Punjab Breaking News LIVE: ਸੀਐਮ ਭਗਵੰਤ ਮਾਨ ਕਰਵਾਉਣਗੇ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਜਾਂਚ, ਰਿਕਵਰੀ ਦਾ ਵੀ ਐਲਾਨ

Punjab Breaking News, 18 April 2022 LIVE Updates: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪੈਸੇ ਦੀ ਰਿਕਵਰੀ ਕਰਵਾਈ ਜਾਵੇਗੀ ਕਿਉਂਕਿ ਇਹ ਜਨਤਾ ਦਾ ਪੈਸਾ ਹੈ।

ਏਬੀਪੀ ਸਾਂਝਾ Last Updated: 18 Apr 2022 04:12 PM
ਆਮ ਆਦਮੀ ਪਾਰਟੀ ਸਰਕਾਰ ਇੱਕ ਨਵੀਂ ਮੁਸੀਬਤ ਵਿੱਚ ਫਸੀ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਇੱਕ ਨਵੀਂ ਮੁਸੀਬਤ ਵਿੱਚ ਫਸ ਗਈ ਹੈ। ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਭਗਵੰਤ ਮਾਨ ਦੀ ਸਰਕਾਰ 'ਚ ਮੰਤਰੀ ਬਲਜੀਤ ਕੌਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਤੋਂ ਨਾਰਾਜ਼ 'ਆਪ' ਵਰਕਰਾਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਘਰ ਬਾਹਰ ਧਰਨਾ ਦਿੱਤਾ ਹੈ। ਰਿਪੋਰਟਾਂ ਮੁਤਾਬਕ ਬਲਜੀਤ ਕੌਰ ਨੇ ਪਾਰਟੀ ਵਰਕਰਾਂ ਨੂੰ ਘਰ ਦੇ ਅੰਦਰ ਆ ਕੇ ਗੱਲਬਾਤ ਕਰਨ ਦਾ ਸੱਦਾ ਦਿੱਤਾ ਸੀ ਪਰ ਧਰਨੇ ’ਤੇ ਬੈਠੇ ਵਰਕਰਾਂ ਨੇ ਸਪੱਸ਼ਟ ਕੀਤਾ ਕਿ ਗੱਲਬਾਤ ਬਾਹਰ ਲੋਕਾਂ ਵਿਚਾਲੇ ਹੀ ਹੋਵੇਗੀ।

SAD on Bhagwant Mann: ਦਲਜੀਤ ਚੀਮਾ ਨੇ ਕਿਹਾ ਕਿ ਇਹ ਕਦਮ ਸਵਾਗਤਯੋਗ ਹੈ

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਕਿਹਾ ਕਿ ਇਹ ਕਦਮ ਸਵਾਗਤਯੋਗ ਹੈ, ਜਾਂਚ ਹੋਣੀ ਚਾਹੀਦੀ ਹੈ ਤੇ ਜੋ ਵੀ ਜ਼ਿੰਮੇਵਾਰ ਹੈ, ਉਸ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਆਪਣੇ ਐਲਾਨਾਂ 'ਤੇ ਖਰਾ ਉਤਰਨ ਦੀ ਬਜਾਏ ਅਜਿਹੇ ਬਹਾਨੇ ਨਾ ਲੱਭੋ। ਪਿਛਲੀ ਸਰਕਾਰ ਕਹਿੰਦੀ ਰਹੀ ਕਿ ਖਜ਼ਾਨਾ ਖਾਲੀ ਹੈ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਉਹੀ ਕਹਿ ਰਹੀ ਹੈ। ਉਨ੍ਹਾਂ ਕਿਹਾ ਕਿ 'ਆਪ' ਦੇ ਗੁਜਰਾਤੀ ਤੇ ਹੋਰ ਭਾਸ਼ਾਵਾਂ 'ਚ ਛਪ ਰਹੇ ਇਸ਼ਤਿਹਾਰਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ।

CM Bhagwant Mann big announcement: ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਜਾਂਚ ਕਰਵਾਈ ਜਾਵੇਗੀ

ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪੈਸੇ ਦੀ ਰਿਕਵਰੀ ਕਰਵਾਈ ਜਾਵੇਗੀ ਕਿਉਂਕਿ ਇਹ ਜਨਤਾ ਦਾ ਪੈਸਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਪੰਜਾਬ ਸਿਰ ਤਿੰਨ ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਹਨ ਪਰ ਇਹ ਕਰਜ਼ਾ ਵਰਤਿਆ ਕਿੱਥੇ ਗਿਆ, ਇਸ ਦਾ ਜਾਂਚ ਕਰਵਾ ਕੇ ਰਿਕਵਰੀ ਕਰਾਂਗੇ ਕਿਉਂਕਿ ਇਹ ਲੋਕਾਂ ਦਾ ਪੈਸਾ ਹੈ।

Lakhimpur kheri case: ਲਖੀਮਪੁਰ ਖੀਰੀ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਇਆ। ਇਸ ਤੋਂ ਪਹਿਲਾਂ 4 ਅਪ੍ਰੈਲ ਨੂੰ ਚੀਫ਼ ਜਸਟਿਸ ਐਨਵੀ ਰਮਨਾ ਦੀ ਅਗਵਾਈ ਵਾਲੇ ਬੈਂਚ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। 10 ਫਰਵਰੀ ਨੂੰ ਇਲਾਹਾਬਾਦ ਹਾਈ ਕੋਰਟ ਦੀ ਸਿੰਗਲ ਬੈਂਚ ਨੇ ਇਸ ਮਾਮਲੇ ਵਿੱਚ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਿੱਤੀ ਸੀ। ਇਸ ਤੋਂ ਪਹਿਲਾਂ ਉਹ ਚਾਰ ਮਹੀਨੇ ਤੱਕ ਹਿਰਾਸਤ ਵਿੱਚ ਸੀ। ਲਖੀਮਪੁਰ ਖੀਰੀ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ।

Lakhimpur kheri case: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ

ਲਖੀਮਪੁਰ ਖੀਰੀ ਕੇਸ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਹੋ ਗਈ ਹੈ। ਸੁਪਰੀਮ ਕੋਰਟ ਨੇ 1 ਹਫਤੇ 'ਚ ਆਤਮ ਸਮਰਪਣ ਕਰਨ ਲਈ ਕਿਹਾ ਹੈ। ਅਦਾਲਤ ਨੇ ਕਿਹਾ ਕਿ ਹਾਈ ਕੋਰਟ ਨੇ ਪੀੜਤ ਧਿਰ ਦੀ ਸੁਣਵਾਈ ਨਹੀਂ ਕੀਤੀ। ਉਸ ਨੂੰ ਜਲਦਬਾਜ਼ੀ ਵਿੱਚ ਜ਼ਮਾਨਤ ਦੇ ਦਿੱਤੀ ਗਈ। ਹਾਈਕੋਰਟ ਇਸ ਮਾਮਲੇ 'ਤੇ ਦੁਬਾਰਾ ਸੁਣਵਾਈ ਕਰੇਗਾ।

Wheat procurement: ਕਣਕ ਦਾ ਝਾੜ 20 ਤੋਂ 25 ਫ਼ੀਸਦੀ ਘਟਿਆ

ਮੁੱਖ ਮੰਤਰੀ ਨੇ ਕਣਕ ਦੇ ਘਟੇ ਝਾੜ ’ਤੇ ਬੋਨਸ/ਮੁਆਵਜ਼ੇ ਦੇ ਮੁੱਦੇ ’ਤੇ ਵਿਚਾਰ ਕਰਨ ਦਾ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਕਣਕ ਦੇ ਝਾੜ ਘਟਣ ਕਰਕੇ ਹੋਏ ਨੁਕਸਾਨ ਦਾ ਪਹਿਲਾਂ ਜਾਇਜ਼ਾ ਲੈਣਗੇ ਤੇ ਉਸ ਮਗਰੋਂ ਵਿੱਤੀ ਭਰਪਾਈ ਬਾਰੇ ਸੋਚਣਗੇ। ਸੰਯੁਕਤ ਕਿਸਾਨ ਮੋਰਚੇ ਦੇ ਡਾ. ਦਰਸ਼ਨਪਾਲ ਨੇ ਕਿਹਾ ਕਿ ਕਣਕ ’ਤੇ ਬੋਨਸ ਦੇਣ ਦੀ ਮੁੱਖ ਮੰਤਰੀ ਨੇ ਸਿਧਾਂਤਕ ਤੌਰ ’ਤੇ ਸਹਿਮਤੀ ਦੇ ਦਿੱਤੀ ਹੈ। ਐਤਕੀਂ ਵੱਧ ਤਾਪਮਾਨ ਕਰਕੇ ਕਣਕ ਦਾ ਝਾੜ 20 ਤੋਂ 25 ਫ਼ੀਸਦੀ ਘਟਿਆ ਹੈ ਜਿਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਕਰੀਬ ਛੇ ਹਜ਼ਾਰ ਕਰੋੜ ਰੁਪਏ ਦੀ ਸੱਟ ਵੱਜੀ ਹੈ। ਗਰਮੀ ਕਰਕੇ ਕਣਕ ਦਾ ਦਾਣਾ ਸੁੰਗੜ ਗਿਆ ਹੈ।

Bonus to farmers: ਸਰਕਾਰ ਕਿਸਾਨਾਂ ਨੂੰ ਕਣਕ ਉੱਪਰ ਬੋਨਸ ਦੇ ਸਕਦੀ

ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ ਉੱਪਰ ਬੋਨਸ ਦੇ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਯੁਕਤ ਕਿਸਾਨ ਮੋਰਚਾ ਤੇ ਬੀਕੇਯੂ (ਉਗਰਾਹਾਂ) ਦੇ ਲੀਡਰਾਂ ਨਾਲ ਮੀਟਿੰਗ ਵਿੱਚ ਸੰਕੇਤ ਦਿੱਤਾ ਹੈ ਕਿ ਮਾਰਚ ਮਹੀਨੇ ਦੌਰਾਨ ਵੱਧ ਗਰਮੀ ਪੈਣ ਕਾਰਨ ਕਣਕ ਦੇ ਘਟੇ ਝਾੜ ਦੀ ਭਰਪਾਈ ਲਈ ਕਿਸਾਨਾਂ ਨੂੰ ਢੁੱਕਵਾਂ ਬੋਨਸ ਦੇਣ ਬਾਰੇ ਵਿਚਾਰ ਕੀਤਾ ਜਾਵੇਗਾ। ਕਿਸਾਨਾਂ ਨੇ ਸਰਕਾਰ ਤੋਂ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੀ ਮੰਗ ਕੀਤੀ ਹੈ ਪਰ ਸਰਕਾਰ 100 ਰੁਪਏ ਪ੍ਰਤੀ ਕੁਇੰਟਲ ਤੱਕ ਬੋਨਸ ਦੇ ਸਕਦੀ ਹੈ। ਕਿਸਾਨ ਲੀਡਰਾਂ ਨੇ ਮੀਟਿੰਗ ਦੌਰਾਨ ਫ਼ਸਲੀ ਝਾੜ ਕਾਰਨ ਕਿਸਾਨਾਂ ਨੂੰ ਹੋਏ ਵਿੱਤੀ ਨੁਕਸਾਨ ਦੀ ਪੂਰਤੀ ਲਈ ਪੰਜਾਬ ਸਰਕਾਰ ਕੋਲ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ੇ ਦੀ ਮੰਗ ਰੱਖੀ ਹੈ।

CM meeting with farmers: ਇੱਕ ਹਫ਼ਤੇ ਮਗਰੋਂ ਕਿਸਾਨ ਆਗੂਆਂ ਨਾਲ ਮੁੜ ਮੀਟਿੰਗ

ਮੁੱਖ ਮੰਤਰੀ ਨੇ ਪੰਜਾਬ ਦੇ ਪਾਣੀ, ਵਾਤਾਵਰਨ ਤੇ ਕਿਸਾਨੀ ਨੂੰ ਬਚਾਉਣ ਲਈ ਖੇਤੀ ਵਿਭਿੰਨਤਾ ਲਈ ਕਿਸਾਨ ਆਗੂਆਂ ਤੋਂ ਸਹਿਯੋਗ ਮੰਗਿਆ। ਸੰਯੁਕਤ ਕਿਸਾਨ ਮੋਰਚਾ ਨੇ ‘ਆਪ’ ਸਰਕਾਰ ਨੂੰ ਆਪਣਾ ਮੰਗ ਪੱਤਰ ਦਿੱਤਾ ਜਦੋਂ ਕਿ ਸਰਕਾਰ ਨੇ ਆਪਣੀ ਤਜਵੀਜ਼ ਆਗੂਆਂ ਨੂੰ ਸੌਂਪੀ। ਮੁੱਖ ਮੰਤਰੀ ਨੇ ਇੱਕ ਹਫ਼ਤੇ ਮਗਰੋਂ ਕਿਸਾਨ ਆਗੂਆਂ ਨਾਲ ਮੁੜ ਮੀਟਿੰਗ ਕਰਨ ਦੀ ਗੱਲ ਆਖੀ ਹੈ। 

Paddy season planning: ਨਾਬਾਰਡ ਦੀ ਖੇਤ ਖ਼ਾਲੀ ਰੱਖਣ ਵਾਲੀ ਸਕੀਮ

ਇਸ ਦੌਰਾਨ ਨਾਬਾਰਡ ਦੀ ਖੇਤ ਖ਼ਾਲੀ ਰੱਖਣ ਵਾਲੀ ਸਕੀਮ ਨੂੰ ਪਾਇਲਟ ਪ੍ਰੋਜੈਕਟ ਵਜੋਂ ਲਾਗੂ ਕਰਨ ਦੀ ਤਜਵੀਜ਼ ਰੱਖੀ ਗਈ। ਜਿੱਥੇ ਪਿਛਲੀ ਸਾਉਣੀ ਵਿੱਚ ਝੋਨਾ ਨਹੀਂ ਲੱਗਿਆ, ਉਨ੍ਹਾਂ ਖੇਤਾਂ ਨੂੰ 15 ਜੂਨ ਤੋਂ 15 ਅਗਸਤ ਤੱਕ ਖ਼ਾਲੀ ਰੱਖਣ ਦੀ ਸੂਰਤ ਵਿੱਚ ਕਿਸਾਨਾਂ ਨੂੰ ਵਿੱਤੀ ਸਹਾਇਤਾ ਦਿੱਤੇ ਜਾਣ ਦੀ ਸਕੀਮ ਹੈ। ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨੂੰ ਪੂਸਾ 44 ਦੀ ਬਿਜਾਈ ਨਾ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਝੋਨੇ ਦੀ ਪੀਆਰ 126 ਤੇ ਪੀਆਰ 121 ਨੂੰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ।

Paddy season: ਝੋਨੇ ਦੀ ਬਿਜਾਈ ਲਈ ਪੰਜਾਬ ਨੂੰ ਚਾਰ ਜ਼ੋਨਾਂ ਵਿੱਚ ਵੰਡ ਕੇ ਲਵਾਈ ਕਰਨ ਦੀ ਯੋਜਨਾ

ਇਸ ਦੌਰਾਨ ਕਿਸਾਨਾਂ ਨੇ ਝੋਨੇ ਦੀ ਲਵਾਈ 10 ਜੂਨ ਤੋਂ ਕਰਨ ਦਾ ਮੁੱਦਾ ਰੱਖਿਆ ਹੈ। ਨਵੇਂ ਫ਼ਾਰਮੂਲੇ ਤਹਿਤ ਕੱਦੂ ਵਾਲੇ ਝੋਨੇ ਦੀ ਬਿਜਾਈ ਲਈ ਪੰਜਾਬ ਨੂੰ ਚਾਰ ਜ਼ੋਨਾਂ ਵਿੱਚ ਵੰਡ ਕੇ ਲਵਾਈ ਕਰਨ ਦੀ ਯੋਜਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਇੱਕੋ ਵੇਲੇ ਝੋਨੇ ਦੀ ਲਵਾਈ ਸ਼ੁਰੂ ਕਰਨ ਦੀ ਥਾਂ ਅਲੱਗ-ਅਲੱਗ ਜ਼ੋਨ ਵਿੱਚ ਵੱਖੋ-ਵੱਖਰੀ ਤਰੀਕ ਤੋਂ ਝੋਨੇ ਦੀ ਲਵਾਈ ਸ਼ੁਰੂ ਕੀਤੇ ਜਾਣ ਨਾਲ ਜਿੱਥੇ ਬਿਜਲੀ ਸਪਲਾਈ ਵਿੱਚ ਕੋਈ ਦਿੱਕਤ ਨਹੀਂ ਆਵੇਗੀ, ਉੱਥੇ ਲੇਬਰ ਤੇ ਖ਼ਰੀਦ ਸਮੇਂ ਵੀ ਦਿੱਕਤਾਂ ਵਿਚ ਕਟੌਤੀ ਹੋਵੇਗੀ।

Power supply in paddy season: 20 ਮਈ ਤੋਂ 31 ਮਈ ਤੱਕ ਬਿਜਲੀ ਦੀ ਚਾਰ ਘੰਟੇ ਸਪਲਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੇ ਅਗਲੇ ਸੀਜ਼ਨ ਲਈ ‘ਆਪ’ ਸਰਕਾਰ ਦਾ ਨਵਾਂ ਖੇਤੀ ਫ਼ਾਰਮੂਲਾ ਪੇਸ਼ ਕੀਤਾ। ਸਰਕਾਰ ਨੇ ਕਿਸਾਨ ਲੀਡਰਾਂ ਅੱਗੇ ਪਾਣੀ ਦੀ ਬੱਚਤ ਤੇ ਖੇਤੀ ਵਿਭਿੰਨਤਾ ਨੂੰ ਲੈ ਕੇ ਆਪਣੀ ਤਜਵੀਜ਼ ਰੱਖੀ। ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਲਈ 20 ਮਈ ਤੋਂ 31 ਮਈ ਤੱਕ ਬਿਜਲੀ ਦੀ ਚਾਰ ਘੰਟੇ ਸਪਲਾਈ ਦੇਣ ਦੀ ਗੱਲ ਆਖੀ। ਕੱਦੂ ਵਾਲੇ ਝੋਨੇ ਲਈ 20 ਜੂਨ ਤੋਂ ਅੱਠ ਘੰਟੇ ਬਿਜਲੀ ਸਪਲਾਈ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ।

Paddy season in Punjab: ਝੋਨੇ ਦੇ ਅਗਲੇ ਸੀਜ਼ਨ ਲਈ ਨਵਾਂ ਖੇਤੀ ਫ਼ਾਰਮੂਲਾ ਪੇਸ਼

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਜਥੰਬਦੀਆਂ ਸਾਹਮਣੇ ਝੋਨੇ ਦੇ ਅਗਲੇ ਸੀਜ਼ਨ ਲਈ ਨਵਾਂ ਖੇਤੀ ਫ਼ਾਰਮੂਲਾ ਪੇਸ਼ ਕੀਤਾ ਹੈ। ਕਿਸਾਨ ਇਸ ਬਾਰੇ ਵਿਚਾਰ ਚਰਚਾ ਕਰਨਗੇ ਜਿਸ ਮਗਰੋਂ ਅਗਲਾ ਫੈਸਲਾ ਲੈਣਗੇ। ਮੁੱਖ ਮੰਤਰੀ ਵੱਲੋਂ ਝੋਨੇ ਦੇ ਅਗਲੇ ਸੀਜ਼ਨ ਤੇ ਖੇਤੀ ਵਿਭਿੰਨਤਾ ਦੇ ਮੁੱਦੇ ’ਤੇ ਆਪਣੀ ਰਣਨੀਤੀ ਕਿਸਾਨਾਂ ਨਾਲ ਸਾਂਝੀ ਕੀਤੀ ਹੈ। ਅਹਿਮ ਗੱਲ ਹੈ ਕਿ ਪੰਜਾਬ ਸਰਕਾਰ ਤੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਦੋਵੇਂ ਧਿਰਾਂ ਦੇ ਇੱਕ-ਦੂਜੇ ਪ੍ਰਤੀ ਸਹਿਮਤੀ ਵਾਲੇ ਸੁਰ ਨਜ਼ਰ ਆਏ।

ਪਿਛੋਕੜ

Punjab Breaking News, 18 April 2022 LIVE Updates: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਜਥੰਬਦੀਆਂ ਸਾਹਮਣੇ ਝੋਨੇ ਦੇ ਅਗਲੇ ਸੀਜ਼ਨ ਲਈ ਨਵਾਂ ਖੇਤੀ ਫ਼ਾਰਮੂਲਾ ਪੇਸ਼ ਕੀਤਾ ਹੈ। ਕਿਸਾਨ ਇਸ ਬਾਰੇ ਵਿਚਾਰ ਚਰਚਾ ਕਰਨਗੇ ਜਿਸ ਮਗਰੋਂ ਅਗਲਾ ਫੈਸਲਾ ਲੈਣਗੇ। ਮੁੱਖ ਮੰਤਰੀ ਵੱਲੋਂ ਝੋਨੇ ਦੇ ਅਗਲੇ ਸੀਜ਼ਨ ਤੇ ਖੇਤੀ ਵਿਭਿੰਨਤਾ ਦੇ ਮੁੱਦੇ ’ਤੇ ਆਪਣੀ ਰਣਨੀਤੀ ਕਿਸਾਨਾਂ ਨਾਲ ਸਾਂਝੀ ਕੀਤੀ ਹੈ। ਅਹਿਮ ਗੱਲ ਹੈ ਕਿ ਪੰਜਾਬ ਸਰਕਾਰ ਤੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਦੋਵੇਂ ਧਿਰਾਂ ਦੇ ਇੱਕ-ਦੂਜੇ ਪ੍ਰਤੀ ਸਹਿਮਤੀ ਵਾਲੇ ਸੁਰ ਨਜ਼ਰ ਆਏ।


ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੇ ਅਗਲੇ ਸੀਜ਼ਨ ਲਈ ‘ਆਪ’ ਸਰਕਾਰ ਦਾ ਨਵਾਂ ਖੇਤੀ ਫ਼ਾਰਮੂਲਾ ਪੇਸ਼ ਕੀਤਾ। ਸਰਕਾਰ ਨੇ ਕਿਸਾਨ ਲੀਡਰਾਂ ਅੱਗੇ ਪਾਣੀ ਦੀ ਬੱਚਤ ਤੇ ਖੇਤੀ ਵਿਭਿੰਨਤਾ ਨੂੰ ਲੈ ਕੇ ਆਪਣੀ ਤਜਵੀਜ਼ ਰੱਖੀ। ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਲਈ 20 ਮਈ ਤੋਂ 31 ਮਈ ਤੱਕ ਬਿਜਲੀ ਦੀ ਚਾਰ ਘੰਟੇ ਸਪਲਾਈ ਦੇਣ ਦੀ ਗੱਲ ਆਖੀ। ਕੱਦੂ ਵਾਲੇ ਝੋਨੇ ਲਈ 20 ਜੂਨ ਤੋਂ ਅੱਠ ਘੰਟੇ ਬਿਜਲੀ ਸਪਲਾਈ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ।


ਇਸ ਦੌਰਾਨ ਕਿਸਾਨਾਂ ਨੇ ਝੋਨੇ ਦੀ ਲਵਾਈ 10 ਜੂਨ ਤੋਂ ਕਰਨ ਦਾ ਮੁੱਦਾ ਰੱਖਿਆ ਹੈ। ਨਵੇਂ ਫ਼ਾਰਮੂਲੇ ਤਹਿਤ ਕੱਦੂ ਵਾਲੇ ਝੋਨੇ ਦੀ ਬਿਜਾਈ ਲਈ ਪੰਜਾਬ ਨੂੰ ਚਾਰ ਜ਼ੋਨਾਂ ਵਿੱਚ ਵੰਡ ਕੇ ਲਵਾਈ ਕਰਨ ਦੀ ਯੋਜਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਇੱਕੋ ਵੇਲੇ ਝੋਨੇ ਦੀ ਲਵਾਈ ਸ਼ੁਰੂ ਕਰਨ ਦੀ ਥਾਂ ਅਲੱਗ-ਅਲੱਗ ਜ਼ੋਨ ਵਿੱਚ ਵੱਖੋ-ਵੱਖਰੀ ਤਰੀਕ ਤੋਂ ਝੋਨੇ ਦੀ ਲਵਾਈ ਸ਼ੁਰੂ ਕੀਤੇ ਜਾਣ ਨਾਲ ਜਿੱਥੇ ਬਿਜਲੀ ਸਪਲਾਈ ਵਿੱਚ ਕੋਈ ਦਿੱਕਤ ਨਹੀਂ ਆਵੇਗੀ, ਉੱਥੇ ਲੇਬਰ ਤੇ ਖ਼ਰੀਦ ਸਮੇਂ ਵੀ ਦਿੱਕਤਾਂ ਵਿਚ ਕਟੌਤੀ ਹੋਵੇਗੀ।


ਇਸ ਦੌਰਾਨ ਨਾਬਾਰਡ ਦੀ ਖੇਤ ਖ਼ਾਲੀ ਰੱਖਣ ਵਾਲੀ ਸਕੀਮ ਨੂੰ ਪਾਇਲਟ ਪ੍ਰੋਜੈਕਟ ਵਜੋਂ ਲਾਗੂ ਕਰਨ ਦੀ ਤਜਵੀਜ਼ ਰੱਖੀ ਗਈ। ਜਿੱਥੇ ਪਿਛਲੀ ਸਾਉਣੀ ਵਿੱਚ ਝੋਨਾ ਨਹੀਂ ਲੱਗਿਆ, ਉਨ੍ਹਾਂ ਖੇਤਾਂ ਨੂੰ 15 ਜੂਨ ਤੋਂ 15 ਅਗਸਤ ਤੱਕ ਖ਼ਾਲੀ ਰੱਖਣ ਦੀ ਸੂਰਤ ਵਿੱਚ ਕਿਸਾਨਾਂ ਨੂੰ ਵਿੱਤੀ ਸਹਾਇਤਾ ਦਿੱਤੇ ਜਾਣ ਦੀ ਸਕੀਮ ਹੈ। ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨੂੰ ਪੂਸਾ 44 ਦੀ ਬਿਜਾਈ ਨਾ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਝੋਨੇ ਦੀ ਪੀਆਰ 126 ਤੇ ਪੀਆਰ 121 ਨੂੰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ।


ਮੁੱਖ ਮੰਤਰੀ ਨੇ ਪੰਜਾਬ ਦੇ ਪਾਣੀ, ਵਾਤਾਵਰਨ ਅਤੇ ਕਿਸਾਨੀ ਨੂੰ ਬਚਾਉਣ ਲਈ ਖੇਤੀ ਵਿਭਿੰਨਤਾ ਲਈ ਕਿਸਾਨ ਆਗੂਆਂ ਤੋਂ ਸਹਿਯੋਗ ਮੰਗਿਆ। ਸੰਯੁਕਤ ਕਿਸਾਨ ਮੋਰਚਾ ਨੇ ‘ਆਪ’ ਸਰਕਾਰ ਨੂੰ ਆਪਣਾ ਮੰਗ ਪੱਤਰ ਦਿੱਤਾ ਜਦੋਂ ਕਿ ਸਰਕਾਰ ਨੇ ਆਪਣੀ ਤਜਵੀਜ਼ ਆਗੂਆਂ ਨੂੰ ਸੌਂਪੀ। ਮੁੱਖ ਮੰਤਰੀ ਨੇ ਇੱਕ ਹਫ਼ਤੇ ਮਗਰੋਂ ਕਿਸਾਨ ਆਗੂਆਂ ਨਾਲ ਮੁੜ ਮੀਟਿੰਗ ਕਰਨ ਦੀ ਗੱਲ ਆਖੀ ਹੈ। 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.