Punjab Breaking News LIVE: ਨਿਵੇਸ਼ ਲਈ ਚੇਨਈ-ਹੈਦਰਾਬਾਦ ਪਹੁੰਚੇ ਸੀਐਮ ਭਗਵੰਤ ਮਾਨ, ਨੌਂ ਮਹੀਨਿਆਂ ਅੰਦਰ ਹੀ ‘ਆਪ’ ਸਰਕਾਰ ਤੋਂ ਉਠਿਆ ਲੋਕਾਂ ਦਾ ਭਰੋਸਾ: ਬਾਜਵਾ, ਜ਼ਹਿਰੀਲੀ ਸ਼ਰਾਬ ਨਾਲ ਪੰਜਾਬ, ਐਮਪੀ ਤੇ ਕਰਨਾਟਕ ’ਚ ਸਭ ਤੋਂ ਵੱਧ ਮੌਤਾਂ
Punjab Breaking News, 19 December 2022 LIVE Updates: ਨਿਵੇਸ਼ ਲਈ ਚੇਨਈ-ਹੈਦਰਾਬਾਦ ਪਹੁੰਚੇ ਸੀਐਮ ਭਗਵੰਤ ਮਾਨ, ਨੌਂ ਮਹੀਨਿਆਂ ਅੰਦਰ ਹੀ ‘ਆਪ’ ਸਰਕਾਰ ਤੋਂ ਉਠਿਆ ਲੋਕਾਂ ਦਾ ਭਰੋਸਾ: ਬਾਜਵਾ, ਜ਼ਹਿਰੀਲੀ ਸ਼ਰਾਬ ਨਾਲ ਪੰਜਾਬ
ਮੌੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰ ਖਾਨਾ ਨੂੰ ਇਸ ਗੱਲ ਦਾ ਕੋਈ ਅੰਦਾਜਾ ਨਹੀਂ ਸੀ ਕਿ ਉਸ ਦੀ ਇੱਕ ਸੋਸ਼ਲ ਮੀਡੀਆ ਪੋਸਟ ਉੱਤੇ ਮੀਮਜ਼ ਦੀ ਝੜੀ ਲੱਗ ਜਾਵੇਗੀ। ਵਿਧਾਇਕ ਨੇ ਸੋਸ਼ਲ ਮੀਡੀਆ ਉੱਤੇ ਮੋਬਾਇਲ ਫੋਨ ਖ਼ਰਾਬ ਹੋਣ ਦੀ ਗੱਲ ਕੀਤੀ ਬੱਸ ਫਿਰ ਕੀ ਸੀ ਲੋਕਾਂ ਨੇ ਜਮ ਕੇ ਇਸ ਦਾ ਮਜ਼ਾਕ ਉਡਾਇਆ। ਸੁਖਵੀਰ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ ਕਿ ਸਮਝ ਨਹੀਂ ਆ ਰਹੀ ਪਿਛਲੇ 9-10 ਘੰਟਿਆਂ ਤੋਂ ਮੇਰਾ ਫੋਨ 'ਤੇ ਨਾ ਆਵਾਜ਼ ਆ ਰਹੀ ਹੈ ਨਾ ਜਾ ਰਹੀ ਹੈ ਮੈਂ ਪਰੇਸ਼ਾਨ ਹਾਂ ਬਾਕੀ ਨਾਲ਼ ਦੇ ਸਾਥੀਆਂ ਦੇ ਸਾਰੇ ਏਅਰਟੈਲ ਦੇ ਸਿਮ ਚੱਲ ਦੇ ਪਏ ਨੇ dc ਬਠਿੰਡਾ ਦੇ ਧਿਆਨ ਵਿੱਚ ਵੀ ਲਿਆਂਦਾ ਮੈ"
ਪੰਜਾਬ ਵਿੱਚ ਸੋਮਵਾਰ ਤੋਂ ਪਹਿਲਾ ਸਰਕਾਰੀ ਰੇਤਾ-ਬਜਰੀ ਵਿਕਰੀ ਕੇਂਦਰ ਸ਼ੁਰੂ ਹੋ ਗਿਆ ਹੈ। ਮੁਹਾਲੀ ਦੇ ਚੰਡੀਗੜ੍ਹ-ਕੁਰਾਲੀ ਰੋਡ ’ਤੇ ਸਥਿਤ ਈਕੋ ਸਿਟੀ-2 ਵਿਖੇ ਖੋਲ੍ਹੇ ਗਏ ਇਸ ਕੇਂਦਰ ਦਾ ਉਦਘਾਟਨ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਕੇਂਦਰ ਤੋਂ ਸਰਕਾਰੀ ਰੇਟ 'ਤੇ ਰੇਤਾ-ਬਜਰੀ ਮਿਲੇਗੀ। ਇਸ ਦੇ ਲਈ ਕੇਂਦਰ ਵਿੱਚ ਸਰਕਾਰੀ ਖੱਡਾਂ ਤੋਂ ਸਪਲਾਈ ਕੀਤੀ ਜਾਵੇਗੀ। ਕੇਂਦਰ 'ਤੇ ਇੱਕ ਸਾਈਨ ਬੋਰਡ ਵੀ ਲਗਾਇਆ ਗਿਆ ਹੈ, ਜਿਸ 'ਤੇ ਸਹਾਇਕ ਮਾਈਨਿੰਗ ਅਫਸਰ ਅਤੇ ਮਾਈਨਿੰਗ ਇੰਸਪੈਕਟਰ ਦਾ ਨੰਬਰ ਲਿਖਿਆ ਹੋਇਆ ਹੈ। ਇਹ ਵੀ ਲਿਖਿਆ ਗਿਆ ਹੈ ਕਿ ਹੁਣ ਆਮ ਜਨਤਾ ਦੀ ਕੋਈ ਲੁੱਟ ਨਹੀਂ ਹੋਵੇਗੀ।ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਕੇਂਦਰ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਸਤੀ ਰੇਤਾ ਅਤੇ ਬਜਰੀ ਮੁਹੱਈਆ ਕਰਵਾਉਣ ਲਈ ਸਰਕਾਰੀ ਕੇਂਦਰ ਖੋਲ੍ਹੇ ਜਾਣਗੇ।
ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਬੁਰੀ ਹਾਰ ਤੇ ਆਪਣੀਆਂ ਵੀ ਦੋਵੇਂ ਸੀਟਾਂ ਤੋਂ ਹਾਰਨ ਤੋਂ ਬਾਅਦ ਉਹ ਪੰਜਾਬ ਵਿੱਚ ਇੰਝ ਗਾਇਬ ਹੋਏ ਕਿ ਮੁੜ ਉਹ ਕਿਧਰੇ ਨਜ਼ਰ ਨਹੀਂ ਆਏ। ਲੰਮੇ ਸਮੇਂ ਤੱਕ ਸਿਆਸਤ ਤੋਂ ਦੂਰ ਰਹਿਣ ਤੋਂ ਬਾਅਦ ਇੱਕ ਵਾਰ ਫਿਰ ਚਰਨਜੀਤ ਸਿੰਘ ਚੰਨੀ ਸੂਬੇ ਦੀ ਸਿਆਸਤ ਵਿੱਚ ਸਰਗਰਮ ਨਜ਼ਰ ਆਉਣਗੇ।
ਪੰਜਾਬ ਵਿੱਚ ਇੱਕ ਵਾਰ ਫਿਰ ਧਰਮ ਪਰਿਵਰਤਨ ਦਾ ਮੁੱਦਾ ਗਰਮਾਉਣ ਲੱਗਾ ਹੈ। ਜਿਸ ਲਈ ਭਾਜਪਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਭਾਜਪਾ ਦੇ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਧਰਮ ਪਰਿਵਰਤਨ ਦੇ ਮੁੱਦੇ 'ਤੇ ਚੁੱਪ ਧਾਰੀ ਬੈਠੇ ਹਨ, ਕਿਤੇ ਨਾ ਕਿਤੇ ਉਹ ਇਸ ਨੂੰ ਵੋਟ ਬੈਂਕ ਵਜੋਂ ਦੇਖ ਰਹੇ ਹਨ। ਮੀਡੀਆ ਰਿਪੋਰਟਾਂ ਅਨੁਸਾਰ ਭਾਜਪਾ ਦੇ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, "ਪੰਜਾਬ ਵਿੱਚ ਗਰੀਬ ਹਿੰਦੂਆਂ ਅਤੇ ਸਿੱਖਾਂ ਨੂੰ ਵੱਡੇ ਪੱਧਰ 'ਤੇ ਈਸਾਈ ਬਣਾਇਆ ਜਾ ਰਿਹਾ ਹੈ। ਇਸ ਲਈ ਇਸਾਈ ਮਿਸ਼ਨਰੀ ਕਈ ਤਰ੍ਹਾਂ ਦੇ ਢੌਂਗ ਰਚਦੇ ਹਨ। ਉਹ ਗ਼ਰੀਬ ਅਤੇ ਅਨਪੜ੍ਹ ਲੋਕਾਂ ਨੂੰ ਇਸਾਈ ਬਣਾ ਰਹੇ ਹਨ। ਸਿਰਸਾ ਨੇ ਕਿਹਾ ਕਿ 16 ਦਸੰਬਰ ਨੂੰ ਚਮਕੌਰ ਸਾਹਿਬ ਵਿਖੇ ਵੀ ਅਜਿਹੀ ਹੀ ਘਟਨਾ ਵਾਪਰੀ ਸੀ। ਜਿੱਥੇ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਦੀ ਰਾਖੀ ਲਈ ਆਪਣੇ ਦੋ ਸਾਹਿਬਜ਼ਾਦਿਆਂ ਨੂੰ ਸ਼ਹੀਦ ਕੀਤਾ ਸੀ, ਉਸੇ ਧਰਤੀ 'ਤੇ ਹੁਣ ਸਿੱਖਾਂ ਨੂੰ ਈਸਾਈ ਬਣਾਉਣ ਦੀ ਖੇਡ ਚੱਲ ਰਹੀ ਹੈ।
ਸੰਸਦ ਦੇ ਸਰਦ ਰੁੱਤ ਸ਼ੈਸ਼ਨ ਦੌਰਾਨ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਮਾਮਲਾ ਚੁੱਕਿਆ। ਉਨ੍ਹਾਂ ਇੱਕ ਰਿਪੋਰਟ ਦਾ ਹਵਾਲਾ ਦਿੰਦਿਆ ਦੱਸਿਆ ਕਿ 2017 ਤੋਂ 2021 ਤੱਕ 53,000 ਕਿਸਾਨਾਂ ਤੇ ਮਜ਼ਦੂਰਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ ਕਿਉਂਕਿ ਉਨ੍ਹਾਂ ਨੂੰ ਫ਼ਸਲਾਂ ਦੀ ਢੁਕਵੀਂ ਕੀਮਤ ਨਹੀਂ ਮਿਲਦੀ।
ਪੰਜਾਬ ਦੇ ਗੁਰਦਾਸਪੁਰ ਵਿੱਚ ਬੀਤੀ ਰਾਤ (18 ਦਸੰਬਰ) ਪਾਕਿਸਤਾਨੀ ਡਰੋਨ ਦੇਖੇ ਗਏ ਹਨ। ਬੀਐਸਐਫ ਦੀ ਚੰਦੂ ਵਡਾਲਾ ਪੋਸਟ ਅਤੇ ਕਾਸੋਵਾਲ ਪੋਸਟ ਨੇੜੇ ਪਾਕਿਸਤਾਨੀ ਡਰੋਨ ਦੇਖੇ ਜਾਣ ਤੋਂ ਬਾਅਦ ਜਵਾਨਾਂ ਨੇ ਆਸਪਾਸ ਦੇ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਹੈ। ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨੀ ਡਰੋਨ ਨੂੰ ਅੱਗੇ ਦਾਖਲ ਹੋਣ ਤੋਂ ਰੋਕਣ ਲਈ ਗੋਲੀਬਾਰੀ ਕੀਤੀ ਸੀ।
ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਐਨਆਈਏ ਦੀ ਛਾਪੇਮਾਰੀ ਹੋਈ ਹੈ। ਕੰਵਰ ਗਰੇਵਾਲ ਦੇ ਮੋਹਾਲੀ ਸਥਿਤ ਘਰ ‘ਚ ਐਨਆਈਏ ਦੀ ਟੀਮ ਪਹੁੰਚੀ ਹੈ। ਕੰਵਰ ਗਰੇਵਾਲ ਨੇ ਹਾਲ ਹੀ ‘ਚ ‘ਰਿਹਾਈ’ ਗੀਤ ਗਾਇਆ ਸੀ। ਇਸ ਗਾਣੇ ‘ਚ ਗਾਇਕ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਮੁੱਦਾ ਉਠਾਇਆ ਸੀ। ਇਸ ਤੋਂ ਬਾਅਦ ਉਹ ਐਨਆਈਏ ਦੇ ਰਾਡਾਰ ‘ਤੇ ਹੈ। ਇਸ ਦੇ ਨਾਲ ਹੀ ਹੋਰ ਵੀ ਕਈ ਗਾਇਕਾਂ ਤੋਂ ਇਸ ਸਿਲਸਿਲੇ ‘ਚ ਪੁੱਛਗਿੱਛ ਕੀਤੀ ਜਾ ਸਕਦੀ ਹੈ। ਐਨਆਈਏ ਵਲੋਂ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਗੈਂਗਸਟਰ ਪੰਜਾਬੀ ਗਾਇਕਾਂ ਨੂੰ ਪੈਸੇ ਦੇ ਕੇ ਉਨ੍ਹਾਂ ਤੋਂ ਅਜਿਹੇ ਗੀਤ ਗਵਾਉਂਦੇ ਹਨ।
ਪੰਜਾਬ ਗਾਇਕ ਰਣਜੀਤ ਬਾਵਾ ਦੇ ਘਰ ਇਨਕਮ ਟੈਕਸ ਵਿਭਾਗ ਨੇ ਰੇਡ ਮਾਰੀ ਹੈ। ਮੁਹਾਲੀ ਸਥਿਤ ਰਣਜੀਤ ਬਾਵਾ ਦੀ ਰਿਹਾਇਸ਼ ਉੱਪਰ ਇਨਕਮ ਟੈਕਸ ਵਿਭਾਗ ਦੀ ਟੀਮ ਪੜਤਾਲ ਕਰ ਰਹੀ ਹੈ।
ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਪੰਜਾਬ ਵਿੱਚੋਂ ਸਿੰਥੈਟਿਕ ਨਸ਼ਿਆਂ ਦੇ ਖਾਤਮੇ ਲਈ ਰਵਾਇਤੀ ਨਸ਼ੇ ਅਫੀਮ ਤੇ ਭੁੱਕੀ ਨੂੰ ਪ੍ਰਵਾਨਗੀ ਦੇਣੀ ਚਾਹੀਦੀ ਹੈ, ਜਿਸ ਨਾਲ ਪੰਜਾਬ ਦੀ ਨੌਜਵਾਨੀ ਨੂੰ ਸਿੰਥੈਟਿਕ ਨਸ਼ਿਆਂ ਦੀ ਦਲ-ਦਲ ਵਿੱਚੋਂ ਬਾਹਰ ਕੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ, ਕੈਨੇਡਾ, ਬੈਲਜ਼ੀਅਮ, ਨੀਦਰਲੈਂਡ ਤੇ ਹੋਰ ਯੂਰਪੀ ਦੇਸ਼ਾਂ ਵਿੱਚ ਅਫੀਮ ਨੂੰ ਕਾਨੂੰਨੀ ਤੌਰ ’ਤੇ ਪ੍ਰਵਾਨਗੀ ਦਿੱਤੀ ਹੋਈ ਹੈ। ਉਥੇ ਲੋਕ ਕਾਨੂੰਨੀ ਨਿਯਮਾਂ ਅਨੁਸਾਰ ਖੁਦ ਅਫੀਮ ਦੀ ਪੈਦਾਵਾਰ ਕਰ ਰਹੇ ਹਨ। ਉਸੇ ਤਰਜ਼ ’ਤੇ ਪੰਜਾਬ ਵਿੱਚ ਵੀ ਸਰਕਾਰ ਨੂੰ ਐੱਨਡੀਪੀਐੱਸ ਐਕਟ ਵਿੱਚ ਸੋਧ ਕਰਕੇ ਅਫੀਮ ਤੇ ਭੁੱਕੀ ਨੂੰ ਕਾਨੂੰਨ ਅਨੁਸਾਰ ਪ੍ਰਵਾਨਗੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲਗਾਤਾਰ ਨਸ਼ਿਆਂ ਦੇ ਨਾਂ ’ਤੇ ਬਦਨਾਮ ਕੀਤਾ ਜਾ ਰਿਹਾ ਹੈ, ਜਦੋਂਕਿ ਦੱਖਣੀ ਦੇਸ਼ਾਂ ਤੇ ਭਾਰਤ ਦੇ ਦੱਖਣੀ ਸੂਬਿਆਂ ਵਿੱਚ ਨਸ਼ਿਆਂ ਦਾ ਪਸਾਰ ਪੰਜਾਬ ਨਾਲੋਂ ਵੱਧ ਹੈ।
ਭਾਰਤ ਵਿੱਚ ਪਿਛਲੇ 6 ਸਾਲਾਂ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਤਕਰੀਬਨ 7,000 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਸਭ ਤੋਂ ਵੱਧ ਮੌਤਾਂ ਮੱਧ ਪ੍ਰਦੇਸ਼, ਕਰਨਾਟਕ ਤੇ ਪੰਜਾਬ ਵਿੱਚ ਦਰਜ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੇ ਅੰਕੜਿਆਂ ਤੋਂ ਮਿਲੀ ਹੈ। ਸਾਲ 2021 ਵਿੱਚ ਦੇਸ਼ ਭਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਸਬੰਧਤ 708 ਘਟਨਾਵਾਂ ਵਿੱਚ 782 ਵਿਅਕਤੀਆਂ ਦੀ ਮੌਤ ਹੋਈ। ਇਸ ਸਮੇਂ ਦੌਰਾਨ ਉੱਤਰ ਪ੍ਰਦੇਸ਼ ਵਿੱਚ ਸਭ ਤੋਂ ਵੱਧ 137, ਪੰਜਾਬ ਵਿੱਚ 127 ਤੇ ਮੱਧ ਪ੍ਰਦੇਸ਼ ਵਿੱਚ 108 ਮੌਤਾਂ ਹੋਈਆਂ। ਹਾਸਲ ਅੰਕੜਿਆਂ ਅਨੁਸਾਰ 2016 ਤੋਂ 2021 ਦਰਮਿਆਨ ਸਭ ਤੋਂ ਵੱਧ 1,322 ਮੌਤਾਂ ਮੱਧ ਪ੍ਰਦੇਸ਼ ਵਿੱਚ ਹੋਈਆਂ, ਇਸ ਤੋਂ ਬਾਅਦ ਕਰਨਾਟਕ ਵਿੱਚ 1,013 ਤੇ ਪੰਜਾਬ ਵਿੱਚ 852 ਮੌਤਾਂ ਦੌਰਾਨ ਹੋਈਆਂ।
ਪਿਛੋਕੜ
Punjab Breaking News, 19 December 2022 LIVE Updates: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਕਿਹਾ ਕਿ ਪੰਜਾਬ ਨਿਵੇਸ਼ ਲਈ ਪੂਰੀ ਤਰ੍ਹਾਂ ਤਿਆਰ ਹੈ। ਉਹ ਦਿੱਲੀ ਤੇ ਪੰਜਾਬ ’ਚ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ਦੇਸ਼ ਭਰ ’ਚ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਨਾਲ 19 ਦਸੰਬਰ ਨੂੰ ਚੇਨਈ ਤੇ 20 ਦਸੰਬਰ ਨੂੰ ਹੈਦਰਾਬਾਦ ਵਿੱਚ ਮੀਟਿੰਗ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਕਈ ਉਦਯੋਗਪਤੀ ਪੰਜਾਬ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਇਸ ਕਰ ਕੇ ਲੋਗੋ ‘ਇਨਵੈਸਟ ਇਨ ਬੈਸਟ’ (Invest in Best) ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੱਖਾਂ ਪਰਵਾਸੀ ਭਾਰਤੀਆਂ ਲਈ ਪੰਜਾਬ ਘਰ ਵਰਗਾ ਹੈ। ਜਦੋਂ ਇੱਥੋਂ ਕੋਈ ਚੰਗੀ ਖ਼ਬਰ ਆਉਂਦੀ ਹੈ ਤਾਂ ਉਨ੍ਹਾਂ ਨੂੰ ਹੌਸਲਾ ਮਿਲਦਾ ਹੈ ਕਿ ਸਾਡੇ ਦੇਸ਼ ਵਿੱਚ ਕੁਝ ਚੰਗਾ ਹੋ ਰਿਹਾ ਹੈ। ਪੰਜਾਬ ਨਿਵੇਸ਼ ਲਈ ਪੂਰੀ ਤਰ੍ਹਾਂ ਤਿਆਰ
ਅੱਜ ਮੋਹਾਲੀ 'ਚ ਖੁੱਲ੍ਹੇਗਾ ਰੇਤਾ-ਬੱਜਰੀ ਵਿਕਰੀ ਕੇਂਦਰ
ਪੰਜਾਬ 'ਚ ਰੇਤਾ ਬੱਜਰੀ ਦੇ ਭਾਅ ਅਸਮਾਨੀ ਚੜ੍ਹਨ ਕਾਰਨ ਵੱਡੀ ਪੱਧਰ 'ਤੇ ਵਿਕਾਸ ਕਾਰਜ ਰੁਕ ਗਏ ਸਨ ਜਿਸ ਕਾਰਨ ਰੇਤੇ ਬੱਜਰੀ ਨਾਲ ਜੁੜਿਆ ਹਰ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਸੀ ਪਰ ਹੁਣ ਪੰਜਾਬ ਸਰਕਾਰ ਦੇ ਫ਼ੈਸਲੇ ਨਾਲ ਇੱਕ ਉਮੀਦ ਜਾਗੀ ਹੈ। ਹੁਣ ਪੰਜਾਬ ਸਰਕਾਰ ਨੇ ਮਾਈਨਿੰਗ ਮਾਫੀਆ 'ਤੇ ਸ਼ਿਕੰਜਾ ਕੱਸਦਿਆਂ ਰੇਤਾ-ਬੱਜਰੀ ਵਿਕਰੀ ਕੇਂਦਰ ਖੋਲ੍ਹਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਅੱਜ ਮੋਹਾਲੀ ਵਿੱਚ ਪਹਿਲਾ ਵਿਕਰੀ ਕੇਂਦਰ ਖੋਲ੍ਹਣ ਜਾ ਰਹੀ ਹੈ, ਜਿਸ ਵਿੱਚ ਰੇਤਾ-ਬੱਜਰੀ ਵੇਚਣ ਦਾ ਕੰਮ ਕੀਤਾ ਜਾਵੇਗਾ। ਪੰਜਾਬ ਸਰਕਾਰ ਦੇ ਇਸ ਕਦਮ ਨਾਲ ਜਿੱਥੇ ਇੱਕ ਪਾਸੇ ਰੇਤਾ-ਬੱਜਰੀ ਦੀਆਂ ਵਧਦੀਆਂ ਕੀਮਤਾਂ 'ਤੇ ਲਗਾਮ ਲੱਗੇਗੀ, ਉੱਥੇ ਹੀ ਰੇਤ ਮਾਫ਼ੀਆ 'ਤੇ ਵੀ ਕਾਬੂ ਪਾਇਆ ਜਾ ਸਕੇਗਾ ਤੇ ਪੰਜਾਬ ਦੇ ਲੋਕਾਂ ਨੂੰ ਰੇਤ ਆਸਾਨੀ ਨਾਲ ਮਿਲ ਸਕੇਗੀ। ਅੱਜ ਮੋਹਾਲੀ 'ਚ ਖੁੱਲ੍ਹੇਗਾ ਰੇਤਾ-ਬੱਜਰੀ ਵਿਕਰੀ ਕੇਂਦਰ
ਨੌਂ ਮਹੀਨਿਆਂ ਅੰਦਰ ਹੀ ‘ਆਪ’ ਸਰਕਾਰ ਤੋਂ ਉਠਿਆ ਲੋਕਾਂ ਦਾ ਭਰੋਸਾ : ਬਾਜਵਾ
ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਕਿਸੇ ਵੀ ਸੱਤਾਧਾਰੀ ਸਿਆਸੀ ਪਾਰਟੀ ਨੇ ਸਮੇਂ ਤੋਂ ਪਹਿਲਾਂ ਲੋਕਾਂ ਦਾ ਭਰੋਸਾ ਇਸ ਤਰ੍ਹਾਂ ਨਹੀਂ ਗੁਆਇਆ ਜਿਵੇਂ ‘ਆਪ’ ਨੇ ਗੁਆਇਆ। ਬਾਜਵਾ ਨੇ ਕਿਹਾ ਕਿ ਸਰਕਾਰ ਬਣਨ ਦੇ ਨੌਂ ਮਹੀਨਿਆਂ ਦੇ ਅੰਦਰ ਹੀ ਲੋਕਾਂ ਦਾ ਭਰੋਸਾ ‘ਆਪ’ ਸਰਕਾਰ ਤੋਂ ਉਠ ਗਿਆ ਹੈ। ਨੌਂ ਮਹੀਨਿਆਂ ਅੰਦਰ ਹੀ ‘ਆਪ’ ਸਰਕਾਰ ਤੋਂ ਉਠਿਆ ਲੋਕਾਂ ਦਾ ਭਰੋਸਾ : ਬਾਜਵਾ
ਪੰਜਾਬ ਦਾ ਹਰ ਬੰਦਾ ਬਾਹਰ ਜਾਣ ਲਈ ਕਾਹਲਾ? ਪਾਸਪੋਰਟ ਬਣਾਉਣ 'ਚ ਤੋੜ ਰਹੇ ਰਿਕਾਰਡ
ਪੰਜਾਬ ਦੇ ਹਾਲਾਤ ਅਜੇ ਬਣਦੇ ਜਾ ਰਹੇ ਹਨ ਕਿ ਇੱਥੋਂ ਦਾ ਹਰ ਸ਼ਖਸ ਬਾਹਰ ਜਾਣ ਲਈ ਕਾਹਲਾ ਜਾਪਦਾ ਹੈ। ਇਸ ਗੱਲ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਲਗਪਗ ਤਿੰਨ ਕਰੋੜ ਦੀ ਆਬਾਦੀ ਵਾਲੇ ਇਸ ਸੂਬੇ ਵਿੱਚ 77.17 ਲੱਖ ਲੋਕਾਂ ਨੇ ਪਾਸਪੋਰਟ ਬਣਵਾਏ ਹੋਏ ਹਨ। ਉਂਝ ਪੰਜਾਬ ਵਿੱਚ ਸ਼ੁਰੂ ਤੋਂ ਹੀ ਵਿਦੇਸ਼ਾਂ ਵਿੱਚ ਸੈਟਲ ਹੋਣ ਦੀ ਪ੍ਰਵਿਰਤੀ ਵੱਧ ਹੈ ਪਰ ਪਿਛਲੇ ਕੁਝ ਸਮੇਂ ਵਿੱਚ ਇਹ ਰੁਝਾਨ ਸ਼ਿਖਰਾਂ 'ਤੇ ਹੈ। ਪੰਜਾਬ ਦਾ ਹਰ ਬੰਦਾ ਬਾਹਰ ਜਾਣ ਲਈ ਕਾਹਲਾ? ਪਾਸਪੋਰਟ ਬਣਾਉਣ 'ਚ ਤੋੜ ਰਹੇ ਰਿਕਾਰਡ
ਜ਼ਹਿਰੀਲੀ ਸ਼ਰਾਬ ਦਾ ਕਹਿਰ ! ਪੰਜਾਬ, ਐਮਪੀ ਤੇ ਕਰਨਾਟਕ ’ਚ ਸਭ ਤੋਂ ਵੱਧ ਮੌਤਾਂ
ਭਾਰਤ ਵਿੱਚ ਪਿਛਲੇ 6 ਸਾਲਾਂ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਤਕਰੀਬਨ 7,000 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਸਭ ਤੋਂ ਵੱਧ ਮੌਤਾਂ ਮੱਧ ਪ੍ਰਦੇਸ਼, ਕਰਨਾਟਕ ਤੇ ਪੰਜਾਬ ਵਿੱਚ ਦਰਜ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੇ ਅੰਕੜਿਆਂ ਤੋਂ ਮਿਲੀ ਹੈ। ਸਾਲ 2021 ਵਿੱਚ ਦੇਸ਼ ਭਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਸਬੰਧਤ 708 ਘਟਨਾਵਾਂ ਵਿੱਚ 782 ਵਿਅਕਤੀਆਂ ਦੀ ਮੌਤ ਹੋਈ। ਇਸ ਸਮੇਂ ਦੌਰਾਨ ਉੱਤਰ ਪ੍ਰਦੇਸ਼ ਵਿੱਚ ਸਭ ਤੋਂ ਵੱਧ 137, ਪੰਜਾਬ ਵਿੱਚ 127 ਤੇ ਮੱਧ ਪ੍ਰਦੇਸ਼ ਵਿੱਚ 108 ਮੌਤਾਂ ਹੋਈਆਂ। ਹਾਸਲ ਅੰਕੜਿਆਂ ਅਨੁਸਾਰ 2016 ਤੋਂ 2021 ਦਰਮਿਆਨ ਸਭ ਤੋਂ ਵੱਧ 1,322 ਮੌਤਾਂ ਮੱਧ ਪ੍ਰਦੇਸ਼ ਵਿੱਚ ਹੋਈਆਂ, ਇਸ ਤੋਂ ਬਾਅਦ ਕਰਨਾਟਕ ਵਿੱਚ 1,013 ਤੇ ਪੰਜਾਬ ਵਿੱਚ 852 ਮੌਤਾਂ ਦੌਰਾਨ ਹੋਈਆਂ। ਜ਼ਹਿਰੀਲੀ ਸ਼ਰਾਬ ਦਾ ਕਹਿਰ ! ਪੰਜਾਬ, ਐਮਪੀ ਤੇ ਕਰਨਾਟਕ ’ਚ ਸਭ ਤੋਂ ਵੱਧ ਮੌਤਾਂ
- - - - - - - - - Advertisement - - - - - - - - -