Punjab Breaking News LIVE: ਗੈਂਗਸਟਰ ਗੋਲਡੀ ਬਰਾੜ ਐਫਬੀਆਈ ਦੇ ਰਾਡਾਰ 'ਤੇ, NIA ਨੇ ਅੱਤਵਾਦੀ ਹਰਪ੍ਰੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਕਦੋਂ ਮਿਲੇਗਾ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ?, ਨਵਜੋਤ ਸਿੱਧੂ ਨੇ ਰਿਹਾਈ ਲਈ ਇੰਝ ਲਾਇਆ 'ਜੁਗਾੜ'
Punjab Breaking News, 2 December 2022 LIVE Updates: ਗੈਂਗਸਟਰ ਗੋਲਡੀ ਬਰਾੜ ਐਫਬੀਆਈ ਦੇ ਰਾਡਾਰ 'ਤੇ, NIA ਨੇ ਅੱਤਵਾਦੀ ਹਰਪ੍ਰੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਕਦੋਂ ਮਿਲੇਗਾ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ?
LIVE
Background
Punjab Breaking News, 2 December 2022 LIVE Updates: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਦਾ ਪਤਾ ਲੱਗਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੋਲਡੀ ਨੂੰ ਕੈਲੀਫੋਰਨੀਆ 'ਚ ਟ੍ਰੈਕ ਕੀਤਾ ਗਿਆ ਹੈ। ਇਹ ਖਬਰ ਭਾਰਤੀ ਸੁਰੱਖਿਆ ਏਜੰਸੀਆਂ ਦੇ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀ ਹੈ। ਅਮਰੀਕਾ 'ਚ ਐਫਬੀਆਈ ਨੇ ਗੈਂਗਸਟਰ ਗੋਲਡੀ ਬਰਾੜ 'ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ, ਇਸ ਦੇ ਲਈ ਭਾਰਤੀ ਏਜੰਸੀਆਂ ਤੋਂ ਵੀ ਇਸ ਦੀ ਫਾਈਲ ਮੰਗੀ ਗਈ ਹੈ। ਜਿਸ ਤੋਂ ਬਾਅਦ ਉਸ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੋਲਡੀ ਬਰਾੜ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਹਾਲਾਂਕਿ ਅਜੇ ਤੱਕ ਗੋਲਡੀ ਦੇ ਫੜੇ ਜਾਣ ਦੀ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਦੇ ਪਿੱਛੇ ਲੱਗੀ FBI
NIA ਨੇ ਅੱਤਵਾਦੀ ਹਰਪ੍ਰੀਤ ਸਿੰਘ ਨੂੰ ਕੀਤਾ ਗ੍ਰਿਫਤਾਰ
NIA Arrested Terrorist Harpreet Singh: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਅਦਾਲਤੀ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਦੇ ਮੁੱਖ ਮੁਲਜ਼ਮ ਅੱਤਵਾਦੀ ਹਰਪ੍ਰੀਤ ਸਿੰਘ ਨੂੰ ਐਨਆਈਏ ਨੇ ਕੁਆਲਾਲੰਪੁਰ ਤੋਂ ਭਾਰਤ ਵਾਪਸ ਆਉਂਦੇ ਸਮੇਂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। NIA ਨੇ ਦੋਸ਼ੀ 'ਤੇ 10 ਲੱਖ ਰੁਪਏ ਦਾ ਇਨਾਮ ਘੋਸ਼ਿਤ ਕੀਤਾ ਸੀ। ਦੋਸ਼ੀ ਹਰਪ੍ਰੀਤ ਸਿੰਘ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਅੱਜ ਤੱਕ ਜਾਰੀ ਹੈ। ਇਸ ਦੇ ਨਾਲ ਹੀ ਇਸਦੇ ਖਿਲਾਫ਼ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਹੈ। NIA ਨੇ ਅੱਤਵਾਦੀ ਹਰਪ੍ਰੀਤ ਸਿੰਘ ਨੂੰ ਕੀਤਾ ਗ੍ਰਿਫਤਾਰ
ਕਦੋਂ ਮਿਲੇਗਾ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ? ਭਗਵੰਤ ਮਾਨ ਸਰਕਾਰ ਤੋਂ ਵੀ ਟੁੱਟੀਆਂ ਉਮੀਦਾਂ
Behbal Kalan Goli Kand: ਬਹਿਬਲ ਕਲਾਂ ਇਨਸਾਫ ਮੋਰਚਾ ਇੱਕ ਵਾਰ ਫਿਰ ਭਗਵੰਤ ਮਾਨ ਸਰਕਾਰ ਖਿਲਾਫ ਡਟ ਗਿਆ ਹੈ। ਮੋਰਚੇ ਦੇ ਲੀਡਰਾਂ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਦੂਜੇ ਪਾਸੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਹੈ ਕਿ ‘ਮੈਂ ਕਿਤੇ ਵੀ ਇਹ ਨਹੀਂ ਕਿਹਾ ਕਿ ਮੈਂ ਅਸਤੀਫਾ ਦੇਵਾਂਗਾ’। ਉਨ੍ਹਾਂ ਆਖਿਆ ਕਿ ਸਰਕਾਰ ਇਨ੍ਹਾਂ ਮਸਲਿਆਂ ’ਤੇ ਕੰਮ ਕਰ ਰਹੀ ਹੈ, ਕੁਝ ਤਕਨੀਕੀ ਸਮੱਸਿਆਵਾਂ ਹੋਣ ਕਰਕੇ ਦੇਰੀ ਹੋ ਰਹੀ ਹੈ ਤੇ ਉਮੀਦ ਹੈ ਜਲਦੀ ਹੀ ਇਹ ਸਿਰੇ ਲੱਗੇਗਾ। ਕਦੋਂ ਮਿਲੇਗਾ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ? ਭਗਵੰਤ ਮਾਨ ਸਰਕਾਰ ਤੋਂ ਵੀ ਟੁੱਟੀਆਂ ਉਮੀਦਾਂ
ਨਵਜੋਤ ਸਿੱਧੂ ਨੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਇੰਝ ਲਾਇਆ 'ਜੁਗਾੜ'
Patiala News: ਪਟਿਆਲਾ ਜੇਲ੍ਹ ’ਚ ਬੰਦ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਹੀ ਬਾਹਰ ਆ ਸਕਦੇ ਹਨ। ਉਹ 26 ਜਨਵਰੀ 2023 ਨੂੰ ‘ਗਣਤੰਤਰ ਦਿਵਸ’ ਮੌਕੇ ਰਿਹਾਅ ਹੋ ਸਕਦੇ ਹਨ। ਇਸ ਬਾਰੇ ਕਾਨੂੰਨੀ ਪ੍ਰਕ੍ਰਿਆ ਚੱਲ ਰਹੀ ਹੈ। ਨਵਜੋਤ ਸਿੱਧੂ ਨੇ ਵੀਕਲਾਂ ਦੀ ਸਲਾਹ ਨਾਲ ਪਹਿਲਾਂ ਹੀ ਜਲਦ ਰਿਹਾਈ ਲਈ ਪਲੈਨਿੰਗ ਕਰ ਲਈ ਸੀ। ਇਸ ਲਈ ਉਨ੍ਹਾਂ ਨੇ ਪੈਰੋਲ ਤੱਕ ਨਹੀਂ ਲਈ ਸੀ। ਨਵਜੋਤ ਸਿੱਧੂ ਨੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਇੰਝ ਲਾਇਆ 'ਜੁਗਾੜ'
ਨੌਜਵਾਨਾਂ ਨੂੰ ਡਰਾਇਵਰੀ ਸਿਖਾਏਗੀ ਸਰਕਾਰ ! ਲੁਧਿਆਣਾ ਨੇੜੇ ਬਣੇਗਾ ਅੰਤਰ ਰਾਸ਼ਟਰੀ ਡਰਾਈਵਿੰਗ ਸਿਖਲਾਈ ਸੈਂਟਰ
Ludhiana News : ਪੰਜਾਬ ਸਰਕਾਰ ਕੇਂਦਰੀ ਹੁਨਰ ਵਿਕਾਸ ਤੇ ਉਦਮਤਾ ਮੰਤਰਾਲੇ ਦੇ ਸਹਿਯੋਗ ਨਾਲ ਲੁਧਿਆਣਾ-ਦਿੱਲੀ ਹਾਈਵੇਅ ਦੋਰਾਹਾ ਵਿਖੇ 27 ਏਕੜ ਜ਼ਮੀਨ ’ਤੇ ਉੱਤਰੀ ਭਾਰਤ ਦਾ ਪਹਿਲਾ ਅੰਤਰ ਰਾਸ਼ਟਰੀ ਡਰਾਈਵਿੰਗ ਸਿਖਲਾਈ ਕੇਂਦਰ (National Driving Licence Centre) ਸਥਾਪਤ ਕਰੇਗੀ। ਇਸ ਲਈ ਪੰਜਾਬ ਸਰਕਾਰ ਵੱਲੋਂ ਜ਼ਮੀਨ ਮੁਫ਼ਤ ਦਿੱਤੀ ਗਈ ਹੈ। ਇਸ ਉੱਪਰ 32.86 ਕਰੋੜ ਰੁਪਏ ਰਾਸ਼ੀ ਵਿੱਚ 15.23 ਕਰੋੜ ਰੁਪਏ ਪੂੰਜੀ ਨਿਵੇਸ਼ ਤੇ ਹੋਰ ਖਰਚੇ ਕੇਂਦਰ ਸਰਕਾਰ ਵੱਲੋਂ ਇੱਕ ਸਾਲ ਵਿੱਚ ਖਰਚ ਕੀਤੇ ਜਾਣਗੇ। ਨੌਜਵਾਨਾਂ ਨੂੰ ਡਰਾਇਵਰੀ ਸਿਖਾਏਗੀ ਸਰਕਾਰ ! ਲੁਧਿਆਣਾ ਨੇੜੇ ਬਣੇਗਾ ਅੰਤਰ ਰਾਸ਼ਟਰੀ ਡਰਾਈਵਿੰਗ ਸਿਖਲਾਈ ਸੈਂਟਰ
Punjab News: ਗਮਾਡਾ ਨੇ ਸਟਰੀਟ ਵੈਂਡਰਾਂ ਲਈ ਮਾਰਕੀਟਾਂ ਵਿਕਸਤ ਕਰਨ ਵਾਸਤੇ 4-ਸਾਈਟਾਂ ਨਗਰ ਨਿਗਮ ਐਸ.ਏ.ਐਸ. ਨਗਰ ਨੂੰ ਸੌਂਪੀਆਂ: ਅਮਨ ਅਰੋੜਾ
ਨਾਜਾਇਜ਼ ਕਬਜ਼ੇ ਹਟਾਉਣ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਕਿਸੇ ਨੂੰ ਆਪਣੀ ਰੋਜ਼ੀ-ਰੋਟੀ ਤੋਂ ਮੁਥਾਜ ਨਾ ਹੋਣਾ ਪਵੇ ਇਸ ਨੂੰ ਯਕੀਨੀ ਬਣਾਉਣ ਵਾਸਤੇ ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਰੇਹੜੀ-ਫੜ੍ਹੀ (ਸਟਰੀਟ ਵੈਂਡਰਾਂ) ਵਾਲਿਆਂ ਲਈ ਵੱਖਰੀ (ਡੈਡੀਕੇਟਿਡ) ਮਾਰਕੀਟ ਵਿਕਸਤ ਕਰਨ ਲਈ ਨਗਰ ਨਿਗਮ, ਐਸ.ਏ.ਐਸ. ਨਗਰ (ਮੋਹਾਲੀ) ਨੂੰ ਚਾਰ ਸਾਈਟਾਂ ਅਲਾਟ ਕੀਤੀਆਂ ਗਈਆਂ ਹਨ, ਜਿਸ ਨਾਲ ਸਟਰੀਟ ਵੈਂਡਰਾਂ ਨੂੰ ਕੰਮ-ਕਾਜ ਅਤੇ ਲੋਕਾਂ ਨੂੰ ਖਰੀਦਦਾਰੀ ਕਰਨ ਵਿੱਚ ਸੌਖ ਹੋਵੇਗੀ।
BJP Appointed: ਭਾਜਪਾ ਨੇ ਸਾਬਕਾ ਕਾਂਗਰਸੀ ਆਗੂਆਂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ , ਕੈਪਟਨ ਅਮਰਿੰਦਰ ਸਿੰਘ ਤੇ ਜਾਖੜ ਦਾ ਨਾਂ ਮੋਢੀਆਂ 'ਚ ਸ਼ਾਮਲ !
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸ਼ੁੱਕਰਵਾਰ (2 ਦਸੰਬਰ) ਨੂੰ ਸਾਬਕਾ ਕਾਂਗਰਸ ਨੇਤਾ ਜੈਵੀਰ ਸ਼ੇਰਗਿੱਲ ਨੂੰ ਰਾਸ਼ਟਰੀ ਬੁਲਾਰੇ ਵਜੋਂ ਨਿਯੁਕਤ ਕਰਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੂੰ ਨੈਸ਼ਨਲ ਵਰਕਿੰਗ ਕਮੇਟੀ ਵਿੱਚ ਥਾਂ ਦਿੱਤੀ ਗਈ ਹੈ। ਦੋਵੇਂ ਆਗੂ ਲੰਮੇ ਸਮੇਂ ਤੋਂ ਕਾਂਗਰਸ ਵਿੱਚ ਹਨ। ਇਸ ਤੋਂ ਇਲਾਵਾ ਯੂਪੀ ਭਾਜਪਾ ਦੇ ਪ੍ਰਧਾਨ ਸਵਤੰਤਰ ਦੇਵ ਸਿੰਘ ਨੂੰ ਵੀ ਰਾਸ਼ਟਰੀ ਕਾਰਜਕਾਰਨੀ ਦਾ ਮੈਂਬਰ ਬਣਾਇਆ ਗਿਆ ਹੈ।
Amritsar News: ਹਰਿਆਣਾ ਸਰਕਾਰ ਵੱਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੂਲੋਂ ਰੱਦ ਕਰਦਿਆਂ ਕਿਹਾ ਕਿ ਸਿੱਖਾਂ ਦੇ ਮਾਮਲਿਆਂ ਵਿੱਚ ਸਰਕਾਰੀ ਚਾਲਾਂ ਕਦੇ ਵੀ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ। ਐਡਵੋਕੇਟ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਚੱਲੀ ਗਈ ਇਸ ਚਾਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਖਾਸਾ ਹੈ ਕਿ ਇਹ ਆਪਣੇ ਗੁਰਦੁਆਰਾ ਸਾਹਿਬਾਨ ਅਤੇ ਆਪਣੀਆਂ ਸੰਸਥਾਵਾਂ ਦਾ ਪ੍ਰਬੰਧ ਕਰਨ ਲਈ ਹਮੇਸ਼ਾ ਖੁਦਮੁਖਤਿਆਰ ਰਹੇ ਹਨ। ਸਿੱਖਾਂ ਨੇ ਸਰਕਾਰੀ ਸੋਚ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਅਤੇ ਇਸ ਗੱਲ ਦਾ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਸਮੇਂ ਦੀਆਂ ਸਰਕਾਰਾਂ ਵੱਲੋਂ ਅਜਿਹੀਆਂ ਸਾਜ਼ਿਸ਼ਾਂ ਹੋਈਆਂ, ਤਾਂ ਸਿੱਖਾਂ ਨੇ ਇੱਕਜੁੱਟ ਹੋ ਕੇ ਉਸਦਾ ਮੁਕਾਬਲਾ ਕਰਦਿਆਂ ਪੰਥਕ ਸੋਚ ਵਾਲੀ ਵਿਚਾਰਧਾਰਾ ਨੂੰ ਅੱਗੇ ਵਧਾਇਆ।
Social Hostilities Index: ਕੋਰੋਨਾ ਦੌਰਾਨ ਭਾਰਤ ਵਿੱਚ ਘੱਟ ਗਿਣਤੀਆਂ ਨੂੰ ਸਭ ਤੋਂ ਵੱਧ ਬਣਾਇਆ ਗਿਆ ਨਿਸ਼ਾਨਾ
ਅਮਰੀਕਾ ਦੇ ਥਿੰਕ ਟੈਂਕ ਪਿਊ ਰਿਸਰਚ ਸੈਂਟਰ ਨੇ ਇੱਕ ਅਧਿਐਨ ਵਿੱਚ ਦੱਸਿਆ ਹੈ ਕਿ ਕੋਰੋਨਾ ਦੌਰਾਨ ਭਾਰਤ ਵਿੱਚ ਘੱਟ ਗਿਣਤੀਆਂ ਨੂੰ ਧਾਰਮਿਕ ਆਧਾਰ 'ਤੇ ਸਭ ਤੋਂ ਵੱਧ ਨਿਸ਼ਾਨਾ ਬਣਾਇਆ ਗਿਆ ਸੀ। ਪਿਊ ਰਿਸਰਚ ਸੈਂਟਰ ਦੇ ਇਸ ਅਧਿਐਨ 'ਚ ਭਾਰਤ ਨੂੰ ਸਭ ਤੋਂ ਖਰਾਬ ਪ੍ਰਦਰਸ਼ਨ ਕਰਨ ਵਾਲੇ ਦੇਸ਼ਾਂ ਦੀ ਸੂਚੀ 'ਚ ਪਹਿਲੇ ਨੰਬਰ 'ਤੇ ਰੱਖਿਆ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਸਾਲ 2020 ਵਿਚ ਭਾਰਤ ਦੁਨੀਆ ਦੇ ਉਨ੍ਹਾਂ ਦੇਸ਼ਾਂ ਵਿਚ ਸਿਖਰ 'ਤੇ ਸੀ, ਜਿੱਥੇ ਮਹਾਮਾਰੀ ਦੀ ਆੜ ਵਿਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਸ ਦੇ ਲਈ ਸੋਸ਼ਲ ਮੀਡੀਆ 'ਤੇ ਕਈ ਮੁਹਿੰਮਾਂ ਵੀ ਚਲਾਈਆਂ ਗਈਆਂ।
Tarn Taran Pakistani Drone: ਤਰਨਤਾਰਨ ਦੇ ਖੇਤਾਂ ਵਿੱਚੋਂ ਮਿਲਿਆ ਡ੍ਰੋਨ, ਕਰੋੜਾਂ ਦੀ ਹੈਰੋਇਨ ਬਰਾਮਦ
ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਖੇਮ ਕਰਨ ਸੈਕਟਰ ਵਿੱਚ ਪਾਕਿਸਤਾਨੀ ਡਰੋਨ ਸਮੇਤ ਹੈਰੋਇਨ ਦੇ ਪੰਜ ਪੈਕਟ ਬਰਾਮਦ ਕੀਤੇ ਗਏ ਹਨ। ਸ਼ੁੱਕਰਵਾਰ ਸਵੇਰੇ ਪੁਲਸ ਨੂੰ ਇਹ ਸਫਲਤਾ ਉਸ ਸਮੇਂ ਮਿਲੀ ਜਦੋਂ ਐੱਸਐੱਚਓ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀਐੱਸਐੱਫ ਦੀ ਮਦਦ ਲੈ ਕੇ ਸਰਹੱਦ 'ਤੇ ਪੈਂਦੇ ਪਿੰਡ ਕਲਰਸ ਦੀ ਡਰੇਨ ਨੇੜਿਓਂ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ। ਇਸ ਦੇ ਨਾਲ ਹੀ ਇਸ ਦੇ ਆਸ-ਪਾਸ ਹੈਰੋਇਨ ਦੇ ਪੰਜ ਪੈਕੇਟ ਵੀ ਬਰਾਮਦ ਹੋਏ ਹਨ। ਪੁਲਿਸ ਇਲਾਕੇ 'ਚ ਜਾਂਚ ਕਰ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਡਰੋਨ ਬਾਰੇ ਦੱਸਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ, "ਤਰਨਤਾਰਨ ਦੇ ਸਰਹੱਦੀ ਖੇਤਰ ਵਿੱਚ ਪੰਜਾਬ ਪੁਲਿਸ ਅਤੇ ਬੀਐਸਐਸ ਵੱਲੋਂ ਇੱਕ ਸਾਂਝਾ ਸਰਚ ਅਭਿਆਨ ਚਲਾਇਆ ਗਿਆ। ਇਹ ਡਰੋਨ ਸਰਹੱਦ ਦੇ ਨੇੜੇ ਖੇਤਾਂ ਵਿੱਚ ਕ੍ਰੈਸ਼ ਹੋਇਆ ਪਾਇਆ ਗਿਆ। ਇਸ ਤੋਂ ਬਾਅਦ ਡਰੋਨ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਇਹ ਡਰੋਨ ਬੈਟਰੀ ਖਤਮ ਹੋਣ ਤੋਂ ਬਾਅਦ ਖੇਤਾਂ 'ਚ ਡਿੱਗਿਆ ਹੋ ਸਕਦਾ ਹੈ।