Punjab Breaking News LIVE: ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਕੈਦ, ਸੁਨੀਲ ਜਾਖੜ ਬੀਜੇਪੀ ਵਿੱਚ ਸ਼ਾਮਲ, ਪੜ੍ਹੋ ਬ੍ਰੇਕਿੰਗ ਤੇ ਲਾਈਵ ਅਪਡੇਟਸ
Punjab Breaking News, 19 May 2022 LIVE Updates: ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਕੈਦ, ਸੁਨੀਲ ਜਾਖੜ ਬੀਜੇਪੀ ਵਿੱਚ ਸ਼ਾਮਲ, ਪੜ੍ਹੋ ਬ੍ਰੇਕਿੰਗ ਤੇ ਲਾਈਵ ਅਪਡੇਟਸ
LIVE
Background
Punjab Breaking News, 19 May 2022 LIVE Updates:ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ ਵਿੱਚ ਸਿੱਧੂ ਨੂੰ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ। ਜਦੋਂ ਪਟਿਆਲਾ 'ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਤੇ ਉਨ੍ਹਾਂ ਦੇ ਦੋਸਤ ਦੀ ਕਿਸੇ ਨਾਲ ਲੜਾਈ ਹੋ ਗਈ। ਇਸ ਵਿੱਚ ਇੱਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ।
Sunil Jakhar Joins BJP: ਕਾਂਗਰਸ ਨੂੰ ਝਟਕਾ ਦੇ ਬੀਜੇਪੀ 'ਚ ਸ਼ਾਮਲ ਹੋਏ ਸੁਨੀਲ ਜਾਖੜ
ਕਾਂਗਰਸ ਨਾਲ ਲੰਬੇ ਸਮੇਂ ਦਾ ਨਾਤਾ ਤੋੜਣ ਮਗਰੋਂ ਸੁਨੀਲ ਜਾਖੜ ਬੀਜੇਪੀ 'ਚ ਸ਼ਾਮਲ ਹੋ ਗਏ ਹਨ। ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਕਾਂਗਰਸ ਨਾਲ ਮੱਤਭੇਦਾਂ ਮਗਰੋਂ ਜਾਖੜ ਨੇ ਕਾਂਗਰਸ ਛੱਡ ਦਿੱਤੀ ਸੀ। ਸੂਤਰਾਂ ਮੁਤਾਬਕ ਸੁਮੀਲ ਜਾਖੜ ਦੇ ਭਾਜਪਾ 'ਚ ਸ਼ਾਮਲ ਹੋਣ ਦਾ ਫੈਸਲਾ ਕੱਲ੍ਹ ਹੀ ਲੈ ਲਿਆ ਗਿਆ ਸੀ। ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਜਾਖੜ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਜਾਖੜ ਇਨ੍ਹੀਂ ਦਿਨੀਂ ਦਿੱਲੀ 'ਚ ਹਨ। ਉਨ੍ਹਾਂ ਦੇ ਬੀਜੇਪੀ ਵਿੱਚ ਜਾਣ ਦੀ ਕਾਫੀ ਦਿਨਾਂ ਤੋਂ ਚਰਚਾ ਸੀ। Sunil Jakhar Joins BJP: ਕਾਂਗਰਸ ਨੂੰ ਝਟਕਾ ਦੇ ਬੀਜੇਪੀ 'ਚ ਸ਼ਾਮਲ ਹੋਏ ਸੁਨੀਲ ਜਾਖੜ
ਮਹਿੰਗਾਈ ਦੀ ਮਾਰ! ਅੱਜ ਫਿਰ ਵਧੇ ਘਰੇਲੂ LPG ਸਿਲੰਡਰ ਦੇ ਰੇਟ, ਜਾਣੋ ਕਿੰਨੀ ਵਧੀ ਕੀਮਤ
ਈਂਧਨ ਦੇ ਮੋਰਚੇ 'ਤੇ ਦੇਸ਼ ਵਿੱਚ ਮਹਿੰਗਾਈ ਦਾ ਇੱਕ ਨਿਰੰਤਰ ਵਰਤਾਰਾ ਹੈ। ਅੱਜ ਇੱਕ ਵਾਰ ਫਿਰ ਗੈਸ ਸਿਲੰਡਰ ਦੇ ਰੇਟਾਂ 'ਚ ਵਾਧਾ ਹੋਇਆ ਹੈ। ਹੁਣ ਪੂਰੇ ਦੇਸ਼ ਵਿੱਚ ਘਰੇਲੂ ਐਲਪੀਜੀ ਸਿਲੰਡਰ 1000 ਤੋਂ ਪਾਰ ਹੋ ਗਏ ਹਨ। ਅੱਜ ਘਰੇਲੂ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ 3 ਰੁਪਏ 50 ਪੈਸੇ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਕਮਰਸ਼ੀਅਲ ਗੈਸ ਸਿਲੰਡਰ 8 ਰੁਪਏ ਮਹਿੰਗਾ ਹੋ ਗਿਆ ਹੈ। ਅੱਜ ਘਰੇਲੂ ਰਸੋਈ ਗੈਸ ਸਿਲੰਡਰ ਦੇ ਰੇਟ ਵਿੱਚ 3 ਰੁਪਏ 50 ਪੈਸੇ ਦਾ ਵਾਧਾ ਹੋਇਆ ਹੈ। ਅੱਜ ਤੋਂ 14.2 ਕਿਲੋ ਦਾ ਘਰੇਲੂ ਐਲਪੀਜੀ ਸਿਲੰਡਰ ਦਿੱਲੀ ਅਤੇ ਮੁੰਬਈ ਵਿੱਚ 1003 ਰੁਪਏ ਵਿੱਚ ਅਤੇ ਕੋਲਕਾਤਾ ਵਿੱਚ 1029 ਰੁਪਏ ਵਿੱਚ ਅਤੇ ਚੇਨਈ ਵਿੱਚ 1018.5 ਰੁਪਏ ਵਿੱਚ ਮਿਲੇਗਾ। ਪਿਛਲੇ ਇੱਕ ਸਾਲ ਵਿੱਚ ਦਿੱਲੀ ਵਿੱਚ ਘਰੇਲੂ ਰਸੋਈ ਗੈਸ ਸਿਲੰਡਰ 809 ਰੁਪਏ ਤੋਂ 1003 ਰੁਪਏ ਹੋ ਗਿਆ ਹੈ।ਮਹਿੰਗਾਈ ਦੀ ਮਾਰ! ਅੱਜ ਫਿਰ ਵਧੇ ਘਰੇਲੂ LPG ਸਿਲੰਡਰ ਦੇ ਰੇਟ, ਜਾਣੋ ਕਿੰਨੀ ਵਧੀ ਕੀਮਤ
ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਪਰਿਵਾਰਕ ਮੈਂਬਰ ਵਿਦੇਸ਼ ਜਾਣ ਲੱਗੇ, ਛੋਟੀ ਬੇਟੀ ਪਰਿਵਾਰ ਸਣੇ ਵਿਦੇਸ਼ ਰਵਾਨਾ
ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਪਰਿਵਾਰਕ ਮੈਂਬਰ ਵਿਦੇਸ਼ ਜਾਣ ਲੱਗੇ ਹਨ। ਅੱਜ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਛੋਟੀ ਬੇਟੀ ਆਪਣੇ ਪਰਿਵਾਰ ਨਾਲ ਵਿਦੇਸ਼ ਲਈ ਰਵਾਨਾ ਹੋ ਗਈ ਹੈ। ਰਾਮ ਰਹੀਮ ਕਤਲ ਤੇ ਬਲਾਤਕਾਰ ਮਾਮਲੇ ਵਿੱਚ ਜੇਲ੍ਹ ਦੀ ਸਜ਼ਾ ਭੁਗਤ ਰਿਹਾ ਹੈ। ਇਸ ਮਗਰੋਂ ਡੇਰੇ ਦੀ ਗੱਦੀ ਨੂੰ ਲੈ ਕੇ ਵਿਵਾਦ ਦੀਆਂ ਖਬਰਾਂ ਵੀ ਆਈਆਂ ਸੀ। ਹਾਸਲ ਜਾਣਕਾਰੀ ਮੁਤਾਬਕ ਪਰਿਵਾਰ ਵਾਲਿਆਂ ਨੇ ਡੇਰਾ ਮੁਖੀ ਤੋਂ ਬੱਚਿਆਂ ਦੀ ਪੜ੍ਹਾਈ ਲਈ ਵਿਦੇਸ਼ ਜਾਣ ਦੀ ਇਜਾਜ਼ਤ ਮੰਗੀ ਸੀ। ਇਸ 'ਤੇ ਰਾਮ ਰਹੀਮ ਨੇ ਪਰਿਵਾਰ ਵਾਲਿਆਂ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਸੀ। ਅੱਜ ਰਾਮ ਰਹੀਮ ਦੀ ਛੋਟੀ ਬੇਟੀ ਆਪਣੇ ਪਰਿਵਾਰ ਸਮੇਤ ਡੇਰਾ ਛੱਡ ਕੇ ਵਿਦੇਸ਼ ਰਵਾਨਾ ਹੋ ਗਈ ਹੈ। ਇਸ ਬਾਰੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਦੂਜੇ ਪਾਸੇ ਡੇਰੇ ਦੇ ਬੁਲਾਰੇ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ। ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਪਰਿਵਾਰਕ ਮੈਂਬਰ ਵਿਦੇਸ਼ ਜਾਣ ਲੱਗੇ, ਛੋਟੀ ਬੇਟੀ ਪਰਿਵਾਰ ਸਣੇ ਵਿਦੇਸ਼ ਰਵਾਨਾ
ਪੰਜਾਬ 'ਚ ਅੱਜ ਵੀ 'ਲੂ' ਦਾ ਕਹਿਰ, ਮੌਸਮ ਵਿਭਾਗ ਨੇ ਦੱਸਿਆ, ਕਦੋਂ ਬਦਲੇਗਾ ਮੌਸਮ ਤੇ ਮਿਲੇਗੀ ਰਾਹਤ
ਪੰਜਾਬ 'ਚ ਵੀਰਵਾਰ ਨੂੰ ਵੀ ਕੜਾਕੇ ਦੀ ਗਰਮੀ ਤੇ 'ਲੂ' ਤੋਂ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੀ ਨਜ਼ਰ ਆ ਰਹੀ ਹੈ। ਸਾਫ਼ ਮੌਸਮ ਤੇ ਤੇਜ਼ ਧੁੱਪ ਕਾਰਨ ਤਾਪਮਾਨ ਉੱਚਾ ਰਹੇਗਾ। ਇਸ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ 19 ਤੇ 20 ਮਈ ਨੂੰ ਦੱਖਣੀ ਪੰਜਾਬ ਵਿੱਚ ‘ਲੂ’ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਸੂਬੇ ਦੇ ਹੋਰ ਹਿੱਸਿਆਂ ਵਿੱਚ ਆਮ ਗਰਮੀ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 20 ਮਈ ਤੋਂ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਪਟਿਆਲਾ ਸਮੇਤ ਕੁਝ ਥਾਵਾਂ 'ਤੇ ਅੰਸ਼ਕ ਬੱਦਲ ਛਾਏ ਰਹਿਣਗੇ ਤੇ ਹਲਕੀ ਬੂੰਦਾ-ਬਾਂਦੀ ਹੋ ਸਕਦੀ ਹੈ।ਪੰਜਾਬ 'ਚ ਅੱਜ ਵੀ 'ਲੂ' ਦਾ ਕਹਿਰ, ਮੌਸਮ ਵਿਭਾਗ ਨੇ ਦੱਸਿਆ, ਕਦੋਂ ਬਦਲੇਗਾ ਮੌਸਮ ਤੇ ਮਿਲੇਗੀ ਰਾਹਤ
Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਇਹ ਪਹਿਲੀ ਮੁਲਾਕਾਤ ਸੀ। ਇਸ ਮੀਟਿੰਗ ਵਿੱਚ ਮੁੱਖ ਤੌਰ 'ਤੇ ਬੀਬੀਐਮਬੀ ਦਾ ਮੁੱਦਾ ਉਠਾਇਆ ਗਿਆ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕਣਕ ਦਾ ਝਾੜ ਘਟਣ ਕਰਕੇ ਪੰਜਾਬ ਦੇ ਕਿਸਾਨਾਂ ਲਈ 500 ਰੁਪਏ ਤੱਕ ਦੇ ਮੁਆਵਜ਼ੇ ਦੀ ਮੰਗ ਕੀਤੀ। ਇਹ ਮੰਗ ਕਿਸਾਨ ਯੂਨੀਅਨਾਂ ਸਰਕਾਰ ਤੋ ਕਰ ਰਹੀਆਂ ਹਨ।
Sukhbir Badal: ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਸਜ਼ਾ ਸੁਣਾਉਣ 'ਤੇ ਸੁਖਬੀਰ ਬਾਦਲ ਨੇ ਕਹੀ ਵੱਡੀ ਗੱਲ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਸਜ਼ਾ ਸੁਣਾਉਣ ਦੇ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡੀ ਗੱਲ ਕਹੀ ਹੈ। ਉਨ੍ਹਾਂ ਨੇ ਇਸ ਮਾਮਲੇ ਉੱਪਰ ਪ੍ਰਤੀਕਿਰਿਆ ਦਿੰਦਿਆਂ ਕਿਹਾ ਲੰਬੇ ਸਮੇਂ ਤੋਂ ਪੀੜਤ ਪਰਿਵਾਰ ਨਿਆਂ ਦੀ ਉਡਿਕ 'ਚ ਸੀ। ਅੱਜ ਸੁਪਰੀਮ ਕੋਰਟ ਨੇ ਇਨਸਾਫ ਕੀਤਾ ਹੈ।
Bhagwant Mann: ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਅਜੀਤ ਡੁਬਾਲ ਨਾਲ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ 7 ਵਜੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੁਬਾਲ ਨਾਲ ਮੁਲਾਕਾਤ ਕਰਨਗੇ। ਭਗਵੰਤ ਮਾਨ ਦਿੱਲੀ ਵਿੱਚ ਅਜੀਤ ਡੁਬਾਲ ਦੇ ਘਰ ਵਿੱਚ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਸੂਤਰਾਂ ਮੁਤਾਬਕ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਇਹ ਮੀਟਿੰਗ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰ ਰਹੇ ਹਨ।
Sunil Jakhar: ਸੁਨੀਲ ਜਾਖੜ ਨੇ ਬੀਜੇਪੀ 'ਚ ਸ਼ਾਮਲ ਹੁੰਦਿਆਂ ਹੀ ਪੰਜਾਬ ਬਾਰੇ ਕਹੀ ਵੱਡੀ ਗੱਲ
ਕਾਂਗਰਸ ਨੂੰ ਅਲਵਿਦਾ ਕਹਿ ਬੀਜੇਪੀ ਵਿੱਚ ਸ਼ਾਮਲ ਹੁੰਦਿਆਂ ਹੀ ਸੁਨੀਲ ਜਾਖੜ ਨੇ ਪੰਜਾਬ ਬਾਰੇ ਵੱਡੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਮੇਰੀ ਇੱਛਾ ਹੈ ਕਿ ਪੰਜਾਬ ਨੂੰ ਵਿਸ਼ੇਸ਼ ਰਾਜ ਦਾ ਦਰਜਾ ਮਿਲੇ, ਪਰ ਲੱਗਦਾ ਹੈ ਕਿ ਮੋਦੀ ਜੀ ਨੇ ਵਿਸ਼ੇਸ਼ ਰਾਜ ਦਾ ਦਰਜਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਰਾਸ਼ਟਰਵਾਦ ਦੀ ਗੱਲ ਹੁੰਦੀ ਹੈ ਤਾਂ ਇਹ ਭਾਵਨਾ ਪੰਜਾਬ ਤੋਂ ਸ਼ੁਰੂ ਹੁੰਦੀ ਹੈ। ਉਨ੍ਹਾਂ ਬੀਜੇਪੀ ਵਿੱਚ ਸ਼ਾਮਲ ਹੋਣ ਦਾ ਕਾਰਨ ਦੱਸਦੇ ਹੋਏ ਕਿਹਾ ਕਿ ਜੇ ਪਾਰਟੀ ਮਜਬੂਤ ਹੋਏਗੀ ਤਾਂ ਪੰਜਾਬ ਨੂੰ ਮਜਬੂਤ ਕੀਤਾ ਜਾ ਸਕੇਗਾ। ਸੁਨੀਲ ਜਾਖੜ ਨੇ ਬੀਜੇਪੀ ਲੀਡਰਾਂ ਨੂੰ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਤੁਹਾਡਾ ਧੰਨਵਾਦ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਛੱਡਣਾ ਆਸਾਨ ਨਹੀਂ। ਅਸੀਂ 50 ਸਾਲ ਕਾਂਗਰਸ 'ਚ ਸੀ। 1972 ਤੋਂ ਚੰਗੇ-ਮਾੜੇ ਸਮੇਂ 'ਚ ਕਾਂਗਰਸ ਨਾਲ ਰਹੇ। ਉਨ੍ਹਾਂ ਕਿਹਾ ਕਿ ਅਸੀਂ ਕਦੇ ਤੋੜਨ ਦਾ ਕੰਮ ਨਹੀਂ ਕੀਤਾ, ਅਸੀਂ ਜੋੜਨ ਦਾ ਕੰਮ ਕੀਤਾ ਹੈ।
Sidhu Road Rage Case: ਸੁਪਰੀਮ ਕੋਰਟ ਵੱਲੋਂ ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਕੈਦ ਜੀ ਸਜ਼ਾ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ ਵਿੱਚ ਸਿੱਧੂ ਨੂੰ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ। ਜਦੋਂ ਪਟਿਆਲਾ 'ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਤੇ ਉਨ੍ਹਾਂ ਦੇ ਦੋਸਤ ਦੀ ਕਿਸੇ ਨਾਲ ਲੜਾਈ ਹੋ ਗਈ। ਇਸ ਵਿੱਚ ਇੱਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ।