Punjab Breaking News LIVE: ਸਿੱਧੂ ਮੂਸੇਵਾਲ ਦੇ ਕਤਲ 'ਤੇ ਸਿਆਸੀ ਜੰਗ, ਲੀਡਰਾਂ ਨੇ ਕੀਤਾ ਪਰਿਵਾਰ ਨਾਲ ਦੁਖ ਸਾਂਝਾ, ਪੁਲਿਸ ਵੱਲੋਂ ਸੁਰਾਗ ਹੱਥ ਲੱਗਣ ਦਾ ਦਾਅਵਾ, Live Updates

Punjab Breaking News, 2 June 2022 LIVE Updates: ਸਿੱਧੂ ਮੂਸੇਵਾਲ ਦੇ ਕਤਲ 'ਤੇ ਸਿਆਸੀ ਜੰਗ, ਲੀਡਰਾਂ ਨੇ ਕੀਤਾ ਪਰਿਵਾਰ ਨਾਲ ਦੁਖ ਸਾਂਝਾ, ਪੁਲਿਸ ਵੱਲੋਂ ਸੁਰਾਗ ਹੱਥ ਲੱਗਣ ਦਾ ਦਾਅਵਾ, Live Updates

ਏਬੀਪੀ ਸਾਂਝਾ Last Updated: 02 Jun 2022 05:26 PM
Sidhu Moose Wala Murder : ਪਹਿਲਾਂ ਕੀਤੀ ਰੇਕੀ, ਫਿਰ ਬਣੇ ਫੈਨ ਅਤੇ ਕਰ ਦਿੱਤਾ ਮੂਸੇਵਾਲਾ ਦਾ ਕਾਤਲ !

 ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਅਚਾਨਕ ਨਹੀਂ ਹੋਇਆ। ਇਸ ਲਈ ਪੂਰੀ ਵਿਉਂਤਬੰਦੀ ਕੀਤੀ ਗਈ ਸੀ। ਕਾਤਲਾਂ ਨੇ ਸਿੰਗਰ ਨੂੰ ਮਾਰਨ ਦੀ ਪੂਰੀ ਕੋਸ਼ਿਸ਼ ਕੀਤੀ ਸੀ। ਇਸ ਦੇ ਆਧਾਰ 'ਤੇ ਇਕ ਕਾਤਲ ਉਸ ਦਾ ਫੈਨ ਬਣ ਗਿਆ ਅਤੇ ਫੋਟੋ ਕਰਵਾਉਣ ਵਾਲਿਆਂ 'ਚ ਸ਼ਾਮਲ ਹੋ ਗਿਆ। ਇਸ ਗੱਲ ਦਾ ਖੁਲਾਸਾ ਮੂਸੇਵਾਲਾ ਦੇ ਘਰ ਤੋਂ ਮਿਲੇ ਸੀਸੀਟੀਵੀ ਫੁਟੇਜ ਵਿੱਚ ਹੋਇਆ ਹੈ। 

PSEB ਨੇ ਐਲਾਨਿਆ ਅੱਠਵੀਂ ਕਲਾਸ ਦਾ ਨਤੀਜਾ , ਬਰਨਾਲਾ ਦੇ ਮਨਪ੍ਰੀਤ ਸਿੰਘ ਨੇ ਹਾਸਲ ਕੀਤਾ ਪਹਿਲਾ ਸਥਾਨ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਅੱਠਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਹੈ। ਇਹ ਨਤੀਜਾ 98.25 ਫੀਸਦੀ ਰਿਹਾ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਗੁੰਮਟੀ ਦੇ ਸਰਕਾਰੀ ਮਿਡਲ ਸਕੂਲ ਦਾ ਮਨਪ੍ਰੀਤ ਸਿੰਘ ਪੁੱਤਰ ਜਗਮੋਹਣ ਸਿੰਘ ਸੌ ਫ਼ੀਸਦੀ ਅੰਕ ਹਾਸਲ ਕਰਕੇ ਪੰਜਾਬ ਭਰ ’ਚੋਂ ਪਹਿਲੇ ਸਥਾਨ ’ਤੇ ਰਿਹਾ ਹੈ। 

ਸਿੱਖ ਜਥੇਬੰਦੀਆਂ ਵੱਲੋਂ ਰਾਜੋਆਣਾ ਦੀ ਭੈਣ ਨੂੰ ਸੰਗਰੂਰ ਜ਼ਿਮਨੀ ਚੋਣ ਲਈ ਐਲਾਨਿਆ ਪੰਥ ਦੀ ਸਾਂਝੀ ਉਮੀਦਵਾਰ

ਸੰਗਰੂਰ ਦੀਆਂ ਜ਼ਿਮਨੀ ਚੋਣਾਂ ਲਈ ਸਿੱਖ ਜਥੇਬੰਦੀਆਂ ਵੱਲੋਂ ਜਿਨ੍ਹਾਂ ਵਿੱਚ ਸੰਤ ਸਮਾਜ ਦਮਦਮੀ ਟਕਸਾਲ ਬੰਦੀ ਸਿੰਘ ਰਿਹਾਈ ਮੋਰਚਾ ਆਦਿ ਸ਼ਾਮਲ ਹੈ, ਉਨ੍ਹਾਂ ਵੱਲੋਂ ਫਾਂਸੀ ਦੀ ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਸਾਂਝਾ ਉਮੀਦਵਾਰ ਐਲਾਨਣ ਦਾ ਫੈਸਲਾ ਲਿਆ ਗਿਆ ਹੈ, ਜਿਸ ਨੂੰ ਲੈ ਕੇ ਅੱਜ ਉਹ ਲੁਧਿਆਣਾ ਸਥਿਤ ਰਾਜੋਆਣਾ ਦੀ ਰਿਹਾਇਸ਼ 'ਤੇ ਪਹੁੰਚੇ ਤੇ ਇਸ ਦੌਰਾਨ ਉਨ੍ਹਾਂ ਦੀ ਭੈਣ ਕਮਲਜੀਤ ਕੌਰ ਦੇ ਗਲ ਵਿਚ ਸਿਰੋਪਾ ਪਾ ਕੇ ਉਸ ਨੂੰ ਪੰਥ ਦਾ ਸਾਂਝਾ ਉਮੀਦਵਾਰ ਐਲਾਨਿਆ, 

ਫ਼ਤਹਿਗੜ੍ਹ ਸਾਹਿਬ ਦੇ ਕਸਬਾ ਖਮਾਣੋਂ 'ਚ ਦੇਰ ਰਾਤ ਕਾਰ ਸਵਾਰ ਨੇ ਪੁਲਿਸ ਨਾਕੇ 'ਤੇ ਖੁਦ ਨੂੰ ਮਾਰੀ ਗੋਲੀ, ਮਾਮਲਾ ਸ਼ੱਕੀ

ਫਤਹਿਗੜ੍ਹ ਸਾਹਿਬ: ਕਸਬਾ ਖਮਾਣੋਂ 'ਚ ਦੇਰ ਰਾਤ ਕਾਰ ਸਵਾਰ ਨੇ ਪੁਲਿਸ ਨਾਕੇ 'ਤੇ ਖੁਦ ਨੂੰ ਗੋਲੀ ਮਾਰ ਲਈ। ਇਹ ਮਾਮਲਾ ਸ਼ੱਕੀ ਲੱਗ ਰਿਹਾ ਹੈ। ਪਰਿਵਾਰ ਪੁਲਿਸ ਦੇ ਦਾਅਵੇ ਨਾਲ ਸਹਿਮਤ ਨਹੀਂ ਹੈ। ਮ੍ਰਿਤਕ ਪਟਿਆਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ।

Sidhu Moose Wala murder : ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਦੁੱਖ ਸਾਂਝਾ ਕਰਨ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦਾ ਐਤਵਾਰ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। 

Delhi Deputy CM Manish Sisodia: ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਸਿਹਤ ਵਿਭਾਗ ਮਨੀਸ਼ ਸਿਸੋਦੀਆ ਨੂੰ ਦਿੱਤਾ ਗਿਆ

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਸਿਹਤ ਵਿਭਾਗ ਮਨੀਸ਼ ਸਿਸੋਦੀਆ ਨੂੰ ਦਿੱਤਾ ਗਿਆ ਹੈ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਅਲਾਟ ਕੀਤੇ ਗਏ ਸਾਰੇ ਵਿਭਾਗਾਂ ਦੀ ਜ਼ਿੰਮੇਵਾਰੀ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੌਂਪੀ ਗਈ ਹੈ। ਸਤੇਂਦਰ ਜੈਨ ਨੂੰ ਈਡੀ ਨੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ 9 ਜੂਨ ਤੱਕ ਏਜੰਸੀ ਦੀ ਹਿਰਾਸਤ ਵਿੱਚ ਹਨ। ਸਤੇਂਦਰ ਜੈਨ ਦੇ ਕੋਲ ਸਿਹਤ ਵਿਭਾਗ ਵਿੱਚ ਉਦਯੋਗ, ਗ੍ਰਹਿ, ਬਿਜਲੀ, ਪਾਣੀ, ਸ਼ਹਿਰੀ ਵਿਕਾਸ ਅਤੇ ਸਿੰਚਾਈ ਅਤੇ ਹੜ੍ਹ ਕੰਟਰੋਲ ਦੇ ਪੋਰਟਫੋਲੀਓ ਹਨ।

Manisha Gulati on Sidhu Moose Wala:ਮਨੀਸ਼ਾ ਗੁਲਾਟੀ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਨ੍ਹਾਂ ਦੇ ਘਰ ਪਹੁੰਚੇ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦਾ ਐਤਵਾਰ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਨ੍ਹਾਂ ਦੇ ਘਰ ਪਹੁੰਚੇ ਹਨ। ਮਨੀਸ਼ਾ ਗੁਲਾਟੀ ਨੇ ਕਿਹਾ ਕਿ ਨਾਮਵਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਹੋਇਆ ਕਤਲ ਬੇਹੱਦ ਦੁਖਦਾਈ ਹੈ। ਅੱਜ ਮੈਂ ਉਨ੍ਹਾਂ ਦੇ ਪਰਿਵਾਰ ਨਾਲ ਇਹ ਅਸਹਿ ਦੁੱਖ ਸਾਂਝਾ ਕਰਨ ਲਈ ਪਹੁੰਚੀ ਹਾਂ। ਇਸ ਸਮੇਂ ਜੋ ਇਸ ਮਾਂ-ਪਿਓ ਦੇ ਗੁਜ਼ਰ ਰਹੀ ਹੈ, ਉਹ ਸਿਰਫ਼ ਓਹੀ ਜਾਣਦੇ ਹਨ, ਇੱਕ ਮਾਂ ਦੇ ਬੱਚੇ ਨੂੰ ਸੱਟ ਵੀ ਲੱਗ ਜਾਏ ਤਾਂ ਉਸ ਦਾ ਦਿਲ ਘਬਰਾ ਜਾਂਦਾ ਹੈ। ਇੱਥੇ ਤਾਂ ਇੱਕ ਮਾਂ ਕੋਲੋਂ ਉਸ ਦਾ ਪੁੱਤ ਹੀ ਖੋ ਲਿਆ, ਵਾਹਿਗੁਰੂ ਕਿਰਪਾ ਕਰਨ ਇਸ ਪਰਿਵਾਰ 'ਤੇ। ਮੈਂ ਪੰਜਾਬ ਸਰਕਾਰ ਨੂੰ ਇਸ ਘਟਨਾ ਦੇ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਕਾਨੂੰਨੀ ਸ਼ਿਕੰਜੇ 'ਚ ਜਕੜਨ ਦੀ ਅਪੀਲ ਕਰਦੀ ਹਾਂ।

Lawrence Bishnoi: ਲਾਰੈਂਸ ਬਿਸ਼ਨੋਈ ਨੂੰ ਹਾਈ ਕੋਰਟ ਦਾ ਝਟਕਾ, ਸੁਰੱਖਿਆ ਵਧਾਉਣ ਵਾਲੀ ਪਟੀਸ਼ਨ ਖਾਰਜ

ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ  (Sidhu Moosewala) ਕਤਲਕਾਂਡ ਮਗਰੋਂ ਲਾਰੈਂਸ ਬਿਸ਼ਨੋਈ (Lawrence Bishnoi) ਨੇ ਆਪਣੀ ਸੁਰੱਖਿਆ ਵਧਾਉਣ ਲਈ ਅੱਜ ਪੰਜਾਬ ਹਰਿਆਣਾ ਹਾਈਕੋਰਟ (Punjab & Haryana High Court) ਦਾ ਰੁਖ ਕੀਤਾ। ਪਰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪਟੀਸ਼ਨ ਨੂੰ ਰੱਦ ਕਰ ਦਿੱਤਾ। ਇਸ ਤੋਂ ਪਹਿਲਾਂ ਇਹ ਪਟੀਸ਼ਨ ਦਿੱਲੀ ਹਾਈ ਕੋਰਟ (Delhi High Court) 'ਚ ਦਾਇਰ ਕੀਤੀ ਗਈ ਸੀ।ਹਾਲਾਂਕਿ ਬਾਅਦ ਵਿੱਚ ਉਸਨੇ ਇਸ ਪਟੀਸ਼ਨ ਨੂੰ ਵਾਪਸ ਲੈ ਲਿਆ। ਇਸ ਪਟੀਸ਼ਨ 'ਚ ਅਪੀਲ ਕੀਤੀ ਗਈ ਸੀ ਕਿ ਲਾਰੈਂਸ ਬਿਸ਼ਨੋਈ ਦੀ ਹਿਰਾਸਤ ਪੰਜਾਬ ਪੁਲਿਸ ਨੂੰ ਨਾ ਦਿੱਤੀ ਜਾਵੇ। ਪਟੀਸ਼ਨ ਵਿੱਚ ਉਸ ਨੇ ਮੰਗ ਕੀਤੀ ਸੀ ਕਿ ਉਸ ਨੂੰ ਸੁਰੱਖਿਆ ਦਿੱਤੀ ਜਾਵੇ ਅਤੇ ਪੰਜਾਬ ਪੁਲੀਸ ਦੇ ਹਵਾਲੇ ਨਾ ਕੀਤਾ ਜਾਵੇ।ਉਸਨੂੰ ਡਰ ਹੈ ਕਿ ਪੰਜਾਬ ਪੁਲੀਸ ਉਸ ਦਾ ਐਨਕਾਊਂਟਰ ਕਰ ਸਕਦੀ ਹੈ।

Bhagwant Mann Meet Arvind Kejriwal: ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੌਰਾਨ ਹੀ ਭਗਵੰਤ ਮਾਨ ਪਹੁੰਚੇ ਦਿੱਲੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ। ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਹੋਏ ਕਤਲ ਤੋਂ ਬਾਅਦ ਦੋਵਾਂ ਆਗੂਆਂ ਵਿਚਾਲੇ ਇਹ ਪਹਿਲੀ ਮੁਲਾਕਾਤ ਹੈ। ਮੰਨਿਆ ਜਾ ਰਿਹਾ ਹੈ ਕਿ ਦੋਵਾਂ ਨੇਤਾਵਾਂ ਵਿਚਾਲੇ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਗੱਲਬਾਤ ਹੋ ਸਕਦੀ ਹੈ।

Sidhu Moose Wala murder: ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਮੂਸੇਵਾਲਾ ਦੇ ਪਰਿਵਾਰ ਨਾਲ ਦੁਖ ਸਾਂਝਾ ਕਰ ਰਹੇ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਮੂਸੇਵਾਲਾ ਦੇ ਪਰਿਵਾਰ ਨਾਲ ਦੁਖ ਸਾਂਝਾ ਕਰ ਰਹੇ ਹਨ। ਵਿੱਤ ਮੰਤਰੀ ਹਰਪਾਲ ਚੀਮਾ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ। ਆਪ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਪੰਜਾਬ 'ਚ ਦੁੱਖ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਏਗਾ। ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਕੰਗ ਨੇ ਕਿਹਾ, ਮੂਸੇਵਾਲਾ ਨੇ ਪੰਜਾਬ ਤੇ ਪੰਜਾਬੀਆਂ ਦਾ ਨਾਮ ਪੂਰੀ ਦੁਨੀਆ 'ਚ ਰੋਸ਼ਨ ਕੀਤਾ। ਅੱਜ ਅਸੀਂ ਉਸ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਾਂ। ਅਸੀਂ ਪਰਿਵਾਰ ਨੂੰ ਭਰੋਸਾ ਦਵਾਉਂਦੇ ਹਾਂ ਕਿ ਜਿਨ੍ਹਾਂ ਲੋਕਾਂ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ, ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਏਗਾ ਤੇ ਸਜ਼ਾ ਵੀ ਦਵਾਈ ਜਾਏਗੀ।

ਪਿਛੋਕੜ

Punjab Breaking News, 2 June 2022 LIVE Updates: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ। ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਹੋਏ ਕਤਲ ਤੋਂ ਬਾਅਦ ਦੋਵਾਂ ਆਗੂਆਂ ਵਿਚਾਲੇ ਇਹ ਪਹਿਲੀ ਮੁਲਾਕਾਤ ਹੈ। ਮੰਨਿਆ ਜਾ ਰਿਹਾ ਹੈ ਕਿ ਦੋਵਾਂ ਨੇਤਾਵਾਂ ਵਿਚਾਲੇ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਗੱਲਬਾਤ ਹੋ ਸਕਦੀ ਹੈ।


ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਭੂਪੀ ਰਾਣਾ ਗੈਂਗਸਟਰ ਦੀ ਧਮਕੀ, ਜਿੰਨੀ ਮਰਜ਼ੀ ਸੁਰੱਖਿਆ ਲੈ ਲਾ....


ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਬਹੁਤ ਸਾਰੇ ਗੈਂਗਸਟਰ ਗਰੁੱਪ ਮੈਦਾਨ 'ਚ ਆ ਗਏ ਹਨ। ਹੁਣ ਬੰਬੀਹਾ ਗਰੁੱਪ ਦੇ ਮੈਂਬਰ ਗੈਂਗਸਟਰ ਭੂਪੀ ਰਾਣਾ ਨੇ ਪੰਜਾਬੀ ਸਿੰਗਰ ਮਨਕੀਰਤ ਔਲਖ ਨੂੰ ਧਮਕੀ ਦਿੱਤੀ ਹੈ। ਭੂਪੀ ਰਾਣਾ ਨੇ ਮਨਕੀਰਤ ਔਲਖ ਦੀ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ ਜਿਸ ਵਿੱਚ ਉਹ ਰੋਪੜ ਜੇਲ੍ਹ ਅੰਦਰ ਸ਼ੋਅ ਲਾ ਰਿਹਾ ਹੈ। ਉਸ ਨੇ ਲਿਖਿਆ ਕਿ ਮਨਕੀਰਤ ਲਾਈਵ ਆ ਕੇ ਕਹਿ ਰਿਹਾ ਹੈ ਕਿ ਉਸ ਦਾ ਲਾਰੈਂਸ ਬਿਸ਼ਨੋਈ ਨਾਲ ਕੋਈ ਸਬੰਧ ਨਹੀਂ ਪਰ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਮਨਕੀਰਤ ਨੇ ਇਹ ਫੋਟੋ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪਾਈ ਸੀ। ਇਸ 'ਚ ਸਾਫ ਲਿਖਿਆ ਸੀ ਕਿ ਅੱਜ ਦਾ ਸ਼ੋਅ ਲਾਰੈਂਸ ਬਿਸ਼ਨੋਈ ਦੇ ਨਾਂ ਹੈ। ਸ਼ੋਅ ਰੋਪੜ ਜੇਲ੍ਹ 'ਚ ਸੀ, ਜਿਸ ਤਰ੍ਹਾਂ ਮਨਕੀਰਤ ਨੇ ਆਪਣੀ ਪੋਸਟ 'ਚ ਲਿਖਿਆ ਸੀ ਤੇ ਇਕੱਠੇ ਉਸ ਨੇ ਲਾਰੈਂਸ ਬਿਸ਼ਨੋਈ ਨਾਲ ਫੋਟੋ ਵੀ ਸ਼ੇਅਰ ਕੀਤੀ ਸੀ। ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਭੂਪੀ ਰਾਣਾ ਗੈਂਗਸਟਰ ਦੀ ਧਮਕੀ, ਜਿੰਨੀ ਮਰਜ਼ੀ ਸੁਰੱਖਿਆ ਲੈ ਲਾ....



ਭਾਜਪਾ ਆਗੂ ਗਜੇਂਦਰ ਸ਼ੇਖਾਵਤ, ਅਸ਼ਵਨੀ ਸ਼ਰਮਾ ਤੇ ਸੁਨੀਲ ਜਾਖੜ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ, ਬੋਲੇ, ਪੰਜਾਬ 'ਚ ਫਿਰ ਤੋਂ ਲੋਕ ਡਰ ਦੇ ਮਾਹੌਲ 'ਚ ਜੀਅ ਰਹੇ


ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦਾ ਐਤਵਾਰ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਭਾਜਪਾ ਆਗੂ ਗਜੇਂਦਰ ਸ਼ੇਖਾਵਤ, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਆਗੂ ਫਤਿਹਜੰਗ ਬਾਜਵਾ ਤੇ ਸੁਨੀਲ ਜਾਖੜ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ।  ਇਸ ਦੌਰਾਨ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਸਰਕਾਰ ਨੇ ਸਸਤੀ ਜਨਤਕ ਤਰਜੀਹ ਹਾਸਲ ਕਰਨ ਲਈ ਵੀਆਈਪੀਜ਼ ਦੀ ਸੁਰੱਖਿਆ ਘਟਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵੀਆਈਪੀਜ਼ ਦੀ ਸੁਰੱਖਿਆ ਵਿੱਚ ਕੀਤੀ ਕਟੌਤੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਡੀਆ ਤੇ ਸੋਸ਼ਲ ਮੀਡੀਆ ਵਿੱਚ ਪ੍ਰਚਾਰਿਆ ਗਿਆ। ਇਸ ਨਾਲ ਲੋਕਾਂ ਦੇ ਦੁਸ਼ਮਣਾਂ ਨੂੰ ਸੱਦਾ ਦਿੱਤਾ, ਜਿਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਸਨ। ਜਿਵੇਂ ਕਿ ਸਿੱਧੂ ਮੂਸੇਵਾਲਾ ਨੂੰ ਸ਼ਿਕਾਰ ਹੋਣਾ ਪਿਆ ਹੈ। ਭਾਜਪਾ ਆਗੂ ਗਜੇਂਦਰ ਸ਼ੇਖਾਵਤ, ਅਸ਼ਵਨੀ ਸ਼ਰਮਾ ਤੇ ਸੁਨੀਲ ਜਾਖੜ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ, ਬੋਲੇ, ਪੰਜਾਬ 'ਚ ਫਿਰ ਤੋਂ ਲੋਕ ਡਰ ਦੇ ਮਾਹੌਲ 'ਚ ਜੀਅ ਰਹੇ


'ਆਪ' ਦਾ ਵਿਰੋਧੀਆਂ 'ਤੇ ਹਮਲਾ, ਅਕਾਲੀ ਦਲ-ਭਾਜਪਾ ਤੇ ਕਾਂਗਰਸ ਸਰਕਾਰਾਂ ਨੇ ਕਿਵੇਂ ਪਲੇਅਰਾਂ ਨੂੰ ਗੈਂਗਸਟਰ ਬਣਾਇਆ, ਇਹ ਸਭ ਨੂੰ ਪਤਾ...


ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਮੂਸੇਵਾਲਾ ਦੇ ਪਰਿਵਾਰ ਨਾਲ ਦੁਖ ਸਾਂਝਾ ਕਰ ਰਹੇ ਹਨ। ਵਿੱਤ ਮੰਤਰੀ ਹਰਪਾਲ ਚੀਮਾ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ। ਆਪ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਪੰਜਾਬ 'ਚ ਦੁੱਖ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਏਗਾ। 'ਆਪ' ਦਾ ਵਿਰੋਧੀਆਂ 'ਤੇ ਹਮਲਾ, ਅਕਾਲੀ ਦਲ-ਭਾਜਪਾ ਤੇ ਕਾਂਗਰਸ ਸਰਕਾਰਾਂ ਨੇ ਕਿਵੇਂ ਪਲੇਅਰਾਂ ਨੂੰ ਗੈਂਗਸਟਰ ਬਣਾਇਆ, ਇਹ ਸਭ ਨੂੰ ਪਤਾ...

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.