Punjab Breaking News LIVE: ਕਾਂਗਰਸ ਦੇ ਨਵੇਂ ਪ੍ਰਧਾਨ ਦਾ ਹੋਏਗਾ ਐਲਾਨ,  ਸੀਐਮ ਦੀ ਕੋਠੀ ਸਾਹਮਣੇ 11 ਦਿਨਾਂ ਤੋਂ ਡਟੇ ਕਿਸਾਨ, ਕਣਕ ਦੇ ਰੇਟ ਤੋਂ ਕਿਸਾਨ ਨਹੀਂ ਖੁਸ਼, ਪੰਜਾਬ ਸਰਕਾਰ ਤੇ ਰਾਜਪਾਲ ਵਿਚਾਲੇ ਖੜਕੀ

Punjab Breaking News, 19 October 2022 LIVE Updates: ਕਾਂਗਰਸ ਦੇ ਨਵੇਂ ਪ੍ਰਧਾਨ ਦਾ ਹੋਏਗਾ ਐਲਾਨ,  ਸੀਐਮ ਦੀ ਕੋਠੀ ਸਾਹਮਣੇ 11 ਦਿਨਾਂ ਤੋਂ ਡਟੇ ਕਿਸਾਨ, ਕਣਕ ਦੇ ਰੇਟ ਤੋਂ ਕਿਸਾਨ ਨਹੀਂ ਖੁਸ਼, ਪੰਜਾਬ ਸਰਕਾਰ ਤੇ ਰਾਜਪਾਲ ਵਿਚਾਲੇ ਖੜਕੀ

ABP Sanjha Last Updated: 19 Oct 2022 02:28 PM
Punjab Domestic Flight: ਪਠਾਨਕੋਟ, ਸਾਹਨੇਵਾਲ, ਆਦਮਪੁਰ ਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਹੋਣ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਭਾਰਤ ਸਰਕਾਰ ਨੂੰ ਆਦਮਪੁਰ (ਜਲੰਧਰ), ਪਠਾਨਕੋਟ, ਸਾਹਨੇਵਾਲ ਅਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਪ੍ਰਮੁੱਖ ਸਕੱਤਰ ਸ਼ਹਿਰੀ ਹਵਾਬਾਜ਼ੀ ਰਾਹੁਲ ਭੰਡਾਰੀ ਨੇ UDAN, ਕ੍ਰਿਸ਼ੀ ਉਡਾਨ, ਹਵਾਬਾਜ਼ੀ ਸੁਰੱਖਿਆ, ਹਵਾਈ ਅੱਡਿਆਂ, ਗ੍ਰੀਨਫੀਲਡ ਹਵਾਈ ਅੱਡਿਆਂ, ਹੈਲੀਪੋਰਟਾਂ ਅਤੇ ਵਾਟਰ ਏਅਰੋਡ੍ਰੋਮਾਂ ਦੇ ਵਿਕਾਸ 'ਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਇੱਕ ਇੰਟਰਐਕਟਿਵ ਸੈਸ਼ਨ ਵਿੱਚ ਹਿੱਸਾ ਲਿਆ।

Congress President Election Result : ਮਲਿਕਾਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ

ਕਾਂਗਰਸ ਨੂੰ ਆਖਰਕਾਰ ਆਪਣਾ ਨਵਾਂ ਪ੍ਰਧਾਨ ਮਿਲ ਗਿਆ ਹੈ। 80 ਸਾਲਾ ਮਲਿਕਾਰਜੁਨ ਖੜਗੇ ਨੂੰ ਕਾਂਗਰਸ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਖੜਗੇ ਨੇ ਸਿੱਧੇ ਮੁਕਾਬਲੇ ਵਿੱਚ ਸ਼ਸ਼ੀ ਥਰੂਰ ਨੂੰ ਵੱਡੇ ਫਰਕ ਨਾਲ ਹਰਾਇਆ। ਮਲਿਕਾਰਜੁਨ ਖੜਗੇ ਨੂੰ 7897 ਵੋਟਾਂ ਮਿਲੀਆਂ, ਜਦਕਿ ਸ਼ਸ਼ੀ ਥਰੂਰ ਨੂੰ ਸਿਰਫ਼ 1072 ਵੋਟਾਂ ਮਿਲੀਆਂ। ਇਸ ਵਾਰ ਗਾਂਧੀ ਪਰਿਵਾਰ ਦਾ ਕੋਈ ਵੀ ਮੈਂਬਰ ਪ੍ਰਧਾਨ ਦੇ ਅਹੁਦੇ ਦੀ ਦੌੜ ਵਿੱਚ ਸ਼ਾਮਲ ਨਹੀਂ ਸੀ। ਪਿਛਲੇ 24 ਸਾਲਾਂ 'ਚ ਇਹ ਪਹਿਲੀ ਵਾਰ ਹੈ ਕਿ ਗਾਂਧੀ ਪਰਿਵਾਰ ਤੋਂ ਬਾਹਰ ਦਾ ਕੋਈ ਨੇਤਾ ਪ੍ਰਧਾਨ ਦੇ ਅਹੁਦੇ 'ਤੇ ਪਹੁੰਚਿਆ ਹੈ। ਇਸ ਤੋਂ ਪਹਿਲਾਂ ਸੀਤਾਰਾਮ ਕੇਸਰੀ ਅਜਿਹੇ ਪ੍ਰਧਾਨ ਸਨ, ਜੋ ਗਾਂਧੀ ਪਰਿਵਾਰ ਤੋਂ ਨਹੀਂ ਸਨ।

Stubble Burning: ਜਰਮਨ ਦੀ ਕੰਪਨੀ ਨੇ ਸੰਗਰੂਰ 'ਚ ਲਗਾਇਆ ਬਾਇਓਗੈਸ ਪਲਾਂਟ

ਦਿੱਲੀ ਵਿੱਚ ਸਰਦੀ ਸ਼ੁਰੂ ਹੁੰਦੇ ਹੀ ਪ੍ਰਦੂਸ਼ਿਤ ਹਵਾ ਨਾਲ ਦਮ ਘੁੱਟਣਾ ਸ਼ੁਰੂ ਹੋ ਜਾਂਦਾ ਹੈ। ਸਰਕਾਰੀ ਪਾਬੰਦੀ ਦੇ ਬਾਵਜੂਦ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਰਿਆਣਾ ਅਤੇ ਪੰਜਾਬ ਵਿਚ ਵੱਡੇ ਪੱਧਰ 'ਤੇ ਪਰਾਲੀ ਸਾੜੀ ਜਾ ਰਹੀ ਹੈ। ਕਿਸਾਨਾਂ ਦੇ ਆਪਣੇ ਜਾਇਜ਼ ਕਾਰਨ ਹਨ, ਇਸ ਲਈ ਸਰਕਾਰ ਵੀ ਹੋਰ ਸਖ਼ਤੀ ਲੈਣ ਤੋਂ ਗੁਰੇਜ਼ ਕਰਦੀ ਹੈ। ਅਜਿਹੇ ਵਿੱਚ ਇਸ ਸਮੱਸਿਆ ਦੇ ਹੱਲ ਵਜੋਂ ਪੰਜਾਬ ਦੇ ਸੰਗਰੂਰ ਵਿੱਚ ਇੱਕ ਨਵੀਂ ਪਹਿਲ ਸ਼ੁਰੂ ਕੀਤੀ ਗਈ ਹੈ। ਜਰਮਨੀ ਦੀ ਇੱਕ ਕੰਪਨੀ ਨੇ ਪੰਜਾਬ ਦੇ ਸੰਗਰੂਰ ਵਿੱਚ ਆਪਣਾ ਬਾਇਓ ਗੈਸ ਪਲਾਂਟ ਸ਼ੁਰੂ ਕੀਤਾ ਹੈ, ਜੋ ਸਿਰਫ਼ ਪਰਾਲੀ ਦੀ ਖਪਤ 'ਤੇ ਆਧਾਰਿਤ ਹੈ।

khalistan slogans : ਬਠਿੰਡਾ 'ਚ ਫਿਰ ਲਿਖੇ ਗਏ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

ਬਠਿੰਡਾ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ‘ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਇਹ ਨਾਅਰੇ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਨਾਲ ਲੱਗਦੀਆਂ ਕੰਧਾਂ 'ਤੇ ਲਿਖੇ ਹੋਏ ਹਨ। ਇਸ ਸਬੰਧੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੀ ਜ਼ਿੰਮੇਵਾਰੀ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਹੈ। ਇਸ ਤੋਂ ਕੁਝ ਦਿਨ ਪਹਿਲਾਂ  ਬਠਿੰਡਾ ਸ਼ਹਿਰ ਵਿੱਚ ਡਵੀਜ਼ਨਲ ਜੰਗਲਾਤ ਅਫ਼ਸਰ ਦੇ ਦਫ਼ਤਰ ਦੀ ਬਾਹਰਲੀ ਕੰਧ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਪਾਏ ਗਏ ਸਨ। ਇਹ ਨਾਅਰੇ ਸਪਰੇਅ ਪੇਂਟ ਨਾਲ ਲਿਖੇ ਗਏ ਸਨ। ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ ਨੇ ਇਸ ਘਿਨਾਉਣੇ ਕਾਰੇ ਦੀ ਜ਼ਿੰਮੇਵਾਰੀ ਲਈ ਸੀ। ਇਹ ਨਾਅਰੇ ਬਠਿੰਡਾ ਦੇ ਮਾਡਲ ਟਾਊਨ ਦੇ ਫੇਜ਼ 4 ਅਤੇ 5 ਦੇ ਨਾਲ ਲੱਗਦੀ ਪਾਣੀ ਦੀ ਟੈਂਕੀ ਅਤੇ ਜੋਗਾਨੰਦ ਰੋਡ 'ਤੇ ਡਵੀਜ਼ਨਲ ਜੰਗਲਾਤ ਦਫ਼ਤਰ ਦੇ ਬਾਹਰ ਇੱਕ ਕੰਧ 'ਤੇ ਲਿਖੇ ਹੋਏ ਸਨ।

Farmers Protest: ਸੀਐਮ ਦੀ ਕੋਠੀ ਸਾਹਮਣੇ 11 ਦਿਨਾਂ ਤੋਂ ਡਟੇ ਕਿਸਾਨ

ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਸਾਹਮਣੇ ਕਿਸਾਨਾਂ ਦਾ ਧਰਨਾ ਦਿੱਲੀ ਅੰਦੋਲਨ ਦਾ ਰੂਪ ਧਾਰਦਾ ਜਾ ਰਿਹਾ ਹੈ। ਪਿਛਲੇ 11 ਦਿਨਾਂ ਤੋਂ ਡਟੇ ਕਿਸਾਨਾਂ ਨਾਲ ਸਰਕਾਰ ਦੀ ਗੱਲ਼ਬਾਤ ਕਿਸੇ ਤਣ-ਪੱਤਣ ਨਹੀਂ ਲੱਗੀ। ਉਧਰ, ਕਿਸਾਨ ਕਿਸੇ ਵੀ ਕੀਮਤ ਉੱਪਰ ਪਿੱਛੇ ਹਟਣ ਲਈ ਤਿਆਰ ਨਹੀਂ, ਜਿਸ ਕਰਕੇ ਇਹ ਅੰਦੋਲਨ ਹੋਰ ਭਖਣ ਦਾ ਆਸਾਰ ਬਣੇ ਗਏ ਹਨ। ਦੂਜੇ ਪਾਸੇ ਵਿਰੋਧੀ ਧਿਰਾਂ ਵੀ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਦਿੱਲੀ ਵਿੱਚ ਬੀਜੇਪੀ ਸਰਕਾਰ ਖਿਲਾਫ ਧਰਨੇ ਲੱਗੇ ਸੀ ਤਾਂ ਆਮ ਆਦਮੀ ਪਾਰਟੀ ਕਿਸਾਨਾਂ ਦੇ ਹਿਤੈਸ਼ੀ ਬਣ ਕੇ ਸਾਹਮਣੇ ਆਈ ਸੀ। ਅੱਜ ਜਦੋਂ ਉਨ੍ਹਾਂ ਦੀ ਹੀ ਸਰਕਾਰ ਖਿਲਾਫ ਸੰਘਰਸ਼ ਸ਼ੁਰੂ ਹੋਇਆ ਹੈ ਤਾਂ ਕਿਸਾਨਾਂ ਦੀ ਗੱਲ ਤੱਕ ਵੀ ਨਹੀਂ ਸੁਣੀ ਜਾ ਰਹੀ। 

Farmers Protest: ਸੀਐਮ ਦੀ ਕੋਠੀ ਸਾਹਮਣੇ 11 ਦਿਨਾਂ ਤੋਂ ਡਟੇ ਕਿਸਾਨ

ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਸਾਹਮਣੇ ਕਿਸਾਨਾਂ ਦਾ ਧਰਨਾ ਦਿੱਲੀ ਅੰਦੋਲਨ ਦਾ ਰੂਪ ਧਾਰਦਾ ਜਾ ਰਿਹਾ ਹੈ। ਪਿਛਲੇ 11 ਦਿਨਾਂ ਤੋਂ ਡਟੇ ਕਿਸਾਨਾਂ ਨਾਲ ਸਰਕਾਰ ਦੀ ਗੱਲ਼ਬਾਤ ਕਿਸੇ ਤਣ-ਪੱਤਣ ਨਹੀਂ ਲੱਗੀ। ਉਧਰ, ਕਿਸਾਨ ਕਿਸੇ ਵੀ ਕੀਮਤ ਉੱਪਰ ਪਿੱਛੇ ਹਟਣ ਲਈ ਤਿਆਰ ਨਹੀਂ, ਜਿਸ ਕਰਕੇ ਇਹ ਅੰਦੋਲਨ ਹੋਰ ਭਖਣ ਦਾ ਆਸਾਰ ਬਣੇ ਗਏ ਹਨ। ਦੂਜੇ ਪਾਸੇ ਵਿਰੋਧੀ ਧਿਰਾਂ ਵੀ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਦਿੱਲੀ ਵਿੱਚ ਬੀਜੇਪੀ ਸਰਕਾਰ ਖਿਲਾਫ ਧਰਨੇ ਲੱਗੇ ਸੀ ਤਾਂ ਆਮ ਆਦਮੀ ਪਾਰਟੀ ਕਿਸਾਨਾਂ ਦੇ ਹਿਤੈਸ਼ੀ ਬਣ ਕੇ ਸਾਹਮਣੇ ਆਈ ਸੀ। ਅੱਜ ਜਦੋਂ ਉਨ੍ਹਾਂ ਦੀ ਹੀ ਸਰਕਾਰ ਖਿਲਾਫ ਸੰਘਰਸ਼ ਸ਼ੁਰੂ ਹੋਇਆ ਹੈ ਤਾਂ ਕਿਸਾਨਾਂ ਦੀ ਗੱਲ ਤੱਕ ਵੀ ਨਹੀਂ ਸੁਣੀ ਜਾ ਰਹੀ। 

ਰਾਜਪਾਲ ਬੀਜੇਪੀ ਦੇ ਸਿਆਸੀ ਏਜੰਟ ਵਜੋਂ ਕੰਮ ਕਰ ਰਹੇ, ਤੁਰੰਤ ਬਰਖਾਸਤ ਕੀਤਾ ਜਾਵੇ: ਕੰਗ

ਪੰਜਾਬ ਵਿੱਚ ਵੀ ਦਿੱਲੀ ਵਾਲੇ ਹਾਲਾਤ ਬਣਦੇ ਜਾ ਰਹੇ ਹਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਭਗਵੰਤ ਮਾਨ ਸਰਕਾਰ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਹੁਣ ਰਾਜਪਾਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੀਸੀ ਦੀ ਨਿਯੁਕਤੀ ਨੂੰ ਗਲਤ ਕਰਾਰ ਦੇ ਦਿੱਤਾ ਹੈ। ਇਸ ਮਗਰੋਂ 'ਆਮ ਆਦਮੀ ਪਾਰਟੀ' ਭੜਕ ਗਈ ਹੈ। 'ਆਮ ਆਦਮੀ ਪਾਰਟੀ' (ਆਪ) ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੀਸੀ ਵਿਵਾਦ ’ਤੇ ਰਾਜਪਾਲ ਦੇ ਫੈਸਲੇ ਦੀ ਆਲੋਚਨਾ ਕੀਤੀ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਰਾਜਪਾਲ ਦਾ ਹੁਕਮ ਪੂਰੀ ਤਰ੍ਹਾਂ ਗੈਰ-ਸੰਵਿਧਾਨਕ ਤੇ ਗੈਰਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਖੇਤੀਬਾੜੀ ਐਕਟ 1970 ਦੀ ਧਾਰਾ 15-ਏ ਅਨੁਸਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੀਸੀ ਦੀ ਨਿਯੁਕਤੀ ਦਾ ਅਧਿਕਾਰ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਕੋਲ ਹੈ। 

ਪਿਛੋਕੜ

Punjab Breaking News, 19 October 2022 LIVE Updates:  ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਬੁੱਧਵਾਰ ਨੂੰ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਕਰੀਬ 24 ਸਾਲਾਂ ਬਾਅਦ ਗਾਂਧੀ ਪਰਿਵਾਰ ਤੋਂ ਬਾਹਰ ਦਾ ਕੋਈ ਨੇਤਾ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦਾ ਪ੍ਰਧਾਨ ਚੁਣਿਆ ਜਾਵੇਗਾ। ਬੁੱਧਵਾਰ ਸਵੇਰੇ 10 ਵਜੇ ਤੋਂ ਬਾਅਦ ਪਾਰਟੀ ਹੈੱਡਕੁਆਰਟਰ 'ਚ ਵੋਟਾਂ ਦੀ ਗਿਣਤੀ ਸ਼ੁਰੂ ਹੋਈ ਹੈ। ਇਸ ਮੌਕੇ ਸੰਸਦ ਮੈਂਬਰ ਕਾਰਤੀ ਚਿਦੰਬਰਮ, ਪ੍ਰਧਾਨ ਅਹੁਦੇ ਦੇ ਉਮੀਦਵਾਰ ਸ਼ਸ਼ੀ ਥਰੂਰ ਦੇ ਪ੍ਰਸਤਾਵਕ ਅਤੇ ਕੁਝ ਹੋਰ ਚੋਣ ਏਜੰਟ ਮੌਜੂਦ ਹਨ। ਦੂਜੇ ਉਮੀਦਵਾਰ ਮਲਿਕਾਰਜੁਨ ਖੜਗੇ ਤਰਫ਼ੋਂ ਸੰਸਦ ਮੈਂਬਰ ਸਈਅਦ ਨਾਸਿਰ ਹੁਸੈਨ ਅਤੇ ਕੁਝ ਹੋਰ ਆਗੂ ਮੌਜੂਦ ਹਨ। ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਵੋਟਾਂ ਦੀ ਗਿਣਤੀ ਸ਼ੁਰੂ


 


 ਸੀਐਮ ਦੀ ਕੋਠੀ ਸਾਹਮਣੇ 11 ਦਿਨਾਂ ਤੋਂ ਡਟੇ ਕਿਸਾਨ, ਸਰਕਾਰ ਨੇ ਅਜੇ ਤੱਕ ਨਹੀਂ ਪੁੱਛੀ ਬਾਤ


ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਸਾਹਮਣੇ ਕਿਸਾਨਾਂ ਦਾ ਧਰਨਾ ਦਿੱਲੀ ਅੰਦੋਲਨ ਦਾ ਰੂਪ ਧਾਰਦਾ ਜਾ ਰਿਹਾ ਹੈ। ਪਿਛਲੇ 11 ਦਿਨਾਂ ਤੋਂ ਡਟੇ ਕਿਸਾਨਾਂ ਨਾਲ ਸਰਕਾਰ ਦੀ ਗੱਲ਼ਬਾਤ ਕਿਸੇ ਤਣ-ਪੱਤਣ ਨਹੀਂ ਲੱਗੀ। ਉਧਰ, ਕਿਸਾਨ ਕਿਸੇ ਵੀ ਕੀਮਤ ਉੱਪਰ ਪਿੱਛੇ ਹਟਣ ਲਈ ਤਿਆਰ ਨਹੀਂ, ਜਿਸ ਕਰਕੇ ਇਹ ਅੰਦੋਲਨ ਹੋਰ ਭਖਣ ਦਾ ਆਸਾਰ ਬਣੇ ਗਏ ਹਨ। ਦੂਜੇ ਪਾਸੇ ਵਿਰੋਧੀ ਧਿਰਾਂ ਵੀ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਦਿੱਲੀ ਵਿੱਚ ਬੀਜੇਪੀ ਸਰਕਾਰ ਖਿਲਾਫ ਧਰਨੇ ਲੱਗੇ ਸੀ ਤਾਂ ਆਮ ਆਦਮੀ ਪਾਰਟੀ ਕਿਸਾਨਾਂ ਦੇ ਹਿਤੈਸ਼ੀ ਬਣ ਕੇ ਸਾਹਮਣੇ ਆਈ ਸੀ। ਅੱਜ ਜਦੋਂ ਉਨ੍ਹਾਂ ਦੀ ਹੀ ਸਰਕਾਰ ਖਿਲਾਫ ਸੰਘਰਸ਼ ਸ਼ੁਰੂ ਹੋਇਆ ਹੈ ਤਾਂ ਕਿਸਾਨਾਂ ਦੀ ਗੱਲ ਤੱਕ ਵੀ ਨਹੀਂ ਸੁਣੀ ਜਾ ਰਹੀ।  ਸੀਐਮ ਦੀ ਕੋਠੀ ਸਾਹਮਣੇ 11 ਦਿਨਾਂ ਤੋਂ ਡਟੇ ਕਿਸਾਨ, ਸਰਕਾਰ ਨੇ ਅਜੇ ਤੱਕ ਨਹੀਂ ਪੁੱਛੀ ਬਾਤ


 


ਕਣਕ ਦੇ ਰੇਟ ਤੋਂ ਕਿਸਾਨ ਨਹੀਂ ਖੁਸ਼


ਕੇਂਦਰ ਸਰਕਾਰ ਵੱਲੋਂ ਕਣਕ ਦੇ ਐਲਾਨੇ ਘੱਟੋ-ਘੱਟ ਸਮਰਥਨ ਮੁੱਲ ਤੋਂ ਪੰਜਾਬ ਦੇ ਕਿਸਾਨ ਖੁਸ਼ ਨਹੀਂ। ਕਿਸਾਨ ਜਥੇਬੰਦੀਆਂ ਨੇ ਇਸ ਨੂੰ ਨਾਕਾਫੀ ਦੱਸਿਆ ਹੈ। ਕੇਂਦਰ ਸਰਕਾਰ ਨੇ ਕਣਕ ਦੇ ਭਾਅ ਵਿੱਚ 110 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ 2023-24 ਲਈ ਕਣਕ ਦਾ ਭਾਅ 2125 ਰੁਪਏ ਪ੍ਰਤੀ ਕੁਇੰਟਲ ਐਲਾਨਿਆ ਹੈ। ਕੌਮਾਂਤਰੀ ਪੱਧਰ ’ਤੇ ਕਣਕ ਦੀ ਵੱਡੀ ਤੋਟ ਹੈ ਤੇ ਲਾਗਤ ਖ਼ਰਚੇ ਤੇਜ਼ ਰਫ਼ਤਾਰ ਨਾਲ ਵਧੇ ਹਨ। ਲੰਘੇ ਦਸ ਸਾਲਾਂ ਦੌਰਾਨ ਕਦੇ ਵੀ ਸਰਕਾਰ ਨੇ ਕਣਕ ਦੇ ਭਾਅ ਵਿੱਚ 110 ਰੁਪਏ ਤੋਂ ਵੱਧ ਦਾ ਵਾਧਾ ਨਹੀਂ ਕੀਤਾ ਹੈ। ਕੇਂਦਰ ਸਰਕਾਰ ਨੇ ਵਰ੍ਹਾ 2014-15 ਤੇ 2015-16 ਵਿਚ ਕੇਵਲ 50 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਸੀ ਤੇ 2016-17 ਵਿੱਚ 75 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਸੀ। ਕਣਕ ਦੇ ਰੇਟ ਤੋਂ ਕਿਸਾਨ ਨਹੀਂ ਖੁਸ਼


 


ਰਾਜਪਾਲ ਬੀਜੇਪੀ ਦੇ ਸਿਆਸੀ ਏਜੰਟ ਵਜੋਂ ਕੰਮ ਕਰ ਰਹੇ, ਤੁਰੰਤ ਬਰਖਾਸਤ ਕੀਤਾ ਜਾਵੇ: ਕੰਗ


ਪੰਜਾਬ ਵਿੱਚ ਵੀ ਦਿੱਲੀ ਵਾਲੇ ਹਾਲਾਤ ਬਣਦੇ ਜਾ ਰਹੇ ਹਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਭਗਵੰਤ ਮਾਨ ਸਰਕਾਰ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਹੁਣ ਰਾਜਪਾਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੀਸੀ ਦੀ ਨਿਯੁਕਤੀ ਨੂੰ ਗਲਤ ਕਰਾਰ ਦੇ ਦਿੱਤਾ ਹੈ। ਇਸ ਮਗਰੋਂ 'ਆਮ ਆਦਮੀ ਪਾਰਟੀ' ਭੜਕ ਗਈ ਹੈ। 'ਆਮ ਆਦਮੀ ਪਾਰਟੀ' (ਆਪ) ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੀਸੀ ਵਿਵਾਦ ’ਤੇ ਰਾਜਪਾਲ ਦੇ ਫੈਸਲੇ ਦੀ ਆਲੋਚਨਾ ਕੀਤੀ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਰਾਜਪਾਲ ਦਾ ਹੁਕਮ ਪੂਰੀ ਤਰ੍ਹਾਂ ਗੈਰ-ਸੰਵਿਧਾਨਕ ਤੇ ਗੈਰਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਖੇਤੀਬਾੜੀ ਐਕਟ 1970 ਦੀ ਧਾਰਾ 15-ਏ ਅਨੁਸਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੀਸੀ ਦੀ ਨਿਯੁਕਤੀ ਦਾ ਅਧਿਕਾਰ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਕੋਲ ਹੈ।  ਰਾਜਪਾਲ ਬੀਜੇਪੀ ਦੇ ਸਿਆਸੀ ਏਜੰਟ ਵਜੋਂ ਕੰਮ ਕਰ ਰਹੇ, ਤੁਰੰਤ ਬਰਖਾਸਤ ਕੀਤਾ ਜਾਵੇ: ਕੰਗ


 


ਪਹਾੜੀ ਇਲਾਕਿਆਂ 'ਚ ਘੱਟ ਤਜਰਬਾ ਬਣੀ ਕੇਦਾਰਨਾਥ  ਹੈਲੀਕਾਪਟਰ ਕ੍ਰੈਸ਼ ਦੀ ਵਜ੍ਹਾ 


ਉਤਰਾਖੰਡ (Uttrakhand) ਦੇ ਕੇਦਾਰਨਾਥ (Kedarnath) ਧਾਮ ਨੇੜੇ ਬੀਤੇ ਦਿਨ (18 ਅਕਤੂਬਰ) ਨੂੰ ਇੱਕ ਹੈਲੀਕਾਪਟਰ ਹਾਦਸਾਗ੍ਰਸਤ (Helicoter Crash) ਹੋ ਗਿਆ ਸੀ ਅਤੇ ਇਸ ਵਿੱਚ ਸਵਾਰ ਪਾਇਲਟ ਸਮੇਤ 7 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਨੂੰ ਲੈ ਕੇ ਇੱਕ ਹੋਰ ਵੱਡੀ ਗੱਲ ਸਾਹਮਣੇ ਆਈ ਹੈ। ਇਸ ਹਾਦਸੇ ਅਤੇ ਪਵਨ ਹੰਸ ਹੈਲੀਕਾਪਟਰ ਹਾਦਸੇ ਵਿੱਚ ਕਈ ਸਮਾਨਤਾਵਾਂ ਦੇਖਣ ਨੂੰ ਮਿਲੀਆਂ ਹਨ। ਦੋਵੇਂ ਹਾਦਸਿਆਂ ਵਿੱਚ ਸੀਨੀਅਰ ਪਾਇਲਟ ਸ਼ਾਮਲ ਸਨ ,ਜਿਨ੍ਹਾਂ ਨੂੰ ਹਾਲ ਹੀ ਵਿੱਚ ਇੱਕ ਨਵੀਂ ਕਿਸਮ ਦਾ ਜਹਾਜ਼ ਉਡਾਉਣ ਲਈ ਤਿਆਰ ਕੀਤਾ ਗਿਆ ਸੀ। ਇਹੀ ਕਾਰਨ ਹੈ ਕਿ ਉਸ ਨੂੰ ਹਾਦਸਾਗ੍ਰਸਤ ਹੋਣ ਵਾਲੀ ਮਸ਼ੀਨ ਦਾ ਘੱਟ ਤਜਰਬਾ ਸੀ ਅਤੇ ਉਹ ਇਸਨੂੰ ਬਚਾ ਨਹੀਂ ਸਕਿਆ। ਪਹਾੜੀ ਇਲਾਕਿਆਂ 'ਚ ਘੱਟ ਤਜਰਬਾ ਬਣੀ ਕੇਦਾਰਨਾਥ ਹੈਲੀਕਾਪਟਰ ਕ੍ਰੈਸ਼ ਦੀ ਵਜ੍ਹਾ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.