Punjab Breaking News LIVE: ਗੈਂਗਸਟਰ ਗੋਲਡੀ ਬਰਾੜ ਐਫਬੀਆਈ ਦੇ ਰਾਡਾਰ 'ਤੇ, NIA ਨੇ ਅੱਤਵਾਦੀ ਹਰਪ੍ਰੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਕਦੋਂ ਮਿਲੇਗਾ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ?, ਨਵਜੋਤ ਸਿੱਧੂ ਨੇ ਰਿਹਾਈ ਲਈ ਇੰਝ ਲਾਇਆ 'ਜੁਗਾੜ'

Punjab Breaking News, 2 December 2022 LIVE Updates: ਗੈਂਗਸਟਰ ਗੋਲਡੀ ਬਰਾੜ ਐਫਬੀਆਈ ਦੇ ਰਾਡਾਰ 'ਤੇ, NIA ਨੇ ਅੱਤਵਾਦੀ ਹਰਪ੍ਰੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਕਦੋਂ ਮਿਲੇਗਾ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ?

ABP Sanjha Last Updated: 02 Dec 2022 04:14 PM
Punjab News: ਗਮਾਡਾ ਨੇ ਸਟਰੀਟ ਵੈਂਡਰਾਂ ਲਈ ਮਾਰਕੀਟਾਂ ਵਿਕਸਤ ਕਰਨ ਵਾਸਤੇ 4-ਸਾਈਟਾਂ ਨਗਰ ਨਿਗਮ ਐਸ.ਏ.ਐਸ. ਨਗਰ ਨੂੰ ਸੌਂਪੀਆਂ: ਅਮਨ ਅਰੋੜਾ

ਨਾਜਾਇਜ਼ ਕਬਜ਼ੇ ਹਟਾਉਣ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਕਿਸੇ ਨੂੰ ਆਪਣੀ ਰੋਜ਼ੀ-ਰੋਟੀ ਤੋਂ ਮੁਥਾਜ ਨਾ ਹੋਣਾ ਪਵੇ ਇਸ ਨੂੰ ਯਕੀਨੀ ਬਣਾਉਣ ਵਾਸਤੇ ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਰੇਹੜੀ-ਫੜ੍ਹੀ (ਸਟਰੀਟ ਵੈਂਡਰਾਂ) ਵਾਲਿਆਂ ਲਈ ਵੱਖਰੀ (ਡੈਡੀਕੇਟਿਡ) ਮਾਰਕੀਟ ਵਿਕਸਤ ਕਰਨ ਲਈ ਨਗਰ ਨਿਗਮ, ਐਸ.ਏ.ਐਸ. ਨਗਰ (ਮੋਹਾਲੀ) ਨੂੰ ਚਾਰ ਸਾਈਟਾਂ ਅਲਾਟ ਕੀਤੀਆਂ ਗਈਆਂ ਹਨ, ਜਿਸ ਨਾਲ ਸਟਰੀਟ ਵੈਂਡਰਾਂ ਨੂੰ ਕੰਮ-ਕਾਜ ਅਤੇ ਲੋਕਾਂ ਨੂੰ ਖਰੀਦਦਾਰੀ ਕਰਨ ਵਿੱਚ ਸੌਖ ਹੋਵੇਗੀ।

BJP Appointed: ਭਾਜਪਾ ਨੇ ਸਾਬਕਾ ਕਾਂਗਰਸੀ ਆਗੂਆਂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ , ਕੈਪਟਨ ਅਮਰਿੰਦਰ ਸਿੰਘ ਤੇ ਜਾਖੜ ਦਾ ਨਾਂ ਮੋਢੀਆਂ 'ਚ ਸ਼ਾਮਲ !

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸ਼ੁੱਕਰਵਾਰ (2 ਦਸੰਬਰ) ਨੂੰ ਸਾਬਕਾ ਕਾਂਗਰਸ ਨੇਤਾ ਜੈਵੀਰ ਸ਼ੇਰਗਿੱਲ ਨੂੰ ਰਾਸ਼ਟਰੀ ਬੁਲਾਰੇ ਵਜੋਂ ਨਿਯੁਕਤ ਕਰਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੂੰ ਨੈਸ਼ਨਲ ਵਰਕਿੰਗ ਕਮੇਟੀ ਵਿੱਚ ਥਾਂ ਦਿੱਤੀ ਗਈ ਹੈ। ਦੋਵੇਂ ਆਗੂ ਲੰਮੇ ਸਮੇਂ ਤੋਂ ਕਾਂਗਰਸ ਵਿੱਚ ਹਨ। ਇਸ ਤੋਂ ਇਲਾਵਾ ਯੂਪੀ ਭਾਜਪਾ ਦੇ ਪ੍ਰਧਾਨ ਸਵਤੰਤਰ ਦੇਵ ਸਿੰਘ ਨੂੰ ਵੀ ਰਾਸ਼ਟਰੀ ਕਾਰਜਕਾਰਨੀ ਦਾ ਮੈਂਬਰ ਬਣਾਇਆ ਗਿਆ ਹੈ।

Amritsar News: ਹਰਿਆਣਾ ਸਰਕਾਰ ਵੱਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੂਲੋਂ ਰੱਦ ਕਰਦਿਆਂ ਕਿਹਾ ਕਿ ਸਿੱਖਾਂ ਦੇ ਮਾਮਲਿਆਂ ਵਿੱਚ ਸਰਕਾਰੀ ਚਾਲਾਂ ਕਦੇ ਵੀ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ। ਐਡਵੋਕੇਟ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਚੱਲੀ ਗਈ ਇਸ ਚਾਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਖਾਸਾ ਹੈ ਕਿ ਇਹ ਆਪਣੇ ਗੁਰਦੁਆਰਾ ਸਾਹਿਬਾਨ ਅਤੇ ਆਪਣੀਆਂ ਸੰਸਥਾਵਾਂ ਦਾ ਪ੍ਰਬੰਧ ਕਰਨ ਲਈ ਹਮੇਸ਼ਾ ਖੁਦਮੁਖਤਿਆਰ ਰਹੇ ਹਨ। ਸਿੱਖਾਂ ਨੇ ਸਰਕਾਰੀ ਸੋਚ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਅਤੇ ਇਸ ਗੱਲ ਦਾ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਸਮੇਂ ਦੀਆਂ ਸਰਕਾਰਾਂ ਵੱਲੋਂ ਅਜਿਹੀਆਂ ਸਾਜ਼ਿਸ਼ਾਂ ਹੋਈਆਂ, ਤਾਂ ਸਿੱਖਾਂ ਨੇ ਇੱਕਜੁੱਟ ਹੋ ਕੇ ਉਸਦਾ ਮੁਕਾਬਲਾ ਕਰਦਿਆਂ ਪੰਥਕ ਸੋਚ ਵਾਲੀ ਵਿਚਾਰਧਾਰਾ ਨੂੰ ਅੱਗੇ ਵਧਾਇਆ।

Social Hostilities Index:  ਕੋਰੋਨਾ ਦੌਰਾਨ ਭਾਰਤ ਵਿੱਚ ਘੱਟ ਗਿਣਤੀਆਂ ਨੂੰ ਸਭ ਤੋਂ ਵੱਧ ਬਣਾਇਆ ਗਿਆ ਨਿਸ਼ਾਨਾ

ਅਮਰੀਕਾ ਦੇ ਥਿੰਕ ਟੈਂਕ ਪਿਊ ਰਿਸਰਚ ਸੈਂਟਰ ਨੇ ਇੱਕ ਅਧਿਐਨ ਵਿੱਚ ਦੱਸਿਆ ਹੈ ਕਿ ਕੋਰੋਨਾ ਦੌਰਾਨ ਭਾਰਤ ਵਿੱਚ ਘੱਟ ਗਿਣਤੀਆਂ ਨੂੰ ਧਾਰਮਿਕ ਆਧਾਰ 'ਤੇ ਸਭ ਤੋਂ ਵੱਧ ਨਿਸ਼ਾਨਾ ਬਣਾਇਆ ਗਿਆ ਸੀ। ਪਿਊ ਰਿਸਰਚ ਸੈਂਟਰ ਦੇ ਇਸ ਅਧਿਐਨ 'ਚ ਭਾਰਤ ਨੂੰ ਸਭ ਤੋਂ ਖਰਾਬ ਪ੍ਰਦਰਸ਼ਨ ਕਰਨ ਵਾਲੇ ਦੇਸ਼ਾਂ ਦੀ ਸੂਚੀ 'ਚ ਪਹਿਲੇ ਨੰਬਰ 'ਤੇ ਰੱਖਿਆ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਸਾਲ 2020 ਵਿਚ ਭਾਰਤ ਦੁਨੀਆ ਦੇ ਉਨ੍ਹਾਂ ਦੇਸ਼ਾਂ ਵਿਚ ਸਿਖਰ 'ਤੇ ਸੀ, ਜਿੱਥੇ ਮਹਾਮਾਰੀ ਦੀ ਆੜ ਵਿਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਸ ਦੇ ਲਈ ਸੋਸ਼ਲ ਮੀਡੀਆ 'ਤੇ ਕਈ ਮੁਹਿੰਮਾਂ ਵੀ ਚਲਾਈਆਂ ਗਈਆਂ।

Tarn Taran Pakistani Drone: ਤਰਨਤਾਰਨ ਦੇ ਖੇਤਾਂ ਵਿੱਚੋਂ ਮਿਲਿਆ ਡ੍ਰੋਨ, ਕਰੋੜਾਂ ਦੀ ਹੈਰੋਇਨ ਬਰਾਮਦ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਖੇਮ ਕਰਨ ਸੈਕਟਰ ਵਿੱਚ ਪਾਕਿਸਤਾਨੀ ਡਰੋਨ ਸਮੇਤ ਹੈਰੋਇਨ ਦੇ ਪੰਜ ਪੈਕਟ ਬਰਾਮਦ ਕੀਤੇ ਗਏ ਹਨ। ਸ਼ੁੱਕਰਵਾਰ ਸਵੇਰੇ ਪੁਲਸ ਨੂੰ ਇਹ ਸਫਲਤਾ ਉਸ ਸਮੇਂ ਮਿਲੀ ਜਦੋਂ ਐੱਸਐੱਚਓ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀਐੱਸਐੱਫ ਦੀ ਮਦਦ ਲੈ ਕੇ ਸਰਹੱਦ 'ਤੇ ਪੈਂਦੇ ਪਿੰਡ ਕਲਰਸ ਦੀ ਡਰੇਨ ਨੇੜਿਓਂ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ। ਇਸ ਦੇ ਨਾਲ ਹੀ ਇਸ ਦੇ ਆਸ-ਪਾਸ ਹੈਰੋਇਨ ਦੇ ਪੰਜ ਪੈਕੇਟ ਵੀ ਬਰਾਮਦ ਹੋਏ ਹਨ। ਪੁਲਿਸ ਇਲਾਕੇ 'ਚ ਜਾਂਚ ਕਰ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਡਰੋਨ ਬਾਰੇ ਦੱਸਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ, "ਤਰਨਤਾਰਨ ਦੇ ਸਰਹੱਦੀ ਖੇਤਰ ਵਿੱਚ ਪੰਜਾਬ ਪੁਲਿਸ ਅਤੇ ਬੀਐਸਐਸ ਵੱਲੋਂ ਇੱਕ ਸਾਂਝਾ ਸਰਚ ਅਭਿਆਨ ਚਲਾਇਆ ਗਿਆ। ਇਹ ਡਰੋਨ ਸਰਹੱਦ ਦੇ ਨੇੜੇ ਖੇਤਾਂ ਵਿੱਚ ਕ੍ਰੈਸ਼ ਹੋਇਆ ਪਾਇਆ ਗਿਆ। ਇਸ ਤੋਂ ਬਾਅਦ ਡਰੋਨ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਇਹ ਡਰੋਨ ਬੈਟਰੀ ਖਤਮ ਹੋਣ ਤੋਂ ਬਾਅਦ ਖੇਤਾਂ 'ਚ ਡਿੱਗਿਆ ਹੋ ਸਕਦਾ ਹੈ।

Chandigarh News: ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਦਿੱਤੇ ਮੁਆਵਜ਼ੇ ਦੇ ਚੈੱਕ ਹੋਏ ਬਾਊਂਸ, ਕਿਸਾਨ ਜਥੇਬੰਦੀਆਂ 'ਚ ਰੋਸ

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵਿੱਢੇ ਸੰਘਰਸ਼ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਗਏ ਵਿੱਤੀ ਸਹਾਇਤਾ ਦੇ ਚੈੱਕ ਬਾਊਂਸ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ। ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਦੀ ਅਗਵਾਈ ਹੇਠ ਕਿਸਾਨ ਆਗੂਆਂ ਦੇ ਵਫ਼ਦ ਨੇ ਇਹ ਮੁੱਦਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਨਾਲ ਕੀਤੀ ਮੀਟਿੰਗ ਵਿੱਚ ਚੁੱਕਿਆ। 

Gangster in Punjab: ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਸ਼ਿਕੰਜੇ ਨਾਲ ਸਕੂਨ ਮਿਲਿਆ, ਮੁਲਜ਼ਮਾਂ ਦਾ ਹੋਏ ਨਾਰਕੋ ਟੈਸਟ: ਬਲਕੌਰ ਸਿੰਘ

ਗੈਂਗਸਟਰ ਗੋਲਡੀ ਬਰਾੜ ਖਿਲਾਫ ਅਮਰੀਕਾ ਵਿੱਚ ਹੋਏ ਐਕਸ਼ਨ ਉੱਪਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਖਾਸ ਪ੍ਰਤੀਕਰਮ ਸਾਹਮਣੇ ਆਇਆ ਹੈ। ਸਿੱਧੂ ਦੇ ਪਿਤਾ ਨੇ ਕਿਹਾ ਕਿ ਗੋਲਡੀ ਬਰਾੜ ਬਾਰੇ ਜਾਣਕਾਰੀ ਮੀਡੀਆ ਵਿੱਚ ਆਈ ਹੈ ਪਰ ਹੁਣ ਤੱਕ ਸਰਕਾਰ ਦੇ ਕਿਸੇ ਵੀ ਵਿਅਕਤੀ ਨੇ ਮੈਨੂੰ ਕੋਈ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਮੈਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਵਾਹਿਗੁਰੂ ਮਿਹਰ ਕਰੇ ਤੇ ਇਹ ਖਬਰ ਸੱਚੀ ਹੋਵੇ। ਇਸ ਨਾਲ ਮਨ ਨੂੰ ਕੁਝ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਕੋਈ ਪੁੱਛਗਿੱਛ ਨਹੀਂ ਕੀਤੀ ਗਈ। ਮੈਂ ਬੇਨਤੀ ਕਰਦਾ ਹਾਂ ਕਿ ਉਨ੍ਹਾਂ ਨੂੰ ਦੁਬਾਰਾ ਲਿਆ ਕੇ ਪੁੱਛਗਿੱਛ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦਾ ਨਾਰਕੋ ਟੈਸਟ ਕਰਵਾਇਆ ਜਾਵੇ ਤਾਂ ਹੀ ਸੱਚਾਈ ਸਾਹਮਣੇ ਆਵੇਗੀ।

CM Bhagwant Mann on Goldy Brar: ਸੀਐਮ ਭਗਵੰਤ ਮਾਨ ਨੇ ਲਾਈ ਮੋਹਰ, ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ 'ਚ ਗ੍ਰਿਫਤਾਰੀ!

ਮੁੱਖ ਮੰਤਰੀ ਭਗਵੰਤ ਮਾਨ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ। ਮੀਡੀਆ ਵਿੱਚ ਗੋਲਡੀ ਬਰਾੜ ਦੀ ਗ੍ਰਿਫਤਾਰੀ ਬਾਰੇ ਰੌਲੇ ਮਗਰੋਂ ਗੁਜਰਾਤ ਦੌਰੇ ਉੱਪਰ ਗਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ। ਹੁਣ ਗੋਲਡੀ ਬਰਾੜ ਅਮਰੀਕੀ ਪੁਲਿਸ ਦੀ ਹਿਰਾਸਤ ਵਿੱਚ ਹੈ। ਉਸ ਨੂੰ ਜਲਦ ਹੀ ਭਾਰਤ ਲਿਆਂਦਾ ਜਾਏਗਾ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲੇਗਾ।

Sukhpal Khaira: 23.5 ਫੀਸਦੀ ਸਕੂਲਾਂ 'ਚ ਸਿਰਫ ਇੱਕੋ ਅਧਿਆਪਕ? ਸੁਖਪਾਲ ਖਹਿਰਾ ਨੇ ਪੁੱਛਿਆ, ਬੱਸ ਇਹੀ ਬਦਲਾਵ? 

ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਸਕੂਲਾਂ ਬਾਰੇ ਆਰਟੀਆਈ ਰਾਹੀਂ ਹਾਸਲ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਉੱਤੇ ਸ਼ੇਅਰ ਕਰਦਿਆਂ ਲਿਖਿਆ ਹੁਣ 9 ਮਹੀਨੇ ਹੋ ਗਏ ਹਨ ਪਰ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕਾਂ ਦਾ ਅਨੁਪਾਤ ਹੇਠਲੀ ਆਰਟੀਆਈ ਜਾਣਕਾਰੀ ਅਨੁਸਾਰ ਉਹੀ ਹੈ! ਬਦਲਾਵ ਕਿੱਥੇ ਹੈ? ਅਖੌਤੀ ਦਿੱਲੀ ਮਾਡਲ ਕਿੱਥੇ ਹੈ? ਮੁੱਖ ਮੰਤਰੀ ਭਗਵੰਤ ਮਾਨ ਸੂਬੇ 'ਚ ਅਧਿਆਪਕ ਤੇ ਡਾਕਟਰ ਮੁਹੱਈਆ ਕਰਵਾਉਣ ਦੀ ਬਜਾਏ ਸਾਡਾ ਪੈਸਾ ਪ੍ਰਚਾਰ 'ਤੇ ਵਹਾਉਣਾ ਬੰਦ ਕਰੋ।

FIFA WC 2022 Fixture :  ਅੱਜ ਹੋਣਗੇ ਗਰੁੱਪ ਗੇੜ ਦੇ ਆਖਰੀ ਚਾਰ ਮੈਚ

ਫੀਫਾ ਵਿਸ਼ਵ ਕੱਪ 'ਚ ਅੱਜ ਗਰੁੱਪ ਪੜਾਅ ਦੇ ਆਖਰੀ ਚਾਰ ਮੈਚ ਖੇਡੇ ਜਾਣਗੇ। ਗਰੁੱਪ-ਜੀ ਅਤੇ ਗਰੁੱਪ-ਐਚ ਦੀਆਂ ਟੀਮਾਂ ਐਕਸ਼ਨ ਵਿੱਚ ਹੋਣਗੀਆਂ। ਗਰੁੱਪ-ਜੀ ਤੋਂ ਬ੍ਰਾਜ਼ੀਲ ਅਤੇ ਗਰੁੱਪ-ਐੱਚ ਤੋਂ ਪੁਰਤਗਾਲ ਪਹਿਲਾਂ ਹੀ ਕੁਆਲੀਫਾਈ ਕਰ ਚੁੱਕੇ ਹਨ। ਹੁਣ ਇਨ੍ਹਾਂ ਦੋਵਾਂ ਗਰੁੱਪਾਂ ਵਿੱਚੋਂ ਅਗਲੀਆਂ ਦੋ ਟੀਮਾਂ ਦਾ ਫੈਸਲਾ ਹੋਵੇਗਾ ਜੋ 16ਵੇਂ ਗੇੜ ਵਿੱਚ ਪਹੁੰਚਣਗੀਆਂ।

ਤਖਤ ਸ਼੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਬਲਦੇਵ ਸਿੰਘ ਹੋਣਗੇ

ਤਖਤ ਸ਼੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਬਲਦੇਵ ਸਿੰਘ ਹੋਣਗੇ। ਰਣਜੀਤ ਸਿੰਘ ਗੌਹਰ ਤੇ ਇਕਬਾਲ ਸਿੰਘ ਨੂੰ ਤਖਤ ਸਾਹਿਬ ਦੇ ਕੰਪਲੈਕਸ ਵਿੱਚੋਂ ਬਾਹਰ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਾਰੇ ਬੋਰਡ ਮੈਂਬਰ 6 ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤੇ ਗਏ ਹਨ। 

Sidhu Moosewala Murder Case: ਗੈਂਗਸਟਰ ਗੋਲਡੀ ਬਰਾੜ ਖਿਲਾਫ ਸ਼ਿਕੰਜੇ ਨਾਲ ਸਕੂਨ ਮਿਲਿਆ: ਬਲਕੌਰ ਸਿੰਘ

ਗੈਂਗਸਟਰ ਗੋਲਡੀ ਬਰਾੜ ਖਿਲਾਫ ਅਮਰੀਕਾ ਵਿੱਚ ਹੋਏ ਐਕਸ਼ਨ ਉੱਪਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਖਾਸ ਪ੍ਰਤੀਕਰਮ ਸਾਹਮਣੇ ਆਇਆ ਹੈ। ਸਿੱਧੂ ਦੇ ਪਿਤਾ ਨੇ ਕਿਹਾ ਕਿ ਗੋਲਡੀ ਬਰਾੜ ਬਾਰੇ ਜਾਣਕਾਰੀ ਮੀਡੀਆ ਵਿੱਚ ਆਈ ਹੈ ਪਰ ਹੁਣ ਤੱਕ ਸਰਕਾਰ ਦੇ ਕਿਸੇ ਵੀ ਵਿਅਕਤੀ ਨੇ ਮੈਨੂੰ ਕੋਈ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਮੈਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਵਾਹਿਗੁਰੂ ਮਿਹਰ ਕਰੇ ਤੇ ਇਹ ਖਬਰ ਸੱਚੀ ਹੋਵੇ। ਇਸ ਨਾਲ ਮਨ ਨੂੰ ਕੁਝ ਸਕੂਨ ਮਿਲਿਆ ਹੈ। 

Goldy Brar Detained: ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਦੇ ਪਿੱਛੇ ਲੱਗੀ FBI

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਦਾ ਪਤਾ ਲੱਗਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੋਲਡੀ ਨੂੰ ਕੈਲੀਫੋਰਨੀਆ 'ਚ ਟ੍ਰੈਕ ਕੀਤਾ ਗਿਆ ਹੈ। ਇਹ ਖਬਰ ਭਾਰਤੀ ਸੁਰੱਖਿਆ ਏਜੰਸੀਆਂ ਦੇ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀ ਹੈ। ਅਮਰੀਕਾ 'ਚ ਐਫਬੀਆਈ ਨੇ ਗੈਂਗਸਟਰ ਗੋਲਡੀ ਬਰਾੜ 'ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ, ਇਸ ਦੇ ਲਈ ਭਾਰਤੀ ਏਜੰਸੀਆਂ ਤੋਂ ਵੀ ਇਸ ਦੀ ਫਾਈਲ ਮੰਗੀ ਗਈ ਹੈ। ਜਿਸ ਤੋਂ ਬਾਅਦ ਉਸ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੋਲਡੀ ਬਰਾੜ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਹਾਲਾਂਕਿ ਅਜੇ ਤੱਕ ਗੋਲਡੀ ਦੇ ਫੜੇ ਜਾਣ ਦੀ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

NIA Arrested Terrorist Harpreet Singh: NIA ਨੇ ਅੱਤਵਾਦੀ ਹਰਪ੍ਰੀਤ ਸਿੰਘ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਅਦਾਲਤੀ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਦੇ ਮੁੱਖ ਮੁਲਜ਼ਮ ਅੱਤਵਾਦੀ ਹਰਪ੍ਰੀਤ ਸਿੰਘ ਨੂੰ ਐਨਆਈਏ ਨੇ ਕੁਆਲਾਲੰਪੁਰ ਤੋਂ ਭਾਰਤ ਵਾਪਸ ਆਉਂਦੇ ਸਮੇਂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। NIA ਨੇ ਦੋਸ਼ੀ 'ਤੇ 10 ਲੱਖ ਰੁਪਏ ਦਾ ਇਨਾਮ ਘੋਸ਼ਿਤ ਕੀਤਾ ਸੀ। ਦੋਸ਼ੀ ਹਰਪ੍ਰੀਤ ਸਿੰਘ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਅੱਜ ਤੱਕ ਜਾਰੀ ਹੈ। ਇਸ ਦੇ ਨਾਲ ਹੀ ਇਸਦੇ ਖਿਲਾਫ਼ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਹੈ।

ਪਿਛੋਕੜ

Punjab Breaking News, 2 December 2022 LIVE Updates: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਦਾ ਪਤਾ ਲੱਗਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੋਲਡੀ ਨੂੰ ਕੈਲੀਫੋਰਨੀਆ 'ਚ ਟ੍ਰੈਕ ਕੀਤਾ ਗਿਆ ਹੈ। ਇਹ ਖਬਰ ਭਾਰਤੀ ਸੁਰੱਖਿਆ ਏਜੰਸੀਆਂ ਦੇ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀ ਹੈ। ਅਮਰੀਕਾ 'ਚ ਐਫਬੀਆਈ ਨੇ ਗੈਂਗਸਟਰ ਗੋਲਡੀ ਬਰਾੜ 'ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ, ਇਸ ਦੇ ਲਈ ਭਾਰਤੀ ਏਜੰਸੀਆਂ ਤੋਂ ਵੀ ਇਸ ਦੀ ਫਾਈਲ ਮੰਗੀ ਗਈ ਹੈ। ਜਿਸ ਤੋਂ ਬਾਅਦ ਉਸ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੋਲਡੀ ਬਰਾੜ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਹਾਲਾਂਕਿ ਅਜੇ ਤੱਕ ਗੋਲਡੀ ਦੇ ਫੜੇ ਜਾਣ ਦੀ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਦੇ ਪਿੱਛੇ ਲੱਗੀ FBI


 


NIA ਨੇ ਅੱਤਵਾਦੀ ਹਰਪ੍ਰੀਤ ਸਿੰਘ ਨੂੰ ਕੀਤਾ ਗ੍ਰਿਫਤਾਰ


NIA Arrested Terrorist Harpreet Singh: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਅਦਾਲਤੀ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਦੇ ਮੁੱਖ ਮੁਲਜ਼ਮ ਅੱਤਵਾਦੀ ਹਰਪ੍ਰੀਤ ਸਿੰਘ ਨੂੰ ਐਨਆਈਏ ਨੇ ਕੁਆਲਾਲੰਪੁਰ ਤੋਂ ਭਾਰਤ ਵਾਪਸ ਆਉਂਦੇ ਸਮੇਂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। NIA ਨੇ ਦੋਸ਼ੀ 'ਤੇ 10 ਲੱਖ ਰੁਪਏ ਦਾ ਇਨਾਮ ਘੋਸ਼ਿਤ ਕੀਤਾ ਸੀ। ਦੋਸ਼ੀ ਹਰਪ੍ਰੀਤ ਸਿੰਘ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਅੱਜ ਤੱਕ ਜਾਰੀ ਹੈ। ਇਸ ਦੇ ਨਾਲ ਹੀ ਇਸਦੇ ਖਿਲਾਫ਼ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਹੈ। NIA ਨੇ ਅੱਤਵਾਦੀ ਹਰਪ੍ਰੀਤ ਸਿੰਘ ਨੂੰ ਕੀਤਾ ਗ੍ਰਿਫਤਾਰ


 


ਕਦੋਂ ਮਿਲੇਗਾ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ? ਭਗਵੰਤ ਮਾਨ ਸਰਕਾਰ ਤੋਂ ਵੀ ਟੁੱਟੀਆਂ ਉਮੀਦਾਂ


Behbal Kalan Goli Kand: ਬਹਿਬਲ ਕਲਾਂ ਇਨਸਾਫ ਮੋਰਚਾ ਇੱਕ ਵਾਰ ਫਿਰ ਭਗਵੰਤ ਮਾਨ ਸਰਕਾਰ ਖਿਲਾਫ ਡਟ ਗਿਆ ਹੈ। ਮੋਰਚੇ ਦੇ ਲੀਡਰਾਂ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਦੂਜੇ ਪਾਸੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਹੈ ਕਿ ‘ਮੈਂ ਕਿਤੇ ਵੀ ਇਹ ਨਹੀਂ ਕਿਹਾ ਕਿ ਮੈਂ ਅਸਤੀਫਾ ਦੇਵਾਂਗਾ’। ਉਨ੍ਹਾਂ ਆਖਿਆ ਕਿ ਸਰਕਾਰ ਇਨ੍ਹਾਂ ਮਸਲਿਆਂ ’ਤੇ ਕੰਮ ਕਰ ਰਹੀ ਹੈ, ਕੁਝ ਤਕਨੀਕੀ ਸਮੱਸਿਆਵਾਂ ਹੋਣ ਕਰਕੇ ਦੇਰੀ ਹੋ ਰਹੀ ਹੈ ਤੇ ਉਮੀਦ ਹੈ ਜਲਦੀ ਹੀ ਇਹ ਸਿਰੇ ਲੱਗੇਗਾ। ਕਦੋਂ ਮਿਲੇਗਾ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ? ਭਗਵੰਤ ਮਾਨ ਸਰਕਾਰ ਤੋਂ ਵੀ ਟੁੱਟੀਆਂ ਉਮੀਦਾਂ


 


ਨਵਜੋਤ ਸਿੱਧੂ ਨੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਇੰਝ ਲਾਇਆ 'ਜੁਗਾੜ'


Patiala News: ਪਟਿਆਲਾ ਜੇਲ੍ਹ ’ਚ ਬੰਦ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਹੀ ਬਾਹਰ ਆ ਸਕਦੇ ਹਨ। ਉਹ 26 ਜਨਵਰੀ 2023 ਨੂੰ ‘ਗਣਤੰਤਰ ਦਿਵਸ’ ਮੌਕੇ ਰਿਹਾਅ ਹੋ ਸਕਦੇ ਹਨ। ਇਸ ਬਾਰੇ ਕਾਨੂੰਨੀ ਪ੍ਰਕ੍ਰਿਆ ਚੱਲ ਰਹੀ ਹੈ। ਨਵਜੋਤ ਸਿੱਧੂ ਨੇ ਵੀਕਲਾਂ ਦੀ ਸਲਾਹ ਨਾਲ ਪਹਿਲਾਂ ਹੀ ਜਲਦ ਰਿਹਾਈ ਲਈ ਪਲੈਨਿੰਗ ਕਰ ਲਈ ਸੀ। ਇਸ ਲਈ ਉਨ੍ਹਾਂ ਨੇ ਪੈਰੋਲ ਤੱਕ ਨਹੀਂ ਲਈ ਸੀ। ਨਵਜੋਤ ਸਿੱਧੂ ਨੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਇੰਝ ਲਾਇਆ 'ਜੁਗਾੜ'


 


ਨੌਜਵਾਨਾਂ ਨੂੰ ਡਰਾਇਵਰੀ ਸਿਖਾਏਗੀ ਸਰਕਾਰ ! ਲੁਧਿਆਣਾ ਨੇੜੇ ਬਣੇਗਾ ਅੰਤਰ ਰਾਸ਼ਟਰੀ ਡਰਾਈਵਿੰਗ ਸਿਖਲਾਈ ਸੈਂਟਰ


Ludhiana News : ਪੰਜਾਬ ਸਰਕਾਰ ਕੇਂਦਰੀ ਹੁਨਰ ਵਿਕਾਸ ਤੇ ਉਦਮਤਾ ਮੰਤਰਾਲੇ ਦੇ ਸਹਿਯੋਗ ਨਾਲ ਲੁਧਿਆਣਾ-ਦਿੱਲੀ ਹਾਈਵੇਅ ਦੋਰਾਹਾ ਵਿਖੇ 27 ਏਕੜ ਜ਼ਮੀਨ ’ਤੇ ਉੱਤਰੀ ਭਾਰਤ ਦਾ ਪਹਿਲਾ ਅੰਤਰ ਰਾਸ਼ਟਰੀ ਡਰਾਈਵਿੰਗ ਸਿਖਲਾਈ ਕੇਂਦਰ (National Driving Licence Centre) ਸਥਾਪਤ ਕਰੇਗੀ। ਇਸ ਲਈ ਪੰਜਾਬ ਸਰਕਾਰ ਵੱਲੋਂ ਜ਼ਮੀਨ ਮੁਫ਼ਤ ਦਿੱਤੀ ਗਈ ਹੈ। ਇਸ ਉੱਪਰ 32.86 ਕਰੋੜ ਰੁਪਏ ਰਾਸ਼ੀ ਵਿੱਚ 15.23 ਕਰੋੜ ਰੁਪਏ ਪੂੰਜੀ ਨਿਵੇਸ਼ ਤੇ ਹੋਰ ਖਰਚੇ ਕੇਂਦਰ ਸਰਕਾਰ ਵੱਲੋਂ ਇੱਕ ਸਾਲ ਵਿੱਚ ਖਰਚ ਕੀਤੇ ਜਾਣਗੇ।  ਨੌਜਵਾਨਾਂ ਨੂੰ ਡਰਾਇਵਰੀ ਸਿਖਾਏਗੀ ਸਰਕਾਰ ! ਲੁਧਿਆਣਾ ਨੇੜੇ ਬਣੇਗਾ ਅੰਤਰ ਰਾਸ਼ਟਰੀ ਡਰਾਈਵਿੰਗ ਸਿਖਲਾਈ ਸੈਂਟਰ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.