Punjab Breaking News LIVE: ਹਰਿਆਣਾ ਵੱਲੋਂ SYL ਮਾਮਲੇ 'ਚ ਪੰਜਾਬ ਖਿਲਾਫ ਸੁਪਰੀਮ ਕੋਰਟ 'ਚ ਮਾਣਹਾਨੀ ਪਟੀਸ਼ਨ ਦਾਇਰ ਕਰਨ ਦੀ ਤਿਆਰੀ
Punjab Breaking News, 19 April 2022 LIVE Updates: ਹਰਿਆਣਾ ਵੱਲੋਂ ਇਸ ਮਾਮਲੇ 'ਚ ਪੰਜਾਬ ਖਿਲਾਫ ਸੁਪਰੀਮ ਕੋਰਟ 'ਚ ਮਾਣਹਾਨੀ ਪਟੀਸ਼ਨ ਦਾਇਰ ਕਰਨ ਦੀ ਤਿਆਰੀ ਕਰਨ ਦੀ ਚਰਚਾ ਹੈ।
LIVE
Background
Punjab Breaking News, 19 April 2022 LIVE Updates: ਕੋਰੋਨਾ ਵਾਇਰਸ ਦੇ ਮੋਰਚੇ 'ਤੇ ਦੇਸ਼ ਲਈ ਰਾਹਤ ਦੀ ਖ਼ਬਰ ਹੈ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਭਾਰੀ ਗਿਰਾਵਟ ਆਈ ਹੈ। ਸਿਹਤ ਮੰਤਰਾਲੇ ਮੁਤਾਬਕ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1,247 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਭਾਰਤ ਵਿੱਚ ਕੋਰੋਨਾ ਦੇ 2183 ਨਵੇਂ ਮਾਮਲੇ ਸਾਹਮਣੇ ਆਏ ਸੀਨ। ਯਾਨੀ ਦੇਸ਼ 'ਚ ਕੋਰੋਨਾ ਦੇ ਮਾਮਲਿਆਂ 'ਚ 43 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਸੋਮਵਾਰ ਨੂੰ ਕੋਰੋਨਾ ਦੇ ਮਾਮਲਿਆਂ ਵਿੱਚ 90 ਪ੍ਰਤੀਸ਼ਤ ਤੋਂ ਵੱਧ ਦਾ ਵਾਧਾ ਹੋਇਆ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅਪਡੇਟ ਕੀਤੇ ਗਏ ਅੰਕੜਿਆਂ ਮੁਤਾਬਕ ਭਾਰਤ ਵਿੱਚ ਕੋਵਿਡ-19 ਦੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 4,30,45,527 ਹੋ ਗਈ ਹੈ, ਜਦੋਂਕਿ ਐਕਟਿਵ ਕੇਸ ਵਧ ਕੇ 11,860 ਹੋ ਗਏ ਹਨ। ਦੇਸ਼ ਵਿੱਚ ਹੁਣ ਤੱਕ 5,21,966 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।
ਮਹੱਤਵਪੂਰਨ ਗੱਲ ਇਹ ਹੈ ਕਿ 7 ਅਗਸਤ 2020 ਨੂੰ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਗਿਣਤੀ 20 ਲੱਖ, 23 ਅਗਸਤ 2020 ਨੂੰ 30 ਲੱਖ ਤੇ 5 ਸਤੰਬਰ 2020 ਨੂੰ 40 ਲੱਖ ਤੋਂ ਵੱਧ ਹੋ ਗਈ ਸੀ। ਸੰਕਰਮਣ ਦੇ ਕੁੱਲ ਮਾਮਲੇ 16 ਸਤੰਬਰ 2020 ਨੂੰ 50 ਲੱਖ, 28 ਸਤੰਬਰ 2020 ਨੂੰ 60 ਲੱਖ, 11 ਅਕਤੂਬਰ 2020 ਨੂੰ 70 ਲੱਖ, 29 ਅਕਤੂਬਰ 2020 ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਨੂੰ ਪਾਰ ਕਰ ਗਏ।
19 ਦਸੰਬਰ 2020 ਨੂੰ ਦੇਸ਼ ਵਿੱਚ ਕੋਰੋਨਾ ਕੇਸ ਇੱਕ ਕਰੋੜ ਨੂੰ ਪਾਰ ਕਰ ਗਏ ਸੀ। ਪਿਛਲੇ ਸਾਲ, 4 ਮਈ ਨੂੰ ਸੰਕਰਮਿਤਾਂ ਦੀ ਗਿਣਤੀ 2 ਕਰੋੜ ਨੂੰ ਪਾਰ ਕਰ ਗਈ ਸੀ ਅਤੇ 23 ਜੂਨ 2021 ਨੂੰ, ਇਹ 3 ਕਰੋੜ ਨੂੰ ਪਾਰ ਕਰ ਗਈ ਸੀ। ਇਸ ਸਾਲ 26 ਜਨਵਰੀ ਨੂੰ ਮਾਮਲੇ ਚਾਰ ਕਰੋੜ ਨੂੰ ਪਾਰ ਕਰ ਗਏ ਸੀ।
Sunil Jakhar: ਸੁਨੀਲ ਜਾਖੜ ਖਿਲਾਫ ਹੋਵੇਗੀ ਸਖਤ ਕਾਰਵਾਈ, ਪਾਰਟੀ 'ਚੋਂ ਮੁੱਅਤਲ ਜਾਂ ਫਿਰ ਹੋਣਗੇ ਬਰਖਾਸਤ
ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਖਿਲਾਫ ਅਨੁਸਾਸ਼ਨੀ ਕਾਰਵਾਈ ਹੋਵੇਗੀ। ਉਨ੍ਹਾਂ ਪਾਰਟੀ ਵਿੱਚੋਂ ਮੁੱਅਤਲ ਜਾਂ ਫਿਰ ਬਰਖਾਸਤ ਕੀਤਾ ਜਾ ਸਕਦਾ ਹੈ। ਇਸ ਦੀ ਪੁਸ਼ਟੀ ਸੀਨੀਅਰ ਕਾਂਗਰਸੀ ਲੀਡਰ ਤਾਰਿਕ ਅਨਵਰ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨੇ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ। ਹੁਣ ਕਾਂਗਰਸ ਦੇ ਸੰਵਿਧਾਨ ਮੁਤਾਬਕ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਮੁਅੱਤਲੀ ਤੇ ਬਰਖਾਸਤਗੀ ਦੋਵਾਂ ਦਾ ਵਿਕਲਪ ਖੁੱਲ੍ਹਾ ਹੈ।
Raja Warring on SYL: ਰਾਜਾ ਵੜਿੰਗ ਨੇ ‘ਆਪ’ ਸਰਕਾਰ ਦੇ ਸੀਐਮ ਮਾਨ ਨੂੰ ਕਾਨੂੰਨੀ ਲੜਾਈ ਦੀ ਤਿਆਰੀ ਕਰਨ ਲਈ ਕਿਹਾ
ਰਾਜਾ ਵੜਿੰਗ ਨੇ ‘ਆਪ’ ਸਰਕਾਰ ਦੇ ਸੀਐਮ ਮਾਨ ਨੂੰ ਕਾਨੂੰਨੀ ਲੜਾਈ ਦੀ ਤਿਆਰੀ ਕਰਨ ਲਈ ਕਿਹਾ ਹੈ। ਵੜਿੰਗ ਨੇ ਸੀਐਮ ਭਗਵੰਤ ਮਾਨ ਨੂੰ ਪੁੱਛਿਆ ਕਿ ਦੁਸ਼ਮਣ ਬੂਹੇ 'ਤੇ ਖੜ੍ਹਾ ਹੈ, ਤੁਹਾਡੀਆਂ ਕੀ ਤਿਆਰੀਆਂ ਹਨ? ਸਾਰੀਆਂ ਧਿਰਾਂ ਨੂੰ ਭਰੋਸੇ ਵਿੱਚ ਲੈ ਕੇ ਕਾਨੂੰਨੀ ਲੜਾਈ ਦੀ ਤਿਆਰੀ ਕੀਤੀ ਜਾਵੇ। ਹਾਲਾਂਕਿ ਮਾਨ ਸਰਕਾਰ ਨੇ ਇਸ ਪੂਰੇ ਮਾਮਲੇ 'ਤੇ ਚੁੱਪ ਧਾਰੀ ਹੋਈ ਹੈ।
Punjab-Haryana SYL row: ਹਰਿਆਣਾ ਵੱਲੋਂ ਪੰਜਾਬ ਖਿਲਾਫ ਸੁਪਰੀਮ ਕੋਰਟ 'ਚ ਮਾਣਹਾਨੀ ਪਟੀਸ਼ਨ ਦਾਇਰ ਕਰਨ ਦੀ ਤਿਆਰੀ
ਰਾਜਧਾਨੀ ਚੰਡੀਗੜ੍ਹ ਤੋਂ ਬਾਅਦ ਹੁਣ ਸਤਲੁਜ-ਯਮੁਨਾ ਲਿੰਕ (SYL) ਨਹਿਰ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਹਰਿਆਣਾ ਵੱਲੋਂ ਇਸ ਮਾਮਲੇ 'ਚ ਪੰਜਾਬ ਖਿਲਾਫ ਸੁਪਰੀਮ ਕੋਰਟ 'ਚ ਮਾਣਹਾਨੀ ਪਟੀਸ਼ਨ ਦਾਇਰ ਕਰਨ ਦੀ ਤਿਆਰੀ ਕਰਨ ਦੀ ਚਰਚਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਵਿੱਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੀਐਮ ਭਗਵੰਤ ਮਾਨ ਨੂੰ ਅਲਰਟ ਕੀਤਾ ਹੈ। ਰਾਜਾ ਵੜਿੰਗ ਨੇ ‘ਆਪ’ ਸਰਕਾਰ ਦੇ ਸੀਐਮ ਮਾਨ ਨੂੰ ਕਾਨੂੰਨੀ ਲੜਾਈ ਦੀ ਤਿਆਰੀ ਕਰਨ ਲਈ ਕਿਹਾ ਹੈ। ਵੜਿੰਗ ਨੇ ਸੀਐਮ ਭਗਵੰਤ ਮਾਨ ਨੂੰ ਪੁੱਛਿਆ ਕਿ ਦੁਸ਼ਮਣ ਬੂਹੇ 'ਤੇ ਖੜ੍ਹਾ ਹੈ, ਤੁਹਾਡੀਆਂ ਕੀ ਤਿਆਰੀਆਂ ਹਨ? ਸਾਰੀਆਂ ਧਿਰਾਂ ਨੂੰ ਭਰੋਸੇ ਵਿੱਚ ਲੈ ਕੇ ਕਾਨੂੰਨੀ ਲੜਾਈ ਦੀ ਤਿਆਰੀ ਕੀਤੀ ਜਾਵੇ। ਹਾਲਾਂਕਿ ਮਾਨ ਸਰਕਾਰ ਨੇ ਇਸ ਪੂਰੇ ਮਾਮਲੇ 'ਤੇ ਚੁੱਪ ਧਾਰੀ ਹੋਈ ਹੈ।
Education Minister: ਸਿੱਖਿਆ ਮੰਤਰੀ ਦੀ ਅਧਿਆਪਕਾਂ ਨੂੰ ਅਪੀਲ
ਪੰਜਾਬ ਦੇ ਨਵੇਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੈਂ ਅਧਿਆਪਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਬੱਚਿਆਂ ਨੂੰ ਪੜ੍ਹਾਉਣ ਦਾ ਕੰਮ ਕਰਨ ਪਰ ਨਵੀਂ ਭਰਤੀ ਵੱਲ ਧਿਆਨ ਨਾ ਦੇਣ, ਜਿਵੇਂ ਹੀ ਨਵੀਂ ਭਰਤੀ ਹੋਵੇਗੀ ਤਾਂ ਅਧਿਆਪਕਾਂ ਨੂੰ ਤੁਰੰਤ ਉਨ੍ਹਾਂ ਦੀ ਪਸੰਦੀਦਾ ਥਾਂ 'ਤੇ ਤਬਦੀਲ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਫਿਰ ਕਿਸੇ ਵੀ ਤਰ੍ਹਾਂ ਦੀ ਬਦਲੀ ਦੀ ਮੰਗ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿਫਾਰਸ਼ 'ਤੇ ਬਦਲੀ ਨਹੀਂ ਹੋਵੇਗੀ ਤੇ ਹੁਣ ਆਨਲਾਈਨ ਬਦਲੀ ਹੋਵੇਗੀ।
Navjot SIdhu: 21 ਅਪ੍ਰੈਲ ਨੂੰ ਪੰਜਾਬ ਦੇ ਰਾਜਪਾਲ ਨੂੰ ਮਿਲਣਗੇ ਸਿੱਧੂ
ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਐਲਾਨ ਕੀਤਾ ਹੈ ਕਿ ਉਹ 21 ਅਪ੍ਰੈਲ ਨੂੰ ਪੰਜਾਬ ਦੇ ਰਾਜਪਾਲ ਨੂੰ ਮਿਲਣਗੇ। ਸਿੱਧੂ ਨੇ ਕਿਹਾ ਕਿ ਜੇਕਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਜਾਣਾ ਚਾਹੁਣ ਤਾਂ ਮੈਂ ਪਿੱਛੇ ਹਟ ਜਾਵਾਂਗਾ ਤੇ ਉਨ੍ਹਾਂ ਨੂੰ ਅੱਗੇ ਲਾ ਕੇ ਜਾਵਾਂਗੇ ਪਰ ਅਸੀਂ ਪੰਜਾਬ ਦੇ ਮੁਦਿਆਂ 'ਤੇ ਰਾਜਪਾਲ ਨੂੰ ਜ਼ਰੂਰ ਮਿਲਾਂਗੇ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਸਭ ਦੇ ਘਰ ਜਾ ਰਿਹਾ ਹਨ ਜਿਸ ਦਿਨ ਮੇਰੇ ਘਰ ਆਉਣਗੇ ਮੈਂ ਜ਼ਰੂਰ ਮਿਲਾਂਗਾ।