(Source: ECI/ABP News/ABP Majha)
Punjab Breaking News LIVE: ਤਿੰਨ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ, ਪਾਕਿਸਤਾਨ ਤੋਂ ਫਿਰ ਪਹੁੰਚੀ ਹਥਿਆਰਾਂ ਦੀ ਖੇਪ, ਕੜਾਕੇ ਦੀ ਠੰਢ ਮਗਰੋਂ ਹੁਣ ਮੀਂਹ-ਬਰਫ਼ਬਾਰੀ ਦਾ ਦੌਰ, ਭਾਰਤ ਜੋੜੋ ਯਾਤਰਾ ਹਿਮਾਚਲ ਪ੍ਰਦੇਸ਼ 'ਚ ਦਾਖ਼ਲ, ਖੰਨਾ 'ਚ ਮਿਲਿਆ ਬੰਬ
Punjab Breaking News LIVE 18 January 2023: ਤਿੰਨ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ, ਪਾਕਿਸਤਾਨ ਤੋਂ ਫਿਰ ਪਹੁੰਚੀ ਹਥਿਆਰਾਂ ਦੀ ਖੇਪ, ਕੜਾਕੇ ਦੀ ਠੰਢ ਮਗਰੋਂ ਹੁਣ ਮੀਂਹ-ਬਰਫ਼ਬਾਰੀ ਦਾ ਦੌਰ, ਖੰਨਾ 'ਚ ਮਿਲਿਆ ਬੰਬ
LIVE
Background
Punjab Breaking News LIVE 18 January 2023: ਇਸ ਸਾਲ ਉੱਤਰ ਪੂਰਬ ਦੇ ਤਿੰਨ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਬੁੱਧਵਾਰ ਨੂੰ ਚੋਣ ਕਮਿਸ਼ਨ ਮੇਘਾਲਿਆ, ਤ੍ਰਿਪੁਰਾ ਤੇ ਨਾਗਾਲੈਂਡ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਦੁਪਹਿਰ 2.30 ਵਜੇ ਪ੍ਰੈੱਸ ਕਾਨਫਰੰਸ ਕਰੇਗਾ ਤੇ ਚੋਣ ਨੋਟੀਫਿਕੇਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਆਓ ਜਾਣਦੇ ਹਾਂ ਇਨ੍ਹਾਂ ਤਿੰਨਾਂ ਸੂਬਿਆਂ ਦੇ ਸਿਆਸੀ ਸਮੀਕਰਨ ਬਾਰੇ। ਤ੍ਰਿਪੁਰਾ, ਮੇਘਾਲਿਆ ਤੇ ਨਾਗਾਲੈਂਡ 'ਚ ਕਦੋਂ ਹੋਣਗੀਆਂ ਚੋਣਾਂ?
ਪਾਕਿਸਤਾਨ ਤੋਂ ਫਿਰ ਪਹੁੰਚੀ ਡ੍ਰੋਨ ਰਾਹੀਂ ਹਥਿਆਰਾਂ ਦੀ ਖੇਪ
Amritsar News: ਪਾਕਿਸਤਾਨ ਤੋਂ ਡ੍ਰੋਨ ਰਾਹੀਂ ਹਥਿਆਰਾਂ ਦੀ ਖੇਪ ਭੇਜਣ ਦੀ ਕੋਸ਼ਿਸ਼ ਕੀਤੀ ਗਈ। ਪਾਕਿਸਤਾਨ ਤੋਂ ਤਸਕਰਾਂ ਨੇ ਡ੍ਰੋਨ ਰਾਹੀਂ 4 ਪਿਸਤੌਲ, 8 ਮੈਗਜ਼ੀਨ ਤੇ 47 ਰੌਂਦ ਭੇਜੇ ਹਨ। ਬੀਐਸਐਫ ਤੇ ਪੁਲਿਸ ਦੀ ਸਾਂਝੀ ਕਾਰਵਾਈ ਵਿੱਚ ਇਹ ਅਸਲਾ ਬਰਾਮਦ ਹੋਇਆ ਹੈ। ਹਾਸਲ ਜਾਣਕਾਰੀ ਮੁਤਾਬਕ ਅੱਜ ਰਾਤ ਫਿਰ ਪਾਕਿਸਤਾਨੀ ਡ੍ਰੋਨ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ। ਡ੍ਰੋਨ ਬੀਐਸਐਫ ਦੇ ਠਾਕੁਰਪੁਰ ਬੀਓਪੀ ਦੇ ਪਿੱਛੇ ਭਾਰਤ ਦੀ ਸਰਹੱਦ ਵਿੱਚ ਪੈਂਦੇ ਪਿੰਡ ਉੱਚਾ ਡਕਾਲਾ ਦੀ ਗਰਾਊਂਡ ਵਿੱਚ ਪਹੁੰਚ ਗਿਆ। ਪਾਕਿਸਤਾਨ ਤੋਂ ਫਿਰ ਪਹੁੰਚੀ ਡ੍ਰੋਨ ਰਾਹੀਂ ਹਥਿਆਰਾਂ ਦੀ ਖੇਪ
ਕੜਾਕੇ ਦੀ ਠੰਢ ਤੋਂ ਬਾਅਦ ਹੁਣ ਮੀਂਹ-ਬਰਫ਼ਬਾਰੀ ਦਾ ਮੌਸਮ ਸ਼ੁਰੂ
Weather In India: ਉੱਤਰੀ ਭਾਰਤ ਅਤੇ ਰਾਜਧਾਨੀ ਦਿੱਲੀ ਲਗਾਤਾਰ ਠੰਡ ਦੀ ਲਪੇਟ 'ਚ ਹੈ। ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ, ਇੱਕ ਸਰਗਰਮ ਪੱਛਮੀ ਗੜਬੜੀ ਦੇ 21 ਅਤੇ 25 ਜਨਵਰੀ ਦੇ ਵਿਚਕਾਰ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਇਸ ਕਾਰਨ ਪੱਛਮੀ ਹਿਮਾਲੀਅਨ ਖੇਤਰ 'ਚ 21 ਤਰੀਕ ਨੂੰ ਤੜਕੇ ਮੀਂਹ ਅਤੇ ਬਰਫਬਾਰੀ ਦਾ ਸਿਲਸਿਲਾ ਜਾਰੀ ਰਹੇਗਾ। 23 ਅਤੇ 25 ਜਨਵਰੀ ਤੱਕ ਇਸ ਦੇ ਹੋਰ ਤੇਜ਼ ਹੋਣ ਦੀ ਉਮੀਦ ਹੈ। ਕੜਾਕੇ ਦੀ ਠੰਢ ਤੋਂ ਬਾਅਦ ਹੁਣ ਮੀਂਹ-ਬਰਫ਼ਬਾਰੀ ਦਾ ਮੌਸਮ ਸ਼ੁਰੂ
ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ 'ਚ ਦਾਖ਼ਲ ਹੋਵੇਗੀ
Bharat Jodo Yatra in Himachal Pradesh: ਰਾਹੁਲ ਗਾਂਧੀ ਦੀ ਅਗਵਾਈ ਵਾਲੀ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਅੱਜ (18 ਜਨਵਰੀ) ਹਿਮਾਚਲ ਪ੍ਰਦੇਸ਼ ਵਿੱਚ ਦਾਖ਼ਲ ਹੋਵੇਗੀ। ਇਸ ਤੋਂ ਪਹਿਲਾਂ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੰਗਲਵਾਰ ਨੂੰ ਇੰਦੌਰਾ ਨੇੜੇ ਮਨਸੇਰ ਟੋਲ ਪਲਾਜ਼ਾ 'ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਿੱਥੋਂ ਯਾਤਰਾ ਰਾਜ ਵਿੱਚ ਦਾਖਲ ਹੋਵੇਗੀ। ਇਹ ਜਾਣਕਾਰੀ ਇੱਕ ਅਧਿਕਾਰਤ ਬਿਆਨ ਵਿੱਚ ਵੀ ਦਿੱਤੀ ਗਈ ਹੈ। ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ 'ਚ ਦਾਖ਼ਲ ਹੋਵੇਗੀ
ਹੁਣ ਖੰਨਾ 'ਚ ਮਿਲਿਆ ਬੰਬ, ਪੁਲਿਸ ਨੇ ਕੀਤਾ ਇਲਾਕਾ ਸੀਲ
Ludhiana News: ਖੰਨਾ ਦੇ ਮਿਲਟਰੀ ਗਰਾਊਂਡ 'ਚ ਬੰਬ ਮਿਲਿਆ ਹੈ। ਇਹ ਮਿਜ਼ਾਇਲ ਵਰਗੀ ਧਮਾਕਾਖੇਜ ਸਮੱਗਰੀ ਹੈ। ਪੁਲਿਸ ਨੇ ਇਲਾਕਾ ਸੀਲ ਕਰ ਦਿੱਤਾ ਹੈ। ਜਿਸ ਥਾਂ ਉਪਰ ਬੰਬ ਮਿਲਿਆ, ਉਸ ਦੇ ਨਾਲ ਹੀ ਸਬਜ਼ੀ ਮੰਡੀ ਤੇ ਰਿਹਾਇਸ਼ੀ ਇਲਾਕਾ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ ਨੇੜਿਓਂ ਬੰਬ ਮਿਲਿਆ ਸੀ। ਇਸ ਮਗਰੋਂ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਸੀ। ਪਿਛਲੇ ਸਮੇਂ ਤੋਂ ਪਾਕਿਸਤਾਨ ਤੋਂ ਭਾਰਤ ਅੰਦਰ ਹਥਿਆਰਾਂ ਦੀ ਆਮਦ ਵੀ ਵਧੀ ਹੈ। ਅੱਜ ਵੀ ਡ੍ਰੋਨ ਰਾਹੀਂ ਹਥਿਆਰ ਭੇਜਣ ਦੀ ਕੋਸ਼ਿਸ਼ ਕੀਤੀ ਗਈ ਹੈ। ਹੁਣ ਖੰਨਾ 'ਚ ਮਿਲਿਆ ਬੰਬ, ਪੁਲਿਸ ਨੇ ਕੀਤਾ ਇਲਾਕਾ ਸੀਲ
Delhi Hit And Run Case : ਕਾਰ ਨੇ 2 PHD ਵਿਦਿਆਰਥੀਆਂ ਨੂੰ ਮਾਰੀ ਟੱਕਰ
ਦੱਖਣੀ ਪੱਛਮੀ ਦਿੱਲੀ ਦੇ ਆਈਆਈਟੀ ਨੇੜੇ ਦੇਰ ਰਾਤ ਹੋਏ ਸੜਕ ਹਾਦਸੇ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ ਹੈ। ਇਹ ਹਿੱਟ ਐਂਡ ਰਨ ਦਾ ਮਾਮਲਾ ਹੈ। ਗੰਭੀਰ ਜ਼ਖਮੀ ਵਿਦਿਆਰਥੀ ਨੂੰ ਸਫਦਰਜੰਗ ਅਤੇ ਮੈਕਸ ਵਿਚ ਦਾਖਲ ਕਰਵਾਇਆ ਗਿਆ। ਇਸ ਦੇ ਨਾਲ ਹੀ ਪੁਲਿਸ ਨੇ ਹਾਦਸਾਗ੍ਰਸਤ ਕਾਰ ਨੂੰ ਲੱਭ ਲਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Attack on Dhami: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਧਾਮੀ 'ਤੇ ਹਮਲਾ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਉੱਪਰ ਹਮਲਾ ਹੋਇਆ ਹੈ। ਇਹ ਹਮਲਾ ਮੁਹਾਲੀ ਵਿੱਚ ਹੋਇਆ ਹੈ। ਉਹ ਇੱਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਧਰਨੇ ਵਿੱਚ ਸ਼ਾਮਲ ਹੋਣ ਆਏ ਸੀ। ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਟੁੱਟ ਗਏ। ਹਾਸਲ ਜਾਣਕਾਰੀ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ਉੱਤੇ ਮੋਹਾਲੀ ਵਿੱਚ ਹਮਲਾ ਕੀਤਾ ਗਿਆ ਹੈ। ਹਰਜਿੰਦਰ ਸਿੰਘ ਧਾਮੀ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਕੌਮੀ ਇਨਸਾਫ ਮੋਰਚੇ ਵੱਲੋਂ ਲਾਏ ਗਏ ਧਰਨੇ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਦੀ ਗੱਡੀ ਤੇ ਪਥਰਾਅ ਕੀਤਾ ਗਿਆ ਹੈ।
CBSE Cancelled CTET 2022 Exam For This Centre In Agra: CBSE ਨੇ ਆਗਰਾ 'ਚ ਇਸ ਸੈਂਟਰ ਦੀ CTET ਪ੍ਰੀਖਿਆ ਕੀਤੀ ਰੱਦ
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (Central teacher eligibility test) ਰੱਦ ਕਰ ਦਿੱਤੀ ਹੈ। ਆਗਰਾ ਵਿੱਚ ਇੱਕ ਪ੍ਰੀਖਿਆ ਕੇਂਦਰ ਲਈ ਇਹ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ। ਦਰਅਸਲ, ਕੁਝ ਤਕਨੀਕੀ ਖਰਾਬੀ ਕਾਰਨ ਪ੍ਰੀਖਿਆ ਪੂਰੀ ਨਹੀਂ ਹੋ ਸਕੀ, ਜਿਸ ਕਰਕੇ ਇਸ ਨੂੰ ਰੱਦ ਕਰਨਾ ਪਿਆ। ਪ੍ਰੀਖਿਆ ਰੱਦ ਹੋਣ ਦੀ ਖ਼ਬਰ ਮਿਲਦਿਆਂ ਹੀ ਵਿਦਿਆਰਥੀਆਂ ਨੇ ਜ਼ੋਰਦਾਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਅਤੇ ਨੈਸ਼ਨਲ ਹਾਈਵੇ 2 'ਤੇ ਜਾਮ ਲਗਾ ਦਿੱਤਾ ਹੈ। ਪ੍ਰੀਖਿਆ ਰੱਦ ਹੋਣ ਦਾ ਕਾਰਨ ਤਕਨੀਕੀ ਦੱਸਿਆ ਗਿਆ ਹੈ। ਜਾਣਕਾਰੀ ਮੁਤਾਬਕ ਸਰਵਰ ਦੀ ਗਲਤੀ ਕਾਰਨ ਪ੍ਰੀਖਿਆ ਰੱਦ ਕਰਨੀ ਪਈ।
Manpreet Singh Badal: BJP 'ਚ ਸ਼ਾਮਲ ਹੋਏ ਮਨਪ੍ਰੀਤ ਬਾਦਲ, ਕੱਲ੍ਹ ਰਾਹੁਲ ਗਾਂਧੀ ਨੂੰ ਭੇਜਿਆ ਸੀ ਆਪਣਾ ਅਸਤੀਫ਼ਾ
ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਪੰਜਾਬ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਕੇਂਦਰੀ ਰਾਜ ਉਦਯੋਗ ਮੰਤਰੀ ਪਿਯੂਸ਼ ਗੋਇਲ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਚ ਸ਼ਾਮਿਲ ਕੀਤਾ ਹੈ। ਇਸ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਦਾ ਨਵਾਂ ਸਿਆਸੀ ਸਫ਼ਰ ਸ਼ੁਰੂ ਹੋ ਜਾਵੇਗਾ। ਇਸ ਤੋਂ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਨੇ ਆਪਣਾ ਅਸਤੀਫ਼ਾ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਸੀ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ।
Manpreet Badal: ਮਨਪ੍ਰੀਤ ਬਾਦਲ ਅੱਜ ਦਿੱਲੀ ਵਿਖੇ ਭਾਜਪਾ ਵਿੱਚ ਹੋਣਗੇ ਸ਼ਾਮਲ
ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ ਕਿਉਂਕਿ ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਦੁਪਹਿਰ 1.30 ਵਜੇ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਸ ਨੂੰ ਲੈ ਕੇ ਸਿਆਸੀ ਗਿਲਾਰਿਆ ਵਿੱਚ ਚਰਚਾ ਛਿੜ ਗਈ ਹੈ। ਮਨਪ੍ਰੀਤ ਸਿੰਘ ਬਾਦਲ ਨੇ ਆਪਣਾ ਅਸਤੀਫ਼ਾ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।