Punjab Breaking News LIVE: ਸਿਸੋਦੀਆ ਦੇ ਘਰ ਸੀਬੀਆਈ ਦੇ ਛਾਪੇ 'ਤੇ ਕੋਹਰਾਮ, ਸਿੱਧੂ ਮੂਸੇਵਾਲਾ ਕਤਲ ਕੇਸ ਦੀ ਚਾਰਜਸ਼ੀਟ ਆਈ ਸਾਹਮਣੇ, 36 ਹਜ਼ਾਰ ਕੱਚੇ ਕਾਮਿਆਂ ਲਈ ਖੁਸ਼ਖਬਰੀ, ਕਿਸਾਨ ਅੰਦੋਲਨ ਮੁੜ ਸ਼ੁਰੂ..ਅੱਜ ਦੀਆਂ ਵੱਡੀਆਂ ਖਬਰਾਂ

Punjab Breaking News, 19 August 2022 LIVE Updates: ਸਿਸੋਦੀਆ ਦੇ ਘਰ ਸੀਬੀਆਈ ਦੇ ਛਾਪੇ 'ਤੇ ਕੋਹਰਾਮ, ਸਿੱਧੂ ਮੂਸੇਵਾਲਾ ਕਤਲ ਕੇਸ ਦੀ ਚਾਰਜਸ਼ੀਟ ਆਈ ਸਾਹਮਣੇ, 36 ਹਜ਼ਾਰ ਕੱਚੇ ਕਾਮਿਆਂ ਲਈ ਖੁਸ਼ਖਬਰੀ, ਕਿਸਾਨ ਅੰਦੋਲਨ ਮੁੜ ਸ਼ੁਰੂ

ਏਬੀਪੀ ਸਾਂਝਾ Last Updated: 19 Aug 2022 04:18 PM
Asia Cup 2022: 20 ਅਗਸਤ ਨੂੰ NCA `ਚ ਹੋਵੇਗਾ ਟੀਮ ਇੰਡੀਆ ਦਾ ਫਿੱਟਨੈਸ ਟੈਸਟ

ਏਸ਼ੀਆ ਕੱਪ 2022 (Asia Cup 2022) ਵਿੱਚ ਭਾਰਤ ਅਤੇ ਪਾਕਿਸਤਾਨ (IND VS PAK 2022) ਵਿਚਕਾਰ ਮੈਚ 28 ਅਗਸਤ ਨੂੰ ਖੇਡਿਆ ਜਾਵੇਗਾ, ਪਰ ਇਸ ਤੋਂ ਪਹਿਲਾਂ ਟੀਮ ਇੰਡੀਆ ਦੇ ਖਿਡਾਰੀਆਂ ਨੂੰ ਫਿਟਨੈਸ ਟੈਸਟ ਤੋਂ ਗੁਜ਼ਰਨਾ ਹੋਵੇਗਾ। ਦਰਅਸਲ, ਬੀਸੀਸੀਆਈ ਨੇ 20 ਅਗਸਤ ਨੂੰ ਨੈਸ਼ਨਲ ਕ੍ਰਿਕਟ ਅਕੈਡਮੀ ਵਿੱਚ ਇਸ ਫਿਟਨੈਸ ਕੈਂਪ ਦਾ ਆਯੋਜਨ ਕੀਤਾ ਹੈ। ਇਸ ਦੇ ਨਾਲ ਹੀ ਭਾਰਤੀ ਟੀਮ 23 ਅਗਸਤ ਨੂੰ ਦੁਬਈ ਲਈ ਰਵਾਨਾ ਹੋਵੇਗੀ।

Farmer Protest : ਲਖੀਮਪੁਰ 'ਚ 20 ਰਾਜਾਂ ਦੇ ਹਜ਼ਾਰਾਂ ਕਿਸਾਨਾਂ ਨੇ ਖੋਲ੍ਹਿਆ ਮੋਰਚਾ

ਕੇਂਦਰ ਦੀ ਮੋਦੀ ਸਰਕਾਰ ਤੇ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਲਈ ਨਹੀਂ ਮੁਸੀਬਤ ਖੜ੍ਹੀ ਹੋ ਗਈ ਹੈ। ਉੱਤਰ ਪ੍ਰਦੇਸ਼ ਦੇ ਲਖੀਮਪੁਰ 'ਚ 20 ਰਾਜਾਂ ਦੇ ਹਜ਼ਾਰਾਂ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਬੇਸ਼ੱਕ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਤਿੰਨ ਦਿਨ ਦਾ ਧਰਨਾ ਦਿੱਤਾ ਜਾ ਰਿਹਾ ਹੈ ਪਰ ਇਹ ਸੰਘਰਸ਼ ਹੋਰ ਲੰਬਾ ਹੋ ਸਕਦਾ ਹੈ। ਉਧਰ, ਉੱਤਰ ਪ੍ਰਦੇਸ਼ ਸਰਕਾਰ ਧਰਨੇ ਨੂੰ ਲੈ ਕੇ ਪੂਰਾ ਤਰ੍ਹਾਂ ਚੌਕਸ ਹੈ। ਖੁਫੀਆ ਏਜੰਸੀਆਂ ਵੱਲੋਂ ਪਲ-ਪਲ ਦੀ ਖਬਰ ਰੱਖੀ ਜਾ ਰਹੀ ਹੈ। ਸਰਕਾਰ ਧਰਨੇ ਪ੍ਰਤੀ ਸਖਤੀ ਦੇ ਰੌਂਅ ਵਿੱਚ ਵੀ ਦਿਖਾਈ ਦੇ ਰਹੀ ਹੈ। ਸਰਕਾਰ ਨੇ ਧਰਨੇ ਦਾ ਇਜਾਜ਼ਤ ਦੇਣ ਤੋਂ ਵੀ ਇਨਕਾਰ ਕਰ ਦਿੱਤਾ ਸੀ ਪਰ ਕਿਸਾਨਾਂ ਨੇ ਬਗੈਰ ਕਿਸੇ ਪ੍ਰਵਾਹ ਧਰਨਾ ਸ਼ੁਰੂ ਕਰ ਦਿੱਤਾ ਹੈ। 

New VC of Punjab Agricultural University: ਡਾ. ਗੋਸਲ ਹੋਣਗੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ

ਡਾ. ਸਤਬੀਰ ਸਿੰਘ ਗੋਸਲ ਨੂੰ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦਾ ਨਵੇਂ ਵਾਈਸ ਚਾਂਸਲਰ ਲਾਇਆ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨਾ ਕਿਹਾ ਹੈ ਕਿ ਪ੍ਰਸਿੱਧ ਖੋਜਕਾਰ ਡਾ. ਸਤਬੀਰ ਸਿੰਘ ਗੋਸਲ ਹੋਣਗੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ..ਮੇਰੇ ਵੱਲੋਂ ਡਾ. ਗੋਸਲ ਜੀ ਨੂੰ ਸ਼ੁਭਕਾਮਨਾਵਾਂ।

Arvind Kejriwal: 'ਆਪ' ਲਗਾਤਾਰ ਭਾਰਤ ਦੀ ਤਰੱਕੀ ਲਈ ਕੰਮ ਕਰ ਰਹੀ ਪਰ ਕੁਝ ਲੋਕਾਂ ਨੂੰ ਇਹ ਪਸੰਦ ਨਹੀਂ, ਤੁਸੀਂ ਆਪਣਾ ਜ਼ੋਰ ਲਾ ਲਓ

'ਆਪ' ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਤਰੀਵਾਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਲਗਾਤਾਰ ਭਾਰਤ ਦੀ ਤਰੱਕੀ ਲਈ ਕੰਮ ਕਰ ਰਹੀ ਹੈ ਪਰ ਕੁਝ ਲੋਕਾਂ ਨੂੰ ਇਹ ਪਸੰਦ ਨਹੀਂ। ਇਸੇ ਲਈ ਉਹ ਰਾਹ ਵਿੱਚ ਰੁਕਾਵਟਾਂ ਪੈਦਾ ਕਰਦੇ ਹਨ। ਕਦੇ CBI ਕਦੇ ਕੁਝ ਹੋਰ ਪਰ ਸਾਡਾ ਇਰਾਦਾ ਸਪੱਸ਼ਟ ਹੈ। ਤੁਸੀਂ ਆਪਣਾ ਜ਼ੋਰ ਲਾ ਲਓ, ਪਰ ਦੇਸ਼ ਦੀ ਤਰੱਕੀ ਲਈ ਅਸੀਂ ਅੱਗੇ ਵਧਦੇ ਰਹਾਂਗੇ। ਉਨ੍ਹਾਂ ਕਿਹਾ ਕਿ ਅੱਜ ਪੂਰੇ ਭਾਰਤ ਲਈ ਮਾਣ ਵਾਲੀ ਗੱਲ ਹੈ। ਦੁਨੀਆਂ ਦੇ ਸਭ ਤੋਂ ਵੱਡੇ ਅਖ਼ਬਾਰਾਂ 'ਚੋਂ ਇੱਕ 'ਨਿਊਯਾਰਕ ਟਾਈਮਜ਼' ਦੇ ਪਹਿਲੇ ਪੰਨੇ 'ਤੇ ਦਿੱਲੀ ਦੇ 'ਸਿੱਖਿਆ ਮਾਡਲ' ਨੂੰ ਸਰਾਹਿਆ ਗਿਆ ਹੈ। ਸਾਡਾ ਦੇਸ਼ ਹੁਣ ਦੁਨੀਆਂ ਦਾ ਧਿਆਨ ਖਿੱਚ ਰਿਹਾ ਹੈ। 


 

Revenue Minister Brahmashankar Zimpa: ਪੰਜਾਬ 'ਚ ਕੈਬਨਿਟ ਮੰਤਰੀ ਦੇ ਨਾਂ 'ਤੇ ਹੋ ਰਹੀ ਹੈ ਧੋਖਾਧੜੀ

ਪੰਜਾਬ 'ਚ ਕੈਬਨਿਟ ਮੰਤਰੀ ਦੇ ਨਾਂ 'ਤੇ ਧੋਖਾਧੜੀ ਸ਼ੁਰੂ ਹੋ ਗਈ ਹੈ। ਮਾਲ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਦੇ ਨਾਂ 'ਤੇ ਉਨ੍ਹਾਂ ਦੇ ਕਰੀਬੀਆਂ ਤੋਂ What's App ਰਾਹੀਂ ਪੈਸੇ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਸਿਰਫ ਜ਼ਿੰਪਾ ਹੀ ਨਹੀਂ ਸਗੋਂ ਉਨ੍ਹਾਂ ਦੇ ਭਰਾ ਦਾ ਨਾਂ ਵੀ ਲਿਆ ਗਿਆ ਹੈ। ਇਸ ਬਾਰੇ ਜਦੋਂ ਜ਼ਿੰਪਾ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਇਸ ਦੀ ਸ਼ਿਕਾਇਤ ਐਸਐਸਪੀ ਨੂੰ ਦਿੱਤੀ। ਜਦੋਂ ਜਾਂਚ ਕੀਤੀ ਗਈ ਤਾਂ ਫਰਜ਼ੀ ਨੰਬਰ ਝਾਰਖੰਡ ਤੇ ਪੱਛਮੀ ਬੰਗਾਲ ਦੇ ਸਾਹਮਣੇ ਆਏ। ਹੈਰਾਨੀ ਦੀ ਗੱਲ ਹੈ ਕਿ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਕੋਲ ਪਹੁੰਚਣ ਦੇ ਬਾਵਜੂਦ ਠੱਗ ਦੂਜੇ ਨੰਬਰ ਰਾਹੀਂ ਪੈਸੇ ਮੰਗ ਰਹੇ ਹਨ।

Sukhpal Khaira: ਮੈਨੂੰ ED ਮੁਹਰੇ ਫਸਾਉਣ 'ਚ AAP ਆਗੂਆਂ ਨੇ ਕੋਈ ਕਸਰ ਨਹੀਂ ਛੱਡੀ ਸੀ, ਜੋ ਕਿਸੇ ਹੋਰ ਲਈ ਖੂਹ ਪੁੱਟਦਾ, ਉਹ ਆਪ ਹੀ ਉਹਦੇ 'ਚ ਡਿੱਗਦਾ: ਸੁਖਪਾਲ ਖਹਿਰਾ

ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਮੈਂ ਆਪਣੀ ਜ਼ਿੰਦਗੀ ਵਿੱਚ ਕਦੇ ਵੀ ਕਿਸੇ ਵਿਅਕਤੀ ਉੱਪਰ ED ਜਾਂ CBI ਦੀਆਂ ਰੇਡਾਂ ਦੀ ਖੁਸ਼ੀ ਨਹੀਂ ਮਨਾਈ ਪਰ ਮੈਨੂੰ ED ਮੁਹਰੇ ਫਸਾਉਣ ਵਿੱਚ AAP ਦੇ ਆਗੂਆਂ ਨੇ ਕੋਈ ਕਸਰ ਨਹੀਂ ਛੱਡੀ ਸੀ। ਕਹਿੰਦੇ ਨੇ ਜੋ ਕਿਸੇ ਹੋਰ ਲਈ ਖੂਹ ਪੁੱਟਦਾ ਹੈ, ਉਹ ਆਪ ਹੀ ਉਹਦੇ ਵਿੱਚ ਡਿੱਗਦਾ ਹੈ। 

Vigilance bureau Punjab: ਸੀਐਮ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ’ਚ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਦਫਤਰ ਸੰਗਰੂਰ ਵਿੱਚ ਇੱਕ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਆਰਟੀਏ, ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ), ਦੋ ਕਲਰਕਾਂ, ਦੋ ਵਿਚੋਲਿਆਂ ਤੇ ਪ੍ਰਾਈਵੇਟ ਏਜੰਟਾਂ ਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਇਸ ਦਫਤਰ ਦੇ ਦੋ ਮੁਲਾਜ਼ਮਾਂ ਤੇ ਇੱਕ ਵਿਚੋਲੇ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।

CBI Raid at Sisodia's house : CBI ਦੀ ਰੇਡ ਦੌਰਾਨ ਮਨੀਸ਼ ਸਿਸੋਦੀਆ ਦੇ ਘਰ ਦੇ ਆਲੇ-ਦੁਆਲੇ ਧਾਰਾ 144 ਲਾਗੂ

ਅੱਜ ਸਵੇਰ ਤੋਂ ਹੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਵੱਲੋਂ  ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੇਜਰੀਵਾਲ ਸਰਕਾਰ ਦੀ ਨਵੀਂ ਸ਼ਰਾਬ ਨੀਤੀ ਨੂੰ ਲੈ ਕੇ ਦਿੱਲੀ ਦੇ ਉਪ ਰਾਜਪਾਲ ਵੱਲੋਂ ਸੀਬੀਆਈ ਜਾਂਚ ਦੀ ਸਿਫਾਰਿਸ਼ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਸੂਤਰਾਂ ਤੋਂ ਜਾਣਕਾਰੀ ਮਿਲ ਰਹੀ ਹੈ ਕਿ ਸੀਬੀਆਈ ਦੀ ਟੀਮ ਨੇ ਮਨੀਸ਼ ਸਿਸੋਦੀਆ ਦੇ ਘਰੋਂ ਫੋਨ ਅਤੇ ਲੈਪਟਾਪ ਸਮੇਤ ਇਲੈਕਟ੍ਰਾਨਿਕ ਯੰਤਰ ਆਪਣੇ ਕਬਜ਼ੇ ਵਿੱਚ ਲੈ ਲਏ ਹਨ। ਓਧਰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਦੇ ਬਾਹਰ 'ਆਪ' ਵਿਧਾਇਕ ਅਤੇ ਵਰਕਰ ਇਕੱਠੇ ਹੋਏ ਹਨ। ਜਿਸ ਤੋਂ ਬਾਅਦ ਮਨੀਸ਼ ਸਿਸੋਦੀਆ ਦੇ ਘਰ ਦੇ ਆਲੇ-ਦੁਆਲੇ ਧਾਰਾ 144 ਲਗਾ ਦਿੱਤੀ ਹੈ ਅਤੇ  'ਆਪ' ਵਰਕਰਾਂ ਨੂੰ ਹਿਰਾਸਤ 'ਚ ਲਿਆ ਜਾ ਰਿਹਾ ਹੈ।

CBI Raid at Sisodia's House : AAP ਨੇ ਦੱਸਿਆ ਸਿਆਸੀ ਸਾਜ਼ਿਸ਼ , ਭਾਜਪਾ ਦਾ ਪਲਟਵਾਰ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ (Sanjay Singh)  ਨੇ ਮਨੀਸ਼ ਸਿਸੋਦੀਆ (Manish Sisodia) ਦੇ ਘਰ ਸੀਬੀਆਈ ਦੇ ਛਾਪੇ ਨੂੰ ਸਿਆਸੀ ਸਾਜ਼ਿਸ਼ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਸ਼ਰਾਬ ਨੀਤੀ ਦੀ ਜਾਂਚ ਨਹੀਂ ਹੈ, ਮਕਸਦ ਅਰਵਿੰਦ ਕੇਜਰੀਵਾਲ ਦੀ ਲੋਕਪ੍ਰਿਅਤਾ ਨੂੰ ਰੋਕਣਾ ਹੈ। ਨਰਿੰਦਰ ਮੋਦੀ ਦਾ ਅਸਲੀ ਚਿਹਰਾ ਸਭ ਦੇ ਸਾਹਮਣੇ ਆ ਗਿਆ ਹੈ। ਭਾਜਪਾ ਦਿੱਲੀ ਦੇ ਸਿੱਖਿਆ ਮਾਡਲ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਅੱਗੇ ਕਿਹਾ ਕਿ ਅਮਰੀਕਾ ਦਾ ਅਖਬਾਰ ਤੱਕ ਸਿਸੋਦੀਆ ਦੀ ਤਾਰੀਫ ਕਰਦਾ ਹੈ। ਨਰਿੰਦਰ ਮੋਦੀ ਨੂੰ ਭ੍ਰਿਸ਼ਟਾਚਾਰ ਨਾਲ ਨਹੀਂ ਲੜਨਾ , ਸਗੋਂ ਉਹ ਵਿਰੋਧੀ ਧਿਰ ਨੂੰ ਪ੍ਰੇਸ਼ਾਨ ਕਰਨਾ ਚਾਹੁੰਦੇ ਹਨ। ਪੂਰੇ ਦੇਸ਼ 'ਚ ਭਾਜਪਾ ਦੇ ਭ੍ਰਿਸ਼ਟਾਚਾਰੀ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਸੀਬੀਆਈ ਦੇ ਛਾਪੇ ਹਮੇਸ਼ਾ ਦੂਜੀ ਧਿਰ ’ਤੇ ਪੈਂਦੇ ਹਨ ਕਿਉਂਕਿ ਸੀਬੀਆਈ ਦੀ ਕਾਰਵਾਈ ਭਾਜਪਾ ਦੀ ਹਤਾਸ਼ਾ , ਨਿਰਾਸ਼ਾ ਅਤੇ ਬੌਖਲਾਹਟ ਦਾ ਨਤੀਜਾ ਹੈ।

CBI Raid at Sisodia's House: ਦਿੱਲੀ 'ਚ ਸ਼ਰਾਬ ਦੇ ਠੇਕਿਆਂ 'ਚ ਭ੍ਰਿਸ਼ਟਾਚਾਰ ਹੋਇਆ-ਅਨੁਰਾਗ ਠਾਕੁਰ

ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦਿੱਲੀ 'ਚ ਸ਼ਰਾਬ ਦੇ ਠੇਕਿਆਂ 'ਚ ਭ੍ਰਿਸ਼ਟਾਚਾਰ ਹੋਇਆ ਹੈ। ਇਹ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਦੀ ਮਿਲੀਭੁਗਤ ਹੈ। ਸ਼ਰਾਬ ਦੇ ਠੇਕਿਆਂ ਦਾ ਭ੍ਰਿਸ਼ਟਾਚਾਰ ਦੇਸ਼ ਦੇ ਸਾਹਮਣੇ ਆ ਗਿਆ ਹੈ। ਦਰਅਸਲ, ਅੱਜ ਸੀਬੀਆਈ ਨੇ ਦਿੱਲੀ-ਐਨਸੀਆਰ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਅਤੇ ਦਿੱਲੀ ਦੇ ਤਤਕਾਲੀ ਆਬਕਾਰੀ ਕਮਿਸ਼ਨਰ ਅਰਵਾ ਗੋਪੀ ਕ੍ਰਿਸ਼ਨਾ ਦੇ ਘਰ ਸਮੇਤ 21 ਥਾਵਾਂ 'ਤੇ ਛਾਪੇਮਾਰੀ ਕੀਤੀ।

Harjot Singh Bains: ਐਜੂਕੇਸ਼ਨ ਵਿਭਾਗ ਹੁਣ 'ਧਰਨਾ ਵਿਭਾਗ' ਵਜੋਂ ਨਹੀਂ ਸਗੋਂ 'ਨੌਕਰੀਆਂ ਦੇ ਵਿਭਾਗ' ਵਜੋਂ ਜਾਣਿਆ ਜਾਵੇਗਾ

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵਚਨਬੱਧ ਹੈ। ਅੱਜ ਅਸੀਂ 6653 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਕੱਲੇ ਐਜੂਕੇਸ਼ਨ ਵਿਭਾਗ ਵਿੱਚ 20 ਹਜ਼ਾਰ ਅਸਾਮੀਆਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਐਜੂਕੇਸ਼ਨ ਵਿਭਾਗ ਹੁਣ 'ਧਰਨਾ ਵਿਭਾਗ' ਵਜੋਂ ਨਹੀਂ ਸਗੋਂ 'ਨੌਕਰੀਆਂ ਦੇ ਵਿਭਾਗ' ਵਜੋਂ ਜਾਣਿਆ ਜਾਵੇਗਾ। ਬੈਂਸ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਲੱਗਦਾ ਸੀ ਹੁਣ ਸਰਕਾਰੀ ਨੌਕਰੀਆਂ ਖ਼ਤਮ ਹੋ ਗਈਆਂ ਹਨ। ਉਹ ਬਾਹਰ ਦਾ ਰਸਤਾ ਦੇਖ ਰਹੇ ਸੀ ਪਰ ਹੁਣ ਉਨ੍ਹਾਂ ਨੌਜਵਾਨਾਂ ਦੇ ਅੰਦਰ ਇੱਕ ਉਮੀਦ ਜਾਗੀ ਹੈ। ਉਹ ਦਿਨ-ਰਾਤ ਮਿਹਨਤ ਕਰਕੇ ਤਿਆਰੀ ਕਰ ਰਹੇ ਹਨ। ਪੰਜਾਬ ਦੇ ਬਹੁਤ ਸਾਰੇ ਸਕੂਲ ਅਜਿਹੇ ਹਨ, ਜਿੱਥੇ ਅਧਿਆਪਕਾਂ ਦੀ ਵੱਡੀ ਕਮੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਭਰਤੀਆਂ ਹੀ ਕੀਤੀਆਂ, ਜਿਸ ਕਰਕੇ ਇਕੱਲੇ ਸਿੱਖਿਆ ਵਿਭਾਗ ਵਿੱਚ 20 ਹਜ਼ਾਰ ਭਰਤੀਆਂ ਹੋ ਰਹੀਆਂ ਹਨ।

Raja Warring: ਵੇਰਕਾ ਦੁੱਧ ਦੀਆਂ ਕੀਮਤਾਂ ਵਧਣ 'ਤੇ ਭੜਕੇ ਰਾਜਾ ਵੜਿੰਗ

ਆਮ ਵਰਤੋਂ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ 'ਚ ਹੋ ਰਹੇ ਵਾਧੇ ਨੂੰ ਲੈ ਕੇ ਜਿੱਥੇ ਕਾਂਗਰਸ ਦੇਸ਼ ਭਰ 'ਚ ਪ੍ਰਦਰਸ਼ਨ ਕਰ ਰਹੀ ਹੈ, ਉੱਥੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਹਮਲਾ ਬੋਲਿਆ ਹੈ। ਵੇਰਕਾ ਵੱਲੋਂ ਦੁੱਧ ਦੀਆਂ ਕੀਮਤਾਂ 'ਚ ਕੀਤੇ ਵਾਧੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰ ਪੰਜਾਬ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਆਰਥਿਕਤਾ ਦੇ ਕੁਪ੍ਰਬੰਧਨ ਕਾਰਨ ਦਿਨੋ-ਦਿਨ ਵਧ ਰਹੀ ਮਹਿੰਗਾਈ ਕਾਫੀ ਨਹੀਂ ਸੀ ਕਿ ਪੰਜਾਬ ਸਰਕਾਰ ਨੇ ਵੀ ਵੇਰਕਾ ਦੁੱਧ ਦੀਆਂ ਕੀਮਤਾਂ ਵਧਾ ਕੇ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਕੋਲ ਆਖਰੀ ਤਿਣਕਾ ਵਾਲੀ ਕਹਾਵਤ ਸੱਚ ਹੋ ਰਹੀ ਹੈ।

Sidhu Moosewala Murder case: ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਚਾਰਜਸ਼ੀਟ 'ਚ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਸਣੇ 15 ਨਾਮਜ਼ਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁਕੱਦਮਾ ਸ਼ੁਰੂ ਹੋਣ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਮਗਰੋਂ ਚਾਰਜਸ਼ੀਟ ਤਿਆਰ ਕਰ ਲਈ ਹੈ। ਇਹ ਚਾਰਜਸ਼ੀਟ ਅਦਾਲਤ ਵਿੱਚ ਦਾਇਰ ਕੀਤੀ ਜਾਵੇਗੀ ਜਿਸ ਮਗਰੋਂ ਮੁਕੱਦਮੇ ਦੀ ਕਾਰਵਾਈ ਸ਼ੁਰੂ ਹੋ ਜਾਏਗੀ। ਸਿੱਧੂ ਮੂਸੇਵਾਲਾ ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿੱਚ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ। ਇਸ ਸਬੰਧੀ ਮਾਨਸਾ ਦੇ ਥਾਣਾ ਸਿਟੀ-1 ਵਿੱਚ ਕੇਸ ਦਰਜ ਕੀਤਾ ਗਿਆ ਸੀ।

CBI Raid: ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਦਾ ਛਾਪਾ

 ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਨੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਦਿੱਲੀ-ਐਨਸੀਆਰ ਦੇ ਕਰੀਬ 20 ਥਾਵਾਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। ਜਾਣਕਾਰੀ ਅਨੁਸਾਰ ਸੀਬੀਆਈ ਨੇ ਆਬਕਾਰੀ ਘੁਟਾਲੇ ਦੇ ਮਾਮਲੇ ਵਿਚ ਇਹ ਰੇਡ ਕੀਤੀ ਗਈ ਹੈ। ਸੀਬੀਆਈ ਦੀ ਟੀਮ ਮਨੀਸ਼ ਸਿਸੋਦੀਆ ਦੇ ਘਰ ਪਹੁੰਚੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਹ ਟਵੀਟ ਕਰ ਰਹੇ ਹਨ, 'ਸੀ.ਬੀ.ਆਈ. ਆਈ ਹੈ ,ਉਸ ਦਾ ਸੁਆਗਤ ਹੈ। ਅਸੀਂ ਕੱਟੜ ਇਮਾਨਦਾਰ ਹਾਂ। ਲੱਖਾਂ ਬੱਚਿਆਂ ਦਾ ਭਵਿੱਖ ਬਣਾ ਰਹੇ ਹਾਂ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡੇ ਦੇਸ਼ ਵਿੱਚ ਚੰਗੇ ਕੰਮ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸੇ ਕਰਕੇ ਸਾਡਾ ਦੇਸ਼ ਅਜੇ ਤੱਕ ਨੰਬਰ-1 ਨਹੀਂ ਬਣ ਸਕਿਆ।

ਪਿਛੋਕੜ

Punjab Breaking News, 19 August 2022 LIVE Updates: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਨੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਦਿੱਲੀ-ਐਨਸੀਆਰ ਦੇ ਕਰੀਬ 20 ਥਾਵਾਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। ਜਾਣਕਾਰੀ ਅਨੁਸਾਰ ਸੀਬੀਆਈ ਨੇ ਆਬਕਾਰੀ ਘੁਟਾਲੇ ਦੇ ਮਾਮਲੇ ਵਿਚ ਇਹ ਰੇਡ ਕੀਤੀ ਗਈ ਹੈ। ਸੀਬੀਆਈ ਦੀ ਟੀਮ ਮਨੀਸ਼ ਸਿਸੋਦੀਆ ਦੇ ਘਰ ਪਹੁੰਚੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਹ ਟਵੀਟ ਕਰ ਰਹੇ ਹਨ, 'ਸੀ.ਬੀ.ਆਈ. ਆਈ ਹੈ ,ਉਸ ਦਾ ਸੁਆਗਤ ਹੈ। ਅਸੀਂ ਕੱਟੜ ਇਮਾਨਦਾਰ ਹਾਂ। ਲੱਖਾਂ ਬੱਚਿਆਂ ਦਾ ਭਵਿੱਖ ਬਣਾ ਰਹੇ ਹਾਂ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡੇ ਦੇਸ਼ ਵਿੱਚ ਚੰਗੇ ਕੰਮ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸੇ ਕਰਕੇ ਸਾਡਾ ਦੇਸ਼ ਅਜੇ ਤੱਕ ਨੰਬਰ-1 ਨਹੀਂ ਬਣ ਸਕਿਆ। CBI Raid : ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਦਾ ਛਾਪਾ, ਕਿਹਾ- ਜਾਂਚ 'ਚ ਦੇਵਾਂਗਾ ਪੂਰਾ ਸਹਿਯੋਗ


ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਚਾਰਜਸ਼ੀਟ 'ਚ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਸਣੇ 15 ਨਾਮਜ਼ਦ


ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁਕੱਦਮਾ ਸ਼ੁਰੂ ਹੋਣ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਮਗਰੋਂ ਚਾਰਜਸ਼ੀਟ ਤਿਆਰ ਕਰ ਲਈ ਹੈ। ਇਹ ਚਾਰਜਸ਼ੀਟ ਅਦਾਲਤ ਵਿੱਚ ਦਾਇਰ ਕੀਤੀ ਜਾਵੇਗੀ ਜਿਸ ਮਗਰੋਂ ਮੁਕੱਦਮੇ ਦੀ ਕਾਰਵਾਈ ਸ਼ੁਰੂ ਹੋ ਜਾਏਗੀ। ਸਿੱਧੂ ਮੂਸੇਵਾਲਾ ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿੱਚ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ। ਇਸ ਸਬੰਧੀ ਮਾਨਸਾ ਦੇ ਥਾਣਾ ਸਿਟੀ-1 ਵਿੱਚ ਕੇਸ ਦਰਜ ਕੀਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਚਾਰਜਸ਼ੀਟ 'ਚ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਸਣੇ 15 ਨਾਮਜ਼ਦ


36 ਹਜ਼ਾਰ ਕੱਚੇ ਕਾਮਿਆਂ ਲਈ ਖੁਸ਼ਖਬਰੀ! 


36 ਹਜ਼ਾਰ ਕੱਚੇ ਕਾਮਿਆਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਜਲਦ ਹੀ ਉਨ੍ਹਾਂ ਨੂੰ ਪੱਕੇ ਕਰਨ ਜਾ ਰਹੀ ਹੈ। ਸਰਕਾਰ ਨੇ ਕਾਨੂੰਨੀ ਅੜਿੱਕਿਆਂ ਨੂੰ ਦੂਰ ਕਰਨ ਲਈ ਨੀਤੀ ਬਣਾ ਲਈ ਹੈ। ਇਸ ਬਾਰੇ ਬਣਾਈ ਕੈਬਨਿਟ ਸਬ-ਕਮੇਟੀ ਲਗਾਤਾਰ ਮੀਟਿੰਗਾਂ ਕਰ ਰਹੀ ਹੈ। ਕਾਨੂੰਨੀ ਮਾਹਿਰਾਂ ਦੀਆਂ ਸਿਫਾਰਸ਼ਾਂ ਮਗਰੋਂ ਸਰਕਾਰ ਹੁਣ ਜਲਦ ਹੀ 36 ਹਜ਼ਾਰ ਕੱਚੇ ਕਾਮਿਆਂ ਪੱਕੇ ਕਰਨ ਦੇ ਰਾਹ ਪੈ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ 36 ਹਜ਼ਾਰ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਵਾਸਤੇ ਤਿਆਰ ਕੀਤੀ ਜਾ ਰਹੀ ਪਾਲਿਸੀ ਦੇ ਖਰੜੇ ਨੂੰ ਅੰਤਿਮ ਛੋਹ ਦਿੱਤੀ ਜਾ ਰਹੀ ਹੈ। 36 ਹਜ਼ਾਰ ਕੱਚੇ ਕਾਮਿਆਂ ਲਈ ਖੁਸ਼ਖਬਰੀ!


ਮੋਦੀ ਤੇ ਯੋਗੀ ਸਰਕਾਰ ਲਈ ਨਵੀਂ ਮੁਸੀਬਤ


ਕੇਂਦਰ ਦੀ ਮੋਦੀ ਸਰਕਾਰ ਤੇ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਲਈ ਨਹੀਂ ਮੁਸੀਬਤ ਖੜ੍ਹੀ ਹੋ ਗਈ ਹੈ। ਉੱਤਰ ਪ੍ਰਦੇਸ਼ ਦੇ ਲਖੀਮਪੁਰ 'ਚ 20 ਰਾਜਾਂ ਦੇ ਹਜ਼ਾਰਾਂ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਬੇਸ਼ੱਕ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਤਿੰਨ ਦਿਨ ਦਾ ਧਰਨਾ ਦਿੱਤਾ ਜਾ ਰਿਹਾ ਹੈ ਪਰ ਇਹ ਸੰਘਰਸ਼ ਹੋਰ ਲੰਬਾ ਹੋ ਸਕਦਾ ਹੈ। ਉਧਰ, ਉੱਤਰ ਪ੍ਰਦੇਸ਼ ਸਰਕਾਰ ਧਰਨੇ ਨੂੰ ਲੈ ਕੇ ਪੂਰਾ ਤਰ੍ਹਾਂ ਚੌਕਸ ਹੈ। ਖੁਫੀਆ ਏਜੰਸੀਆਂ ਵੱਲੋਂ ਪਲ-ਪਲ ਦੀ ਖਬਰ ਰੱਖੀ ਜਾ ਰਹੀ ਹੈ। ਸਰਕਾਰ ਧਰਨੇ ਪ੍ਰਤੀ ਸਖਤੀ ਦੇ ਰੌਂਅ ਵਿੱਚ ਵੀ ਦਿਖਾਈ ਦੇ ਰਹੀ ਹੈ। ਸਰਕਾਰ ਨੇ ਧਰਨੇ ਦਾ ਇਜਾਜ਼ਤ ਦੇਣ ਤੋਂ ਵੀ ਇਨਕਾਰ ਕਰ ਦਿੱਤਾ ਸੀ ਪਰ ਕਿਸਾਨਾਂ ਨੇ ਬਗੈਰ ਕਿਸੇ ਪ੍ਰਵਾਹ ਧਰਨਾ ਸ਼ੁਰੂ ਕਰ ਦਿੱਤਾ ਹੈ।  ਲਖੀਮਪੁਰ 'ਚ 20 ਰਾਜਾਂ ਦੇ ਹਜ਼ਾਰਾਂ ਕਿਸਾਨਾਂ ਨੇ ਖੋਲ੍ਹਿਆ ਮੋਰਚਾ


ਐਜੂਕੇਸ਼ਨ ਵਿਭਾਗ ਹੁਣ 'ਧਰਨਾ ਵਿਭਾਗ' ਵਜੋਂ ਨਹੀਂ ਸਗੋਂ 'ਨੌਕਰੀਆਂ ਦੇ ਵਿਭਾਗ' ਵਜੋਂ ਜਾਣਿਆ ਜਾਵੇਗਾ: ਹਰਜੋਤ ਬੈਂਸ


ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵਚਨਬੱਧ ਹੈ। ਅੱਜ ਅਸੀਂ 6653 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਕੱਲੇ ਐਜੂਕੇਸ਼ਨ ਵਿਭਾਗ ਵਿੱਚ 20 ਹਜ਼ਾਰ ਅਸਾਮੀਆਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਐਜੂਕੇਸ਼ਨ ਵਿਭਾਗ ਹੁਣ 'ਧਰਨਾ ਵਿਭਾਗ' ਵਜੋਂ ਨਹੀਂ ਸਗੋਂ 'ਨੌਕਰੀਆਂ ਦੇ ਵਿਭਾਗ' ਵਜੋਂ ਜਾਣਿਆ ਜਾਵੇਗਾ। ਐਜੂਕੇਸ਼ਨ ਵਿਭਾਗ ਹੁਣ 'ਧਰਨਾ ਵਿਭਾਗ' ਵਜੋਂ ਨਹੀਂ ਸਗੋਂ 'ਨੌਕਰੀਆਂ ਦੇ ਵਿਭਾਗ' ਵਜੋਂ ਜਾਣਿਆ ਜਾਵੇਗਾ: ਹਰਜੋਤ ਬੈਂਸ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.