Punjab Breaking News LIVE: NIA ਦਾ ਅੱਜ ਸਵੇਰੇ ਪੰਜਾਬ ਦੇ 12 ਜ਼ਿਲ੍ਹਿਆਂ 'ਚ ਐਕਸ਼ਨ, ਫਿਰ ਬਦਲੇਗਾ ਮੌਸਮ, ਕੇਂਦਰ ਨੇ ਲਾਈ 4000 ਕਰੋੜ ਦੇ ਫੰਡਾਂ 'ਤੇ ਬ੍ਰੇਕ

Punjab Breaking News LIVE 17 May, 2023: NIA ਦਾ ਅੱਜ ਸਵੇਰੇ ਪੰਜਾਬ ਦੇ 12 ਜ਼ਿਲ੍ਹਿਆਂ 'ਚ ਐਕਸ਼ਨ, ਫਿਰ ਬਦਲੇਗਾ ਮੌਸਮ, ਕੇਂਦਰ ਨੇ ਲਾਈ 4000 ਕਰੋੜ ਦੇ ਫੰਡਾਂ 'ਤੇ ਬ੍ਰੇਕ

ABP Sanjha Last Updated: 17 May 2023 03:21 PM
Punjab Cabinet Meeting: ਕੈਬਨਿਟ 'ਚ ਕੁਝ ਅਹਿਮ ਫ਼ੈਸਲੇ ਲਏ ਗਏ

ਸੀਐਮ ਮਾਨ ਨੇ ਕਿਹਾ ਕਿ ਅੱਜ ਦੀ ਕੈਬਨਿਟ 'ਚ ਕੁਝ ਅਹਿਮ ਫ਼ੈਸਲੇ ਲਏ ਗਏ ਹਨ। ਆਬਕਾਰੀ ਵਿਭਾਗ 'ਚ 18 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਮਾਲ ਪਟਵਾਰੀਆਂ ਦੀ ਟ੍ਰੇਨਿੰਗ ਦਾ ਸਮਾਂ 1.5 ਸਾਲ ਤੋਂ ਘਟਾ ਕੇ 1 ਸਾਲ ਕਰ ਦਿੱਤਾ ਗਿਆ ਹੈ। ਟ੍ਰੇਨਿੰਗ ਦੇ 1 ਸਾਲ ਦਾ ਸਮਾਂ ਉਨ੍ਹਾਂ ਦੀ ਨੌਕਰੀ 'ਚ ਗਿਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ 497 ਸਫ਼ਾਈ ਕਰਮਚਾਰੀਆਂ ਨੂੰ ਇੱਕੋ ਜਿਹੀ ਤਨਖ਼ਾਹ ਮਿਲੇਗੀ। GADVASU ਦੇ ਅਧਿਆਪਕਾਂ ਨੂੰ UGC ਦੇ ਸੋਧੇ ਹੋਏ ਤਨਖ਼ਾਹ ਸਕੇਲ ਮੁਤਾਬਕ ਤਨਖ਼ਾਹ ਮਿਲੇਗੀ।

Punjab News: ਬੀਜੇਪੀ ਦਾ ਅਕਾਲੀ ਦਲ ਨੂੰ ਝਟਕਾ! ਹੁਣ ਅਕਾਲੀ ਦਲ ਕੋਲ ਕੁਝ ਨਹੀਂ ਬਚਿਆ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਬਾਅਦ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਦੀਆਂ ਖਬਰਾਂ ਨੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਛੇੜ ਦਿੱਤੀ ਹੈ। ਹੁਣ ਬੀਜੇਪੀ ਦੇ ਸੀਨੀਅਰ ਲੀਡਰ ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਗਠਜੋੜ ਨੂੰ ਲੈ ਕੇ ਭਾਜਪਾ ਦਾ ਰੁਖ ਸਪੱਸ਼ਟ ਕੀਤਾ ਹੈ। 

Punjab Cabinet Meeting: ਜਲੰਧਰ 'ਚ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਜਲੰਧਰ ਵਿੱਚ ਹੋਈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਕਈ ਫੈਸਲਿਆਂ ਉੱਪਰ ਮੋਹਰ ਲਾਈ ਗਈ। 'ਸਰਕਾਰ ਤੁਹਾਡੇ ਦੁਆਰ' ਤਹਿਤ ਇਹ ਮੀਟਿੰਗ ਜਲੰਧਰ ਦੇ ਸਰਕਟ ਹਾਊਸ ਵਿਖੇ ਹੋਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਜਾਣਕਾਰੀ ਦਿੱਤੀ।

Punjab Cabinet Meeting: ਜਲੰਧਰ 'ਚ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਜਲੰਧਰ ਵਿੱਚ ਹੋਈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਕਈ ਫੈਸਲਿਆਂ ਉੱਪਰ ਮੋਹਰ ਲਾਈ ਗਈ। 'ਸਰਕਾਰ ਤੁਹਾਡੇ ਦੁਆਰ' ਤਹਿਤ ਇਹ ਮੀਟਿੰਗ ਜਲੰਧਰ ਦੇ ਸਰਕਟ ਹਾਊਸ ਵਿਖੇ ਹੋਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਜਾਣਕਾਰੀ ਦਿੱਤੀ।

Patiala News: ਰਾਜਪੁਰਾ ਦੇ ਗੁਰਦੁਆਰੇ 'ਚ ਬੇਅਦਬੀ ਦੀ ਕੋਸ਼ਿਸ਼

ਪਟਿਆਲਾ ਜ਼ਿਲ੍ਹੇ ਦੇ ਸ਼ਹਿਰ ਰਾਜਪੁਰਾ ਵਿਖੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਰਾਜਪੁਰਾ ਦੇ ਗੁਰਦੁਆਰਾ ਸਿੰਘ ਸਭਾ ਵਿੱਚ ਇੱਕ ਨੌਜਵਾਨ ਨੰਗੇ ਸਿਰ ਤੇ ਜੁੱਤੀਆਂ ਪਾ ਕੇ ਦਾਖ਼ਲ ਹੋ ਗਿਆ। ਇਹ ਦੇਖ ਕੇ ਉੱਥੇ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਬਾਹਰ ਕੱਢ ਦਿੱਤਾ। ਇਸ ਤੋਂ ਬਾਅਦ ਜਦੋਂ ਉਸ ਨੇ ਦੁਬਾਰਾ ਅਜਿਹੀ ਹਰਕਤ ਕੀਤੀ ਤਾਂ ਸੇਵਾਦਾਰ ਭੜਕ ਗਏ। ਉਨ੍ਹਾਂ ਨੌਜਵਾਨ ਦੀ ਕੁੱਟਮਾਰ ਕਰਕੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ। 

Punjab Weather Update: ਪੰਜਾਬ ’ਚ ਫਿਰ ਬਦਲੇਗਾ ਮੌਸਮ

ਪੱਛਮੀ ਡਿਸਟਰਬੈਂਸ ਦੇ ਪ੍ਰਭਾਵ ਹੇਠ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਖੇ ਅਗਲੇ 2 ਦਿਨ ਬੱਦਲਵਾਈ, ਤੇਜ਼ ਹਵਾਵਾਂ ਤੇ ਕਈ ਥਾਈਂ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਅਗਲੇ 2 ਦਿਨ ਧੂੜ ਭਰੀ ਹਨ੍ਹੇਰੀ ਚਲ ਸਕਦੀ ਹੈ । 19 ਮਈ ਤੋਂ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਦਿਨ ਦਾ ਤਾਪਮਾਨ ਵਧੇਗਾ। ਵਿਭਾਗ ਨੇ ਕਿਹਾ ਹੈ ਕਿ ਪੱਛਮੀ ਗੜਬੜੀ ਹਿਮਾਚਲ ਵਿੱਚ ਸਰਗਰਮ ਹੈ ਅਤੇ ਇਹ 19 ਮਈ ਤੱਕ ਆਪਣਾ ਪ੍ਰਭਾਵ ਦਿਖਾਏਗੀ। ਉਨ੍ਹਾਂ ਨੇ ਰਾਜ ਦੇ ਮੱਧਮ ਤੋਂ ਉੱਚਾਈ ਵਾਲੇ ਖੇਤਰਾਂ ਵਿੱਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ।

Hiring By Air India Express: 280 ਪਾਇਲਟਾਂ ਸਮੇਤ 500 ਤੋਂ ਵੱਧ ਲੋਕਾਂ ਨੂੰ ਦਿੱਤੀਆਂ ਗਈਆਂ ਨੌਕਰੀਆਂ

ਆਲਮੀ ਮੰਦੀ ਕਾਰਨ ਭਾਰਤ ਸਮੇਤ ਪੂਰੀ ਦੁਨੀਆ 'ਤੇ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਕਈ ਵੱਡੀਆਂ ਕੰਪਨੀਆਂ ਨੇ ਵੱਡੇ ਪੱਧਰ 'ਤੇ ਕਰਮਚਾਰੀਆਂ ਦੀ ਛਾਂਟੀ ਕੀਤੀ ਹੈ (Layoff News) ਭਾਰਤ ਵਿੱਚ ਵੀ ਗੋ ਫਸਟ (Go First Crisis) ਸੰਕਟ ਨੇ ਭਾਰਤੀ ਹਵਾਬਾਜ਼ੀ ਖੇਤਰ ਵਿੱਚ ਅਨਿਸ਼ਚਿਤਤਾ ਦਾ ਮਾਹੌਲ ਪੈਦਾ ਕਰ ਦਿੱਤਾ ਸੀ। ਅਜਿਹੇ 'ਚ ਟਾਟਾ ਗਰੁੱਪ ਨੇ ਹਵਾਬਾਜ਼ੀ ਖੇਤਰ 'ਚ ਨਵੀਂ ਰੋਸ਼ਨੀ ਲਿਆਂਦੀ ਹੈ। ਗਲੋਬਲ ਮੰਦੀ ਦੇ ਦੌਰ ਵਿੱਚ, ਟਾਟਾ ਸਮੂਹ ਦੀ ਏਅਰ ਇੰਡੀਆ ਐਕਸਪ੍ਰੈਸ ਨੇ ਵੱਡੇ ਪੱਧਰ 'ਤੇ ਭਰਤੀ  (Air India Express Hiring) ਕੀਤੀ ਹੈ। ਏਅਰ ਇੰਡੀਆ ਦੀ ਬਜਟ ਅੰਤਰਰਾਸ਼ਟਰੀ ਸੇਵਾ ਪ੍ਰਦਾਨ ਕਰਨ ਵਾਲੀ ਏਅਰਲਾਈਨਜ਼ ਏਅਰ ਇੰਡੀਆ ਐਕਸਪ੍ਰੈਸ ਨੇ 500 ਤੋਂ ਵੱਧ ਕਰਮਚਾਰੀਆਂ ਦੀ ਭਰਤੀ ਦੀ ਸੂਚਨਾ ਦਿੱਤੀ ਹੈ।

Punjab News: ਸੁਪਰੀਮ ਕੋਰਟ ਜਾਏਗੀ ਭਗਵੰਤ ਮਾਨ ਸਰਕਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਦਿਹਾਤੀ ਵਿਕਾਸ ਫੰਡ ਰੋਕੇ ਜਾਣ ਦੇ ਮਾਮਲੇ ’ਚ ਕੇਂਦਰ ਸਰਕਾਰ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਕਾਨੂੰਨੀ ਲੜਾਈ ਲੜਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਇਸ ਮੁੱਦੇ ’ਤੇ ਬੁਲਾਈ ਉੱਚ ਪੱਧਰੀ ਮੀਟਿੰਗ ਵਿੱਚ ਸੂਬੇ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੂੰ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕਰਨ ਦੀ ਹਦਾਇਤ ਕੀਤੀ ਹੈ। ਮੀਟਿੰਗ ’ਚ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਖੇਤੀ ਮਹਿਕਮੇ ਦੇ ਸਕੱਤਰ ਸੁਮੇਰ ਸਿੰਘ ਗੁਰਜਰ, ਪ੍ਰਿੰਸੀਪਲ ਸਕੱਤਰ ਏ. ਵੇਣੂ ਪ੍ਰਸਾਦ ਵੀ ਹਾਜ਼ਰ ਸਨ। ਐਡਵੋਕੇਟ ਜਨਰਲ ਨੂੰ ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਇਸ ਕੇਸ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਲਈ ਸੂਚੀਬੱਧ ਕਰਾਉਣ ਵਾਸਤੇ ਕਿਹਾ ਹੈ।

Punjab News: ਹਾਈਕੋਰਟ ਵੱਲੋਂ ਪੰਜਾਬ ਸਰਕਾਰ, ਸੀਬੀਆਈ ਤੇ ਵਿਜੀਲੈਂਸ ਬਿਊਰੋ ਨੂੰ ਨੋਟਿਸ 

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਿੰਚਾਈ ਘੁਟਾਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ, ਸੀਬੀਆਈ ਤੇ ਵਿਜੀਲੈਂਸ ਬਿਊਰੋ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਵੇਲੇ ਸਿੰਚਾਈ ਘੁਟਾਲੇ ਦੀ ਪੰਜਾਬ ਵਿਜੀਲੈਂਸ ਬਿਊਰੋ ਜਾਂਚ ਕਰ ਰਿਹਾ ਹੈ। 

NIA Raid: ਪੰਜਾਬ ਸਣੇ ਛੇ ਰਾਜਾਂ 'ਚ NIA ਦੀ ਰੇਡ

 ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਅੱਜ ਪੰਜਾਬ ਤੇ ਹਰਿਆਣਾ ਸਣੇ ਛੇ ਸੂਬਿਆਂ ਵਿੱਚ ਵੱਡਾ ਐਕਸ਼ਨ ਕੀਤਾ ਹੈ। ਐਨਆਈਏ ਨੇ ਛੇ ਰਾਜਾਂ ਵਿੱਚ ਇੱਕੋ ਸਮੇਂ 120 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਐਕਸ਼ਨ ਗੈਂਗਸਟਰਾਂ ਤੇ ਅੱਤਵਾਦੀਆਂ ਦੇ ਗਠਜੋੜ ਨੂੰ ਤੋੜਨ ਲਈ ਕੀਤਾ ਗਿਆ ਹੈ।

NIA Raid in Punjab: NIA ਨੇ ਸੰਭਾਲਿਆ ਮੋਰਚਾ, ਅੱਜ ਸਵੇਰੇ ਪੰਜਾਬ ਦੇ 12 ਜ਼ਿਲ੍ਹਿਆਂ 'ਚ ਐਕਸ਼ਨ

ਐਨਆਈਏ (ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ) ਨੇ ਪੰਜਾਬ ਦੇ 12 ਜ਼ਿਲ੍ਹਿਆਂ 'ਚ ਛਾਪੇਮਾਰੀ ਕੀਤੀ ਹੈ। ਅੱਜ ਸਵੇਰੇ ਹੀ ਮੋਗਾ ਸਮੇਤ ਕਈ ਸ਼ਹਿਰਾਂ 'ਚ ਛਾਪੇਮਾਰੀ ਕਰਨ ਲਈ ਟੀਮਾਂ ਪਹੁੰਚੀਆਂ। ਇਹ ਛਾਪੇਮਾਰੀ ਗੈਂਗਸਟਰ-ਖਾਲਿਸਤਾਨੀ ਨੈੱਟਵਰਕ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ 'ਤੇ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ NIA ਦੀ ਇਹ ਛਾਪੇਮਾਰੀ ਲਾਰੈਂਸ, ਗੋਲਡੀ ਬਰਾੜ, ਨੀਰਜ ਬਵਾਨਾ ਸਮੇਤ ਇੱਕ ਦਰਜਨ ਤੋਂ ਵੱਧ ਗੈਂਗਸਟਰਾਂ ਦੇ ਨਜ਼ਦੀਕੀਆਂ 'ਤੇ ਹੋਈ ਹੈ।

Punjab News:  ਕੇਂਦਰ ਨੇ ਲਾਈ 4000 ਕਰੋੜ ਦੇ ਫੰਡਾਂ 'ਤੇ ਬ੍ਰੇਕ! ਪਿੰਡਾਂ ਦੇ ਵਿਕਾਸ ਕਾਰਜ ਲੀਹੋਂ ਲੱਥੇ

ਪੰਜਾਬ ਸਰਕਾਰ ਸਾਹਮਣੇ ਵਿੱਤੀ ਸੰਕਟ ਖੜ੍ਹਾ ਹੁੰਦਾ ਜਾ ਰਿਹਾ ਹੈ। ਇਸ ਨਾਲ ਵਿਕਾਸ ਕੰਮਾਂ ਉੱਪਰ ਵੀ ਅਸਰ ਪੈਣਾ ਸ਼ੁਰੂ ਹੋ ਗਿਆ ਹੈ। ਸਰਕਾਰੀ ਸੂਤਰਾਂ ਮੁਤਾਬਕ ਇਸ ਦਾ ਕਾਰਨ ਇਹ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਚਾਰ ਹਜ਼ਾਰ ਕਰੋੜ ਰੁਪਏ ਦੇ ਦਿਹਾਤੀ ਵਿਕਾਸ ਫੰਡ ਰੋਕੇ ਹੋਏ ਹਨ। ਇਸ ਨਾਲ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜ ਰੁਕ ਗਏ ਹਨ। ਪੇਂਡੂ ਸੰਪਰਕ ਸੜਕਾਂ ਦੀ ਮੁਰੰਮਤ ਦਾ ਕੰਮ ਪੱਛੜ ਰਿਹਾ ਹੈ। ਸੂਤਰਾਂ ਮੁਤਾਬਕ ਸੂਬੇ ਨੂੰ 31 ਮਾਰਚ 2023 ਤੱਕ ਕਰੀਬ 12,800 ਕਿਲੋਮੀਟਰ ਲਿੰਕ ਸੜਕਾਂ ਮੁਰੰਮਤ ਦੀ ਲੋੜ ਹੈ ਜਿਸ ਵਾਸਤੇ 1992 ਕਰੋੜ ਰੁਪਏ ਦੀ ਜ਼ਰੂਰਤ ਹੈ। ਪੰਜਾਬ ਦੀਆਂ ਛੇ ਹਜ਼ਾਰ ਲਿੰਕ ਸੜਕਾਂ ਦੀ ਬੁਰਾ ਹਾਲ ਹੈ। 

ਪਿਛੋਕੜ

Punjab Breaking News LIVE 17 May, 2023: ਪੰਜਾਬ ਸਰਕਾਰ ਸਾਹਮਣੇ ਵਿੱਤੀ ਸੰਕਟ ਖੜ੍ਹਾ ਹੁੰਦਾ ਜਾ ਰਿਹਾ ਹੈ। ਇਸ ਨਾਲ ਵਿਕਾਸ ਕੰਮਾਂ ਉੱਪਰ ਵੀ ਅਸਰ ਪੈਣਾ ਸ਼ੁਰੂ ਹੋ ਗਿਆ ਹੈ। ਸਰਕਾਰੀ ਸੂਤਰਾਂ ਮੁਤਾਬਕ ਇਸ ਦਾ ਕਾਰਨ ਇਹ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਚਾਰ ਹਜ਼ਾਰ ਕਰੋੜ ਰੁਪਏ ਦੇ ਦਿਹਾਤੀ ਵਿਕਾਸ ਫੰਡ ਰੋਕੇ ਹੋਏ ਹਨ। ਇਸ ਨਾਲ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜ ਰੁਕ ਗਏ ਹਨ। ਪੇਂਡੂ ਸੰਪਰਕ ਸੜਕਾਂ ਦੀ ਮੁਰੰਮਤ ਦਾ ਕੰਮ ਪੱਛੜ ਰਿਹਾ ਹੈ। ਸੂਤਰਾਂ ਮੁਤਾਬਕ ਸੂਬੇ ਨੂੰ 31 ਮਾਰਚ 2023 ਤੱਕ ਕਰੀਬ 12,800 ਕਿਲੋਮੀਟਰ ਲਿੰਕ ਸੜਕਾਂ ਮੁਰੰਮਤ ਦੀ ਲੋੜ ਹੈ ਜਿਸ ਵਾਸਤੇ 1992 ਕਰੋੜ ਰੁਪਏ ਦੀ ਜ਼ਰੂਰਤ ਹੈ। ਪੰਜਾਬ ਦੀਆਂ ਛੇ ਹਜ਼ਾਰ ਲਿੰਕ ਸੜਕਾਂ ਦੀ ਬੁਰਾ ਹਾਲ ਹੈ। ਕੇਂਦਰ ਨੇ ਲਾਈ 4000 ਕਰੋੜ ਦੇ ਫੰਡਾਂ 'ਤੇ ਬ੍ਰੇਕ!


 


NIA ਦਾ ਅੱਜ ਸਵੇਰੇ ਪੰਜਾਬ ਦੇ 12 ਜ਼ਿਲ੍ਹਿਆਂ 'ਚ ਐਕਸ਼ਨ


NIA Raid in Punjab: ਐਨਆਈਏ (ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ) ਨੇ ਪੰਜਾਬ ਦੇ 12 ਜ਼ਿਲ੍ਹਿਆਂ 'ਚ ਛਾਪੇਮਾਰੀ ਕੀਤੀ ਹੈ। ਅੱਜ ਸਵੇਰੇ ਹੀ ਮੋਗਾ ਸਮੇਤ ਕਈ ਸ਼ਹਿਰਾਂ 'ਚ ਛਾਪੇਮਾਰੀ ਕਰਨ ਲਈ ਟੀਮਾਂ ਪਹੁੰਚੀਆਂ। ਇਹ ਛਾਪੇਮਾਰੀ ਗੈਂਗਸਟਰ-ਖਾਲਿਸਤਾਨੀ ਨੈੱਟਵਰਕ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ 'ਤੇ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ NIA ਦੀ ਇਹ ਛਾਪੇਮਾਰੀ ਲਾਰੈਂਸ, ਗੋਲਡੀ ਬਰਾੜ, ਨੀਰਜ ਬਵਾਨਾ ਸਮੇਤ ਇੱਕ ਦਰਜਨ ਤੋਂ ਵੱਧ ਗੈਂਗਸਟਰਾਂ ਦੇ ਨਜ਼ਦੀਕੀਆਂ 'ਤੇ ਹੋਈ ਹੈ। NIA ਦਾ ਅੱਜ ਸਵੇਰੇ ਪੰਜਾਬ ਦੇ 12 ਜ਼ਿਲ੍ਹਿਆਂ 'ਚ ਐਕਸ਼ਨ


 


ਅੰਮ੍ਰਿਤਸਰ ਦੇ ਰਾਮਪੁਰਾ ਪਿੰਡ ਤੋਂ ਅਗਵਾ ਹੋਈ ਬੱਚੀ ਦੀ ਦੇਰ ਰਾਤ ਮਿਲੀ ਲਾਸ਼


Amritsar news: ਅੰਮ੍ਰਿਤਸਰ ਦੇ ਨਾਲ ਲੱਗਦੇ ਪਿੰਡ ਰਾਮਪੁਰਾ ਤੋਂ 7 ਸਾਲ ਦੀ ਮਾਸੂਮ ਬੱਚੀ ਦੇ ਅਗਵਾ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਲੜਕੀ ਦੀ ਪਛਾਣ ਅਭਿਰੋਜ ਜੋਤ ਕੌਰ ਵਜੋਂ ਹੋਈ ਸੀ। ਅਗਵਾ ਕਰਨ ਵਾਲਿਆਂ ਦਾ CCTV ਫੁਟੇਜ ਵੀ ਸਾਹਮਣੇ ਆਇਆ ਸੀ। ਪਰ ਹੁਣ ਖਬਰ ਆਈ ਹੈ ਕਿ ਇਸ ਬੱਚੀ ਦੀ ਮੌਤ ਹੋ ਗਈ ਹੈ। ਪਰ ਬੱਚੀ ਨੂੰ ਮਾਰਨ ਵਾਲਾ ਹੋਰ ਕੋਈ ਨਹੀਂ ਸਗੋਂ ਉਸਦੀ ਮਤਰੇਈ ਮਾਂ ਹੀ ਨਿਕਲੀ ਹੈ। ਅੰਮ੍ਰਿਤਸਰ ਦੇ ਰਾਮਪੁਰਾ ਪਿੰਡ ਤੋਂ ਅਗਵਾ ਹੋਈ ਬੱਚੀ ਦੀ ਦੇਰ ਰਾਤ ਮਿਲੀ ਲਾਸ਼


 


ਸਵੇਰੇ-ਸਵੇਰੇ ਪੈਦਲ ਹੀ ਦਫਤਰ ਨੂੰ ਤੁਰ ਪਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ


Patiala News: ਸਵੇਰੇ-ਸਵੇਰੇ ਹਰ ਕੋਈ ਸਕੂਟਰ-ਮੋਟਰਸਾਈਕਲ ਤੇ ਕਾਰਾਂ ਉੱਪਰ ਸਵਾਰ ਹੋ ਕੇ ਦਫਤਰਾਂ ਨੂੰ ਨਿਕਲ ਪੈਂਦਾ ਹੈ। ਬਹੁਤੇ ਲੋਕਾਂ ਨੇ 2-3 ਕਿਲੋਮੀਟਰ ਦੂਰ ਹੀ ਜਾਣਾ ਹੁੰਦਾ ਹੈ ਪਰ ਕਾਰ ਜਾਂ ਫਿਰ ਹੋਰ ਵਾਹਨ ਵਿੱਚ ਸਵਾਰ ਹੋ ਕੇ ਜਾਂਦੇ ਹਨ। ਇਸ ਨਾਲ ਸੜਕਾਂ ਉੱਪਰ ਜਾਮ ਲੱਗੇ ਜਾਂਦੇ ਹਨ ਤੇ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ। ਅੱਜ ਇਹ ਗੰਭੀਰ ਸਮੱਸਿਆ ਬਣ ਗਈ ਹੈ। ਅਜਿਹੇ ਲੋਕਾਂ ਨੂੰ ਹੀ ਖਾਸ ਸੁਨੇਹਾ ਦੇਣ ਲਈ ਪਟਿਆਲਾ ਦੀ ਡੀਸੀ ਸਾਕਸ਼ੀ ਸਾਹਨੀ (Sakshi Sahni) ਪੈਦਲ ਹੀ ਦਫਤਰ ਨੂੰ ਚੱਲ ਪਈ। ਉਨ੍ਹਾਂ ਨਾਲ ਬਾਡੀਗਾਰਡ ਵੀ ਪੈਦਲ ਹੀ ਚੱਲ ਰਹੇ ਸੀ।  ਸਵੇਰੇ-ਸਵੇਰੇ ਪੈਦਲ ਹੀ ਦਫਤਰ ਨੂੰ ਤੁਰ ਪਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.