Punjab Breaking News LIVE: ਕਾਂਗਰਸ ਸਰਕਾਰ ਵੇਲੇ ਹੋਏ ਸਕਾਲਰਸ਼ਿਪ ਘੁਟਾਲੇ ਦੀ ਹੋਏਗੀ ਸੀਬੀਆਈ ਜਾਂਚ, 'ਆਪ' ਦਾ ਇੱਕ ਹੋਰ ਵਿਧਾਇਕ ਵਿਵਾਦਾਂ 'ਚ, ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਨੌਕਰੀ ਦਾ ਐਲਾਨ...ਵੱਡੀਆਂ ਖਬਰਾਂ

Punjab Breaking News, 18 August 2022 LIVE Updates: ਕਾਂਗਰਸ ਸਰਕਾਰ ਵੇਲੇ ਹੋਏ ਸਕਾਲਰਸ਼ਿਪ ਘੁਟਾਲੇ ਦੀ ਹੋਏਗੀ ਸੀਬੀਆਈ ਜਾਂਚ, 'ਆਪ' ਦਾ ਇੱਕ ਹੋਰ ਵਿਧਾਇਕ ਵਿਵਾਦਾਂ 'ਚ, ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਨੌਕਰੀ ਦਾ ਐਲਾਨ...

ਏਬੀਪੀ ਸਾਂਝਾ Last Updated: 18 Aug 2022 04:16 PM
Clash in rohtak Bangla Sahib Gurdwara: ਰੋਹਤਕ ਦੇ ਬੰਗਲਾ ਸਾਹਿਬ ਗੁਰਦੁਆਰੇ 'ਚ ਖੂਨੀ ਝੜਪ, ਚੱਲੀਆਂ ਗੋਲੀਆਂ, ਦੋ ਨੌਜਵਾਨ ਜ਼ਖਮੀ

ਮਾਤਾ ਦਰਵਾਜ਼ੇ ਨੇੜੇ ਸਥਿਤ ਬੰਗਲਾ ਸਾਹਿਬ ਗੁਰਦੁਆਰੇ ਵਿੱਚ ਬੀਤੀ ਦੇਰ ਰਾਤ ਦੋ ਧਿਰਾਂ ਦਰਮਿਆਨ ਮਾਮੂਲੀ ਤਕਰਾਰ ਨੇ ਖੂਨੀ ਝੜਪ ਦਾ ਰੂਪ ਧਾਰਨ ਕਰ ਲਿਆ।ਦੋਵਾਂ ਪਾਸਿਆਂ ਤੋਂ ਤਲਵਾਰਾਂ ਚੱਲੀਆਂ ਅਤੇ ਇਸ ਦੌਰਾਨ ਫਾਈਰਿੰਗ ਵੀ ਹੋਈ। ਇੱਕ ਵਿਅਕਤੀ ਨੂੰ ਇਸ ਝੜਪ ਦੌਰਾਨ ਗੋਲੀ ਲੱਗੀ ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਰਾਤ ਸਮੇਂ ਗੁਰਦੁਆਰੇ ਵਿੱਚ ਸ਼ਬਦ ਕੀਰਤਨ ਨਾਲ ਲੰਗਰ ਚੱਲ ਰਿਹਾ ਸੀ, ਇਸ ਦੌਰਾਨ ਦੋਵੇਂ ਧਿਰਾਂ ਗੁਰੂਦੁਆਰੇ ਮੱਥਾ ਟੇਕਣ ਲਈ ਆ ਰਹੀਆਂ ਸੀ। ਜ਼ਖਮੀ ਪੱਖ ਤੋਂ ਉਕਤ ਨੌਜਵਾਨ ਨੇ ਦੱਸਿਆ ਕਿ ਅਸੀਂ ਗੁਰਦੁਆਰਾ ਸਾਹਿਬ ਆ ਰਹੇ ਸੀ ਕਿ ਅਚਾਨਕ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਅਤੇ ਅਚਾਨਕ ਪੰਜ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਅਤੇ ਪਿਸਤੌਲ ਨਾਲ ਫਾਇਰ ਵੀ ਕਰ ਦਿੱਤੇ, ਜਿਸ ਕਾਰਨ ਮੇਰੇ ਭਰਾ ਦੇ ਪੇਟ 'ਚ ਸੱਟ ਲੱਗ ਗਈ ਹੈ। 

Lumpy skin in punjab: ਪੰਜਾਬ 'ਚ ਵਧ ਰਹੇ ਲੰਪੀ ਸਕਿੱਨ 'ਤੇ ਹਾਈਕੋਰਟ ਸਖ਼ਤ

ਪੰਜਾਬ ਦੇ ਪਸ਼ੂਆਂ 'ਤੇ ਲੰਪੀ ਸਕਿੱਨ ਬਿਮਾਰੀ ਦਾ ਕਹਿਰ ਵਧਦਾ ਜਾ ਰਿਹਾ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਵੀ ਇਸ ਬਿਮਾਰੀ ਨੂੰ ਲੈ ਕੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਦਰਅਸਲ, ਹਾਈਕੋਰਟ ਨੇ ਚਮੜੀ ਰੋਗ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਸਖ਼ਤ ਹੁਕਮ ਦਿੱਤੇ ਹਨ। ਹਾਈਕੋਰਟ ਵੱਲੋਂ ਕਿਹਾ ਗਿਆ ਹੈ ਕਿ ਸਾਰੇ ਪਸ਼ੂਆਂ ਦਾ ਜਲਦੀ ਟੀਕਾਕਰਨ ਕੀਤਾ ਜਾਵੇ। ਇਸ ਦੇ ਨਾਲ ਹੀ ਮਰਨ ਵਾਲੇ ਪਸ਼ੂਆਂ ਦਾ ਨਿਪਟਾਰਾ ਸਹੀ ਢੰਗ ਨਾਲ ਕੀਤਾ ਜਾਵੇ ਤਾਂ ਜੋ ਇਹ ਬਿਮਾਰੀ ਮਹਾਮਾਰੀ ਦਾ ਰੂਪ ਨਾ ਲੈ ਸਕੇ। ਇਸ ਦੇ ਨਾਲ ਹੀ ਸਰਕਾਰ ਦੇ ਭਰੋਸਾ ਦੇਣ ਤੋਂ ਬਾਅਦ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ।

Verka Milk Price hike: ਵੇਰਕਾ ਨੇ ਦੁੱਧ ਦੀਆਂ ਕੀਮਤਾਂ 'ਚ ਕੀਤਾ ਵਾਧਾ

ਪੰਜਾਬੀ ਨੂੰ ਇੱਕ ਵਾਰ ਫਿਰ ਤੋਂ ਮਹਿੰਗਾਈ ਦਾ ਵੱਡਾ ਝਟਕਾ ਲਗਾ ਹੈ।ਵੇਰਕਾ ਨੇ ਦੁੱਧ ਦੀਆਂ ਕੀਮਤਾਂ 'ਚ ਇੱਕ ਵਾਰ ਫਿਰ ਤੋਂ ਵਾਧਾ ਕੀਤਾ ਹੈ। ਵੇਰਕਾ ਨੇ ਦੁੱਧ ਦੀਆਂ ਕੀਮਤਾਂ 2 ਰੁਪਏ ਵਧਾ ਦਿੱਤੀਆਂ ਹਨ। ਪਹਿਲਾਂ ਫੁੱਲ ਕਰੀਮ ਦੀ ਕੀਮਤ 59 ਰੁਪਏ ਸੀ ਜੋ ਹੁਣ 61 ਰੁਪਏ ਹੋ ਗਈ ਹੈ।ਨਵੀਆਂ ਕੀਮਤਾਂ ਕੱਲ੍ਹ ਤੋਂ ਲਾਗੂ ਹੋਣਗੀਆਂ।

Sukhpal Khaira: ਸੀਐਮ ਭਗਵੰਤ ਮਾਨ ਦਾ ਹੈਲੀਕਾਪਰ ਚੌਟਾਲਾ ਵੱਲੋਂ ਵਰਤਣ 'ਤੇ ਭੜਕੇ ਖਹਿਰਾ

ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਹੈਲੀਕਾਪਟਰ ਵਰਤਣ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਦੁਸ਼ਅੰਤ ਚੌਟਾਲਾ ਪੰਜਾਬ ਦਾ ਹੈਲੀਕਾਪਟਰ ਕਿਉਂ ਵਰਤ ਰਿਹਾ ਹੈ? ਇੰਜ ਜਾਪਦਾ ਹੈ ਕਿ ਪੰਜਾਬ ਦੇ ਹੋਰ ਮਾਮਲਿਆਂ ਵਾਂਗ ਸਾਡੇ ਹੈਲੀਕਾਪਟਰ 'ਤੇ ਵੀ ਭਗਵੰਤ ਮਾਨ ਦਾ ਕੰਟਰੋਲ ਨਹੀਂ ਹੈ! ਅਜਿਹੇ ਮਾਮਲੇ ਦਰਸਾਉਂਦੇ ਹਨ ਕਿ ਪੰਜਾਬ ਨੂੰ ਅਰਵਿੰਦ ਕੇਜਰੀਵਾਲ ਤੇ ਉਸ ਦੀ ਟੀਮ ਦਿੱਲੀ ਤੋਂ ਚਲਾਈ ਜਾ ਰਹੀ ਹੈ।

Captian Amrinder Singh: ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਲਾਂ ਵਧ ਸਕਦੀਆਂ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਵੇਲੇ ਖੇਤੀ ਮਸ਼ੀਨਰੀ ਦੀ ਖਰੀਦ ਵਿੱਚ 150 ਕਰੋੜ ਦਾ ਘੁਟਾਲਾ ਹੋਇਆ ਹੈ। ਇਨ੍ਹਾਂ ਮਸ਼ੀਨਾਂ ਦੀ ਖਰੀਦ ਲਈ ਕੇਂਦਰ ਤੋਂ 1178 ਕਰੋੜ ਰੁਪਏ ਦੀ ਸਬਸਿਡੀ ਆਈ ਸੀ। ਸੂਬੇ 'ਚ 3 ਸਾਲਾਂ 'ਚ ਖਰੀਦੀਆਂ ਗਈਆਂ 11,275 ਮਸ਼ੀਨਾਂ ਦਾ ਕੁਝ ਪਤਾ ਨਹੀਂ ਲੱਗ ਰਿਹਾ।  ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਵਿਭਾਗੀ ਜਾਂਚ ਵਿੱਚ ਘਪਲੇ ਦੇ ਸਬੂਤ ਮਿਲਣ ਮਗਰੋਂ ਵਿਜੀਲੈਂਸ ਜਾਂਚ ਦੀ ਸਿਫ਼ਾਰਸ਼ ਕੀਤੀ ਹੈ। ਇਸ ਤੋਂ ਬਾਅਦ ਉਸ ਸਮੇਂ ਖੇਤੀਬਾੜੀ ਮੰਤਰਾਲਾ ਸੰਭਾਲ ਰਹੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਵੀ ਜਾਂਚ ਦੇ ਘੇਰੇ ਵਿੱਚ ਆ ਗਏ ਹਨ। 

SGPC task force: ਸ਼੍ਰੀ ਦਰਬਾਰ ਸਾਹਿਬ 'ਚ ਬਜੁਰਗ ਦੀ ਕੁੱਟਮਾਰ ਕਰਨ ਵਾਲੇ ਟਾਸਕ ਫੋਰਸ ਦੇ ਮੁਲਾਜ਼ਮਾਂ ਖਿਲਾਫ ਐਕਸ਼ਨ

ਸ਼੍ਰੀ ਦਰਬਾਰ ਸਾਹਿਬ ਦੀ ਪਰਕਰਮਾ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਤਾਇਨਾਤ ਟਾਸਕ ਫੋਰਸ ਦੇ ਮੁਲਾਜ਼ਮਾਂ ਵੱਲੋਂ ਬਜ਼ੁਰਗ ਦੀ ਕੁੱਟ-ਮਾਰ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਸਬੰਧਤ ਮੁਲਾਜ਼ਮਾਂ ਨੂੰ ਸਸਪੈਂਡ ਕਰਨ ਲਈ ਰਿਪੋਰਟ ਕਰ ਦਿੱਤੀ ਹੈ। ਅੱਜ ਅੰਮ੍ਰਿਤ ਵੇਲੇ ਜਦੋਂ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲ ਪਾਲਕੀ ਸਾਹਿਬ ਵਿੱਚ ਲਿਜਾਇਆ ਜਾ ਰਿਹਾ ਸੀ ਤਾਂ ਸੰਗਤ ਦਾ ਵੱਡਾ ਇਕੱਠ ਹੋਣ ਕਾਰਨ ਉਸ ਜਗ੍ਹਾ ਜੰਗਲੇ ਲਗਾਏ ਗਏ ਤਾਂ ਜੋ ਮਰਿਆਦਾ ਨਾਲ ਪਾਲਕੀ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ।


 
Stock Market Opening: ਬਾਜ਼ਾਰ 'ਚ ਗਿਰਾਵਟ, ਸੈਂਸੈਕਸ ਫਿਸਲਣ ਤੋਂ ਬਾਅਦ ਵੀ 60 ਹਜ਼ਾਰ ਤੋਂ ਉੱਪਰ ਬਰਕਰਾਰ

ਸ਼ੇਅਰ ਬਾਜ਼ਾਰ 'ਚ ਅੱਜ ਗਿਰਾਵਟ ਦੇ ਨਾਲ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਸੈਂਸੈਕਸ 60 ਹਜ਼ਾਰ ਦੇ ਉੱਪਰ ਬਣਿਆ ਹੋਇਆ ਹੈ ਅਤੇ ਨਿਫਟੀ ਵੀ 17900 ਤੋਂ ਹੇਠਾਂ ਦਾ ਪੱਧਰ ਦੇਖ ਰਿਹਾ ਹੈ। ਅੱਜ ਹਫਤਾਵਾਰੀ ਮਿਆਦ ਦੇ ਦਿਨ ਸ਼ੇਅਰ ਬਾਜ਼ਾਰ 'ਚ ਸੁਸਤੀ ਹੈ ਅਤੇ ਗਲੋਬਲ ਬਾਜ਼ਾਰਾਂ ਤੋਂ ਕੋਈ ਖਾਸ ਸਮਰਥਨ ਨਹੀਂ ਹੈ। ਏਸ਼ੀਆਈ ਬਾਜ਼ਾਰਾਂ 'ਚ ਤੇਜ਼ੀ ਹੈ। ਅੱਜ BSE ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ 179 ਅੰਕਾਂ ਦੀ ਗਿਰਾਵਟ ਤੋਂ ਬਾਅਦ 60080 ਦੇ ਪੱਧਰ 'ਤੇ ਖੁੱਲ੍ਹਿਆ ਹੈ ਅਤੇ NSE ਦਾ ਨਿਫਟੀ 45 ਅੰਕਾਂ ਦੀ ਗਿਰਾਵਟ ਤੋਂ ਬਾਅਦ 17898 ਦੇ ਪੱਧਰ 'ਤੇ ਖੁੱਲ੍ਹਿਆ ਹੈ।

Pargat Singh: ਪਰਗਟ ਸਿੰਘ ਦੇ ਸਵਾਲਾਂ ਦਾ AAP ਵੱਲੋਂ ਜਵਾਬ

ਮੁੱਖ ਮੰਤਰੀ ਭਗਵੰਤ ਮਾਨ ਦੀ ਆਮ ਆਦਮੀ ਕਲੀਨਿਕ ਸਕੀਮ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਸਵਾਲਾਂ ਦਾ ਜਵਾਬ ਦਿੱਤਾ ਹੈ। ਕੰਗ ਨੇ ਕਿਹਾ ਕਿ ਅਸੀਂ ਆਮ ਆਦਮੀ ਕਲੀਨਿਕਾਂ ਦੇ ਖਿਲਾਫ ਕਾਂਗਰਸ ਵੱਲੋਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਦੀ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ 3 ਦਿਨਾਂ ਵਿੱਚ 10192 ਮਰੀਜ਼ਾਂ ਨੇ ਸਾਡੇ 100 ਕਲੀਨਿਕਾਂ ਵਿੱਚ ਇਲਾਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ 41 ਸਿਹਤ ਪੈਕੇਜ, 100 ਡਾਇਗਨੌਸਟਿਕ ਟੈਸਟ, ਦਵਾਈਆਂ ਤੇ ਸਲਾਹ ਬਿਲਕੁਲ ਮੁਫ਼ਤ ਹਨ।

Recruitment of 4358 constables: ਮਾਨ ਸਰਕਾਰ 4358 ਕਾਂਸਟੇਬਲਾਂ ਨੂੰ ਦੇਵੇਗੀ ਨਿਯੁਕਤੀ ਪੱਤਰ

ਪੰਜਾਬ 'ਚ ਕਾਂਸਟੇਬਲ ਦੀ ਭਰਤੀ ਲਈ ਮੁੰਡੇ -ਕੁੜੀਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਾਨ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਕਾਂਸਟੇਬਲ ਭਰਤੀ ਨੂੰ ਲੈ ਕੇ ਖ਼ਬਰ ਹੈ ਕਿ ਮਾਨ ਸਰਕਾਰ ਜਲਦ ਹੀ 4358 ਕਾਂਸਟੇਬਲਾਂ ਦੀ ਭਰਤੀ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਖੇ 23 ਅਗਸਤ ਨੂੰ ਨਿਯੁਕਤੀ ਪੱਤਰ ਦੇਣਗੇ। ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਪ੍ਰੋਗਰਾਮ ਵਿੱਚ ਹਾਜ਼ਰ ਰਹਿ ਕੇ ਕਾਂਸਟੇਬਲਾਂ ਨੂੰ ਪੱਤਰ ਸੌਂਪਣਗੇ। ਇਸ ਸਬੰਧੀ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਚੰਡੀਗੜ੍ਹ ਵਿਖੇ 23 ਅਗਸਤ ਨੂੰ ਰੱਖਿਆ ਗਿਆ ਹੈ।  

ED Raid On Mukhtar Ansari : ਮੁਖਤਾਰ ਅੰਸਾਰੀ ਦੇ ਠਿਕਾਣਿਆਂ 'ਤੇ ED ਦੀ ਛਾਪੇਮਾਰੀ

ਉੱਤਰ ਪ੍ਰਦੇਸ਼ ਦੇ ਬਾਹੂਬਲੀ ਨੇਤਾ ਮੁਖਤਾਰ ਅੰਸਾਰੀ ਦੇ ਟਿਕਾਣਿਆਂ 'ਤੇ ਈਡੀ ਦੀ ਛਾਪੇਮਾਰੀ ਜਾਰੀ ਹੈ। ਈਡੀ ਦੀ ਇਹ ਕਾਰਵਾਈ ਮੁਖਤਾਰ ਅੰਸਾਰੀ ਦੇ ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ 11 ਟਿਕਾਣਿਆਂ 'ਤੇ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਛਾਪੇਮਾਰੀ ਮੁਖ਼ਤਿਆਰ ਦੇ ਸੀਏ ਅਤੇ ਪਰਿਵਾਰਕ ਮੈਂਬਰਾਂ ਸਮੇਤ ਕੁਝ ਸਾਥੀਆਂ 'ਤੇ ਹੋ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਸਦਰ ਕੋਤਵਾਲੀ ਖੇਤਰ ਦੇ ਰੌਜਾ ਸਥਿਤ ਗਣੇਸ਼ ਦੱਤ ਮਿਸ਼ਰਾ ਦੇ ਘਰ, ਮੁਸ਼ਤਾਕ ਖਾਨ, ਟਾਊਨ ਹਾਲ ਦੇ ਸਰਾਏਗਲੀ ਇਲਾਕੇ 'ਚ ਖਾਨ ਬੱਸ ਮਾਲਕ ਅਤੇ ਮਿਸ਼ਰਾ ਬਾਜ਼ਾਰ 'ਚ ਸੋਨੇ ਦੇ ਵਪਾਰੀ ਬਿਕਰਮ ਅਗ੍ਰਹਿਰੀ ਦੇ ਘਰ 'ਤੇ ਈ.ਡੀ ਦੀ ਛਾਪੇਮਾਰੀ ਚੱਲ ਰਹੀ ਹੈ। ਮੁਹੰਮਦਾਬਾਦ 'ਚ ਵੀ ਈਡੀ ਦੇ ਛਾਪੇਮਾਰੀ ਜਾਰੀ ਹੈ। ਫਿਲਹਾਲ ਇਸ ਮਾਮਲੇ 'ਚ ਕੋਈ ਵੀ ਕੁਝ ਕਹਿਣ ਨੂੰ ਤਿਆਰ ਨਹੀਂ ਹੈ।

Post Matric Scholarship Scam: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਤਿਆਰੀ

ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਦੌਰਾਨ ਐਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ’ਚ ਹੋਈ ਗੜਬੜੀ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਖ਼ਤ ਕਾਰਵਾਈ ਦੇ ਮੂਡ ਵਿੱਚ ਹਨ। ਪੰਜਾਬ ਸਰਕਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਲਈ ਤਿਆਰ ਹੈ। ਪੰਜਾਬ ਸਰਕਾਰ ਜਲਦੀ ਹੀ ਸਾਰੇ ਦਸਤਾਵੇਜ਼ ਸੀਬੀਆਈ ਨੂੰ ਦੇ ਸਕਦੀ ਹੈ।

Farmers protest in Lakhimpur Khiri: ਹਜ਼ਾਰਾਂ ਕਿਸਾਨਾਂ ਦਾ ਅੱਜ ਤੋਂ ਲਖੀਮਪੁਰ 'ਚ ਤਿੰਨ ਦਿਨਾਂ ਪੱਕਾ ਮੋੋਰਚਾ

ਅੱਜ ਤੋਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ  'ਚ ਹਜ਼ਾਰਾਂ ਕਿਸਾਨ ਪੱਕਾ ਮੋਰਚਾ ਲਾਉਣਗੇ। ਕਿਸਾਨ ਅੰਦੋਲਨ ਦੌਰਾਨ ਲਖੀਮਪੁਰ  'ਚ ਹੋਈ ਹਿੰਸਾ ਦੇ ਰੋਸ  'ਚ 20 ਅਗਸਤ ਤੱਕ ਕਿਸਾਨਾਂ ਵੱਲੋਂ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਦੀ ਬਰਖਾਸਤਗੀ ਅਤੇ ਕਿਸਾਨਾਂ 'ਤੇ ਦਰਜ ਕੇਸ ਰੱਦ ਕਰਨ ਦੀ ਮੰਗ ਕਰਦੀ ਹੈ।ਧਰਨੇ ਵਿੱਚ ਬੀਕੇਯੂ ਆਗੂ ਰਾਕੇਸ਼ ਟਿਕੈਤ, ਦਰਸ਼ਨ ਪਾਲ, ਜੋਗਿੰਦਰ ਉਗਰਾਹਾ, ਯੋਗਿੰਦਰ ਯਾਦਵ, ਮੇਧਾ ਪਾਟਕਰ ਆਦਿ ਕਈ ਕਿਸਾਨ ਆਗੂ ਸ਼ਾਮਲ ਹੋਣਗੇ।

ਪਿਛੋਕੜ

Punjab Breaking News, 18 August 2022 LIVE Updates: ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਦੌਰਾਨ ਐਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ’ਚ ਹੋਈ ਗੜਬੜੀ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਖ਼ਤ ਕਾਰਵਾਈ ਦੇ ਮੂਡ ਵਿੱਚ ਹਨ। ਪੰਜਾਬ ਸਰਕਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ (Post Matric Scholarship Scam) ਦੀ ਜਾਂਚ ਸੀਬੀਆਈ ਤੋਂ ਕਰਵਾਉਣ ਲਈ ਤਿਆਰ ਹੈ। ਪੰਜਾਬ ਸਰਕਾਰ ਜਲਦੀ ਹੀ ਸਾਰੇ ਦਸਤਾਵੇਜ਼ ਸੀਬੀਆਈ ਨੂੰ ਦੇ ਸਕਦੀ ਹੈ। ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਤਿਆਰੀ


ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇੱਕ ਹੋਰ ਵਿਧਾਇਕ ਵਿਵਾਦਾਂ 'ਚ ਘਿਰੇ, ਵਿਰੋਧੀਆਂ ਨੇ ਮੰਗਿਆ ਅਸਤੀਫਾ


ਆਮ ਆਦਮੀ ਪਾਰਟੀ ਦਾ ਇੱਕ ਹੋਰ ਵਿਧਾਇਕ ਵਿਵਾਦਾਂ ਵਿੱਚ ਘਿਰ ਗਿਆ ਹੈ। ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ’ਤੇ ਜ਼ੀਰਕਪੁਰ ਵਾਸੀ ਗੁਰਪ੍ਰੀਤ ਕੌਰ ਨੇ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਉਸ ਨਾਲ ਧੋਖੇ ਨਾਲ ਦੂਜਾ ਵਿਆਹ ਕਰਵਾਉਣ ਦਾ ਇਲਜ਼ਾਮ ਲਾਇਆ ਹੈ। ਇਸ ਦੇ ਨਾਲ ਹੀ ਗੁਰਪ੍ਰੀਤ ਕੌਰ ਨੇ ਵਿਧਾਇ ਉੱਪਰ ਧਮਕੀਆਂ ਦੇਣ ਦਾ ਦੋਸ਼ ਲਾਉਂਦਿਆਂ ਜ਼ੀਰਕਪੁਰ ਪੁਲਿਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇੱਕ ਹੋਰ ਵਿਧਾਇਕ ਵਿਵਾਦਾਂ 'ਚ ਘਿਰੇ, ਵਿਰੋਧੀਆਂ ਨੇ ਮੰਗਿਆ ਅਸਤੀਫਾ


ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੇਵੇਗੀ ਪੱਕੀ ਨੌਕਰੀ: ਮੀਤ ਹੇਅਰ


ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੇ ਕਿ ਪੰਜਾਬ ਸਰਕਾਰ ਛੇਤੀ ਹੀ ਨਵੀਂ ਖੇਡ ਨੀਤੀ ਲਿਆ ਰਹੀ ਹੈ ਜਿਸ ਅਨੁਸਾਰ ਰਾਸ਼ਟਰੀ ਤੇ ਅੰਤਰਰਾਸ਼ਟਰੀ ਖੇਡਾਂ ਵਿੱਚ ਮੈਡਲ ਲਿਆਉਣ ਵਾਲੇ ਖਿਡਾਰੀਆਂ ਨੂੰ ਪੱਕੀ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਨੀਤੀ ਅਨੁਸਾਰ ਪੈਰਾ ਓਲੰਪਿਕ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਵੀ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੇਵੇਗੀ ਪੱਕੀ ਨੌਕਰੀ : ਮੀਤ ਹੇਅਰ


ਪੰਜਾਬ 'ਚ ਕੇਂਦਰ ਦੀ ਸਬਸਿਡੀ ਨਾਲ ਖਰੀਦੀਆਂ 11,275 ਮਸ਼ੀਨਾਂ ਗਾਇਬ , ਹੋਵੇਗੀ ਵਿਜੀਲੈਂਸ ਜਾਂਚ , ਕੈਪਟਨ ਅਮਰਿੰਦਰ ਵੀ ਰਡਾਰ 'ਤੇ


ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਖੇਤੀ ਮਸ਼ੀਨਰੀ ਦੀ ਖਰੀਦ ਵਿੱਚ 150 ਕਰੋੜ ਦੇ ਘੁਟਾਲੇ ਦਾ ਪਰਦਾਫਾਸ਼ ਹੋਇਆ ਹੈ। ਇਨ੍ਹਾਂ ਮਸ਼ੀਨਾਂ ਦੀ ਖਰੀਦ ਲਈ ਕੇਂਦਰ ਤੋਂ 1178 ਕਰੋੜ ਰੁਪਏ ਦੀ ਸਬਸਿਡੀ ਆਈ ਸੀ। ਸੂਬੇ 'ਚ 3 ਸਾਲਾਂ 'ਚ ਖਰੀਦੀਆਂ ਗਈਆਂ 11,275 ਮਸ਼ੀਨਾਂ ਦਾ ਕੁਝ ਪਤਾ ਨਹੀਂ ਲੱਗ ਰਿਹਾ। ਜਿਸ ਮਗਰੋਂ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਵਿਭਾਗੀ ਜਾਂਚ ਵਿੱਚ ਘਪਲੇ ਦੇ ਸਬੂਤ ਮਿਲਣ ਮਗਰੋਂ ਵਿਜੀਲੈਂਸ ਜਾਂਚ ਦੀ ਸਿਫ਼ਾਰਸ਼ ਕੀਤੀ ਹੈ। ਇਸ ਤੋਂ ਬਾਅਦ ਉਸ ਸਮੇਂ ਖੇਤੀਬਾੜੀ ਮੰਤਰਾਲਾ ਸੰਭਾਲ ਰਹੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਵੀ ਜਾਂਚ ਦੇ ਘੇਰੇ ਵਿੱਚ ਆ ਗਏ ਹਨ। ਪੰਜਾਬ 'ਚ ਕੇਂਦਰ ਦੀ ਸਬਸਿਡੀ ਨਾਲ ਖਰੀਦੀਆਂ 11,275 ਮਸ਼ੀਨਾਂ ਗਾਇਬ , ਹੋਵੇਗੀ ਵਿਜੀਲੈਂਸ ਜਾਂਚ , ਕੈਪਟਨ ਅਮਰਿੰਦਰ ਵੀ ਰਡਾਰ 'ਤੇ


ਇੱਕ ਵਾਰ ਫਿਰ ਵੱਡੇ ਅੰਦੋਲਨ ਦੀ ਤਿਆਰੀ ! ਹਜ਼ਾਰਾਂ ਕਿਸਾਨਾਂ ਦਾ ਅੱਜ ਤੋਂ ਲਖੀਮਪੁਰ 'ਚ ਤਿੰਨ ਦਿਨਾਂ ਪੱਕਾ ਮੋੋਰਚਾ, ਇਹ ਮੁੱਖ ਮੰਗਾਂ


ਅੱਜ ਤੋਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ  'ਚ ਹਜ਼ਾਰਾਂ ਕਿਸਾਨ ਪੱਕਾ ਮੋਰਚਾ ਲਾਉਣਗੇ। ਕਿਸਾਨ ਅੰਦੋਲਨ ਦੌਰਾਨ ਲਖੀਮਪੁਰ  'ਚ ਹੋਈ ਹਿੰਸਾ ਦੇ ਰੋਸ  'ਚ 20 ਅਗਸਤ ਤੱਕ ਕਿਸਾਨਾਂ ਵੱਲੋਂ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਦੀ ਬਰਖਾਸਤਗੀ ਅਤੇ ਕਿਸਾਨਾਂ 'ਤੇ ਦਰਜ ਕੇਸ ਰੱਦ ਕਰਨ ਦੀ ਮੰਗ ਕਰਦੀ ਹੈ।ਧਰਨੇ ਵਿੱਚ ਬੀਕੇਯੂ ਆਗੂ ਰਾਕੇਸ਼ ਟਿਕੈਤ, ਦਰਸ਼ਨ ਪਾਲ, ਜੋਗਿੰਦਰ ਉਗਰਾਹਾ, ਯੋਗਿੰਦਰ ਯਾਦਵ, ਮੇਧਾ ਪਾਟਕਰ ਆਦਿ ਕਈ ਕਿਸਾਨ ਆਗੂ ਸ਼ਾਮਲ ਹੋਣਗੇ। ਇੱਕ ਵਾਰ ਫਿਰ ਵੱਡੇ ਅੰਦੋਲਨ ਦੀ ਤਿਆਰੀ ! ਹਜ਼ਾਰਾਂ ਕਿਸਾਨਾਂ ਦਾ ਅੱਜ ਤੋਂ ਲਖੀਮਪੁਰ 'ਚ ਤਿੰਨ ਦਿਨਾਂ ਪੱਕਾ ਮੋੋਰਚਾ, ਇਹ ਹਨ ਮੁੱਖ ਮੰਗਾਂ

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.