Punjab Breaking News LIVE: ਪੰਜਾਬੀ ਗੀਤਕਾਰ ਜਾਨੀ ਦਾ ਹੋਇਆ ਭਿਆਨਕ ਐਕਸੀਡੈਂਟ
Punjab Breaking News, 19 July 2022 LIVE Updates: ਮਾਈਨਿੰਗ ਮਾਫੀਆ ਨੇ ਢਾਹਿਆ ਕਹਿਰ, ਡੀਐਸਪੀ 'ਤੇ ਡੰਪਰ ਚੜ੍ਹਾ ਕੇ ਮਾਰਿਆ, ਨੂਪੁਰ ਸ਼ਰਮਾ ਨੂੰ ਮਿਲੀ ਸੁਪਰੀਮ ਰਾਹਤ, ਕਿਸਾਨ ਫਿਰ ਹੋਏ ਮੋਦੀ ਸਰਕਾਰ ਦੁਆਲੇ LIVE
ਪਿੰਡ ਲੰਬੀ ਨੇੜੇ ਫਾਜ਼ਿਲਕਾ-ਦਿੱਲੀ ਨੈਸ਼ਨਲ ਹਾਈਵੇ ਰੋਡ ਉਪਰ ਇਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਤੇ ਮੋਟਰਸਾਈਕਲ ਦੀ ਟੱਕਰ ਹੋ ਗਈ।ਹਾਦਸੇ 'ਚ 2 ਨੋਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਦੋਵੇਂ ਨੌਜਵਾਨ ਆਪਣੇ ਪਰਿਵਾਰ ਦੇ ਇਕੱਲੇ ਲੜਕੇ ਸੀ।ਲੰਬੀ ਥਾਣਾ ਦੀ ਪੁਲਿਸ ਨੇ ਕਰਵਾਈ ਕਰਦੇ ਹੋਏ ਬੱਸ ਨੂੰ ਕਬਜੇ 'ਚ ਲੈ ਕੇ ਬਣਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।
ਹਰਿਆਣਾ ਦੇ ਮੇਵਾਤ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਕਿੱਕਰ ਨਾਮ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਗੋਲੀ ਲੱਗਣ ਮਗਰੋਂ ਮੁਲਜ਼ਮ ਨੂੰ ਹਸਪਤਾਲ ਲਿਜਾਇਆ ਗਿਆ।ਮੇਵਾਤ ਦੇ ਐਸਪੀ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਮਸ਼ਹੂਰ ਪੰਜਾਬੀ ਗੀਤਕਾਰ ਜਾਨੀ ਦਾ ਹੋਇਆ ਐਕਸੀਡੈਂਟ।ਜਾਨੀ ਸਮੇਤ 2 ਹੋਰ ਲੋਕ ਸਨ ਕਾਰ 'ਚ ਸਵਾਰ।ਮੋਹਾਲੀ 'ਚ ਹੋਇਆ ਐਕਸੀਡੈਂਟ।ਤੇਜ਼ ਰਫਤਾਰ ਕਾਰ ਨੇ ਕਈ ਪਲਟੀਆਂ ਖਾਦੀਆਂ।
ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਦੀ MSP ਅਤੇ ਹੋਰ ਮੁੱਦਿਆਂ 'ਤੇ ਬਣਾਈ ਕਮੇਟੀ ਨੂੰ ਕੀਤਾ ਖਾਰਜ। ਸੰਯੁਕਤ ਕਿਸਾਨ ਮੋਰਚਾ ਨੇ ਭਾਰਤ ਸਰਕਾਰ ਵੱਲੋਂ ਐਮਐਸਪੀ ਅਤੇ ਹੋਰ ਕਈ ਮੁੱਦਿਆਂ ’ਤੇ ਬਣਾਈ ਗਈ ਕਮੇਟੀ ਨੂੰ ਰੱਦ ਕਰਦਿਆਂ ਇਸ ਵਿੱਚ ਕੋਈ ਵੀ ਪ੍ਰਤੀਨਿਧੀ ਨਾਮਜ਼ਦ ਨਾ ਕਰਨ ਦਾ ਫੈਸਲਾ ਕੀਤਾ ਹੈ। 19 ਨਵੰਬਰ ਨੂੰ ਪ੍ਰਧਾਨ ਮੰਤਰੀ ਵੱਲੋਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਨ ਦੇ ਨਾਲ ਹੀ ਕਮੇਟੀ ਦਾ ਐਲਾਨ ਹੋਣ ਤੋਂ ਬਾਅਦ ਤੋਂ ਹੀ ਮੋਰਚੇ ਨੇ ਅਜਿਹੀ ਕਿਸੇ ਵੀ ਕਮੇਟੀ ਬਾਰੇ ਆਪਣੇ ਸ਼ੰਕੇ ਜਨਤਕ ਕੀਤੇ ਹਨ।
ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਦੀ MSP ਅਤੇ ਹੋਰ ਮੁੱਦਿਆਂ 'ਤੇ ਬਣਾਈ ਕਮੇਟੀ ਨੂੰ ਕੀਤਾ ਖਾਰਜ। ਸੰਯੁਕਤ ਕਿਸਾਨ ਮੋਰਚਾ ਨੇ ਭਾਰਤ ਸਰਕਾਰ ਵੱਲੋਂ ਐਮਐਸਪੀ ਅਤੇ ਹੋਰ ਕਈ ਮੁੱਦਿਆਂ ’ਤੇ ਬਣਾਈ ਗਈ ਕਮੇਟੀ ਨੂੰ ਰੱਦ ਕਰਦਿਆਂ ਇਸ ਵਿੱਚ ਕੋਈ ਵੀ ਪ੍ਰਤੀਨਿਧੀ ਨਾਮਜ਼ਦ ਨਾ ਕਰਨ ਦਾ ਫੈਸਲਾ ਕੀਤਾ ਹੈ। 19 ਨਵੰਬਰ ਨੂੰ ਪ੍ਰਧਾਨ ਮੰਤਰੀ ਵੱਲੋਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਨ ਦੇ ਨਾਲ ਹੀ ਕਮੇਟੀ ਦਾ ਐਲਾਨ ਹੋਣ ਤੋਂ ਬਾਅਦ ਤੋਂ ਹੀ ਮੋਰਚੇ ਨੇ ਅਜਿਹੀ ਕਿਸੇ ਵੀ ਕਮੇਟੀ ਬਾਰੇ ਆਪਣੇ ਸ਼ੰਕੇ ਜਨਤਕ ਕੀਤੇ ਹਨ।
ਸੋਨੀਪਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਨਿਹੰਗ ਸਿੰਘ ਨੂੰ 10 ਸਾਲ ਦੀ ਸਜ਼ਾ ਸੁਣਾਈ ਹੈ।ਕਿਸਾਨ ਅੰਦੋਲਨ ਦੌਰਾਨ ਨਿਹੰਗ ਸਿੰਘ ਮਨਪ੍ਰੀਤ ਨੇ ਸ਼ੇਖਰ ਨਾਂ ਦੇ ਨੌਜਵਾਨ 'ਤੇ ਤਲਵਾਰ ਨਾਲ ਹਮਲਾ ਕੀਤਾ ਸੀ।12 ਅਪ੍ਰੈਲ 2021 ਨੂੰ ਨਿਹੰਗ ਮਨਪ੍ਰੀਤ ਸਿੰਘ ਨੇ ਪਿੰਡ ਕੁੰਡਲੀ ਦੇ ਰਹਿਣ ਵਾਲੇ ਬਾਈਕ ਸਵਾਰ ਸ਼ੇਖਰ 'ਤੇ ਹਮਲਾ ਕੀਤਾ ਸੀ।
ਇੱਕ ਹੋਰ ਕਿਸਾਨ ਨੇ ਅੱਜ ਖੁਦਕੁਸ਼ੀ ਕਰ ਲਈ।ਕਰਜੇ ਤੋਂ ਪਰੇਸ਼ਾਨ ਫਿਰੋਜ਼ਪੁਰ ਦੇ ਇਸ ਕਿਸਾਨ ਨੇ ਅੱਜ ਆਪਣੀ ਜਾਨ ਦੇ ਦਿੱਤੀ।ਜਾਣਕਾਰੀ ਮੁਤਾਬਿਕ ਕਿਸਾਨ ਦੇ ਸਿਰ 'ਤੇ 12-13 ਲੱਖ ਰੁਪਏ ਕਰਜ਼ਾ ਸੀ।ਪੁਲਿਸ ਨੇ CrPC ਦੀ ਧਾਰਾ 174 ਦੀ ਕਾਰਵਾਈ ਸ਼ੁਰੂ ਕਰ ਮਾਮਲਾ ਦਰਜ ਕਰ ਲਿਆ ਹੈ।
ਪੰਜਾਬ 'ਚ ਬਾਰਸ਼ ਨਾਲ ਹਜ਼ਾਰਾਂ ਏਕੜ ਫਸਲਾਂ ਤਬਾਹ ਹੋ ਗਈਆਂ ਹਨ। ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਅੱਜ ਜਾਇਜ਼ਾ ਲੈਂਦਿਆਂ ਕਿਹਾ ਕਿ ਜਲਦ ਤੋਂ ਜਲਦ ਫਸਲਾਂ ਦੀ ਗਿਰਦਾਵਰੀ ਕਰਵਾਈ ਜਾਏਗੀ। ਉਨ੍ਹਾਂ ਕਿਹਾ ਕਿ ਜੋ ਨੁਕਸਾਨ ਕਿਸਾਨਾਂ ਦਾ ਹੋਇਆ ਹੈ, ਪੰਜਾਬ ਸਰਕਾਰ ਕਿਸਾਨਾਂ ਨੂੰ ਮੁਆਵਾਜ਼ਾ ਦਿਆਂਗੇ। ਦੱਸ ਦਈਏ ਕਿ ਮੁਕਤਸਰ, ਫਾਜਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਮੀਂਹ ਨਾਲ ਖਰਾਬ ਹੋਈ ਫਸਲ ਵਾਲੇ ਇਲਾਕਿਆਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰ ਸਕਦੇ ਹਨ।
ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕ੍ਰਿਆ ਸਬੰਧੀ ਬਣਾਈ ਗਈ ਸਬ ਕਮੇਟੀ ਨੇ ਅਧਿਕਾਰੀਆਂ ਨੂੰ ਝੜ ਪਾਈ ਹੈ। ਅਧਿਕਾਰੀਆਂ ਨੇ ਅਜੇ ਤੱਕ ਕੱਚੇ ਮੁਲਾਜ਼ਮਾਂ ਸਬੰਧੀ ਸਬ ਕਮੇਟੀ ਨੂੰ ਪੂਰਾ ਡਾਟਾ ਨਹੀਂ ਦਿੱਤਾ ਹੈ। ਅਧਿਕਾਰੀਆਂ ਦੇ ਇਸ ਢਿੱਲੇ ਰਵੱਈਏ ਤੋਂ ਕਮੇਟੀ ਖੁਸ਼ ਨਹੀਂ ਹੈ। ਸੂਤਰਾਂ ਮੁਤਾਬਕ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਕੱਚੇ ਮੁਲਾਜ਼ਮਾਂ ਦੇ ਅੰਕੜੇ ਸਬ ਕਮੇਟੀ ਨੂੰ ਨਹੀਂ ਦਿੱਤੇ। ਹੁਣ ਸਬ ਕਮੇਟੀ ਦੀ ਮੀਟਿੰਗ 21 ਜੁਲਾਈ ਨੂੰ ਹੋਵੇਗੀ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕ੍ਰਿਆ ਸੁਸਤ ਹੋਣ ਕਰਕੇ ਭਗਵੰਤ ਮਾਨ ਸਰਕਾਰ ਉੱਪਰ ਵੀ ਸਵਾਲ ਉੱਠ ਰਹੇ ਹਨ।
ਪੰਜਾਬ ਹੀ ਨਹੀਂ ਹਰਿਆਣਾ ਵਿੱਚ ਵੀ ਮਾਈਨਿੰਗ ਮਾਫੀਆ ਦੇ ਹੌਸਲੇ ਬੁਲੰਦ ਹਨ। ਅੱਚ ਨੂਹ ਜ਼ਿਲ੍ਹੇ ਦੇ ਪਚਗਾਓਂ ਇਲਾਕੇ ਵਿੱਚ ਵਿੱਚ ਮਾਈਨਿੰਗ ਮਾਫੀਆ ਨੇ ਡੀਐਸਪੀ ਸੁਰਿੰਦਰ ਸਿੰਘ ਬਿਸ਼ਨੋਈ ਦੀ ਹੱਤਿਆ ਕਰ ਦਿੱਤੀ। ਡੀਐਸਪੀ ਸੁਰਿੰਦਰ ਸਿੰਘ ਗੈਰ ਕਾਨੰਨੀ ਮਾਈਨਿੰਗ ਰੋਕਣ ਗਏ ਸੀ। ਇਸ ਦੌਰਾਨ ਮਾਈਨਿੰਗ ਮਾਫੀਆ ਨੇ ਡੀਐਸਪੀ ’ਤੇ ਡੰਪਰ ਚੜ੍ਹਾ ਦਿੱਤਾ ਤੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਹਰਿਆਣਾ ਦੇ ਏਡੀਜੀ ਸੰਦੀਪ ਖੇੜੇਵਾਲ ਨੇ ਦੱਸਿਆ ਕਿ ਪੁਲਿਸ ਨੂੰ ਕਰੀਬ 12 ਵਜੇ ਸੂਚਨਾ ਮਿਲੀ ਸੀ। ਮਾਈਨਿੰਗ ਮਾਫੀਆ 'ਤੇ ਪਹਿਲਾਂ ਵੀ ਕਾਰਵਾਈ ਹੁੰਦੀ ਰਹੀ ਹੈ, ਹੁਣ ਵੀ ਹੋ ਰਹੀ ਹੈ ਤੇ ਹੁੰਦੀ ਰਹੇਗੀ। ਉਧਰ, ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅੰਦਰ ਹੜਕੰਪ ਮੱਚ ਗਿਆ। ਵੱਡੀ ਗਿਣਤੀ ਪੁਲਿਸ ਘਟਨਾ ਵਾਲੇ ਸਥਾਨ ਉੱਪਰ ਪੁਹੰਚ ਗਈ।
ਪਾਰਟੀ ਵਿੱਚੋਂ ਮੁਅੱਤਲ ਭਾਜਪਾ ਨੇਤਾ ਨੂਪੁਰ ਸ਼ਰਮਾ ਨੇ ਪੈਗੰਬਰ ਮੁਹੰਮਦ 'ਤੇ ਟਿੱਪਣੀ ਦੇ ਮਾਮਲੇ 'ਚ ਦਰਜ ਐਫਆਈਆਰ ਨੂੰ ਲੈ ਕੇ ਮੁੜ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ। ਉਨ੍ਹਾਂ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਅਦਾਲਤ ਨੇ ਉਸ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਕਿ ਫਿਲਹਾਲ ਕਿਸੇ ਵੀ ਸੂਬੇ ਦੀ ਪੁਲਿਸ ਗ੍ਰਿਫ਼ਤਾਰੀ ਨਾ ਕਰੇ। ਮਾਮਲੇ ਦੀ ਅਗਲੀ ਸੁਣਵਾਈ 10 ਅਗਸਤ ਨੂੰ ਹੋਵੇਗੀ।
ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਅੱਜ ਗੋ ਫਸਟ ਦੀ ਮੁੰਬਈ-ਲੇਹ ਤੇ ਸ੍ਰੀਨਗਰ-ਦਿੱਲੀ ਉਡਾਣਾਂ ਦੇ ਇੰਜਣ ਖ਼ਰਾਬ ਹੋਣ ਕਾਰਨ ਦੋਵਾਂ ਉਡਾਣਾਂ ਨੂੰ ਰੋਕ ਦਿੱਤਾ। ਡੀਜੀਸੀਏ ਦੋਵਾਂ ਘਟਨਾਵਾਂ ਦੀ ਜਾਂਚ ਕਰ ਰਿਹਾ ਹੈ ਤੇ ਰੈਗੂਲੇਟਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੀ ਦੋਵੇਂ ਜਹਾਜ਼ ਉਡਾਣ ਭਰ ਸਕਣਗੇ। ਅਧਿਕਾਰੀ ਨੇ ਦੱਸਿਆ ਕਿ ਇੰਜਣ ਨੰਬਰ ਦੋ 'ਚ ਖਰਾਬੀ ਆਉਣ ਤੋਂ ਬਾਅਦ ਗੋ ਫਸਟ ਦੀ ਮੁੰਬਈ-ਲੇਹ ਫਲਾਈਟ ਨੂੰ ਦਿੱਲੀ ਵੱਲ ਮੋੜ ਦਿੱਤਾ ਗਿਆ। ਇਸੇ ਤਰ੍ਹਾਂ ਕੰਪਨੀ ਦੀ ਸ੍ਰੀਨਗਰ-ਦਿੱਲੀ ਉਡਾਣ ਦੇ ਇੰਜਣ ਨੰਬਰ ਦੋ ਨੂੰ ਖਰਾਬੀ ਦਾ ਪਤਾ ਲੱਗਣ ਤੋਂ ਬਾਅਦ ਸ੍ਰੀਨਗਰ ਵਾਪਸ ਜਾਣ ਦਾ ਨਿਰਦੇਸ਼ ਦਿੱਤਾ ਗਿਆ ਸੀ।
ਹਰਿਆਣਾ ਦੇ ਨੂਹ ਜ਼ਿਲ੍ਹੇ ਤੋਂ ਵੱਡੀ ਖ਼ਬਰ ਆਈ ਹੈ। ਨਾਜਾਇਜ਼ ਮਾਈਨਿੰਗ ਦੀ ਸੂਚਨਾ 'ਤੇ ਗਏ ਮੇਵਾਤ ਦੇ ਤਵਾਡੂ ਦੇ ਡੀਐਸਪੀ 'ਤੇ ਡਰਾਈਵਰ ਨੇ ਟਰੱਕ ਚੜ੍ਹਾ ਦਿੱਤਾ। ਡੀਐਸਪੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਮੁਤਾਬਕ ਮਾਈਨਿੰਗ ਮਾਫੀਆ ਦੇ ਲੋਕਾਂ ਨੇ ਡੀਐਸਪੀ ’ਤੇ ਡੰਪਰ ਚੜ੍ਹਾ ਦਿੱਤਾ। ਡੀਐਸਪੀ ਸੁਰਿੰਦਰ ਸਿੰਘ ਬਿਸ਼ਨੋਈ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਸਲ ਜਾਣਕਾਰੀ ਮੁਤਾਬਕ ਡੀਐਸਪੀ ਸੁਰਿੰਦਰ ਸੂਚਨਾ ’ਤੇ ਮਾਈਨਿੰਗ ਰੋਕਣ ਗਏ ਸਨ। ਜਦੋਂ ਉਨ੍ਹਾਂ ਨੇ ਨਾਜਾਇਜ਼ ਪੱਥਰਾਂ ਨਾਲ ਭਰੇ ਟਰੱਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਡਰਾਈਵਰ ਨੇ ਡੰਪਰ ਨਾਲ ਟੱਕਰ ਮਾਰ ਦਿੱਤੀ। ਇਸ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਨੂਹ ਦੇ ਐਸਪੀ ਤੇ ਆਈ.ਜੀ ਪਹੁੰਚ ਗਏ। ਮੁਲਜ਼ਮਾਂ ਨੂੰ ਫੜਨ ਲਈ ਸਰਚ ਆਪਰੇਸ਼ਨ ਜਾਰੀ ਹੈ।
ਕੇਂਦਰ ਵੱਲੋਂ ਐਲਾਨੀ ਐਮਐਸਪੀ ਕਮੇਟੀ ਨੂੰ ਲੈ ਕੇ ਹੰਗਾਮਾ ਜਾਰੀ ਹੈ । ਸੰਯੁਕਤ ਕਿਸਾਨ ਮੋਰਚਾ (SKM) ਨੇ ਕਮੇਟੀ ਰੱਦ ਕਰ ਦਿੱਤੀ ਹੈ ਅਤੇ ਕਿਹਾ ਹੈ ਕਿ ਇਹ ਕਮੇਟੀ ਐਮਐਸਪੀ ਲਈ ਨਹੀਂ ਹੈ, ਇਸ ਕਮੇਟੀ ਪਿੱਛੇ ਸਰਕਾਰ ਦੀ ਮੰਸ਼ਾ ਕੁਝ ਹੋਰ ਹੈ ਕਿਉਂਕਿ ਇਸ ਚੋਂ ਪੰਜਾਬ ਨੂੰ ਬਾਹਰ ਰੱਖਿਆ ਗਿਆ ਹੈ ਜਦਕਿ ਇਨ੍ਹਾਂ ਰਾਜਾਂ ਵਿੱਚ ਜ਼ਿਆਦਾਤਰ ਖੇਤੀ ਕੀਤੀ ਜਾਂਦੀ ਹੈ। ਇਸ ਦੇ ਜਵਾਬ ਵਿੱਚ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਉਨ੍ਹਾਂ ਨੂੰ ਸਾਂਝੀ ਕਿਸਾਨ ਮੋਰਚਾ ਕਮੇਟੀ ਵਿੱਚ ਆ ਕੇ ਬੋਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅੰਦੋਲਨ ਖਤਮ ਕਰਨ ਸਮੇਂ ਕਿਸਾਨਾਂ ਨਾਲ ਜੋ ਗੱਲ ਹੋਈ ਸੀ , ਉਹ ਇਸ ਕਮੇਟੀ ਵਿੱਚ ਹੈ।
ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਉਸ ਨੇ ਕੁਝ ਦਿਨ ਪਹਿਲਾਂ ਕਰਨਾਲ 'ਚ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਸੀ। ਮਾਨ ਖਿਲਾਫ ਦਿੱਲੀ ਭਾਜਪਾ ਮਹਿਲਾ ਮੋਰਚਾ ਦੀ ਜਨਰਲ ਸਕੱਤਰ ਟੀਨਾ ਕਪੂਰ ਸ਼ਰਮਾ ਨੇ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਵਿੱਚ ਮਾਨ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਟੀਨਾ ਕਪੂਰ ਨੇ ਕਿਹਾ ਕਿ ਉਹ 15 ਦਿਨਾਂ ਤੱਕ ਇੰਤਜ਼ਾਰ ਕਰੇਗੀ। ਜੇਕਰ ਪੁਲਿਸ ਨੇ ਕਾਰਵਾਈ ਨਾ ਕੀਤੀ ਤਾਂ ਮੈਂ ਇਸਦੇ ਖਿਲਾਫ ਅਦਾਲਤ ਵਿੱਚ ਜਾਵਾਂਗੀ।
ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਆਪਣੀ ਮੀਟਿੰਗ ਵਿੱਚ ਘੱਟੋ-ਘੱਟ ਸਮਰਥਨ ਮੁੱਲ 'ਤੇ ਸਰਕਾਰ ਦੀ ਕਮੇਟੀ ਨੂੰ ਰੱਦ ਕਰ ਦਿੱਤਾ। ਕਿਸਾਨ ਆਗੂ ਅਭਿਮਨਿਯੂ ਕੋਹਾੜ ਨੇ ਕਿਹਾ ਕਿ ਸਰਕਾਰ ਨੇ ਆਪਣੀ ਕਮੇਟੀ ਵਿੱਚ ਉਨ੍ਹਾਂ ਅਖੌਤੀ ਕਿਸਾਨ ਆਗੂਆਂ ਨੂੰ ਸ਼ਾਮਲ ਕੀਤਾ, ਜਿਨ੍ਹਾਂ ਨੇ ਤਿੰਨ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ।
ਸੈਨਾ 'ਚ ਭਰਤੀ ਨੂੰ ਲੈ ਕੇ ਲਿਆਂਦੀ ਗਈ 'ਅਗਨੀਪਥ' ਯੋਜਨਾ ਦੇ ਖਿਲਾਫ਼ ਦੇਸ਼ ਭਰ 'ਚ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਵੱਡਾ ਆਦੇਸ਼ ਦਿੱਤਾ ਹੈ। ਪੂਰੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਸਾਰੀਆਂ ਪਟੀਸ਼ਨਾਂ 'ਤੇ ਦਿੱਲੀ ਹਾਈ ਕੋਰਟ 'ਚ ਸੁਣਵਾਈ ਕੀਤੀ ਜਾਵੇਗੀ। ਮਹੱਤਵਪੂਰਨ ਗੱਲ ਇਹ ਹੈ ਕਿ ਪਟਨਾ ਤੋਂ ਲੈ ਕੇ ਕੇਰਲ ਤੱਕ ਦੇਸ਼ ਭਰ ਦੀਆਂ ਪੰਜ ਹਾਈਕੋਰਟਾਂ ਵਿੱਚ ਅਗਨੀਪਥ ਯੋਜਨਾ ਵਿਰੁੱਧ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ।
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਏਕਤਾ ਲਈ ਇੱਕ ਫਾਰਮੂਲਾ ਪੇਸ਼ ਕਰਦਿਆਂ ਕਿਹਾ ਕਿ ਅਕਾਲੀ ਸੋਚ ਨੂੰ ਪਰਨਾਏ ਪੰਜ ਮੈਂਬਰਾਂ ਦੀ ਕਮੇਟੀ ਬਣਾਈ ਜਾਵੇ, ਜੋ ਸਾਰੀਆਂ ਪੰਥਕ ਧਿਰਾਂ ਨੂੰ ਪ੍ਰਵਾਨ ਹੋਵੇ। ਉਨ੍ਹਾਂ ਕਿਹਾ ਕਿ ਸਾਰੀਆਂ ਪੰਥਕ ਧਿਰਾਂ ਨੂੰ ਇਕਜੁੱਟ ਹੋਣ ਲਈ ਯਤਨ ਕਰਨੇ ਚਾਹੀਦੇ ਹਨ।
ਅਕਾਲੀ ਵਿਧਾਇਕ ਮਨਪ੍ਰੀਤ ਇਯਾਲੀ ਦੇ ਬਾਗੀ ਸੁਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਵੱਡਾ ਧਮਾਕਾ ਕੀਤਾ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਫੌਰੀ ਚੌਕਸ ਹੋ ਗਈ ਹੈ। ਅਗਲੇ ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਦਰ ਹੋਰ ਹਿੱਲਜੁੱਲ ਦੇ ਆਸਾਰ ਹਨ। ਚਰਚਾ ਹੈ ਕਿ ਕੁਝ ਹੋਰ ਲੀਡਰ ਵੀ ਖੁੱਲ੍ਹ ਕੇ ਸਾਹਮਣੇ ਆ ਸਕਦੇ ਹਨ ਜਿਸ ਨਾਲ ਬਾਦਲ ਪਰਿਵਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
ਭਾਰਤ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਨੂੰ ਪ੍ਰਭਾਵੀ ਬਣਾਉਣ ਅਤੇ ਖੇਤੀ ਦੇ ਆਰਥਿਕ ਵਿਕਾਸ ਲਈ ਬਣਾਈ ਗਈ ਕਮੇਟੀ 'ਤੇ ਸੰਯੁਕਤ ਕਿਸਾਨ ਮੋਰਚਾ ਨੇ ਕਈ ਸਵਾਲ ਖੜ੍ਹੇ ਕੀਤੇ ਹਨ। ਕਿਸਾਨਾਂ ਨੇ ਸਵਾਲ ਉਠਾਏ ਹਨ ਕਿ ਕੀ ਇਹ ਕਮੇਟੀ ਐਮਐਸਪੀ ਨੂੰ ਕਾਨੂੰਨੀ ਦਰਜਾ ਦੇਵੇਗੀ ਜਾਂ ਨਹੀਂ? ਕੀ ਇਸ ਕਮੇਟੀ ਦੇ ਗਠਨ ਪਿੱਛੇ ਸਰਕਾਰ ਦਾ ਕੋਈ ਹੋਰ ਇਰਾਦਾ ਹੈ? ਸਾਂਝਾ ਕਿਸਾਨ ਮੋਰਚਾ ਨੇ ਇਸ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ 'ਤੇ ਵੀ ਸਵਾਲ ਚੁੱਕੇ ਹਨ। ਜਿਸ ਨੂੰ ਲੈ ਕੇ ਅੱਜ ਅੰਮ੍ਰਿਤਸਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਵਿਖੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ।
ਕੇਂਦਰ ਵੱਲੋਂ ਐੱਮਐੱਸਪੀ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਕਮੇਟੀ ਬਣਾਈ ਗਈ ਹੈ। ਸਾਬਕਾ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨੂੰ ਇਸ ਬਹੁ-ਚਰਚਿਤ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਰਮੇਸ਼ ਚੰਦ ਨੀਤੀ ਆਯੋਗ ਦੀ ਤਰਫੋਂ ਇਸ ਦੇ ਮੈਂਬਰ ਹੋਣਗੇ ਉੱਥੇ ਹੀ ਪੰਜਾਬ ਨੂੰ ਕਮੇਟੀ 'ਚੋਂ ਬਾਹਰ ਰੱਖਿਆ ਗਿਆ ਹੈ। ਹਾਲਾਂਕਿ ਕਮੇਟੀ ਵਿੱਚ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਤਿੰਨ ਮੈਂਬਰ ਵੀ ਸ਼ਾਮਲ ਹੋਣਗੇ। SKM ਵੱਲੋਂ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਨਾਂ ਜੋੜ ਦਿੱਤੇ ਜਾਣਗੇ। ਜਦਕਿ ਕਿਸਾਨਾਂ ਨੇ ਇਸ ਕਮੇਟੀ ਨੂੰ ਰੱਦ ਕਰਦੇ ਹੋਏ ਕਿਹਾ ਕਿ ਇਹ ਕਮੇਟੀ ਸਿਰਫ ਸੁਝਾਅ ਦੇਣ ਤੱਕ ਹੀ ਸੀਮਤ ਹੋਵੇਗੀ। ਉੱਥੇ ਹੀ ਹੁਣ ਇਸ ਨੂੰ ਲੈ ਕੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਸਵਾਲ ਚੁੱਕੇ ਉਹਨਾਂ ਕਿਹਾ ਕਿ ਇਹ ਕਮੇਟੀ ਭਾਜਪਾ ਦੀ ਖੇਤੀਬਾੜੀ ਲਈ ਛੋਟੀ ਮਾਨਸਿਕਤਾ ਦੀ ਤਾਜ਼ਾ ਉਦਾਹਰਣ ਹੈ।
ਪਿਛੋਕੜ
Punjab Breaking News, 19 July 2022 LIVE Updates: ਭਾਰਤ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਨੂੰ ਪ੍ਰਭਾਵੀ ਬਣਾਉਣ ਅਤੇ ਖੇਤੀ ਦੇ ਆਰਥਿਕ ਵਿਕਾਸ ਲਈ ਬਣਾਈ ਗਈ ਕਮੇਟੀ 'ਤੇ (SKM on MSP Committee) ਸੰਯੁਕਤ ਕਿਸਾਨ ਮੋਰਚਾ ਨੇ ਕਈ ਸਵਾਲ ਖੜ੍ਹੇ ਕੀਤੇ ਹਨ। ਕਿਸਾਨਾਂ ਨੇ ਸਵਾਲ ਉਠਾਏ ਹਨ ਕਿ ਕੀ ਇਹ ਕਮੇਟੀ ਐਮਐਸਪੀ ਨੂੰ ਕਾਨੂੰਨੀ ਦਰਜਾ ਦੇਵੇਗੀ ਜਾਂ ਨਹੀਂ? ਕੀ ਇਸ ਕਮੇਟੀ ਦੇ ਗਠਨ ਪਿੱਛੇ ਸਰਕਾਰ ਦਾ ਕੋਈ ਹੋਰ ਇਰਾਦਾ ਹੈ? ਸਾਂਝਾ ਕਿਸਾਨ ਮੋਰਚਾ ਨੇ ਇਸ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ 'ਤੇ ਵੀ ਸਵਾਲ ਚੁੱਕੇ ਹਨ। ਜਿਸ ਨੂੰ ਲੈ ਕੇ ਅੱਜ ਅੰਮ੍ਰਿਤਸਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਵਿਖੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ। ਪੂਰੀ ਖਬਰ ਪੜ੍ਹੋ
ਘੱਟੋ-ਘੱਟ ਸਮਰਥਨ ਮੁੱਲ 'ਤੇ ਬਣਾਈ ਕਮੇਟੀ ਦਰਸਾਉਂਦੀ ਹੈ ਖੇਤੀਬਾੜੀ 'ਤੇ ਭਾਜਪਾ ਦੀ ਛੋਟੀ ਮਾਨਸਿਕਤਾ - ਰਾਘਵ ਚੱਢਾ
ਕੇਂਦਰ ਵੱਲੋਂ ਐੱਮਐੱਸਪੀ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਕਮੇਟੀ ਬਣਾਈ ਗਈ ਹੈ। ਸਾਬਕਾ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨੂੰ ਇਸ ਬਹੁ-ਚਰਚਿਤ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਰਮੇਸ਼ ਚੰਦ ਨੀਤੀ ਆਯੋਗ ਦੀ ਤਰਫੋਂ ਇਸ ਦੇ ਮੈਂਬਰ ਹੋਣਗੇ ਉੱਥੇ ਹੀ ਪੰਜਾਬ ਨੂੰ ਕਮੇਟੀ 'ਚੋਂ ਬਾਹਰ ਰੱਖਿਆ ਗਿਆ ਹੈ। ਹਾਲਾਂਕਿ ਕਮੇਟੀ ਵਿੱਚ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਤਿੰਨ ਮੈਂਬਰ ਵੀ ਸ਼ਾਮਲ ਹੋਣਗੇ। SKM ਵੱਲੋਂ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਨਾਂ ਜੋੜ ਦਿੱਤੇ ਜਾਣਗੇ। ਜਦਕਿ ਕਿਸਾਨਾਂ ਨੇ ਇਸ ਕਮੇਟੀ ਨੂੰ ਰੱਦ ਕਰਦੇ ਹੋਏ ਕਿਹਾ ਕਿ ਇਹ ਕਮੇਟੀ ਸਿਰਫ ਸੁਝਾਅ ਦੇਣ ਤੱਕ ਹੀ ਸੀਮਤ ਹੋਵੇਗੀ। ਉੱਥੇ ਹੀ ਹੁਣ ਇਸ ਨੂੰ ਲੈ ਕੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਸਵਾਲ ਚੁੱਕੇ ਉਹਨਾਂ ਕਿਹਾ ਕਿ ਇਹ ਕਮੇਟੀ ਭਾਜਪਾ ਦੀ ਖੇਤੀਬਾੜੀ ਲਈ ਛੋਟੀ ਮਾਨਸਿਕਤਾ ਦੀ ਤਾਜ਼ਾ ਉਦਾਹਰਣ ਹੈ। ਪੂਰੀ ਖਬਰ ਪੜ੍ਹੋ
ਪੰਜਾਬੀ ਗਾਇਕ ਦਲੇਰ ਮਹਿੰਦੀ ਪਹੁੰਚੇ ਹਾਈਕੋਰਟ , 2 ਸਾਲ ਦੀ ਸਜ਼ਾ ਵਿਰੁੱਧ ਅਪੀਲ , ਪਟਿਆਲਾ ਜੇਲ੍ਹ ਵਿੱਚ ਸਿੱਧੂ ਨਾਲ ਬੰਦ
ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਦਲੇਰ ਨੇ ਕਬੂਤਰਬਾਜ਼ੀ ਮਾਮਲੇ 'ਚ ਦੋ ਸਾਲ ਦੀ ਸਜ਼ਾ ਵਿਰੁੱਧ ਅਪੀਲ ਕੀਤੀ ਹੈ। ਦਲੇਰ ਨੇ ਹਾਈ ਕੋਰਟ ਤੋਂ ਸਜ਼ਾ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਸਮੇਂ ਦਲੇਰ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਹੈ। ਏਥੇ ਉਹ ਰੋਡਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਸਾਬਕਾ ਕ੍ਰਿਕਟਰ ਤੇ ਕਾਂਗਰਸੀ ਆਗੂ ਨਵਜੋਤ ਸਿੱਧੂ ਨਾਲ ਉਸੇ ਬੈਰਕ ਵਿੱਚ ਬੰਦ ਹੈ। ਪੂਰੀ ਖਬਰ ਪੜ੍ਹੋ
ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ , ਇੱਕ ਵਾਰ ਫਿਰ ਮਹਿੰਗਾਈ ਦੇ ਮੁੱਦੇ 'ਤੇ ਸਰਕਾਰ ਨੂੰ ਘੇਰੇਗੀ ਵਿਰੋਧੀ ਧਿਰ
ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਇੱਕ ਵਾਰ ਫਿਰ ਵਿਰੋਧੀ ਧਿਰ ਦੇ ਹਮਲਾਵਰ ਹੋਣ ਦੀ ਉਮੀਦ ਹੈ। ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਮਹਿੰਗਾਈ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ 'ਚ ਹਨ। ਕਾਂਗਰਸ ਅੱਜ ਸਵੇਰੇ 10 ਵਜੇ ਤੋਂ ਸੰਸਦ ਦੇ ਬਾਹਰ ਪ੍ਰਦਰਸ਼ਨ ਕਰੇਗੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਹੰਗਾਮੇ ਨਾਲ ਹੋਈ। ਵਿਰੋਧੀ ਪਾਰਟੀਆਂ ਨੇ ਮਹਿੰਗਾਈ, ਦੁੱਧ ਅਤੇ ਦਹੀਂ ਸਮੇਤ ਕੁਝ ਖਾਧ ਪਦਾਰਥਾਂ 'ਤੇ ਵਸਤੂ ਅਤੇ ਸੇਵਾ ਟੈਕਸ (ਜੀਐਸਟੀ) ਲਗਾਉਣ, ਅਗਨੀਪਥ ਯੋਜਨਾ ਤੇ ਕੁਝ ਹੋਰ ਮੁੱਦਿਆਂ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਹੰਗਾਮਾ ਕੀਤਾ। ਪੂਰੀ ਖਬਰ ਪੜ੍ਹੋ
- - - - - - - - - Advertisement - - - - - - - - -