Punjab Breaking News LIVE: ਮੁਲਾਜ਼ਮਾਂ ਨੂੰ ਅੱਜ ਮਿਲੇਗਾ ਵੱਡਾ ਤੋਹਫਾ, 97.17% ਘਰੇਲੂ ਖਪਤਕਾਰਾਂ ਦੇ ਜ਼ੀਰੋ ਬਿਜਲੀ ਬਿੱਲ, ਮੂਸੇਵਾਲਾ ਦੇ ਮਾਤਾ-ਪਿਤਾ ਇੰਗਲੈਂਡ ਰਵਾਨਾ, ਬੱਬੂ ਮਾਨ ਨੂੰ ਬੰਬੀਹਾ ਗੈਂਗ ਨੇ ਦਿੱਤੀ ਧਮਕੀ?
Punjab Breaking News, 18 November 2022 LIVE Updates: ਮੁਲਾਜ਼ਮਾਂ ਨੂੰ ਅੱਜ ਮਿਲੇਗਾ ਵੱਡਾ ਤੋਹਫਾ, 97.17% ਘਰੇਲੂ ਖਪਤਕਾਰਾਂ ਦੇ ਜ਼ੀਰੋ ਬਿਜਲੀ ਬਿੱਲ, ਮੂਸੇਵਾਲਾ ਦੇ ਮਾਤਾ-ਪਿਤਾ ਇੰਗਲੈਂਡ ਰਵਾਨਾ
LIVE
Background
Punjab Breaking News, 18 November 2022 LIVE Updates: ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਨੂੰ ਅੱਜ ਸਰਕਾਰ ਵੱਲੋਂ ਮਨਜ਼ੂਰੀ ਮਿਲ ਸਕਦੀ ਹੈ। ਇਸ ਲਈ ਸੀਐਮ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਕੈਬਨਿਟ ਮੀਟਿੰਗ ਬੁਲਾਈ ਹੈ। ਸੀਐਮ ਮਾਨ ਨੇ ਦੋ ਮਹੀਨੇ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਸੀ ਜਿਸ ਨੂੰ ਅੱਜ ਕੈਬਨਿਟ ਵੱਲੋਂ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਲਾਗੂ ਕਰਨ ਦਾ ਐਲਾਨ ਕਰਨ ਤੋਂ ਪਹਿਲਾਂ ਕਿਸੇ ਕਾਨੂੰਨੀ ਵਿਕਲਪ 'ਤੇ ਵਿਚਾਰ ਨਹੀਂ ਕੀਤਾ। ਸਰਕਾਰ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਪੈਨਸ਼ਨ ਫੰਡ ਤੇ ਰੈਗੂਲੇਟਰੀ ਅਥਾਰਟੀ (ਪੀਐਫਆਰਡੀਏ) ਤੋਂ ਫੰਡਾਂ ਨੂੰ ਕਲੀਅਰ ਕਰਨਾ ਹੈ, ਕਿਉਂਕਿ ਇਸ ਵਿੱਚ 2033 ਤੱਕ ਲਾਕਿੰਗ ਪੀਰੀਅਡ ਹੈ। ਮੁਲਾਜ਼ਮਾਂ ਨੂੰ ਅੱਜ ਮਿਲੇਗਾ ਵੱਡਾ ਤਹਫਾ!
ਪੰਜਾਬ 'ਚ 97.17% ਘਰੇਲੂ ਖਪਤਕਾਰਾਂ ਦੇ ਜ਼ੀਰੋ ਬਿਜਲੀ ਬਿੱਲ
Punjab News : ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ 97.17% ਘਰੇਲੂ ਖਪਤਕਾਰਾਂ ਨੇ ਜ਼ੀਰੋ ਬਿੱਲ ਤੇ ਸਬਸਿਡੀ ਵਾਲੀਆਂ ਦਰਾਂ 'ਤੇ ਬਿਜਲੀ ਪ੍ਰਾਪਤ ਕੀਤੀ ਹੈ। ਪਾਰਟੀ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਗਾਰੰਟੀ ਪੂਰੀ ਕਰਨ ਦਾ ਰਿਕਾਰਡ ਬਣਾਇਆ ਹੈ। ਪੰਜਾਬ 'ਚ 97.17% ਘਰੇਲੂ ਖਪਤਕਾਰਾਂ ਦੇ ਜ਼ੀਰੋ ਬਿਜਲੀ ਬਿੱਲ
ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਇੰਗਲੈਂਡ ਰਵਾਨਾ
Sidhu Moosewala Murder case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਮਾਤਾ-ਪਿਤਾ ਇੰਗਲੈਂਡ ਚਲੇ ਗਏ ਹਨ। ਉਹ ਲੰਘੀ ਰਾਤ ਇੰਗਲੈਂਡ ਲਈ ਰਵਾਨਾ ਹੋਏ। ਪਤਾ ਲੱਗਾ ਹੈ ਕਿ ਉਹ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲਾਂ ਨੂੰ ਸਜ਼ਾਵਾਂ ਦਵਾਉਣ ਤੇ ਇਨਸਾਫ ਲਈ ਇੰਗਲੈਂਡ ਦੀ ਪਾਰਲੀਮੈਂਟ ਸਾਹਮਣੇ ਰੋਸ ਮਾਰਚ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹਨ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਇਲਜ਼ਾਮ ਲਾਇਆ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਬੇਟੇ ਦੇ ਕਾਤਲ ਦਾ ਇਨਸਾਫ ਦੇਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਨੇ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਸੀ ਕਿ ਉਹ ਦੇਸ਼ ਛੱਡ ਕੇ ਵਿਦੇਸ਼ ਚਲੇ ਜਾਣਗੇ। ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਇੰਗਲੈਂਡ ਰਵਾਨਾ
ਬੱਬੂ ਮਾਨ ਨੂੰ ਬੰਬੀਹਾ ਗੈਂਗ ਨੇ ਦਿੱਤੀ ਧਮਕੀ?
Chandigarh News: ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਦੀ ਸੁਰੱਖਿਆ ਵਧਾਉਣ ਮਗਰੋਂ ਖੁਲਾਸਾ ਹੋਇਆ ਹੈ ਕਿ ਉਨ੍ਹਾਂ ਨੂੰ ਅਣਪਛਾਤੇ ਵਿਅਕਤੀ ਵੱਲੋਂ ਫੋਨ ’ਤੇ ਧਮਕੀ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਧਮਕੀ ਭਰਿਆ ਫੋਨ ਕਰਨ ਵਾਲਾ ਗੈਂਗਸਟਰ ਬੰਬੀਹਾ ਗਰੁੱਪ ਦਾ ਦੱਸਿਆ ਜਾ ਰਿਹਾ ਹੈ। ਇਸ ਮਗਰੋਂ ਹੀ ਬੱਬੂ ਮਾਨ ਦੀ ਮੁਹਾਲੀ ਸਥਿਤ ਰਿਹਾਇਸ਼ ਉੱਪਰ ਸੁਰੱਖਿਆ ਵਧਾ ਦਿੱਤੀ ਗਈ ਹੈ। ਬੱਬੂ ਮਾਨ ਨੂੰ ਬੰਬੀਹਾ ਗੈਂਗ ਨੇ ਦਿੱਤੀ ਧਮਕੀ?
ਬਰਾਮਦ ਕੀਤੀਆਂ ਸ਼ਰਾਬ ਦੀਆਂ 1000 ਤੋਂ ਵੱਧ ਪੇਟੀਆਂ
Ludhiana News : ਲੁਧਿਆਣਾ ਸ਼ਹਿਰ ਦੇ ਗਿੱਲ ਰੋਡ ਈਸ਼ਰ ਨਗਰ ਇਲਾਕੇ ਦੇ ਬੰਦ ਪਏ ਤਿੰਨ ਗੁਦਾਮਾਂ ਵਿੱਚੋਂ ਐਕਸਾਈਜ਼ ਵਿਭਾਗ ਨੇ ਛਾਪਾ ਮਾਰ ਕੇ 1000 ਦੇ ਕਰੀਬ ਪੇਟੀ ਸ਼ਰਾਬ ਬਰਾਮਦ ਕੀਤੀ ਹੈ। ਐਕਸਾਈਜ਼ ਵਿਭਾਗ ਨੇ ਛਾਪੇ ਮਾਰ ਕੇ ਥਾਣਾ ਸਦਰ ਨੂੰ ਵੀ ਜਾਣਕਾਰੀ ਦਿੱਤੀ। ਇਹ ਸ਼ਰਾਬ ਵੱਖ-ਵੱਖ ਬਰਾਂਡ ਦੀ ਹੈ। ਫਿਲਹਾਲ ਪੁਲਿਸ ਤੇ ਐਕਸਾਈਜ਼ ਵਿਭਾਗ ਇਸ ਮਾਮਲੇ ਦੀ ਤਫ਼ਤੀਸ਼ ਵਿੱਚ ਲੱਗੀ ਹੈ ਕਿ ਇਹ ਸ਼ਰਾਬ ਕਿਸ ਦੀ ਹੈ। ਬਰਾਮਦ ਕੀਤੀਆਂ ਸ਼ਰਾਬ ਦੀਆਂ 1000 ਤੋਂ ਵੱਧ ਪੇਟੀਆਂ
Punjab News: ਸੀਐਮ ਭਗਵੰਤ ਮਾਨ ਦੇ ਬਿਆਨ 'ਤੇ ਭੜਕੇ ਕਿਸਾਨ, ਬੋਲੇ, ਸਾਡੇ ਖਾਤੇ ਚੈੱਕ ਕਰੋ ਤੇ ਖੁਦ ਦੇ ਵੀ ਚੈੱਕ ਕਰਾਓ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਖਿਲਾਫ ਦਿੱਤੇ ਗਏ ਬਿਆਨ 'ਤੇ ਕਿਸਾਨ ਯੂਨੀਅਨ ਸਿੱਧੂਪੁਰ ਨੇ ਸਖਤ ਇਤਰਾਜ਼ ਜਤਾਇਆ ਹੈ। ਯੂਨੀਅਨ ਲੀਡਰਾਂ ਨੇ ਕਿਹਾ ਕਿ ਬਾਹਰੀ ਏਜੰਸੀਆਂ ਬੁਲਾ ਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਖਾਤੇ ਚੈੱਕ ਕਰਨ ਤੇ ਖੁਦ ਦੇ ਖਾਤੇ ਚੈੱਕ ਕਰ ਲਓ।
Bharat Jodo Yatra: ਕਾਂਗਰਸ ਦੀ ਭਾਰਤ ਜੋੜੋ ਯਾਤਰਾ MP ਬਾਰਡਰ ਨੇੜੇ ਪਹੁੰਚੀ
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਆਪਣੇ ਮਹਾਰਾਸ਼ਟਰ ਪੜਾਅ ਦੇ 12ਵੇਂ ਦਿਨ ਸ਼ੁੱਕਰਵਾਰ ਸਵੇਰੇ ਅਕੋਲਾ ਜ਼ਿਲ੍ਹੇ ਦੇ ਬਾਲਾਪੁਰ ਤੋਂ ਬੁਲਢਾਣਾ ਦੇ ਸ਼ੇਗਾਓਂ ਚਲੀ ਗਈ, ਜਿੱਥੇ ਰਾਹੁਲ ਗਾਂਧੀ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ। ਇਹ ਯਾਤਰਾ ਸਵੇਰੇ 6 ਵਜੇ ਕੁਪਟਾ, ਬਾਲਾਪੁਰ ਸਥਿਤ ਜ਼ਿਲ੍ਹਾ ਪ੍ਰੀਸ਼ਦ ਸਕੂਲ ਤੋਂ ਸ਼ੁਰੂ ਹੋਈ। ਸ਼ੇਗਾਓਂ ਪਹੁੰਚਣ 'ਤੇ ਕਾਂਗਰਸੀ ਆਗੂ ਪ੍ਰਸਿੱਧ ਸੰਤ ਗਜਾਨਨ ਮਹਾਰਾਜ ਮੰਦਰ ਦੇ ਦਰਸ਼ਨ ਕਰਨਗੇ। ਮਹਾਤਮਾ ਗਾਂਧੀ ਦੇ ਪੜਪੋਤੇ ਤੁਸ਼ਾਰ ਗਾਂਧੀ ਨੇ ਵੀ ਸਵੇਰੇ ਰਾਹੁਲ ਗਾਂਧੀ ਨਾਲ ਸੈਰ ਕੀਤੀ।
EPFO: PF ਖਾਤਾ ਧਾਰਕਾਂ ਨੂੰ ਮੁਫਤ ਵਿੱਚ 7 ਲੱਖ ਰੁਪਏ ਤੱਕ ਦਾ ਮਿਲ ਰਿਹਾ ਹੈ ਲਾਭ !
ਦੇਸ਼ ਭਰ ਵਿੱਚ ਕਰੋੜਾਂ ਲੋਕ ਸੰਗਠਿਤ ਖੇਤਰ ਵਿੱਚ ਕੰਮ ਕਰਦੇ ਹਨ। ਇਨ੍ਹਾਂ ਲੋਕਾਂ ਦੀ ਤਨਖ਼ਾਹ ਦਾ ਇੱਕ ਹਿੱਸਾ ਪੀਐਫ ਵਜੋਂ ਕੱਟਿਆ ਜਾਂਦਾ ਹੈ ਅਤੇ ਕਰਮਚਾਰੀ ਭਵਿੱਖ ਨਿਧੀ ਸੰਗਠਨ ਦੇ ਖਾਤੇ ਵਿੱਚ ਜਮ੍ਹਾ ਕੀਤਾ ਜਾਂਦਾ ਹੈ। ਈਪੀਐਫਓ ਖਾਤੇ ਵਿੱਚ ਜਮ੍ਹਾਂ ਰਕਮ ਹਰ ਤਨਖਾਹਦਾਰ ਵਿਅਕਤੀ ਲਈ ਇੱਕ ਬਹੁਤ ਵੱਡਾ ਸਹਾਰਾ ਹੈ, ਜਿਸ ਦੀ ਵਰਤੋਂ ਉਹ ਬੁਰੇ ਸਮੇਂ ਜਾਂ ਸੇਵਾਮੁਕਤੀ ਤੋਂ ਬਾਅਦ ਕਰ ਸਕਦਾ ਹੈ। 60 ਸਾਲ ਦੀ ਉਮਰ ਪੂਰੀ ਕਰਨ ਤੋਂ ਬਾਅਦ, ਖਾਤਾ ਧਾਰਕਾਂ ਨੂੰ ਪੀਐਫ ਖਾਤੇ ਵਿੱਚੋਂ ਸਾਰੇ ਪੈਸੇ ਕਢਵਾਉਣ ਦੀ ਇਜਾਜ਼ਤ ਮਿਲਦੀ ਹੈ। ਸਰਕਾਰ ਇਸ ਖਾਤੇ ਵਿੱਚ ਜਮ੍ਹਾ ਪੈਸੇ ਦੀ ਗਾਰੰਟੀ ਦਿੰਦੀ ਹੈ। ਅਜਿਹੀ ਸਥਿਤੀ ਵਿੱਚ, ਇਹ ਪੂਰੀ ਤਰ੍ਹਾਂ ਜੋਖਮ ਮੁਕਤ ਨਿਵੇਸ਼ ਹੈ।
Punjab Cabinet Meeting: ਸੀਐਮ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਨੂੰ ਵੱਡੀ ਰਾਹਤ
ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਕੈਬਨਿਟ ਨੇ ਪੁਰਾਣੀ ਪੈਨਸ਼ਨ ਸਕੀਮ ਸ਼ੁਰੂ ਕਰਨ ਦੇ ਫੈਸਲੇ ਉੱਪਰ ਮੋਹਰ ਲਾ ਦਿੱਤੀ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਇਸ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਦੱਸ ਦਈਏ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ‘ਆਪ’ ਸਰਕਾਰ ਦੇ ਇਸ ਕਦਮ ਨੂੰ ਮੁਲਾਜ਼ਮਾਂ ਦੇ ਹਿੱਤ ਵਿੱਚ ਵੱਡਾ ਫੈਸਲਾ ਮੰਨਿਆ ਜਾ ਰਿਹਾ ਹੈ। ਇਹ ਫੈਸਲਾ ਗੁਜਰਾਤ ਤੇ ਹਿਮਾਚਲ ਚੋਣਾਂ ਤੋਂ ਐਨ ਪਹਿਲਾਂ ਲਿਆ ਗਿਆ ਹੈ। ਉਂਝ ਪੰਜਾਬ ਸਰਕਾਰ ਸਾਹਮਣੇ ਹੁਣ ਫੰਡਾਂ ਦੀ ਵੱਡੀ ਚੁਣੌਤੀ ਹੋਏਗੀ।
Farmers Protest: ਕਿਸਾਨਾਂ ਨੇ ਘੇਰਿਆ ਕੈਪਟਨ ਅਮਰਿੰਦਰ ਸਿੰਘ ਦਾ ਮਹਿਲ
ਕਿਸਾਨਾਂ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮਹਿਲ ਘੇਰ ਲਿਆ ਹੈ। ਬੀਕੇਯੂ ਕ੍ਰਾਂਤੀਕਾਰੀ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਅੱਜ ਪਟਿਆਲਾ ਵਿੱਚ ਸਾਬਕਾ ਮੁੱਖ ਮੰਤਰੀ ਤੇ ਬੀਜੇਪੀ ਲੀਡਰ ਕੈਪਟਨ ਅਮਰਿੰਦਰ ਸਿੰਘ ਦਾ ਮਹਿਲ ਘੇਰਿਆ ਹੈ। ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਉਪਰ ਦਰਜ ਪਰਚੇ ਰੱਦ ਕੀਤੇ ਜਾਣ। ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਮੰਤਰੀ ਪਦ ਤੋਂ ਬਰਖਾਸਤ ਕਰਕੇ ਕਾਰਵਾਈ ਕੀਤੀ ਜਾਏ। ਉੱਤਰ ਪ੍ਰਦੇਸ਼ ਵਿੱਚ ਬੀਜੇਪੀ ਦੀ ਸਰਕਾਰ ਦੀ ਸਰਕਾਰ ਹੈ ਪਰ ਲਖੀਮਪੁਰ ਖੀਰੀ ਮਾਮਲੇ ਉੱਪਰ ਸਰਕਾਰ ਖਾਮੋਸ਼ ਹੈ।