Punjab Breaking News LIVE: ਸੀਐਮ ਭਗਵੰਤ ਮਾਨ ਨੂੰ ਪੀਐਮ ਮੋਦੀ ਵੱਲੋਂ ਵਧਾਈਆਂ, 'ਆਪ' ਮੰਤਰੀਆਂ ਦੀ ਸ਼ਹੀਦ ਭਗਤ ਸਿੰਘ ਨਾਲ ਤੁਲਨਾ 'ਤੇ ਵਿਵਾਦ, 19 ਅਕਤੂਬਰ ਤੱਕ ਨਹੀਂ ਹੋਣਗੇ ਕੰਮ, ਕਾਂਗਰਸ ਪ੍ਰਧਾਨ ਦੇ ਅਹੁਦੇ ਲਈ 22 ਸਾਲ ਬਾਅਦ ਵੋਟਿੰਗ
Punjab Breaking News, 17 October 2022 LIVE Updates: ਸੀਐਮ ਭਗਵੰਤ ਮਾਨ ਨੂੰ ਪੀਐਮ ਮੋਦੀ ਵੱਲੋਂ ਵਧਾਈਆਂ, 'ਆਪ' ਮੰਤਰੀਆਂ ਦੀ ਸ਼ਹੀਦ ਭਗਤ ਸਿੰਘ ਨਾਲ ਤੁਲਨਾ 'ਤੇ ਵਿਵਾਦ, 19 ਅਕਤੂਬਰ ਤੱਕ ਨਹੀਂ ਹੋਣਗੇ ਕੰਮ
LIVE
Background
Punjab Breaking News, 17 October 2022 LIVE Updates: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ। ਇਸ ਦੌਰਾਨ ਕਈ ਵੱਡੇ ਸਿਆਸੀ ਨੇਤਾਵਾਂ ਸਮੇਤ ਲੋਕਾਂ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸਿਹਤਮੰਦ ਤੇ ਲੰਬੀ ਉਮਰ ਦੀ ਕਾਮਨਾ ਕੀਤੀ। ਇੱਕ ਟਵੀਟ ਵਿੱਚ ਉਨ੍ਹਾਂ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਮੈਂ ਤੁਹਾਡੀ ਸਿਹਤਮੰਦ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ।" ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਜਨਮ ਦਿਨ 'ਤੇ ਵਧਾਈ
ਕੇਜਰੀਵਾਲ ਨੇ ਸ਼ਹੀਦ ਭਗਤ ਸਿੰਘ ਨਾਲ ਕੀਤੀ ਆਪਣੇ ਮੰਤਰੀਆਂ ਦੀ ਤੁਲਨਾ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ‘ਆਪ’ ਪਾਰਟੀ ਦੇ ਵਜ਼ੀਰਾਂ ਦੀ ਤੁਲਨਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਨਾਲ ਕਰਨ ਨਾਲ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਕਾਂਗਰਸ ਕਿਸਾਨ ਸੈੱਲ ਦੇ ਕੌਮੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਟਵੀਟ ਕਰ ਕੇ ਅਰਵਿੰਦ ਕੇਜਰੀਵਾਲ ਨੂੰ ਦੇਸ਼ ਤੋਂ ਮੁਆਫ਼ੀ ਮੰਗਣ ਲਈ ਆਖਿਆ ਹੈ। ਕੇਜਰੀਵਾਲ ਨੇ ਸ਼ਹੀਦ ਭਗਤ ਸਿੰਘ ਨਾਲ ਕੀਤੀ ਆਪਣੇ ਮੰਤਰੀਆਂ ਦੀ ਤੁਲਨਾ
ਪੰਜਾਬ ਦੇ ਸਰਕਾਰੀ ਦਫਤਰਾਂ 'ਚ 19 ਅਕਤੂਬਰ ਤੱਕ ਨਹੀਂ ਹੋਣਗੇ ਕੰਮ
ਪੰਜਾਬ ਦੇ ਸਰਕਾਰੀ ਦਫਤਰਾਂ ਵਿੱਚ 19 ਅਕਤੂਬਰ ਤੱਕ ਕੰਮ ਨਹੀਂ ਹੋਣਗੇ। ਦਫਤਰਾਂ ਵਿੱਚ ਪਹਿਲਾਂ ਹੀ 10 ਅਕਤੂਬਰ ਤੋਂ ਰੁਕੇ ਕੰਮ ਹੁਣ 19 ਅਕਤੂਬਰ ਤੱਕ ਨਹੀਂ ਹੋਣਗੇ। ਪੰਜਾਬ ਸਰਕਾਰ ਦੇ ਦਫ਼ਤਰੀ ਕਾਮਿਆਂ ਨੇ ਆਪਣੀ ਹੜਤਾਲ 19 ਅਕਤੂਬਰ ਤੱਕ ਵਧਾ ਦਿੱਤੀ ਹੈ। ਇਸ ਲਈ ਲੋਕਾਂ ਦੀ ਖੱਜਲ-ਖੁਆਰੀ ਜਾਰੀ ਰਹੇਗੀ। ਦੱਸ ਦਈਏ ਪੰਜਾਬ ਸਰਕਾਰ ਦੇ ਦਫ਼ਤਰੀ ਕਾਮਿਆਂ ਦੀ 10 ਅਕਤੂਬਰ ਤੋਂ ਸ਼ੁਰੂ ਹੋਈ ‘ਕਲਮਛੋੜ ਅਤੇ ਕੰਪਿਊਟਰ ਬੰਦ ਹੜਤਾਲ’ ਨੂੰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਬਾਡੀ ਵੱਲੋਂ 19 ਅਕਤੂਬਰ ਤੱਕ ਵਧਾਉਣ ਦਾ ਫ਼ੈਸਲਾ ਲਿਆ ਗਿਆ ਹੈ। ਪੰਜਾਬ ਦੇ ਸਰਕਾਰੀ ਦਫਤਰਾਂ 'ਚ 19 ਅਕਤੂਬਰ ਤੱਕ ਨਹੀਂ ਹੋਣਗੇ ਕੰਮ
ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹੋਇਆ ਖ਼ਤਮ
ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਅੱਜ ਮੁੜ ਲੁਧਿਆਣਾ ਅਦਾਲਤ ਵਿੱਚ ਪੇਸ਼ੀ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਜੱਗੂ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਤੋਂ ਜੱਗੂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਪੁਲਿਸ ਨੇ ਅੰਮ੍ਰਿਤਸਰ ਦੇ ਸਤਬੀਰ ਸਿੰਘ ਦੇ ਖ਼ਿਲਾਫ਼ ਥਾਣਾ ਸਲੇਮ ਟਾਬਰੀ ਵਿੱਚ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਪੁੱਛਗਿੱਛ ਲਈ ਜੱਗੂ ਨੂੰ ਪੁਲਿਸ ਬਟਾਲਾ ਤੋਂ ਲੁਧਿਆਣਾ ਲੈ ਕੇ ਆਈ ਸੀ ਜਿੱਥੇ ਅਦਾਲਤ ਨੇ ਉਸ ਦਾ 7 ਦਿਨਾਂ ਰਿਮਾਂਡ ਦਿੱਤਾ ਸੀ। ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹੋਇਆ ਖ਼ਤਮ
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ 22 ਸਾਲ ਬਾਅਦ ਵੋਟਿੰਗ ਅੱਜ
ਕਾਂਗਰਸ ਲਈ ਅੱਜ ਇਤਿਹਾਸਕ ਦਿਨ ਹੈ। ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਪਾਰਟੀ ਵਿੱਚ 22 ਸਾਲ ਬਾਅਦ ਪ੍ਰਧਾਨ ਦੇ ਅਹੁਦੇ ਲਈ ਚੋਣ ਹੋ ਰਹੀ ਹੈ, ਜਦੋਂ ਕਿ 24 ਸਾਲ ਬਾਅਦ ਕੋਈ ਗਾਂਧੀ ਪਰਿਵਾਰ ਤੋਂ ਬਾਹਰ ਦਾ ਪ੍ਰਧਾਨ ਹੋਵੇਗਾ। ਇਹ ਨਹੀਂ ਕਾਂਗਰਸ ਦੇ 137 ਸਾਲ ਦੇ ਇਤਿਹਾਸ ਵਿੱਚ ਪ੍ਰਧਾਨ ਦੇ ਅਹੁਦੇ ਲਈ ਛੇਵੀਂ ਵਾਰ ਚੋਣ ਮੁਕਾਬਲਾ ਹੋ ਰਿਹਾ ਹੈ। ਕਾਂਗਰਸ ਦੇ ਸੀਨੀਅਰ ਨੇਤਾ ਮਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਦੇ ਵਿਚਕਾਰ ਪ੍ਰਧਾਨ ਦੇ ਅਹੁਦੇ ਲਈ ਰੇਸ ਹੈ। ਕਾਂਗਰਸ ਪ੍ਰਧਾਨ ਦੇ ਅਹੁਦੇ ਲਈ 22 ਸਾਲ ਬਾਅਦ ਵੋਟਿੰਗ ਅੱਜ
Lakhimpur Khiri violence: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ’ਤੇ ਜਵਾਬ ਤਲਬ
ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੁੱਤਰ ਆਸ਼ੀਸ਼ ਮਿਸ਼ਰਾ ਵੱਲੋਂ ਦਾਇਰ ਜ਼ਮਾਨਤ ਅਰਜ਼ੀ ’ਤੇ ਯੂਪੀ ਸਰਕਾਰ ਤੋਂ ਦੋ ਹਫ਼ਤਿਆਂ ਵਿੱਚ ਜਵਾਬ ਮੰਗ ਲਿਆ ਹੈ। ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ 26 ਜੁਲਾਈ ਨੂੰ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਜਸਟਿਸ ਬੀ.ਆਰ.ਗਵਈ ਤੇ ਜਸਟਿਸ ਬੀ.ਵੀ.ਨਾਗਰਤਨਾ ਦੇ ਬੈਂਚ ਨੇ ਕਿਹਾ ਕਿ ਉਹ ਇਸ ਮਸਲੇ ’ਤੇ 7 ਨਵੰਬਰ ਨੂੰ ਸੁਣਵਾਈ ਕਰੇਗਾ।
T20 World Cup: T20 ਵਿਸ਼ਵ ਕੱਪ ਦੇ ਦਿਲਚਸਪ ਤੱਥ ਤੇ ਰਿਕਾਰਡ
ਟੀ-20 ਵਿਸ਼ਵ ਕੱਪ 2022 ਸ਼ੁਰੂ ਹੋ ਗਿਆ ਹੈ ਅਤੇ ਭਾਰਤ ਨੇ ਆਪਣਾ ਪਹਿਲਾ ਮੈਚ 23 ਅਕਤੂਬਰ ਨੂੰ ਪਾਕਿਸਤਾਨ ਖਿਲਾਫ਼ ਖੇਡਣਾ ਹੈ। ਟੀ-20 ਵਿਸ਼ਵ ਕੱਪ ਦੀ ਗੱਲ ਕਰੀਏ ਤਾਂ ਭਾਰਤ ਨੇ ਆਪਣਾ ਪਹਿਲਾ ਖਿਤਾਬ ਸਾਲ 2007 ਵਿੱਚ ਜਿੱਤਿਆ ਸੀ। ਹੁਣ ਤੱਕ 7 ਸੈਸ਼ਨਾਂ 'ਚ ਵੈਸਟਇੰਡੀਜ਼ ਦੀ ਟੀਮ ਦੋ ਵਾਰ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤ ਚੁੱਕੀ ਹੈ। ਵੈਸਟਇੰਡੀਜ਼ ਤੋਂ ਇਲਾਵਾ ਭਾਰਤ, ਪਾਕਿਸਤਾਨ, ਇੰਗਲੈਂਡ, ਸ਼੍ਰੀਲੰਕਾ ਅਤੇ ਆਸਟ੍ਰੇਲੀਆ ਨੇ 1-1 ਵਾਰ ਖਿਤਾਬ ਜਿੱਤਿਆ ਹੈ।
Pargat Singh: ਸ਼ਹੀਦ ਭਗਤ ਸਿੰਘ ਦੀ ਤੁਲਨਾ ਆਪਣੇ ਦਾਗੀ ਮੰਤਰੀਆਂ ਨਾਲ ਕਰਨ ਲਈ ਮੁਆਫੀ ਮੰਗੇ ਅਰਵਿੰਦ ਕੇਜਰੀਵਾਲ: ਪਰਗਟ ਸਿੰਘ
ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਬਿਨ੍ਹਾਂ ਸ਼ਰਤ ਮਾਫੀ ਮੰਗਣ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਜੋ ਆਪਣੀ ਦਾਗੀ ਮੰਤਰੀਆਂ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕੀਤੀ ਹੈ ਉਹ ਬੇਹੱਦ ਮੰਦਭਾਗੀ ਗੱਲ ਹੈ। ਪਰਗਟ ਸਿੰਘ ਨੇ ਟਵੀਟ ਕਰਦੇ ਹੋਏ ਲਿਖਿਆ, " ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾ ਜੀ ਵੱਲੋਂ ਆਪਣੇ ਕੱਟੜ ਬੇਈਮਾਨ ਤੇ ਕਰੱਪਟ ਮੰਤਰੀਆਂ ਦੀ ਤੁਲਣਾ ਸ਼ਹੀਦ ਏ ਆਜ਼ਮ ਭਗਤ ਸਿੰਘ ਜੀ ਨਾਲ ਕਰਨਾ ਬੇਹੱਦ ਮੰਦਭਾਗਾ ਹੈ। ਇਹ ਸਾਡੇ ਸ਼ਹੀਦਾਂ ਦਾ ਅਪਮਾਨ ਹੈ। ਇਸਤੇ ਅਰਵਿੰਦ ਕੇਜਰੀਵਾਲ ਬਿਣਾ ਸ਼ਰਤ ਮਾਫੀ ਮੰਗਣ।"
CM Bhagwant Mann Birthday : ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀਆਂ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ। ਇਸ ਦੌਰਾਨ ਕਈ ਵੱਡੇ ਸਿਆਸੀ ਨੇਤਾਵਾਂ ਸਮੇਤ ਲੋਕਾਂ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰਦਿਆਂ ਲਿਖਿਆ , ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ। ਵਾਹਿਗੁਰੂ ਜੀ ਤੁਹਾਨੂੰ ਲੰਬੀ ਅਤੇ ਖੁਸ਼ਹਾਲ ਉਮਰ ਬਖਸ਼ਣ।
CM Bhagwant Mann Birthday : ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀਆਂ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ। ਇਸ ਦੌਰਾਨ ਕਈ ਵੱਡੇ ਸਿਆਸੀ ਨੇਤਾਵਾਂ ਸਮੇਤ ਲੋਕਾਂ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰਦਿਆਂ ਲਿਖਿਆ , ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ। ਵਾਹਿਗੁਰੂ ਜੀ ਤੁਹਾਨੂੰ ਲੰਬੀ ਅਤੇ ਖੁਸ਼ਹਾਲ ਉਮਰ ਬਖਸ਼ਣ।