Punjab Breaking News LIVE: ਅਗਨੀਪਥ ਸਕੀਮ 'ਤੇ ਘਿਰੀ ਮੋਦੀ ਸਰਕਾਰ, ਲਾਰੈਂਸ ਬਿਸ਼ਨੋਈ ਨੂੰ ਸਤਾਉਣ ਲੱਗਾ ਮੌਤ ਦਾ ਡਰ, ਸ਼ਰਾਬ ਰਾਹੀਂ ਖਜ਼ਾਨਾ ਭਰਨ ਤੋਂ ਪਹਿਲਾਂ ਹੀ ਭਗਵੰਤ ਮਾਨ ਸਰਕਾਰ ਨੂੰ ਝਟਕਾ...LIVE Updates

Punjab Breaking News, 19 June 2022 LIVE Updates: ਅਗਨੀਪਥ ਸਕੀਮ 'ਤੇ ਘਿਰੀ ਮੋਦੀ ਸਰਕਾਰ, ਲਾਰੈਂਸ ਬਿਸ਼ਨੋਈ ਨੂੰ ਸਤਾਉਣ ਲੱਗਾ ਮੌਤ ਦਾ ਡਰ, ਸ਼ਰਾਬ ਰਾਹੀਂ ਖਜ਼ਾਨਾ ਭਰਨ ਤੋਂ ਪਹਿਲਾਂ ਹੀ ਭਗਵੰਤ ਮਾਨ ਸਰਕਾਰ ਨੂੰ ਝਟਕਾ...LIVE Updates

ਏਬੀਪੀ ਸਾਂਝਾ Last Updated: 19 Jun 2022 04:04 PM
Sukhbir Badal: ‘ਆਪ’ ਸਰਕਾਰ ਨੇ ਇੱਕੋ ਮਹੀਨੇ 24 ਕਰੋੜ 40 ਲੱਖ ਰੁਪਏ ਇਸ਼ਤਿਹਾਰਾਂ ’ਤੇ ਉਡਾਏ : ਸੁਖਬੀਰ ਬਾਦਲ

‘ਆਪ’ ਸਰਕਾਰ ਤਿੰਨ ਮਹੀਨਿਆਂ ਵਿੱਚ ਹੀ ਕਰੋੜਾਂ ਰੁਪਏ ਇਸ਼ਤਿਹਾਰਾਂ ਉੱਪਰ ਖਰਚ ਕੇ ਸਵਾਲਾਂ ਦੇ ਕਟਹਿਰੇ ਵਿੱਚ ਆ ਗਈ ਹੈ। ਵਿਰੋਧੀ ਧਿਰਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਗਾਤਾਰ ਘੇਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ ‘ਆਪ’ ਸਰਕਾਰ 'ਤੇ ਤਿੱਖੇ ਹਮਲੇ ਕੀਤੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ‘ਆਪ’ ਸਰਕਾਰ ਨੇ ਇੱਕ ਮਹੀਨੇ ਵਿੱਚ 24 ਕਰੋੜ 40 ਲੱਖ ਰੁਪਏ ਇਸ਼ਤਿਹਾਰਾਂ ’ਤੇ ਖਰਚ ਕੇ ਪ੍ਰਚਾਰ ਮੁਹਿੰਮ ਤਹਿਤ ਲੋਕਾਂ ਸਾਹਮਣੇ ਇਹ ਭਰਮ ਸਿਰਜਣ ਦੀ ਕੋਸ਼ਿਸ਼ ਕੀਤੀ ਹੈ ਕਿ ਸੂਬੇ ਵਿੱਚ ਰਿਕਾਰਡ ਤੋੜ ਵਿਕਾਸ ਹੋ ਰਿਹਾ ਹੈ।

Kabul Gurudwara Blast: 100 ਤੋਂ ਵੱਧ ਅਫਗਾਨ ਸਿੱਖਾਂ ਤੇ ਹਿੰਦੂਆਂ ਨੂੰ ਮਿਲਿਆ ਈ-ਵੀਜ਼ਾ

ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਸ਼ਨੀਵਾਰ ਨੂੰ ਇੱਕ ਗੁਰਦੁਆਰੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਭਾਰਤ ਸਰਕਾਰ ਨੇ 100 ਤੋਂ ਵੱਧ ਸਿੱਖ ਤੇ ਹਿੰਦੂ ਨਾਗਰਿਕਾਂ ਨੂੰ ਪਹਿਲ ਦੇ ਆਧਾਰ 'ਤੇ ਈ-ਵੀਜ਼ਾ ਦਿੱਤਾ ਹੈ। ਦੱਸ ਦਈਏ ਕਿ 18 ਜੂਨ ਯਾਨੀ ਸ਼ਨੀਵਾਰ ਨੂੰ ਗੁਰਦੁਆਰਾ ਕਰਤੇ ਪਰਵਾਨ 'ਚ ਅੱਤਵਾਦੀ ਹਮਲਾ ਹੋਇਆ ਸੀ। ਆਈਐਸਆਈਐਸ ਖੁਰਸਾਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਸਿੱਖਾਂ ਤੇ ਹਿੰਦੂਆਂ ਨੂੰ ਵੀਜ਼ਾ ਦੇਣ ਦੇ ਫੈਸਲੇ 'ਤੇ ਸਰਕਾਰੀ ਸੂਤਰਾਂ ਨੇ ਦੱਸਿਆ ਕਿ ਕਾਬੁਲ ਹਮਲੇ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਅਫਗਾਨਿਸਤਾਨ ਦੇ 100 ਤੋਂ ਵੱਧ ਸਿੱਖਾਂ ਤੇ ਹਿੰਦੂਆਂ ਨੂੰ ਪਹਿਲ ਦੇ ਆਧਾਰ 'ਤੇ ਈ-ਵੀਜ਼ੇ ਦਿੱਤੇ ਹਨ। ਦੱਸਣਯੋਗ ਹੈ ਕਿ ਕਾਬੁਲ 'ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਗਸਤ 2021 'ਚ ਵੀ ਭਾਰਤ ਸਰਕਾਰ ਨੇ ਈ-ਵੀਜ਼ਾ ਜਾਰੀ ਕੀਤਾ ਸੀ।

Terror attack on Gurdwara in Kabul: ਕਾਬੁਲ ਦੇ ਗੁਰਦੁਆਰੇ 'ਤੇ ਅੱਤਵਾਦੀ ਹਮਲਾ 'ਪੈਗੰਬਰ ਮੁਹੰਮਦ ਦੇ ਅਪਮਾਨ ਦੇ ਜਵਾਬ 'ਚ ਸੀ', ਇਸਲਾਮਿਕ ਸਟੇਟ ਦਾ ਦਾਅਵਾ

ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਸ਼ਨੀਵਾਰ ਨੂੰ ਇੱਕ ਗੁਰਦੁਆਰੇ 'ਤੇ ਇਸਲਾਮਿਕ ਸਟੇਟ ਵੱਲੋਂ ਕੀਤੇ ਗਏ ਹਮਲੇ 'ਚ ਘੱਟੋ-ਘੱਟ 2 ਲੋਕਾਂ ਦੀ ਮੌਤ ਹੋ ਗਈ ਤੇ 7 ਜ਼ਖਮੀ ਹੋ ਗਏ ਸਨ। ਇੱਕ ਮਾਨਤਾ ਪ੍ਰਾਪਤ ਟੈਲੀਗ੍ਰਾਮ ਚੈਨਲ 'ਤੇ ਇਸਲਾਮਿਕ ਸਟੇਟ ਦੀ ਸਥਾਨਕ ਸ਼ਾਖਾ ਨੇ ਕਿਹਾ ਕਿ ਇਹ ਹਮਲਾ ਭਾਰਤ ਅੰਦਰ ਪੈਗੰਬਰ ਮੁਹੰਮਦ ਦੇ ਅਪਮਾਨ ਦੇ ਜਵਾਬ ਵਿੱਚ ਸੀ। ਇਸਲਾਮਿਕ ਸਟੇਟ ਨੇ ਕਿਹਾ ਹੈ ਕਿ ਬੀਜੇਪੀ ਦੇ ਬਰਖਾਸਤ ਬੁਲਾਰਿਆਂ ਦੀ ਟਿੱਪਣੀ ਦੇ ਵਿਰੋਧ ਵਿੱਚ ਇਹ ਹਮਲਾ ਕੀਤਾ ਹੈ। ਤਾਲਿਬਾਨ ਦੇ ਇੱਕ ਬੁਲਾਰੇ ਨੇ ਕਿਹਾ ਕਿ ਹਮਲਾਵਰਾਂ ਨੇ ਵਿਸਫੋਟਕਾਂ ਨਾਲ ਭਰੀ ਇੱਕ ਕਾਰ ਲੱਦੀ ਸੀ ਪਰ ਟੀਚੇ ਤੱਕ ਪਹੁੰਚਣ ਤੋਂ ਪਹਿਲਾਂ ਹੀ ਧਮਾਕਾ ਹੋ ਗਿਆ। ਗੁਰਦੁਆਰੇ ਦੇ ਅਧਿਕਾਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਉਸ ਸਮੇਂ ਇਮਾਰਤ ਦੇ ਅੰਦਰ ਕਰੀਬ 30 ਲੋਕ ਮੌਜੂਦ ਸਨ।

Sangrur By Election 2022: ਭਗਵੰਤ ਮਾਨ ਨੇ ਸੰਭਾਲਿਆ ਚੋਣ ਪ੍ਰਚਾਰ

ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ 23 ਜੂਨ ਨੂੰ ਹੋਣੀ ਹੈ। ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਇਸ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ। ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨ ਵਾਲੀ ਆਮ ਆਦਮੀ ਪਾਰਟੀ ਲਈ ਸੰਗਰੂਰ ਦੀ ਉਪ ਚੋਣ ਵੱਕਾਰ ਦਾ ਸਵਾਲ ਬਣੀ ਹੋਈ ਹੈ। ਅਜਿਹੇ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਮੁਹਿੰਮ ਦਾ ਬੀੜਾ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਦੀ ਜਿੱਤ ਤੈਅ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੇ। ਇਸ ਦੇ ਨਾਲ ਹੀ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਸਿਆਸੀ ਜ਼ਮੀਨ ਖਿਸਕਦੀ ਦੇਖ ਕੇ ਸੀਐਮ ਫਰੰਟ ਫੁੱਟ 'ਤੇ ਆ ਗਏ ਹਨ। ਜ਼ਿਮਨੀ ਚੋਣਾਂ 'ਚ ਸਿੱਧੂ ਮੂਸੇਵਾਲਾ ਹੱਤਿਆਕਾਂਡ ਅਤੇ ਬੇਰੁਜ਼ਗਾਰੀ ਦੇ ਮੁੱਦੇ ਨੇ 'ਆਪ' ਦੀਆਂ ਮੁਸ਼ਕਿਲਾਂ ਨੂੰ ਕਾਫੀ ਵਧਾ ਦਿੱਤਾ ਹੈ। ਭਗਵੰਤ ਮਾਨ ਦੀਆਂ ਚੋਣ ਸਰਗਰਮੀਆਂ ਦਾ ਜਾਦੂ ਪਹਿਲਾਂ ਵਾਂਗ ਚੱਲਦਾ ਨਜ਼ਰ ਨਹੀਂ ਆ ਰਿਹਾ। ਲੋਕਾਂ ਦੇ AAP ਪ੍ਰਤੀ ਘੱਟ ਰਹੇ ਉਤਸ਼ਾਹ ਨੂੰ ਵਧਾਉਣ ਲਈ ਸੀਐਮ ਮਾਨ ਨੂੰ ਇੱਕ ਵਾਰ ਫਿਰ ਕਾਮੇਡੀ ਦਾ ਤੜਕਾ ਲਗਾਉਣ ਲਈ ਮਜਬੂਰ ਹੋ ਗਏ ਹਨ।

Excise policy: ਸ਼ਰਾਬ ਰਾਹੀਂ ਖਜ਼ਾਨਾ ਭਰਨ ਤੋਂ ਪਹਿਲਾਂ ਹੀ ਭਗਵੰਤ ਮਾਨ ਸਰਕਾਰ ਨੂੰ ਝਟਕਾ

ਭਗਵੰਤ ਮਾਨ ਸਰਕਾਰ ਵੱਲੋਂ ਵੱਡੇ ਦਾਅਵਿਆਂ ਨਾਲ ਲਿਆਂਦੀ ਐਕਸਾਈਜ਼ ਪਾਲਿਸੀ ਵੀ ਠੁੱਸ ਹੁੰਦੀ ਨਜ਼ਰ ਆ ਰਹੀ ਹੈ। ਇੱਕ ਪਾਸੇ ਸ਼ਰਾਬ ਦੇ ਠੇਕੇਦਾਰ ਸਖਤ ਵਿਰੋਧ ਕਰ ਰਹੇ ਹਨ, ਦੂਜੇ ਪਾਸੇ ਈ-ਟੈਂਡਰਿੰਗ ਨੂੰ ਵੀ ਬਹੁਤਾ ਹੁੰਗਾਰਾ ਨਹੀਂ ਮਿਲ ਰਿਹਾ। ਇਸ ਲਈ ‘ਆਪ’ ਸਰਕਾਰ ਬੈਕਫੁੱਟ 'ਤੇ ਆ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਹੁਣ ਐਕਸਾਈਜ਼ ਪਾਲਿਸੀ ਵਿੱਚ ਤਬਦੀਲੀ ਕਰੇਗੀ। ਸੂਤਰਾਂ ਦਾ ਕਹਿਣਾ ਹੈ ਕਿ ‘ਨਵੀਂ ਆਬਕਾਰੀ ਨੀਤੀ’ ਨੂੰ ਇੰਨਾ ਹੁੰਗਾਰਾ ਨਹੀਂ ਮਿਲਿਆ, ਜਿੰਨੇ ਦੀ ਸਰਕਾਰ ਨੂੰ ਆਸ ਸੀ। ਹੁਣ ਜਦੋਂ ਈ-ਟੈਂਡਰਿੰਗ ਨੀਤੀ ਨੂੰ ਬਹੁਤਾ ਉਤਸ਼ਾਹ ਨਹੀਂ ਮਿਲਿਆ ਤਾਂ ਸਰਕਾਰ ਨੇ ਸ਼ਰਾਬ ਦੇ ਠੇਕੇਦਾਰਾਂ ਦੀਆਂ ਕੁਝ ਮੰਗਾਂ ਨੂੰ ਵਿਚਾਰਨ ਦਾ ਮੂਡ ਬਣਾ ਲਿਆ ਹੈ। ਪੰਜਾਬ ਸਰਕਾਰ ਨੇ ਈ-ਟੈਂਡਰਿੰਗ ਪ੍ਰਕਿਰਿਆ 21 ਜੂਨ ਤੱਕ ਵਧਾ ਦਿੱਤੀ ਹੈ, ਜੋ ਪਹਿਲਾਂ 16 ਜੂਨ ਤੱਕ ਸੀ। ਸਰਕਾਰ ਨੂੰ ਆਸ ਹੈ ਕਿ ਤਰੀਕ ’ਚ ਵਾਧੇ ਨਾਲ ਹੁੰਗਾਰਾ ਮਿਲ ਜਾਵੇਗਾ।

Agnipath Scheme: ਅਗਨੀਪਥ 'ਤੇ ਮੋਦੀ ਸਰਕਾਰ ਖਿਲਾਫ ਡਟੇ ਸੀਐਮ ਭਗਵੰਤ ਮਾਨ

ਫੌਜ ਦੀ ਭਰਤੀ ਦੀ ਅਗਨੀਪਥ ਸਕੀਮ ਨੂੰ ਲੈ ਕੇ ਪੰਜਾਬ ਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹੋ ਗਈਆਂ ਹਨ। ਸੀਐਮ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਵਿੱਚ ਅਗਨੀਪਥ ਸਕੀਮ ਖ਼ਿਲਾਫ਼ ਮਤਾ ਲਿਆਉਣ ਦੀ ਗੱਲ ਕੀਤੀ ਹੈ। ਕੱਲ੍ਹ ਜਲੰਧਰ ਵਿੱਚ ਹੋਏ ਪ੍ਰਦਰਸ਼ਨ ਤੋਂ ਬਾਅਦ ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ 24 ਤੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਹੈ। ਇਸ ਵਿਚ ਇਹ ਪ੍ਰਸਤਾਵ ਲਿਆਂਦਾ ਜਾਵੇਗਾ। ਇਸ ਸਕੀਮ ਨਾਲ ਜੁੜੀਆਂ ਗੱਲਾਂ ਨੂੰ ਵਿਧਾਨ ਸਭਾ ਵਿੱਚ ਰੱਖਿਆ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਨੌਜਵਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਇਸ ਵਿੱਚ ਕੋਈ ਸਮਝੌਤਾ ਨਹੀਂ ਹੋਵੇਗਾ ਅਤੇ ਨਾ ਹੀ ਕੋਈ ਰਾਜਨੀਤੀ ਹੋਵੇਗੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਚੰਡੀਗੜ੍ਹ ਵਿੱਚ ਕੇਂਦਰੀ ਨਿਯਮਾਂ ਨੂੰ ਲਾਗੂ ਕਰਨ ਦਾ ਪ੍ਰਸਤਾਵ ਵੀ ਪਾਸ ਕਰ ਚੁੱਕੀ ਹੈ।

Sangrur by election 2022: ਸਿਆਸੀ ਪਾਰਟੀ ਦੇ ਲੀਡਰ ਜਾਂ ਕਿਸੇ ਅਫ਼ਸਰ ਦੇ ਸਬੰਧ ਗੈਗਸਟਰਾਂ ਨਾਲ ਪਾਏ ਗਏ ਤਾਂ ਉਹ ਵੀ ਸਲਾਖ਼ਾਂ ਪਿੱਛੇ ਹੋਣਗੇ: ਹਰਪਾਲ ਚੀਮਾ

ਪੰਜਾਬ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ’ਚ ਸ਼ਰਾਬ ਮਾਫ਼ੀਆ, ਰੇਤ, ਟਰਾਂਸਪੋਰਟ ਤੇ ਭੂ ਮਾਫ਼ੀਆ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਪੈਦਾ ਕੀਤੇ ਗਏ ਹਨ ਜਿਨ੍ਹਾਂ ਨੂੰ ਭਗਵੰਤ ਮਾਨ ਸਰਕਾਰ ਨੇ ਜੜ੍ਹੋਂ ਉਖਾੜਨ ਦਾ ਤਹੱਈਆ ਕੀਤਾ ਹੋਇਆ ਹੈ। ਚੀਮਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਸੱਤਾ ’ਤੇ ਕਾਬਜ਼ ਰਹੀਆਂ ਰਵਾਇਤੀ ਪਾਰਟੀਆਂ ਦੇ ਲੀਡਰ ਹਮੇਸ਼ਾਂ ਗੈਂਗਸਟਰਾਂ ਨੂੰ ਬਚਾਉਂਦੇ ਰਹੇ ਹਨ ਪਰ ‘ਆਪ’ ਸਰਕਾਰ ਡੂੰਘਾਈ ਨਾਲ ਜਾਂਚ ਕਰਵਾ ਰਹੀ ਹੈ। ਜਾਂਚ ਦੌਰਾਨ ਜੇਕਰ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਜਾਂ ਕਿਸੇ ਅਫ਼ਸਰ ਦੇ ਸਬੰਧ ਗੈਗਸਟਰਾਂ ਨਾਲ ਪਾਏ ਗਏ ਤਾਂ ਉਹ ਵੀ ਸਲਾਖ਼ਾਂ ਪਿੱਛੇ ਹੋਣਗੇ।

ਪਿਛੋਕੜ

Punjab Breaking News, 19 June 2022 LIVE Updates: ਫੌਜ ਦੀ ਭਰਤੀ ਦੀ ਅਗਨੀਪਥ ਸਕੀਮ ਨੂੰ ਲੈ ਕੇ ਪੰਜਾਬ ਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹੋ ਗਈਆਂ ਹਨ। ਸੀਐਮ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਵਿੱਚ ਅਗਨੀਪਥ ਸਕੀਮ ਖ਼ਿਲਾਫ਼ ਮਤਾ ਲਿਆਉਣ ਦੀ ਗੱਲ ਕੀਤੀ ਹੈ। ਕੱਲ੍ਹ ਜਲੰਧਰ ਵਿੱਚ ਹੋਏ ਪ੍ਰਦਰਸ਼ਨ ਤੋਂ ਬਾਅਦ ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ 24 ਤੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਹੈ। ਇਸ ਵਿਚ ਇਹ ਪ੍ਰਸਤਾਵ ਲਿਆਂਦਾ ਜਾਵੇਗਾ। ਇਸ ਸਕੀਮ ਨਾਲ ਜੁੜੀਆਂ ਗੱਲਾਂ ਨੂੰ ਵਿਧਾਨ ਸਭਾ ਵਿੱਚ ਰੱਖਿਆ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਨੌਜਵਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਇਸ ਵਿੱਚ ਕੋਈ ਸਮਝੌਤਾ ਨਹੀਂ ਹੋਵੇਗਾ ਅਤੇ ਨਾ ਹੀ ਕੋਈ ਰਾਜਨੀਤੀ ਹੋਵੇਗੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਚੰਡੀਗੜ੍ਹ ਵਿੱਚ ਕੇਂਦਰੀ ਨਿਯਮਾਂ ਨੂੰ ਲਾਗੂ ਕਰਨ ਦਾ ਪ੍ਰਸਤਾਵ ਵੀ ਪਾਸ ਕਰ ਚੁੱਕੀ ਹੈ। ਅਗਨੀਪਥ 'ਤੇ ਮੋਦੀ ਸਰਕਾਰ ਖਿਲਾਫ ਡਟੇ ਸੀਐਮ ਭਗਵੰਤ ਮਾਨ, ਵਿਧਾਨ ਸਭਾ 'ਚ ਭਰਤੀ ਦੀ ਨਵੀਂ ਸਕੀਮ ਖ਼ਿਲਾਫ਼ ਮਤਾ ਲਿਆਉਣ ਦੀ ਤਿਆਰੀ


ਸਿੱਧੂ ਮੂਸੇਵਾਲਾ ਨੂੰ ਮਰਵਾਉਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਤਾਉਣ ਲੱਗਾ ਮੌਤ ਦਾ ਡਰ ! ਵਕੀਲ ਨੇ ਪੰਜਾਬ ਪੁਲਿਸ 'ਤੇ ਲਾਏ ਗੰਭੀਰ ਇਲਜ਼ਾਮ


 ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਿੰਮੇਵਾਰੀ ਲੈਣ ਵਾਲਾ ਗੈਂਗਸਟਰ ਲਾਰੈਂਸ ਹੁਣ ਖੁਦ ਵੀ ਖੌਫ਼ 'ਚ ਹੈ। ਉਸ ਨੂੰ ਆਪਣੀ ਜ਼ਿੰਦਗੀ ਦੀ ਚਿੰਤਾ ਸਤਾ ਰਹੀ ਹੈ। ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗਏ ਲਾਰੈਂਸ ਦੇ ਵਕੀਲ ਨੇ ਪੰਜਾਬ ਪੁਲਿਸ 'ਤੇ ਕਈ ਦੋਸ਼ ਲਾਏ ਹਨ। ਐਡਵੋਕੇਟ ਵਿਸ਼ਾਲ ਚੋਪੜਾ ਨੇ ਕਿਹਾ ਕਿ ਪੰਜਾਬ ਪੁਲਿਸ ਆਨ ਕੈਮਰਾ ਪੁੱਛਗਿੱਛ ਨਹੀਂ ਕਰ ਰਹੀ। ਉਸ ਦੇ ਮੁਵੱਕਿਲ ਨੂੰ ਕਿਸੇ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ। ਚੋਪੜਾ ਨੇ ਆਪਣੇ ਮੁਵੱਕਿਲ ਦੀ ਸੁਰੱਖਿਆ ਲਈ ਅਦਾਲਤ ਜਾਣ ਦੀ ਗੱਲ ਕਹੀ ਹੈ। ਚੋਪੜਾ ਨੇ ਦੋਸ਼ ਲਾਇਆ ਕਿ ਪੰਜਾਬ ਪੁਲਿਸ ਲਾਰੈਂਸ ਦੇ ਰਿਮਾਂਡ ਦੌਰਾਨ ਕਈ ਤਰ੍ਹਾਂ ਦੀ ਉਲੰਘਣਾ ਕਰ ਰਹੀ ਹੈ। ਲਾਰੈਂਸ ਨੂੰ ਥਰਡ ਡਿਗਰੀ ਟਾਰਚਰ ਕੀਤਾ ਜਾ ਰਿਹਾ ਹੈ। ਉਸ ਦੀ ਜਾਨ ਨੂੰ ਖਤਰਾ ਹੈ। ਡਾਕਟਰਾਂ ਦੀ ਟੀਮ ਬੁਲਾ ਕੇ ਲਾਰੈਂਸ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਨੂੰ ਮਰਵਾਉਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਤਾਉਣ ਲੱਗਾ ਮੌਤ ਦਾ ਡਰ ! ਵਕੀਲ ਨੇ ਪੰਜਾਬ ਪੁਲਿਸ 'ਤੇ ਲਾਏ ਗੰਭੀਰ ਇਲਜ਼ਾਮ


ਸ਼ਰਾਬ ਰਾਹੀਂ ਖਜ਼ਾਨਾ ਭਰਨ ਤੋਂ ਪਹਿਲਾਂ ਹੀ ਭਗਵੰਤ ਮਾਨ ਸਰਕਾਰ ਨੂੰ ਝਟਕਾ! ਹੁਣ ਬਦਲੀ ਜਾਏਗੀ ਐਕਸਾਈਜ਼ ਪਾਲਿਸੀ


ਭਗਵੰਤ ਮਾਨ ਸਰਕਾਰ ਵੱਲੋਂ ਵੱਡੇ ਦਾਅਵਿਆਂ ਨਾਲ ਲਿਆਂਦੀ ਐਕਸਾਈਜ਼ ਪਾਲਿਸੀ ਵੀ ਠੁੱਸ ਹੁੰਦੀ ਨਜ਼ਰ ਆ ਰਹੀ ਹੈ। ਇੱਕ ਪਾਸੇ ਸ਼ਰਾਬ ਦੇ ਠੇਕੇਦਾਰ ਸਖਤ ਵਿਰੋਧ ਕਰ ਰਹੇ ਹਨ, ਦੂਜੇ ਪਾਸੇ ਈ-ਟੈਂਡਰਿੰਗ ਨੂੰ ਵੀ ਬਹੁਤਾ ਹੁੰਗਾਰਾ ਨਹੀਂ ਮਿਲ ਰਿਹਾ। ਇਸ ਲਈ ‘ਆਪ’ ਸਰਕਾਰ ਬੈਕਫੁੱਟ 'ਤੇ ਆ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਹੁਣ ਐਕਸਾਈਜ਼ ਪਾਲਿਸੀ ਵਿੱਚ ਤਬਦੀਲੀ ਕਰੇਗੀ। ਸੂਤਰਾਂ ਦਾ ਕਹਿਣਾ ਹੈ ਕਿ ‘ਨਵੀਂ ਆਬਕਾਰੀ ਨੀਤੀ’ ਨੂੰ ਇੰਨਾ ਹੁੰਗਾਰਾ ਨਹੀਂ ਮਿਲਿਆ, ਜਿੰਨੇ ਦੀ ਸਰਕਾਰ ਨੂੰ ਆਸ ਸੀ। ਹੁਣ ਜਦੋਂ ਈ-ਟੈਂਡਰਿੰਗ ਨੀਤੀ ਨੂੰ ਬਹੁਤਾ ਉਤਸ਼ਾਹ ਨਹੀਂ ਮਿਲਿਆ ਤਾਂ ਸਰਕਾਰ ਨੇ ਸ਼ਰਾਬ ਦੇ ਠੇਕੇਦਾਰਾਂ ਦੀਆਂ ਕੁਝ ਮੰਗਾਂ ਨੂੰ ਵਿਚਾਰਨ ਦਾ ਮੂਡ ਬਣਾ ਲਿਆ ਹੈ। ਪੰਜਾਬ ਸਰਕਾਰ ਨੇ ਈ-ਟੈਂਡਰਿੰਗ ਪ੍ਰਕਿਰਿਆ 21 ਜੂਨ ਤੱਕ ਵਧਾ ਦਿੱਤੀ ਹੈ, ਜੋ ਪਹਿਲਾਂ 16 ਜੂਨ ਤੱਕ ਸੀ। ਸਰਕਾਰ ਨੂੰ ਆਸ ਹੈ ਕਿ ਤਰੀਕ ’ਚ ਵਾਧੇ ਨਾਲ ਹੁੰਗਾਰਾ ਮਿਲ ਜਾਵੇਗਾ। ਸ਼ਰਾਬ ਰਾਹੀਂ ਖਜ਼ਾਨਾ ਭਰਨ ਤੋਂ ਪਹਿਲਾਂ ਹੀ ਭਗਵੰਤ ਮਾਨ ਸਰਕਾਰ ਨੂੰ ਝਟਕਾ! ਹੁਣ ਬਦਲੀ ਜਾਏਗੀ ਐਕਸਾਈਜ਼ ਪਾਲਿਸੀ


ਗੈਂਗਸਟਰਾਂ ਨਾਲ ਸਬੰਧਾਂ ਵਾਲੇ ਲੀਡਰਾਂ ਦੀ ਸ਼ਾਮਤ ! ਸਿਆਸੀ ਪਾਰਟੀ ਦੇ ਲੀਡਰ ਜਾਂ ਕਿਸੇ ਅਫ਼ਸਰ ਦੇ ਸਬੰਧ ਗੈਗਸਟਰਾਂ ਨਾਲ ਪਾਏ ਗਏ ਤਾਂ ਉਹ ਵੀ ਸਲਾਖ਼ਾਂ ਪਿੱਛੇ ਹੋਣਗੇ: ਹਰਪਾਲ ਚੀਮਾ


ਪੰਜਾਬ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ’ਚ ਸ਼ਰਾਬ ਮਾਫ਼ੀਆ, ਰੇਤ, ਟਰਾਂਸਪੋਰਟ ਤੇ ਭੂ ਮਾਫ਼ੀਆ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਪੈਦਾ ਕੀਤੇ ਗਏ ਹਨ ਜਿਨ੍ਹਾਂ ਨੂੰ ਭਗਵੰਤ ਮਾਨ ਸਰਕਾਰ ਨੇ ਜੜ੍ਹੋਂ ਉਖਾੜਨ ਦਾ ਤਹੱਈਆ ਕੀਤਾ ਹੋਇਆ ਹੈ। ਚੀਮਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਸੱਤਾ ’ਤੇ ਕਾਬਜ਼ ਰਹੀਆਂ ਰਵਾਇਤੀ ਪਾਰਟੀਆਂ ਦੇ ਲੀਡਰ ਹਮੇਸ਼ਾਂ ਗੈਂਗਸਟਰਾਂ ਨੂੰ ਬਚਾਉਂਦੇ ਰਹੇ ਹਨ ਪਰ ‘ਆਪ’ ਸਰਕਾਰ ਡੂੰਘਾਈ ਨਾਲ ਜਾਂਚ ਕਰਵਾ ਰਹੀ ਹੈ। ਜਾਂਚ ਦੌਰਾਨ ਜੇਕਰ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਜਾਂ ਕਿਸੇ ਅਫ਼ਸਰ ਦੇ ਸਬੰਧ ਗੈਗਸਟਰਾਂ ਨਾਲ ਪਾਏ ਗਏ ਤਾਂ ਉਹ ਵੀ ਸਲਾਖ਼ਾਂ ਪਿੱਛੇ ਹੋਣਗੇ। ਗੈਂਗਸਟਰਾਂ ਨਾਲ ਸਬੰਧਾਂ ਵਾਲੇ ਲੀਡਰਾਂ ਦੀ ਸ਼ਾਮਤ ! ਸਿਆਸੀ ਪਾਰਟੀ ਦੇ ਲੀਡਰ ਜਾਂ ਕਿਸੇ ਅਫ਼ਸਰ ਦੇ ਸਬੰਧ ਗੈਗਸਟਰਾਂ ਨਾਲ ਪਾਏ ਗਏ ਤਾਂ ਉਹ ਵੀ ਸਲਾਖ਼ਾਂ ਪਿੱਛੇ ਹੋਣਗੇ: ਹਰਪਾਲ ਚੀਮਾ


 


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.