Punjab Breaking News LIVE: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਿਸਾਨ ਚੰਡੀਗੜ੍ਹ ਦੀ ਹੱਦ 'ਤੇ ਡਟੇ, ਪੰਜਾਬ 'ਚ ਕੇਂਦਰੀ ਸੁਰੱਖਿਆ 'ਤੇ ਸਵਾਲ, ਪੜ੍ਹੋ ਬ੍ਰੇਕਿੰਗ ਤੇ ਲਾਈਵ ਅਪਡੇਟਸ
Punjab Breaking News, 18 May 2022 LIVE Updates: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਿਸਾਨ ਚੰਡੀਗੜ੍ਹ ਦੀ ਹੱਦ 'ਤੇ ਡਟੇ, ਪੰਜਾਬ 'ਚ ਕੇਂਦਰੀ ਸੁਰੱਖਿਆ 'ਤੇ ਸਵਾਲ, ਪੜ੍ਹੋ ਬ੍ਰੇਕਿੰਗ ਤੇ ਲਾਈਵ ਅਪਡੇਟਸ...
LIVE
Background
Punjab Breaking News, 18 May 2022 LIVE Updates: ਲੰਬੇ ਸਮੇਂ ਤੋਂ ਕਾਂਗਰਸ ਹਾਈਕਮਾਨ ਤੋਂ ਨਾਰਾਜ਼ ਚੱਲ ਰਹੇ ਗੁਜਰਾਤ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਾਰਦਿਕ ਪਟੇਲ ਨੇ ਅਸਤੀਫਾ ਦੇ ਦਿੱਤਾ ਹੈ। ਹਾਰਦਿਕ ਪਟੇਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ, ਮੈਂ ਕਾਂਗਰਸ ਪਾਰਟੀ ਦੇ ਅਹੁਦੇ ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦਾ ਹਾਂ। ਮੈਨੂੰ ਯਕੀਨ ਹੈ ਕਿ ਮੇਰੇ ਫੈਸਲੇ ਦਾ ਮੇਰੇ ਸਾਰੇ ਸਾਥੀ ਤੇ ਗੁਜਰਾਤ ਦੇ ਲੋਕ ਸਵਾਗਤ ਕਰਨਗੇ। ਮੈਨੂੰ ਵਿਸ਼ਵਾਸ ਹੈ ਕਿ ਮੇਰੇ ਇਸ ਕਦਮ ਤੋਂ ਬਾਅਦ, ਮੈਂ ਭਵਿੱਖ ਵਿੱਚ ਗੁਜਰਾਤ ਲਈ ਸੱਚਮੁੱਚ ਸਕਾਰਾਤਮਕ ਕੰਮ ਕਰ ਸਕਾਂਗਾ।
ਮਾਨ ਸਰਕਾਰ 'ਤੇ ਨਵਜੋਤ ਸਿੱਧੂ ਦੇ ਪੰਜ ਟਵੀਟ: ਪਹਿਲਾਂ ਕੀਤੀ ਤਾਰੀਫ਼ ਹੁਣ ਬਦਲੇ ਸੁਰ, ਬਿਜਲੀ, ਕਿਸਾਨ ਤੇ MSP ਦੇ ਮੁੱਦੇ 'ਤੇ ਘੇਰਿਆ
ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਦੀ ਤਾਰੀਫ ਕਰਨ ਵਾਲੇ ਨਵਜੋਤ ਸਿੱਧੂ ਹੁਣ ਭਗਵੰਤ ਮਾਨ ਦੀ ਕਾਰਜਸ਼ੈਲੀ ਤੋਂ ਨਾਰਾਜ਼ ਹੋ ਗਏ ਹਨ। ਉਨ੍ਹਾਂ ਮੰਗਲਵਾਰ ਨੂੰ ਇੱਕ ਤੋਂ ਬਾਅਦ ਇੱਕ ਟਵੀਟ ਕਰਕੇ ਮਾਨ ਸਰਕਾਰ ਨੂੰ ਬਿਜਲੀ, ਕਿਸਾਨ ਮੁਆਵਜ਼ੇ, ਐਮਐਸਪੀ ਦੇ ਮੁੱਦਿਆਂ 'ਤੇ ਘੇਰਿਆ ਹੈ। ਸਿੱਧੂ ਨੇ ਪਹਿਲੇ ਟਵੀਟ 'ਚ ਲਿਖਿਆ- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸਿਰਫ਼ ਐਲਾਨ...ਕੋਈ ਮਤਲਬ ਨਹੀਂ। ਤੁਸੀਂ ਜਿਨ੍ਹਾਂ ਚਬਾ ਨਹੀਂ ਸਕਦੇ, ਉਸ ਤੋਂ ਵੱਧ ਕੱਟਦੇ ਕਿਉਂ ਹੋ? ਕਣਕ ਉਤਪਾਦਕ ਕਿਸਾਨਾਂ ਨੂੰ ਬੋਨਸ ਦੇਣ ਦਾ ਮੁੱਖ ਮੰਤਰੀ ਦਾ ਵਾਅਦਾ ਕਿੱਥੇ ਗਿਆ? ਕੀ ਸਰਕਾਰ ਕੋਲ ਵਾਅਦਾ ਕੀਤਾ ਗਿਆ ਬੋਨਸ ਦੇਣ ਲਈ 5000 ਕਰੋੜ ਰੁਪਏ ਹਨ? ਕੀ ਸਰਕਾਰ ਕੋਲ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੇਣ ਦੀ ਸਮਰੱਥਾ ਹੈ? ਦਾਲਾਂ ਤੇ ਮੂੰਗੀ 'ਤੇ MSP ਦਾ ਨੋਟੀਫਿਕੇਸ਼ਨ ਹੁਣ ਤੱਕ ਕਿਉਂ ਨਹੀਂ ਕੀਤਾ ਗਿਆ? ਮਾਨ ਸਰਕਾਰ 'ਤੇ ਨਵਜੋਤ ਸਿੱਧੂ ਦੇ ਪੰਜ ਟਵੀਟ: ਪਹਿਲਾਂ ਕੀਤੀ ਤਾਰੀਫ਼ ਹੁਣ ਬਦਲੇ ਸੁਰ, ਬਿਜਲੀ, ਕਿਸਾਨ ਤੇ MSP ਦੇ ਮੁੱਦੇ 'ਤੇ ਘੇਰਿਆ
ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਆਖਰ ਪੰਜਾਬ ਦੀ ਅਸਲ ਸਥਿਤੀ ਦਾ ਅਹਿਸਾਸ ਹੋਇਆ: ਕੇਂਦਰੀ ਸੁਰੱਖਿਆ ਬਲ ਦੀਆਂ 10 ਕੰਪਨੀਆਂ ਬੁਲਾਉਣ 'ਤੇ ਕੈਪਟਨ ਅਮਰਿੰਦਰ ਦਾ ਤਨਜ਼
ਪੰਜਾਬ ਵਿੱਚ ਕੇਂਦਰੀ ਨੀਮ ਫ਼ੌਜੀ ਬਲਾਂ ਦੀਆਂ 10 ਕੰਪਨੀਆਂ ਤਾਇਨਾਤ ਕਰਨ ਦੀਆਂ ਰਿਪੋਰਟਾਂ ਮਗਰੋਂ ਭਗਵੰਤ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਾਧੂ ਕੇਂਦਰੀ ਸੁਰੱਖਿਆ ਬਲ ਮੰਗ ਕੇ ਰਾਜ ਦੀ ਅਸਲ ਸਥਿਤੀ ਨੂੰ ਸਮਝਿਆ ਹੈ। ਕੈਪਟਨ ਨੇ ਕਿਹਾ ਕਿ ‘ਆਪ’ ਆਗੂਆਂ ਨੂੰ ਅਹਿਸਾਸ ਹੋਣਾ ਚਾਹੀਦਾ ਹੈ ਕਿ ਕੁਝ ਮਹੀਨੇ ਪਹਿਲਾਂ ਜਦ ਕੇਂਦਰ ਸਰਕਾਰ ਨੇ ਸੀਮਾ ਸੁਰੱਖਿਆ ਬਲਾਂ ਦੇ ਕਾਰਜ ਖੇਤਰ ਨੂੰ 15 ਤੋਂ 30 ਕਿਲੋਮੀਟਰ ਤੱਕ ਵਧਾਉਣ ਦਾ ਫੈਸਲਾ ਕੀਤਾ ਸੀ ਤਾਂ ਇਸੇ ਆਮ ਆਦਮੀ ਪਾਰਟੀ ਨੇ ਉਸ ਫ਼ੈਸਲੇ ਦਾ ਤਿੱਖਾ ਵਿਰੋਧ ਕੀਤਾ ਸੀ। ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਆਖਰ ਪੰਜਾਬ ਦੀ ਅਸਲ ਸਥਿਤੀ ਦਾ ਅਹਿਸਾਸ ਹੋਇਆ: ਕੇਂਦਰੀ ਸੁਰੱਖਿਆ ਬਲ ਦੀਆਂ 10 ਕੰਪਨੀਆਂ ਬੁਲਾਉਣ 'ਤੇ ਕੈਪਟਨ ਅਮਰਿੰਦਰ ਦਾ ਤਨਜ਼
“ਖੋਖਲੇ ਨਾਅਰੇ” ਨਹੀਂ ਤੋੜ ਸਕਦੇ ਸੰਕਲਪ, ਕਿਸਾਨਾਂ ਦੇ ਧਰਨੇ 'ਤੇ ਬੋਲੇ ਸੀਐੱਮ ਭਗਵੰਤ ਮਾਨ
ਪੰਜਾਬ ਦੇ ਕਿਸਾਨ ਕਣਕ ਦੀ ਖਰੀਦ 'ਤੇ ਬੋਨਸ ਅਤੇ 10 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਸੂਬੇ ਦੀ ਰਾਜਧਾਨੀ ਜਾਣ ਤੋਂ ਰੋਕੇ ਜਾਣ ਤੋਂ ਬਾਅਦ ਮੰਗਲਵਾਰ ਨੂੰ ਚੰਡੀਗੜ੍ਹ-ਮੋਹਾਲੀ ਸਰਹੱਦ ਨੇੜੇ ਧਰਨੇ 'ਤੇ ਬੈਠ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਧਰਨੇ ਨੂੰ “ਅਣਉਚਿਤ ਅਤੇ ਅਣਇੱਛਤ” ਕਰਾਰ ਦਿੰਦਿਆਂ ਕਿਸਾਨ ਜਥੇਬੰਦੀਆਂ ਨੂੰ ਕਿਹਾ ਕਿ ਉਹ ਨਾਅਰੇਬਾਜ਼ੀ ਬੰਦ ਕਰਨ ਅਤੇ ਪੰਜਾਬ ਵਿੱਚ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਸੂਬਾ ਸਰਕਾਰ ਦਾ ਸਹਿਯੋਗ ਕਰਨ। ਮਾਨ ਨੇ ਕਿਹਾ ਕਿ ਕਿਸਾਨਾਂ ਲਈ ਗੱਲਬਾਤ ਦੇ ਦਰਵਾਜ਼ੇ ਖੁੱਲ੍ਹੇ ਹਨ, ਪਰ “ਖੋਖਲੇ ਨਾਅਰੇ” ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਦੇ ਉਨ੍ਹਾਂ ਦੇ ਇਰਾਦੇ ਨੂੰ ਤੋੜ ਨਹੀਂ ਸਕਦੇ। ਉਹਨਾਂ ਨੇ ਕਿਹਾ ਕਿ ਉਹ ਇੱਕ ਕਿਸਾਨ ਦਾ ਪੁੱਤਰ ਹੈ ਅਤੇ ਫਸਲ ਉਤਪਾਦਕਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂ ਹੈ। “ਖੋਖਲੇ ਨਾਅਰੇ” ਨਹੀਂ ਤੋੜ ਸਕਦੇ ਸੰਕਲਪ, ਕਿਸਾਨਾਂ ਦੇ ਧਰਨੇ 'ਤੇ ਬੋਲੇ ਸੀਐੱਮ ਭਗਵੰਤ ਮਾਨ
Farmer Protest: ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਜੇਕਰ ਗੱਲਬਾਤ ਬੇਸਿੱਟਾ ਰਹੀ ਤਾਂ ਅੰਦੋਲਨ 'ਚ ਸ਼ਾਮਲ ਕਿਸਾਨ ਅੱਜ ਚੰਡੀਗੜ੍ਹ ਵੱਲ ਕੂਚ ਕਰਨਗੇ
ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਜੇਕਰ ਗੱਲਬਾਤ ਬੇਸਿੱਟਾ ਰਹੀ ਤਾਂ ਅੰਦੋਲਨ 'ਚ ਸ਼ਾਮਲ ਕਿਸਾਨ ਅੱਜ ਚੰਡੀਗੜ੍ਹ ਵੱਲ ਕੂਚ ਕਰ ਸਕਦੇ ਹਨ। ਇਸ ਲਈ ਮੁਹਾਲੀ ਵਿੱਚ ਕਿਸਾਨ ਆਗੂਆਂ ਨੇ ਮੀਟਿੰਗ ਕਰਕੇ ਅਗਲੀ ਰਣਨੀਤੀ ਬਣਾ ਲਈ ਸੀ। ਹਾਲਾਂਕਿ ਇਸ ਦੌਰਾਨ ਸਰਕਾਰ ਵੀ ਹਰਕਤ ਵਿੱਚ ਆ ਗਈ। CM ਭਗਵੰਤ ਮਾਨ ਨੇ 12 ਵਜੇ ਕਿਸਾਨ ਆਗੂਆਂ ਦੀ ਮੀਟਿੰਗ ਬੁਲਾ ਲਈ। ਕਿਸਾਨਾਂ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਨੇ ਗੱਲਬਾਤ ਨਾ ਕੀਤੀ ਤਾਂ ਉਹ ਚੰਡੀਗੜ੍ਹ ਵੱਲ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਮੋਹਾਲੀ ਤੇ ਚੰਡੀਗੜ੍ਹ ਪੁਲੀਸ ਦੇ ਬੈਰੀਕੇਡ ਤੋੜ ਕੇ ਅੱਗੇ ਵਧਣਗੇ। ਕਿਸਾਨਾਂ ਨੇ ਰਾਤ ਵੀ ਮੁਹਾਲੀ ਸਰਹੱਦ ’ਤੇ ਸੜਕ ’ਤੇ ਹੀ ਕੱਟੀ ਹੈ। ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਜੇਕਰ ਅਸੀਂ ਇੱਕ ਬੈਰੀਕੇਡ ਤੋੜ ਸਕਦੇ ਹਾਂ ਤਾਂ ਬਾਕੀ ਵੀ ਤੋੜ ਸਕਦੇ ਹਾਂ।
Farmer Protest: ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨ ਲੀਡਰਾਂ ਦੀ ਮੀਟਿੰਗ ਮਗਰੋਂ ਕਿਸਾਨ ਧਰਨਾ ਚੁੱਕਣ ਲਈ ਸਹਿਮਤ
ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨ ਲੀਡਰਾਂ ਦੀ ਮੀਟਿੰਗ ਮਗਰੋਂ ਕਿਸਾਨ ਧਰਨਾ ਚੁੱਕਣ ਲਈ ਸਹਿਮਤ ਹੋ ਗਏ ਹਨ। ਮੁੱਖ ਮੰਤਰੀ ਨੇ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ। ਪੰਜਾਬ ਦੇ ਕਿਸਾਨ ਬੁੱਧਵਾਰ ਤੋਂ ਹੀ ਚੰਡੀਗੜ੍ਹ-ਮੋਹਾਲੀ ਸਰਹੱਦ 'ਤੇ ਡਟੇ ਹੋਏ ਹਨ। ਇਸ ਲਈ ਕਿਸਾਨਾਂ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਲਈ ਬੁਲਾਇਆ ਸੀ।
Punjab Congress: ਰਾਜਾ ਵੜਿੰਗ ਨੇ ਸੌਂਪੀ ਲੀਡਰਾਂ ਨੂੰ ਜ਼ਿੰਮੇਵਾਰੀ
ਰਾਜਾ ਵੜਿੰਗ ਵੱਲੋਂ ਜਾਰੀ ਨਿਰਦੇਸ਼ ਮੁਤਾਬਕ ਅਰੁਣਾ ਚੌਧਰੀ ਨੂੰ ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਕਪੂਰਥਲਾ, ਮੋਹਾਲੀ ਜ਼ਿਲ੍ਹੇ ਸੌਂਪੇ ਗਏ ਹਨ। ਇਸ ਤੋਂ ਇਲਾਵਾ ਪਰਗਟ ਸਿੰਘ ਨੂੰ ਅੰਮ੍ਰਿਤਸਰ, ਪਟਿਆਲਾ, ਮਲੇਰਕੋਟਲਾ ਜ਼ਿਲ੍ਹੇ ਸੌਂਪੇ ਗਏ ਹਨ। ਸੁੰਦਰ ਸ਼ਾਮ ਅਰੋੜਾ ਨੂੰ ਜਲੰਧਰ ਤੇ ਲੁਧਿਆਣਾ ਜਿਲ੍ਹੇ, ਕੁਸ਼ਲਦੀਪ ਸਿੰਘ ਢਿੱਲੋਂ ਨੂੰ ਬਠਿੰਡਾ, ਮੁਕਤਸਰ, ਮਾਨਸਾ, ਫਾਜ਼ਿਲਕਾ, ਫਿਰੋਜ਼ਪੁਰ ਤੇ ਮੋਗਾ ਜਿਲ੍ਹੇ ਅਤੇ ਇੰਦਰਬੀਰ ਸਿੰਘ ਬੁਲਾਰੀਆ ਨੂੰ ਗੁਰਦਾਸਪੁਰ, ਤਰਨ ਤਾਰਨ, ਫਰੀਦਕੋਟ, ਸੰਗਰੂਰ, ਬਰਨਾਲਾ ਜ਼ਿਲ੍ਹੇ ਸੌਂਪੇ ਗਏ ਹਨ। ਰਾਜਾ ਵੜਿੰਗ ਵੱਲੋਂ ਜਾਰੀ ਨਿਰਦੇਸ਼ ਮੁਤਾਬਕ ਪਰਗਟ ਸਿੰਘ ਸੋਮਵਾਰ ਨੂੰ, ਅਰੁਣਾ ਚੌਧਰੀ ਮੰਗਲਵਾਰ ਨੂੰ, ਸੁੰਦਰ ਸ਼ਾਮ ਅਰੋੜਾ ਬੁੱਧਵਾਰ ਨੂੰ, ਕੁਸ਼ਲਦੀਪ ਢਿੱਲੋਂ ਵੀਰਵਾਰ ਨੂੰ ਤੇ ਇੰਦਰਬੀਰ ਸਿੰਘ ਬੁਲਾਰੀਆ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿੱਚ ਬੈਠ ਕੇ ਵਰਕਰਾਂ ਨਾਲ ਮੁਲਾਕਾਤ ਕਰਨਗੇ।ਪ੍ਰਧਾਨ ਰਾਜਾ ਵੜਿੰਗ ਨੇ ਕੈਸ਼ੀਅਰ ਅਮਿਤ ਵਿਜ ਨੂੰ ਕੋਆਡੀਨੇਸ਼ਨ ਲਈ ਇੰਚਾਰਜ ਬਣਾਇਆ ਹੈ। ਉਹ ਵਪਾਰਕ ਘਰਾਣਿਆਂ, ਉਦਯੋਗਪਤੀਆਂ, ਪੇਸ਼ੇਵਰ ਸੰਸਥਾਵਾਂ ਤੇ ਪ੍ਰਵਾਸੀ ਭਾਰਤੀਆਂ ਨਾਲ ਤਾਲਮੇਲ ਕਰੇਗੇ।
Punjab Cabinet Meeting: ਸ਼ਹੀਦ ਜਵਾਨਾਂ ਤੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇਗਾ ਇੱਕ ਕਰੋੜ ਦਾ ਮੁਆਵਜ਼ਾ
ਪੰਜਾਬ ਵਿੱਚ ਹੁਣ ਸ਼ਹੀਦ ਜਵਾਨਾਂ ਤੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇਗਾ ਇੱਕ ਕਰੋੜ ਦਾ ਮੁਆਵਜ਼ਾ। ਇਸ ਨੂੰ ਮਾਨ ਸਰਕਾਰ ਨੇ ਵੀ ਪ੍ਰਵਾਨਗੀ ਦੇ ਦਿੱਤੀ ਹੈ। ਹਾਲ ਹੀ 'ਚ ਇਕ ਫੌਜੀ ਦੀ ਸ਼ਹਾਦਤ 'ਤੇ ਸੀਐੱਮ ਭਗਵੰਤ ਮਾਨ ਨੇ ਇਕ ਕਰੋੜ ਰੁਪਏ ਜਾਰੀ ਕਰਨ ਲਈ ਕਿਹਾ ਸੀ। ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਚੋਣਾਂ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨਾਲ ਇਹ ਵਾਅਦਾ ਕੀਤਾ ਸੀ।
Punjab Government: ਮਾਨ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਪ੍ਰਵਾਨਗੀ ਦਿੱਤੀ
ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮਾਨ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਇਸ ਦਾ ਐਲਾਨ ਸੀਐਮ ਭਗਵੰਤ ਮਾਨ ਪਹਿਲਾਂ ਹੀ ਕਰ ਚੁੱਕੇ ਹਨ। ਉਸ ਦਾ ਕਹਿਣਾ ਹੈ ਕਿ ਇਸ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ। ਮਾਲ ਮੰਤਰੀ ਜ਼ਿੰਪਾ ਨੇ ਕਿਹਾ ਕਿ ਸਰਕਾਰ ਨੂੰ ਯਕੀਨ ਹੈ ਕਿ ਜੇਕਰ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ ਤਾਂ ਇੱਕ ਸਾਲ ਵਿੱਚ 30 ਤੋਂ 35 ਫੀਸਦੀ ਪਾਣੀ ਦੀ ਬਚਤ ਹੋਵੇਗੀ।