Punjab Breaking News LIVE: ਰਾਸ਼ਟਰਮੰਡਲ ਖੇਡਾਂ 'ਚ ਛਾਈ ਪੰਜਾਬ ਦੀ ਧੀ, ਪੰਜਾਬ 'ਚ ਯੈਲੋ ਅਲਰਟ, ਮੂਸੇਵਾਲਾ ਕਤਲ ਕੇਸ 'ਚ ਇਕ ਹੋਰ ਗ੍ਰਿਫ਼ਤਾਰੀ, ਅੱਜ ਦੀਆਂ ਵੱਡੀਆਂ ਖਬਰਾਂ
Punjab Breaking News, 2 August 2022 LIVE Updates: ਰਾਸ਼ਟਰਮੰਡਲ ਖੇਡਾਂ 'ਚ ਛਾਈ ਪੰਜਾਬ ਦੀ ਧੀ, ਪੰਜਾਬ 'ਚ ਯੈਲੋ ਅਲਰਟ, ਮੂਸੇਵਾਲਾ ਕਤਲ ਕੇਸ 'ਚ ਇਕ ਹੋਰ ਗ੍ਰਿਫ਼ਤਾਰੀ, ਅੱਜ ਦੀਆਂ ਵੱਡੀਆਂ ਖਬਰਾਂ
ਪਟਿਆਲਾ ਦਾ ਪ੍ਰਮੁੱਖ ਜੱਚਾ-ਬੱਚਾ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਇਸ ਸਮੇਂ ਦਵਾਈਆਂ ਦੀ ਘਾਟ ਨਾਲ ਜੂਝ ਰਿਹਾ ਹੈ। ਇਸ ਸਮੇਂ ਹਸਪਤਾਲ ਵਿੱਚ ਸਰਿੰਜਾਂ ਵੀ ਉਪਲਬਧ ਨਹੀਂ ਹਨ। ਮਰੀਜ਼ਾਂ ਨੂੰ ਜ਼ਿਆਦਾਤਰ ਦਵਾਈਆਂ ਬਾਹਰੋਂ ਲਿਆਉਣ ਲਈ ਕਿਹਾ ਜਾ ਰਿਹਾ ਹੈ। ਮਾਤਾ ਕੌਸ਼ੱਲਿਆ ਹਸਪਤਾਲ ਨੂੰ 245 ਕਿਸਮ ਦੀਆਂ ਦਵਾਈਆਂ ਦੀ ਸਪਲਾਈ ਕੀਤੀ ਜਾਂਦੀ ਹੈ ਪਰ ਇਸ ਸਮੇਂ ਹਸਪਤਾਲ ਵਿੱਚ 115 ਤਰ੍ਹਾਂ ਦੀਆਂ ਦਵਾਈਆਂ ਹੀ ਉਪਲਬਧ ਹਨ।
ਕਾਂਗਰਸ ਨੇਤਾ ਅਲਕਾ ਲਾਂਬਾ ਨੇ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਦਿੱਤੇ ਬਿਆਨ ਲਈ ਰੋਪੜ ਵਿੱਚ ਦਰਜ ਐਫਆਈਆਰ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ ਲੈ ਲਈ ਹੈ। ਉਸ ਨੇ ਕਿਹਾ ਕਿ ਉਹ ਬਿਹਤਰ ਤੱਥਾਂ ਨਾਲ ਨਵੀਂ ਪਟੀਸ਼ਨ ਦਾਇਰ ਕਰਨਾ ਚਾਹੁੰਦੀ ਹੈ। ਇਸ ਤੋਂ ਬਾਅਦ ਹਾਈ ਕੋਰਟ ਨੇ ਉਸ ਨੂੰ ਪਟੀਸ਼ਨ ਵਾਪਸ ਲੈਣ ਦੀ ਆਜ਼ਾਦੀ ਦਿੰਦਿਆਂ ਪਟੀਸ਼ਨ ਖਾਰਜ ਕਰ ਦਿੱਤੀ।
ਕਾਂਗਰਸ ਨੇਤਾ ਅਲਕਾ ਲਾਂਬਾ ਨੇ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਦਿੱਤੇ ਬਿਆਨ ਲਈ ਰੋਪੜ ਵਿੱਚ ਦਰਜ ਐਫਆਈਆਰ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ ਲੈ ਲਈ ਹੈ। ਉਸ ਨੇ ਕਿਹਾ ਕਿ ਉਹ ਬਿਹਤਰ ਤੱਥਾਂ ਨਾਲ ਨਵੀਂ ਪਟੀਸ਼ਨ ਦਾਇਰ ਕਰਨਾ ਚਾਹੁੰਦੀ ਹੈ। ਇਸ ਤੋਂ ਬਾਅਦ ਹਾਈ ਕੋਰਟ ਨੇ ਉਸ ਨੂੰ ਪਟੀਸ਼ਨ ਵਾਪਸ ਲੈਣ ਦੀ ਆਜ਼ਾਦੀ ਦਿੰਦਿਆਂ ਪਟੀਸ਼ਨ ਖਾਰਜ ਕਰ ਦਿੱਤੀ।
ਗੁਰੂਗ੍ਰਾਮ ਦੇ ਸੈਕਟਰ 77 ਸਥਿਤ ਐਮਾਰ ਪਾਮ ਹਿਲਜ਼ ਵਿੱਚ ਉਸਾਰੀ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਬਾਰੇ ਗੁਰੂਗ੍ਰਾਮ ਦੇ ਐਸਪੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਗੁਰੂਗ੍ਰਾਮ ਦੇ ਸੈਕਟਰ 77 ਵਿੱਚ ਐਮਾਰ ਪਾਮ ਹਿੱਲਜ਼ ਦਾ ਨਿਰਮਾਣ ਜੇਜੇਆਰਐਸ ਠੇਕੇਦਾਰ ਦੁਆਰਾ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨਾਂ ਨਾਲ ਮੀਟਿੰਗ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕੇ ਇਹ ਮੀਟਿੰਗ 4 ਘੰਟੇ ਚੱਲੀ ਹੈ। ਇਸ ਦੌਰਾਨ ਕਿਸਾਨਾਂ ਨੇ ਗੰਨੇ ਦੀ ਅਦਾਇਗੀ , ਸਰਹੱਦੀ ਖੇਤਰ ਦੇ ਕਿਸਾਨਾਂ ਦੀਆਂ ਸਮੱਸਿਆਵਾਂ, pspcl ਨਾਲ ਕੁਝ ਹੋਰ ਮੁੱਦੇ ਉਠਾਏ ਗਏ ਸਨ।
ਰਾਸ਼ਟਰਮੰਡਲ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਪੰਜਾਬ ਦੀ ਧੀ ਹਰਜਿੰਦਰ ਕੌਰ ਅਤੇ ਉਸਦੇ ਕੋਚ ਅਤੇ ਪਰਿਵਾਰ ਨੂੰ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਵਧਾਈ ਦਿੱਤੀ ਗਈ ਹੈ। ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਹਰਜਿੰਦਰ ਕੌਰ ਨੇ ਨਾ ਸਿਰਫ਼ ਆਪਣੇ ਮਾਪਿਆਂ ਦਾ ਸਗੋਂ ਪੂਰੇ ਪੰਜਾਬ ਅਤੇ ਭਾਰਤ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।
ਪਟਿਆਲਾ ਜ਼ਿਲੇ ਦਾ ਮੇਹਸ ਪਿੰਡ ਦੀ ਧੀ ਹਰਜਿੰਦਰ ਕੌਰ ਨੇ ਇੰਗਲੈਂਡ ਦੇ ਬਰਮਿੰਘਮ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ (CWG 2022) ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ-2022 ਵਿੱਚ 71 ਕਿਲੋ ਭਾਰ ਵਰਗ ਵਿੱਚ 212 ਕਿਲੋ ਭਾਰ ਚੁੱਕ ਕੇ ਇਹ ਤਗ਼ਮਾ ਜਿੱਤਿਆ ਹੈ।
ਆਮ ਆਦਮੀ ਪਾਰਟੀ (ਆਪ) ਨੇ ਵਧਦੀ ਮਹਿੰਗਾਈ ਦੇ ਮੁੱਦੇ 'ਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਜਾਣਬੁੱਝ ਕੇ ਮਹਿੰਗਾਈ ਵਧਾਉਣ ਦਾ ਦੋਸ਼ ਲਗਾਇਆ ਹੈ। ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਸਮਾਨ ਛੂਹ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਜਿਉਣਾ ਦੁੱਭਰ ਕਰ ਦਿੱਤਾ ਹੈ।
ਗੁਰਦਾਸਪੁਰ ਵਿੱਚ ਇਸਾਈ ਧਰਮ ਦਾ ਪ੍ਰਚਾਰ ਕਰ ਰਹੀਆਂ ਮਹਿਲਾਵਾਂ ਨੂੰ ਹਿੰਦੂ ਧਰਮ ਦੇ ਲੋਕਾਂ ਵੱਲੋਂ ਰੋਕੇ ਜਾਣ ਦਾ ਮਾਮਲਾ ਗਰਮਾ ਗਿਆ ਹੈ। ਭਾਰੀ ਗਿਣਤੀ ਵਿੱਚ ਇੱਕਠੇ ਹੋਏ ਇਸਾਈ ਭਾਈਚਾਰੇ ਦੇ ਲੋਕਾਂ ਨੇ ਥਾਣਾ ਸਿਟੀ ਗੁਰਦਾਸਪੁਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ਉਹਨਾਂ ਦੀਆਂ ਮਹਿਲਾਵਾਂ ਨੂੰ ਕੁੱਝ ਹਿੰਦੁ ਧਰਮ ਦੇ ਲੋਕਾਂ ਵੱਲੋਂ ਜਾਣਬੁੱਝ ਨੇ ਥਾਣੇ ਵਿੱਚ ਲਿਆਂਦਾ ਹੈ
ਬਰਨਾਲਾ ਜ਼ਿਲ੍ਹੇ ਦੇ ਕਸਬਾ ਤਪਾ ਦੀ ਅਨਾਜ ਮੰਡੀ ਵਿੱਚ ਮੂੰਗੀ ਦੀ ਫਸਲ ਦੀ ਖਰੀਦ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਝੂਠ ਬੋਲਿਆ ਸੀ ਕਿ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਬੀਜੀ ਗਈ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੇਗੀ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਬੀਜੇਪੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਉੱਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਨੇੜੇ ਸਥਿਤ ਸਰਾਵਾਂ ‘ਤੇ ਲਾਏ ਗਏ 12 ਫੀਸਦੀ ਜੀਐਸਟੀ ਨੂੰ ਜਜ਼ੀਆ ਟੈਕਸ ਕਰਾਰ ਦਿੱਤਾ ਹੈ। ਕੁਲਤਾਰ ਸਿੰਘ ਸੰਧਵਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਨੇੜੇ ਸਥਿਤ ਸਰਾਵਾਂ ‘ਤੇ ਜਜ਼ੀਆ ਟੈਕਸ ਲਗਾ ਕੇ ਸਿੱਖ ਕੌਮ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਹੈ ਕਿ ਤੁਗਲਕੀ ਫ਼ਰਮਾਨ ਦੀ ਸਖ਼ਤ ਨਿੰਦਾ ਕੀਤੀ ਜਾਂਦੀ ਹੈ।
ਸੰਗਰੂਰ ਦੇ ਲਹਿਰਾਗਾਗਾ ਵਿਚ ਇੱਕ ਸਕੂਲ ਨੂੰ ਪਿੰਡ ਵਾਲਿਆਂ ਵੱਲੋਂ ਬੰਦ ਕਰ ਕੇ ਬੱਚੇ ਗੁਰਦੁਆਰੇ ਵਿੱਚ ਪਿੰਡ ਦੇ ਨੌਜਵਾਨਾਂ ਵੱਲੋਂ ਪੜ੍ਹਾਉਣ ਦੇ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅਫ਼ਸੋਸ ਪ੍ਰਗਟਾਇਆ ਅਤੇ ਕਿਹਾ ਕਿ ਸੂਬਾ ਸਰਕਾਰ ਨੂੰ ਸਕੂਲਾਂ ਦੀ ਹਾਲਤ ਵੱਲ ਧਿਆਨ ਦੇਣ ਦੀ ਲੋੜ ਹੈ। ਬੀਤੇ ਦਿਨੀਂ ਸੰਗਰੂਰ ਦੇ ਇੱਕ ਸਕੂਲ 'ਚ ਪਾਣੀ ਭਰ ਗਿਆ ਸੀ। ਸਰਕਾਰ ਨੂੰ ਚਾਹੀਦਾ ਹੈ ਕਿ ਅਧਿਆਪਕਾਂ ਦੀ ਭਰਤੀ ਜਲਦੀ ਕੀਤੀ ਜਾਵੇ।
ਸ਼੍ਰੀ ਹਰਿਮੰਦਰ ਸਾਹਿਬ ਦੀਆਂ ਸਰਾਵਾਂ ਉੱਪਰ 12% ਜੀਐਸਟੀ ਲਾਉਣ ਮਗਰੋਂ ਕੇਂਦਰ ਸਰਕਾਰ ਘਿਰ ਗਈ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਚੁਫੇਰਿਓਂ ਵਿਰੋਧ ਹੋ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਇਹ ਕੇਂਦਰ ਸਰਕਾਰ ਨੂੰ ਟੈਕਸ ਵਾਪਸ ਲੈਣ ਲਈ ਕਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਨੇੜੇ ਸਥਿਤ ਸਰਾਵਾਂ ‘ਤੇ 12% GST ਲਾਉਣ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਧਰਮ ਅਸਥਾਨ ਸਭ ਦੇ ਸਾਂਝੇ ਹੁੰਦੇ ਹਨ। ਇਹ ਟੈਕਸ ਸ਼ਰਧਾਲੂਆਂ ਦੀ ਸ਼ਰਧਾ ‘ਤੇ ਲਗਾਇਆ ਗਿਆ ਹੈ। ਕੇਂਦਰ ਨੂੰ ਅਪੀਲ ਹੈ ਕਿ ਤੁਰੰਤ ਇਸ ਫ਼ੈਸਲੇ ਨੂੰ ਵਾਪਸ ਲਿਆ ਜਾਵੇ।
ਦਿੱਲੀ ਤੋਂ ਢਾਕਾ ਉਡਾਣ ਭਰਨ ਵਾਲੇ ਇੰਡੀਗੋ ਜਹਾਜ਼ ਦੇ ਹੇਠ ਹਵਾਈ ਕੰਪਨੀ ਗੋ ਫਸਟ ਦੀ ਕਾਰ ਆ ਗਈ। ਇਹ ਕਾਰ ਪਹੀਏ ਨਾਲ ਟਕਰਾਉਣ ਤੋਂ ਮਸਾਂ ਹੀ ਬਚੀ। ਭਾਰਤੀ ਹਵਾਈ ਕੰਪਨੀਆਂ ਅਜਿਹੇ ਕਾਰਿਆਂ ਕਰਕੇ ਕਾਫੀ ਚਰਚਾ ਵਿੱਚ ਹਨ। ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ (ਡੀਜੀਸੀਏ) ਨੇ ਪਹਿਲਾਂ ਹੀ ਕਈ ਕੰਪਨੀਆਂ ਉੱਪਰ ਸ਼ਿਕੰਜਾ ਕੱਸਿਆ ਹੈ। ਅੱਜ ਦਿੱਲੀ ਹਵਾਈ ਅੱਡੇ 'ਤੇ ‘ਇੰਡੀਗੋ’ ਦੇ ਏ320ਨਿਓ ਜਹਾਜ਼ ਹੇਠ ਏਅਰਲਾਈਨ ‘ਗੋ ਫਸਟ’ ਦੀ ਕਾਰ ਆ ਗਈ ਪਰ ਜਹਾਜ਼ ਦਾ ਅਗਲਾ ਪਹੀਆ ਉਸ ਨਾਲ ਟਕਰਾਉਣ ਤੋਂ ਬਚ ਗਿਆ। ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ (ਡੀਜੀਸੀਏ) ਮਾਮਲੇ ਦੀ ਜਾਂਚ ਕਰੇਗਾ। ਜਹਾਜ਼ ਅੱਜ ਸਵੇਰੇ ਢਾਕਾ (ਬੰਗਲਾਦੇਸ਼) ਲਈ ਰਵਾਨਾ ਹੋਣ ਵਾਲਾ ਸੀ, ਜਦੋਂ ਏਅਰਲਾਈਨ 'ਗੋ ਫਸਟ' ਦੀ ਕਾਰ ਉਸ ਹੇਠ ਆ ਗਈ।
ਪੰਜਾਬ ਸਰਕਾਰ ਨੇ ਊਨਾ ਵਿਖੇ ਗੋਬਿੰਦ ਸਾਗਰ ਝੀਲ ਵਿੱਚ ਡੁੱਬ ਕੇ ਮਰੇ ਬਨੂੜ ਦੇ 7 ਨੌਜਵਾਨਾਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਰੀਲੀਫ ਫੰਡ ਵਿੱਚੋਂ 1-1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਹ ਨੌਜਵਾਨ ਊਨਾ ਵਿਖੇ ਘੁੰਮਣ ਗਏ ਸੀ ਤੇ ਗੋਬਿੰਦ ਸਾਗਰ ਝੀਲ ਵਿੱਚ ਨਹਾਉਂਦੇ ਵੇਲੇ ਡੁੱਬ ਕੇ ਮਰ ਗਏ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਵੈਸੇ ਤਾਂ ਇਨਸਾਨ ਦੀ ਜ਼ਿੰਦਗੀ ਦੀ ਕੀਮਤ ਕਿਸੇ ਵੀ ਕਰੰਸੀ ਵਿੱਚ ਨਾਪੀ ਨਹੀਂ ਜਾ ਸਕਦੀ। ਫਿਰ ਵੀ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਕੇ ਉਨ੍ਹਾਂ ਦਾ ਦੁੱਖ ਘੱਟ ਹੋ ਜਾਂਦਾ ਹੈ। ਗੋਬਿੰਦ ਸਾਗਰ ਝੀਲ ਵਿੱਚ ਡੁੱਬ ਕੇ ਮਰੇ ਬਨੂੜ ਦੇ 7 ਨੌਜਵਾਨਾਂ ਦੇ ਹਰੇਕ ਪਰਿਵਾਰ ਨੂੰ ਮੁੱਖ ਮੰਤਰੀ ਰੀਲੀਫ ਫੰਡ ਵਿੱਚੋਂ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ।
ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਦੀ ਸਖ਼ਤੀ ਦੀ ਗਾਜ ਸਾਬਕਾ ਸੀਐਮ ਚਰਨਜੀਤ ਚੰਨੀ ਦੀ ਭਾਭੀ 'ਤੇ ਵੀ ਡਿੱਗੀ ਹੈ। ਸਾਬਕਾ ਸੀਐਮ ਚੰਨੀ ਦੇ ਭਰਾ ਡਾ: ਮਨੋਹਰ ਸਿੰਘ ਦੀ ਪਤਨੀ ਡਾ: ਮਨਿੰਦਰ ਕੌਰ ਨੇ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਖਰੜ ਦੇ ਸਿਵਲ ਹਸਪਤਾਲ ਵਿੱਚ ਸੀਨੀਅਰ ਮੈਡੀਕਲ ਅਫਸਰ ਵਜੋਂ ਤਾਇਨਾਤ ਸੀ। ਕੁਝ ਦਿਨ ਪਹਿਲਾਂ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਖਰੜ ਹਸਪਤਾਲ ਦਾ ਚੈਕਅੱਪ ਕੀਤਾ ਸੀ। ਜਿਸ ਵਿੱਚ ਵਾਰਡ ਵਿੱਚ ਪੱਖੇ ਨਾ ਚਲਾਉਣ ਅਤੇ ਵਾਸ਼ਰੂਮਾਂ ਦੀ ਸਫ਼ਾਈ ਨਾ ਕਰਨ ਲਈ ਐਸ.ਐਮ.ਓ ਨੂੰ ਤਾੜਨਾ ਕੀਤੀ ਗਈ। ਜਿਸ ਤੋਂ ਬਾਅਦ ਡਾ: ਮਨਿੰਦਰ ਦਾ ਤਬਾਦਲਾ ਖਰੜ ਤੋਂ ਬਰਨਾਲਾ ਦੇ ਧਨੌਲਾ ਵਿਖੇ ਕਰ ਦਿੱਤਾ ਗਿਆ।
ਪੰਜਾਬ ਸਿੰਗਰ ਜਾਨੀ ਨੂੰ ਜਾਨ ਦਾ ਖ਼ਤਰਾ ਹੈ। ਇਸ ਬਾਰੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾ ਹੈ ਕਿ ਮੈਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਲਈ ਉਹ ਮਾਨਸਿਕ ਤਣਾਅ ਤੋਂ ਗੁਜ਼ਰ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਉਹ ਪੰਜਾਬ ਛੱਡ ਰਹੇ ਹਨ।
ਪੰਜਾਬ 'ਚ ਸ਼ੁੱਕਰਵਾਰ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਪਠਾਨਕੋਟ, ਨਵਾਂਸ਼ਹਿਰ ਅਤੇ ਰੂਪਨਗਰ 'ਚ ਔਰੇਂਜ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸਾਸ ਨਗਰ ਸਮੇਤ ਸੂਬੇ ਦੇ ਹੋਰ ਜ਼ਿਲਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 32-34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25-27 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਇਸ ਕਾਰਨ ਕਈ ਇਲਾਕਿਆਂ 'ਚ ਸਥਿਤੀ ਵਧ ਗਈ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ ‘ਚੰਗੇ ਤੋਂ ਤਸੱਲੀਬਖਸ਼’ ਸ਼੍ਰੇਣੀ ਵਿੱਚ ਹੈ।
ਪੰਜਾਬ ਸਰਕਾਰ ਨੇ ਬਰਮਿੰਘਮ ਖੇਡਾਂ 2022 ਵਿੱਚ ਕਾਂਸੀ ਦਾ ਮੈਡਲ ਜਿੱਤਣ ਵਾਲੀ ਪੰਜਾਬ ਦੀ ਵੇਟਲਿਫਟਰ ਹਰਜਿੰਦਰ ਕੌਰ ਨੂੰ 40 ਲੱਖ ਰੁਪਏ ਦਾ ਨਗਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਬਰਮਿੰਘਮ ਖੇਡਾਂ 2022 ਵਿੱਚ ਪੰਜਾਬ ਦੀ ਵੇਟਲਿਫਟਰ ਹਰਜਿੰਦਰ ਕੌਰ ਨੇ ਕਾਂਸੀ ਦਾ ਮੈਡਲ ਜਿੱਤਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਟਵੀਟ ਕਰਕੇ ਕਿਹਾ ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ। ਇਸ ਮਾਣਮੱਤੀ ਖਿਡਾਰਨ ਦੀ ਇਹ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਖ਼ਾਸ ਕਰਕੇ ਸਾਡੀਆਂ ਬੱਚੀਆਂ ਨੂੰ ਉਤਸ਼ਾਹਤ ਕਰੇਗੀ।
ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮੁੜ ਸੰਘਰਸ਼ ਵਿੱਢ ਰਿਹਾ ਹੈ। ਕਿਸਾਨ ਜਥੇਬੰਦੀਆਂ ਭਲਕ ਤੋਂ ਛੇ ਥਾਵਾਂ 'ਤੇ ਸੜਕਾਂ ਉੱਪਰ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰਨਗੀਆਂ। ਮੋਰਚੇ ਦੇ ਆਗੂ ਜਗਜੀਤ ਡੱਲੇਵਾਲ ਅਨੁਸਾਰ ਮੋਰਚੇ ਵਿੱਚ 17 ਜਥੇਬੰਦੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਗਾਂ ਵਿੱਚ ਗੰਨਾ ਕਿਸਾਨਾਂ ਦੇ 420 ਕਰੋੜ ਰੁਪਏ ਦੇ ਬਕਾਏ ਦਿੱਤੇ ਜਾਣ ਦੀ ਮੰਗ ਹੈ। ਇਸ ਵਿੱਚੋਂ 300 ਕਰੋੜ ਨਿੱਜੀ ਖੰਡ ਮਿੱਲਾਂ ਦਾ ਤੇ ਬਾਕੀ ਸਹਿਕਾਰੀ ਖੰਡ ਮਿੱਲਾਂ ਦਾ ਹੈ। ਉਨ੍ਹਾਂ ਕਿਹਾ ਕਿ 17 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ 16 ਜੁਲਾਈ ਤੱਕ ਬਕਾਇਆ ਦੇਣ ਦਾ ਭਰੋਸਾ ਦਿੱਤਾ ਗਿਆ ਸੀ। ਡੱਲੇਵਾਲ ਨੇ ਕਿਹਾ ਕਿ ਪਹਿਲਾਂ ਇਹ ਬਕਾਇਆ 520 ਕਰੋੜ ਸੀ ਪਰ ਇਸ ਦੌਰਾਨ 100 ਕਰੋੜ ਰੁਪਏ ਕਿਸਾਨਾਂ ਨੂੰ ਦੇ ਦਿੱਤੇ ਗਏ ਹਨ ਤੇ ਬਾਕੀ ਰਹਿੰਦੇ ਪੈਸੇ ਬਾਰੇ ਕਿਹਾ ਜਾ ਰਿਹਾ ਹੈ ਕਿ ਇਹ ਕਿਸ਼ਤਾਂ ਵਿੱਚ ਦਿੱਤਾ ਜਾਵੇਗਾ ਜਦਕਿ ਕਿਸਾਨਾਂ ਦੀ ਮੰਗ ਹੈ ਕਿ ਇੱਕਮੁਸ਼ਤ ਰਕਮ ਦਿੱਤੀ ਜਾਵੇ।
ਕੇਂਦਰ ਸਰਕਾਰ ਦੀ ਨਵੀਂ GST ਨੀਤੀ 'ਚ ਹੁਣ ਗੁਰਦੁਆਰਿਆਂ, ਮੰਦਰਾਂ ਅਤੇ ਮਸਜਿਦਾਂ 'ਚ ਬਣੇ ਲਗਜ਼ਰੀ ਇਨਾਂ 'ਤੇ ਵੀ ਟੈਕਸ ਦੇਣਾ ਪਵੇਗਾ। ਕੇਂਦਰ ਸਰਕਾਰ ਨੇ ਲਗਜ਼ਰੀ ਸਰਾਵਾਂ 'ਤੇ 12 ਫੀਸਦੀ ਟੈਕਸ ਸਲੈਬ ਜੋੜ ਦਿੱਤਾ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਸ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਇਹ ਟੈਕਸ ਵਾਪਸ ਲੈਣ ਲਈ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਾਵਾਂ ਕੋਈ ਕਾਰੋਬਾਰ ਨਹੀਂ ਹੈ। ਧਿਆਨ ਯੋਗ ਹੈ ਕਿ 2022 'ਚ ਕੇਂਦਰ ਸਰਕਾਰ ਨੇ GST 'ਚ ਕਈ ਬਦਲਾਅ ਕੀਤੇ ਹਨ, ਜਿਸ 'ਚ ਦੇਸ਼ ਦੇ ਅੰਦਰ ਬਣੀਆਂ ਕਈਆਂ ਸਾਰੀਆਂ ਲਗਜ਼ਰੀ ਸਰਾਵਾਂ 'ਤੇ ਵੀ 12 ਫੀਸਦੀ ਟੈਕਸ ਲਗਾਇਆ। ਸ਼੍ਰੋਮਣੀ ਕਮੇਟੀ ਨੇ ਇਸ ਦਾ ਵਿਰੋਧ ਸ਼ੁਰੂ ਕਰ ਦਿੱਤਾ ਹੈ। ਦਰਅਸਲ, SGPC ਅਧੀਨ ਬਣੇ ਸਾਰਾਗੜ੍ਹੀ ਨਿਵਾਸ, ਗੁਰੂ ਗੋਬਿੰਦ ਸਿੰਘ ਐਨਆਰਆਈ ਨਿਵਾਸ, ਬਾਬਾ ਦੀਪ ਸਿੰਘ ਨਿਵਾਸ ਅਤੇ ਮਾਤਾ ਭਾਗ ਕੌਰ ਨਿਵਾਸ ਸਾਰੇ 4 ਲਗਜ਼ਰੀ ਸ਼੍ਰੇਣੀ ਦੇ ਅਧੀਨ ਆਉਂਦੇ ਹਨ। ਇਨ੍ਹਾਂ 'ਚ ਰਹਿਣ ਲਈ ਲੋਕਾਂ ਨੂੰ 1000 ਤੋਂ 1100 ਰੁਪਏ ਦੇਣੇ ਪੈਂਦੇ ਹਨ ਪਰ ਕੇਂਦਰ ਦੇ ਹੁਕਮਾਂ ਮੁਤਾਬਕ ਹੁਣ ਉਨ੍ਹਾਂ ਨੂੰ 12 ਫੀਸਦੀ ਤੱਕ ਟੈਕਸ ਦੇਣਾ ਹੋਵੇਗਾ।
ਮਾਨਸਾ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇਕ ਹੋਰ ਗ੍ਰਿਫ਼ਤਾਰ ਕੀਤੀ ਗਈ ਹੈ। ਪੁਲਿਸ ਨੇ ਚੁਰੂ ਜੇਲ੍ਹ ਤੋਂ ਨਾਮਵਰ ਹਿਸਟਰੀ ਸ਼ੀਟਰ ਅਰਸ਼ਦ ਖਾਨ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਮਾਨਸਾ ਲਿਆਂਦਾ ਹੈ। ਮਾਨਸਾ ਪੁਲਿਸ ਮੈਡੀਕਲ ਕਰਵਾਉਣ ਮਗਰੋਂ ਉਸਨੂੰ ਅਦਾਲਤ 'ਚ ਪੇਸ਼ ਕਰੇਗੀ ਅਤੇ ਰਿਮਾਂਡ ਦੀ ਮੰਗ ਕਰੇਗੀ।ਇਹ ਕਾਰਵਾਈ ਥਾਣਾ ਮਾਨਸਾ ਦੇ ਸੀਆਈ ਜੋਗਿੰਦਰਪਾਲ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅਰਸ਼ਦ ਦੀ ਭੂਮਿਕਾ ਨੂੰ ਸ਼ੱਕੀ ਮੰਨਿਆ ਜਾ ਰਿਹਾ ਹੈ। ਸਰਦਾਰਸ਼ਹਿਰ ਦਾ ਰਹਿਣ ਵਾਲਾ ਅਰਸ਼ਦ ਇਤਿਹਾਸ-ਪੱਤਰਕਾਰ ਹੈ। ਉਸ ਵਿਰੁੱਧ ਫਿਰਕੂ ਘਟਨਾਵਾਂ ਦੇ ਨਾਲ-ਨਾਲ ਦਰਜਨ ਦੇ ਕਰੀਬ ਕੇਸ ਦਰਜ ਹਨ।
ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਪਿਛਲੇ ਇੱਕ ਮਹੀਨੇ (5 ਜੁਲਾਈ ਤੋਂ ਹੁਣ ਤੱਕ) ਪੰਜਾਬ ਪੁਲੀਸ ਨੇ 260 ਵੱਡੀਆਂ ਮੱਛੀਆਂ ਸਮੇਤ 2205 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਇਸ ਸਮੇਂ ਦੌਰਾਨ ਕੁੱਲ 1730 ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 145 ਕਾਰੋਬਾਰੀ ਮਾਮਲਿਆਂ ਨਾਲ ਸਬੰਧਤ ਹਨ।
ਪਿਛੋਕੜ
Punjab Breaking News, 2 August 2022 LIVE Updates: ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 13,734 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਅੱਜ ਕੱਲ੍ਹ ਦੇ ਮੁਕਾਬਲੇ ਘੱਟ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਇੱਕ ਦਿਨ ਵਿੱਚ 13 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਜਦਕਿ ਇਕ ਦਿਨ ਪਹਿਲਾਂ ਭਾਵ 1 ਅਗਸਤ ਨੂੰ 16,464 ਮਾਮਲੇ ਸਾਹਮਣੇ ਆਏ ਸਨ, ਜਦਕਿ 31 ਜੁਲਾਈ ਨੂੰ 19,673 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਹੋਰ ਪੜ੍ਹੋ
ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ 'ਚ ਜਿੱਤਿਆ ਕਾਂਸੀ ਦਾ ਤਗਮਾ, ਮੀਤ ਹੇਅਰ ਨੇ ਦਿੱਤੀ ਵਧਾਈ
ਪੰਜਾਬ ਦੀ ਹਰਜਿੰਦਰ ਕੌਰ (Harjinder Kaur) ਨੇ ਸੋਮਵਾਰ ਨੂੰ ਰਾਸ਼ਟਰਮੰਡਲ ਖੇਡਾਂ ਵਿੱਚ ਔਰਤਾਂ ਦੇ 71 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ।ਹਰਜਿੰਦਰ ਨੇ ਕਲੀਨ ਐਂਡ ਜਰਕ ਵਰਗ ਵਿੱਚ ਤਿੰਨ ਅਸਫਲ ਕੋਸ਼ਿਸ਼ਾਂ ਤੋਂ ਬਾਅਦ ਨਾਈਜੀਰੀਆ ਦੀ ਸੋਨ ਤਗਮਾ ਪਸੰਦੀਦਾ ਜੋਏ ਈਜ਼ ਨੂੰ ਬਾਹਰ ਕਰ ਦਿੱਤਾ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, "ਬਰਮਿੰਘਮ ਵਿਖੇ ਚੱਲ ਰਹੀਆਂ ਕਾਮਨਵੈਲਥ ਖੇਡਾਂ ਵਿੱਚ ਪੰਜਾਬ ਦੀ ਧੀ ਹਰਜਿੰਦਰ ਕੌਰ ਨੇ 71 ਕਿਲੋ ਵੇਟਲਿਫਟਿੰਗ ਵਿੱਚ ਕਾਂਸੀ ਦਾ ਮੈਡਲ ਜਿੱਤਿਆ। ਇਨ੍ਹਾਂ ਖੇਡਾਂ ਵਿੱਚ ਇਹ ਭਾਰਤ ਦਾ ਨੌਂਵਾਂ ਮੈਡਲ ਹੈ। ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੂੰ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਬਹੁਤ ਬਹੁਤ ਮੁਬਾਰਕਾਂ"। ਪੂਰੀ ਖਬਰ ਪੜ੍ਹੋ
ਪੰਜਾਬ 'ਚ ਅਗਲੇ ਕਈ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਪੰਜਾਬ 'ਚ ਸ਼ੁੱਕਰਵਾਰ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਪਠਾਨਕੋਟ, ਨਵਾਂਸ਼ਹਿਰ ਅਤੇ ਰੂਪਨਗਰ 'ਚ ਔਰੇਂਜ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸਾਸ ਨਗਰ ਸਮੇਤ ਸੂਬੇ ਦੇ ਹੋਰ ਜ਼ਿਲਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੂਰੀ ਖਬਰ ਪੜ੍ਹੋ
Sidhu Moosewala Murder: ਮੂਸੇਵਾਲਾ ਕਤਲ ਕੇਸ 'ਚ ਇਕ ਹੋਰ ਗ੍ਰਿਫ਼ਤਾਰੀ
ਮਾਨਸਾ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇਕ ਹੋਰ ਗ੍ਰਿਫ਼ਤਾਰ ਕੀਤੀ ਗਈ ਹੈ। ਪੁਲਿਸ ਨੇ ਚੁਰੂ ਜੇਲ੍ਹ ਤੋਂ ਨਾਮਵਰ ਹਿਸਟਰੀ ਸ਼ੀਟਰ ਅਰਸ਼ਦ ਖਾਨ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਮਾਨਸਾ ਲਿਆਂਦਾ ਹੈ। ਮਾਨਸਾ ਪੁਲਿਸ ਮੈਡੀਕਲ ਕਰਵਾਉਣ ਮਗਰੋਂ ਉਸਨੂੰ ਅਦਾਲਤ 'ਚ ਪੇਸ਼ ਕਰੇਗੀ ਅਤੇ ਰਿਮਾਂਡ ਦੀ ਮੰਗ ਕਰੇਗੀ।ਇਹ ਕਾਰਵਾਈ ਥਾਣਾ ਮਾਨਸਾ ਦੇ ਸੀਆਈ ਜੋਗਿੰਦਰਪਾਲ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅਰਸ਼ਦ ਦੀ ਭੂਮਿਕਾ ਨੂੰ ਸ਼ੱਕੀ ਮੰਨਿਆ ਜਾ ਰਿਹਾ ਹੈ। ਸਰਦਾਰਸ਼ਹਿਰ ਦਾ ਰਹਿਣ ਵਾਲਾ ਅਰਸ਼ਦ ਇਤਿਹਾਸ-ਪੱਤਰਕਾਰ ਹੈ। ਉਸ ਵਿਰੁੱਧ ਫਿਰਕੂ ਘਟਨਾਵਾਂ ਦੇ ਨਾਲ-ਨਾਲ ਦਰਜਨ ਦੇ ਕਰੀਬ ਕੇਸ ਦਰਜ ਹਨ। ਪੂਰੀ ਖਬਰ ਪੜ੍ਹੋ
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਇਕ ਮਹੀਨੇ 'ਚ 2205 ਨਸ਼ਾ ਤਸਕਰ ਗ੍ਰਿਫ਼ਤਾਰ
ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਪਿਛਲੇ ਇੱਕ ਮਹੀਨੇ (5 ਜੁਲਾਈ ਤੋਂ ਹੁਣ ਤੱਕ) ਪੰਜਾਬ ਪੁਲੀਸ ਨੇ 260 ਵੱਡੀਆਂ ਮੱਛੀਆਂ ਸਮੇਤ 2205 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਇਸ ਸਮੇਂ ਦੌਰਾਨ ਕੁੱਲ 1730 ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 145 ਕਾਰੋਬਾਰੀ ਮਾਮਲਿਆਂ ਨਾਲ ਸਬੰਧਤ ਹਨ। ਸੋਮਵਾਰ ਨੂੰ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਵਿੱਚ ਆਈਜੀਪੀ (ਐਚਕਿਊ) ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲੀਸ ਨੇ ਪਿਛਲੇ ਮਹੀਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 48.95 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲੀਸ ਨੇ ਪਿਛਲੇ ਮਹੀਨੇ ਐਨਡੀਪੀਐਸ ਕੇਸਾਂ ਵਿੱਚ 99 ਭਗੌੜੇ ਅਤੇ ਲੋੜੀਂਦੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਪੜ੍ਹੋ ਖਬਰ
- - - - - - - - - Advertisement - - - - - - - - -