Punjab Breaking News LIVE: ਸਿੱਧੂ ਮੂਸੇਵਾਲ ਦੇ ਕਤਲ 'ਤੇ ਸਿਆਸੀ ਜੰਗ, ਲੀਡਰਾਂ ਨੇ ਕੀਤਾ ਪਰਿਵਾਰ ਨਾਲ ਦੁਖ ਸਾਂਝਾ, ਪੁਲਿਸ ਵੱਲੋਂ ਸੁਰਾਗ ਹੱਥ ਲੱਗਣ ਦਾ ਦਾਅਵਾ, Live Updates
Punjab Breaking News, 2 June 2022 LIVE Updates: ਸਿੱਧੂ ਮੂਸੇਵਾਲ ਦੇ ਕਤਲ 'ਤੇ ਸਿਆਸੀ ਜੰਗ, ਲੀਡਰਾਂ ਨੇ ਕੀਤਾ ਪਰਿਵਾਰ ਨਾਲ ਦੁਖ ਸਾਂਝਾ, ਪੁਲਿਸ ਵੱਲੋਂ ਸੁਰਾਗ ਹੱਥ ਲੱਗਣ ਦਾ ਦਾਅਵਾ, Live Updates
LIVE
Background
Punjab Breaking News, 2 June 2022 LIVE Updates: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ। ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਹੋਏ ਕਤਲ ਤੋਂ ਬਾਅਦ ਦੋਵਾਂ ਆਗੂਆਂ ਵਿਚਾਲੇ ਇਹ ਪਹਿਲੀ ਮੁਲਾਕਾਤ ਹੈ। ਮੰਨਿਆ ਜਾ ਰਿਹਾ ਹੈ ਕਿ ਦੋਵਾਂ ਨੇਤਾਵਾਂ ਵਿਚਾਲੇ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਗੱਲਬਾਤ ਹੋ ਸਕਦੀ ਹੈ।
ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਭੂਪੀ ਰਾਣਾ ਗੈਂਗਸਟਰ ਦੀ ਧਮਕੀ, ਜਿੰਨੀ ਮਰਜ਼ੀ ਸੁਰੱਖਿਆ ਲੈ ਲਾ....
ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਬਹੁਤ ਸਾਰੇ ਗੈਂਗਸਟਰ ਗਰੁੱਪ ਮੈਦਾਨ 'ਚ ਆ ਗਏ ਹਨ। ਹੁਣ ਬੰਬੀਹਾ ਗਰੁੱਪ ਦੇ ਮੈਂਬਰ ਗੈਂਗਸਟਰ ਭੂਪੀ ਰਾਣਾ ਨੇ ਪੰਜਾਬੀ ਸਿੰਗਰ ਮਨਕੀਰਤ ਔਲਖ ਨੂੰ ਧਮਕੀ ਦਿੱਤੀ ਹੈ। ਭੂਪੀ ਰਾਣਾ ਨੇ ਮਨਕੀਰਤ ਔਲਖ ਦੀ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ ਜਿਸ ਵਿੱਚ ਉਹ ਰੋਪੜ ਜੇਲ੍ਹ ਅੰਦਰ ਸ਼ੋਅ ਲਾ ਰਿਹਾ ਹੈ। ਉਸ ਨੇ ਲਿਖਿਆ ਕਿ ਮਨਕੀਰਤ ਲਾਈਵ ਆ ਕੇ ਕਹਿ ਰਿਹਾ ਹੈ ਕਿ ਉਸ ਦਾ ਲਾਰੈਂਸ ਬਿਸ਼ਨੋਈ ਨਾਲ ਕੋਈ ਸਬੰਧ ਨਹੀਂ ਪਰ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਮਨਕੀਰਤ ਨੇ ਇਹ ਫੋਟੋ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪਾਈ ਸੀ। ਇਸ 'ਚ ਸਾਫ ਲਿਖਿਆ ਸੀ ਕਿ ਅੱਜ ਦਾ ਸ਼ੋਅ ਲਾਰੈਂਸ ਬਿਸ਼ਨੋਈ ਦੇ ਨਾਂ ਹੈ। ਸ਼ੋਅ ਰੋਪੜ ਜੇਲ੍ਹ 'ਚ ਸੀ, ਜਿਸ ਤਰ੍ਹਾਂ ਮਨਕੀਰਤ ਨੇ ਆਪਣੀ ਪੋਸਟ 'ਚ ਲਿਖਿਆ ਸੀ ਤੇ ਇਕੱਠੇ ਉਸ ਨੇ ਲਾਰੈਂਸ ਬਿਸ਼ਨੋਈ ਨਾਲ ਫੋਟੋ ਵੀ ਸ਼ੇਅਰ ਕੀਤੀ ਸੀ। ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਭੂਪੀ ਰਾਣਾ ਗੈਂਗਸਟਰ ਦੀ ਧਮਕੀ, ਜਿੰਨੀ ਮਰਜ਼ੀ ਸੁਰੱਖਿਆ ਲੈ ਲਾ....
ਭਾਜਪਾ ਆਗੂ ਗਜੇਂਦਰ ਸ਼ੇਖਾਵਤ, ਅਸ਼ਵਨੀ ਸ਼ਰਮਾ ਤੇ ਸੁਨੀਲ ਜਾਖੜ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ, ਬੋਲੇ, ਪੰਜਾਬ 'ਚ ਫਿਰ ਤੋਂ ਲੋਕ ਡਰ ਦੇ ਮਾਹੌਲ 'ਚ ਜੀਅ ਰਹੇ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦਾ ਐਤਵਾਰ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਭਾਜਪਾ ਆਗੂ ਗਜੇਂਦਰ ਸ਼ੇਖਾਵਤ, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਆਗੂ ਫਤਿਹਜੰਗ ਬਾਜਵਾ ਤੇ ਸੁਨੀਲ ਜਾਖੜ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਦੌਰਾਨ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਸਰਕਾਰ ਨੇ ਸਸਤੀ ਜਨਤਕ ਤਰਜੀਹ ਹਾਸਲ ਕਰਨ ਲਈ ਵੀਆਈਪੀਜ਼ ਦੀ ਸੁਰੱਖਿਆ ਘਟਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵੀਆਈਪੀਜ਼ ਦੀ ਸੁਰੱਖਿਆ ਵਿੱਚ ਕੀਤੀ ਕਟੌਤੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਡੀਆ ਤੇ ਸੋਸ਼ਲ ਮੀਡੀਆ ਵਿੱਚ ਪ੍ਰਚਾਰਿਆ ਗਿਆ। ਇਸ ਨਾਲ ਲੋਕਾਂ ਦੇ ਦੁਸ਼ਮਣਾਂ ਨੂੰ ਸੱਦਾ ਦਿੱਤਾ, ਜਿਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਸਨ। ਜਿਵੇਂ ਕਿ ਸਿੱਧੂ ਮੂਸੇਵਾਲਾ ਨੂੰ ਸ਼ਿਕਾਰ ਹੋਣਾ ਪਿਆ ਹੈ। ਭਾਜਪਾ ਆਗੂ ਗਜੇਂਦਰ ਸ਼ੇਖਾਵਤ, ਅਸ਼ਵਨੀ ਸ਼ਰਮਾ ਤੇ ਸੁਨੀਲ ਜਾਖੜ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ, ਬੋਲੇ, ਪੰਜਾਬ 'ਚ ਫਿਰ ਤੋਂ ਲੋਕ ਡਰ ਦੇ ਮਾਹੌਲ 'ਚ ਜੀਅ ਰਹੇ
'ਆਪ' ਦਾ ਵਿਰੋਧੀਆਂ 'ਤੇ ਹਮਲਾ, ਅਕਾਲੀ ਦਲ-ਭਾਜਪਾ ਤੇ ਕਾਂਗਰਸ ਸਰਕਾਰਾਂ ਨੇ ਕਿਵੇਂ ਪਲੇਅਰਾਂ ਨੂੰ ਗੈਂਗਸਟਰ ਬਣਾਇਆ, ਇਹ ਸਭ ਨੂੰ ਪਤਾ...
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਮੂਸੇਵਾਲਾ ਦੇ ਪਰਿਵਾਰ ਨਾਲ ਦੁਖ ਸਾਂਝਾ ਕਰ ਰਹੇ ਹਨ। ਵਿੱਤ ਮੰਤਰੀ ਹਰਪਾਲ ਚੀਮਾ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ। ਆਪ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਪੰਜਾਬ 'ਚ ਦੁੱਖ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਏਗਾ। 'ਆਪ' ਦਾ ਵਿਰੋਧੀਆਂ 'ਤੇ ਹਮਲਾ, ਅਕਾਲੀ ਦਲ-ਭਾਜਪਾ ਤੇ ਕਾਂਗਰਸ ਸਰਕਾਰਾਂ ਨੇ ਕਿਵੇਂ ਪਲੇਅਰਾਂ ਨੂੰ ਗੈਂਗਸਟਰ ਬਣਾਇਆ, ਇਹ ਸਭ ਨੂੰ ਪਤਾ...
Sidhu Moose Wala Murder : ਪਹਿਲਾਂ ਕੀਤੀ ਰੇਕੀ, ਫਿਰ ਬਣੇ ਫੈਨ ਅਤੇ ਕਰ ਦਿੱਤਾ ਮੂਸੇਵਾਲਾ ਦਾ ਕਾਤਲ !
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਅਚਾਨਕ ਨਹੀਂ ਹੋਇਆ। ਇਸ ਲਈ ਪੂਰੀ ਵਿਉਂਤਬੰਦੀ ਕੀਤੀ ਗਈ ਸੀ। ਕਾਤਲਾਂ ਨੇ ਸਿੰਗਰ ਨੂੰ ਮਾਰਨ ਦੀ ਪੂਰੀ ਕੋਸ਼ਿਸ਼ ਕੀਤੀ ਸੀ। ਇਸ ਦੇ ਆਧਾਰ 'ਤੇ ਇਕ ਕਾਤਲ ਉਸ ਦਾ ਫੈਨ ਬਣ ਗਿਆ ਅਤੇ ਫੋਟੋ ਕਰਵਾਉਣ ਵਾਲਿਆਂ 'ਚ ਸ਼ਾਮਲ ਹੋ ਗਿਆ। ਇਸ ਗੱਲ ਦਾ ਖੁਲਾਸਾ ਮੂਸੇਵਾਲਾ ਦੇ ਘਰ ਤੋਂ ਮਿਲੇ ਸੀਸੀਟੀਵੀ ਫੁਟੇਜ ਵਿੱਚ ਹੋਇਆ ਹੈ।
PSEB ਨੇ ਐਲਾਨਿਆ ਅੱਠਵੀਂ ਕਲਾਸ ਦਾ ਨਤੀਜਾ , ਬਰਨਾਲਾ ਦੇ ਮਨਪ੍ਰੀਤ ਸਿੰਘ ਨੇ ਹਾਸਲ ਕੀਤਾ ਪਹਿਲਾ ਸਥਾਨ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਅੱਠਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਹੈ। ਇਹ ਨਤੀਜਾ 98.25 ਫੀਸਦੀ ਰਿਹਾ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਗੁੰਮਟੀ ਦੇ ਸਰਕਾਰੀ ਮਿਡਲ ਸਕੂਲ ਦਾ ਮਨਪ੍ਰੀਤ ਸਿੰਘ ਪੁੱਤਰ ਜਗਮੋਹਣ ਸਿੰਘ ਸੌ ਫ਼ੀਸਦੀ ਅੰਕ ਹਾਸਲ ਕਰਕੇ ਪੰਜਾਬ ਭਰ ’ਚੋਂ ਪਹਿਲੇ ਸਥਾਨ ’ਤੇ ਰਿਹਾ ਹੈ।
ਸਿੱਖ ਜਥੇਬੰਦੀਆਂ ਵੱਲੋਂ ਰਾਜੋਆਣਾ ਦੀ ਭੈਣ ਨੂੰ ਸੰਗਰੂਰ ਜ਼ਿਮਨੀ ਚੋਣ ਲਈ ਐਲਾਨਿਆ ਪੰਥ ਦੀ ਸਾਂਝੀ ਉਮੀਦਵਾਰ
ਸੰਗਰੂਰ ਦੀਆਂ ਜ਼ਿਮਨੀ ਚੋਣਾਂ ਲਈ ਸਿੱਖ ਜਥੇਬੰਦੀਆਂ ਵੱਲੋਂ ਜਿਨ੍ਹਾਂ ਵਿੱਚ ਸੰਤ ਸਮਾਜ ਦਮਦਮੀ ਟਕਸਾਲ ਬੰਦੀ ਸਿੰਘ ਰਿਹਾਈ ਮੋਰਚਾ ਆਦਿ ਸ਼ਾਮਲ ਹੈ, ਉਨ੍ਹਾਂ ਵੱਲੋਂ ਫਾਂਸੀ ਦੀ ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਸਾਂਝਾ ਉਮੀਦਵਾਰ ਐਲਾਨਣ ਦਾ ਫੈਸਲਾ ਲਿਆ ਗਿਆ ਹੈ, ਜਿਸ ਨੂੰ ਲੈ ਕੇ ਅੱਜ ਉਹ ਲੁਧਿਆਣਾ ਸਥਿਤ ਰਾਜੋਆਣਾ ਦੀ ਰਿਹਾਇਸ਼ 'ਤੇ ਪਹੁੰਚੇ ਤੇ ਇਸ ਦੌਰਾਨ ਉਨ੍ਹਾਂ ਦੀ ਭੈਣ ਕਮਲਜੀਤ ਕੌਰ ਦੇ ਗਲ ਵਿਚ ਸਿਰੋਪਾ ਪਾ ਕੇ ਉਸ ਨੂੰ ਪੰਥ ਦਾ ਸਾਂਝਾ ਉਮੀਦਵਾਰ ਐਲਾਨਿਆ,
ਫ਼ਤਹਿਗੜ੍ਹ ਸਾਹਿਬ ਦੇ ਕਸਬਾ ਖਮਾਣੋਂ 'ਚ ਦੇਰ ਰਾਤ ਕਾਰ ਸਵਾਰ ਨੇ ਪੁਲਿਸ ਨਾਕੇ 'ਤੇ ਖੁਦ ਨੂੰ ਮਾਰੀ ਗੋਲੀ, ਮਾਮਲਾ ਸ਼ੱਕੀ
ਫਤਹਿਗੜ੍ਹ ਸਾਹਿਬ: ਕਸਬਾ ਖਮਾਣੋਂ 'ਚ ਦੇਰ ਰਾਤ ਕਾਰ ਸਵਾਰ ਨੇ ਪੁਲਿਸ ਨਾਕੇ 'ਤੇ ਖੁਦ ਨੂੰ ਗੋਲੀ ਮਾਰ ਲਈ। ਇਹ ਮਾਮਲਾ ਸ਼ੱਕੀ ਲੱਗ ਰਿਹਾ ਹੈ। ਪਰਿਵਾਰ ਪੁਲਿਸ ਦੇ ਦਾਅਵੇ ਨਾਲ ਸਹਿਮਤ ਨਹੀਂ ਹੈ। ਮ੍ਰਿਤਕ ਪਟਿਆਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ।
Sidhu Moose Wala murder : ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਦੁੱਖ ਸਾਂਝਾ ਕਰਨ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦਾ ਐਤਵਾਰ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ।