Punjab Breaking News LIVE: ਪੰਜਾਬ 'ਚ ਟੌਲ ਪਲਾਜ਼ਿਆਂ ਖਿਲਾਫ ਜੰਗ, ਪੰਜਾਬ ਤੋਂ ਹਰ ਹਫਤੇ 42 ਕੌਮਾਂਤਰੀ ਉਡਾਣਾਂ, ਭਗਵੰਤ ਮਾਨ ਸਰਕਾਰ ਲਈ ਨਵੀਂ ਮੁਸੀਬਤ, ਭਰਤਇੰਦਰ ਚਹਿਲ 'ਤੇ ਮੁੜ ਸ਼ਿਕੰਜਾ
Punjab Breaking News, 20 December 2022 LIVE Updates: ਪੰਜਾਬ 'ਚ ਟੌਲ ਪਲਾਜ਼ਿਆਂ ਖਿਲਾਫ ਜੰਗ, ਪੰਜਾਬ ਤੋਂ ਹਰ ਹਫਤੇ 42 ਕੌਮਾਂਤਰੀ ਉਡਾਣਾਂ, ਭਗਵੰਤ ਮਾਨ ਸਰਕਾਰ ਲਈ ਨਵੀਂ ਮੁਸੀਬਤ, ਭਰਤਇੰਦਰ ਚਹਿਲ 'ਤੇ ਮੁੜ ਸ਼ਿਕੰਜਾ
LIVE
Background
Amritsar News: ਨਵੇਂ ਸਾਲ 'ਤੇ ਅੰਮ੍ਰਿਤਸਰ, ਗੁਰਦਾਸਪੁਰ ਤੇ ਬਟਾਲਾ 'ਚ ਜਾਇਦਾਦ ਖਰੀਦਣ ਦਾ ਸੁਨਹਿਰੀ ਮੌਕਾ
ਨਵੇਂ ਵਰ੍ਹੇ ਦੀ ਆਮਦ ਉਤੇ ਅੰਮਿ੍ਤਸਰ ਵਿਕਾਸ ਅਥਾਰਟੀ (ਏਡੀਏ) ਵੱਲੋਂ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਵੱਖ-ਵੱਖ ਸ਼ਹਿਰਾਂ ਵਿੱਚ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਇਸ ਈ-ਨਿਲਾਮੀ ਵਿੱਚ ਖਰੀਦ ਲਈ ਉਪਲਬਧ ਜਾਇਦਾਦਾਂ ਵਿੱਚ 52 ਰਿਹਾਇਸ਼ੀ ਪਲਾਟ, 12 ਦੁਕਾਨਾਂ, 14 ਐਸਸੀਓਜ਼ ਤੇ ਇੱਕ ਸਕੂਲ ਦੀ ਸਾਈਟ ਸ਼ਾਮਲ ਹੈ।
School Time Change: ਸੰਘਣੀ ਧੁੰਦ ਕਾਰਨ ਪੰਜਾਬ ਸਰਕਾਰ ਨੇ ਬਦਲਿਆਂ ਸਕੂਲਾਂ ਦਾ ਸਮਾਂ
ਪੰਜਾਬ ਸਰਕਾਰ ਨੇ ਸੂਬੇ ਵਿਚ ਕੁੱਝ ਦਿਨਾਂ ਤੋਂ ਲਗਾਤਾਰ ਪੈ ਰਹੀ ਸੰਘਣੀ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। 21 ਦਸੰਬਰ ਦਿਨ ਬੁੱਧਵਾਰ ਤੋਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਰਾਹੀਂ ਦੱਸਿਆ,‘ਸੂਬੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ, ਜਦੋਂ ਕਿ ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ।’
Jacqueline Fernandez: 200 ਕਰੋੜ ਧੋਖਾਧੜੀ ਦੇ ਮਾਮਲੇ ‘ਚ ਫਿਰ ਹੋਈ ਸੁਣਵਾਈ
ਬਾਲੀਵੁੱਡ ਅਭਿਨੇਤਰੀ ਜੈਕਲੀਨ ਫਰਨਾਂਡੀਜ਼ 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ 'ਚ ਮੰਗਲਵਾਰ ਨੂੰ ਫਿਰ ਤੋਂ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਪਹੁੰਚੀ। ਇਸ ਕੇਸ ਦੀ ਅੱਜ ਮੁੜ ਅਦਾਲਤ ਵਿੱਚ ਸੁਣਵਾਈ ਹੋਣੀ ਹੈ। ਇਸ ਤੋਂ ਪਹਿਲਾਂ 12 ਦਸੰਬਰ ਨੂੰ ਇਸ ਮਾਮਲੇ ਨੂੰ ਲੈ ਕੇ ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਦੀ ਅਦਾਲਤ 'ਚ ਬਹਿਸ ਹੋਈ ਸੀ, ਜਿਸ ਤੋਂ ਬਾਅਦ ਸੁਣਵਾਈ 20 ਦਸੰਬਰ ਤੱਕ ਟਾਲ ਦਿੱਤੀ ਗਈ ਸੀ।
CM Bhagwant Mann: ਸੀਐਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਬਿਆਨੀ ਸਰਕਾਰੀ ਸਕੂਲਾਂ ਦੀ ਹਾਲਤ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹਾਲਤ ਸੋਸ਼ਲ ਮੀਡੀਆ ਉੱਪਰ ਪੇਸ਼ ਕੀਤੀ ਹੈ। ਉਨ੍ਹਾਂ ਨੇ ਤਸਵੀਰਾਂ ਸ਼ੇਅਰ ਕਰਕੇ ਦਾਅਵਾ ਕੀਤਾ ਹੈ ਕਿ ਪਹਿਲਾਂ ਤੇ ਹੁਣ ਦੇ ਸਕੂਲਾਂ ਵਿੱਚ ਇੰਨਾ ਅੰਤਰ ਹੈ। ਮੁੱਖ ਮੰਤਰੀ ਭਗਵੰਤ ਮਾਨ ਤਸਵੀਰਾਂ ਟਵੀਟ ਕਰਕੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਸਰਕਾਰੀ ਸਕੂਲ ਦੀਆਂ ਬਦਲੀਆਂ ਤਸਵੀਰਾਂ। ਸਰਕਾਰ ਬਣਨ ਦੇ ਨੌਂ ਮਹੀਨਿਆਂ ਦੇ ਅੰਦਰ ਟੁੱਟੇ-ਫੁੱਟੇ ਬਹੁਤ ਸਾਰੇ ਸਰਕਾਰੀ ਸਕੂਲ ਹੁਣ ਇਸ ਤਰ੍ਹਾਂ ਗੁਲਜ਼ਾਰ ਹੋਣ ਲੱਗ ਪਏ ਹਨ। ਇਹ ਸਿਰਫ਼ ਸਕੂਲ ਨਹੀਂ, ਸਗੋਂ ਖੁਸ਼ਹਾਲ ਪੰਜਾਬ ਬਣਾਉਣ ਦੇ ਸੁਪਨੇ ਦੀ ਨੀਂਹ ਹੈ।
Jalandhar News: ਲਤੀਫਪੁਰਾ 'ਚ ਘਰ ਢਾਹ ਕੇ ਸਰਕਾਰ ਨੇ ਬਹੁਤ ਧੱਕਾ ਕੀਤਾ
ਜਲੰਧਰ ਦੇ ਲਤੀਫਪੁਰਾ ਵਿੱਚ ਘਰ ਢਾਹ ਕੇ ਉਜਾੜੇ ਗਏ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਜੋ ਕੀਤਾ ਬਹੁਤ ਗ਼ਲਤ ਕੀਤਾ ਹੈ। ਲੋਕਾਂ ਨਾਲ ਬਹੁਤ ਧੱਕਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ। ਸੋਮਵਾਰ ਨੂੰ ਪੀੜਤ ਪਰਿਵਾਰਾਂ ਨੂੰ ਮਿਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਕੇਂਦਰੀ ਮੰਤਰੀ ਨੇ ਕਿਹਾ ਕਿ ਉਹ ਪੀੜਤ ਲੋਕਾਂ ਦਾ ਹਾਲ ਜਾਣਨ ਤੇ ਲੋਕਾਂ ਦੇ ਢਾਹੇ ਗਏ ਘਰ ਦੇਖਣ ਆਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੇ ਘਰ ਢਾਹ ਕੇ ਉਨ੍ਹਾਂ ਦਾ ਨੁਕਸਾਨ ਕੀਤਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
