Punjab Breaking News LIVE: ਅਮਰੀਕੀ ਸੈਨੇਟਰ ਵੱਲੋਂ ਸਿੱਖ ਕਤਲੇਆਮ ਖਿਲਾਫ ਆਵਾਜ਼ ਬੁਲੰਦ, ਸਿੱਧੂ ਮੂਸੇਵਾਲਾ ਕਤਲ ਕੇਸ ਦਾ ਸ਼ਾਰਪ ਸ਼ੂਟਰ ਫਰਾਰ, ਅੰਮ੍ਰਿਤਪਾਲ ਸਿੰਘ ਦੀ ਸਰਗਰਮੀ ਨੇ ਖੁਫੀਆ ਏਜੰਸੀਆਂ ਨੂੰ ਪਾਇਆ ਭੜਥੂ, ਮਨਕੀਰਤ ਔਲਖ ਪੰਜਾਬ ਪਰਤਿਆ, ਗੁਰਦੁਆਰਿਆਂ ਦੇ ਕੰਟਰੋਲ ਲਈ ਜੰਗ
Punjab Breaking News, 2 October 2022 LIVE Updates: ਅਮਰੀਕੀ ਸੈਨੇਟਰ ਵੱਲੋਂ ਸਿੱਖ ਕਤਲੇਆਮ ਖਿਲਾਫ ਆਵਾਜ਼ ਬੁਲੰਦ, ਸਿੱਧੂ ਮੂਸੇਵਾਲਾ ਕਤਲ ਕੇਸ ਦਾ ਸ਼ਾਰਪ ਸ਼ੂਟਰ ਫਰਾਰ, ਅੰਮ੍ਰਿਤਪਾਲ ਸਿੰਘ ਦੀ ਸਰਗਰਮੀ ਨੇ ਏਜੰਸੀਆਂ ਨੂੰ ਪਾਇਆ ਭੜਥੂ
ਤਿੰਨ ਦਿਨ ਪਹਿਲਾਂ ਅੰਮ੍ਰਿਤਸਰ ਦੇ ਰਿਸ਼ੀ ਵਿਹਾਰ 'ਚ ਹੋਈ ਲੁੱਟ ਦੀ ਵਾਰਦਾਤ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਘਰ 'ਚ ਕਾਰਪੇਂਟਰ ਵਜੋਂ ਕੰਮ ਕਰਨ ਵਾਲਾ ਮੁਲਜ਼ਮ ਆਰਓ ਰਿਪੇਅਰ ਕਰਨ ਦਾ ਬਹਾਨਾ ਬਣਾ ਕੇ ਘਰ 'ਚ ਇੱਕ ਸਾਥੀ ਨਾਲ ਦਾਖਲ ਹੋਇਆ ਸੀ। ਘਰ 'ਚ ਇਕੱਲੀ ਬਜੁਰਗ ਮਹਿਲਾ ਦੇ ਹੱਥ, ਪੈਰ ਤੇ ਮੂੰਹ ਬੰਨ ਕੇ ਘਰ 'ਚੋਂ ਚਾਰ ਲੱਖ ਰੁਪਏ ਦੀ ਨਕਦੀ ਤੇ ਕਰੀਬ 15 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਲੈ ਕੇ ਫਰਾਰ ਹੋ ਗਿਆ ਸੀ।
ਸਿੱਧੂ ਮੂਸੇਵਾਲਾ ਦੇ ਕਤਲ ਦਾ ਸੂਤਰਧਾਰ ਲਾਰੈਂਸ ਬਿਸ਼ਨੋਈ ਬਾਜ ਨਹੀਂ ਆ ਰਿਹਾ। ਅੱਜ ਫਿਰ ਲਾਰੈਂਸ ਬਿਸ਼ਨੋਈ ਦੇ ਸਾਥੀਆਂ ਨੇ ਪੰਜਾਬ ਪੁਲਿਸ ਨੂੰ ਧਮਕੀ ਦਿੱਤੀ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਫੜੇ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ’ਚੋਂ ਫ਼ਰਾਰ ਹੋਣ ਮਗਰੋਂ ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬ ਪੁਲਿਸ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਦੀਪਕ ਨੂੰ ਕੁਝ ਹੋ ਗਿਆ ਤਾਂ ਇਸ ਦੇ ਭਿਆਨਕ ਨਤੀਜੇ ਭੁਗਤਣੇ ਪੈਣਗੇ। ਲਾਰੈਂਸ ਬਿਸ਼ਨੋਈ ਗਰੋਹ ਨੇ ਕਿਹਾ ਹੈ ਕਿ ਉਹ ਪਹਿਲਾਂ ਹੀ ਬਹੁਤ ਕੁਝ ਸਹਿ ਚੁੱਕਿਆ ਹੈ। ਹੁਣ ਹੋਰ ਕੁਝ ਵੀ ਨਹੀਂ ਸਹਿਣ ਨਹੀਂ ਕੀਤਾ ਜਾਵੇਗਾ। ਦੱਸ ਦਈਏ ਕਿ ਦੀਪਕ ਟੀਨੂੰ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਦੂਜੇ ਪਾਸੇ ਦੀਪਕ ਟੀਨੂੰ ਦੇ ਵਕੀਲ ਨੇ ਕਿਹਾ ਹੈ ਕਿ ਇਹ ਸਭਾ ਦੀਪਕ ਦੇ ਐਨਕਾਊਂਟਰ ਲਈ ਕੀਤਾ ਜਾ ਰਿਹਾ ਹੈ।
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਸਾਥ ਮਿਲਿਆ ਹੈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹਾਲੇ ਉਸ ਬਾਰੇ ਕੁਝ ਕਹਿਣਾ ਉਚਿਤ ਨਹੀਂ ਕਿਉਂਕਿ ਹਾਲੇ ਉਨ੍ਹਾਂ ਨੂੰ ਵਿਚਰਨ ਦਾ ਮੌਕਾ ਦੇਣਾ ਚਾਹੀਦਾ ਹੈ। ਕਿਸੇ ਨੂੰ ਇੰਨੀ ਕਾਹਲੀ ਨਹੀਂ ਕਰਨੀ ਚਾਹੀਦੀ। ਡਾ. ਦਲਜੀਤ ਸਿੰਘ ਚੀਮਾ ਨੇ ਕੇਂਦਰ ਤੇ ਰਾਜ ਸਰਕਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਅੰਮ੍ਰਿਤਪਾਲ ਦੀ ਜਗ੍ਹਾ ਦੂਸਰੇ ਪਾਸੇ ਵੱਲ ਧਿਆਨ ਦੇਣਾ ਚਾਹੀਦਾ ਹੈ।
ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੇ ਵਕੀਲ ਨੇ ਵੱਡਾ ਦਾਅਵਾ ਕੀਤਾ ਹੈ। ਦੀਪਕ ਟੀਨੂੰ ਦੇ ਵਕੀਲ ਦੀਪਕ ਚੋਪੜਾ ਨੇ ਕਿਹਾ ਹੈ ਕਿ ਕਿ ਪੰਜਾਬ ਪੁਲਿਸ ਦੀ ਇਹ ਬਹੁਤ ਵੱਡੀ ਸਾਜਿਸ਼ ਹੈ। ਪੰਜਾਬ ਪੁਲਿਸ ਦੀਪਕ ਟੀਨੂੰ ਦਾ ਐਨਕਾਊਂਟਰ ਕਰਨਾ ਚਾਹੁੰਦੀ ਹੈ। ਇਸ ਲਈ ਇਹ ਸਾਰੀ ਪਲਾਨਿੰਗ ਘੜੀ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਖਿਲਾਫ ਪੰਜਾਬ ਤੇ ਹਰਿਆਣਾ ਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕਰਾਂਗਾ।
ਪੰਜਾਬ ਪੁਲਿਸ ਵਿੱਚ ਭਰਤੀ ਲਈ ਅਪਲਾਈ ਕਰਨ ਵਾਲੇ ਨੌਜਵਾਨਾਂ ਲਈ ਖ਼ੁਸ਼ਖ਼ਬਰੀ ਹੈ। 1191 ਖਾਲੀ ਅਸਾਮੀਆਂ ਦੀ ਭਰਤੀ ਲਈ ਹੋਣ ਵਾਲੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪ੍ਰੀਖਿਆਵਾਂ 14 ਤੋਂ 16 ਅਕਤੂਬਰ ਤੱਕ ਹੋਣਗੀਆਂ। ਜਲਦੀ ਹੀ ਐਡਮਿਟ ਕਾਰਡ ਵੈੱਬਸਾਈਟ 'ਤੇ ਅਪਲੋਡ ਕਰ ਦਿੱਤਾ ਜਾਵੇਗਾ। ਕਾਂਸਟੇਬਲ ਇੰਟੈਲੀਜੈਂਸ ਅਤੇ ਇਨਵੈਸਟੀਗੇਸ਼ਨ ਕੈਡਰ ਦੀ ਪ੍ਰੀਖਿਆ 14 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗੀ। 15 ਅਕਤੂਬਰ ਨੂੰ ਇਨਵੈਸਟੀਗੇਸ਼ਨ ਕੈਡਰ ਦੀ ਹੈੱਡ ਕਾਂਸਟੇਬਲ ਭਰਤੀ ਦਾ ਪਹਿਲਾ ਪੇਪਰ ਸਵੇਰੇ 9 ਤੋਂ 11 ਵਜੇ ਤੱਕ ਹੋਵੇਗਾ। ਦੂਜਾ ਪੇਪਰ ਦੁਪਹਿਰ 3 ਤੋਂ 5 ਵਜੇ ਤੱਕ ਹੋਵੇਗਾ। ਜ਼ਿਲ੍ਹਾ ਪੁਲਿਸ ਦੀ ਪ੍ਰੀਖਿਆ 16 ਅਕਤੂਬਰ ਨੂੰ ਹੋਵੇਗੀ। ਇਸ ਪੋਸਟ ਲਈ ਵੀ 2 ਪੇਪਰ ਹੋਣਗੇ। ਪਹਿਲਾ ਸਵੇਰੇ 9 ਵਜੇ ਅਤੇ ਦੂਜਾ ਦੁਪਹਿਰ 3 ਵਜੇ ਸ਼ੁਰੂ ਹੋਵੇਗਾ।
ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੁਜਰਾਤ ਵਿੱਚ ਗਾਰੰਟੀ (Gaurantee) ਦੇਣ ਵਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਇੱਕ ਹੋਰ ਗਾਰੰਟੀ ਲੈ ਲਈ ਹੈ। ਇਸ ਵਾਰ ਉਸ ਨੇ ਗਾਵਾਂ (Cow) ਬਾਰੇ ਗਾਰੰਟੀ ਲਈ ਹੈ। ਕੇਜਰੀਵਾਲ ਦਾ ਕਹਿਣਾ ਹੈ ਕਿ ਜੇਕਰ ਆਮ ਆਦਮੀ ਪਾਰਟੀ (AAP) ਦੀ ਸਰਕਾਰ ਬਣੀ ਤਾਂ ਗਾਵਾਂ ਦੀ ਦੇਖਭਾਲ ਲਈ ਪ੍ਰਤੀ ਦਿਨ 40 ਰੁਪਏ ਖਰਚ ਕੀਤੇ ਜਾਣਗੇ।
ਇੱਕੋ ਦਮ ਚਰਚਾ ਵਿੱਚ ਆਏ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਨਵ-ਨਿਯੁਕਤ ਜਥੇਦਾਰ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਨੂੰ ਲੈ ਕੇ ਕੇਂਦਰੀ ਖੁਫੀਆ ਏਜੰਸੀਆਂ ਚੌਕਸ ਹੋ ਗਈਆਂ ਹਨ। ਏਜੰਸੀਆਂ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਸੁਚੇਤ ਕਰਦਿਆਂ ਅੰਮ੍ਰਿਤਪਾਲ ਨਾਲ ਸਬੰਧਤ ਜਾਣਕਾਰੀ ਮੰਗੀ ਹੈ। ਮੋਗਾ ਦੇ ਪਿੰਡ ਰੋਡੇ ਵਿੱਚ ਕੁਝ ਦਿਨ ਪਹਿਲਾਂ 20 ਸਾਲਾਂ ਬਾਅਦ ਦੁਬਈ ਤੋਂ ਪਰਤੇ ਅੰਮ੍ਰਿਤਪਾਲ ਸਿੰਘ ਦੀ ‘ਵਾਰਿਸ ਪੰਜਾਬ ਦੀ’ ਸੰਸਥਾ ਦੇ ਪ੍ਰਧਾਨ ਵਜੋਂ ਤਾਜਪੋਸ਼ੀ ਕੀਤੀ ਗਈ ਹੈ, ਜਿਸ ਨੂੰ ਕੇਂਦਰ ਤੇ ਰਾਜ ਦੀਆਂ ਖੁਫੀਆ ਏਜੰਸੀਆਂ ਨੇ ਬਹੁਤ ਗੰਭੀਰਤਾ ਨਾਲ ਲਿਆ ਹੈ। ਇੱਕ ਕੇਂਦਰੀ ਏਜੰਸੀ ਨੇ ਆਪਣੇ ਹੈੱਡਕੁਆਰਟਰ ਨੂੰ ਭੇਜੀ ਰਿਪੋਰਟ ਵਿੱਚ ਸਾਫ਼ ਲਿਖਿਆ ਹੈ ਕਿ ਇਸ ਪ੍ਰੋਗਰਾਮ ਵਿੱਚ ਦੇਸ਼ ਵਿਰੋਧੀ ਗੱਲਾਂ ਕਹੀਆਂ ਗਈਆਂ, ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਤੇ ਪ੍ਰਸ਼ਾਸਨ ਦੀ ਸਹਿਮਤੀ ਤੋਂ ਬਿਨਾਂ ਪ੍ਰੋਗਰਾਮ ਵਿੱਚ 20 ਹਜ਼ਾਰ ਤੋਂ ਵੱਧ ਲੋਕਾਂ ਦੀ ਭੀੜ ਨਹੀਂ ਹੋ ਸਕਦੀ।
ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਦੀਪਕ ਟੀਨੂੰ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਉਹ ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਰਾਤ ਤਿੰਨ ਵਜੇ ਫਰਾਰ ਹੋਇਆ ਹੈ। ਦੀਪਕ ਨੂੰ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ। ਗੈਂਗਸਟਰ ਦੇ ਫਰਾਰ ਹੋਣ ਮਗਰੋਂ ਪੂਰੇ ਪੰਜਾਬ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਨੇ ਗੈਂਗਸਟਰ ਦੀਪਕ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਫੜਿਆ ਸੀ। ਪੁਲਿਸ ਮੁਤਾਬਕ ਗੈਂਗਸਟਰ ਦੀਪਕ ਵੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਪਲਾਨਿੰਗ ਵਿੱਚ ਸ਼ਾਮਲ ਸੀ।
ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧਾਂ ਨੂੰ ਲੈ ਕੇ ਲੜਾਈ ਤੇਜ਼ ਹੋ ਗਈ ਹੈ। ਇੱਕ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤ ਦੇਣ ਮਗਰੋਂ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ, ਉੱਥੇ ਦੂਜੇ ਪਾਸੇ ਹਰਿਆਣਾ ਕਮੇਟੀ ਵੀ ਦੋ ਹਿੱਸਿਆਂ ਵਿੱਚ ਵੰਡੀ ਗਈ ਹੈ। ਤਿੰਨੇ ਧਿਰਾਂ ਹੀ ਗੁਰਦੁਆਰਿਆਂ ਦੀ ਕਮਾਨ ਆਪਣੇ ਹੱਥਾਂ ਵਿੱਚ ਲੈਣ ਲਈ ਡਟੀਆਂ ਹੋਈਆਂ ਹਨ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਹਰਿਆਣਾ ਵਿੱਚ ਬਲਜੀਤ ਸਿੰਘ ਦਾਦੂਵਾਲ ਨੂੰ ਭਾਜਪਾ ਦੀ ਤੇ ਜਗਦੀਸ਼ ਸਿੰਘ ਝੀਂਡਾ ਨੂੰ ਕਾਂਗਰਸ ਦੀ ਹਮਾਇਤ ਮਿਲੀ ਹੋਈ ਹੈ। ਦੋਵਾਂ ਗਰੁੱਪਾਂ ਦਰਮਿਆਨ ਗੁਰਦੁਆਰਿਆਂ ਦੇ ਕੰਟਰੋਲ ਨੂੰ ਲੈ ਕੇ ਜੰਗ ਸ਼ੁਰੂ ਹੋ ਚੁੱਕੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਾਜਿਸ਼ ਹੈ ਕਿਉਂਕਿ ਗੁਰਦੁਆਰਿਆਂ ਦਾ ਕੰਟਰੋਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਹੋਣਾ ਚਾਹੀਦਾ ਹੈ।
ਪਿਛੋਕੜ
Punjab Breaking News, 2 October 2022 LIVE Updates: ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਦੀਪਕ ਟੀਨੂੰ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਉਹ ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਰਾਤ ਤਿੰਨ ਵਜੇ ਫਰਾਰ ਹੋਇਆ ਹੈ। ਦੀਪਕ ਨੂੰ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ। ਗੈਂਗਸਟਰ ਦੇ ਫਰਾਰ ਹੋਣ ਮਗਰੋਂ ਪੂਰੇ ਪੰਜਾਬ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਨੇ ਗੈਂਗਸਟਰ ਦੀਪਕ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਫੜਿਆ ਸੀ। ਪੁਲਿਸ ਮੁਤਾਬਕ ਗੈਂਗਸਟਰ ਦੀਪਕ ਵੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਪਲਾਨਿੰਗ ਵਿੱਚ ਸ਼ਾਮਲ ਸੀ। ਸਿੱਧੂ ਮੂਸੇਵਾਲਾ ਕਤਲ ਕੇਸ 'ਚ ਗ੍ਰਿਫਤਾਰ ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਫਰਾਰ
ਅਮਰੀਕੀ ਸੈਨੇਟਰ ਪੈਟ ਟੂਮੀ ਵੱਲੋਂ ਸਿੱਖ ਕਤਲੇਆਮ ਖਿਲਾਫ ਆਵਾਜ਼ ਬੁਲੰਦ
ਚੁਰਾਸੀ ਦੇ ਸਿੱਖ ਕਤਲੇਆਮ ਦੀਆਂ ਚੀਸਾਂ ਅਜੇ ਵੀ ਬਰਕਰਾਰ ਹਨ। ਸਿੱਖ ਭਾਈਚਾਰ ਦਾ ਮੰਨਣਾ ਹੈ ਕਿ ਅਜੇ ਵੀ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਹੈ। ਭਾਰਤੀ ਲੋਕਤੰਤਤਰ ਅੰਦਰ ਲੱਗਿਆ ਇਹ ਦਾਗ ਅਜੇ ਵੀ ਗੂੜ੍ਹਾ ਹੈ। ਇਸ ਲਈ ਦੇਸ਼ ਦਾ ਅਜੇ ਵੀ ਸਿਰ ਝੁਕ ਜਾਂਦਾ ਹੈ। ਹੁਣ ਇਹ ਮਾਮਲਾ ਵਿਦੇਸ਼ੀ ਧਰਤੀ ਉੱਪਰ ਮੁੜ ਚਰਚਾ ਵਿੱਚ ਆਇਆ ਜਦੋਂ ਅਮਰੀਕੀ ਸੈਨੇਟਰ ਨੇ ਇਸ ਨੂੰ ਇਤਿਹਾਸ ਦੇ ‘ਸਭ ਤੋਂ ਕਾਲੇ’ ਸਾਲਾਂ ਵਿੱਚੋਂ ਇੱਕ ਕਰਾਰ ਦਿੱਤਾ। ਦਰਅਸਲ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਆਧੁਨਿਕ ਭਾਰਤੀ ਇਤਿਹਾਸ ਦੇ ‘ਸਭ ਤੋਂ ਕਾਲੇ’ ਸਾਲਾਂ ਵਿੱਚੋਂ ਇੱਕ ਦੱਸਦਿਆਂ ਅਮਰੀਕੀ ਸੈਨੇਟਰ ਨੇ ਸਿੱਖਾਂ ’ਤੇ ਹੋਏ ਅੱਤਿਆਚਾਰਾਂ ਨੂੰ ਯਾਦ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ ਤਾਂ ਜੋ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾ ਸਕੇ। ਅਮਰੀਕੀ ਸੈਨੇਟਰ ਪੈਟ ਟੂਮੀ ਵੱਲੋਂ ਸਿੱਖ ਕਤਲੇਆਮ ਖਿਲਾਫ ਆਵਾਜ਼ ਬੁਲੰਦ, ਸਿੱਖਾਂ ’ਤੇ ਅੱਤਿਆਚਾਰਾਂ ਨੂੰ ਯਾਦ ਰੱਖਣ ਦੀ ਲੋੜ ’ਤੇ ਜ਼ੋਰ
ਅੰਮ੍ਰਿਤਪਾਲ ਸਿੰਘ ਦੀ ਸਰਗਰਮੀ ਨੇ ਕੇਂਦਰੀ ਖੁਫੀਆ ਏਜੰਸੀਆਂ ਨੂੰ ਪਾਇਆ ਭੜਥੂ
ਇੱਕੋ ਦਮ ਚਰਚਾ ਵਿੱਚ ਆਏ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਨਵ-ਨਿਯੁਕਤ ਜਥੇਦਾਰ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਨੂੰ ਲੈ ਕੇ ਕੇਂਦਰੀ ਖੁਫੀਆ ਏਜੰਸੀਆਂ ਚੌਕਸ ਹੋ ਗਈਆਂ ਹਨ। ਏਜੰਸੀਆਂ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਸੁਚੇਤ ਕਰਦਿਆਂ ਅੰਮ੍ਰਿਤਪਾਲ ਨਾਲ ਸਬੰਧਤ ਜਾਣਕਾਰੀ ਮੰਗੀ ਹੈ। ਮੋਗਾ ਦੇ ਪਿੰਡ ਰੋਡੇ ਵਿੱਚ ਕੁਝ ਦਿਨ ਪਹਿਲਾਂ 20 ਸਾਲਾਂ ਬਾਅਦ ਦੁਬਈ ਤੋਂ ਪਰਤੇ ਅੰਮ੍ਰਿਤਪਾਲ ਸਿੰਘ ਦੀ ‘ਵਾਰਿਸ ਪੰਜਾਬ ਦੀ’ ਸੰਸਥਾ ਦੇ ਪ੍ਰਧਾਨ ਵਜੋਂ ਤਾਜਪੋਸ਼ੀ ਕੀਤੀ ਗਈ ਹੈ, ਜਿਸ ਨੂੰ ਕੇਂਦਰ ਤੇ ਰਾਜ ਦੀਆਂ ਖੁਫੀਆ ਏਜੰਸੀਆਂ ਨੇ ਬਹੁਤ ਗੰਭੀਰਤਾ ਨਾਲ ਲਿਆ ਹੈ। ਇੱਕ ਕੇਂਦਰੀ ਏਜੰਸੀ ਨੇ ਆਪਣੇ ਹੈੱਡਕੁਆਰਟਰ ਨੂੰ ਭੇਜੀ ਰਿਪੋਰਟ ਵਿੱਚ ਸਾਫ਼ ਲਿਖਿਆ ਹੈ ਕਿ ਇਸ ਪ੍ਰੋਗਰਾਮ ਵਿੱਚ ਦੇਸ਼ ਵਿਰੋਧੀ ਗੱਲਾਂ ਕਹੀਆਂ ਗਈਆਂ, ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਤੇ ਪ੍ਰਸ਼ਾਸਨ ਦੀ ਸਹਿਮਤੀ ਤੋਂ ਬਿਨਾਂ ਪ੍ਰੋਗਰਾਮ ਵਿੱਚ 20 ਹਜ਼ਾਰ ਤੋਂ ਵੱਧ ਲੋਕਾਂ ਦੀ ਭੀੜ ਨਹੀਂ ਹੋ ਸਕਦੀ। ਅੰਮ੍ਰਿਤਪਾਲ ਸਿੰਘ ਦੀ ਸਰਗਰਮੀ ਨੇ ਕੇਂਦਰੀ ਖੁਫੀਆ ਏਜੰਸੀਆਂ ਨੂੰ ਪਾਇਆ ਭੜਥੂ
ਗਾਇਕ ਮਨਕੀਰਤ ਔਲਖ ਵਿਦੇਸ਼ ਤੋਂ ਪਰਤਿਆ ਵਾਪਸ ਪੰਜਾਬ
ਗਾਇਕ ਮਨਕੀਰਤ ਔਲਖ ਵਿਦੇਸ਼ ਤੋਂ ਪੰਜਾਬ ਵਾਪਸ ਆ ਗਏ ਹਨ। ਮਨਕੀਰਤ ਨੇ ਲਾਈਵ ਸ਼ੋਅ ਕਰਨਾ ਸੀ, ਜਿਸ ਲਈ ਸ਼ਨੀਵਾਰ ਨੂੰ ਮਨਕੀਰਤ ਸਖਤ ਸੁਰੱਖਿਆ ਦੇ ਨਾਲ ਲਾਈਵ ਸ਼ੋਅ ਕਰਨ ਲਈ ਦਿੱਲੀ ਲਈ ਰਵਾਨਾ ਹੋਏ। ਪੰਜਾਬ ਪਹੁੰਚ ਕੇ ਮਨਕੀਰਤ ਫਿਰ ਤੋਂ ਆਪਣੇ ਪੁਰਾਣੇ ਅੰਦਾਜ਼ 'ਚ ਪੂਰੇ ਟਸ਼ਨ 'ਚ ਨਜ਼ਰ ਆਏ। ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਪੰਜਾਬ ਪਹੁੰਚਣ ਦੀ ਵੀਡੀਓ ਰੀਲ ਵੀ ਬਣਾਈ ਅਤੇ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ। ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗਾਇਕ ਮਨਕੀਰਤ ਔਲਖ 'ਤੇ ਕਈ ਦੋਸ਼ ਲੱਗੇ ਸਨ। ਇਸ ਦੌਰਾਨ ਮਨਕੀਰਤ ਨੇ ਆਪਣੀ ਤਰਫੋਂ ਸਪੱਸ਼ਟੀਕਰਨ ਵੀ ਦਿੱਤਾ ਪਰ ਬੰਬੀਹਾ ਗੈਂਗ ਨੇ ਮਨਕੀਰਤ ਨੂੰ ਸੋਸ਼ਲ ਮੀਡੀਆ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਗਾਇਕ ਮਨਕੀਰਤ ਔਲਖ ਵਿਦੇਸ਼ ਤੋਂ ਪਰਤਿਆ ਵਾਪਸ ਪੰਜਾਬ
ਗੁਰਦੁਆਰਿਆਂ ਦੇ ਕੰਟਰੋਲ ਲਈ ਜੰਗ ਤੇਜ਼!
ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧਾਂ ਨੂੰ ਲੈ ਕੇ ਲੜਾਈ ਤੇਜ਼ ਹੋ ਗਈ ਹੈ। ਇੱਕ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤ ਦੇਣ ਮਗਰੋਂ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ, ਉੱਥੇ ਦੂਜੇ ਪਾਸੇ ਹਰਿਆਣਾ ਕਮੇਟੀ ਵੀ ਦੋ ਹਿੱਸਿਆਂ ਵਿੱਚ ਵੰਡੀ ਗਈ ਹੈ। ਤਿੰਨੇ ਧਿਰਾਂ ਹੀ ਗੁਰਦੁਆਰਿਆਂ ਦੀ ਕਮਾਨ ਆਪਣੇ ਹੱਥਾਂ ਵਿੱਚ ਲੈਣ ਲਈ ਡਟੀਆਂ ਹੋਈਆਂ ਹਨ। ਗੁਰਦੁਆਰਿਆਂ ਦੇ ਕੰਟਰੋਲ ਲਈ ਜੰਗ ਤੇਜ਼!
- - - - - - - - - Advertisement - - - - - - - - -