Punjab Breaking News LIVE: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲਾਰੈਂਸ ਗੈਂਗ ਦੀ ਧਮਕੀ, ਪੰਜਾਬ ਦੀ ਸ਼ਰਾਬ ਨੀਤੀ 'ਤੇ ਉੱਠੇ ਸਵਾਲ, ਕੈਨੇਡਾ ਜਾਣਾ ਹੋਇਆ ਮਹਿੰਗਾ, ਪੰਜਾਬ 'ਚ ਲੰਪੀ ਸਕਿਨ ਦਾ ਕਹਿਰ
Punjab Breaking News, 2 September 2022 LIVE Updates: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲਾਰੈਂਸ ਗੈਂਗ ਦੀ ਧਮਕੀ, ਪੰਜਾਬ ਦੀ ਸ਼ਰਾਬ ਨੀਤੀ 'ਤੇ ਉੱਠੇ ਸਵਾਲ, ਕੈਨੇਡਾ ਜਾਣਾ ਹੋਇਆ ਮਹਿੰਗਾ, ਪੰਜਾਬ 'ਚ ਲੰਪੀ ਸਕਿਨ ਦਾ ਕਹਿਰ
ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿੱਚ ਇਨ੍ਹਾਂ ਦਿਨਾਂ ਵਿੱਚ ਚੋਖਾ ਮੀਂਹ ਪੈ ਰਿਹਾ, ਜਿਸ ਲਈ ਕਈ ਥਾਵਾਂ ‘ਤੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ। ਇੰਨਾ ਹੀ ਨਹੀਂ ਕਈ ਸੂਬਿਆਂ ਵਿੱਚ ਤਾਂ ਹੜ੍ਹ ਵਰਗੇ ਹਲਾਤ ਬਣੇ ਹੋਏ ਹਨ। ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼, ਤਾਮਿਲਨਾਡੂ ਤੇ ਹੋਰ ਸੂਬਿਆਂ ਵਿੱਚ ਆਮ ਨਾਲੋਂ ਜ਼ਿਆਦਾ ਮੀਂਹ ਪੈਣ ਕਾਰਨ ਲੋਕਾਂ ਨੂੰ ਕਾਫੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ। ਮੀਂਹ ਦੇ ਨਾਲ ਕਈ ਨਦੀਆਂ ਵਿੱਚ ਪਾਣੀ ਦੀ ਪੱਧਰ ਖ਼ਤਰੇ ਦੇ ਨਿਸ਼ਾਨ ਤੱਕ ਪਹੁੰਚ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇੱਕ ਪਰਿਵਾਰ, ਇੱਕ ਟਿਕਟ ਫਾਰਮੂਲੇ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਪਾਰਟੀ ਵਿੱਚ ਇੱਕ ਪਰਿਵਾਰ ਇੱਕ ਟਿਕਟ ਦਾ ਫਾਰਮੂਲਾ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਸੰਸਦੀ ਬੋਰਡ ਬਣਾਇਆ ਜਾਵੇਗਾ। ਇਹ ਬੋਰਡ ਤੈਅ ਕਰੇਗਾ ਕਿ ਕਿਸ ਖੇਤਰ ਤੋਂ ਕਿਸ ਨੂੰ ਉਮੀਦਵਾਰ ਬਣਾਇਆ ਜਾਵੇ। ਇਹ ਬੋਰਡ ਪਾਰਟੀ ਪ੍ਰਧਾਨ ਨੂੰ ਉਮੀਦਵਾਰਾਂ ਦੇ ਨਾਂ ਦਾ ਸੁਝਾਅ ਦੇਵੇਗਾ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੇਤਰੀ ਪਾਰਟੀ ਹੋਣ ਕਰਕੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਾ ਹੈ। ਅਕਾਲੀ ਦਲ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ। ਪੰਜਾਬ ਤਾਂ ਹੀ ਤਰੱਕੀ ਕਰੇਗਾ ਜੇ ਇੱਥੇ ਸਾਰੇ ਧਰਮਾਂ ਦੇ ਲੋਕ ਇਕੱਠੇ ਰਹਿਣਗੇ। ਸਾਡੇ ਲਈ ਪੰਜਾਬ ਦੀ ਅਮਨ-ਸ਼ਾਂਤੀ ਸਭ ਤੋਂ ਜ਼ਰੂਰੀ ਹੈ ਨਾ ਕਿ ਸਰਕਾਰ ਬਣਾਉਣਾ।
ਨਾਜਾਇਜ਼ ਸ਼ਰਾਬ 'ਤੇ ਐਕਸਾਈਜ਼ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਪਟਿਆਲਾ ਵਿੱਚ ਆਬਕਾਰੀ ਵਿਭਾਗ ਨੇ ਕਾਰਵਾਈ ਕਰਦਿਆਂ 35000 ਲੀਟਰ ਈਐਨਏ ਬਰਾਮਦ ਕੀਤਾ ਹੈ। ਇਸ ਈਐਨਏ ਦੀ ਕੀਮਤ 3-4 ਕਰੋੜ ਰੁਪਏ ਬਣਦੀ ਹੈ। ਦੱਸ ਦਈਏ ਕਿ ਮੰਗਲਵਾਰ ਨੂੰ ਹੀ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਤਾੜਨਾ ਕੀਤੀ। ਇਸ ਮਗਰੋਂ ਵਿਭਾਗ ਨੇ ਐਕਸ਼ਨ ਲਿਆ ਹੈ। ਸਾਲ 2021 ਵਿੱਚ ਅੰਮ੍ਰਿਤਸਰ ਦੇ ਇਲਾਕੇ ਵਿੱਚ ਈਐਨਏ ਦੀ ਗੈਰ-ਕਾਨੂੰਨੀ ਵਿਕਰੀ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਸੀ।
ਤਰਨ ਤਾਰਨ ਜ਼ਿਲ੍ਹੇ ਦੇ ਪੱਟੀ ਨੇੜਲੇ ਪਿੰਡ ਠੱਕਰਪੁਰਾ 'ਚ ਸਥਿਤ ਚਰਚ 'ਚ ਵਾਪਰੀ ਬੇਅਦਬੀ ਦੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੀ ਕਾਰਗੁਜਾਰੀ ਸਿਆਸੀ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ। ਕਾਂਗਰਸੀ ਲੀਡਰਾਂ ਨੇ ਘਟਨਾ ਦੀ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਨੂੰ ਵੀ ਘੇਰਿਆ ਹੈ। ਪਿੰਡ ਠੱਕਰਪੁਰਾ ਵਿਖੇ ਘਟਨਾ ਸਥਾਨ ਦਾ ਜਾਇਜਾ ਲੈਣ ਤੇ ਇਸਾਈ ਭਾਈਚਾਰੇ ਦੇ ਨੁਮਾਇੰਦਿਆਂ ਨੂੰ ਮਿਲਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਮੈੰਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਓਪੀ ਸੋਨੀ ਤੇ ਹਰਮਿੰਦਰ ਸਿੰਘ ਗਿੱਲ ਪੁੱਜੇ।
ਅੱਜ ਮੰਤਰੀ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦੀ ਆੜ੍ਹਤੀਆਂ ਨਾਲ ਬੈਠਕ ਹੋਈ ਹੈ। ਇਸ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਹੈ ਕਿ ਬਿਨ੍ਹਾਂ ਐਮਐਸਪੀ ਵਾਲੀਆਂ ਫ਼ਸਲਾਂ ਜਿਸ ਵਿੱਚ ਬਾਸਮਤੀ ਸ਼ਾਮਲ ਹੈ, ਦੀ ਆਨਲਾਈਨ ਤੇ ਆਫ ਲਾਈਨ ਮੈਪਿੰਗ ਨਹੀਂ ਕਰਵਾਈ ਜਾਵੇਗੀ। ਆੜ੍ਹਤੀਆਂ ਦੀ ਜਥੇਬੰਦੀ ਦੇ ਪ੍ਰਧਾਨ ਵਿਜੈ ਕਾਲੜਾ ਨੇ ਕਿਹਾ ਕਿ ਮੀਟਿੰਗ ਵਿੱਚ 1509 ਤੇ 1121 ਬਾਸਮਤੀ ਫਸਲਾਂ ਦੀ ਆਨਲਾਈਨ ਤੇ ਆਫ ਲਾਈਨ ਮੈਪਿੰਗ ਨਹੀਂ ਕੀਤੀ ਜਾਵੇਗੀ ਕਿਉਂਕਿ ਦੋਵੇਂ ਹੀ ਬਿਨਾਂ ਐਮਐਸਪੀ ਵਾਲੀਆਂ ਫਸਲਾਂ ਹਨ।
ਵਿਧਾਨ ਸਭਾ ਹਲਕਾ ਭਦੌੜ ਤੋਂ 'ਆਪ' ਵਿਧਾਇਕ ਲਾਭ ਸਿੰਘ ਉਗੋਕੇ ਦੇ ਲਾਪਤਾ ਹੋਣ ਦੇ ਪੋਸਟਰ ਲਾਏ ਗਏ ਹਨ। 'ਆਪ' ਆਗੂ ਨੇ ਦੋਸ਼ ਲਾਇਆ ਕਿ ਸਥਾਨਕ ਵਿਧਾਇਕ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੇ। ਉਧਰ ਵਿਧਾਇਕ ਦੇ ਸਾਥੀਆਂ ਤੇ ਹਲਕੇ ਦੇ ਲੋਕਾਂ ਨੇ ਕਿਹਾ ਹੈ ਕਿ ਲਾਭ ਸਿੰਘ ਪੂਰਾ ਹਫਤਾ ਹਲਕੇ 'ਚ ਰਹਿੰਦੇ ਹਨ। ਬਰਨਾਲਾ ਜ਼ਿਲ੍ਹੇ ਦੇ ਭਦੌੜ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਥਾਵਾਂ 'ਤੇ ਪੋਸਟਰ ਲਾਏ ਗਏ ਹਨ। ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਲਾਪਤਾ ਵਿਧਾਇਕ ਦੇ ਪੋਸਟਰ ਲਗਾਉਣ ਵਾਲੇ ਸੋਹਨ ਲਾਲ ਗੋਇਲ ਅਤੇ ਉਨ੍ਹਾਂ ਦੇ ਸਮਰਥਕ ਵਿਜੇ ਕੁਮਾਰ ਨੇ ਦੱਸਿਆ ਕਿ ਉਹ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਦੇ ਨਾਲ ਕੰਮ ਕਰਦੇ ਆਏ ਹਨ। ਇਨ੍ਹਾਂ ਵਿਧਾਨ ਸਭਾ ਵਿੱਚ ਚੋਣਾਂ 'ਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ ਸੀ, ਪਰ ਆਮ ਆਦਮੀ ਪਾਰਟੀ ਦੇ ਸਥਾਨਕ ਵਿਧਾਇਕ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ।
ਪੰਜਾਬ ਸਰਕਾਰ ਵੱਲੋਂ ਨੌਂ ਹੋਰ ਵਿਭਾਗਾਂ ਦੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਮੰਗਲ ਸਿੰਘ ਨੂੰ ਪੰਜਾਬ ਖੇਤੀਬਾੜੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦਾ ਚੇਅਰਮੈਨ ਲਾਇਆ ਗਿਆ ਹੈ। ਇਸ ਸਮੇਂ ਮੰਗਲ ਸਿੰਘ ‘ਆਪ’ ਲਈ ਲੋਕ ਸਭਾ ਹਲਕਾ ਜਲੰਧਰ ਦੇ ਇੰਚਾਰਜ ਵਜੋਂ ਜ਼ਿੰਮੇਵਾਰੀ ਨਿਭਾ ਰਹੇ ਹਨ। ਇਸ ਤੋਂ ਇਲਾਵਾ ਡਾ. ਸੁਖਪਾਲ ਸਿੰਘ ਨੂੰ ਪੰਜਾਬ ਰਾਜ ਕਿਸਾਨ ਕਮਿਸ਼ਨ, ਅਮਨਦੀਪ ਮੋਹੀ ਨੂੰ ਮਾਰਕਫੈੱਡ, ਬਲਦੇਵ ਸਿੰਘ ਨੂੰ ਪਨਗਰੇਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀ ਨਵੀਂ ਆਬਕਾਰੀ ਨੀਤੀ, ਦਿੱਲੀ ਦੀ ਆਬਕਾਰੀ ਨੀਤੀ ਦੀ ਹੂ-ਬ-ਹੂ ਕਾਪੀ ਹੈ। ਹੁਣ ਜਦੋਂ ਸੀਬੀਆਈ ਨੇ ਦਿੱਲੀ ਦੀ ਆਬਕਾਰੀ ਨੀਤੀ ’ਚ ਗੜਬੜੀਆਂ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਪੰਜਾਬ ਦੀ ਆਬਕਾਰੀ ਨੀਤੀ ਤਹਿਤ ਹੋਈ ਗੜਬੜ ਦੀ ਜਾਂਚ ਵੀ ਸੀਬੀਆਈ ਤੋਂ ਕਰਵਾਈ ਜਾਣੀ ਚਾਹੀਦੀ ਹੈ। ਬਾਜਵਾ ਨੇ ਦੋਸ਼ ਲਾਇਆ ਕਿ ਪੰਜਾਬ ਦੇ ਠੇਕੇਦਾਰਾਂ ਨੂੰ ਇਸ ਨੀਤੀ ਤਹਿਤ ਆਊਟ ਕਰ ਦਿੱਤਾ ਗਿਆ ਹੈ ਤੇ ਬਾਹਰਲੇ ਠੇਕੇਦਾਰਾਂ ਨੂੰ ਕੰਮ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਠੇਕੇਦਾਰਾਂ ਨਾਲ ਗੰਢ-ਤੁਪ ਲਈ ਮਨੀਸ਼ ਸਿਸੋਦੀਆ ਤੇ ਰਾਘਵ ਚੱਢਾ ਮੀਟਿੰਗਾਂ ਕਰਦੇ ਰਹੇ ਹਨ। ਸ਼ਰਾਬ ਦਾ ਕਾਰੋਬਾਰ ਕੁਝ ਲੋਕਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਪਸ਼ੂ ਪਾਲਣ ਮੰਤਰੀ ਪੁਰਸ਼ੋਤਮ ਰੁਪਾਣਾ ਨਾਲ ਮੁਲਾਕਾਤ ਕਰਕੇ ਦੱਸਿਆ ਕਿ ਪੰਜਾਬ ਦੇ ਹਰ ਪਿੰਡ ਵਿੱਚ ਲਿੰਪੀ ਸਕਿਨ ਦੀ ਬਿਮਾਰੀ ਨੇ ਪਸ਼ੂਆਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਰਸਾਈ ਇਸ ਬਿਮਾਰੀ ਨਾਲ ਪ੍ਰਭਾਵਿਤ ਤੇ ਮਰੇ ਹੋਏ ਪਸ਼ੂਆਂ ਦੀ ਗਿਣਤੀ ਡੇਅਰੀ ਫਾਰਮਰ ਐਸੋਸੀਏਸ਼ਨਾਂ ਵੱਲੋਂ ਦੱਸੀ ਗਿਣਤੀ ਦਾ 10ਵਾਂ ਹਿੱਸਾ ਹੈ। ਡਾ. ਅਮਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਹੀ ਅੰਕੜੇ ਪੇਸ਼ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਦਾਅਵਾ ਹੈ ਕਿ ਬਿਮਾਰੀ ਤੋਂ ਪ੍ਰਭਾਵਿਤ ਪਸ਼ੂਆਂ ਦੀ ਕੁੱਲ ਗਿਣਤੀ 1.25 ਲੱਖ ਹੈ ਜਦਕਿ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦਾ ਦਾਅਵਾ ਹੈ ਕਿ ਮਰੇ ਹੋਏ ਪਸ਼ੂਆਂ ਦੀ ਗਿਣਤੀ ਹੀ 1.25 ਲੱਖ ਹੈ।
ਪਿਛੋਕੜ
Punjab Breaking News, 2 September 2022 LIVE Updates: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰ ਲਾਰੈਂਸ ਗੈਂਗ ਨੇ ਉਸਦੇ ਪਿਤਾ ਨੂੰ ਧਮਕੀ ਦਿੱਤੀ ਹੈ। ਲਾਰੈਂਸ ਗੈਂਗ ਦੇ ਸ਼ੂਟਰ ਦੇ ਨਾਂ 'ਤੇ ਭੇਜੀ ਗਈ ਮੇਲ 'ਚ ਕਿਹਾ ਗਿਆ ਹੈ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ 'ਤੇ ਕੁਝ ਨਾ ਕਹਿਣ। ਗਿਰੋਹ ਨੇ ਇਹ ਵੀ ਕਿਹਾ ਕਿ ਮੂਸੇਵਾਲਾ ਦੇ ਕਾਤਲ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਦਾ ਐਨਕਾਊਂਟਰ ਵੀ ਉਨ੍ਹਾਂ ਦੇ ਹੀ ਦਬਾਅ ਹੇਠ ਹੋਇਆ ਸੀ। ਧਮਕੀ ਦਾ ਪਤਾ ਲੱਗਦੇ ਹੀ ਪੰਜਾਬ ਪੁਲਿਸ ਨੇ ਖੁਫੀਆ ਜਾਂਚ ਸ਼ੁਰੂ ਕਰ ਦਿੱਤੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਗੈਂਗਸਟਰਾਂ ਦੀ ਧਮਕੀ; ਲਾਰੈਂਸ ਤੇ ਜੱਗੂ ਦੀ ਸੁਰੱਖਿਆ ਬਾਰੇ ਕੁਝ ਕਿਹਾ ਤਾਂ.......
ਭਾਖੜਾ ਬੋਰਡ 'ਤੇ ਦਾਅਵੇ ਮਗਰੋਂ ਭੜਕਿਆ ਅਕਾਲੀ ਦਲ
ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) 'ਤੇ ਚਾਰ ਸੂਬਿਆਂ ਦੇ ਬਰਾਬਰ ਦੇ ਹੱਕ ਦੇ ਦਾਅਵੇ ਮਗਰੋਂ ਪੰਜਾਬ ਦੀ ਸਿਆਸਤ ਭਖ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੇਖਾਵਤ ਨੂੰ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜੇ ਗੰਭੀਰ ਮੁੱਦਿਆਂ ਬਾਰੇ ਗੈਰ-ਜ਼ਿੰਮੇਵਾਰਾਨਾ ਬਿਆਨ ਦੇਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਉਹ ਉਨ੍ਹਾਂ ਮੰਤਰੀਆਂ ’ਤੇ ਨਕੇਲ ਕੱਸਣ, ਜੋ ਭੜਕਾਊ ਬਿਆਨਾਂ ਨਾਲ ਨਫਰਤ ਫੈਲਾਅ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜੀਵ-ਲੌਂਗੋਵਾਲ ਸਮਝੌਤੇ ਨੇ ਚੰਡੀਗੜ੍ਹ ਪੰਜਾਬ ਨੂੰ ਸੌਂਪਣ ਦਾ ਫ਼ੈਸਲਾ ਲਿਆ ਤੇ ਇਸ ਦੀ ਤਸਦੀਕ ਦੇਸ਼ ਦੀ ਸੰਸਦ ਦੇ ਦੋਹਾਂ ਸਦਨਾਂ ਨੇ ਕੀਤੀ ਹੈ। ਇਸ ਲਈ ਚੰਡੀਗੜ੍ਹ ਪੰਜਾਬ ਨੂੰ ਸੌਂਪਿਆ ਜਾਵੇ। ਭਾਖੜਾ ਬੋਰਡ 'ਤੇ ਦਾਅਵੇ ਮਗਰੋਂ ਭੜਕਿਆ ਅਕਾਲੀ ਦਲ, ਪੀਐਮ ਮੋਦੀ ਮੰਤਰੀਆਂ ’ਤੇ ਨਕੇਲ ਕੱਸਣ, ਜੋ ਭੜਕਾਊ ਬਿਆਨਾਂ ਨਾਲ ਨਫਰਤ ਫੈਲਾਅ ਰਹੇ: ਸੁਖਬੀਰ ਬਾਦਲ
ਠੇਕੇਦਾਰਾਂ ਨਾਲ ਗੰਢ-ਤੁਪ ਲਈ ਸਿਸੋਦੀਆ ਤੇ ਰਾਘਵ ਚੱਢਾ ਨੇ ਕੀਤੀਆਂ ਮੀਟਿੰਗਾਂ
ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀ ਨਵੀਂ ਆਬਕਾਰੀ ਨੀਤੀ, ਦਿੱਲੀ ਦੀ ਆਬਕਾਰੀ ਨੀਤੀ ਦੀ ਹੂ-ਬ-ਹੂ ਕਾਪੀ ਹੈ। ਹੁਣ ਜਦੋਂ ਸੀਬੀਆਈ ਨੇ ਦਿੱਲੀ ਦੀ ਆਬਕਾਰੀ ਨੀਤੀ ’ਚ ਗੜਬੜੀਆਂ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਪੰਜਾਬ ਦੀ ਆਬਕਾਰੀ ਨੀਤੀ ਤਹਿਤ ਹੋਈ ਗੜਬੜ ਦੀ ਜਾਂਚ ਵੀ ਸੀਬੀਆਈ ਤੋਂ ਕਰਵਾਈ ਜਾਣੀ ਚਾਹੀਦੀ ਹੈ। ਬਾਜਵਾ ਨੇ ਦੋਸ਼ ਲਾਇਆ ਕਿ ਪੰਜਾਬ ਦੇ ਠੇਕੇਦਾਰਾਂ ਨੂੰ ਇਸ ਨੀਤੀ ਤਹਿਤ ਆਊਟ ਕਰ ਦਿੱਤਾ ਗਿਆ ਹੈ ਤੇ ਬਾਹਰਲੇ ਠੇਕੇਦਾਰਾਂ ਨੂੰ ਕੰਮ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਠੇਕੇਦਾਰਾਂ ਨਾਲ ਗੰਢ-ਤੁਪ ਲਈ ਮਨੀਸ਼ ਸਿਸੋਦੀਆ ਤੇ ਰਾਘਵ ਚੱਢਾ ਮੀਟਿੰਗਾਂ ਕਰਦੇ ਰਹੇ ਹਨ। ਸ਼ਰਾਬ ਦਾ ਕਾਰੋਬਾਰ ਕੁਝ ਲੋਕਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਠੇਕੇਦਾਰਾਂ ਨਾਲ ਗੰਢ-ਤੁਪ ਲਈ ਸਿਸੋਦੀਆ ਤੇ ਰਾਘਵ ਚੱਢਾ ਨੇ ਕੀਤੀਆਂ ਮੀਟਿੰਗਾਂ, ਪੰਜਾਬ ਦਾ ਸ਼ਰਾਬ ਕਾਰੋਬਾਰ ਕੁਝ ਲੋਕਾਂ ਦੇ ਹਵਾਲੇ ਕੀਤਾ: ਪ੍ਰਤਾਪ ਬਾਜਵਾ
ਕੈਨੇਡਾ ਜਾਣਾ ਹੋਇਆ ਮਹਿੰਗਾ, ਪੰਜਾਬ ਦੇ ਵਿਦਿਆਰਥੀਆਂ ਲਈ ਬਣੀ ਵੱਡੀ ਪਰੇਸ਼ਾਨੀ
ਕੈਨੇਡਾ 'ਚ ਸਤੰਬਰ ਸੈਸ਼ਨ ਸ਼ੁਰੂ ਹੋਣ ਵਾਲਾ ਹੈ, ਹਜ਼ਾਰਾਂ ਵਿਦਿਆਰਥੀ ਆਖਰੀ ਸਮੇਂ ਵਿੱਚ ਵੀਜ਼ੇ ਕਾਰਨ ਮਹਿੰਗੀਆਂ ਹਵਾਈ ਟਿਕਟਾਂ ਖਰੀਦਣ ਲਈ ਮਜਬੂਰ ਹਨ। ਮੌਜੂਦਾ ਸਮੇਂ 'ਚ ਦਿੱਲੀ ਤੋਂ ਟੋਰਾਂਟੋ ਲਈ ਸਭ ਤੋਂ ਸਸਤੀ ਹਵਾਈ ਟਿਕਟ 1 ਲੱਖ 67 ਹਜ਼ਾਰ ਰੁਪਏ ਦੀ ਔਸਤ ਬੇਸ ਪ੍ਰਾਈਸ ਨਾਲ ਉਪਲਬਧ ਹੈ ਅਤੇ ਟੈਕਸ ਅਤੇ ਚਾਰਜਿਜ਼ ਆਦਿ ਲਗਾਉਣ ਤੋਂ ਬਾਅਦ ਇਹ ਲਗਭਗ 2 ਲੱਖ ਰੁਪਏ ਤੱਕ ਰਹੀ ਹੈ। ਇਹ ਉਡਾਣਾਂ 26 ਤੋਂ 30 ਘੰਟਿਆਂ ਵਿੱਚ ਇੱਕ ਜਾਂ ਦੋ ਸਟਾਪਾਂ ਨਾਲ ਕੈਨੇਡਾ ਪਹੁੰਚ ਜਾਂਦੀਆਂ ਹਨ। 16 ਤੋਂ 20 ਘੰਟੇ ਦੇ ਸਿੱਧੇ ਜਾਂ ਇੱਕ ਜਾਂ ਦੋ ਘੰਟੇ ਦੇ ਰੁਕਣ ਵਾਲੀਆਂ ਟਿਕਟਾਂ ਦੀ ਕੀਮਤ 2 ਲੱਖ 20 ਹਜ਼ਾਰ ਤੋਂ 3 ਲੱਖ ਰੁਪਏ ਹੋ ਗਈ ਹੈ। ਅਜਿਹੇ 'ਚ ਇਸ ਸਮੇਂ ਵਿਦਿਆਰਥੀਆਂ ਨੂੰ ਕੈਨੇਡਾ ਜਾਣਾ ਬਹੁਤ ਮਹਿੰਗਾ ਪੈ ਰਿਹਾ ਹੈ। ਕੈਨੇਡਾ ਜਾਣਾ ਹੋਇਆ ਮਹਿੰਗਾ, ਪੰਜਾਬ ਦੇ ਵਿਦਿਆਰਥੀਆਂ ਲਈ ਬਣੀ ਵੱਡੀ ਪਰੇਸ਼ਾਨੀ
ਪੰਜਾਬ 'ਚ ਲੰਪੀ ਸਕਿਨ ਦਾ ਕਹਿਰ! ਮਾਨ ਸਰਕਾਰ ਛੁਪਾ ਰਹੀ ਮ੍ਰਿਤਕ ਪਸ਼ੂਆਂ ਦੇ ਅੰਕੜੇ, ਪੰਜਾਬ ਦੇ MP ਵੱਲੋਂ ਕੇਂਦਰੀ ਮੰਤਰੀ ਕੋਲ ਸ਼ਿਕਾਇਤ
ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਪਸ਼ੂ ਪਾਲਣ ਮੰਤਰੀ ਪੁਰਸ਼ੋਤਮ ਰੁਪਾਣਾ ਨਾਲ ਮੁਲਾਕਾਤ ਕਰਕੇ ਦੱਸਿਆ ਕਿ ਪੰਜਾਬ ਦੇ ਹਰ ਪਿੰਡ ਵਿੱਚ ਲਿੰਪੀ ਸਕਿਨ ਦੀ ਬਿਮਾਰੀ ਨੇ ਪਸ਼ੂਆਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਰਸਾਈ ਇਸ ਬਿਮਾਰੀ ਨਾਲ ਪ੍ਰਭਾਵਿਤ ਤੇ ਮਰੇ ਹੋਏ ਪਸ਼ੂਆਂ ਦੀ ਗਿਣਤੀ ਡੇਅਰੀ ਫਾਰਮਰ ਐਸੋਸੀਏਸ਼ਨਾਂ ਵੱਲੋਂ ਦੱਸੀ ਗਿਣਤੀ ਦਾ 10ਵਾਂ ਹਿੱਸਾ ਹੈ। ਡਾ. ਅਮਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਹੀ ਅੰਕੜੇ ਪੇਸ਼ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਦਾਅਵਾ ਹੈ ਕਿ ਬਿਮਾਰੀ ਤੋਂ ਪ੍ਰਭਾਵਿਤ ਪਸ਼ੂਆਂ ਦੀ ਕੁੱਲ ਗਿਣਤੀ 1.25 ਲੱਖ ਹੈ ਜਦਕਿ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦਾ ਦਾਅਵਾ ਹੈ ਕਿ ਮਰੇ ਹੋਏ ਪਸ਼ੂਆਂ ਦੀ ਗਿਣਤੀ ਹੀ 1.25 ਲੱਖ ਹੈ। ਪੰਜਾਬ 'ਚ ਲੰਪੀ ਸਕਿਨ ਦਾ ਕਹਿਰ! ਮਾਨ ਸਰਕਾਰ ਛੁਪਾ ਰਹੀ ਮ੍ਰਿਤਕ ਪਸ਼ੂਆਂ ਦੇ ਅੰਕੜੇ, ਪੰਜਾਬ ਦੇ MP ਵੱਲੋਂ ਕੇਂਦਰੀ ਮੰਤਰੀ ਕੋਲ ਸ਼ਿਕਾਇਤ
- - - - - - - - - Advertisement - - - - - - - - -