Punjab Breaking News LIVE: ਰਾਮ ਰਹੀਮ 'ਤੇ ਮੁੜ ਮਿਹਰਬਾਨ ਸਰਕਾਰ, ਪੰਜਾਬ 'ਚ ਹੋਏਗਾ ਜਲਥਲ, ਕੋਰੋਨਾ ਦਾ ਮੁੜ ਕਹਿਰ...17 June 2022 LIVE Updates

Punjab Breaking News, 17 June 2022 LIVE Updates: ਰਾਮ ਰਹੀਮ 'ਤੇ ਮੁੜ ਮਿਹਰਬਾਨ ਸਰਕਾਰ, ਪੰਜਾਬ 'ਚ ਹੋਏਗਾ ਜਲਥਲ, ਕੋਰੋਨਾ ਦਾ ਮੁੜ ਕਹਿਰ...17 June 2022 LIVE Updates

ਏਬੀਪੀ ਸਾਂਝਾ Last Updated: 17 Jun 2022 04:54 PM
Sukhbir Singh Badal: ਪੰਜਾਬ ਸਰਕਾਰ ਦੀ ਡੋਰ ਕੇਜਰੀਵਾਲ ਹੱਥ, ਭਗਵੰਤ ਮਾਨ ਸਿਰਫ਼ ਨਾਂ ਦਾ ਹੀ ਮੁੱਖ ਮੰਤਰੀ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਵੀਰਵਾਰ ਨੂੰ ਚੋਣ ਰੈਲੀ ਦੌਰਾਨ ਉਨ੍ਹਾਂ ਆਖਿਆ ਕਿ ਪੰਜਾਬ ਤੇ ਪੰਜਾਬ ਸਰਕਾਰ ਦੀ ਡੋਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਥ ਹੈ ਤੇ ਭਗਵੰਤ ਮਾਨ ਸਿਰਫ਼ ਨਾਮ ਦਾ ਹੀ ਮੁੱਖ ਮੰਤਰੀ ਹੈ। ਕੇਜਰੀਵਾਲ ਹੀ ਪੰਜਾਬ ਦੇ ਮਾਮਲਿਆਂ ਬਾਰੇ ਫ਼ੈਸਲੇ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਪ੍ਰੋ. ਭੁੱਲਰ ਦੀ ਰਿਹਾਈ ਲਈ ਕਹਿ ਦਿੱਤਾ ਹੈ, ਪਰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਰਿਹਾਈ ਵਾਲੀ ਫਾਈਲ ਸੱਤ ਮਹੀਨਿਆਂ ਤੋਂ ਰੋਕੀ ਹੋਈ ਹੈ। ਉਨ੍ਹਾਂ ਸਿਮਰਨਜੀਤ ਸਿੰਘ ਮਾਨ ਨਾਲ ਹੋਈ ਆਪਣੀ ਗੱਲਬਾਤ ਬਾਰੇ ਕਿਹਾ ਕਿ ਉਹ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮਾਨ ਨੂੰ ਮਿਲੇ ਅਤੇ ਅਪੀਲ ਕੀਤੀ ਸੀ ਕਿ ਉਹ ਜ਼ਿਮਨੀ ਚੋਣ ਨਾ ਲੜਨ, ਪਰ ਉਨ੍ਹਾਂ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ।

Sidhu Moose Wala Murder Case: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਲਾਰੈਂਸ ਤੇ ਗੋਲਡੀ ਸਣੇ 5 ਗੈਂਗਸਟਰਾਂ ਨੇ ਰਚੀ ਸੀ ਕਤਲ ਦੀ ਸਾਜ਼ਿਸ਼

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡਾ ਖੁਲਾਸਾ ਹੋਇਆ ਹੈ। ਲਾਰੈਂਸ ਗੈਂਗ ਦੇ 5 ਗੈਂਗਸਟਰਾਂ ਨੇ ਮਿਲ ਕੇ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਇਸ ਵਿੱਚ ਲਾਰੈਂਸ ਤੋਂ ਇਲਾਵਾ ਗੋਲਡੀ ਬਰਾੜ, ਸਚਿਨ ਥਾਪਨ, ਅਨਮੋਲ ਬਿਸ਼ਨੋਈ ਤੇ ਬਿਕਰਮ ਬਰਾੜ ਸ਼ਾਮਲ ਸੀ। ਸੂਤਰਾਂ ਮੁਤਾਬਕ ਲਾਰੈਂਸ ਨੇ ਤਿਹਾੜ ਜੇਲ੍ਹ ਤੋਂ ਸਾਰੀ ਸਾਜ਼ਿਸ਼ ਰਚੀ ਸੀ। ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਤੇ ਦੁਬਈ ਸਥਿਤ ਗੈਂਗਸਟਰ ਵਿਕਰਮ ਬਰਾੜ ਨੇ ਇਸ ਸਾਜ਼ਿਸ਼ ਨੂੰ ਅੰਜਾਮ ਦਿੱਤਾ ਸੀ।

Rain in Punjab, Weather report: ਪੰਜਾਬ 'ਚ ਭਾਰੀ ਮੀਂਹ ਦੀ ਚੇਤਾਵਨੀ

ਸ਼ੁੱਕਰਵਾਰ ਨੂੰ ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਵਾਲੀ ਬਾਰਸ਼ ਤੇ ਹਵਾਵਾਂ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਸੂਬੇ ਭਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਮੌਸਮ ਨੂੰ ਦੇਖਦੇ ਹੋਏ ਹੀ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਦੀ ਹਦਾਇਤ ਕੀਤੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਹਲਕੀ ਤੇ ਦਰਮਿਆਨੀ ਬਾਰਸ਼ ਜਾਰੀ ਰਹੇਗੀ। ਸੂਬੇ 'ਚ ਬੁੱਧਵਾਰ ਰਾਤ ਤੋਂ ਸ਼ੁਰੂ ਹੋਇਆ ਮੀਂਹ ਵੀਰਵਾਰ ਤੱਕ ਜਾਰੀ ਰਿਹਾ। ਸਭ ਤੋਂ ਵੱਧ ਬਾਰਸ਼ ਗੁਰਦਾਸਪੁਰ ਵਿੱਚ 28.5 ਮਿਲੀਮੀਟਰ ਦਰਜ ਕੀਤੀ ਗਈ। ਇਸ ਤੋਂ ਇਲਾਵਾ ਪਠਾਨਕੋਟ ਵਿੱਚ 16.2 ਐਮਐਮ, ਮੁਹਾਲੀ ਵਿੱਚ 12.5 ਐਮਐਮ, ਪਟਿਆਲਾ ਵਿੱਚ 6.5 ਐਮਐਮ ਅੰਮ੍ਰਿਤਸਰ ਸਮੇਤ 11 ਜ਼ਿਲ੍ਹੇ ਅਜਿਹੇ ਰਹੇ ਜਿੱਥੇ ਮੀਂਹ ਨਹੀਂ ਪਿਆ।

Punjab Vidhan Sabha Session: ਪੰਜਾਬ ਵਿਧਾਨ ਸਭਾ ਸੈਸ਼ਨ 24 ਤੋਂ 30 ਜੂਨ ਤੱਕ

ਪੰਜਾਬ ਵਿਧਾਨ ਸਭਾ ਦਾ ਸੈਸ਼ਨ 24 ਤੋਂ 30 ਜੂਨ ਤੱਕ ਚੱਲੇਗਾ। 27 ਜੂਨ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਪਹਿਲਾ ਬਜਟ ਪੇਸ਼ ਕਰੇਗੀ। ਇਸ 'ਤੇ 28 ਤੇ 29 ਜੂਨ ਨੂੰ ਚਰਚਾ ਹੋਵੇਗੀ। ਇਸ ਸਬੰਧੀ ਵਿਧਾਨ ਸਭਾ ਦੇ ਸਕੱਤਰ ਨੇ ਸੈਸ਼ਨ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ ਜਿਸ ਬਾਰੇ ਪੰਜਾਬ ਦੇ ਸਾਰੇ 117 ਵਿਧਾਇਕਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੰਜਾਬ ਬਜਟ ਸੈਸ਼ਨ ਦਾ ਸਿੱਧਾ ਪ੍ਰਸਾਰਣ ਹੋਵੇਗਾ। ਇਸ ਨੂੰ ਪੰਜਾਬ ਸਰਕਾਰ ਦੇ ਅਧਿਕਾਰਤ ਸੋਸ਼ਲ ਮੀਡੀਆ ਖਾਤਿਆਂ 'ਤੇ ਦੇਖਿਆ ਜਾ ਸਕਦਾ ਹੈ।

New Industrial Policy: ਉਦਯੋਗਾਂ ਬਾਰੇ ਵੱਡਾ ਕਦਮ ਚੁੱਕਣ ਜਾ ਰਹੀ ਭਗਵੰਤ ਮਾਨ ਸਰਕਾਰ, ਹੁਣ ਕੈਪਟਨ ਦੀ ਉਦਯੋਗ ਨੀਤੀ ਬਦਲੇਗੀ

ਪੰਜਾਬ ਦੀ ਭਗਵੰਤ ਮਾਨ ਸਰਕਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਉਦਯੋਗ ਨੀਤੀ ਵਿੱਚ ਬਦਲਾਅ ਕਰਨ ਜਾ ਰਹੀ ਹੈ। ਇਸ ਲਈ ਸਰਕਾਰ ਵੱਲੋਂ ਸੂਬੇ ਦੇ ਵਪਾਰੀਆਂ, ਕਾਰੋਬਾਰੀਆਂ ਤੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਅਧਿਕਾਰੀ ਮਿਲਣ ਵਾਲੀ ਫੀਡਬੈਕ ਦਾ ਖਰੜਾ ਬਣਾਉਣ ਵਿੱਚ ਜੁਟ ਗਏ ਹਨ। ਜਲਦ ਹੀ ਸਰਕਾਰ ਵੱਡੇ ਬਦਲਾਅ ਨਾਲ ਉਦਯੋਗ ਨੀਤੀ ਨੂੰ ਲਾਗੂ ਕਰੇਗੀ।

CM Bhagwant Mann: ਗੈਂਗਸਟਰ ਕਾਂਗਰਸ ਤੇ ਅਕਾਲੀਆਂ ਦੇ, ਪਰ ਮੈਂ ਉਨ੍ਹਾਂ ਦਾ ਸਫ਼ਾਇਆ ਕਰਾਂਗਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿੱਚ ਐਲਾਨ ਕੀਤਾ ਕਿ ਉਹ ਸੂਬੇ ਵਿੱਚੋਂ ਗੈਂਗਸਟਰਾਂ ਦਾ ਖਾਤਮਾ ਕਰਨਗੇ। ਮਾਨ ਨੇ ਇੱਥੇ ਲੋਕ ਸਭਾ ਉਪ ਚੋਣਾਂ ਲਈ ਰੋਡ ਸ਼ੋਅ ਕੀਤਾ। ਭਗਵੰਤ ਮਾਨ ਨੇ ਸਵਾਲ ਪੁੱਛਿਆ ਕਿ ਕੀ ਗੈਂਗਸਟਰ ਮੈਂ ਲੈ ਕੇ ਆਇਆ ਹਾਂ? ਮੈਨੂੰ ਆਏ ਨੂੰ 3 ਮਹੀਨੇ ਹੀ ਹੋਏ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਕਾਬੂ ਕੀਤਾ ਜਾਵੇਗਾ। ਇਹ ਗੈਂਗਸਟਰ ਕਾਂਗਰਸ ਤੇ ਅਕਾਲੀਆਂ ਦੇ ਹਨ ਪਰ ਮੈਂ ਉਨ੍ਹਾਂ ਦਾ ਸਫਾਇਆ ਕਰਾਂਗਾ। ਮਾਨ ਨੇ ਇੱਥੇ ਉਪ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸਰਪੰਚ ਗੁਰਮੇਲ ਸਿੰਘ ਦੀ ਜਿੱਤ ਦੀ ਅਪੀਲ ਕੀਤੀ।

Sidhu Moose Wala Murder Case: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਲਾਰੈਂਸ ਤੇ ਗੋਲਡੀ ਸਣੇ 5 ਗੈਂਗਸਟਰਾਂ ਨੇ ਰਚੀ ਸੀ ਕਤਲ ਦੀ ਸਾਜ਼ਿਸ਼

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡਾ ਖੁਲਾਸਾ ਹੋਇਆ ਹੈ। ਲਾਰੈਂਸ ਗੈਂਗ ਦੇ 5 ਗੈਂਗਸਟਰਾਂ ਨੇ ਮਿਲ ਕੇ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਇਸ ਵਿੱਚ ਲਾਰੈਂਸ ਤੋਂ ਇਲਾਵਾ ਗੋਲਡੀ ਬਰਾੜ, ਸਚਿਨ ਥਾਪਨ, ਅਨਮੋਲ ਬਿਸ਼ਨੋਈ ਤੇ ਬਿਕਰਮ ਬਰਾੜ ਸ਼ਾਮਲ ਸੀ। ਸੂਤਰਾਂ ਮੁਤਾਬਕ ਲਾਰੈਂਸ ਨੇ ਤਿਹਾੜ ਜੇਲ੍ਹ ਤੋਂ ਸਾਰੀ ਸਾਜ਼ਿਸ਼ ਰਚੀ ਸੀ। ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਤੇ ਦੁਬਈ ਸਥਿਤ ਗੈਂਗਸਟਰ ਵਿਕਰਮ ਬਰਾੜ ਨੇ ਇਸ ਸਾਜ਼ਿਸ਼ ਨੂੰ ਅੰਜਾਮ ਦਿੱਤਾ ਸੀ।

Ram Rahim parole: ਹਰਿਆਣਾ ਸਰਕਾਰ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ 'ਤੇ ਫਿਰ ਮਿਹਰਬਾਨ

ਹਰਿਆਣਾ ਸਰਕਾਰ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ 'ਤੇ ਫਿਰ ਮਿਹਰਬਾਨ ਹੋ ਗਈ ਹੈ। ਰਾਮ ਰਹੀਮ ਨੂੰ ਕਰੀਬ ਇੱਕ ਮਹੀਨੇ ਦੀ ਪੈਰੋਲ ਦਿੱਤੀ ਗਈ ਹੈ। ਰਾਮ ਰਹੀਮ ਅੱਜ ਸਵੇਰੇ 5.30 ਵਜੇ ਸੁਰੱਖਿਆ ਵਿਚਕਾਰ ਜੇਲ੍ਹ ਤੋਂ ਬਾਹਰ ਆਇਆ ਹੈ। ਸੂਤਰਾਂ ਮੁਤਾਬਕ ਜੇਲ੍ਹ ਤੋਂ ਬਾਹਰ ਆਉਣ ਮਗਰੋਂ ਰਾਮ ਰਹੀਮ ਬਾਗਪਤ ਸਥਿਤ ਆਪਣੇ ਆਸ਼ਰਮ ਚਲਾ ਗਿਆ। ਦੱਸ ਦੇਈਏ ਕਿ ਦੋ ਸਾਧਵੀਆਂ ਨਾਲ ਬਲਾਤਕਾਰ ਤੇ ਦੋ ਕਤਲਾਂ ਦਾ ਦੋਸ਼ੀ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।

Rain in Punjab, Weather report: ਪੰਜਾਬ 'ਚ ਭਾਰੀ ਮੀਂਹ ਦੀ ਚੇਤਾਵਨੀ, ਤਿੰਨ ਦਿਨ ਹੋਏਗਾ ਜਲਥਲ

ਸ਼ੁੱਕਰਵਾਰ ਨੂੰ ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਵਾਲੀ ਬਾਰਸ਼ ਤੇ ਹਵਾਵਾਂ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਸੂਬੇ ਭਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਮੌਸਮ ਨੂੰ ਦੇਖਦੇ ਹੋਏ ਹੀ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਦੀ ਹਦਾਇਤ ਕੀਤੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਹਲਕੀ ਤੇ ਦਰਮਿਆਨੀ ਬਾਰਸ਼ ਜਾਰੀ ਰਹੇਗੀ। ਸੂਬੇ 'ਚ ਬੁੱਧਵਾਰ ਰਾਤ ਤੋਂ ਸ਼ੁਰੂ ਹੋਇਆ ਮੀਂਹ ਵੀਰਵਾਰ ਤੱਕ ਜਾਰੀ ਰਿਹਾ। ਸਭ ਤੋਂ ਵੱਧ ਬਾਰਸ਼ ਗੁਰਦਾਸਪੁਰ ਵਿੱਚ 28.5 ਮਿਲੀਮੀਟਰ ਦਰਜ ਕੀਤੀ ਗਈ। ਇਸ ਤੋਂ ਇਲਾਵਾ ਪਠਾਨਕੋਟ ਵਿੱਚ 16.2 ਐਮਐਮ, ਮੁਹਾਲੀ ਵਿੱਚ 12.5 ਐਮਐਮ, ਪਟਿਆਲਾ ਵਿੱਚ 6.5 ਐਮਐਮ ਅੰਮ੍ਰਿਤਸਰ ਸਮੇਤ 11 ਜ਼ਿਲ੍ਹੇ ਅਜਿਹੇ ਰਹੇ ਜਿੱਥੇ ਮੀਂਹ ਨਹੀਂ ਪਿਆ।

ਪਿਛੋਕੜ

Punjab Breaking News, 17 June 2022 LIVE Updates: ਹਰਿਆਣਾ ਸਰਕਾਰ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ 'ਤੇ ਫਿਰ ਮਿਹਰਬਾਨ ਹੋ ਗਈ ਹੈ। ਰਾਮ ਰਹੀਮ ਨੂੰ ਕਰੀਬ ਇੱਕ ਮਹੀਨੇ ਦੀ ਪੈਰੋਲ ਦਿੱਤੀ ਗਈ ਹੈ। ਰਾਮ ਰਹੀਮ ਅੱਜ ਸਵੇਰੇ 5.30 ਵਜੇ ਸੁਰੱਖਿਆ ਵਿਚਕਾਰ ਜੇਲ੍ਹ ਤੋਂ ਬਾਹਰ ਆਇਆ ਹੈ। ਸੂਤਰਾਂ ਮੁਤਾਬਕ ਜੇਲ੍ਹ ਤੋਂ ਬਾਹਰ ਆਉਣ ਮਗਰੋਂ ਰਾਮ ਰਹੀਮ ਬਾਗਪਤ ਸਥਿਤ ਆਪਣੇ ਆਸ਼ਰਮ ਚਲਾ ਗਿਆ। ਦੱਸ ਦੇਈਏ ਕਿ ਦੋ ਸਾਧਵੀਆਂ ਨਾਲ ਬਲਾਤਕਾਰ ਤੇ ਦੋ ਕਤਲਾਂ ਦਾ ਦੋਸ਼ੀ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਰਾਮ ਰਹੀਮ 'ਤੇ ਹਰਿਆਣਾ ਸਰਕਾਰ ਫਿਰ ਹੋਈ ਮਿਹਰਬਾਨ, 1 ਮਹੀਨੇ ਦੀ ਪੈਰੋਲ 'ਤੇ ਆਇਆ ਬਾਹਰ


ਪੰਜਾਬ 'ਚ ਮੁੜ ਕੋਰੋਨਾ 'ਬਲਾਸਟ ', 2 ਮਹੀਨਿਆਂ ਬਾਅਦ 24 ਘੰਟਿਆਂ 'ਚ ਮਿਲੇ ਵੱਡੀ ਗਿਣਤੀ ਮਰੀਜ਼


ਪੰਜਾਬ 'ਚ ਕੋਰੋਨਾ ਤੇਜ਼ੀ ਨਾਲ ਵਧਣਾ ਸ਼ੁਰੂ ਹੋ ਗਿਆ ਹੈ। ਵੀਰਵਾਰ ਨੂੰ 24 ਘੰਟਿਆਂ ਦੌਰਾਨ 92 ਨਵੇਂ ਮਰੀਜ਼ ਮਿਲੇ ਹਨ। ਕਰੀਬ 2 ਮਹੀਨਿਆਂ ਤੋਂ ਪੰਜਾਬ ਵਿੱਚ ਮਰੀਜ਼ਾਂ ਦੀ ਗਿਣਤੀ 20 ਦੇ ਕਰੀਬ ਸੀ। ਇਸ ਨਾਲ ਪੰਜਾਬ ਵਿੱਚ ਐਕਟਿਵ ਕੇਸਾਂ ਦੀ ਗਿਣਤੀ 430 ਹੋ ਗਈ ਹੈ। ਰਾਜ ਦੀ ਸਕਾਰਾਤਮਕਤਾ ਦਰ ਵੀ 1% ਤੋਂ ਵੱਧ ਗਈ ਹੈ। ਸਭ ਤੋਂ ਚਿੰਤਾ ਵਾਲੀ ਗੱਲ ਇਹ ਹੈ ਕਿ 17 ਮਰੀਜ਼ ਲਾਈਫ ਸੇਵਿੰਗ ਸਪੋਰਟ 'ਤੇ ਪਹੁੰਚ ਚੁੱਕੇ ਹਨ। ਇਨ੍ਹਾਂ ਵਿੱਚੋਂ 14 ਮਰੀਜ਼ਾਂ ਨੂੰ ਆਕਸੀਜਨ ਤੇ 3 ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ। ਵੀਰਵਾਰ ਨੂੰ ਰਾਜ ਵਿੱਚ 8,973 ਨਮੂਨਿਆਂ ਦੇ ਨਾਲ 8,943 ਟੈਸਟ ਕੀਤੇ ਗਏ ਸਨ। ਪੰਜਾਬ 'ਚ ਮੁੜ ਕੋਰੋਨਾ 'ਬਲਾਸਟ ', 2 ਮਹੀਨਿਆਂ ਬਾਅਦ 24 ਘੰਟਿਆਂ 'ਚ ਮਿਲੇ ਵੱਡੀ ਗਿਣਤੀ ਮਰੀਜ਼


ਉਦਯੋਗਾਂ ਬਾਰੇ ਵੱਡਾ ਕਦਮ ਚੁੱਕਣ ਜਾ ਰਹੀ ਭਗਵੰਤ ਮਾਨ ਸਰਕਾਰ, ਹੁਣ ਕੈਪਟਨ ਦੀ ਉਦਯੋਗ ਨੀਤੀ ਬਦਲੇਗੀ


ਪੰਜਾਬ ਦੀ ਭਗਵੰਤ ਮਾਨ ਸਰਕਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਉਦਯੋਗ ਨੀਤੀ ਵਿੱਚ ਬਦਲਾਅ ਕਰਨ ਜਾ ਰਹੀ ਹੈ। ਇਸ ਲਈ ਸਰਕਾਰ ਵੱਲੋਂ ਸੂਬੇ ਦੇ ਵਪਾਰੀਆਂ, ਕਾਰੋਬਾਰੀਆਂ ਤੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਅਧਿਕਾਰੀ ਮਿਲਣ ਵਾਲੀ ਫੀਡਬੈਕ ਦਾ ਖਰੜਾ ਬਣਾਉਣ ਵਿੱਚ ਜੁਟ ਗਏ ਹਨ। ਜਲਦ ਹੀ ਸਰਕਾਰ ਵੱਡੇ ਬਦਲਾਅ ਨਾਲ ਉਦਯੋਗ ਨੀਤੀ ਨੂੰ ਲਾਗੂ ਕਰੇਗੀ। ਉਦਯੋਗਾਂ ਬਾਰੇ ਵੱਡਾ ਕਦਮ ਚੁੱਕਣ ਜਾ ਰਹੀ ਭਗਵੰਤ ਮਾਨ ਸਰਕਾਰ, ਹੁਣ ਕੈਪਟਨ ਦੀ ਉਦਯੋਗ ਨੀਤੀ ਬਦਲੇਗੀ


Punjab Weather: ਪੰਜਾਬ 'ਚ ਭਾਰੀ ਮੀਂਹ ਦੀ ਚੇਤਾਵਨੀ, ਤਿੰਨ ਦਿਨ ਹੋਏਗਾ ਜਲਥਲ, ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ


 ਸ਼ੁੱਕਰਵਾਰ ਨੂੰ ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਵਾਲੀ ਬਾਰਸ਼ ਤੇ ਹਵਾਵਾਂ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਸੂਬੇ ਭਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਮੌਸਮ ਨੂੰ ਦੇਖਦੇ ਹੋਏ ਹੀ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਦੀ ਹਦਾਇਤ ਕੀਤੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਹਲਕੀ ਤੇ ਦਰਮਿਆਨੀ ਬਾਰਸ਼ ਜਾਰੀ ਰਹੇਗੀ। ਸੂਬੇ 'ਚ ਬੁੱਧਵਾਰ ਰਾਤ ਤੋਂ ਸ਼ੁਰੂ ਹੋਇਆ ਮੀਂਹ ਵੀਰਵਾਰ ਤੱਕ ਜਾਰੀ ਰਿਹਾ। ਸਭ ਤੋਂ ਵੱਧ ਬਾਰਸ਼ ਗੁਰਦਾਸਪੁਰ ਵਿੱਚ 28.5 ਮਿਲੀਮੀਟਰ ਦਰਜ ਕੀਤੀ ਗਈ। ਇਸ ਤੋਂ ਇਲਾਵਾ ਪਠਾਨਕੋਟ ਵਿੱਚ 16.2 ਐਮਐਮ, ਮੁਹਾਲੀ ਵਿੱਚ 12.5 ਐਮਐਮ, ਪਟਿਆਲਾ ਵਿੱਚ 6.5 ਐਮਐਮ ਅੰਮ੍ਰਿਤਸਰ ਸਮੇਤ 11 ਜ਼ਿਲ੍ਹੇ ਅਜਿਹੇ ਰਹੇ ਜਿੱਥੇ ਮੀਂਹ ਨਹੀਂ ਪਿਆ। Punjab Weather: ਪੰਜਾਬ 'ਚ ਭਾਰੀ ਮੀਂਹ ਦੀ ਚੇਤਾਵਨੀ, ਤਿੰਨ ਦਿਨ ਹੋਏਗਾ ਜਲਥਲ, ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ


 


 


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.