Punjab Breaking News LIVE: ਕੁਮਾਰ ਵਿਸ਼ਵਾਸ ਦੀਆਂ ਵਧੀਆਂ ਮੁਸ਼ਕਲਾਂ, ਪੰਜਾਬ ਪੁਲਿਸ ਨੇ ਦਿੱਤਾ ਨੋਟਿਸ, ਜਾਂਚ 'ਚ ਸ਼ਾਮਲ ਨਾ ਹੋਏ ਤਾਂ ਹੋ ਸਕਦੀ ਗ੍ਰਿਫਤਾਰੀ

Punjab Breaking News, 20 April 2022 LIVE Updates: ਮਸ਼ਹੂਰ ਕਵੀ ਤੇ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ 'ਤੇ ਪੰਜਾਬ ਪੁਲਿਸ ਨੇ ਦੁਸ਼ਮਣੀ ਤੇ ਨਫਰਤ ਫੈਲਾਉਣ ਦੇ ਦੋਸ਼ 'ਚ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਏਬੀਪੀ ਸਾਂਝਾ Last Updated: 20 Apr 2022 04:20 PM
Kumar Vishwas: ਕੁਮਾਰ ਵਿਸ਼ਵਾਸ ਖ਼ਿਲਾਫ਼ 12 ਅਪ੍ਰੈਲ ਨੂੰ ਐਫਆਈਆਰ ਦਰਜ ਕੀਤੀ

ਰੂਪਨਗਰ ਦੇ ਐਸਐਸਪੀ ਡਾਕਟਰ ਸੰਦੀਪ ਗਰਗ ਨੇ ਦੱਸਿਆ ਕਿ ਕੁਮਾਰ ਵਿਸ਼ਵਾਸ ਖ਼ਿਲਾਫ਼ 12 ਅਪ੍ਰੈਲ ਨੂੰ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲੀ ਸੀ ਕਿ ਇੰਟਰਵਿਊ 'ਚ ਕੁਮਾਰ ਵਿਸ਼ਵਾਸ ਦਾ ਬਿਆਨ ਸਮਾਜ 'ਚ ਦੁਸ਼ਮਣੀ ਨੂੰ ਵਧਾ ਰਿਹਾ ਹੈ, ਜਿਸ ਦੇ ਆਧਾਰ 'ਤੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਬੁੱਧਵਾਰ ਸਵੇਰੇ ਪੰਜਾਬ ਪੁਲਿਸ ਦੇ ਕੁਝ ਅਧਿਕਾਰੀ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ 3 ਸਥਿਤ ਕੁਮਾਰ ਵਿਸ਼ਵਾਸ ਦੇ ਘਰ ਪਹੁੰਚੇ ਸਨ। ਇਹ ਜਾਣਕਾਰੀ ਖੁਦ ਕੁਮਾਰ ਵਿਸ਼ਵਾਸ ਨੇ ਟਵੀਟ ਕਰਕੇ ਦਿੱਤੀ ਸੀ। ਇਸ ਦੇ ਨਾਲ ਹੀ ਕੁਮਾਰ ਵਿਸ਼ਵਾਸ ਨੇ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਸੀ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਦੇ ਫਤਵੇ ਦੀ ਬੇਲੋੜੀ ਵਰਤੋਂ ਕਰ ਰਹੇ ਹਨ ਤੇ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨਾਲ ਧੋਖਾ ਕਰਨਗੇ।

Case against Kumar Vishwas: ਕੁਮਾਰ ਵਿਸ਼ਵਾਸ ਖ਼ਿਲਾਫ਼ ਪੰਜਾਬ ਦੇ ਰੂਪਨਗਰ ਥਾਣੇ ਵਿੱਚ ਕੇਸ ਦਰਜ

ਕੁਮਾਰ ਵਿਸ਼ਵਾਸ ਖ਼ਿਲਾਫ਼ ਪੰਜਾਬ ਦੇ ਰੂਪਨਗਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੁਮਾਰ ਵਿਸ਼ਵਾਸ ਨੇ ਦੋਸ਼ ਲਾਇਆ ਸੀ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਤੇ ਜੇਕਰ ਅਜਿਹਾ ਨਾ ਹੋਇਆ ਤਾਂ ਆਜ਼ਾਦ ਖਾਲਿਸਤਾਨ ਦੇ ਪ੍ਰਧਾਨ ਮੰਤਰੀ ਬਣ ਜਾਣਗੇ। ਕੇਜਰੀਵਾਲ ਦੇ ਖਾਲਿਸਤਾਨੀ ਕੱਟੜਪੰਥੀਆਂ ਨਾਲ ਸਬੰਧਾਂ ਦੇ ਦੋਸ਼ਾਂ 'ਤੇ ਸਿਆਸਤ ਤੇਜ਼ ਹੋ ਗਈ ਸੀ ਤੇ ਕਾਂਗਰਸ ਨੇ ਵੀ ਇਸ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਹਮਲਾ ਬੋਲਿਆ ਸੀ। ਕੁਮਾਰ ਵਿਸ਼ਵਾਸ ਦੀ ਇਸ ਟਿੱਪਣੀ ਤੋਂ ਬਾਅਦ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਵਾਈ ਸੁਰੱਖਿਆ ਪ੍ਰਦਾਨ ਕੀਤੀ ਸੀ। ਕੁਮਾਰ ਵਿਸ਼ਵਾਸ ਦੇ ਦੋਸ਼ਾਂ ਤੋਂ ਬਾਅਦ ਭਾਜਪਾ ਤੇ ਕਾਂਗਰਸ ਨੇ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ 'ਤੇ ਹਮਲਾ ਬੋਲਿਆ ਸੀ।

Case against Kumar Vishwas: ਪੰਜਾਬ ਪੁਲਿਸ ਨੇ ਦੁਸ਼ਮਣੀ ਤੇ ਨਫਰਤ ਫੈਲਾਉਣ ਦੇ ਦੋਸ਼ 'ਚ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ

ਮਸ਼ਹੂਰ ਕਵੀ ਤੇ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ 'ਤੇ ਪੰਜਾਬ ਪੁਲਿਸ ਨੇ ਦੁਸ਼ਮਣੀ ਤੇ ਨਫਰਤ ਫੈਲਾਉਣ ਦੇ ਦੋਸ਼ 'ਚ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਆਮ ਆਦਮੀ ਪਾਰਟੀ ਦੇ ਇੱਕ ਵਰਕਰ ਦੀ ਸ਼ਿਕਾਇਤ ਦੇ ਆਧਾਰ 'ਤੇ ਪੰਜਾਬ ਪੁਲਿਸ ਨੇ ਕੁਮਾਰ ਵਿਸ਼ਵਾਸ ਖਿਲਾਫ ਗਲਤ ਇੰਟਰਵਿਊ ਦੇ ਕੇ ਦੁਸ਼ਮਣੀ ਫੈਲਾਉਣ ਦਾ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 125 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਧਾਰਾ 153 ਵੀ ਲਗਾਈ ਗਈ ਹੈ, ਜੋ ਦੰਗਾ ਭੜਕਾਉਣ ਦੇ ਇਰਾਦੇ ਨਾਲ ਭਾਸ਼ਣ ਦੇ ਦੋਸ਼ 'ਚ ਲਗਾਈ ਜਾਂਦੀ ਹੈ। ਇੰਨਾ ਹੀ ਨਹੀਂ ਉਨ੍ਹਾਂ ਖਿਲਾਫ ਧਾਰਾ 153-ਏ, 505, 502, 116, 143, 147, 323 ਤੇ 341 ਤਹਿਤ ਮਾਮਲਾ ਵੀ ਦਰਜ ਕੀਤਾ ਗਿਆ ਹੈ।

Covid-19 restrictions: ਸਕੂਲ ਬੰਦ ਨਾ ਕਰਨ ’ਤੇ ਵੀ ਸਹਿਮਤੀ ਬਣੀ

ਡੀਡੀਐਮਏ ਦੀ ਮੀਟਿੰਗ ਵਿੱਚ ਸਕੂਲ ਬੰਦ ਨਾ ਕਰਨ ’ਤੇ ਵੀ ਸਹਿਮਤੀ ਬਣੀ ਹੈ। ਵਧਦੇ ਮਾਮਲਿਆਂ ਦੇ ਮੱਦੇਨਜ਼ਰ, ਇੱਕ ਨਵਾਂ ਐਸਓਪੀ ਯਾਨੀ ਮੈਨੂਅਲ ਜਾਰੀ ਕੀਤਾ ਜਾਵੇਗਾ। ਦਿੱਲੀ 'ਚ ਪਿਛਲੇ ਕੁਝ ਦਿਨਾਂ 'ਚ ਜਿਸ ਤਰ੍ਹਾਂ ਨਾਲ ਮਾਮਲੇ ਲਗਾਤਾਰ ਵਧ ਰਹੇ ਹਨ, ਉਸ ਨੂੰ ਦੇਖਦੇ ਹੋਏ ਹੁਣ ਸ਼ਹਿਰ 'ਚ ਕੋਵਿਡ-19 ਦੀ ਟੈਸਟਿੰਗ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਹਨ। ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਸਕੂਲਾਂ ਲਈ ਨਵੇਂ ਨਿਯਮ ਜਾਰੀ ਕੀਤੇ ਹਨ।

Mask Returns in Delhi: ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਇੱਕ ਵਾਰ ਫਿਰ ਮਾਸਕ ਵਾਪਸ

ਦਿੱਲੀ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਇੱਕ ਵਾਰ ਫਿਰ ਮਾਸਕ ਵਾਪਸ ਆ ਰਿਹਾ ਹੈ। ਬੁੱਧਵਾਰ ਨੂੰ ਹੋਈ ਡੀਡੀਐਮ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਦਿੱਲੀ ਵਿੱਚ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਹੁਣ ਦਿੱਲੀ 'ਚ ਮਾਸਕ ਨਾ ਪਾਉਣ 'ਤੇ 500 ਰੁਪਏ ਦਾ ਜ਼ੁਰਮਾਨਾ ਲੱਗੇਗਾ। ਪਿਛਲੇ ਕੁਝ ਦਿਨਾਂ ਤੋਂ ਰਾਸ਼ਟਰੀ ਰਾਜਧਾਨੀ 'ਚ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਹੋਇਆ ਹੈ। ਸ਼ਹਿਰ ਵਿੱਚ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਡੀਡੀਐਮਏ) ਸਰਗਰਮ ਹੋ ਗਈ ਅਤੇ ਬੁੱਧਵਾਰ ਸਵੇਰੇ ਇੱਕ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਦਿੱਲੀ ਵਿੱਚ ਇੱਕ ਵਾਰ ਫਿਰ ਮਾਸਕ ਲਗਾਉਣਾ ਲਾਜ਼ਮੀ ਹੋਵੇਗਾ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਕੋਈ ਮਾਸਕ ਪਹਿਨਣ ਦੇ ਲਾਜ਼ਮੀ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।

Punjab Police: ਪੰਜਾਬ ਪੁਲਿਸ ਬੁੱਧਵਾਰ ਸਵੇਰੇ ਕੁਮਾਰ ਵਿਸ਼ਵਾਸ ਦੇ ਘਰ ਪਹੁੰਚੀ

ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਤੇ ਕਵੀ ਕੁਮਾਰ ਵਿਸ਼ਵਾਸ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ ਕਿ ਪੰਜਾਬ ਪੁਲਿਸ ਬੁੱਧਵਾਰ ਸਵੇਰੇ ਉਨ੍ਹਾਂ ਦੇ ਘਰ ਪਹੁੰਚੀ। ਇਸ ਸਬੰਧੀ ਉਨ੍ਹਾਂ ਨੇ ਕੁਝ ਤਸਵੀਰਾਂ ਟਵੀਟ ਕੀਤੀਆਂ ਹਨ। ਇਸ ਟਵੀਟ 'ਚ ਉਨ੍ਹਾਂ ਨੇ 'ਆਪ' ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਹੈ। ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਕੁਮਾਰ ਵਿਸ਼ਵਾਸ ਦੇ ਘਰ ਬਾਹਰ ਕੁਝ ਪੁਲਿਸ ਮੁਲਾਜ਼ਮ ਖੜ੍ਹੇ ਹਨ।

Partap Bajwa: ਪੰਜਾਬ ਸਰਕਾਰ ਦੀ ਕਾਰਵਾਈ ਕਿਤੇ ਨਾ ਕਿਤੇ ਦੂਜੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼

ਬਾਜਵਾ ਨੇ ਕਿਹਾ ਕਿ ਪੰਜਾਬ ਪੁਲਿਸ ਅੱਜ ਕੁਮਾਰ ਵਿਸ਼ਵਾਸ ਦੇ ਘਰ ਗਈ ਹੈ। ਕੀ ਪੰਜਾਬ ਪੁਲਿਸ ਨੇ ਪੰਜਾਬ ਦੇ ਮੁੱਦੇ ਸੁਲਝਾ ਲਏ ਹਨ? ਅਸੀਂ ਇਸ ਦੀ ਨਿੰਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕਾਰਵਾਈ ਕਿਤੇ ਨਾ ਕਿਤੇ ਦੂਜੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਕੁਮਾਰ ਵਿਸ਼ਵਾਸ ਨੇ ਕੇਜਰੀਵਾਲ ਬਾਰੇ ਖੁਲਾਸਾ ਕੀਤਾ ਸੀ ਕਿ ਕੇਜਰੀਵਾਲ ਨੇ ਕਿਹਾ ਕਿਹਾ ਸੀ ਕਿ ਕਿਸੇ ਦਿਨ ਉਹ ਪੰਜਾਬ ਦਾ ਮੁੱਖ ਮੰਤਰੀ ਬਣ ਜਾਵੇਗਾ ਤੇ ਬਾਹਰੀ ਤਾਕਤਾਂ ਨੇ ਸਾਥ ਦਿੱਤਾ ਤਾਂ ਆਜ਼ਾਦ ਪੰਜਾਬ ਦੇ ਪ੍ਰਧਾਨ ਮੰਤਰੀ ਬਣ ਜਾਣਗੇ।

'ਆਪ' ਦਾ ਕਾਂਗਰਸ 'ਤੇ ਪਲਟਵਾਰ, ਭਾਜਪਾ ਨੇਤਾ ਦੇ ਬਚਾਅ 'ਚ ਕਿਉਂ ਖੜ੍ਹੇ ਕਾਂਗਰਸੀ ਲੀਡਰ ?

ਕੁਮਾਰ ਵਿਸ਼ਵਾਸ ਦੇ ਘਰ ਪੰਜਾਬ ਪੁਲਿਸ 'ਤੇ ਛਿੜਿਆ ਵਿਵਾਦ, 'ਆਪ' ਦਾ ਕਾਂਗਰਸ 'ਤੇ ਪਲਟਵਾਰ, ਭਾਜਪਾ ਨੇਤਾ ਦੇ ਬਚਾਅ 'ਚ ਕਿਉਂ ਖੜ੍ਹੇ ਕਾਂਗਰਸੀ ਲੀਡਰ ?





AAP on Kumar Vishwas: ਕੁਮਾਰ ਵਿਸ਼ਵਾਸ ਦੇ ਘਰ ਪੰਜਾਬ ਪੁਲਿਸ ਭੇਜਣ ਨੂੰ ਲੈ ਕੇ ਨਵਾਂ ਵਿਵਾਦ ਛਿੜਿਆ

ਕਵੀ ਕੁਮਾਰ ਵਿਸ਼ਵਾਸ ਦੇ ਘਰ ਪੰਜਾਬ ਪੁਲਿਸ ਭੇਜਣ ਨੂੰ ਲੈ ਕੇ ਨਵਾਂ ਵਿਵਾਦ ਛਿੜ ਗਿਆ ਹੈ। ਕਾਂਗਰਸ ਨੇ ਇਸ ਦੀ ਅਲੋਚਨਾ ਕੀਤੀ ਹੈ। ਕਾਂਗਰਸੀ ਲੀਡਰ ਪ੍ਰਤਾਪ ਬਾਜਵਾ ਨੇ ਸਵਾਲ ਉਠਾਏ ਹਨ। ਇਸ ਮਗਰੋਂ ਆਮ ਆਦਮੀ ਪਾਰਟੀ ਨੇ ਪਲਟਵਾਰ ਕੀਤਾ ਹੈ। ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਸਾਰੇ ਕਾਂਗਰਸੀ ਇੱਕ ਭਾਜਪਾ ਨੇਤਾ ਕੁਮਾਰ ਵਿਸ਼ਵਾਸ ਦੇ ਬਚਾਅ ਵਿੱਚ ਕਿਉਂ ਖੜ੍ਹ ਗਏ ਹਨ। 

Kumar Vishwas : ਪਾਰਟੀ ਮੁਖੀ ਅਰਵਿੰਦ ਕੇਜਰੀਵਾਲ 'ਤੇ ਕਈ ਗੰਭੀਰ ਦੋਸ਼ ਲਗਾਏ ਸੀ

ਪੰਜਾਬ 'ਚ ਚੋਣਾਂ ਦੌਰਾਨ ਕੁਮਾਰ ਵਿਸ਼ਵਾਸ ਨੇ 'ਆਪ' ਤੇ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ 'ਤੇ ਕਈ ਗੰਭੀਰ ਦੋਸ਼ ਲਗਾਏ ਸੀ। ਉਨ੍ਹਾਂ ਕਿਹਾ ਸੀ ਕਿ ਕੇਜਰੀਵਾਲ ਨੇ ਦੇਸ਼ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਇਸ ਸਬੰਧੀ ਕੇਜਰੀਵਾਲ ਤੋਂ ਜਵਾਬ ਵੀ ਮੰਗਿਆ ਸੀ। ਕੁਮਾਰ ਨੇ ਕਿਹਾ ਸੀ ਕਿ ਕੇਜਰੀਵਾਲ ਵੱਖਵਾਦੀਆਂ ਦੇ ਸਮਰਥਨ ਨਾਲ ਸਰਕਾਰ ਬਣਾਉਣਾ ਚਾਹੁੰਦੇ ਹਨ।

Kumar Vishwas vs Kejriwal: ਪੰਜਾਬ ਪੁਲਿਸ ਤੜਕੇ ਹੀ ਦਰਵਾਜ਼ੇ 'ਤੇ ਪਹੁੰਚ ਗਈ

ਕੁਮਾਰ ਵਿਸ਼ਵਾਸ ਨੇ ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੇ ਪੁਲਿਸ ਦੀਆਂ ਤਸਵੀਰਾਂ ਟਵੀਟ ਕੀਤੀਆਂ ਹਨ। ਤਸਵੀਰਾਂ ਟਵੀਟ ਕਰਨ ਦੇ ਨਾਲ ਹੀ ਕੁਮਾਰ ਵਿਸ਼ਵਾਸ ਨੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੂੰ ਵੀ ਚੇਤਾਵਨੀ ਦਿੱਤੀ ਹੈ। ਕੁਮਾਰ ਨੇ ਟਵੀਟ ਕੀਤਾ- "ਪੰਜਾਬ ਪੁਲਿਸ ਤੜਕੇ ਹੀ ਦਰਵਾਜ਼ੇ 'ਤੇ ਪਹੁੰਚ ਗਈ। ਇੱਕ ਸਮੇਂ ਮੇਰੇ ਵੱਲੋਂ ਹੀ ਪਾਰਟੀ 'ਚ ਸ਼ਾਮਲ ਕਰਵਾਏ ਗਏ ਭਗਵੰਤ ਮਾਨ ਨੂੰ ਅਪੀਲ ਕਰ ਰਿਹਾ ਹਾਂ ਕਿ ਤੁਸੀਂ ਦਿੱਲੀ 'ਚ ਬੈਠੇ ਜਿਸ ਵਿਅਕਤੀ ਨੂੰ ਪੰਜਾਬ ਦੇ ਲੋਕਾਂ ਵੱਲੋਂ ਦਿੱਤੀ ਤਾਕਤ ਨਾਲ ਖੇਡਣ ਦੇ ਰਹੇ ਹੋ, ਉਹ ਇੱਕ ਦਿਨ ਤੁਹਾਨੂੰ ਤੇ ਪੰਜਾਬ ਨੂੰ ਵੀ ਧੋਖਾ ਦੇਵੇਗਾ। ਦੇਸ਼ ਮੇਰੀ ਚੇਤਾਵਨੀ ਯਾਦ ਰੱਖੇ।"

Kumar Vishwas warn to Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ

ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਤੇ ਕਵੀ ਕੁਮਾਰ ਵਿਸ਼ਵਾਸ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ ਕਿ ਪੰਜਾਬ ਪੁਲਿਸ ਬੁੱਧਵਾਰ ਸਵੇਰੇ ਉਨ੍ਹਾਂ ਦੇ ਘਰ ਪਹੁੰਚੀ। ਇਸ ਸਬੰਧੀ ਉਨ੍ਹਾਂ ਨੇ ਕੁਝ ਤਸਵੀਰਾਂ ਟਵੀਟ ਕੀਤੀਆਂ ਹਨ। ਇਸ ਟਵੀਟ 'ਚ ਉਨ੍ਹਾਂ ਨੇ 'ਆਪ' ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਹੈ। ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਕੁਮਾਰ ਵਿਸ਼ਵਾਸ ਦੇ ਘਰ ਬਾਹਰ ਕੁਝ ਪੁਲਿਸ ਮੁਲਾਜ਼ਮ ਖੜ੍ਹੇ ਹਨ।

ਪਿਛੋਕੜ

Punjab Breaking News, 20 April 2022 LIVE Updates: ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਤੇ ਕਵੀ ਕੁਮਾਰ ਵਿਸ਼ਵਾਸ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ ਕਿ ਪੰਜਾਬ ਪੁਲਿਸ ਬੁੱਧਵਾਰ ਸਵੇਰੇ ਉਨ੍ਹਾਂ ਦੇ ਘਰ ਪਹੁੰਚੀ। ਇਸ ਸਬੰਧੀ ਉਨ੍ਹਾਂ ਨੇ ਕੁਝ ਤਸਵੀਰਾਂ ਟਵੀਟ ਕੀਤੀਆਂ ਹਨ। ਇਸ ਟਵੀਟ 'ਚ ਉਨ੍ਹਾਂ ਨੇ 'ਆਪ' ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਹੈ। ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਕੁਮਾਰ ਵਿਸ਼ਵਾਸ ਦੇ ਘਰ ਬਾਹਰ ਕੁਝ ਪੁਲਿਸ ਮੁਲਾਜ਼ਮ ਖੜ੍ਹੇ ਹਨ।


ਆਪਣੇ ਟਵਿੱਟਰ ਹੈਂਡਲ ਤੋਂ ਕੁਮਾਰ ਵਿਸ਼ਵਾਸ ਨੇ ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੇ ਪੁਲਿਸ ਦੀਆਂ ਤਸਵੀਰਾਂ ਟਵੀਟ ਕੀਤੀਆਂ ਹਨ। ਤਸਵੀਰਾਂ ਟਵੀਟ ਕਰਨ ਦੇ ਨਾਲ ਹੀ ਕੁਮਾਰ ਵਿਸ਼ਵਾਸ ਨੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੂੰ ਵੀ ਚੇਤਾਵਨੀ ਦਿੱਤੀ ਹੈ। ਕੁਮਾਰ ਨੇ ਟਵੀਟ ਕੀਤਾ- "ਪੰਜਾਬ ਪੁਲਿਸ ਤੜਕੇ ਹੀ ਦਰਵਾਜ਼ੇ 'ਤੇ ਪਹੁੰਚ ਗਈ। ਇੱਕ ਸਮੇਂ ਮੇਰੇ ਵੱਲੋਂ ਹੀ ਪਾਰਟੀ 'ਚ ਸ਼ਾਮਲ ਕਰਵਾਏ ਗਏ ਭਗਵੰਤ ਮਾਨ ਨੂੰ ਅਪੀਲ ਕਰ ਰਿਹਾ ਹਾਂ ਕਿ ਤੁਸੀਂ ਦਿੱਲੀ 'ਚ ਬੈਠੇ ਜਿਸ ਵਿਅਕਤੀ ਨੂੰ ਪੰਜਾਬ ਦੇ ਲੋਕਾਂ ਵੱਲੋਂ ਦਿੱਤੀ ਤਾਕਤ ਨਾਲ ਖੇਡਣ ਦੇ ਰਹੇ ਹੋ, ਉਹ ਇੱਕ ਦਿਨ ਤੁਹਾਨੂੰ ਤੇ ਪੰਜਾਬ ਨੂੰ ਵੀ ਧੋਖਾ ਦੇਵੇਗਾ। ਦੇਸ਼ ਮੇਰੀ ਚੇਤਾਵਨੀ ਯਾਦ ਰੱਖੇ।"


 


ਦੱਸ ਦੇਈਏ ਕਿ ਪੰਜਾਬ 'ਚ ਚੋਣਾਂ ਦੌਰਾਨ ਕੁਮਾਰ ਵਿਸ਼ਵਾਸ ਨੇ 'ਆਪ' ਤੇ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ 'ਤੇ ਕਈ ਗੰਭੀਰ ਦੋਸ਼ ਲਗਾਏ ਸੀ। ਉਨ੍ਹਾਂ ਕਿਹਾ ਸੀ ਕਿ ਕੇਜਰੀਵਾਲ ਨੇ ਦੇਸ਼ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਇਸ ਸਬੰਧੀ ਕੇਜਰੀਵਾਲ ਤੋਂ ਜਵਾਬ ਵੀ ਮੰਗਿਆ ਸੀ। ਕੁਮਾਰ ਨੇ ਕਿਹਾ ਸੀ ਕਿ ਕੇਜਰੀਵਾਲ ਵੱਖਵਾਦੀਆਂ ਦੇ ਸਮਰਥਨ ਨਾਲ ਸਰਕਾਰ ਬਣਾਉਣਾ ਚਾਹੁੰਦੇ ਹਨ।


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.