Punjab Breaking News LIVE: ਸੀਐਮ ਭਗਵੰਤ ਮਾਨ ਨੂੰ ਪੀਐਮ ਮੋਦੀ ਵੱਲੋਂ ਵਧਾਈਆਂ, 'ਆਪ' ਮੰਤਰੀਆਂ ਦੀ ਸ਼ਹੀਦ ਭਗਤ ਸਿੰਘ ਨਾਲ ਤੁਲਨਾ 'ਤੇ ਵਿਵਾਦ, 19 ਅਕਤੂਬਰ ਤੱਕ ਨਹੀਂ ਹੋਣਗੇ ਕੰਮ, ਕਾਂਗਰਸ ਪ੍ਰਧਾਨ ਦੇ ਅਹੁਦੇ ਲਈ 22 ਸਾਲ ਬਾਅਦ ਵੋਟਿੰਗ
Punjab Breaking News, 17 October 2022 LIVE Updates: ਸੀਐਮ ਭਗਵੰਤ ਮਾਨ ਨੂੰ ਪੀਐਮ ਮੋਦੀ ਵੱਲੋਂ ਵਧਾਈਆਂ, 'ਆਪ' ਮੰਤਰੀਆਂ ਦੀ ਸ਼ਹੀਦ ਭਗਤ ਸਿੰਘ ਨਾਲ ਤੁਲਨਾ 'ਤੇ ਵਿਵਾਦ, 19 ਅਕਤੂਬਰ ਤੱਕ ਨਹੀਂ ਹੋਣਗੇ ਕੰਮ
ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੁੱਤਰ ਆਸ਼ੀਸ਼ ਮਿਸ਼ਰਾ ਵੱਲੋਂ ਦਾਇਰ ਜ਼ਮਾਨਤ ਅਰਜ਼ੀ ’ਤੇ ਯੂਪੀ ਸਰਕਾਰ ਤੋਂ ਦੋ ਹਫ਼ਤਿਆਂ ਵਿੱਚ ਜਵਾਬ ਮੰਗ ਲਿਆ ਹੈ। ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ 26 ਜੁਲਾਈ ਨੂੰ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਜਸਟਿਸ ਬੀ.ਆਰ.ਗਵਈ ਤੇ ਜਸਟਿਸ ਬੀ.ਵੀ.ਨਾਗਰਤਨਾ ਦੇ ਬੈਂਚ ਨੇ ਕਿਹਾ ਕਿ ਉਹ ਇਸ ਮਸਲੇ ’ਤੇ 7 ਨਵੰਬਰ ਨੂੰ ਸੁਣਵਾਈ ਕਰੇਗਾ।
ਟੀ-20 ਵਿਸ਼ਵ ਕੱਪ 2022 ਸ਼ੁਰੂ ਹੋ ਗਿਆ ਹੈ ਅਤੇ ਭਾਰਤ ਨੇ ਆਪਣਾ ਪਹਿਲਾ ਮੈਚ 23 ਅਕਤੂਬਰ ਨੂੰ ਪਾਕਿਸਤਾਨ ਖਿਲਾਫ਼ ਖੇਡਣਾ ਹੈ। ਟੀ-20 ਵਿਸ਼ਵ ਕੱਪ ਦੀ ਗੱਲ ਕਰੀਏ ਤਾਂ ਭਾਰਤ ਨੇ ਆਪਣਾ ਪਹਿਲਾ ਖਿਤਾਬ ਸਾਲ 2007 ਵਿੱਚ ਜਿੱਤਿਆ ਸੀ। ਹੁਣ ਤੱਕ 7 ਸੈਸ਼ਨਾਂ 'ਚ ਵੈਸਟਇੰਡੀਜ਼ ਦੀ ਟੀਮ ਦੋ ਵਾਰ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤ ਚੁੱਕੀ ਹੈ। ਵੈਸਟਇੰਡੀਜ਼ ਤੋਂ ਇਲਾਵਾ ਭਾਰਤ, ਪਾਕਿਸਤਾਨ, ਇੰਗਲੈਂਡ, ਸ਼੍ਰੀਲੰਕਾ ਅਤੇ ਆਸਟ੍ਰੇਲੀਆ ਨੇ 1-1 ਵਾਰ ਖਿਤਾਬ ਜਿੱਤਿਆ ਹੈ।
ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਬਿਨ੍ਹਾਂ ਸ਼ਰਤ ਮਾਫੀ ਮੰਗਣ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਜੋ ਆਪਣੀ ਦਾਗੀ ਮੰਤਰੀਆਂ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕੀਤੀ ਹੈ ਉਹ ਬੇਹੱਦ ਮੰਦਭਾਗੀ ਗੱਲ ਹੈ। ਪਰਗਟ ਸਿੰਘ ਨੇ ਟਵੀਟ ਕਰਦੇ ਹੋਏ ਲਿਖਿਆ, " ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾ ਜੀ ਵੱਲੋਂ ਆਪਣੇ ਕੱਟੜ ਬੇਈਮਾਨ ਤੇ ਕਰੱਪਟ ਮੰਤਰੀਆਂ ਦੀ ਤੁਲਣਾ ਸ਼ਹੀਦ ਏ ਆਜ਼ਮ ਭਗਤ ਸਿੰਘ ਜੀ ਨਾਲ ਕਰਨਾ ਬੇਹੱਦ ਮੰਦਭਾਗਾ ਹੈ। ਇਹ ਸਾਡੇ ਸ਼ਹੀਦਾਂ ਦਾ ਅਪਮਾਨ ਹੈ। ਇਸਤੇ ਅਰਵਿੰਦ ਕੇਜਰੀਵਾਲ ਬਿਣਾ ਸ਼ਰਤ ਮਾਫੀ ਮੰਗਣ।"
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ। ਇਸ ਦੌਰਾਨ ਕਈ ਵੱਡੇ ਸਿਆਸੀ ਨੇਤਾਵਾਂ ਸਮੇਤ ਲੋਕਾਂ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰਦਿਆਂ ਲਿਖਿਆ , ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ। ਵਾਹਿਗੁਰੂ ਜੀ ਤੁਹਾਨੂੰ ਲੰਬੀ ਅਤੇ ਖੁਸ਼ਹਾਲ ਉਮਰ ਬਖਸ਼ਣ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ। ਇਸ ਦੌਰਾਨ ਕਈ ਵੱਡੇ ਸਿਆਸੀ ਨੇਤਾਵਾਂ ਸਮੇਤ ਲੋਕਾਂ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰਦਿਆਂ ਲਿਖਿਆ , ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ। ਵਾਹਿਗੁਰੂ ਜੀ ਤੁਹਾਨੂੰ ਲੰਬੀ ਅਤੇ ਖੁਸ਼ਹਾਲ ਉਮਰ ਬਖਸ਼ਣ।
ਪੰਜਾਬ ਵਿੱਚ ਤਿਉਹਾਰਾਂ ਦੇ ਸੀਜ਼ਨ ਦੌਰਾਨ ਹੁਣ ਤਕ ਲਏ ਗਏ ਦੁੱਧ ਦੇ ਸੈਂਪਲਾਂ 'ਚੋਂ 41 ਫੀਸਦੀ ਫੇਲ੍ਹ ਹੋਏ ਹਨ। ਸਟੇਟ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (F.D.A-Food & Drug Administration) ਵੱਲੋਂ ਤਿਆਰ ਕੀਤੀ ਰਿਪੋਰਟ ਅਨੁਸਾਰ ਪਿਛਲੇ ਦੋ ਮਹੀਨਿਆਂ ਵਿੱਚ ਦੁੱਧ ਦੇ 676 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 278 ਅਸੁਰੱਖਿਅਤ ਪਾਏ ਗਏ ਹਨ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਸੁੱਕੇ ਮੇਵੇ ਦੀ ਗੁਣਵੱਤਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸੂਬੇ ਵਿੱਚ ਚੱਲ ਰਹੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਅਸੁਰੱਖਿਅਤ ਦੁੱਧ ਦੀ ਵਰਤੋਂ ਅਤੇ ਮਠਿਆਈਆਂ ਸਜਾਉਣ ਲਈ ਐਲੂਮੀਨੀਅਮ ਦੇ ਪੱਤਿਆਂ ਦੀ ਅੰਨ੍ਹੇਵਾਹ ਵਰਤੋਂ ਨੇ ਪ੍ਰਸ਼ਾਸਨ ਲਈ ਵੱਡੀ ਸਮੱਸਿਆ ਖੜ੍ਹੀ ਕਰ ਦਿੱਤੀ ਹੈ।
ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਤਲਾਸ਼ੀ ਦੌਰਾਨ ਇੱਕ ਵਾਰ ਫਿਰ 6 ਮੋਬਾਈਲ ਬਰਾਮਦ ਹੋਏ ਹਨ ਅਤੇ ਇਨ੍ਹਾਂ ਵਿੱਚੋਂ ਇੱਕ ਮੋਬਾਈਲ ਨਸ਼ਾ ਤਸਕਰ ਅਰਵਿੰਦਰ ਸਿੰਘ ਵਾਸੀ ਤਰਨਤਾਰਨ ਤੋਂ ਵੀ ਬਰਾਮਦ ਹੋਇਆ ਹੈ, ਜੋ ਕੁਝ ਦਿਨ ਪਹਿਲਾਂ ਜੇਲ੍ਹ ਛੱਡ ਕੇ ਆਇਆ ਸੀ। ਜਿਸ ਨੇ ਜੇਲ੍ਹ 'ਚੋਂ ਕੁੱਝ ਦਿਨ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਦੇ ਵਕੀਲ ਨੂੰ ਫੋਨ ਕਰਕੇ ਧਮਕੀਆਂ ਵੀ ਦਿੱਤੀਆਂ ਸੀ।
ਸੀਬੀਆਈ ਅੱਜ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Deputy CM Manish Sisodia) ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ (AAM AADMI PARTY) ਨੇ ਕਿਹਾ ਹੈ ਕਿ ਸੀਬੀਆਈ (CBI) ਸਿਸੋਦੀਆ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਭ ਗੁਜਰਾਤ ਚੋਣਾਂ (Gujarat Election) ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ। ਮਨੀਸ਼ ਸਿਸੋਦੀਆ ਨੇ ਅੱਜ ਸੀਬੀਆਈ ਹੈੱਡਕੁਆਰਟਰ ਤੋਂ ਪੁੱਛਗਿੱਛ ਲਈ ਜਾਣ ਤੋਂ ਪਹਿਲਾਂ ਇੱਕ ਜਲੂਸ ਕੱਢਿਆ। ਉਹ ਮਹਾਤਮਾ ਗਾਂਧੀ ਦੀ ਸਮਾਧੀ ਰਾਜ ਘਾਟ ਵੀ ਗਏ। ਇਸ ਤੋਂ ਪਹਿਲਾਂ ਭਾਜਪਾ (BJP) ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਜਸ਼ਨ-ਏ-ਭ੍ਰਿਸ਼ਟਾਚਾਰ ਮਨਾ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨਿ 17 ਅਕਤੂਬਰ ਨੂੰ ਆਪਣਾ 48ਵਾਂ ਜਨਮਦਿਨ ਮਨਾ ਰਹੇ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦਾ ਇਹ ਪਹਿਲਾ ਜਨਮਦਿਨ ਹੈ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਦਿੱਗਜ ਕਲਾਕਾਰਾਂ ਨੇ ਵੀ ਸੀਐਮ ਮਾਨ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ।
ਗਿੱਪੀ ਗਰੇਵਾਲ ਨੇ ਦਿੱਤੀ ਵਧਾਈ
ਪੰਜਾਬੀ ਇੰਡਸਟਰੀ ਦੇ ਦਿੱਗਜ ਕਲਾਕਾਰ ਗਿੱਪੀ ਗਰੇਵਾਲ ਨੇ ਸੀਐਮ ਮਾਨ ਨੂੰ ਉਨ੍ਹਾਂ ਦੇ ਜਨਮਦਿਨ ਤੇ ਵਧਾਈ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਤੇ ਸਟੋਰੀ ਸ਼ੇਅਰ ਕੀਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ਭਗਵੰਤ ਮਾਨ ਦੀ ਤਸਵੀਰ ਸ਼ੇਅਰ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਸ਼ਨ `ਚ ਲਿਖਿਆ, "ਪੰਜਾਬ ਦੇ ਸੀਐਮ ਸਰਦਾਰ ਭਗਵੰਤ ਮਾਨ ਜੀ ਨੂੰ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਵਾਹਿਗੁਰੂ ਤੁਹਾਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ।"
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਵੋਟਿੰਗ ਚੱਲ ਰਹੀ ਹੈ ,ਜੋ ਸ਼ਾਮ 4 ਵਜੇ ਤੱਕ ਚੱਲੇਗੀ। ਦੋ ਦਿਨਾਂ ਬਾਅਦ ਭਾਵ 19 ਅਕਤੂਬਰ ਨੂੰ ਨਤੀਜੇ ਜਾਰੀ ਹੋਣਗੇ। ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਮੈਂਬਰ ਵੋਟਿੰਗ ਵਿੱਚ ਹਿੱਸਾ ਲੈਣਗੇ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਦਿੱਲੀ ਸਥਿਤ ਏ.ਆਈ.ਸੀ.ਸੀ. ਦਫ਼ਤਰ ਵਿੱਚ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਆਪਣੀ ਵੋਟ ਪਾਈ ਹੈ। ਵੋਟ ਪਾਉਣ ਤੋਂ ਬਾਅਦ ਸੋਨੀਆ ਗਾਂਧੀ ਨੇ ਕਿਹਾ ਕਿ ਮੈਂ ਲੰਬੇ ਸਮੇਂ ਤੋਂ ਇਸ ਪਲ ਦਾ ਇੰਤਜ਼ਾਰ ਕਰ ਰਹੀ ਸੀ।
ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਆਪਣੇ ਫੇਸਬੁੱਕ 'ਤੇ ਮਿਲੀ ਸ਼ਿਕਾਇਤ ਤੋਂ ਬਾਅਦ ਫ਼ਾਜ਼ਿਲਕਾ ਦੇ ਡੀਡੀਪੀਓ ਨੂੰ ਅਬੋਹਰ ਹਲਕੇ ਦੇ ਵਿੱਚ ਪੈਂਦੇ ਇੱਕ ਪਿੰਡ ਦੇ ਸਰਪੰਚ ਖ਼ਿਲਾਫ਼ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ। ਹਾਲਾਂਕਿ ਇਸ ਦੀ ਪੂਰੀ ਵੀਡੀਓ ਸਾਹਮਣੇ ਆਈ ਹੈ। ਮੰਤਰੀ ਸਾਹਿਬ ਵੱਲੋਂ ਇਸ ਵੀਡੀਓ ਵਿੱਚ ਲਾਈਵ ਹੋ ਕੇ ਡੀਡੀਪੀਓ ਨੂੰ ਫੋਨ ਕਰ ਅਬੋਹਰ ਦੇ ਉਕਤ ਸਰਪੰਚ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਜਾਰੀ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਇਨ੍ਹਾਂ ਹੀ ਨਹੀਂ ਇਸ ਲਈ ਮੰਤਰੀ ਵੱਲੋਂ ਡੈੱਡਲਾਈਨ ਵੀ ਦਿੱਤੀ ਗਈ ਹੈ।
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ‘ਆਪ’ ਪਾਰਟੀ ਦੇ ਵਜ਼ੀਰਾਂ ਦੀ ਤੁਲਨਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਨਾਲ ਕਰਨ ਨਾਲ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਕਾਂਗਰਸ ਕਿਸਾਨ ਸੈੱਲ ਦੇ ਕੌਮੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਟਵੀਟ ਕਰ ਕੇ ਅਰਵਿੰਦ ਕੇਜਰੀਵਾਲ ਨੂੰ ਦੇਸ਼ ਤੋਂ ਮੁਆਫ਼ੀ ਮੰਗਣ ਲਈ ਆਖਿਆ ਹੈ।
ਪਿਛੋਕੜ
Punjab Breaking News, 17 October 2022 LIVE Updates: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ। ਇਸ ਦੌਰਾਨ ਕਈ ਵੱਡੇ ਸਿਆਸੀ ਨੇਤਾਵਾਂ ਸਮੇਤ ਲੋਕਾਂ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸਿਹਤਮੰਦ ਤੇ ਲੰਬੀ ਉਮਰ ਦੀ ਕਾਮਨਾ ਕੀਤੀ। ਇੱਕ ਟਵੀਟ ਵਿੱਚ ਉਨ੍ਹਾਂ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਮੈਂ ਤੁਹਾਡੀ ਸਿਹਤਮੰਦ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ।" ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਜਨਮ ਦਿਨ 'ਤੇ ਵਧਾਈ
ਕੇਜਰੀਵਾਲ ਨੇ ਸ਼ਹੀਦ ਭਗਤ ਸਿੰਘ ਨਾਲ ਕੀਤੀ ਆਪਣੇ ਮੰਤਰੀਆਂ ਦੀ ਤੁਲਨਾ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ‘ਆਪ’ ਪਾਰਟੀ ਦੇ ਵਜ਼ੀਰਾਂ ਦੀ ਤੁਲਨਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਨਾਲ ਕਰਨ ਨਾਲ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਕਾਂਗਰਸ ਕਿਸਾਨ ਸੈੱਲ ਦੇ ਕੌਮੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਟਵੀਟ ਕਰ ਕੇ ਅਰਵਿੰਦ ਕੇਜਰੀਵਾਲ ਨੂੰ ਦੇਸ਼ ਤੋਂ ਮੁਆਫ਼ੀ ਮੰਗਣ ਲਈ ਆਖਿਆ ਹੈ। ਕੇਜਰੀਵਾਲ ਨੇ ਸ਼ਹੀਦ ਭਗਤ ਸਿੰਘ ਨਾਲ ਕੀਤੀ ਆਪਣੇ ਮੰਤਰੀਆਂ ਦੀ ਤੁਲਨਾ
ਪੰਜਾਬ ਦੇ ਸਰਕਾਰੀ ਦਫਤਰਾਂ 'ਚ 19 ਅਕਤੂਬਰ ਤੱਕ ਨਹੀਂ ਹੋਣਗੇ ਕੰਮ
ਪੰਜਾਬ ਦੇ ਸਰਕਾਰੀ ਦਫਤਰਾਂ ਵਿੱਚ 19 ਅਕਤੂਬਰ ਤੱਕ ਕੰਮ ਨਹੀਂ ਹੋਣਗੇ। ਦਫਤਰਾਂ ਵਿੱਚ ਪਹਿਲਾਂ ਹੀ 10 ਅਕਤੂਬਰ ਤੋਂ ਰੁਕੇ ਕੰਮ ਹੁਣ 19 ਅਕਤੂਬਰ ਤੱਕ ਨਹੀਂ ਹੋਣਗੇ। ਪੰਜਾਬ ਸਰਕਾਰ ਦੇ ਦਫ਼ਤਰੀ ਕਾਮਿਆਂ ਨੇ ਆਪਣੀ ਹੜਤਾਲ 19 ਅਕਤੂਬਰ ਤੱਕ ਵਧਾ ਦਿੱਤੀ ਹੈ। ਇਸ ਲਈ ਲੋਕਾਂ ਦੀ ਖੱਜਲ-ਖੁਆਰੀ ਜਾਰੀ ਰਹੇਗੀ। ਦੱਸ ਦਈਏ ਪੰਜਾਬ ਸਰਕਾਰ ਦੇ ਦਫ਼ਤਰੀ ਕਾਮਿਆਂ ਦੀ 10 ਅਕਤੂਬਰ ਤੋਂ ਸ਼ੁਰੂ ਹੋਈ ‘ਕਲਮਛੋੜ ਅਤੇ ਕੰਪਿਊਟਰ ਬੰਦ ਹੜਤਾਲ’ ਨੂੰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਬਾਡੀ ਵੱਲੋਂ 19 ਅਕਤੂਬਰ ਤੱਕ ਵਧਾਉਣ ਦਾ ਫ਼ੈਸਲਾ ਲਿਆ ਗਿਆ ਹੈ। ਪੰਜਾਬ ਦੇ ਸਰਕਾਰੀ ਦਫਤਰਾਂ 'ਚ 19 ਅਕਤੂਬਰ ਤੱਕ ਨਹੀਂ ਹੋਣਗੇ ਕੰਮ
ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹੋਇਆ ਖ਼ਤਮ
ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਅੱਜ ਮੁੜ ਲੁਧਿਆਣਾ ਅਦਾਲਤ ਵਿੱਚ ਪੇਸ਼ੀ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਜੱਗੂ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਤੋਂ ਜੱਗੂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਪੁਲਿਸ ਨੇ ਅੰਮ੍ਰਿਤਸਰ ਦੇ ਸਤਬੀਰ ਸਿੰਘ ਦੇ ਖ਼ਿਲਾਫ਼ ਥਾਣਾ ਸਲੇਮ ਟਾਬਰੀ ਵਿੱਚ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਪੁੱਛਗਿੱਛ ਲਈ ਜੱਗੂ ਨੂੰ ਪੁਲਿਸ ਬਟਾਲਾ ਤੋਂ ਲੁਧਿਆਣਾ ਲੈ ਕੇ ਆਈ ਸੀ ਜਿੱਥੇ ਅਦਾਲਤ ਨੇ ਉਸ ਦਾ 7 ਦਿਨਾਂ ਰਿਮਾਂਡ ਦਿੱਤਾ ਸੀ। ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹੋਇਆ ਖ਼ਤਮ
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ 22 ਸਾਲ ਬਾਅਦ ਵੋਟਿੰਗ ਅੱਜ
ਕਾਂਗਰਸ ਲਈ ਅੱਜ ਇਤਿਹਾਸਕ ਦਿਨ ਹੈ। ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਪਾਰਟੀ ਵਿੱਚ 22 ਸਾਲ ਬਾਅਦ ਪ੍ਰਧਾਨ ਦੇ ਅਹੁਦੇ ਲਈ ਚੋਣ ਹੋ ਰਹੀ ਹੈ, ਜਦੋਂ ਕਿ 24 ਸਾਲ ਬਾਅਦ ਕੋਈ ਗਾਂਧੀ ਪਰਿਵਾਰ ਤੋਂ ਬਾਹਰ ਦਾ ਪ੍ਰਧਾਨ ਹੋਵੇਗਾ। ਇਹ ਨਹੀਂ ਕਾਂਗਰਸ ਦੇ 137 ਸਾਲ ਦੇ ਇਤਿਹਾਸ ਵਿੱਚ ਪ੍ਰਧਾਨ ਦੇ ਅਹੁਦੇ ਲਈ ਛੇਵੀਂ ਵਾਰ ਚੋਣ ਮੁਕਾਬਲਾ ਹੋ ਰਿਹਾ ਹੈ। ਕਾਂਗਰਸ ਦੇ ਸੀਨੀਅਰ ਨੇਤਾ ਮਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਦੇ ਵਿਚਕਾਰ ਪ੍ਰਧਾਨ ਦੇ ਅਹੁਦੇ ਲਈ ਰੇਸ ਹੈ। ਕਾਂਗਰਸ ਪ੍ਰਧਾਨ ਦੇ ਅਹੁਦੇ ਲਈ 22 ਸਾਲ ਬਾਅਦ ਵੋਟਿੰਗ ਅੱਜ
- - - - - - - - - Advertisement - - - - - - - - -