Punjab Breaking News LIVE: ਪੰਜਾਬ 'ਚ ਸੁਧਰੀ ਅਮਨ-ਕਾਨੂੰਨ ਦੀ ਹਾਲਤ? CM ਦੇ ਜ਼ਿਲ੍ਹੇ 'ਚ ਦਰਿੰਦਗੀ ਦਾ ਕਹਿਰ, ਅੰਮ੍ਰਿਤਸਰ 'ਚ ਬੈਂਕ ਲੁੱਟਣ ਵਾਲੇ ਦਬੋਚੇ, ਕਣਕ ਦੇ ਝਾੜ ਨੂੰ ਵੱਜ ਸਕਦੀ ਸੱਟ

Punjab Breaking News LIVE 20 February, 2023: ਪੰਜਾਬ 'ਚ ਸੁਧਰੀ ਅਮਨ-ਕਾਨੂੰਨ ਦੀ ਹਾਲਤ? CM ਦੇ ਜ਼ਿਲ੍ਹੇ 'ਚ ਦਰਿੰਦਗੀ ਦਾ ਕਹਿਰ, ਅੰਮ੍ਰਿਤਸਰ 'ਚ ਬੈਂਕ ਲੁੱਟਣ ਵਾਲੇ ਦਬੋਚੇ, ਕਣਕ ਦੇ ਝਾੜ ਨੂੰ ਵੱਜ ਸਕਦੀ ਸੱਟ

ABP Sanjha Last Updated: 20 Feb 2023 03:41 PM
Jalandhar Newsਪੰਜਾਬ ਦੇ ਵਿਗੜ ਰਹੇ ਹਾਲਾਤ, ਕੇਂਦਰ ਸਰਕਾਰ ਸਰਕਾਰ ਨੂੰ ਫਿੱਟ ਬੈਠ ਰਹੇ, ਉਹ ਰਾਸ਼ਟਰਪਤੀ ਸ਼ਾਸਨ ਲਾਉਣਾ ਚਾਹੁੰਦੇ: ਰਾਜਾ ਵੜਿੰਗ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਦੇ ਵਿਗੜ ਰਹੇ ਹਾਲਾਤ ਕੇਂਦਰ ਸਰਕਾਰ ਸਰਕਾਰ ਨੂੰ ਫਿੱਟ ਬੈਠ ਰਹੇ ਹਨ ਕਿਉਂਕਿ ਉਹ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਾਉਣਾ ਚਾਹੁੰਦੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਰਾਜਪਾਲ ਤੇ ਸਰਕਾਰ ਦਰਮਿਆਨ ਅਜਿਹੀ ਦਰਾਰ ਨਹੀਂ ਸੀ ਦੇਖੀ। ਇਸ ਦੌਰਾਨ ਰਾਜਾ ਵੜਿੰਗ ਨੇ ਪੰਜਾਬ ਵਿੱਚ ਬਿਜਲੀ ਸੰਕਟ ਬਾਰੇ ਕਿਹਾ ਕਿ ਪੰਜਾਬ ਸਰਕਾਰ ਕੋਲ ਪੈਸੇ ਹੀ ਨਹੀਂ ਹਨ ਤੇ ਜੇਕਰ ਹਾਲਾਤ ਇਸੇ ਤਰ੍ਹਾਂ ਚੱਲਦੇ ਰਹੇ ਤਾਂ ਮੈਨੂੰ ਨਹੀਂ ਲੱਗਦਾ ਕਿ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਪੂਰੀ ਹੋ ਪਾਵੇਗੀ।

Jalandhar News: ਕਦੇ ਪੰਜਾਬ ਨੂੰ ਸ਼ਹੀਦਾਂ ਦੀ ਧਰਤੀ ਕਿਹਾ ਜਾਂਦਾ ਸੀ ਪਰ ਅੱਜ ਸਭ ਤੋਂ ਪਹਿਲਾਂ ਨਸ਼ਿਆਂ ਤੇ ਗੈਂਗਸਟਰਾਂ ਦਾ ਜ਼ਿਕਰ ਆਉਂਦਾ: ਸ਼ੇਖਾਵਤ

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਹੈ ਕਿ ਕੋਈ ਸਮਾਂ ਸੀ ਜਦੋਂ ਪੰਜਾਬ ਨੂੰ ਸ਼ਹੀਦਾਂ ਦੀ ਧਰਤੀ ਕਿਹਾ ਜਾਂਦਾ ਸੀ ਪਰ ਅੱਜ ਜਦੋਂ ਪੰਜਾਬ ਦਾ ਨਾਂ ਆਉਂਦਾ ਹੈ ਤਾਂ ਸਭ ਤੋਂ ਪਹਿਲਾਂ ਨਸ਼ਿਆਂ ਤੇ ਗੈਂਗਸਟਰਾਂ ਦਾ ਜ਼ਿਕਰ ਆਉਂਦਾ ਹੈ। ਦੱਸ ਦਈਏ ਕਿ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅੱਜ ਪ੍ਰੈੱਸ ਕਾਨਫਰੰਸ ਕਰਨ ਲਈ ਜਲੰਧਰ ਪੁੱਜੇ ਸੀ। ਇਸ ਦੌਰਾਨ ਉਨ੍ਹਾਂ ਵੱਲੋਂ ਵਿਰੋਧੀ ਪਾਰਟੀਆਂ ਦੇ ਕਈ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ। ਇਸ ਦੌਰਾਨ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਸਨ।

CM ਭਗਵੰਤ ਮਾਨ ਨੇ ਲੁਧਿਆਣਾ ਦੇ ਬੁੱਢੇ ਨਾਲ਼ੇ ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿੱਚ  ਲੁਧਿਆਣੇ ਦੇ ਬੁੱਢੇ ਨਾਲ਼ੇ ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕੀਤੀ। ਇਸ ਮੌਕੇ ਮਾਨ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਸਾਫ਼ ਰੱਖਣਾ ਸਾਡੀ ਜ਼ਿੰਮੇਵਾਰੀ ਹੈ

Crime News: CM ਦੇ ਜ਼ਿਲ੍ਹੇ ਵਿੱਚ ਵਿਗੜੀ ਕਾਨੂੰਨ ਵਿਵਸਥਾ, ਚਿੱਟੇ ਦਿਨ ਵਿਅਕਤੀ ਦੀ ਕੁੱਟਮਾਰ, ਹਾਲਤ ਨਾਜ਼ੁਕ

ਸੰਗਰੂਰ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ 6 ਲੋਕਾਂ ਨੇ ਇੱਕ ਵਿਅਕਤੀ ਦੀ ਲੋਹੇ ਦੀਆਂ ਰਾਡਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਿਸ ਵਿੱਚ ਉਸ ਦੀਆਂ ਦੋਵੇਂ ਲੱਤਾਂ ਤੇ ਹੱਥ ਟੁੱਟ ਗਏ।  ਇਸ ਪੂਰੀ ਵਾਰਦਾਤ ਦਾ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਸਾਫ਼-ਸਾਫ਼ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਪੀੜਤ ਸੋਨੂੰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਇਸ ਹਮਲੇ ਤੋਂ ਬਾਅਦ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਬਠਿੰਡਾ ਦੇ  ਏਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Punjab News: ਪੰਜਾਬ 'ਚ ਡਿੱਗਿਆ ਅਪਰਾਧਾਂ ਦਾ ਗ੍ਰਾਫ, ਸੀਐਮ ਭਗਵੰਤ ਮਾਨ ਨੇ NCB ਅੰਕੜਿਆਂ ਨਾਲ ਕੀਤਾ ਵੱਡਾ ਦਾਅਵਾ

ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਮਗਰੋਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਸੁਧਰਨ ਦਾ ਦਾਅਵਾ ਕੀਤਾ ਹੈ। ਸੀਐਮ ਮਾਨ ਨੇ ਨੈਸ਼ਨਲ ਕ੍ਰਾਈਮ ਬਿਉਰੋ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਹੈ ਕਿ ਇੱਕ ਸਾਲ ਤੋਂ ਵੀ ਘੱਟ ਸਮੇਂ ‘ਚ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਾਡੀ ਸਰਕਾਰ ਨੇ ਜੋ ਕੰਮ ਕੀਤਾ ਹੈ, ਉਸ ਦੇ ਨਤੀਜੇ ਸਾਹਮਣੇ ਹਨ। ਉਨ੍ਹਾਂ ਕਿਹਾ ਹੈ ਕਿ ਪੰਜਾਬ ਲਈ ਇਹ ਸ਼ੁਭ ਸੰਕੇਤ ਹੈ।

Amritsar News: ਹਰਿਆਣਾ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਸ਼ਹਿ 'ਤੇ ਗੁਰਦੁਆਰੇ ਦੀ ਗੋਲਕ ਲਾਏ ਜਿੰਦਰੇ, ਐਡਵੋਕੇਟ ਧਾਮੀ ਨੇ ਦਿੱਤੀ ਚੇਤਾਵਨੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਕਮੇਟੀ ਦੇ ਆਗੂਆਂ ਵੱਲੋਂ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਸ਼ਹਿ 'ਤੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਦੀ ਗੋਲਕ ਨੂੰ ਜਬਰੀ ਜਿੰਦਰੇ ਲਗਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਗੁਰਦੁਆਰਾ ਐਕਟ 1925 ਤਹਿਤ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਕਰ ਰਹੀ ਹੈ ਜਦਕਿ ਹਰਿਆਣਾ ਸਰਕਾਰ ਧੱਕੇ ਨਾਲ ਗੁਰਦੁਆਰਾ ਪ੍ਰਬੰਧਾਂ ਨੂੰ ਆਪਣੇ ਹੱਥਾਂ ਵਿੱਚ ਲੈਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਮੰਤਵ ਨਾਲ ਹਰਿਆਣਾ ਕਮੇਟੀ ਬਣਾਉਣ ਦਾ ਮਤਲਬ ਇਹ ਨਹੀਂ ਕਿ ਸਿੱਖ ਗੁਰਦੁਆਰਾ ਐਕਟ 1925 ਦੀ ਉਲੰਘਣਾ ਕਰਕੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਹਥਿਆਇਆ ਜਾਵੇ।

ਪਿਛੋਕੜ

Punjab Breaking News LIVE 20 February, 2023: ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਮਗਰੋਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਸੁਧਰਨ ਦਾ ਦਾਅਵਾ ਕੀਤਾ ਹੈ। ਸੀਐਮ ਮਾਨ ਨੇ ਨੈਸ਼ਨਲ ਕ੍ਰਾਈਮ ਬਿਉਰੋ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਹੈ ਕਿ ਇੱਕ ਸਾਲ ਤੋਂ ਵੀ ਘੱਟ ਸਮੇਂ ‘ਚ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਾਡੀ ਸਰਕਾਰ ਨੇ ਜੋ ਕੰਮ ਕੀਤਾ ਹੈ, ਉਸ ਦੇ ਨਤੀਜੇ ਸਾਹਮਣੇ ਹਨ। ਉਨ੍ਹਾਂ ਕਿਹਾ ਹੈ ਕਿ ਪੰਜਾਬ ਲਈ ਇਹ ਸ਼ੁਭ ਸੰਕੇਤ ਹੈ। ਪੰਜਾਬ 'ਚ ਡਿੱਗਿਆ ਅਪਰਾਧਾਂ ਦਾ ਗ੍ਰਾਫ, ਸੀਐਮ ਭਗਵੰਤ ਮਾਨ ਨੇ NCB ਅੰਕੜਿਆਂ ਨਾਲ ਕੀਤਾ ਵੱਡਾ ਦਾਅਵਾ


 


CM ਦੇ ਜ਼ਿਲ੍ਹੇ ਵਿੱਚ ਵਿਗੜੀ ਕਾਨੂੰਨ ਵਿਵਸਥਾ, ਚਿੱਟੇ ਦਿਨ ਵਿਅਕਤੀ ਦੀ ਕੁੱਟਮਾਰ, ਹਾਲਤ ਨਾਜ਼ੁਕ


Punjab News: ਸੰਗਰੂਰ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ 6 ਲੋਕਾਂ ਨੇ ਇੱਕ ਵਿਅਕਤੀ ਦੀ ਲੋਹੇ ਦੀਆਂ ਰਾਡਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਿਸ ਵਿੱਚ ਉਸ ਦੀਆਂ ਦੋਵੇਂ ਲੱਤਾਂ ਤੇ ਹੱਥ ਟੁੱਟ ਗਏ।  ਇਸ ਪੂਰੀ ਵਾਰਦਾਤ ਦਾ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਸਾਫ਼-ਸਾਫ਼ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਪੀੜਤ ਸੋਨੂੰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਇਸ ਹਮਲੇ ਤੋਂ ਬਾਅਦ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਬਠਿੰਡਾ ਦੇ  ਏਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। CM ਦੇ ਜ਼ਿਲ੍ਹੇ ਵਿੱਚ ਵਿਗੜੀ ਕਾਨੂੰਨ ਵਿਵਸਥਾ, ਚਿੱਟੇ ਦਿਨ ਵਿਅਕਤੀ ਦੀ ਕੁੱਟਮਾਰ, ਹਾਲਤ ਨਾਜ਼ੁਕ


 


ਅੰਮ੍ਰਿਤਸਰ 'ਚ ਦਿਨ-ਦਿਹਾੜੇ ਬੈਂਕ ਲੁੱਟਣ ਵਾਲੇ ਪੁਲਿਸ ਨੇ ਦਬੋਚੇ


Amritsar News: ਅੰਮ੍ਰਿਤਸਰ ਪੁਲਿਸ ਨੇ ਦਿਨ-ਦਿਹਾੜੇ ਬੈਂਕ ਲੁੱਟਣ ਵਾਲੇ ਕਾਬੂ ਕਰ ਲਏ ਹਨ। ਪੁਲਿਸ ਨੇ ਪੰਜਾਬ ਨੈਸ਼ਨਲ ਬੈਂਕ ਵਿੱਚੋਂ ਕਰੀਬ 23 ਲੱਖ ਰੁਪਏ ਲੁੱਟਣ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਅੰਮ੍ਰਿਤਸਰ ਦਿਹਾਤੀ ਕੱਥੂਨੰਗਲ ਤੇ ਇੱਕ ਅੰਮ੍ਰਿਤਸਰ ਦੇ ਮਜੀਠਾ ਰੋਡ ਕਲੋਨੀ ਰਿਸ਼ੀ ਵਿਹਾਰ ਦਾ ਰਹਿਣ ਵਾਲਾ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਇਸ ਬਾਰੇ ਕੁਝ ਹੀ ਸਮੇਂ ਵਿੱਚ ਪ੍ਰੈੱਸ ਕਾਨਫਰੰਸ ਕਰਨਗੇ।  ਅੰਮ੍ਰਿਤਸਰ 'ਚ ਦਿਨ-ਦਿਹਾੜੇ ਬੈਂਕ ਲੁੱਟਣ ਵਾਲੇ ਪੁਲਿਸ ਨੇ ਦਬੋਚੇ


 


ਫਰਵਰੀ 'ਚ ਹੀ ਚੜ੍ਹਿਆ ਪੰਜਾਬ ਦਾ ਪਾਰਾ, ਕਣਕ ਦੇ ਝਾੜ ਨੂੰ ਵੱਜ ਸਕਦੀ ਸੱਟ


Punjab News: ਪੰਜਾਬ ਸਣੇ ਉੱਤਰੀ ਭਾਰਤ ਵਿੱਚ ਇੱਕਦਮ ਮੌਸਮ ਨੇ ਕਰਵਟ ਲਈ ਹੈ। ਪਿਛਲੇ ਦਿਨਾਂ ਤੋਂ ਪਾਰਾ ਕਾਫੀ ਉੱਪਰ ਚਲਾ ਗਿਆ ਹੈ। ਬੇਸ਼ੱਕ ਇਸ ਨਾਲ ਠੰਢ ਤੋਂ ਰਾਹਤ ਮਿਲੀ ਹੈ ਪਰ ਇਸ ਨੂੰ ਕਣਕ ਦੀ ਫਸਲ ਲਈ ਚੰਗਾ ਨਹੀਂ ਮੰਨਿਆ ਜਾ ਰਿਹਾ। ਇਸ ਲਈ ਕਿਸਾਨ ਕਾਫੀ ਫਿਕਰਮੰਦ ਹਨ। ਖੇਤੀ ਮਾਹਿਰਾਂ ਦਾ ਵੀ ਮੰਨਣਾ ਹੈ ਕਿ ਫਰਵਰੀ ਵਿੱਚ ਹੀ ਪਾਰਾ ਆਮ ਨਾਲੋਂ ਉੱਪਰ ਜਾਣਾ ਸਹੀ ਨਹੀਂ। ਦੱਸ ਦਈਏ ਕਿ ਇਸ ਵਾਰ ਕੜਾਕੇ ਦੀ ਠੰਢ ਪੈਣ ਕਰਕੇ ਕਣਕ ਦੀ ਫਸਲ ਕਾਫੀ ਵਧੀਆ ਹੈ। ਮੰਨਿਆ ਜਾ ਰਿਹਾ ਸੀ ਕਿ ਜੇਕਰ ਅੱਧ ਮਾਰਚ ਤੱਕ ਮੌਸਮ ਠੰਢਾ ਰਿਹਾ ਤਾਂ ਰਿਕਾਰਡ ਝਾੜ ਹੋਏਗਾ। ਹੁਣ ਇੱਕਦਮ ਪਾਰਾ ਚੜ੍ਹਨ ਨਾਲ ਕਿਸਾਨਾਂ ਤੇ ਖੇਤੀ ਮਾਹਿਰਾਂ ਦਾ ਫਿਕਰ ਵਧ ਗਿਆ ਹੈ। ਫਰਵਰੀ 'ਚ ਹੀ ਚੜ੍ਹਿਆ ਪੰਜਾਬ ਦਾ ਪਾਰਾ, ਕਣਕ ਦੇ ਝਾੜ ਨੂੰ ਵੱਜ ਸਕਦੀ ਸੱਟ


 


ਹਰਿਆਣਾ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਸ਼ਹਿ 'ਤੇ ਗੁਰਦੁਆਰੇ ਦੀ ਗੋਲਕ ਲਾਏ ਜਿੰਦਰੇ, ਐਡਵੋਕੇਟ ਧਾਮੀ ਨੇ ਦਿੱਤੀ ਚੇਤਾਵਨੀ


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਕਮੇਟੀ ਦੇ ਆਗੂਆਂ ਵੱਲੋਂ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਸ਼ਹਿ 'ਤੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਦੀ ਗੋਲਕ ਨੂੰ ਜਬਰੀ ਜਿੰਦਰੇ ਲਗਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਗੁਰਦੁਆਰਾ ਐਕਟ 1925 ਤਹਿਤ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਕਰ ਰਹੀ ਹੈ ਜਦਕਿ ਹਰਿਆਣਾ ਸਰਕਾਰ ਧੱਕੇ ਨਾਲ ਗੁਰਦੁਆਰਾ ਪ੍ਰਬੰਧਾਂ ਨੂੰ ਆਪਣੇ ਹੱਥਾਂ ਵਿੱਚ ਲੈਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਮੰਤਵ ਨਾਲ ਹਰਿਆਣਾ ਕਮੇਟੀ ਬਣਾਉਣ ਦਾ ਮਤਲਬ ਇਹ ਨਹੀਂ ਕਿ ਸਿੱਖ ਗੁਰਦੁਆਰਾ ਐਕਟ 1925 ਦੀ ਉਲੰਘਣਾ ਕਰਕੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਹਥਿਆਇਆ ਜਾਵੇ। ਹਰਿਆਣਾ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਸ਼ਹਿ 'ਤੇ ਗੁਰਦੁਆਰੇ ਦੀ ਗੋਲਕ ਲਾਏ ਜਿੰਦਰੇ, ਐਡਵੋਕੇਟ ਧਾਮੀ ਨੇ ਦਿੱਤੀ ਚੇਤਾਵਨੀ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.