ਰਹੇ ਹਨ।’

Cold Wave: ਜਨਵਰੀ ਦੀ ਇਸ ਤਰੀਕ ਤੋਂ ਘੱਟ ਜਾਵੇਗੀ ਠੰਡ

ਇਸ ਸਮੇਂ ਪੂਰਾ ਉੱਤਰੀ ਅਤੇ ਉੱਤਰ-ਪੱਛਮੀ ਭਾਰਤ ਠੰਡ ਦੀ ਲਪੇਟ 'ਚ ਹੈ। ਹੁਣ ਕੜਾਕੇ ਦੀ ਠੰਢ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ। ਅਜਿਹੇ 'ਚ ਭਾਰਤੀ ਮੌਸਮ ਵਿਭਾਗ (IMD) ਤੋਂ ਰਾਹਤ ਦੀ ਖਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਉੱਤਰੀ-ਪੱਛਮੀ ਭਾਰਤ ਵਿੱਚ ਛੇਤੀ ਹੀ ਸੀਤ ਲਹਿਰ ਦੀ ਤੀਬਰਤਾ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ। ਇਸ ਕਾਰਨ ਉੱਤਰੀ ਭਾਰਤ ਦੇ ਕਈ ਇਲਾਕਿਆਂ ਨੂੰ ਵੀ ਰਾਹਤ ਮਿਲੇਗੀ।

ਪਿਛੋਕੜ

Punjab Breaking News LIVE 17 January 2023:  ਭਾਰਤ ਜੋੜੋ ਯਾਤਰਾ ਵਿੱਚ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਸੁਰੱਖਿਆ ਵਿੱਚ ਵਾਰ-ਵਾਰ ਸੰਨ੍ਹ ਲੱਗ ਰਹੀ ਹੈ। ਅੱਜ ਅਚਾਨਕ ਭੱਜਦਾ ਹੋਇਆ ਇੱਕ ਨੌਜਵਾਨ ਆਇਆ ਤੇ ਰਾਹੁਲ ਗਾਂਧੀ ਦੇ ਗਲੇ ਲੱਗ ਗਿਆ। ਇਸ ਦੌਰਾਨ ਪੰਜਾਬ ਪੁਲਿਸ ਤੇ ਸੀਆਰਪੀਐਫ ਦੇ ਜਵਾਨ ਵੀ ਨਹੀਂ ਇਸ ਨੌਜਵਾਨ ਨੂੰ ਰੋਕ ਨਹੀਂ ਸਕੇ। ਅਣਪਛਾਤੇ ਵਿਅਕਤੀ ਵੱਲੋਂ ਸੁਰੱਖਿਆ ਘੇਰਾ ਤੋੜ ਕੇ ਆਉਣ ਮਗਰੋਂ ਸੁਰੱਖਿਆ ਏਜੰਸੀਆਂ ਤੁਰੰਤ ਚੌਕਸ ਹੋ ਗਈਆਂ। ਪੰਜਾਬ ਵਿੱਚ ਟੁੱਟਾ ਰਾਹੁਲ ਗਾਂਧੀ ਦਾ ਸੁਰੱਖਿਆ ਘੇਰਾ, ਨੌਜਵਾਨ ਨੇ ਰਾਹੁਲ ਜਾ ਗਲੇ ਲਾਇਆ


 


ਰਾਹੁਲ ਗਾਂਧੀ ਨੂੰ ਪੁੱਠਾ ਪੈ ਗਿਆ ਭਗਵੰਤ ਮਾਨ ਨਾਲ ਪੰਗਾ


Punjab News: 'ਭਾਰਤ ਜੋੜੋ ਯਾਤਰਾ' 'ਤੇ ਪੰਜਾਬ ਆਏ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਗਾ ਪੁੱਠਾ ਪੈ ਗਿਆ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨੂੰ ਨਸੀਹਤ ਦੇਣ ਦੀ ਕੋਸ਼ਿਸ਼ ਕੀਤੀ ਕਿ ਉਨ੍ਹਾਂ ਨੂੰ ਕਿਸੇ ਦੇ ਰਿਮੋਟ ਕੰਟਰੋਲ ਹੇਠ ਨਹੀਂ ਰਹਿਣਾ ਚਾਹੀਦਾ ਤੇ ਆਜ਼ਾਦ ਢੰਗ ਨਾਲ ਸਰਕਾਰ ਚਲਾਉਣੀ ਚਾਹੀਦੀ ਹੈ। ਬੱਸ ਇਨ੍ਹਾਂ ਕਹਿਣ ਦੀ ਲੋੜ ਸੀ ਕਿ ਅੱਗੋਂ ਭਗਵੰਤ ਮਾਨ ਨੇ ਕਾਂਗਰਸ ਦੇ ਹੀ ਪੋਤੜੇ ਫੋਲ ਦਿੱਤੇ। ਭਗਵੰਤ ਮਾਨ ਨੇ ਅਜਿਹੇ ਵਾਰ ਕੀਤੇ ਜਿਸ ਦਾ ਜਵਾਬ ਕਿਸੇ ਕਾਂਗਰਸੀ ਕੋਲ ਨਹੀਂ ਸੀ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, ‘ਰਾਹੁਲ ਜੀ ਪੰਜਾਬ ’ਚ ਤੁਸੀਂ ਅਜਿਹਾ ਕੁਝ ਨਾ ਹੀ ਬੋਲੋ ਤਾਂ ਚੰਗਾ ਹੈ, ਮੈਨੂੰ ਮੁੱਖ ਮੰਤਰੀ ਪੰਜਾਬ ਦੀ ਜਨਤਾ ਨੇ ਬਣਾਇਆ ਹੈ। ਤੁਸੀਂ ਦੋ ਮਿੰਟ ਵਿੱਚ ਚੁਣੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਤੋਂ ਬੇਇੱਜ਼ਤ ਕਰਕੇ ਹਟਾ ਦਿੱਤਾ ਤੇ ਚੰਨੀ ਨੂੰ ਬਣਾ ਦਿੱਤਾ ਸੀ। ਪੰਜਾਬ ’ਚ ਯਾਤਰਾ ਦੌਰਾਨ ਸੂਬੇ ਦੇ ਪ੍ਰਧਾਨ ਨੂੰ ਧੱਕੇ ਪੈ ਰਹੇ ਹਨ।’ ਰਾਹੁਲ ਗਾਂਧੀ ਨੂੰ ਪੁੱਠਾ ਪੈ ਗਿਆ ਭਗਵੰਤ ਮਾਨ ਨਾਲ ਪੰਗਾ


 


ਕੌਣ ਹੋਏਗਾ ਚੰਡੀਗੜ੍ਹ ਦਾ ਨਵਾਂ ਮੇਅਰ?


Chandigarh News: ‘ਸਿਟੀ ਬਿਊਟੀਫੁੱਲ’ ਚੰਡੀਗੜ੍ਹ ਨੂੰ ਅੱਜ ਨਵਾਂ ਮੇਅਰ ਮਿਲ ਜਾਵੇਗਾ। ਚੰਡੀਗੜ੍ਹ ਨਗਰ ਨਿਗਮ ਭਵਨ ਦੇ ਅਸੈਂਬਲੀ ਹਾਲ ਵਿੱਚ ਮੇਅਰ ਸਮੇਤ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਸਵੇਰੇ 11 ਵਜੇ ਤੋਂ ਚੋਣ ਹੋ ਰਹੀ ਹੈ। ਇਨ੍ਹਾਂ ਚੋਣਾਂ ਵਿੱਚ ਮੁੱਖ ਮੁਕਾਬਲਾ ਭਾਜਪਾ ਤੇ ਆਮ ਆਦਮੀ ਪਾਰਟੀ ਦਰਮਿਆਨ ਹੈ। ਚੋਣਾਂ ਤੋਂ ਇੱਕ ਦਿਨ ਪਹਿਲਾਂ ਹੀ ਕਾਂਗਰਸ ਵੱਲੋਂ ਚੋਣਾਂ ਵਿੱਚ ਹਿੱਸਾ ਨਾ ਲੈਣ ਦੇ ਐਲਾਨ ਕਾਰਨ ਜਿੱਥੇ ਭਾਜਪਾ ਦੇ ਖੇਮੇ ਵਿੱਚ ਖੁਸ਼ੀ ਦੀ ਲਹਿਰ ਹੈ, ਉੱਥੇ ਆਮ ਆਦਮੀ ਪਾਰਟੀ ਦੀਆਂ ਕਾਂਗਰਸ ਤੋਂ ਹਮਾਇਤ ਲੈਣ ਦੀਆਂ ਉਮੀਦਾਂ ’ਤੇ ਪਾਣੀ ਫਿਰ ਗਿਆ ਹੈ। ਦੂਜੇ ਪਾਸੇ ਨਗਰ ਨਿਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਕੌਂਸਲਰ ਵੱਲੋਂ ਵੋਟਿੰਗ ਵਿੱਚ ਸ਼ਾਮਲ ਹੋਣ ਸਬੰਧੀ ਅੰਤਿਮ ਫੈਸਲਾ ਨਾ ਹੋਣ ਕਾਰਨ ਚੋਣਾਂ ਦਿਲਚਸਪ ਬਣੀਆਂ ਹੋਈਆਂ ਹਨ। ਕੌਣ ਹੋਏਗਾ ਚੰਡੀਗੜ੍ਹ ਦਾ ਨਵਾਂ ਮੇਅਰ?


 


'ਪੈਦਲ ਨਹੀਂ' 'ਕਾਰ 'ਚ ਕਰਨ ਯਾਤਰਾ, ਕਸ਼ਮੀਰ 'ਚ ਭਾਰਤ ਜੋੜੋ ਯਾਤਰਾ ਨੂੰ ਲੈ ਕੇ ਏਜੰਸੀਆਂ ਅਲਰਟ


Bharat Jodo Yatra: ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ 'ਭਾਰਤ ਜੋੜੋ ਯਾਤਰਾ' ਮੰਗਲਵਾਰ (17 ਜਨਵਰੀ) ਸ਼ਾਮ ਨੂੰ ਪੰਜਾਬ-ਹਿਮਾਚਲ ਸਰਹੱਦ 'ਤੇ ਪਹੁੰਚੇਗੀ। ਸੁਰੱਖਿਆ ਏਜੰਸੀਆਂ ਨੇ ਯਾਤਰਾ ਦੇ ਕਸ਼ਮੀਰ ਪਹੁੰਚਣ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਕੁਝ ਥਾਵਾਂ 'ਤੇ ਨਾ ਜਾਣ ਦੀ ਸਲਾਹ ਦਿੱਤੀ ਹੈ। ਜਾਣਕਾਰੀ ਮੁਤਾਬਕ ਯਾਤਰਾ ਨੂੰ ਸੁਰੱਖਿਅਤ ਬਣਾਉਣ ਲਈ ਯੋਜਨਾ ਬਣਾਈ ਗਈ ਹੈ। ਇਸ ਦੇ ਨਾਲ ਹੀ ਇਹ ਸਲਾਹ ਦਿੱਤੀ ਗਈ ਹੈ ਕਿ ਪੈਦਲ ਯਾਤਰਾ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਇਸ ਦੀ ਬਜਾਏ ਕਾਰ ਵਿੱਚ ਯਾਤਰਾ ਕਰਨੀ ਚਾਹੀਦੀ ਹੈ। 'ਪੈਦਲ ਨਹੀਂ' 'ਕਾਰ 'ਚ ਕਰਨ ਯਾਤਰਾ, ਕਸ਼ਮੀਰ 'ਚ ਭਾਰਤ ਜੋੜੋ ਯਾਤਰਾ ਨੂੰ ਲੈ ਕੇ ਏਜੰਸੀਆਂ ਅਲਰਟ


 


ਜਨਵਰੀ ਦੀ ਇਸ ਤਰੀਕ ਤੋਂ ਘੱਟ ਜਾਵੇਗੀ ਠੰਡ, ਨਵੇਂ ਅਪਡੇਟ 'ਚ ਪੜ੍ਹੋ


Cold Wave: ਇਸ ਸਮੇਂ ਪੂਰਾ ਉੱਤਰੀ ਅਤੇ ਉੱਤਰ-ਪੱਛਮੀ ਭਾਰਤ ਠੰਡ ਦੀ ਲਪੇਟ 'ਚ ਹੈ। ਹੁਣ ਕੜਾਕੇ ਦੀ ਠੰਢ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ। ਅਜਿਹੇ 'ਚ ਭਾਰਤੀ ਮੌਸਮ ਵਿਭਾਗ (IMD) ਤੋਂ ਰਾਹਤ ਦੀ ਖਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਉੱਤਰੀ-ਪੱਛਮੀ ਭਾਰਤ ਵਿੱਚ ਛੇਤੀ ਹੀ ਸੀਤ ਲਹਿਰ ਦੀ ਤੀਬਰਤਾ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ। ਇਸ ਕਾਰਨ ਉੱਤਰੀ ਭਾਰਤ ਦੇ ਕਈ ਇਲਾਕਿਆਂ ਨੂੰ ਵੀ ਰਾਹਤ ਮਿਲੇਗੀ। ਜਨਵਰੀ ਦੀ ਇਸ ਤਰੀਕ ਤੋਂ ਘੱਟ ਜਾਵੇਗੀ ਠੰਡ, ਨਵੇਂ ਅਪਡੇਟ 'ਚ ਪੜ੍ਹੋ


 


 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.