Punjab Breaking News LIVE: ਵਿਦਿਆਰਥਣਾਂ ਦੀ ਵੀਡੀਓ ਵਾਇਰਲ ਹੋਣ 'ਤੇ ਹੰਗਾਮਾ, ਸੀਐਮ ਮਾਨ ਨੇ ਉੱਚ ਪੱਧਰੀ ਜਾਂਚ ਦੇ ਦਿੱਤੇ ਆਦੇਸ਼, ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ, ਸੁਖਬੀਰ ਬਾਦਲ ਤੇ ਪ੍ਰਤਾਪ ਬਾਜਵਾ ਨੂੰ ਖੁੱਲ੍ਹੀ ਵੰਗਾਰ, ਗੁਰਦੁਆਰੇ ’ਚ ਝੜਪ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਐਕਸ਼ਨ
Punjab Breaking News, 18 September 2022 LIVE Updates: ਵਿਦਿਆਰਥਣਾਂ ਦੀ ਵੀਡੀਓ ਵਾਇਰਲ ਹੋਣ 'ਤੇ ਹੰਗਾਮਾ, ਸੀਐਮ ਮਾਨ ਨੇ ਉੱਚ ਪੱਧਰੀ ਜਾਂਚ ਦੇ ਦਿੱਤੇ ਆਦੇਸ਼, ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ
LIVE
Background
Punjab Breaking News, 18 September 2022 LIVE Updates: ਪੰਜਾਬ ਦੇ ਮੋਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ 'ਚ ਸ਼ਨੀਵਾਰ ਅੱਧੀ ਰਾਤ ਨੂੰ ਹੰਗਾਮਾ ਹੋ ਗਿਆ। ਵਿਦਿਆਰਥੀਆਂ ਦਾ ਕਹਿਣਾ ਸੀ ਕਿ ਇੱਥੇ ਪੜ੍ਹਦੇ ਇੱਕ ਵਿਦਿਆਰਥੀ ਨੇ ਵਿਦਿਆਰਥਣਾਂ ਦੇ ਨਹਾਉਣ ਦੀ ਵੀਡੀਓ ਵਾਇਰਲ ਕਰ ਦਿੱਤੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਵਿਦਿਆਰਥਣ ਨੇ ਇਹ ਵੀਡੀਓ ਸ਼ਿਮਲਾ 'ਚ ਰਹਿੰਦੇ ਆਪਣੇ ਦੋਸਤ ਨੂੰ ਭੇਜੀ ਸੀ। ਉਸ ਨੇ ਇਸ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ। ਇਸ ਗੱਲ ਦਾ ਪਤਾ ਲੱਗਣ 'ਤੇ ਵਿਦਿਆਰਥਣਾਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਯੂਨਵਰਸਿਟੀ ਨੇ ਕਿਹਾ ਕਿ ਕਿਸੇ ਨੇ ਖੁਦਕੁਸ਼ੀ ਕੋਸ਼ਿਸ਼ ਨਹੀਂ ਕੀਤਾ, ਸਗੋਂ ਕੁਝ ਵਿਦਿਆਰਥਣਾਂ ਬੇਹੋਸ਼ ਹੋਈਆਂ ਸੀ। ਯੂਨੀਵਰਸਿਟੀ ਵਿਦਿਆਰਥਣਾਂ ਦਾ ਵੀਡੀਓ ਵਾਇਰਲ, ਜਾਂਚ ਦੇ ਆਦੇਸ਼
ਚੰਡੀਗੜ੍ਹ ਯੂਨੀਵਰਸਿਟੀ ਮਾਮਲਾ: ਮੁੱਖ ਮੰਤਰੀ ਮਾਨ ਨੇ ਉੱਚ ਪੱਧਰੀ ਜਾਂਚ ਦੇ ਦਿੱਤੇ ਆਦੇਸ਼
ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਕਥਿਤ ਇਤਰਾਜ਼ਯੋਗ ਵੀਡੀਓ ਸਾਹਮਣੇ ਆਉਣ ਦੇ ਮਾਮਲੇ ਵਿੱਚ ਸੀਐੱਮ ਭਗਵੰਤ ਮਾਨ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਅਫਵਾਹਾਂ 'ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ ਕਿ ਉਹ ਸਥਾਨਕ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਨ। ਭਗਵੰਤ ਮਾਨ ਨੇ ਕਿਹਾ, "ਚੰਡੀਗੜ੍ਹ ਯੂਨੀਵਰਸਿਟੀ ਦੀ ਮੰਦਭਾਗੀ ਘਟਨਾ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਸਾਡੀਆਂ ਧੀਆਂ ਦੀ ਇੱਜ਼ਤ ਹੈ। ਇਸ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਮੈਂ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਾਂ ਅਤੇ ਸਾਰਿਆਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਕਰਦਾ ਹਾਂ।" ਚੰਡੀਗੜ੍ਹ ਯੂਨੀਵਰਸਿਟੀ ਮਾਮਲਾ: ਮੁੱਖ ਮੰਤਰੀ ਮਾਨ ਨੇ ਉੱਚ ਪੱਧਰੀ ਜਾਂਚ ਦੇ ਦਿੱਤੇ ਆਦੇਸ਼
ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ
ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ। ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾਉਣ ਲਈ ਪੁਲਿਸ ਖੁੱਲ੍ਹ ਕੇ ਮੈਦਾਨ ਵਿੱਚ ਨਿੱਤਰੀ ਹੈ। ਇਸ ਤਹਿਤ ਸ਼ਨੀਵਾਰ ਨੂੰ ਪੰਜਾਬ ਭਰ ’ਚ ਵੱਡੀ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾ ਕੇ ਨਸ਼ੀਲੇ ਪਦਾਰਥ, ਡਰੱਗ ਮਨੀ, ਨਾਜਾਇਜ਼ ਸ਼ਰਾਬ ਤੇ ਹਥਿਆਰ ਬਰਾਮਦ ਕੀਤੇ ਗਏ। ਸੂਤਰਾਂ ਮੁਤਾਬਕ ਇਸ ਮੁਹਿੰਮ ਦੌਰਾਨ ਕਈ ਜ਼ਿਲ੍ਹਿਆਂ ’ਚ ਪੁਲਿਸ ਨੇ ਕਈ ਮਸ਼ਕੂਕ ਵੀ ਹਿਰਾਸਤ ’ਚ ਲਏ। ਪੁਲਿਸ ਨੂੰ ਕਈ ਥਾਈਂ ਲੋਕਾਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ’ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ (ਸੀਏਐਸਓ) ਚਲਾਈ। ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ
ਆਪ' ਦੀ ਸੁਖਬੀਰ ਬਾਦਲ ਤੇ ਪ੍ਰਤਾਪ ਬਾਜਵਾ ਨੂੰ ਖੁੱਲ੍ਹੀ ਵੰਗਾਰ
ਆਮ ਆਦਮੀ ਪਾਰਟੀ ਨੇ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਆਪਣੀਆਂ ਸਰਕਾਰਾਂ ਵੇਲੇ ਦੇ ਪਹਿਲੇ ਛੇ ਮਹੀਨਿਆਂ ਦੀ ਕਾਰਗੁਜ਼ਾਰੀ ਜਨਤਕ ਕਰਕੇ ਦਿਖਾਉਣ। 'ਆਪ' ਨੇ ਦਾਅਵਾ ਕੀਤਾ ਹੈ ਕਿ ਭਗਵੰਤ ਮਾਨ ਸਰਕਾਰ ਛੇ ਮਹੀਨਿਆਂ ਅੰਦਰ ਹੀ ਸ਼ਾਨਦਾਰ ਕੰਮ ਕਰਕੇ ਵਿਖਾ ਦਿੱਤਾ ਹੈ ਕਿ ਇੱਛਾ ਸ਼ਕਤੀ ਹੋਏ ਤਾਂ ਸਭ ਕੁਝ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਭਗਵੰਤ ਮਾਨ ਸਰਕਾਰ ਦੇ ਪੰਜਾਬ ਵਿੱਚ ਛੇ ਮਹੀਨੇ ਪੂਰੇ ਹੋਣ ’ਤੇ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪਾਰਟੀ ਵੱਲੋਂ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਜਨਤਕ ਕੀਤਾ ਹੈ। ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਛੇ ਮਹੀਨਿਆਂ ਵਿੱਚ ਉਹ ਕੰਮ ਕਰ ਦਿਖਾਏ ਹਨ, ਜੋ ਪਿਛਲੀਆਂ ਸਰਕਾਰਾਂ ਪੰਜ ਸਾਲਾਂ ਵਿੱਚ ਵੀ ਨਹੀਂ ਕਰਦੀਆਂ ਸਨ। ਆਪ' ਦੀ ਸੁਖਬੀਰ ਬਾਦਲ ਤੇ ਪ੍ਰਤਾਪ ਬਾਜਵਾ ਨੂੰ ਖੁੱਲ੍ਹੀ ਵੰਗਾਰ
ਗੁਰਦੁਆਰੇ ’ਚ ਦੋ ਧਿਰਾਂ ਵਿਚਾਲੇ ਝੜਪ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਐਕਸ਼ਨ
ਫ਼ਰੀਦਕੋਟ ਦੀ ਜਰਮਨ ਕਲੋਨੀ ਦੇ ਇੱਕ ਗੁਰਦੁਆਰੇ ’ਚ ਦੋ ਧਿਰਾਂ ਵਿਚਾਲੇ ਹੋਈ ਲੜਾਈ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਸ਼੍ਰੋਮਣੀ ਕਮੇਟੀ ਨੇ ਵੀ ਘਟਨਾ ਦੀ ਜਾਂਚ ਲਈ ਕਮੇਟੀ ਬਣਾ ਦਿੱਤੀ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਜਿਹੀ ਘਟਨਾ ਨੂੰ ਮੰਦਭਾਗਾ ਆਖਦਿਆਂ ਕਿਹਾ ਕਿ ਗੁਰੂ ਘਰਾਂ ਵਿੱਚ ਆਪਸੀ ਮਸਲੇ ਮਿਲ ਬੈਠ ਕੇ ਹੱਲ ਕਰਨੇ ਚਾਹੀਦੇ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹਵਾਲੇ ਨਾਲ ਉਨ੍ਹਾਂ ਦੇ ਓਐਸਡੀ ਸਤਬੀਰ ਸਿੰਘ ਧਾਮੀ ਨੇ ਦੱਸਿਆ ਕਿ ਘਟਨਾ ਦੀ ਜਾਂਚ ਵਾਸਤੇ ਜਾਂਚ ਕਮੇਟੀ ਬਣਾ ਦਿੱਤੀ ਗਈ ਹੈ ਜੋ ਅੱਜ ਘਟਨਾ ਸਥਾਨ ’ਤੇ ਪੁੱਜੇਗੀ। ਗੁਰਦੁਆਰੇ ’ਚ ਦੋ ਧਿਰਾਂ ਵਿਚਾਲੇ ਝੜਪ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਐਕਸ਼ਨ
'ਆਪ' ਨੇ ਰਾਘਵ ਚੱਢਾ ਨੂੰ ਬਣਾਇਆ ਗੁਜਰਾਤ ਦਾ ਸਹਿ-ਇੰਚਾਰਜ, ਚੋਣਾਂ ਤੋਂ ਪਹਿਲਾਂ ਚੁੱਕਿਆ ਵੱਡਾ ਕਦਮ
ਗੁਜਰਾਤ ਵਿਧਾਨ ਸਭਾ ਚੋਣਾਂ ਲੜਨ ਦੀ ਜ਼ੋਰਦਾਰ ਤਿਆਰੀ ਕਰ ਰਹੀ ਆਮ ਆਦਮੀ ਪਾਰਟੀ ਨੇ ਵੱਡਾ ਕਦਮ ਚੁੱਕਿਆ ਹੈ। 'ਆਪ' ਨੇ ਰਾਘਵ ਚੱਢਾ ਨੂੰ ਗੁਜਰਾਤ 'ਚ ਪਾਰਟੀ ਮਾਮਲਿਆਂ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਹੈ।ਰਾਘਵ ਚੱਢਾ ਨੇ ਗੁਜਰਾਤ ਦੀ ਜ਼ਿੰਮੇਵਾਰੀ ਮਿਲਣ 'ਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਆਪਣੀ ਜਾਨ ਦਾਅ 'ਤੇ ਲਾਉਣਗੇ। ਚੱਢਾ ਨੇ ਟਵੀਟ 'ਚ ਲਿਖਿਆ ਹੈ ਕਿ ਗੁਜਰਾਤ ਬਦਲਾਅ ਚਾਹੁੰਦਾ ਹੈ, ਬਿਹਤਰ ਸਿੱਖਿਆ-ਸਿਹਤ ਪ੍ਰਣਾਲੀ ਚਾਹੁੰਦਾ ਹੈ। ਗੁਜਰਾਤ ਨੂੰ ਕੇਜਰੀਵਾਲ ਦੀ ਲੋੜ ਹੈ।
Illegal encroachments: ਅਨਾਜ ਮੰਡੀਆਂ 'ਚੋਂ ਹਟਣਗੇ ਨਾਜਾਇਜ਼ ਕਬਜ਼ੇ
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਅਨਾਜ ਮੰਡੀਆਂ ਵਿੱਚੋਂ ਸਾਰੇ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੀਆਂ ਹਦਾਇਤਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਕਿਸਾਨਾਂ ਦੀ ਸਹੂਲਤ ਲਈ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਲਾਈਟਾਂ ਤੇ ਪਖਾਨੇ ਜਿਹੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਸੂਬੇ ਭਰ ਦੇ ਸਾਰੇ 1806 ਖਰੀਦ ਕੇਂਦਰਾਂ ਵਿੱਚ ਪੁਖ਼ਤਾ ਪ੍ਰਬੰਧ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਧਾਲੀਵਾਲ ਨੇ ਕਿਹਾ ਕਿ ਸਰਕਾਰ ਇਸ ਸੀਜ਼ਨ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਮੰਡੀ ਬੋਰਡ ਵੱਲੋਂ ਨਿਰਵਿਘਨ ਖਰੀਦ ਲਈ ਕੀਤੀਆਂ ਅਗਾਊਂ ਤਿਆਰੀਆਂ ਦਾ ਜਾਇਜ਼ਾ ਲਿਆ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਤੇ ਚੁਕਾਈ ਦੇ ਨਾਲ-ਨਾਲ ਅਨਾਜ ਮੰਡੀਆਂ ’ਚ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।
Illegal encroachments: ਅਨਾਜ ਮੰਡੀਆਂ 'ਚੋਂ ਹਟਣਗੇ ਨਾਜਾਇਜ਼ ਕਬਜ਼ੇ
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਅਨਾਜ ਮੰਡੀਆਂ ਵਿੱਚੋਂ ਸਾਰੇ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੀਆਂ ਹਦਾਇਤਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਕਿਸਾਨਾਂ ਦੀ ਸਹੂਲਤ ਲਈ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਲਾਈਟਾਂ ਤੇ ਪਖਾਨੇ ਜਿਹੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਸੂਬੇ ਭਰ ਦੇ ਸਾਰੇ 1806 ਖਰੀਦ ਕੇਂਦਰਾਂ ਵਿੱਚ ਪੁਖ਼ਤਾ ਪ੍ਰਬੰਧ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਧਾਲੀਵਾਲ ਨੇ ਕਿਹਾ ਕਿ ਸਰਕਾਰ ਇਸ ਸੀਜ਼ਨ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਮੰਡੀ ਬੋਰਡ ਵੱਲੋਂ ਨਿਰਵਿਘਨ ਖਰੀਦ ਲਈ ਕੀਤੀਆਂ ਅਗਾਊਂ ਤਿਆਰੀਆਂ ਦਾ ਜਾਇਜ਼ਾ ਲਿਆ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਤੇ ਚੁਕਾਈ ਦੇ ਨਾਲ-ਨਾਲ ਅਨਾਜ ਮੰਡੀਆਂ ’ਚ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।
Bikram Majithia: ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ: ਬਿਕਰਮ ਮਜੀਠੀਆ
ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਵੀਡਿਓ ਵਾਇਰਲ ਕਰਨ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਫਿਲਹਾਲ ਇਸ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੋਈ ਵੀ ਬਿਆਨ ਨਹੀਂ ਦਿੱਤਾ ਗਿਆ ਪਰ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਹਾਲੀ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਚੰਡੀਗੜ੍ਹ ਨੇੜੇ ਪ੍ਰਾਈਵੇਟ ਯੂਨੀਵਰਸਿਟੀ ਵਿਚ 8 ਕੁੜੀਆਂ ਵੱਲੋਂ ਕਥਿਤ ਖੁਦਕੁਸ਼ੀ ਦੀਆਂ ਖ਼ਬਰਾਂ ਅਫ਼ਵਾਹ ਹੈ। ਕੁੜੀਆਂ ਨੇ ਖੁਦਕੁਸ਼ੀ ਨਹੀਂ ਕੀਤੀ ਸਗੋਂ ਉਹ ਰੋਸ ਪ੍ਰਗਟਾਵਾ ਕਰਨ ਵੇਲੇ ਗਰਮੀ ਕਾਰਨ ਬੇਹੋਸ਼ ਹੋ ਗਈਆਂ ਸਨ।ਮਾਮਲੇ ਦੀ ਜਾਂਚ ਕਰ ਰਹੀ ਖਰੜ ਦੀ ਪੁਲਿਸ ਡੀਐੱਸਪੀ ਰੁਪਿੰਦਰ ਕੌਰ ਨੇ ਮੀਡੀਆ ਨੂੰ ਦੱਸਿਆ ਕਿ ਅਸ਼ਲੀਲ ਵੀਡੀਓ ਬਣਾ ਕੇ ਵਾਇਰਲ ਕੀਤੇ ਜਾਣ ਦੀ ਜਾਂਚ ਕੀਤੀ ਜਾ ਰਹੀ ਹੈ।
Viral Video of University students: ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ: ਮੀਤ ਹੇਅਰ
ਪੰਜਾਬ ਦੇ ਉੱਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਯੂਨੀਵਰਸਿਟੀ ਵਿਦਿਆਰਥਣਾਂ ਦੀ ਵੀਡੀਓ ਵਾਇਰਲ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮੀਤ ਹੇਅਰ ਨੇ ਕਿਹਾ ਹੈ ਕਿ ਜਾਂਚ ਲਈ ਇੱਕ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਉਸ ਏਰੀਏ ਨੂੰ ਵੇਖੇਗੀ ਤੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਫਿਰ ਚਾਹੇ ਉਹ ਯੂਨੀਵਰਸਿਟੀ ਹੋਵੇ, ਕੋਈ ਮੁਲਾਜ਼ਮ ਹੋਵੇ ਜਾਂ ਕੋਈ ਹੋਰ। ਉਨ੍ਹਾਂ ਕਿਹਾ ਕਿ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜਿੱਥੇ ਲੜਕੀਆਂ ਰਹਿੰਦੀਆਂ ਹਨ, ਉੱਥੇ ਉਨ੍ਹਾਂ ਦੇ ਰਹਿਣ ਦਾ ਸਹੀ ਪ੍ਰਬੰਧ ਕੀਤਾ ਜਾਵੇ। ਇਹ ਯਕੀਨੀ ਬਣਾਇਆ ਜਾਵੇ ਕਿ ਵਿਦਿਆਰਥਣਾਂ ਨੂੰ ਕੋਈ ਸਮੱਸਿਆ ਨਾ ਆਵੇ।