Punjab Breaking News LIVE: ਪੰਜਾਬ 'ਚ ਟੌਲ ਪਲਾਜ਼ਿਆਂ ਖਿਲਾਫ ਜੰਗ, ਪੰਜਾਬ ਤੋਂ ਹਰ ਹਫਤੇ 42 ਕੌਮਾਂਤਰੀ ਉਡਾਣਾਂ, ਭਗਵੰਤ ਮਾਨ ਸਰਕਾਰ ਲਈ ਨਵੀਂ ਮੁਸੀਬਤ, ਭਰਤਇੰਦਰ ਚਹਿਲ 'ਤੇ ਮੁੜ ਸ਼ਿਕੰਜਾ
Punjab Breaking News, 20 December 2022 LIVE Updates: ਪੰਜਾਬ 'ਚ ਟੌਲ ਪਲਾਜ਼ਿਆਂ ਖਿਲਾਫ ਜੰਗ, ਪੰਜਾਬ ਤੋਂ ਹਰ ਹਫਤੇ 42 ਕੌਮਾਂਤਰੀ ਉਡਾਣਾਂ, ਭਗਵੰਤ ਮਾਨ ਸਰਕਾਰ ਲਈ ਨਵੀਂ ਮੁਸੀਬਤ, ਭਰਤਇੰਦਰ ਚਹਿਲ 'ਤੇ ਮੁੜ ਸ਼ਿਕੰਜਾ
ਨਵੇਂ ਵਰ੍ਹੇ ਦੀ ਆਮਦ ਉਤੇ ਅੰਮਿ੍ਤਸਰ ਵਿਕਾਸ ਅਥਾਰਟੀ (ਏਡੀਏ) ਵੱਲੋਂ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਵੱਖ-ਵੱਖ ਸ਼ਹਿਰਾਂ ਵਿੱਚ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਇਸ ਈ-ਨਿਲਾਮੀ ਵਿੱਚ ਖਰੀਦ ਲਈ ਉਪਲਬਧ ਜਾਇਦਾਦਾਂ ਵਿੱਚ 52 ਰਿਹਾਇਸ਼ੀ ਪਲਾਟ, 12 ਦੁਕਾਨਾਂ, 14 ਐਸਸੀਓਜ਼ ਤੇ ਇੱਕ ਸਕੂਲ ਦੀ ਸਾਈਟ ਸ਼ਾਮਲ ਹੈ।
ਪੰਜਾਬ ਸਰਕਾਰ ਨੇ ਸੂਬੇ ਵਿਚ ਕੁੱਝ ਦਿਨਾਂ ਤੋਂ ਲਗਾਤਾਰ ਪੈ ਰਹੀ ਸੰਘਣੀ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। 21 ਦਸੰਬਰ ਦਿਨ ਬੁੱਧਵਾਰ ਤੋਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਰਾਹੀਂ ਦੱਸਿਆ,‘ਸੂਬੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ, ਜਦੋਂ ਕਿ ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ।’
ਬਾਲੀਵੁੱਡ ਅਭਿਨੇਤਰੀ ਜੈਕਲੀਨ ਫਰਨਾਂਡੀਜ਼ 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ 'ਚ ਮੰਗਲਵਾਰ ਨੂੰ ਫਿਰ ਤੋਂ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਪਹੁੰਚੀ। ਇਸ ਕੇਸ ਦੀ ਅੱਜ ਮੁੜ ਅਦਾਲਤ ਵਿੱਚ ਸੁਣਵਾਈ ਹੋਣੀ ਹੈ। ਇਸ ਤੋਂ ਪਹਿਲਾਂ 12 ਦਸੰਬਰ ਨੂੰ ਇਸ ਮਾਮਲੇ ਨੂੰ ਲੈ ਕੇ ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਦੀ ਅਦਾਲਤ 'ਚ ਬਹਿਸ ਹੋਈ ਸੀ, ਜਿਸ ਤੋਂ ਬਾਅਦ ਸੁਣਵਾਈ 20 ਦਸੰਬਰ ਤੱਕ ਟਾਲ ਦਿੱਤੀ ਗਈ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹਾਲਤ ਸੋਸ਼ਲ ਮੀਡੀਆ ਉੱਪਰ ਪੇਸ਼ ਕੀਤੀ ਹੈ। ਉਨ੍ਹਾਂ ਨੇ ਤਸਵੀਰਾਂ ਸ਼ੇਅਰ ਕਰਕੇ ਦਾਅਵਾ ਕੀਤਾ ਹੈ ਕਿ ਪਹਿਲਾਂ ਤੇ ਹੁਣ ਦੇ ਸਕੂਲਾਂ ਵਿੱਚ ਇੰਨਾ ਅੰਤਰ ਹੈ। ਮੁੱਖ ਮੰਤਰੀ ਭਗਵੰਤ ਮਾਨ ਤਸਵੀਰਾਂ ਟਵੀਟ ਕਰਕੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਸਰਕਾਰੀ ਸਕੂਲ ਦੀਆਂ ਬਦਲੀਆਂ ਤਸਵੀਰਾਂ। ਸਰਕਾਰ ਬਣਨ ਦੇ ਨੌਂ ਮਹੀਨਿਆਂ ਦੇ ਅੰਦਰ ਟੁੱਟੇ-ਫੁੱਟੇ ਬਹੁਤ ਸਾਰੇ ਸਰਕਾਰੀ ਸਕੂਲ ਹੁਣ ਇਸ ਤਰ੍ਹਾਂ ਗੁਲਜ਼ਾਰ ਹੋਣ ਲੱਗ ਪਏ ਹਨ। ਇਹ ਸਿਰਫ਼ ਸਕੂਲ ਨਹੀਂ, ਸਗੋਂ ਖੁਸ਼ਹਾਲ ਪੰਜਾਬ ਬਣਾਉਣ ਦੇ ਸੁਪਨੇ ਦੀ ਨੀਂਹ ਹੈ।
ਜਲੰਧਰ ਦੇ ਲਤੀਫਪੁਰਾ ਵਿੱਚ ਘਰ ਢਾਹ ਕੇ ਉਜਾੜੇ ਗਏ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਜੋ ਕੀਤਾ ਬਹੁਤ ਗ਼ਲਤ ਕੀਤਾ ਹੈ। ਲੋਕਾਂ ਨਾਲ ਬਹੁਤ ਧੱਕਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ। ਸੋਮਵਾਰ ਨੂੰ ਪੀੜਤ ਪਰਿਵਾਰਾਂ ਨੂੰ ਮਿਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਕੇਂਦਰੀ ਮੰਤਰੀ ਨੇ ਕਿਹਾ ਕਿ ਉਹ ਪੀੜਤ ਲੋਕਾਂ ਦਾ ਹਾਲ ਜਾਣਨ ਤੇ ਲੋਕਾਂ ਦੇ ਢਾਹੇ ਗਏ ਘਰ ਦੇਖਣ ਆਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੇ ਘਰ ਢਾਹ ਕੇ ਉਨ੍ਹਾਂ ਦਾ ਨੁਕਸਾਨ ਕੀਤਾ ਹੈ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਹਿਲ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨਿਸ਼ਾਨੇ ਉੱਪਰ ਆ ਗਏ ਹਨ। ਇਸ ਤੋਂ ਪਹਿਲਾਂ ਸਾਲ 2007 ’ਚ ਬਣੀ ਬਾਦਲ ਸਰਕਾਰ ਦੌਰਾਨ ਵੀ ਚਹਿਲ ਖ਼ਿਲਾਫ਼ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਹੋਇਆ ਸੀ। ਉਹ ਕਈ ਦਿਨ ਪੁਲਿਸ ਰਿਮਾਂਡ ’ਤੇ ਵੀ ਰਹੇ ਤੇ ਫੇਰ ਜੇਲ੍ਹ ਵੀ ਜਾਣਾ ਪਿਆ ਸੀ ਪਰ ਅਜਿਹੇ ਦੋਸ਼ ਸਾਬਤ ਨਾ ਹੋਣ ’ਤੇ ਉਹ ਅਦਾਲਤ ਵਿੱਚੋਂ ਬਰੀ ਹੋ ਗਏ ਸਨ।
ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ ਦੀਆਂ ਕੰਧਾਂ 'ਤੇ ‘ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਜਾਣਕਾਰੀ ਅਨੁਸਾਰ ਲਿਖਿਆ ਗਿਆ ਹੈ ਕਿ ਖਾਲਿਸਤਾਨ ਜ਼ਿੰਦਾਬਾਦ ਤੇ ਇੰਦਰਾ ਠੋਕੀ ਸੀ ਤੇ ਹੁਣ ਰਾਹੁਲ ਨੂੰ ਠੋਕਾਂਗੇ। ਇਸ ਸਬੰਧੀ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਪੋਸਟ ਕਰਕੇ ਪੁਸ਼ਟੀ ਕੀਤੀ ਹੈ। ਪੁਲਿਸ ਅਧਿਕਾਰੀ ਤੇ ਕਾਲਜ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਕੰਧਾਂ 'ਤੇ ਲਿਖੇ ਨਾਅਰਿਆਂ ਨੂੰ ਮਿਟਾ ਦਿੱਤਾ ਹੈ। ਇਸ ਸਬੰਧੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਨਕਮ ਟੈਕਸ ਵਿਭਾਗ (ਆਈਟੀ) ਦੀਆਂ ਟੀਮਾਂ ਵੱਲੋਂ ਸੋਮਵਾਰ ਨੂੰ ਪੰਜਾਬੀ ਗਾਇਕਾਂ ਕੰਵਰ ਗਰੇਵਾਲ ਤੇ ਰਣਜੀਤ ਬਾਵਾ ਦੇ ਘਰਾਂ ’ਤੇ ਛਾਪੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਨ੍ਹਾਂ ਦੋਵਾਂ ਗਾਇਕਾਂ ਨੇ ਕਿਸਾਨ ਅੰਦੋਲਨ ਦੌਰਾਨ ਹਾਕਮਾਂ ਖਿਲਾਫ ਡਟ ਕੇ ਸਟੈਂਡ ਲਿਆ ਸੀ। ਇਨ੍ਹਾਂ ਦੇ ਗੀਤਾਂ ਨੇ ਕਿਸਾਨ ਅੰਦੋਲਨ ਨੂੰ ਕਾਫੀ ਹੁਲਾਰਾ ਦਿੱਤਾ ਸੀ। ਹੁਣ ਸੋਸ਼ਲ ਮੀਡੀਆ ਉੱਪਰ ਚਰਚਾ ਹੈ ਕਿ ਗਾਇਕਾਂ ਵੱਲੋਂ ਸਰਕਾਰ ਖਿਲਾਫ ਆਵਾਜ਼ ਉਠਾਉਣ ਕਰਕੇ ਹੀ ਛਾਪੇ ਮਰਵਾਏ ਜਾ ਰਹੇ ਹਨ।
ਕਿਸਾਨਾਂ ਦੇ ਧਰਨਿਆਂ ਕਰਕੇ ਪੰਜਾਬ ਵਿੱਚ 18 ਟੌਲ ਪਲਾਜ਼ੇ ਫਰੀ ਹਨ। ਇੱਕ ਪਾਸੇ ਲੋਕ ਖੁਸ਼ ਹਨ ਪਰ ਦੂਜੇ ਪਾਸੇ ਟੌਲ ਕੰਪਨੀਆਂ ਵਸੂਲੀ ਬੰਦ ਹੋਣ ਕਰਕੇ ਕਾਫੀ ਪ੍ਰੇਸ਼ਾਨ ਹਨ। ਅਹਿਮ ਗੱਲ ਹੈ ਕਿ ਕਿਸਾਨ ਹੁਣ ਇਨ੍ਹਾਂ ਟੌਲ ਪਲਾਜ਼ਿਆਂ ਨੂੰ ਗੈਰ-ਕਾਨੂੰਨੀ ਕਰਾਰ ਦੇ ਕੇ ਸਦਾ ਲਈ ਚੁੱਕਣ ਲਈ ਦਬਾਅ ਬਣਾ ਰਹੇ ਹਨ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਟੌਲ ਪਲਾਜ਼ਿਆਂ ਖਿਲਾਫ ਅੰਦੋਲਨ ਖੜ੍ਹਾ ਹੋ ਸਕਦਾ ਹੈ।
ਪਹਾੜਾਂ 'ਤੇ ਬਰਫਬਾਰੀ ਹੋਣ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਿਛਲੇ ਕਈ ਦਿਨਾਂ ਤੋਂ ਠੰਡ ‘ਚ ਵਾਧਾ ਹੋਇਆ ਹੈ ਅਤੇ ਸੰਘਣੀ ਧੁੰਦ ਦਾ ਕਹਿਰ ਵੀ ਜਾਰੀ ਹੈ। ਪੰਜਾਬ ਵਿੱਚ ਅੱਜ ਸਵੇਰੇ 5 ਵਜੇ ਤੋਂ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਸੀ, ਜਿਸ ਕਾਰਨ ਟਰੈਫਿਕ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਧੁੰਦ ਦੇ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ। ਧੁੰਦ ਕਾਰਨ ਸਕੂਲੀ ਬੱਚਿਆਂ ਅਤੇ ਕੰਮਾਂਕਾਰਾਂ ਉਤੇ ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪਿਛੋਕੜ
Punjab Breaking News, 20 December 2022 LIVE Updates: ਕਿਸਾਨਾਂ ਦੇ ਧਰਨਿਆਂ ਕਰਕੇ ਪੰਜਾਬ ਵਿੱਚ 18 ਟੌਲ ਪਲਾਜ਼ੇ ਫਰੀ ਹਨ। ਇੱਕ ਪਾਸੇ ਲੋਕ ਖੁਸ਼ ਹਨ ਪਰ ਦੂਜੇ ਪਾਸੇ ਟੌਲ ਕੰਪਨੀਆਂ ਵਸੂਲੀ ਬੰਦ ਹੋਣ ਕਰਕੇ ਕਾਫੀ ਪ੍ਰੇਸ਼ਾਨ ਹਨ। ਅਹਿਮ ਗੱਲ ਹੈ ਕਿ ਕਿਸਾਨ ਹੁਣ ਇਨ੍ਹਾਂ ਟੌਲ ਪਲਾਜ਼ਿਆਂ ਨੂੰ ਗੈਰ-ਕਾਨੂੰਨੀ ਕਰਾਰ ਦੇ ਕੇ ਸਦਾ ਲਈ ਚੁੱਕਣ ਲਈ ਦਬਾਅ ਬਣਾ ਰਹੇ ਹਨ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਟੌਲ ਪਲਾਜ਼ਿਆਂ ਖਿਲਾਫ ਅੰਦੋਲਨ ਖੜ੍ਹਾ ਹੋ ਸਕਦਾ ਹੈ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਦੇਸ਼ ਭਰ ਵਿੱਚ ਲੱਗੇ ਟੌਲ ਪਲਾਜ਼ੇ ਗ਼ੈਰਕਾਨੂੰਨੀ ਹਨ ਕਿਉਂਕਿ ਜਦੋਂ ਕੋਈ ਵਿਅਕਤੀ ਵਾਹਨ ਖਰੀਦਦਾ ਹੈ ਤਾਂ ਉਹ ਪਹਿਲਾਂ ਹੀ ਰੋਡ ਟੈਕਸ ਭਰ ਦਿੰਦਾ ਹੈ, ਇਸ ਲਈ ਟੌਲ ਪਲਾਜ਼ਿਆਂ ਵੱਲੋਂ ਵਾਹਨ ਚਾਲਕਾਂ ਤੋਂ ਸੜਕਾਂ ਦੀ ਮੁਰੰਮਤ ਲਈ ਵਸੂਲਿਆ ਜਾਣ ਵਾਲਾ ਟੌਲ ਉਨ੍ਹਾਂ ਦੀ ਦੋਹਰੀ ਲੁੱਟ ਹੈ। ਉਨ੍ਹਾਂ ਕਿਹਾ ਕਿ ਇਹ ਦੋਹਰੀ ਲੁੱਟ ਹੁਣ ਹੋਰ ਨਹੀਂ ਹੋਣ ਦਿੱਤੀ ਜਾਵੇਗੀ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਭਰ ਵਿੱਚ ਰਾਜ ਤੇ ਕੌਮੀ ਮਾਰਗਾਂ ’ਤੇ ਲੱਗੇ ਸਾਰੇ ਟੌਲ ਪਲਾਜ਼ੇ ਪੁੱਟੇ ਜਾਣ। ਹੁਣ ਟੌਲ ਪਲਾਜ਼ਿਆਂ ਖਿਲਾਫ ਅੰਦੋਲਨ!
ਪੰਜਾਬ ਤੋਂ ਹਰ ਹਫਤੇ 42 ਕੌਮਾਂਤਰੀ ਉਡਾਣਾਂ
ਪੰਜਾਬ ਤੋਂ ਹਰ ਹਫਤੇ 42 ਕੌਮਾਂਤਰੀ ਫਲਾਈਟਾਂ ਉਡਾਣ ਭਰਦੀਆਂ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਤੋਂ 33 ਤੇ ਚੰਡੀਗੜ੍ਹ ਤੋਂ ਨੌਂ ਉਡਾਣਾਂ ਸ਼ਾਮਲ ਹਨ। ਇਹ ਜਾਣਕਾਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਦਿੱਤਿਆ ਸਿੰਧੀਆ ਨੇ ਰਾਜ ਸਭਾ ’ਚ ਦਿੱਤੀ ਹੈ। ਸਿੰਧੀਆ ਨੇ ਕਿਹਾ ਕਿ ਅੰਮ੍ਰਿਤਸਰ ਅਤੇ ਚੰਡੀਗੜ੍ਹ ਸੱਤ ਮੁਲਕਾਂ ਯੂਕੇ, ਕਤਰ, ਦੁਬਈ, ਮਲੇਸ਼ੀਆ, ਸ਼ਾਰਜਾਹ, ਸਿੰਗਾਪੁਰ ਅਤੇ ਇਟਲੀ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਹਰ ਹਫ਼ਤੇ ਸਿੰਗਾਪੁਰ, ਦੋਹਾ, ਕੁਆਲਾਲੰਪੁਰ, ਤਿਬਿਲਸੀ ਤੇ ਮਿਲਾਨ ਲਈ ਉਡਾਣਾਂ ਜਾਂਦੀਆਂ ਹਨ। ਪੰਜਾਬ ਤੋਂ ਹਰ ਹਫਤੇ 42 ਕੌਮਾਂਤਰੀ ਉਡਾਣਾਂ
ਭਗਵੰਤ ਮਾਨ ਸਰਕਾਰ ਲਈ ਨਵੀਂ ਮੁਸੀਬਤ
Behbal Kalan Goli Kand : ਬਹਿਬਲ ਕਲਾਂ ਗੋਲੀਕਾਂਡ ਹੁਣ ਭਗਵੰਤ ਮਾਨ ਸਰਕਾਰ ਲਈ ਵੱਡੀ ਮੁਸੀਬਤ ਬਣ ਸਕਦਾ ਹੈ। ਇਨਸਾਫ ਦੀ ਉਡੀਕ ਕਰ ਰਹੇ ਲੋਕ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਵੀ ਖੁਸ਼ ਨਹੀਂ ਹਨ। ਸੰਗਤ ਵੱਲੋਂ 7 ਜਨਵਰੀ ਨੂੰ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ ਬਹਿਬਲ ਕਲਾਂ ਗੋਲੀਕਾਂਡ ’ਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਛੋਟੇ ਪੁੱਤਰ ਪ੍ਰਭਦੀਪ ਸਿੰਘ ਨੇ ਪਿਤਾ ਦੀ ਮੌਤ ਲਈ ਇਨਸਾਫ਼ ਨਾ ਦਿਵਾਏ ਜਾਣ ਦੇ ਰੋਸ ਵਜੋਂ ਸਰਕਾਰ ਵੱਲੋਂ ਤਰਸ ਦੇ ਆਧਾਰ ’ਤੇ ਮਿਲੀ ਸਰਕਾਰੀ ਨੌਕਰੀ ਛੱਡ ਦਿੱਤੀ ਹੈ। ਇਹ ਐਲਾਨ ਉਨ੍ਹਾਂ ਵੱਲੋਂ ਬਹਿਬਲ ਕਲਾਂ ’ਚ ਆਪਣੇ ਭਰਾ ਸੁਖਰਾਜ ਸਿੰਘ ਨਿਆਮੀ ਵਾਲਾ ਦੀ ਅਗਵਾਈ ਹੇਠ ਚੱਲ ਰਹੇ ਇਨਸਾਫ਼ ਮੋਰਚੇ ਦੌਰਾਨ ਕੀਤਾ ਗਿਆ। ਇਸ ਮਗਰੋਂ ਮਾਮਲਾ ਹੋਰ ਗਰਮਾ ਗਿਆ ਹੈ। ਭਗਵੰਤ ਮਾਨ ਸਰਕਾਰ ਲਈ ਨਵੀਂ ਮੁਸੀਬਤ
ਕੈਨੇਡਾ ਤੋਂ ਦਿਲ ਦਹਿਲਾਉਣ ਵਾਲੀ ਖਬਰ ! ਰਿਹਾਇਸ਼ੀ ਇਮਾਰਤ 'ਚ ਦਾਖਲ ਹੋ 5 ਲੋਕਾਂ ਦਾ ਗੋਲੀ ਮਾਰ ਕੇ ਕਤਲ
ਕੈਨੇਡਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਇੱਥੇ ਰਿਹਾਇਸ਼ੀ ਇਮਾਰਤ ਵਿੱਚ ਇੱਕ ਘਰ ’ਚ ਦਾਖਲ ਹੋਏ ਬੰਦੂਕਧਾਰੀ ਨੇ 5 ਲੋਕਾਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਦੌਰਾਨ ਬੰਦੂਕਧਾਰੀ ਦੀ ਵੀ ਮੌਤ ਹੋ ਗਈ। ਇਸ ਮਗਰੋਂ ਓਂਟਰੀਓ ਵਿੱਚ ਦਹਿਸ਼ਤ ਦਾ ਮਾਹੌਲ ਹੈ। ਹਾਸਲ ਜਾਣਕਾਰੀ ਮੁਤਾਬਕ ਓਂਟਰੀਓ ਦੇ ਸ਼ਹਿਰ ਵੁਆਨ ਦੇ ਰੁਦਰਫੋਰਡ ਰੋਡ ਸਥਿਤ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਇੱਕ ਘਰ ’ਚ ਦਾਖਲ ਹੋਏ ਬੰਦੂਕਧਾਰੀ ਨੇ 5 ਲੋਕਾਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਸ ਹਮਲੇ ’ਚ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਵੀ ਹੋਇਆ ਹੈ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਦੌਰਾਨ ਬੰਦੂਕਧਾਰੀ ਦੀ ਵੀ ਮੌਤ ਹੋ ਗਈ। ਕੈਨੇਡਾ ਤੋਂ ਦਿਲ ਦਹਿਲਾਉਣ ਵਾਲੀ ਖਬਰ ! ਰਿਹਾਇਸ਼ੀ ਇਮਾਰਤ 'ਚ ਦਾਖਲ ਹੋ 5 ਲੋਕਾਂ ਦਾ ਗੋਲੀ ਮਾਰ ਕੇ ਕਤਲ
ਕੈਪਟਨ ਦੇ ਨੇੜਲੇ ਭਰਤਇੰਦਰ ਚਹਿਲ 'ਤੇ ਮੁੜ ਸ਼ਿਕੰਜਾ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਹਿਲ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨਿਸ਼ਾਨੇ ਉੱਪਰ ਆ ਗਏ ਹਨ। ਇਸ ਤੋਂ ਪਹਿਲਾਂ ਸਾਲ 2007 ’ਚ ਬਣੀ ਬਾਦਲ ਸਰਕਾਰ ਦੌਰਾਨ ਵੀ ਚਹਿਲ ਖ਼ਿਲਾਫ਼ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਹੋਇਆ ਸੀ। ਉਹ ਕਈ ਦਿਨ ਪੁਲਿਸ ਰਿਮਾਂਡ ’ਤੇ ਵੀ ਰਹੇ ਤੇ ਫੇਰ ਜੇਲ੍ਹ ਵੀ ਜਾਣਾ ਪਿਆ ਸੀ ਪਰ ਅਜਿਹੇ ਦੋਸ਼ ਸਾਬਤ ਨਾ ਹੋਣ ’ਤੇ ਉਹ ਅਦਾਲਤ ਵਿੱਚੋਂ ਬਰੀ ਹੋ ਗਏ ਸਨ। ਕੈਪਟਨ ਦੇ ਨੇੜਲੇ ਭਰਤਇੰਦਰ ਚਹਿਲ 'ਤੇ ਮੁੜ ਸ਼ਿਕੰਜਾਕੈਪਟਨ ਦੇ ਨੇੜਲੇ ਭਰਤਇੰਦਰ ਚਹਿਲ 'ਤੇ ਮੁੜ ਸ਼ਿਕੰਜਾ
- - - - - - - - - Advertisement - - - - - - - - -