Punjab Breaking News LIVE: ਹਰਿਆਣਾ ਵੱਲੋਂ SYL ਮਾਮਲੇ 'ਚ ਪੰਜਾਬ ਖਿਲਾਫ ਸੁਪਰੀਮ ਕੋਰਟ 'ਚ ਮਾਣਹਾਨੀ ਪਟੀਸ਼ਨ ਦਾਇਰ ਕਰਨ ਦੀ ਤਿਆਰੀ
Punjab Breaking News, 19 April 2022 LIVE Updates: ਹਰਿਆਣਾ ਵੱਲੋਂ ਇਸ ਮਾਮਲੇ 'ਚ ਪੰਜਾਬ ਖਿਲਾਫ ਸੁਪਰੀਮ ਕੋਰਟ 'ਚ ਮਾਣਹਾਨੀ ਪਟੀਸ਼ਨ ਦਾਇਰ ਕਰਨ ਦੀ ਤਿਆਰੀ ਕਰਨ ਦੀ ਚਰਚਾ ਹੈ।
ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਖਿਲਾਫ ਅਨੁਸਾਸ਼ਨੀ ਕਾਰਵਾਈ ਹੋਵੇਗੀ। ਉਨ੍ਹਾਂ ਪਾਰਟੀ ਵਿੱਚੋਂ ਮੁੱਅਤਲ ਜਾਂ ਫਿਰ ਬਰਖਾਸਤ ਕੀਤਾ ਜਾ ਸਕਦਾ ਹੈ। ਇਸ ਦੀ ਪੁਸ਼ਟੀ ਸੀਨੀਅਰ ਕਾਂਗਰਸੀ ਲੀਡਰ ਤਾਰਿਕ ਅਨਵਰ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨੇ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ। ਹੁਣ ਕਾਂਗਰਸ ਦੇ ਸੰਵਿਧਾਨ ਮੁਤਾਬਕ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਮੁਅੱਤਲੀ ਤੇ ਬਰਖਾਸਤਗੀ ਦੋਵਾਂ ਦਾ ਵਿਕਲਪ ਖੁੱਲ੍ਹਾ ਹੈ।
ਰਾਜਾ ਵੜਿੰਗ ਨੇ ‘ਆਪ’ ਸਰਕਾਰ ਦੇ ਸੀਐਮ ਮਾਨ ਨੂੰ ਕਾਨੂੰਨੀ ਲੜਾਈ ਦੀ ਤਿਆਰੀ ਕਰਨ ਲਈ ਕਿਹਾ ਹੈ। ਵੜਿੰਗ ਨੇ ਸੀਐਮ ਭਗਵੰਤ ਮਾਨ ਨੂੰ ਪੁੱਛਿਆ ਕਿ ਦੁਸ਼ਮਣ ਬੂਹੇ 'ਤੇ ਖੜ੍ਹਾ ਹੈ, ਤੁਹਾਡੀਆਂ ਕੀ ਤਿਆਰੀਆਂ ਹਨ? ਸਾਰੀਆਂ ਧਿਰਾਂ ਨੂੰ ਭਰੋਸੇ ਵਿੱਚ ਲੈ ਕੇ ਕਾਨੂੰਨੀ ਲੜਾਈ ਦੀ ਤਿਆਰੀ ਕੀਤੀ ਜਾਵੇ। ਹਾਲਾਂਕਿ ਮਾਨ ਸਰਕਾਰ ਨੇ ਇਸ ਪੂਰੇ ਮਾਮਲੇ 'ਤੇ ਚੁੱਪ ਧਾਰੀ ਹੋਈ ਹੈ।
ਰਾਜਧਾਨੀ ਚੰਡੀਗੜ੍ਹ ਤੋਂ ਬਾਅਦ ਹੁਣ ਸਤਲੁਜ-ਯਮੁਨਾ ਲਿੰਕ (SYL) ਨਹਿਰ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਹਰਿਆਣਾ ਵੱਲੋਂ ਇਸ ਮਾਮਲੇ 'ਚ ਪੰਜਾਬ ਖਿਲਾਫ ਸੁਪਰੀਮ ਕੋਰਟ 'ਚ ਮਾਣਹਾਨੀ ਪਟੀਸ਼ਨ ਦਾਇਰ ਕਰਨ ਦੀ ਤਿਆਰੀ ਕਰਨ ਦੀ ਚਰਚਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਵਿੱਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੀਐਮ ਭਗਵੰਤ ਮਾਨ ਨੂੰ ਅਲਰਟ ਕੀਤਾ ਹੈ। ਰਾਜਾ ਵੜਿੰਗ ਨੇ ‘ਆਪ’ ਸਰਕਾਰ ਦੇ ਸੀਐਮ ਮਾਨ ਨੂੰ ਕਾਨੂੰਨੀ ਲੜਾਈ ਦੀ ਤਿਆਰੀ ਕਰਨ ਲਈ ਕਿਹਾ ਹੈ। ਵੜਿੰਗ ਨੇ ਸੀਐਮ ਭਗਵੰਤ ਮਾਨ ਨੂੰ ਪੁੱਛਿਆ ਕਿ ਦੁਸ਼ਮਣ ਬੂਹੇ 'ਤੇ ਖੜ੍ਹਾ ਹੈ, ਤੁਹਾਡੀਆਂ ਕੀ ਤਿਆਰੀਆਂ ਹਨ? ਸਾਰੀਆਂ ਧਿਰਾਂ ਨੂੰ ਭਰੋਸੇ ਵਿੱਚ ਲੈ ਕੇ ਕਾਨੂੰਨੀ ਲੜਾਈ ਦੀ ਤਿਆਰੀ ਕੀਤੀ ਜਾਵੇ। ਹਾਲਾਂਕਿ ਮਾਨ ਸਰਕਾਰ ਨੇ ਇਸ ਪੂਰੇ ਮਾਮਲੇ 'ਤੇ ਚੁੱਪ ਧਾਰੀ ਹੋਈ ਹੈ।
ਪੰਜਾਬ ਦੇ ਨਵੇਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੈਂ ਅਧਿਆਪਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਬੱਚਿਆਂ ਨੂੰ ਪੜ੍ਹਾਉਣ ਦਾ ਕੰਮ ਕਰਨ ਪਰ ਨਵੀਂ ਭਰਤੀ ਵੱਲ ਧਿਆਨ ਨਾ ਦੇਣ, ਜਿਵੇਂ ਹੀ ਨਵੀਂ ਭਰਤੀ ਹੋਵੇਗੀ ਤਾਂ ਅਧਿਆਪਕਾਂ ਨੂੰ ਤੁਰੰਤ ਉਨ੍ਹਾਂ ਦੀ ਪਸੰਦੀਦਾ ਥਾਂ 'ਤੇ ਤਬਦੀਲ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਫਿਰ ਕਿਸੇ ਵੀ ਤਰ੍ਹਾਂ ਦੀ ਬਦਲੀ ਦੀ ਮੰਗ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿਫਾਰਸ਼ 'ਤੇ ਬਦਲੀ ਨਹੀਂ ਹੋਵੇਗੀ ਤੇ ਹੁਣ ਆਨਲਾਈਨ ਬਦਲੀ ਹੋਵੇਗੀ।
ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਐਲਾਨ ਕੀਤਾ ਹੈ ਕਿ ਉਹ 21 ਅਪ੍ਰੈਲ ਨੂੰ ਪੰਜਾਬ ਦੇ ਰਾਜਪਾਲ ਨੂੰ ਮਿਲਣਗੇ। ਸਿੱਧੂ ਨੇ ਕਿਹਾ ਕਿ ਜੇਕਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਜਾਣਾ ਚਾਹੁਣ ਤਾਂ ਮੈਂ ਪਿੱਛੇ ਹਟ ਜਾਵਾਂਗਾ ਤੇ ਉਨ੍ਹਾਂ ਨੂੰ ਅੱਗੇ ਲਾ ਕੇ ਜਾਵਾਂਗੇ ਪਰ ਅਸੀਂ ਪੰਜਾਬ ਦੇ ਮੁਦਿਆਂ 'ਤੇ ਰਾਜਪਾਲ ਨੂੰ ਜ਼ਰੂਰ ਮਿਲਾਂਗੇ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਸਭ ਦੇ ਘਰ ਜਾ ਰਿਹਾ ਹਨ ਜਿਸ ਦਿਨ ਮੇਰੇ ਘਰ ਆਉਣਗੇ ਮੈਂ ਜ਼ਰੂਰ ਮਿਲਾਂਗਾ।
ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪਿਛਲੀ ਸਰਕਾਰ ਦੇ ਇਸ ਫੈਸਲੇ ਨੂੰ ਬਦਲਣ ਦੀ ਤਿਆਰੀ ਕਰ ਰਹੀ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਨੁਸਾਰ ਅਸੀਂ ਮੈਡੀਕਲ ਕਾਲਜ ਨੂੰ ਇਸ ਥਾਂ ਤੋਂ ਕਿਸੇ ਹੋਰ ਥਾਂ ਤਬਦੀਲ ਕਰਨ ਲਈ ਮੁੱਖ ਮੰਤਰੀ ਨੂੰ ਪ੍ਰਸਤਾਵ ਭੇਜਿਆ ਹੈ। ਇਹ ਬਾਰੇ ਜੋ ਵੀ ਫੈਸਲਾ ਹੋਏਗਾ, ਉਸ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ।
ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੀ ਕਾਂਗਰਸ ਸਰਕਾਰ ਦਾ ਇੱਕ ਹੋਰ ਵੱਡਾ ਫੈਸਲਾ ਬਦਲਣ ਜਾ ਰਹੀ ਹੈ। 'ਆਪ' ਸਰਕਾਰ ਮੁਹਾਲੀ ਦੇ ਮੈਡੀਕਲ ਕਾਲਜ ਨੂੰ ਕਿਤੇ ਹੋਰ ਤਬਦੀਲ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ। ਅਹਿਮ ਗੱਲ ਹੈ ਕਿ ਮੁਹਾਲੀ ਦੇ 6 ਫੇਜ਼ ਵਿਚਲੇ ਸਰਕਾਰੀ ਹਸਪਤਾਲ ’ਚ ਮੈਡੀਕਲ ਕਾਲਜ ਬਣਾਉਣ ਦੀ ਪ੍ਰਕਿਰਿਆ ਚੱਲ ਰਹੀ ਸੀ। ਹੋਰ ਤਾਂ ਹੋਰ ਬਹੁਤ ਸਾਰਾ ਬੁਨਿਆਦੀ ਢਾਂਚਾ ਤਿਆਰ ਹੋ ਚੁੱਕਾ ਸੀ।
ਬਿਜਲੀ ਮਹਿਕਮੇ ਦੀ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਬਿਜਲੀ ਸੰਕਟ ਵੱਧ ਸਕਦਾ ਹੈ। ਗਰਮੀਆਂ ਦੀ ਸ਼ੁਰੂਆਤ ਵਿੱਚ ਹੀ ਥਰਮਲ ਪਲਾਂਟ ਬੰਦ ਹੋਣੇ ਸ਼ੁਰੂ ਹੋ ਗਏ ਹਨ। ਅਜਿਹੇ 'ਚ ਲੋਕਾਂ ਨੂੰ ਗਰਮੀ ਝੱਲਣੀ ਪੈ ਸਕਦੀ ਹੈ। ਝੋਨੇ ਦਾ ਸੀਜ਼ਨ ਵੀ ਜੂਨ ਮਹੀਨੇ ਤੋਂ ਸ਼ੁਰੂ ਹੋਣਾ ਹੈ। ਉਸ ਸਮੇਂ ਕਿਸਾਨਾਂ ਨੂੰ ਝੋਨਾ ਬੀਜਣ ਲਈ ਬਿਜਲੀ ਦੀ ਲੋੜ ਪਵੇਗੀ। ਜੇਕਰ ਸਰਕਾਰ ਨੇ ਹੁਣੇ ਕੋਈ ਪ੍ਰਬੰਧ ਨਾ ਕੀਤੇ ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਸਮੱਸਿਆ ਹੋਰ ਵੀ ਗਹਿਰੀ ਹੋ ਸਕਦੀ ਹੈ।
ਬਿਜਲੀ ਮਹਿਕਮੇ ਦੇ ਸੂਤਰਾਂ ਦਾ ਕਹਿਣਾ ਹੈ ਕਿ ਜੇਕਰ ਕੋਲੇ ਦਾ ਸੰਕਟ ਜਲਦੀ ਹੱਲ ਨਾ ਹੋਇਆ ਤਾਂ ਪੰਜਾਬ ਨੂੰ ਘੰਟਿਆਂਬੱਧੀ ਬਿਜਲੀ ਕੱਟ ਨਾਲ ਬਲੈਕਆਊਟ ਸਮੱਸਿਆ ਆ ਸਕਦੀ ਹੈ। ਉਧਰ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਦਾਅਵਾ ਕੀਤਾ ਕਿ ਕੋਲੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਬੰਦ ਪਏ ਗੋਇੰਦਵਾਲ ਥਰਮਲ ਪਲਾਂਟ ਤੋਂ 540 ਮੈਗਾਵਾਟ ਬਿਜਲੀ ਪੈਦਾ ਹੁੰਦੀ ਹੈ। ਦੂਜੇ ਪਾਸੇ ਰਾਜਪੁਰਾ ਥਰਮਲ ਪਲਾਂਟ ਦੀ 1400 ਮੈਗਾਵਾਟ ਤੇ ਤਲਵੰਡੀ ਸਾਬੋ ਥਰਮਲ ਪਲਾਂਟ ਦੀ 1980 ਮੈਗਾਵਾਟ ਬਿਜਲੀ ਪੈਦਾ ਕਰਨ ਦੀ ਸਮਰੱਥਾ ਹੈ। ਇਹ ਤਿੰਨੇ ਪ੍ਰਾਈਵੇਟ ਥਰਮਲ ਪਲਾਂਟ ਹਨ। ਇਸ ਦੇ ਨਾਲ ਹੀ ਸਰਕਾਰੀ ਰੋਪੜ ਥਰਮਲ ਪਲਾਂਟ ਦੀ ਸਮਰੱਥਾ 840 ਮੈਗਾਵਾਟ ਤੇ ਲਹਿਰਾ ਮੁਹੱਬਤ ਦੀ 1925 ਮੈਗਾਵਾਟ ਬਿਜਲੀ ਉਤਪਾਦਨ ਸਮਰੱਥਾ ਹੈ।
ਝੋਨੇ ਦੀ ਸੀਜ਼ਨ ਤੋਂ ਪਹਿਲਾਂ ਹੀ ਪੰਜਾਬ ਵਿੱਚ ਬਿਜਲੀ ਸੰਕਟ ਪੈਦਾ ਹੋਣ ਦੀ ਸੰਭਾਵਨਾ ਬਣ ਗਈ ਹੈ। ਇਸ ਦਾ ਕਾਰਨ ਥਰਮਲ ਪਲਾਂਟਾਂ ਕੋਲ ਕੋਲੇ ਦਾ ਸੰਕਟ ਹੈ। ਇਸ ਕਰਕੇ ਲੰਬੇ-ਲੰਬੇ ਕੱਟ ਲੱਗ ਰਹੇ ਹਨ। ਉਂਝ ਪੂਰੇ ਭਾਰਤ ਅੰਦਰ ਹੀ ਕੋਲੇ ਦੀ ਸਪਲਾਈ ਪ੍ਰਭਵਿਤ ਹੋਈ ਹੈ ਜਿਸ ਕਰਕੇ ਕਈ ਸੂਬਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਵਿੱਚ ਕੋਲਾ ਖਤਮ ਹੋ ਗਿਆ ਹੈ। ਉੱਥੇ ਬਿਜਲੀ ਉਤਪਾਦਨ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਤਲਵੰਡੀ ਸਾਬੋ ਥਰਮਲ ਪਲਾਂਟ ਕੋਲ ਵੀ ਸਿਰਫ਼ 4 ਦਿਨ ਦਾ ਕੋਲਾ ਬਚਿਆ ਹੈ। ਦੂਜੇ ਪਾਸੇ ਲਹਿਰਾ ਮੁਹੱਬਤ ਥਰਮਲ ਪਲਾਂਟ ਵਿੱਚ 7 ਦਿਨ, ਰੋਪੜ ਥਰਮਲ ਪਲਾਂਟ ਵਿੱਚ 11 ਦਿਨ ਤੇ ਰਾਜਪੁਰਾ ਵਿੱਚ 21 ਦਿਨ ਦਾ ਕੋਲਾ ਬਚਿਆ ਹੈ।
ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਸੁਖਬੀਰ ਬਾਦਲ ਵਾਰ-ਵਾਰ ਦੇਸ਼ ਦੇ ਸਭ ਤੋਂ ਵੱਡੇ ਅੱਤਵਾਦੀ ਦੀ ਰਿਹਾਈ ਦੀ ਮੰਗ ਕਰ ਰਹੇ ਹਨ ਜੋ ਦੇਸ਼ ਵਿਰੋਧੀ ਤਾਕਤਾਂ ਦੀ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਰੋਧੀ ਏਜੰਸੀਆਂ ਦੇ ਇਸ਼ਾਰੇ 'ਤੇ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਹਰ 6 ਮਹੀਨੇ ਬਾਅਦ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਲ ਬੰਬ ਨਾਲ 17 ਹੋਰ ਲੋਕਾਂ ਨੂੰ ਮਾਰਨ ਵਾਲਾ ਅੱਤਵਾਦੀ ਦੀ ਰਿਹਾਈ ਦੀ ਮੰਗ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੁਖਬੀਰ ਬਾਦਲ ਦੱਸੋ ਇਸ ਪਿੱਛੇ ਉਨ੍ਹਾਂ ਦੀ ਕੀ ਮਜਬੂਰੀ ਹੈ। ਮੈਨੂੰ ਲੱਗਦਾ ਹੈ ਕਿ ਸੁਖਬੀਰ ਮੇਰੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦਾ ਹੈ। ਮੈਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਉਨ੍ਹਾਂ ਦੇ ਮਨਸੂਬਿਆਂ ਦੀ ਜਾਂਚ ਕਰਨ ਦੀ ਮੰਗ ਕਰਾਂਗਾ।
ਸਾਬਕਾ ਸੀਐਮ ਬੇਅੰਤ ਸਿੰਘ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿਆਸੀ ਹੰਗਾਮਾ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਰਾਜੋਆਣਾ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਬੇਅੰਤ ਸਿੰਘ ਦੇ ਪੋਤਰੇ ਤੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਭੜਕ ਗਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਰਾਜੋਆਣਾ ਨੂੰ ਪਾਰਟੀ ਦਾ ਮੁਖੀ ਬਣਾ ਲੈਣਾ ਚਾਹੀਦਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੀ ਰਾਜੋਆਣਾ ਨੇ ਅਕਾਲੀ ਦਲ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਸੀ। ਹਾਲਾਂਕਿ ਅਕਾਲੀ ਦਲ ਸਿਰਫ਼ ਤਿੰਨ ਸੀਟਾਂ ਹੀ ਜਿੱਤ ਸਕਿਆ ਹੈ।
ਪੰਜਾਬ 'ਚ ਇਕ ਵਾਰ ਫਿਰ ਕੋਰੋਨਾ ਵਧਣ ਲੱਗਾ ਹੈ। ਸੋਮਵਾਰ ਨੂੰ ਅਚਾਨਕ 29 ਨਵੇਂ ਮਰੀਜ਼ ਮਿਲੇ ਹਨ। ਕੋਰੋਨਾ ਕੇਸਾਂ 'ਚ ਇਹ ਵਾਧਾ ਪਿਛਲੇ 2 ਦਿਨਾਂ 'ਚ ਹੋਇਆ ਹੈ। 17 ਅਪ੍ਰੈਲ ਨੂੰ ਪੰਜਾਬ 'ਚ 55 ਐਕਟਿਵ ਕੇਸ ਸਨ ਜੋ 18 ਅਪ੍ਰੈਲ ਸ਼ਾਮ ਤਕ ਵਧ ਕੇ 75 ਹੋ ਗਏ ਹਨ। ਇਸ ਦੌਰਾਨ ਕੋਰੋਨਾ ਦੀ ਸੰਕ੍ਰਮਣ ਦਰ ਵੀ 0.12% ਤੋਂ ਉਛਲ ਕੇ 0.45% ਹੋ ਗਈ ਹੈ। ਇਸ ਨੂੰ ਦੇਖਦੇ ਹੋਏ ਪਟਿਆਲਾ 'ਚ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਜਨਤਕ ਥਾਵਾਂ 'ਤੇ ਮਾਸਕ ਪਹਿਣਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਪੰਜਾਬ 'ਚ ਸੋਮਵਾਰ ਨੂੰ ਕੋਵਿਡ ਦੇ 4452 ਸੈਂਪਲ ਲਏ ਗਏ ਜਦਕਿ 6414 ਟੈਸਟ ਕੀਤੇ ਗਏ।
ਮਹੱਤਵਪੂਰਨ ਗੱਲ ਇਹ ਹੈ ਕਿ 7 ਅਗਸਤ 2020 ਨੂੰ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਗਿਣਤੀ 20 ਲੱਖ, 23 ਅਗਸਤ 2020 ਨੂੰ 30 ਲੱਖ ਤੇ 5 ਸਤੰਬਰ 2020 ਨੂੰ 40 ਲੱਖ ਤੋਂ ਵੱਧ ਹੋ ਗਈ ਸੀ। ਸੰਕਰਮਣ ਦੇ ਕੁੱਲ ਮਾਮਲੇ 16 ਸਤੰਬਰ 2020 ਨੂੰ 50 ਲੱਖ, 28 ਸਤੰਬਰ 2020 ਨੂੰ 60 ਲੱਖ, 11 ਅਕਤੂਬਰ 2020 ਨੂੰ 70 ਲੱਖ, 29 ਅਕਤੂਬਰ 2020 ਨੂੰ 80 ਲੱਖ ਤੇ 20 ਨਵੰਬਰ ਨੂੰ 90 ਲੱਖ ਨੂੰ ਪਾਰ ਕਰ ਗਏ। 19 ਦਸੰਬਰ 2020 ਨੂੰ ਦੇਸ਼ ਵਿੱਚ ਕੋਰੋਨਾ ਕੇਸ ਇੱਕ ਕਰੋੜ ਨੂੰ ਪਾਰ ਕਰ ਗਏ ਸੀ। ਪਿਛਲੇ ਸਾਲ, 4 ਮਈ ਨੂੰ ਸੰਕਰਮਿਤਾਂ ਦੀ ਗਿਣਤੀ 2 ਕਰੋੜ ਨੂੰ ਪਾਰ ਕਰ ਗਈ ਸੀ ਅਤੇ 23 ਜੂਨ 2021 ਨੂੰ, ਇਹ 3 ਕਰੋੜ ਨੂੰ ਪਾਰ ਕਰ ਗਈ ਸੀ। ਇਸ ਸਾਲ 26 ਜਨਵਰੀ ਨੂੰ ਮਾਮਲੇ ਚਾਰ ਕਰੋੜ ਨੂੰ ਪਾਰ ਕਰ ਗਏ ਸੀ।
ਸੋਮਵਾਰ ਨੂੰ ਕੋਰੋਨਾ ਦੇ ਮਾਮਲਿਆਂ ਵਿੱਚ 90 ਪ੍ਰਤੀਸ਼ਤ ਤੋਂ ਵੱਧ ਦਾ ਵਾਧਾ ਹੋਇਆ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅਪਡੇਟ ਕੀਤੇ ਗਏ ਅੰਕੜਿਆਂ ਮੁਤਾਬਕ ਭਾਰਤ ਵਿੱਚ ਕੋਵਿਡ-19 ਦੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 4,30,45,527 ਹੋ ਗਈ ਹੈ, ਜਦੋਂਕਿ ਐਕਟਿਵ ਕੇਸ ਵਧ ਕੇ 11,860 ਹੋ ਗਏ ਹਨ। ਦੇਸ਼ ਵਿੱਚ ਹੁਣ ਤੱਕ 5,21,966 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।
ਕੋਰੋਨਾ ਵਾਇਰਸ ਦੇ ਮੋਰਚੇ 'ਤੇ ਦੇਸ਼ ਲਈ ਰਾਹਤ ਦੀ ਖ਼ਬਰ ਹੈ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਭਾਰੀ ਗਿਰਾਵਟ ਆਈ ਹੈ। ਸਿਹਤ ਮੰਤਰਾਲੇ ਮੁਤਾਬਕ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1,247 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਭਾਰਤ ਵਿੱਚ ਕੋਰੋਨਾ ਦੇ 2183 ਨਵੇਂ ਮਾਮਲੇ ਸਾਹਮਣੇ ਆਏ ਸੀਨ। ਯਾਨੀ ਦੇਸ਼ 'ਚ ਕੋਰੋਨਾ ਦੇ ਮਾਮਲਿਆਂ 'ਚ 43 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਪਿਛੋਕੜ
Punjab Breaking News, 19 April 2022 LIVE Updates: ਕੋਰੋਨਾ ਵਾਇਰਸ ਦੇ ਮੋਰਚੇ 'ਤੇ ਦੇਸ਼ ਲਈ ਰਾਹਤ ਦੀ ਖ਼ਬਰ ਹੈ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਭਾਰੀ ਗਿਰਾਵਟ ਆਈ ਹੈ। ਸਿਹਤ ਮੰਤਰਾਲੇ ਮੁਤਾਬਕ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1,247 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਭਾਰਤ ਵਿੱਚ ਕੋਰੋਨਾ ਦੇ 2183 ਨਵੇਂ ਮਾਮਲੇ ਸਾਹਮਣੇ ਆਏ ਸੀਨ। ਯਾਨੀ ਦੇਸ਼ 'ਚ ਕੋਰੋਨਾ ਦੇ ਮਾਮਲਿਆਂ 'ਚ 43 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਸੋਮਵਾਰ ਨੂੰ ਕੋਰੋਨਾ ਦੇ ਮਾਮਲਿਆਂ ਵਿੱਚ 90 ਪ੍ਰਤੀਸ਼ਤ ਤੋਂ ਵੱਧ ਦਾ ਵਾਧਾ ਹੋਇਆ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅਪਡੇਟ ਕੀਤੇ ਗਏ ਅੰਕੜਿਆਂ ਮੁਤਾਬਕ ਭਾਰਤ ਵਿੱਚ ਕੋਵਿਡ-19 ਦੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 4,30,45,527 ਹੋ ਗਈ ਹੈ, ਜਦੋਂਕਿ ਐਕਟਿਵ ਕੇਸ ਵਧ ਕੇ 11,860 ਹੋ ਗਏ ਹਨ। ਦੇਸ਼ ਵਿੱਚ ਹੁਣ ਤੱਕ 5,21,966 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।
ਮਹੱਤਵਪੂਰਨ ਗੱਲ ਇਹ ਹੈ ਕਿ 7 ਅਗਸਤ 2020 ਨੂੰ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਗਿਣਤੀ 20 ਲੱਖ, 23 ਅਗਸਤ 2020 ਨੂੰ 30 ਲੱਖ ਤੇ 5 ਸਤੰਬਰ 2020 ਨੂੰ 40 ਲੱਖ ਤੋਂ ਵੱਧ ਹੋ ਗਈ ਸੀ। ਸੰਕਰਮਣ ਦੇ ਕੁੱਲ ਮਾਮਲੇ 16 ਸਤੰਬਰ 2020 ਨੂੰ 50 ਲੱਖ, 28 ਸਤੰਬਰ 2020 ਨੂੰ 60 ਲੱਖ, 11 ਅਕਤੂਬਰ 2020 ਨੂੰ 70 ਲੱਖ, 29 ਅਕਤੂਬਰ 2020 ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਨੂੰ ਪਾਰ ਕਰ ਗਏ।
19 ਦਸੰਬਰ 2020 ਨੂੰ ਦੇਸ਼ ਵਿੱਚ ਕੋਰੋਨਾ ਕੇਸ ਇੱਕ ਕਰੋੜ ਨੂੰ ਪਾਰ ਕਰ ਗਏ ਸੀ। ਪਿਛਲੇ ਸਾਲ, 4 ਮਈ ਨੂੰ ਸੰਕਰਮਿਤਾਂ ਦੀ ਗਿਣਤੀ 2 ਕਰੋੜ ਨੂੰ ਪਾਰ ਕਰ ਗਈ ਸੀ ਅਤੇ 23 ਜੂਨ 2021 ਨੂੰ, ਇਹ 3 ਕਰੋੜ ਨੂੰ ਪਾਰ ਕਰ ਗਈ ਸੀ। ਇਸ ਸਾਲ 26 ਜਨਵਰੀ ਨੂੰ ਮਾਮਲੇ ਚਾਰ ਕਰੋੜ ਨੂੰ ਪਾਰ ਕਰ ਗਏ ਸੀ।
- - - - - - - - - Advertisement - - - - - - - - -