Punjab Breaking News LIVE: ਪੰਜਾਬੀ ਗੀਤਕਾਰ ਜਾਨੀ ਦਾ ਹੋਇਆ ਭਿਆਨਕ ਐਕਸੀਡੈਂਟ
Punjab Breaking News, 19 July 2022 LIVE Updates: ਮਾਈਨਿੰਗ ਮਾਫੀਆ ਨੇ ਢਾਹਿਆ ਕਹਿਰ, ਡੀਐਸਪੀ 'ਤੇ ਡੰਪਰ ਚੜ੍ਹਾ ਕੇ ਮਾਰਿਆ, ਨੂਪੁਰ ਸ਼ਰਮਾ ਨੂੰ ਮਿਲੀ ਸੁਪਰੀਮ ਰਾਹਤ, ਕਿਸਾਨ ਫਿਰ ਹੋਏ ਮੋਦੀ ਸਰਕਾਰ ਦੁਆਲੇ LIVE
LIVE
Background
Punjab Breaking News, 19 July 2022 LIVE Updates: ਭਾਰਤ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਨੂੰ ਪ੍ਰਭਾਵੀ ਬਣਾਉਣ ਅਤੇ ਖੇਤੀ ਦੇ ਆਰਥਿਕ ਵਿਕਾਸ ਲਈ ਬਣਾਈ ਗਈ ਕਮੇਟੀ 'ਤੇ (SKM on MSP Committee) ਸੰਯੁਕਤ ਕਿਸਾਨ ਮੋਰਚਾ ਨੇ ਕਈ ਸਵਾਲ ਖੜ੍ਹੇ ਕੀਤੇ ਹਨ। ਕਿਸਾਨਾਂ ਨੇ ਸਵਾਲ ਉਠਾਏ ਹਨ ਕਿ ਕੀ ਇਹ ਕਮੇਟੀ ਐਮਐਸਪੀ ਨੂੰ ਕਾਨੂੰਨੀ ਦਰਜਾ ਦੇਵੇਗੀ ਜਾਂ ਨਹੀਂ? ਕੀ ਇਸ ਕਮੇਟੀ ਦੇ ਗਠਨ ਪਿੱਛੇ ਸਰਕਾਰ ਦਾ ਕੋਈ ਹੋਰ ਇਰਾਦਾ ਹੈ? ਸਾਂਝਾ ਕਿਸਾਨ ਮੋਰਚਾ ਨੇ ਇਸ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ 'ਤੇ ਵੀ ਸਵਾਲ ਚੁੱਕੇ ਹਨ। ਜਿਸ ਨੂੰ ਲੈ ਕੇ ਅੱਜ ਅੰਮ੍ਰਿਤਸਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਵਿਖੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ। ਪੂਰੀ ਖਬਰ ਪੜ੍ਹੋ
ਘੱਟੋ-ਘੱਟ ਸਮਰਥਨ ਮੁੱਲ 'ਤੇ ਬਣਾਈ ਕਮੇਟੀ ਦਰਸਾਉਂਦੀ ਹੈ ਖੇਤੀਬਾੜੀ 'ਤੇ ਭਾਜਪਾ ਦੀ ਛੋਟੀ ਮਾਨਸਿਕਤਾ - ਰਾਘਵ ਚੱਢਾ
ਕੇਂਦਰ ਵੱਲੋਂ ਐੱਮਐੱਸਪੀ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਕਮੇਟੀ ਬਣਾਈ ਗਈ ਹੈ। ਸਾਬਕਾ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨੂੰ ਇਸ ਬਹੁ-ਚਰਚਿਤ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਰਮੇਸ਼ ਚੰਦ ਨੀਤੀ ਆਯੋਗ ਦੀ ਤਰਫੋਂ ਇਸ ਦੇ ਮੈਂਬਰ ਹੋਣਗੇ ਉੱਥੇ ਹੀ ਪੰਜਾਬ ਨੂੰ ਕਮੇਟੀ 'ਚੋਂ ਬਾਹਰ ਰੱਖਿਆ ਗਿਆ ਹੈ। ਹਾਲਾਂਕਿ ਕਮੇਟੀ ਵਿੱਚ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਤਿੰਨ ਮੈਂਬਰ ਵੀ ਸ਼ਾਮਲ ਹੋਣਗੇ। SKM ਵੱਲੋਂ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਨਾਂ ਜੋੜ ਦਿੱਤੇ ਜਾਣਗੇ। ਜਦਕਿ ਕਿਸਾਨਾਂ ਨੇ ਇਸ ਕਮੇਟੀ ਨੂੰ ਰੱਦ ਕਰਦੇ ਹੋਏ ਕਿਹਾ ਕਿ ਇਹ ਕਮੇਟੀ ਸਿਰਫ ਸੁਝਾਅ ਦੇਣ ਤੱਕ ਹੀ ਸੀਮਤ ਹੋਵੇਗੀ। ਉੱਥੇ ਹੀ ਹੁਣ ਇਸ ਨੂੰ ਲੈ ਕੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਸਵਾਲ ਚੁੱਕੇ ਉਹਨਾਂ ਕਿਹਾ ਕਿ ਇਹ ਕਮੇਟੀ ਭਾਜਪਾ ਦੀ ਖੇਤੀਬਾੜੀ ਲਈ ਛੋਟੀ ਮਾਨਸਿਕਤਾ ਦੀ ਤਾਜ਼ਾ ਉਦਾਹਰਣ ਹੈ। ਪੂਰੀ ਖਬਰ ਪੜ੍ਹੋ
ਪੰਜਾਬੀ ਗਾਇਕ ਦਲੇਰ ਮਹਿੰਦੀ ਪਹੁੰਚੇ ਹਾਈਕੋਰਟ , 2 ਸਾਲ ਦੀ ਸਜ਼ਾ ਵਿਰੁੱਧ ਅਪੀਲ , ਪਟਿਆਲਾ ਜੇਲ੍ਹ ਵਿੱਚ ਸਿੱਧੂ ਨਾਲ ਬੰਦ
ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਦਲੇਰ ਨੇ ਕਬੂਤਰਬਾਜ਼ੀ ਮਾਮਲੇ 'ਚ ਦੋ ਸਾਲ ਦੀ ਸਜ਼ਾ ਵਿਰੁੱਧ ਅਪੀਲ ਕੀਤੀ ਹੈ। ਦਲੇਰ ਨੇ ਹਾਈ ਕੋਰਟ ਤੋਂ ਸਜ਼ਾ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਸਮੇਂ ਦਲੇਰ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਹੈ। ਏਥੇ ਉਹ ਰੋਡਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਸਾਬਕਾ ਕ੍ਰਿਕਟਰ ਤੇ ਕਾਂਗਰਸੀ ਆਗੂ ਨਵਜੋਤ ਸਿੱਧੂ ਨਾਲ ਉਸੇ ਬੈਰਕ ਵਿੱਚ ਬੰਦ ਹੈ। ਪੂਰੀ ਖਬਰ ਪੜ੍ਹੋ
ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ , ਇੱਕ ਵਾਰ ਫਿਰ ਮਹਿੰਗਾਈ ਦੇ ਮੁੱਦੇ 'ਤੇ ਸਰਕਾਰ ਨੂੰ ਘੇਰੇਗੀ ਵਿਰੋਧੀ ਧਿਰ
ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਇੱਕ ਵਾਰ ਫਿਰ ਵਿਰੋਧੀ ਧਿਰ ਦੇ ਹਮਲਾਵਰ ਹੋਣ ਦੀ ਉਮੀਦ ਹੈ। ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਮਹਿੰਗਾਈ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ 'ਚ ਹਨ। ਕਾਂਗਰਸ ਅੱਜ ਸਵੇਰੇ 10 ਵਜੇ ਤੋਂ ਸੰਸਦ ਦੇ ਬਾਹਰ ਪ੍ਰਦਰਸ਼ਨ ਕਰੇਗੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਹੰਗਾਮੇ ਨਾਲ ਹੋਈ। ਵਿਰੋਧੀ ਪਾਰਟੀਆਂ ਨੇ ਮਹਿੰਗਾਈ, ਦੁੱਧ ਅਤੇ ਦਹੀਂ ਸਮੇਤ ਕੁਝ ਖਾਧ ਪਦਾਰਥਾਂ 'ਤੇ ਵਸਤੂ ਅਤੇ ਸੇਵਾ ਟੈਕਸ (ਜੀਐਸਟੀ) ਲਗਾਉਣ, ਅਗਨੀਪਥ ਯੋਜਨਾ ਤੇ ਕੁਝ ਹੋਰ ਮੁੱਦਿਆਂ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਹੰਗਾਮਾ ਕੀਤਾ। ਪੂਰੀ ਖਬਰ ਪੜ੍ਹੋ
ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ, ਦੋ ਨੌਜਵਾਨਾਂ ਦੀ ਮੌਤ
ਪਿੰਡ ਲੰਬੀ ਨੇੜੇ ਫਾਜ਼ਿਲਕਾ-ਦਿੱਲੀ ਨੈਸ਼ਨਲ ਹਾਈਵੇ ਰੋਡ ਉਪਰ ਇਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਤੇ ਮੋਟਰਸਾਈਕਲ ਦੀ ਟੱਕਰ ਹੋ ਗਈ।ਹਾਦਸੇ 'ਚ 2 ਨੋਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਦੋਵੇਂ ਨੌਜਵਾਨ ਆਪਣੇ ਪਰਿਵਾਰ ਦੇ ਇਕੱਲੇ ਲੜਕੇ ਸੀ।ਲੰਬੀ ਥਾਣਾ ਦੀ ਪੁਲਿਸ ਨੇ ਕਰਵਾਈ ਕਰਦੇ ਹੋਏ ਬੱਸ ਨੂੰ ਕਬਜੇ 'ਚ ਲੈ ਕੇ ਬਣਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।
DSP ਦੇ ਕਾਤਲਾਂ ਨੂੰ ਫੜਨ ਗਈ ਪੁਲਿਸ ਨਾਲ ਮੁਕਾਬਲਾ, ਮੁਲਜ਼ਮ ਨੂੰ ਲਗੀ ਗੋਲੀ, ਗ੍ਰਿਫ਼ਤਾਰ
ਹਰਿਆਣਾ ਦੇ ਮੇਵਾਤ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਕਿੱਕਰ ਨਾਮ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਗੋਲੀ ਲੱਗਣ ਮਗਰੋਂ ਮੁਲਜ਼ਮ ਨੂੰ ਹਸਪਤਾਲ ਲਿਜਾਇਆ ਗਿਆ।ਮੇਵਾਤ ਦੇ ਐਸਪੀ ਨੇ ਇਸ ਦੀ ਪੁਸ਼ਟੀ ਕੀਤੀ ਹੈ।
Breaking: ਪੰਜਾਬੀ ਗੀਤਕਾਰ ਜਾਨੀ ਦਾ ਹੋਇਆ ਭਿਆਨਕ ਐਕਸੀਡੈਂਟ
ਮਸ਼ਹੂਰ ਪੰਜਾਬੀ ਗੀਤਕਾਰ ਜਾਨੀ ਦਾ ਹੋਇਆ ਐਕਸੀਡੈਂਟ।ਜਾਨੀ ਸਮੇਤ 2 ਹੋਰ ਲੋਕ ਸਨ ਕਾਰ 'ਚ ਸਵਾਰ।ਮੋਹਾਲੀ 'ਚ ਹੋਇਆ ਐਕਸੀਡੈਂਟ।ਤੇਜ਼ ਰਫਤਾਰ ਕਾਰ ਨੇ ਕਈ ਪਲਟੀਆਂ ਖਾਦੀਆਂ।
[blurb]
#Punjabi lyricist & music composer #Jaani met with an accident in #Mohali. Three people were inside #ToyotaFortuner car.All are reported to be safe. pic.twitter.com/kHPIZ7ziRl
— Robert Abraham (ਰੌਬਟ) (@Robert_Aabraham) July 19, 2022
[/blurb]
ਸੰਯੁਕਤ ਕਿਸਾਨ ਮੋਰਚਾ ਨੇ MSP ਕਮੇਟੀ ਨੂੰ ਕੀਤਾ ਖਾਰਜ
ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਦੀ MSP ਅਤੇ ਹੋਰ ਮੁੱਦਿਆਂ 'ਤੇ ਬਣਾਈ ਕਮੇਟੀ ਨੂੰ ਕੀਤਾ ਖਾਰਜ। ਸੰਯੁਕਤ ਕਿਸਾਨ ਮੋਰਚਾ ਨੇ ਭਾਰਤ ਸਰਕਾਰ ਵੱਲੋਂ ਐਮਐਸਪੀ ਅਤੇ ਹੋਰ ਕਈ ਮੁੱਦਿਆਂ ’ਤੇ ਬਣਾਈ ਗਈ ਕਮੇਟੀ ਨੂੰ ਰੱਦ ਕਰਦਿਆਂ ਇਸ ਵਿੱਚ ਕੋਈ ਵੀ ਪ੍ਰਤੀਨਿਧੀ ਨਾਮਜ਼ਦ ਨਾ ਕਰਨ ਦਾ ਫੈਸਲਾ ਕੀਤਾ ਹੈ। 19 ਨਵੰਬਰ ਨੂੰ ਪ੍ਰਧਾਨ ਮੰਤਰੀ ਵੱਲੋਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਨ ਦੇ ਨਾਲ ਹੀ ਕਮੇਟੀ ਦਾ ਐਲਾਨ ਹੋਣ ਤੋਂ ਬਾਅਦ ਤੋਂ ਹੀ ਮੋਰਚੇ ਨੇ ਅਜਿਹੀ ਕਿਸੇ ਵੀ ਕਮੇਟੀ ਬਾਰੇ ਆਪਣੇ ਸ਼ੰਕੇ ਜਨਤਕ ਕੀਤੇ ਹਨ।
ਸੰਯੁਕਤ ਕਿਸਾਨ ਮੋਰਚਾ ਨੇ MSP ਕਮੇਟੀ ਨੂੰ ਕੀਤਾ ਖਾਰਜ
ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਦੀ MSP ਅਤੇ ਹੋਰ ਮੁੱਦਿਆਂ 'ਤੇ ਬਣਾਈ ਕਮੇਟੀ ਨੂੰ ਕੀਤਾ ਖਾਰਜ। ਸੰਯੁਕਤ ਕਿਸਾਨ ਮੋਰਚਾ ਨੇ ਭਾਰਤ ਸਰਕਾਰ ਵੱਲੋਂ ਐਮਐਸਪੀ ਅਤੇ ਹੋਰ ਕਈ ਮੁੱਦਿਆਂ ’ਤੇ ਬਣਾਈ ਗਈ ਕਮੇਟੀ ਨੂੰ ਰੱਦ ਕਰਦਿਆਂ ਇਸ ਵਿੱਚ ਕੋਈ ਵੀ ਪ੍ਰਤੀਨਿਧੀ ਨਾਮਜ਼ਦ ਨਾ ਕਰਨ ਦਾ ਫੈਸਲਾ ਕੀਤਾ ਹੈ। 19 ਨਵੰਬਰ ਨੂੰ ਪ੍ਰਧਾਨ ਮੰਤਰੀ ਵੱਲੋਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਨ ਦੇ ਨਾਲ ਹੀ ਕਮੇਟੀ ਦਾ ਐਲਾਨ ਹੋਣ ਤੋਂ ਬਾਅਦ ਤੋਂ ਹੀ ਮੋਰਚੇ ਨੇ ਅਜਿਹੀ ਕਿਸੇ ਵੀ ਕਮੇਟੀ ਬਾਰੇ ਆਪਣੇ ਸ਼ੰਕੇ ਜਨਤਕ ਕੀਤੇ ਹਨ।