Punjab Breaking News LIVE: ਪਟਿਆਲਾ ਹਿੰਸਾ ਨੂੰ ਲੈ ਕੇ ਕੇਂਦਰ ਸਰਕਾਰ ਅਲਰਟ , ਏਜੰਸੀਆਂ ਨੂੰ ਕੀਤਾ ਚੌਕਸ
Punjab Breaking News, 2 May 2022 LIVE Updates: ਪਟਿਆਲਾ ਹਿੰਸਾ ਨੂੰ ਲੈ ਕੇ ਕੇਂਦਰ ਸਰਕਾਰ ਅਲਰਟ ਹੋ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਏਜੰਸੀਆਂ ਨੂੰ ਸੂਬੇ 'ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਸਿਰਸਾ ਡੇਰਾ ਮੁਖੀ ਰਾਮ ਰਹੀਮ ਦੇ ਹੱਕ ਵਿੱਚ ਫੈਸਲਾ ਸੁਣਾਇਆ ਹੈ। ਇਸ ਦੇ ਨਾਲ ਹੀ ਇਸ ਫੈਸਲੇ ਨੇ ਪੰਜਾਬ ਸਰਕਾਰ ਨੂੰ ਝਟਕਾ ਦਿੱਤਾ ਹੈ। ਹਾਈਕੋਰਟ ਨੇ ਡੇਰਾ ਮੁਖੀ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸਪੱਸ਼ਟ ਕੀਤਾ ਕਿ ਬੇਅਦਬੀ ਨਾਲ ਸਬੰਧਤ ਤਿੰਨੋਂ ਮਾਮਲਿਆਂ ਦੀ ਜਾਂਚ ਤੇ ਸੁਣਵਾਈ ਦੌਰਾਨ ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਪੇਸ਼ ਕੀਤਾ ਜਾਣਾ ਚਾਹੀਦਾ ਹੈ।
ਸੁਪਰੀਮ ਕੋਰਟ ਨੇ ਅੱਜ (ਸੋਮਵਾਰ ਨੂੰ) ਕੋਰੋਨਾ ਵਾਇਰਸ ਵਿਰੁੱਧ ਟੀਕਾਕਰਨ ਮੁਹਿੰਮ ਨੂੰ ਲੈ ਕੇ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਆਪਣੇ ਹੁਕਮ 'ਚ ਕਿਹਾ ਕਿ ਕੋਈ ਵੀ ਵੈਕਸੀਨ ਲਈ ਜ਼ਬਰਦਸਤੀ ਨਹੀਂ ਕਰ ਸਕਦਾ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਟੀਕਾਕਰਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਇਹ ਵੀ ਕਿਹਾ ਕਿ ਉਹ ਸੰਤੁਸ਼ਟ ਹੈ ਕਿ ਮੌਜੂਦਾ ਵੈਕਸੀਨ ਨੀਤੀ ਨੂੰ ਗੈਰ-ਵਾਜਬ ਅਤੇ ਪੂਰੀ ਤਰ੍ਹਾਂ ਮਨਮਾਨੀ ਨਹੀਂ ਕਿਹਾ ਜਾ ਸਕਦਾ। ਸਰਕਾਰ ਲੋਕਾਂ ਦੇ ਭਲੇ ਲਈ ਨੀਤੀ ਬਣਾ ਸਕਦੀ ਹੈ ਅਤੇ ਕੁਝ ਸ਼ਰਤਾਂ ਲਗਾ ਸਕਦੀ ਹੈ।
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ 1995 ਵਿੱਚ ਕਤਲ ਕਰਨ ਦੇ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਲਗਪਗ 26 ਸਾਲਾਂ ਦੀ ਲੰਬੀ ਜੇਲ੍ਹ ਦੀ ਸਜ਼ਾ ਦੇ ਆਧਾਰ 'ਤੇ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਪਟੀਸ਼ਨ 'ਤੇ ਦੋ ਮਹੀਨਿਆਂ ਦੇ ਅੰਦਰ-ਅੰਦਰ ਫੈਸਲਾ ਕਰਨ ਲਈ ਕੇਂਦਰ ਨੂੰ ਨਿਰਦੇਸ਼ ਦਿੱਤਾ ਹੈ। ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਰਾਜੋਆਣਾ ਨੂੰ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਇੱਕ ਧਮਾਕੇ ਵਿੱਚ ਸ਼ਾਮਲ ਹੋਣ ਲਈ ਦੋਸ਼ੀ ਠਹਿਰਾਇਆ ਗਿਆ ਸੀ ਜਿਸ ਵਿੱਚ ਮੁੱਖ ਮੰਤਰੀ ਬੇਅੰਤ ਸਿੰਘ ਤੇ 16 ਹੋਰਾਂ ਦੀ ਮੌਤ ਹੋ ਗਈ ਸੀ।
ਕਾਂਗਰਸ ਨੂੰ ਮੁੜ ਸੁਰਜੀਤ ਕਰਨ ਦੀ ਯੋਜਨਾ ਤੇ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਨੂੰ ਲੈ ਕੇ ਪਿਛਲੇ ਮਹੀਨੇ ਸੁਰਖੀਆਂ ਵਿੱਚ ਰਹੇ ਪ੍ਰਸ਼ਾਂਤ ਕਿਸ਼ੋਰ ਇੱਕ ਵਾਰ ਫਿਰ ਚਰਚਾ ਵਿੱਚ ਹਨ। ਇਸ ਵਾਰ ਉਨ੍ਹਾਂ ਨੇ ਧਮਾਕਾ ਕੀਤਾ ਹੈ। ਪ੍ਰਸ਼ਾਂਤ ਕਿਸ਼ੋਰ ਨੇ ਆਪਣੀ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਹਨ। ਸੋਮਵਾਰ ਨੂੰ ਕੀਤੇ ਗਏ ਟਵੀਟ 'ਚ ਉਨ੍ਹਾਂ ਨੇ ਜਨਤਾ ਦੇ ਵਿਚਕਾਰ ਜਾਣ ਦੀ ਗੱਲ ਕਹੀ ਹੈ। ਪ੍ਰਸ਼ਾਂਤ ਕਿਸ਼ੋਰ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਹੁਣ ਜਨਤਾ ਵਿੱਚ ਜਾਣ ਦਾ ਸਮਾਂ ਆ ਗਿਆ ਹੈ। ਇਸ ਦੀ ਸ਼ੁਰੂਆਤ ਬਿਹਾਰ ਤੋਂ ਹੋਵੇਗੀ। ਹਾਲਾਂਕਿ ਉਨ੍ਹਾਂ ਨੇ ਅਜੇ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਉਹ ਪਾਰਟੀ ਦੀ ਸ਼ੁਰੂਆਤ ਕਦੋਂ ਕਰਨਗੇ ਤੇ ਉਨ੍ਹਾਂ ਦੀ ਪਾਰਟੀ ਦਾ ਨਾਂ ਕੀ ਹੋਵੇਗਾ। ਵੈਸੇ ਜੇਕਰ ਟਵੀਟ 'ਤੇ ਨਜ਼ਰ ਮਾਰੀਏ ਤਾਂ ਇਹ ਤੈਅ ਹੈ ਕਿ ਪਾਰਟੀ ਦੀ ਸ਼ੁਰੂਆਤ ਬਿਹਾਰ ਤੋਂ ਹੋਵੇਗੀ। ਉਨ੍ਹਾਂ ਬਿਹਾਰ ਤੋਂ ਹੀ ਨਵੀਂ ‘ਜਨ ਸੂਰਾਜ’ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ 1.54 ਕਰੋੜ ਲਾਭਪਾਤਰੀਆਂ ਨੂੰ ਕਣਕ ਦੇ ਆਟੇ ਦੀ ਹੋਮ ਡਿਲੀਵਰੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਲਾਭਪਾਤਰੀਆਂ ਨੂੰ 1 ਅਕਤੂਬਰ ਤੋਂ ਆਟਾ ਮਿਲਣਾ ਸ਼ੁਰੂ ਹੋ ਜਾਵੇਗਾ। ਇਸ ਫੈਸਲੇ ਨਾਲ ਕਣਕ ਨੂੰ ਪੀਸਣ ਤੇ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਦਰਵਾਜ਼ੇ 'ਤੇ ਪਹੁੰਚਾਉਣ ਲਈ ਸਰਕਾਰੀ ਖਜ਼ਾਨੇ 'ਤੇ 670 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਹੁਣ ਤੱਕ ਕੌਮੀ ਖੁਰਾਕ ਸੁਰੱਖਿਆ ਐਕਟ ਸਕੀਮ ਤਹਿਤ ਲਾਭਪਾਤਰੀਆਂ ਨੂੰ ਹਰ ਤਿੰਨ ਮਹੀਨੇ ਬਾਅਦ ਕਣਕ ਦਿੱਤੀ ਜਾਂਦੀ ਸੀ ਅਤੇ ਇਸ ’ਤੇ 1825 ਕਰੋੜ ਰੁਪਏ ਦਾ ਖਰਚਾ ਆਇਆ ਸੀ। ਲਾਭਪਾਤਰੀਆਂ ਨੂੰ ਹੁਣ ਪ੍ਰਤੀ ਮਹੀਨਾ 5 ਕਿਲੋ ਆਟਾ ਮਿਲੇਗਾ।
ਪੰਜਾਬ ਦੇ ਕਿਸਾਨਾਂ ਨੇ ਕਣਕ 'ਤੇ ਬੋਨਸ ਦੇਣ ਨੂੰ ਲੈ ਕੇ ਸਰਕਾਰ ਨੂੰ ਅਲਟੀਮੇਟਮ ਦੇ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੇ 17 ਮਈ ਤੋਂ ਪਹਿਲਾਂ ਬੋਨਸ ਦਾ ਐਲਾਨ ਨਾ ਕੀਤਾ ਤਾਂ ਉਹ ਸੜਕਾਂ 'ਤੇ ਉੱਤਰ ਆਉਣਗੇ। ਇਸ ਦੇ ਵਿਰੋਧ ਵਿੱਚ ਕਿਸਾਨ ਚੰਡੀਗੜ੍ਹ ਦਾ ਘਿਰਾਓ ਕਰਨਗੇ। ਲਖੀਮਪੁਰ ਹਿੰਸਾ ਮਾਮਲੇ 'ਚ ਕਿਸਾਨਾਂ ਨੇ 4 ਮਈ ਨੂੰ ਯੂਪੀ ਜਾਣ ਦਾ ਐਲਾਨ ਵੀ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ 4 ਮਈ ਨੂੰ ਪੰਜਾਬ ਤੋਂ ਲਖੀਮਪੁਰ ਵੱਲ ਵੱਡਾ ਕਾਫਲਾ ਰਵਾਨਾ ਹੋਵੇਗਾ। ਇਸ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਹਰਿਆਣਾ, ਮੱਧ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼ ਆਦਿ ਤੋਂ ਐਸਕੇਐਮ ਆਗੂ ਸ਼ਾਮਲ ਹੋਣਗੇ।
ਪੰਜਾਬ ਦੇ ਕਿਸਾਨਾਂ ਨੇ ਕਣਕ 'ਤੇ ਬੋਨਸ ਦੇਣ ਨੂੰ ਲੈ ਕੇ ਸਰਕਾਰ ਨੂੰ ਅਲਟੀਮੇਟਮ ਦੇ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੇ 17 ਮਈ ਤੋਂ ਪਹਿਲਾਂ ਬੋਨਸ ਦਾ ਐਲਾਨ ਨਾ ਕੀਤਾ ਤਾਂ ਉਹ ਸੜਕਾਂ 'ਤੇ ਉੱਤਰ ਆਉਣਗੇ। ਇਸ ਦੇ ਵਿਰੋਧ ਵਿੱਚ ਕਿਸਾਨ ਚੰਡੀਗੜ੍ਹ ਦਾ ਘਿਰਾਓ ਕਰਨਗੇ। ਲਖੀਮਪੁਰ ਹਿੰਸਾ ਮਾਮਲੇ 'ਚ ਕਿਸਾਨਾਂ ਨੇ 4 ਮਈ ਨੂੰ ਯੂਪੀ ਜਾਣ ਦਾ ਐਲਾਨ ਵੀ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ 4 ਮਈ ਨੂੰ ਪੰਜਾਬ ਤੋਂ ਲਖੀਮਪੁਰ ਵੱਲ ਵੱਡਾ ਕਾਫਲਾ ਰਵਾਨਾ ਹੋਵੇਗਾ। ਇਸ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਹਰਿਆਣਾ, ਮੱਧ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼ ਆਦਿ ਤੋਂ ਐਸਕੇਐਮ ਆਗੂ ਸ਼ਾਮਲ ਹੋਣਗੇ।
ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਬਾਰੇ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਭ੍ਰਿਸ਼ਟਾਚਾਰ ਬਾਰੇ ਸਥਿਤੀ ਸਪਸ਼ਟ ਕੀਤੀ ਜਾਵੇ ਕਿ ਹੁਣ ਤੱਕ ਦੇ ਅੰਕੜੇ ਕੀ ਹਨ ਕਿਉਂਕਿ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾਅਵਾ ਕਰ ਰਹੇ ਹਨ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਖਤਮ ਕਰ ਦਿੱਤਾ ਹੈ। ਸੁਖਪਾਲ ਖਹਿਰਾ ਨੇ ਵਟੀਵ ਕਰਦਿਆਂ ਲਿਖਿਆ ਮੈਂ ਭਗਵੰਤ ਮਾਨ ਕੋਲ ਆਪਣੀ ਬੇਨਤੀ ਨੂੰ ਦੁਹਰਾਉਂਦਾ ਹਾਂ ਕਿ ਉਨ੍ਹਾਂ ਵੱਲੋਂ ਇੱਕ ਮਹੀਨੇ ਤੋਂ ਵੀ ਵੱਧ ਸਮਾਂ ਪਹਿਲਾਂ ਜਾਰੀ ਕੀਤੇ ਭ੍ਰਿਸ਼ਟਾਚਾਰ ਵਿਰੋਧੀ ਨੰਬਰ ਦਾ ਪੂਰਾ ਅੰਕੜਾ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੱਕ ਕਿੰਨੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਤੇ ਕਿੰਨੇ ਭ੍ਰਿਸ਼ਟਾਚਾਰ ਦੇ ਕੇਸ ਦਰਜ ਹੋਏ ਹਨ ਤੇ ਕਿੰਨੇ ਪੈਂਡਿੰਗ ਹਨ? ਕਿਉਂਕਿ ਕੇਜਰੀਵਾਲ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਖਤਮ ਕਰ ਦਿੱਤਾ ਹੈ।
ਸ਼ੁੱਕਰਵਾਰ ਨੂੰ ਪਟਿਆਲਾ 'ਚ ਹੋਈ ਹਿੰਸਾ ਨੇ ਕੇਂਦਰ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ, ਜਿਸ ਤੋਂ ਬਾਅਦ ਕੇਂਦਰ ਪੰਜਾਬ ਨੂੰ ਲੈ ਕੇ ਸੁਚੇਤ ਹੋ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੀਆਂ ਕੇਂਦਰੀ ਖੁਫੀਆ ਏਜੰਸੀਆਂ ਨੂੰ ਅਲਰਟ 'ਤੇ ਰੱਖ ਦਿੱਤਾ ਹੈ। ਖੁਫੀਆ ਏਜੰਸੀਆਂ ਇਸ ਮਾਮਲੇ 'ਚ ਹਰ ਘਟਨਾਕ੍ਰਮ 'ਤੇ ਨਜ਼ਰ ਰੱਖ ਰਹੀਆਂ ਹਨ। ਕੇਂਦਰੀ ਖੁਫੀਆ ਏਜੰਸੀਆਂ ਦੇ ਸੂਤਰਾਂ ਮੁਤਾਬਕ ਹਿੰਸਾ ਨੂੰ ਲੈ ਕੇ ਸਥਿਤੀ ਆਮ ਵਾਂਗ ਹੈ। ਸੂਬਾ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਕਾਬੂ ਹੇਠ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਵੀ ਕੇਂਦਰ ਸਾਰੀ ਘਟਨਾ 'ਤੇ ਨਜ਼ਰ ਰੱਖ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰਾਲਾ ਇਸ ਮਾਮਲੇ ਵਿੱਚ ਦਖਲ ਦੇ ਕੇ ਵੱਡਾ ਫੈਸਲਾ ਲਿਆ ਜਾਵੇਗਾ।
ਕੇਂਦਰ ਸਰਕਾਰ ਸਰਹੱਦੀ ਸੂਬੇ ਤੇ ਇਸ ਤੋਂ ਪਹਿਲਾਂ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਪਹਿਲਾਂ ਹੀ ਚਿੰਤਾ ਪ੍ਰਗਟ ਕਰ ਚੁੱਕੀ ਹੈ। ਚਿੰਤਾ ਦਾ ਵੱਡਾ ਕਾਰਨ ਇਹ ਵੀ ਹੈ ਕਿ ਪੰਜਾਬ ਦੀ ਪਾਕਿਸਤਾਨ ਨਾਲ ਲਗਪਗ 600 ਕਿਲੋਮੀਟਰ ਦੀ ਸਰਹੱਦ ਹੈ। ਹਰ ਰੋਜ਼ ਸਰਹੱਦੀ ਜ਼ਿਲ੍ਹਿਆਂ ਤੋਂ ਡ੍ਰੋਨ ਤੇ ਨਸ਼ਿਆਂ ਦੀ ਤਸਕਰੀ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਹਾਲਾਂਕਿ ਕੇਂਦਰ ਸਰਕਾਰ ਵੱਲੋਂ ਬੀਐਸਐਫ ਦਾ ਦਾਇਰਾ ਵਧਾ ਕੇ 50 ਕਿਲੋਮੀਟਰ ਕਰ ਦਿੱਤਾ ਗਿਆ ਹੈ।
ਪਟਿਆਲਾ ਹਿੰਸਾ ਨੂੰ ਲੈ ਕੇ ਕੇਂਦਰ ਸਰਕਾਰ ਅਲਰਟ ਹੋ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਏਜੰਸੀਆਂ ਨੂੰ ਸੂਬੇ 'ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਏਜੰਸੀਆਂ ਨੇ ਹੁਣ ਤੱਕ ਦੇ ਘਟਨਾਕ੍ਰਮ ਦੀ ਪੂਰੀ ਜਾਣਕਾਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਹੈ। ਹਾਲਾਂਕਿ ਪਟਿਆਲਾ ਹਿੰਸਾ ਨੂੰ ਲੈ ਕੇ ਕੇਂਦਰ ਵੱਲੋਂ ਹੁਣ ਤੱਕ ਕੋਈ ਦਖਲ ਨਹੀਂ ਦਿੱਤਾ ਗਿਆ ਪਰ ਖੁਫੀਆ ਏਜੰਸੀਆਂ ਮੁਤਾਬਕ ਜਲਦ ਹੀ ਕੇਂਦਰ ਸਰਕਾਰ ਇਸ ਮਾਮਲੇ 'ਚ ਵੱਡਾ ਫੈਸਲਾ ਲੈ ਸਕਦੀ ਹੈ।
ਪਿਛੋਕੜ
Punjab Breaking News, 2 May 2022 LIVE Updates: ਪਟਿਆਲਾ ਹਿੰਸਾ ਨੂੰ ਲੈ ਕੇ ਕੇਂਦਰ ਸਰਕਾਰ ਅਲਰਟ ਹੋ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਏਜੰਸੀਆਂ ਨੂੰ ਸੂਬੇ 'ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਏਜੰਸੀਆਂ ਨੇ ਹੁਣ ਤੱਕ ਦੇ ਘਟਨਾਕ੍ਰਮ ਦੀ ਪੂਰੀ ਜਾਣਕਾਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਹੈ। ਹਾਲਾਂਕਿ ਪਟਿਆਲਾ ਹਿੰਸਾ ਨੂੰ ਲੈ ਕੇ ਕੇਂਦਰ ਵੱਲੋਂ ਹੁਣ ਤੱਕ ਕੋਈ ਦਖਲ ਨਹੀਂ ਦਿੱਤਾ ਗਿਆ ਪਰ ਖੁਫੀਆ ਏਜੰਸੀਆਂ ਮੁਤਾਬਕ ਜਲਦ ਹੀ ਕੇਂਦਰ ਸਰਕਾਰ ਇਸ ਮਾਮਲੇ 'ਚ ਵੱਡਾ ਫੈਸਲਾ ਲੈ ਸਕਦੀ ਹੈ।
ਕੇਂਦਰ ਸਰਕਾਰ ਸਰਹੱਦੀ ਸੂਬੇ ਤੇ ਇਸ ਤੋਂ ਪਹਿਲਾਂ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਪਹਿਲਾਂ ਹੀ ਚਿੰਤਾ ਪ੍ਰਗਟ ਕਰ ਚੁੱਕੀ ਹੈ। ਚਿੰਤਾ ਦਾ ਵੱਡਾ ਕਾਰਨ ਇਹ ਵੀ ਹੈ ਕਿ ਪੰਜਾਬ ਦੀ ਪਾਕਿਸਤਾਨ ਨਾਲ ਲਗਪਗ 600 ਕਿਲੋਮੀਟਰ ਦੀ ਸਰਹੱਦ ਹੈ। ਹਰ ਰੋਜ਼ ਸਰਹੱਦੀ ਜ਼ਿਲ੍ਹਿਆਂ ਤੋਂ ਡ੍ਰੋਨ ਤੇ ਨਸ਼ਿਆਂ ਦੀ ਤਸਕਰੀ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਹਾਲਾਂਕਿ ਕੇਂਦਰ ਸਰਕਾਰ ਵੱਲੋਂ ਬੀਐਸਐਫ ਦਾ ਦਾਇਰਾ ਵਧਾ ਕੇ 50 ਕਿਲੋਮੀਟਰ ਕਰ ਦਿੱਤਾ ਗਿਆ ਹੈ।
ਸ਼ੁੱਕਰਵਾਰ ਨੂੰ ਪਟਿਆਲਾ 'ਚ ਹੋਈ ਹਿੰਸਾ ਨੇ ਕੇਂਦਰ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ, ਜਿਸ ਤੋਂ ਬਾਅਦ ਕੇਂਦਰ ਪੰਜਾਬ ਨੂੰ ਲੈ ਕੇ ਸੁਚੇਤ ਹੋ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੀਆਂ ਕੇਂਦਰੀ ਖੁਫੀਆ ਏਜੰਸੀਆਂ ਨੂੰ ਅਲਰਟ 'ਤੇ ਰੱਖ ਦਿੱਤਾ ਹੈ। ਖੁਫੀਆ ਏਜੰਸੀਆਂ ਇਸ ਮਾਮਲੇ 'ਚ ਹਰ ਘਟਨਾਕ੍ਰਮ 'ਤੇ ਨਜ਼ਰ ਰੱਖ ਰਹੀਆਂ ਹਨ।
ਕੇਂਦਰੀ ਖੁਫੀਆ ਏਜੰਸੀਆਂ ਦੇ ਸੂਤਰਾਂ ਮੁਤਾਬਕ ਹਿੰਸਾ ਨੂੰ ਲੈ ਕੇ ਸਥਿਤੀ ਆਮ ਵਾਂਗ ਹੈ। ਸੂਬਾ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਕਾਬੂ ਹੇਠ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਵੀ ਕੇਂਦਰ ਸਾਰੀ ਘਟਨਾ 'ਤੇ ਨਜ਼ਰ ਰੱਖ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰਾਲਾ ਇਸ ਮਾਮਲੇ ਵਿੱਚ ਦਖਲ ਦੇ ਕੇ ਵੱਡਾ ਫੈਸਲਾ ਲਿਆ ਜਾਵੇਗਾ।
- - - - - - - - - Advertisement - - - - - - - - -