Punjab Breaking News LIVE: ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਪੁਲਿਸ ਨਾਲ ਐਨਕਾਉਂਟਰ, ਦੋ ਗੈਂਗਸਟਰ ਢੇਰ, ਮੁਕਾਬਲਾ ਜਾਰੀ

Punjab Breaking News, 20 July 2022 LIVE Updates: ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਪੁਲਿਸ ਨਾਲ ਐਨਕਾਉਂਟਰ, ਦੋ ਗੈਂਗਸਟਰ ਢੇਰ, ਮੁਕਾਬਲਾ ਜਾਰੀ

ਏਬੀਪੀ ਸਾਂਝਾ Last Updated: 20 Jul 2022 04:24 PM



Sidhu Mooswala shooter encounter: ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਸ਼ਾਮਲ ਦੋ ਸ਼ਾਰਪ ਸ਼ੂਟਰ ਢੇਰ

ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਸ਼ਾਮਲ ਦੋ ਸ਼ਾਰਪ ਸ਼ੂਟਰ ਢੇਰ ਕਰ ਦਿੱਤੇ ਗਏ ਹਨ। ਇਹ ਅੰਮ੍ਰਿਤਸਰ ਤੋਂ ਪਾਕਿਸਤਾਨ ਭੱਜਣ ਦੀ ਤਾਕ ਵਿੱਚ ਸਨ। ਪੁਲਿਸ ਨਾਲ ਮੁਕਾਬਲੇ ਦੌਰਾਨ ਦੋਵੇਂ ਮਾਰੇ ਗਏ। 

Atari border enounter: ਗੈਂਗਸਟਰ ਜਗਰੂਪ ਰੂਪਾ ਮੁਕਾਬਲੇ ਵਿੱਚ ਢੇਰ

ਪਿੰਡ ਭਕਨਾ ਨੇੜੇ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲੇ ਦੌਰਾਨ ਦੋ ਗੈਂਗਸਟਰ ਮਾਰੇ ਗਏ ਹਨ। ਇੱਕ ਦੀ ਪਛਾਣ ਜਗਰੂਪ ਰੂਪਾ ਵਜੋਂ ਕੀਤੀ ਗਈ ਹੈ। ਮੁਕਾਬਲੇ ਦੌਰਾਨ ਤਿੰਨ ਪੁਲਿਸ ਕਰਮਚਾਰੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਪੁਲਿਸ ਸੂਤਰਾਂ ਮੁਤਾਬਕ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। 

Atari border enounter: ਗੈਂਗਸਟਰ ਜਗਰੂਪ ਰੂਪਾ ਮੁਕਾਬਲੇ ਵਿੱਚ ਢੇਰ

ਪਿੰਡ ਭਕਨਾ ਨੇੜੇ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲੇ ਦੌਰਾਨ ਇੱਕ ਗੈਂਗਸਟਰ ਮਾਰਿਆ ਗਿਆ ਹੈ। ਉਸ ਦੀ ਪਛਾਣ ਜਗਰੂਪ ਰੂਪਾ ਵਜੋਂ ਕੀਤੀ ਗਈ ਹੈ। ਮੁਕਾਬਲੇ ਦੌਰਾਨ ਤਿੰਨ ਪੁਲਿਸ ਕਰਮਚਾਰੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਪੁਲਿਸ ਸੂਤਰਾਂ ਮੁਤਾਬਕ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। 

Sidhu Mooswala shooter encounter: ਸ਼ਾਰਪ ਸ਼ੂਟਰ ਮੰਨੂ ਕੁੱਸਾ ਗੈਂਗਸਟਰ ਲਾਰੈਂਸ ਤੇ ਗੋਲਡੀ ਬਰਾੜ ਦਾ ਕਰੀਬੀ

ਸ਼ਾਰਪ ਸ਼ੂਟਰ ਮੰਨੂ ਕੁੱਸਾ ਗੈਂਗਸਟਰ ਲਾਰੈਂਸ ਤੇ ਉਸ ਦੇ ਕੈਨੇਡਾ ਬੈਠੇ ਪਾਰਟਨਰ ਗੋਲਡੀ ਬਰਾੜ ਦਾ ਕਰੀਬੀ ਹੈ। 29 ਮਈ ਨੂੰ ਮੰਨੂੰ ਨੇ ਮਾਨਸਾ ਦੇ ਜਵਾਹਰਕੇ ਵਿੱਚ ਸਿੱਧੂ ਮੂਸੇਵਾਲਾ ਨੂੰ ਸਭ ਤੋਂ ਨੇੜਿਓਂ ਗੋਲੀ ਮਾਰੀ ਸੀ। ਮੰਨੂੰ ਨੂੰ ਏਕੇ 47 ਦਿੱਤੀ ਗਈ ਸੀ। ਜੇਲ੍ਹ 'ਚ ਮੰਨੂੰ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਮਗਰੋਂ ਉਸ ਨੂੰ ਸ਼ੱਕ ਸੀ ਕਿ ਬੰਬੀਹਾ ਗੈਂਗ ਨੇ ਉਸ ਦੀ ਕੁੱਟਮਾਰ ਕਰਕੇ ਬਦਨਾਮੀ ਕੀਤੀ ਹੈ। ਇਸ ਕਾਰਨ ਉਹ ਨਾਰਾਜ਼ ਸੀ।

Sidhu Mooswala shooter encounter: ਗੈਂਗਸਟਰ ਨੇ ਏਕੇ-47 ਨਾਲ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ

ਦੋਵਾਂ ਪਾਸਿਆਂ ਤੋਂ ਫਾਇਰਿੰਗ ਜਾਰੀ ਹੈ। ਇੱਕ ਗੈਂਗਸਟਰ ਨੇ ਏਕੇ-47 ਨਾਲ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵਾਂ ਕੋਲ ਮੂਸੇਵਾਲਾ ਦੇ ਕਤਲ ਵਿੱਚ ਵਰਤੇ ਗਏ ਹਥਿਆਰ ਹਨ। ਪੁਲਿਸ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਹਦਾਇਤ ਕੀਤੀ ਹੈ। 

Police Encounter Attari Wagah Border: ਪੁਲਿਸ ਨੇ ਇੱਕ ਗੈਂਗਸਟਰ ਨੂੰ ਮਾਰ ਦਿੱਤਾ

ਸਿੰਗਰ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ 3 ਸ਼ਾਰਪ ਸ਼ੂਟਰਾਂ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਘੇਰ ਲਿਆ ਹੈ। ਅਟਾਰੀ ਸਰਹੱਦ ਤੋਂ 10 ਕਿਲੋਮੀਟਰ ਦੂਰ ਹੁਸ਼ਿਆਰ ਨਗਰ 'ਚ 3 ਘੰਟੇ ਤੋਂ ਮੁਕਾਬਲਾ ਚੱਲ ਰਿਹਾ ਹੈ। ਸੂਤਰਾਂ ਮੁਤਾਬਕ ਪੁਲਿਸ ਨੇ ਇੱਕ ਗੈਂਗਸਟਰ ਨੂੰ ਮਾਰ ਦਿੱਤਾ ਹੈ। ਤਿੰਨ ਪੁਲਿਸ ਕਰਮਚਾਰੀ ਵੀ ਜ਼ਖਮੀ ਹੋਏ ਹਨ।

Police Encounter: ਸਿੱਧੂ ਮੂਸੇਵਾਲਾ ਦੇ ਕਾਤਲਾਂ ਨਾਲ ਪੁਲਿਸ ਦਾ ਐਨਕਾਉਂਟਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਕੁੱਸਾ ਤੇ ਜਗਰੂਪ ਰੂਪਾ ਨਾਲ ਪੰਜਾਬ ਪੁਲਿਸ ਦਾ ਐਨਕਾਉਂਟਰ ਹੋ ਰਿਹਾ ਹੈ। ਅੰਮ੍ਰਿਤਸਰ 'ਚ ਅਟਾਰੀ ਸਰਹੱਦ ਨੇੜੇ ਹੁਸ਼ਿਆਰ ਨਗਰ 'ਚ ਚੱਲ ਰਹੇ ਮੁਕਾਬਲੇ 'ਚ ਦੋਵਾਂ ਪਾਸਿਆਂ ਤੋਂ ਫਾਇਰੰਗ ਹੋ ਰਹੀ ਹੈ। ਸੂਬੇ ਭਰ ਤੋਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਬੁਲਾ ਕੇ ਦੋਵਾਂ ਸ਼ਾਰਪ ਸ਼ੂਟਰਾਂ ਨੂੰ ਘੇਰ ਲਿਆ ਗਿਆ ਹੈ। ਇਹ ਇਲਾਕਾ ਭਾਰਤ-ਪਾਕਿਸਤਾਨ ਸਰਹੱਦ ਤੋਂ ਕਰੀਬ 10 ਕਿਲੋਮੀਟਰ ਦੂਰ ਹੈ। ਸ਼ਾਰਪ ਸ਼ੂਟਰ ਇੱਕ ਕਮਰੇ ਵਿੱਚ ਲੁਕੇ ਹੋਏ ਹਨ ਤੇ ਪੁਲਿਸ 'ਤੇ ਫਾਇਰਿੰਗ ਕਰ ਰਹੇ ਹਨ।

Encounter in Amritsar: ਸਿੱਧੂ ਮੂਸੇਵਾਲਾ ਦੇ ਕਤਲ 'ਚ ਲੋੜੀਂਦੇ ਗੈਂਗਸਟਰਾਂ ਦਾ ਪੁਲਿਸ ਨਾਲ ਮੁਕਾਬਲਾ

ਅਟਾਰੀ ਨੇੜੇ ਭਕਨਾ ਇਲਾਕੇ ਵਿੱਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਸੂਤਰਾਂ ਮੁਤਾਬਕ ਜਗਰੂਪ ਰੂਪਾ ਤੇ ਮੰਨੂ ਕੁੱਸਾ ਨੂੰ ਪੁਲਿਸ ਨੇ ਘੇਰਿਆ ਪਾਇਆ ਹੋਇਆ ਹੈ। ਦੋਵੇਂ ਸਿੱਧੂ ਮੂਸੇਵਾਲਾ ਦੇ ਕਤਲ 'ਚ ਲੋੜੀਂਦੇ ਹਨ। ਜ਼ਿਲ੍ਹੇ ਭਰ ਤੋਂ ਪੁਲਿਸ ਬੁਲਾਈ ਗਈ ਹੈ। 

Sri Lanka New President: ਰਾਨਿਲ ਵਿਕਰਮਾਸਿੰਘੇ ਬਣੇ ਸ਼੍ਰੀਲੰਕਾ ਦੇ ਨਵੇਂ ਰਾਸ਼ਟਰਪਤੀ
Rain in Punjab: ਪੰਜਾਬ 'ਚ ਅੱਜ ਫਿਰ ਵਰ੍ਹਿਆ ਮੀਂਹ

ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿੱਚ ਅੱਜ ਸਵੇਰੇ ਕਈ ਥਾਵਾਂ ’ਤੇ ਭਾਰੀ ਤੇ ਦਰਮਿਆਨਾ ਮੀਂਹ ਪਿਆ ਹੈ। ਇਸ ਨਾਲ ਇੱਕ ਪਾਸੇ ਲੋਕਾਂ ਨੂੰ ਅਤਿ ਗਰਮੀ ਤੇ ਹੁੰਮਸ ਤੋਂ ਰਾਹਤ ਮਿਲੀ ਪਰ ਦੂਜੇ ਪਾਸੇ ਪਹਿਲਾਂ ਹੀ ਹੜ੍ਹ ਦੀ ਮਾਰ ਹੇਠ ਆਏ ਕਿਸਾਨਾਂ ਦੇ ਸਾਹ ਸੁੱਕ ਗਏ ਹਨ। ਦੱਸ ਦਈਏ ਕਿ ਪਿਛਲੇ ਦਿਨਾਂ ਅੰਦਰ ਹੋਈ ਬਾਰਸ਼ ਨਾਲ ਹਜ਼ਾਰਾਂ ਏਕੜ ਫਸਲ ਬਰਬਾਦ ਹੋ ਗਈ ਹੈ। ਕਿਸਾਨਾਂ ਨੂੰ ਡਰ ਹੈ ਕਿ ਹੋਰ ਬਾਰਸ਼ ਹੋਣ ਨਾਲ ਹੜ੍ਹਾਂ ਦਾ ਖਤਰਾ ਵਧ ਸਕਦਾ ਹੈ।

Birmingham commonwealth games 2022: ਰਾਸ਼ਟਰਮੰਡਲ ਖੇਡਾਂ ’ਚ ਹਿੱਸਾ ਲੈਣ ਖਿਡਾਰੀਆਂ ਨੂੰ ਪੀਐਮ ਮੋਦੀ ਵੱਲੋਂ ਹੱਲਾਸ਼ੇਰੀ

ਬਰਮਿੰਘਮ ਰਾਸ਼ਟਰਮੰਡਲ ਖੇਡਾਂ ’ਚ ਹਿੱਸਾ ਲੈਣ ਜਾ ਰਹੇ ਭਾਰਤੀ ਖਿਡਾਰੀਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੱਲਾਸ਼ੇਰੀ ਦਿੱਤੀ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਬਿਨਾਂ ਕਿਸੇ ਤਣਾਅ ਤੋਂ ਡਟ ਕੇ ਖੇਡੋ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖਿਡਾਰੀਆਂ ਨੂੰ ਬਿਨਾਂ ਕਿਸੇ ਤਣਾਅ ਤੋਂ ਡਟ ਕੇ ਖੇਡਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਆਜ਼ਾਦੀ ਦੇ 75ਵੇਂ ਸਾਲ ’ਚ ਸਰਵੋਤਮ ਪ੍ਰਦਰਸ਼ਨ ਦਾ ਤੋਹਫ਼ਾ ਦੇਸ਼ ਨੂੰ ਦੇਣ।  ਪ੍ਰਧਾਨ ਮੰਤਰੀ ਮੋਦੀ ਨੇ ਵਰਚੁਅਲ ਗੱਲਬਾਤ ਰਾਹੀਂ 28 ਜੁਲਾਈ ਤੋਂ 8 ਅਗਸਤ ਤੱਕ ਬਰਮਿੰਘਮ ਵਿੱਚ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਲੈਣ ਜਾ ਰਹੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ।

Accident in Moga: ਮੋਗਾ ਦੇ ਧਰਮਕੋਟ 'ਚ ਸਕੂਲ ਤੋਂ ਘਰ ਆਉਂਦੇ ਸਮੇਂ ਮਹਿਲਾ ਅਧਿਆਪਕ ਦੀ ਸੜਕ ਹਾਦਸੇ 'ਚ ਮੌਤ

ਧਰਮਕੋਟ-ਮੋਗਾ ਰੋਡ 'ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ ਇੱਕ ਮਹਿਲਾ ਅਧਿਆਪਕ ਦੀ ਮੌਤ ਹੋ ਗਈ ਹੈ ਅਤੇ ਇੱਕ ਜ਼ਖਮੀ ਹੋ ਗਈ ਹੈ। ਜਾਣਕਾਰੀ ਅਨੁਸਾਰ ਦੋ ਮਹਿਲਾ ਅਧਿਆਪਕਾਂ ਧਰਮਕੋਟ ਦੇ ਸਰਕਾਰੀ ਸਕੂਲ 'ਚੋਂ ਬੱਚਿਆਂ ਨੂੰ ਪੜ੍ਹਾ ਕੇ ਐਕਟਿਵਾ 'ਤੇ ਵਾਪਸ ਮੋਗੇ ਆ ਰਹੀਆਂ ਸੀ ਕਿ ਧਰਮਕੋਟ ਨੇੜੇ ਉਨ੍ਹਾਂ ਦੀ ਐਕਟਿਵਾ ਨੂੰ ਇਕ ਤੇਜ਼ ਰਫਤਾਰ ਕਾਰ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ ਗਈ। 

Punjab News: ਤਿੰਨ ਮਹੀਨਿਆਂ ਵਿੱਚ ਪੰਜਾਬ ਸਰਕਾਰ ਨੇ ਪੰਜਵੀਂ ਵਾਰ ਬਦਲਿਆ ਵਿੱਤ ਸਕੱਤਰ

ਪੰਜਾਬ ਸਰਕਾਰ ਦੇ ਹੁਣ ਤੱਕ ਚਾਰ ਮਹੀਨਿਆਂ ਦੇ ਕਾਰਜਕਾਲ 'ਚ ਬਦਲੀਆਂ ਦੀ ਦੌਰ ਜਾਰੀ ਹੈ। ਹੁਣ ਇੱਕ ਵਾਰ ਫੇਰ ਪੰਜਾਬ ਸਰਕਾਰ ਨੇ ਵਿੱਤ ਸਕੱਤਰ ਅਜੇ ਸ਼ਰਮਾ ਦਾ ਤਬਾਦਲਾ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ 'ਤੇ ਅਜੇ ਕੁਮਾਰ ਸਿਨਹਾ ਨੂੰ ਵਿੱਤ ਵਿਭਾਗ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਹੈ। ਦੱਸ ਦਈਏ ਕਿ ਵਿੱਤ ਸਕੱਤਰ ਨੂੰ ਪਿਛਲੇ ਤਿੰਨ ਮਹੀਨਿਆਂ 'ਚ ਪੰਜਵੀਂ ਵਾਰ ਬਦਲਿਆ ਗਿਆ ਹੈ। ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਸਰਕਾਰ ਨੇ ਕੇਏਪੀ ਸਿਨਹਾ ਦੀ ਥਾਂ ਲੈ ਕੇ ਵਿਕਾਸ ਪ੍ਰਤਾਪ ਨੂੰ ਵਿੱਤ ਵਿਭਾਗ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ।

Corona in Punjab: ਪੰਜਾਬ 'ਚ ਕੋਰੋਨਾ ਕਾਰਨ ਵਿਗੜੇ ਹਾਲਾਤ

ਕੋਰੋਨਾ ਕਾਰਨ ਪੰਜਾਬ ਦੇ ਹਾਲਾਤ ਇੱਕ ਵਾਰ ਫ਼ਿਰ ਵਿਗੜਨੇ ਸ਼ੁਰੂ ਹੋ ਗਏ ਹਨ। ਸੂਬੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਨਾਲ 4 ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਵਿੱਚ ਲੁਧਿਆਣਾ ਵਿੱਚ 2 ਅਤੇ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ 1-1 ਮਰੀਜ਼ ਦੀ ਮੌਤ ਹੋ ਗਈ ਹੈ। ਚਿੰਤਾ ਵਾਲੀ ਗੱਲ ਇਹ ਹੈ ਕਿ 60 ਮਰੀਜ਼ ਲਾਈਫ ਸੇਵਿੰਗ ਸਪੋਰਟ 'ਤੇ ਹਨ। ਜਿਸ ਵਿੱਚ 53 ਨੂੰ ਆਕਸੀਜਨ ਤੇ 7 ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ।

Farmers Protest: ਪੰਜਾਬ ਤੋਂ ਉੱਠੇ ਅੰਦੋਲਨ ਕਰਕੇ ਬਣੀ ਕਮੇਟੀ ਪਰ ਪੰਜਾਬ ਨੂੰ ਹੀ ਨਹੀਂ ਮਿਲੀ ਕੋਈ ਥਾਂ

ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਨੂੰ ਝਟਕਾ ਦਿੱਤਾ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਛੇੜੇ ਅੰਦੋਲਨ ਕਰਕੇ ਕੇਂਦਰ ਸਰਕਾਰ ਨੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਤੇ ਖੇਤੀ ਮੁੱਦਿਆਂ ਨੂੰ ਲੈ ਕੇ ਕਮੇਟੀ ਬਣਾਈ ਪਰ ਉਸ ਵਿੱਚੋਂ ਪੰਜਾਬ ਨੂੰ ਪੂਰੀ ਤਰ੍ਹਾਂ ਆਊਟ ਕਰ ਦਿੱਤਾ ਹੈ। ਇਸ ਨਾਲ ਪੰਜਾਬ ਦੇ ਕਿਸਾਨਾਂ ਅੰਦਰ ਰੋਹ ਵਧ ਗਿਆ ਹੈ। ਉੱਧਰ, ਵਿਰੋਧੀ ਧਿਰਾਂ ਵੀ ਬੀਜੇਪੀ ਸਰਕਾਰ ਨੂੰ ਘੇਰ ਰਹੀਆਂ ਹਨ।

ਪਿਛੋਕੜ

Punjab Breaking News, 20 July 2022 LIVE Updates: ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਨੂੰ ਝਟਕਾ ਦਿੱਤਾ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਛੇੜੇ ਅੰਦੋਲਨ ਕਰਕੇ ਕੇਂਦਰ ਸਰਕਾਰ ਨੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਤੇ ਖੇਤੀ ਮੁੱਦਿਆਂ ਨੂੰ ਲੈ ਕੇ ਕਮੇਟੀ ਬਣਾਈ ਪਰ ਉਸ ਵਿੱਚੋਂ ਪੰਜਾਬ ਨੂੰ ਪੂਰੀ ਤਰ੍ਹਾਂ ਆਊਟ ਕਰ ਦਿੱਤਾ ਹੈ। ਇਸ ਨਾਲ ਪੰਜਾਬ ਦੇ ਕਿਸਾਨਾਂ ਅੰਦਰ ਰੋਹ ਵਧ ਗਿਆ ਹੈ। ਉੱਧਰ, ਵਿਰੋਧੀ ਧਿਰਾਂ ਵੀ ਬੀਜੇਪੀ ਸਰਕਾਰ ਨੂੰ ਘੇਰ ਰਹੀਆਂ ਹਨ। ਪੂਰੀ ਖਬਰ ਪੜ੍ਹੋ


ਪੰਜਾਬ 'ਚ ਡਰੋਨ 'ਤੇ ਸਖ਼ਤੀ , ਹੁਣ ਭਾਰਤ-ਪਾਕਿ ਸਰਹੱਦ ਤੋਂ 6 ਕਿਲੋਮੀਟਰ ਦੇ ਖੇਤਰ 'ਚ ਡਰੋਨ ’ਤੇ ਪਾਬੰਦੀ


ਪੰਜਾਬ ਵਿੱਚ ਅੰਤਰਰਾਸ਼ਟਰੀ ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਪੁਲੀਸ, ਬਾਰਡਰ ਰੇਂਜ ਅਫਸਰਾਂ ਅਤੇ ਖੁਫੀਆ ਵਿਭਾਗ ਨੇ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਨਵੇਂ ਨਿਯਮ ਲਾਗੂ ਕੀਤੇ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਹੁਣ ਭਾਰਤ-ਪਾਕਿ ਸਰਹੱਦ ਤੋਂ ਛੇ ਕਿਲੋਮੀਟਰ ਦੇ ਖੇਤਰ ਵਿੱਚ ਡਰੋਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਜੋ ਪਹਿਲਾਂ ਤਿੰਨ ਕਿਲੋਮੀਟਰ ਤੱਕ ਸੀ। ਪੂਰੀ ਖਬਰ ਪੜ੍ਹੋ


ਹੁਣ ਟਰਾਂਸਪੋਰਟਾਂ 'ਤੇ ਸਖਤੀ! ਪਹਿਲੀ ਅਗਸਤ ਤੋਂ ਲੱਗੇਗਾ ਬੱਸਾਂ ਤੇ ਟੈਕਸੀਆਂ 'ਚ ਵਹੀਕਲ ਲੋਕੇਸ਼ਨ ਟ੍ਰੈਕਿੰਗ ਡਿਵਾਈਸ ਸਿਸਟਮ


ਪੰਜਾਬ ਸਰਕਾਰ ਵੱਲੋਂ ਜਨਤਕ ਟਰਾਂਸਪੋਰਟ ਪ੍ਰਣਾਲੀ ਦੀ ਕਾਰਜਕੁਸ਼ਲਤਾ ਵਧਾਉਣ ਅਤੇ ਸੂਬੇ ਵਿੱਚ ਸਾਰੇ ਵਾਹਨਾਂ ਦੀ ਨਿਗਰਾਨੀ ਦੇ ਮੱਦੇਨਜ਼ਰ ਪਹਿਲੀ ਅਗਸਤ ਤੋਂ ਸਾਰੇ ਯਾਤਰੀ ਸੇਵਾ ਵਾਹਨਾਂ ’ਤੇ ਵਹੀਕਲ ਲੋਕੇਸ਼ਨ ਟਰੈਕਿੰਗ ਡਿਵਾਈਸ ਸਿਸਟਮ ਸ਼ੁਰੂ ਕੀਤਾ ਜਾਵੇਗਾ। ਸ਼ੁਰੂਆਤੀ ਸਮੇਂ ਵਿੱਚ ਇਹ ਸਿਸਟਮ ਬੱਸਾਂ, ਮਿਨੀ ਬੱਸਾਂ ਤੇ ਟੈਕਸੀਆਂ ਵਿੱਚ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ‘ਇਕ ਬੱਸ ਇਕ ਪਰਮਿਟ’ ਨੂੰ ਵਾਹਨ ਪੋਰਟਲ ਨਾਲ ਜੋੜਨ ਦਾ ਫ਼ੈਸਲਾ ਵੀ ਕੀਤਾ ਹੈ।  ਪੂਰੀ ਖਬਰ ਪੜ੍ਹੋ


ਪ੍ਰੋ. ਭੁੱਲਰ ਦੀ ਰਿਹਾਈ 'ਤੇ ਘਿਰੀ AAP, ਪੰਜਾਬ ਸਰਕਾਰ ਦਾ ਹਾਈਕੋਰਟ 'ਚ ਜਵਾਬ, ਦਿੱਲੀ ਸਰਕਾਰ ਕੋਲ ਮਾਮਲਾ ਪੈਂਡਿੰਗ


ਸਿੱਖ ਬੰਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਾਮਲਾ ਫਿਰ ਗਰਮਾ ਗਿਆ ਹੈ। ਜਿਸ ਵਿੱਚ ਆਮ ਆਦਮੀ ਪਾਰਟੀ ਘਿਰਦੀ ਨਜ਼ਰ ਆ ਰਹੀ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਜਵਾਬ ਦਾਇਰ ਕੀਤਾ ਹੈ। ਜਿਸ ਵਿਚ ਕਿਹਾ ਹੈ ਕਿ ਅਸੀਂ ਮਈ ਵਿਚ ਹੀ ਪ੍ਰੋ. ਭੁੱਲਰ ਦੀ ਰਿਹਾਈ 'ਤੇ ਇਤਰਾਜ਼ ਨਾ ਹੋਣ ਦਾ ਪੱਤਰ ਭੇਜਿਆ ਹੈ। ਹੁਣ ਇਹ ਮਾਮਲਾ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ (SRB) ਕੋਲ ਪੈਂਡਿੰਗ ਹੈ। ਪੂਰੀ ਖਬਰ ਪੜ੍ਹੋ


ਪੰਜਾਬ 'ਚ ਕੋਰੋਨਾ ਕਾਰਨ ਵਿਗੜੇ ਹਾਲਾਤ : 24 ਘੰਟਿਆਂ 'ਚ 4 ਲੋਕਾਂ ਦੀ ਮੌਤ, 60 ਮਰੀਜ਼ ਆਕਸੀਜਨ-ICU 'ਚ; ਐਕਟਿਵ ਕੇਸ 1,742


ਕੋਰੋਨਾ ਕਾਰਨ ਪੰਜਾਬ ਦੇ ਹਾਲਾਤ ਇੱਕ ਵਾਰ ਫ਼ਿਰ ਵਿਗੜਨੇ ਸ਼ੁਰੂ ਹੋ ਗਏ ਹਨ। ਸੂਬੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਨਾਲ 4 ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਵਿੱਚ ਲੁਧਿਆਣਾ ਵਿੱਚ 2 ਅਤੇ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ 1-1 ਮਰੀਜ਼ ਦੀ ਮੌਤ ਹੋ ਗਈ ਹੈ। ਚਿੰਤਾ ਵਾਲੀ ਗੱਲ ਇਹ ਹੈ ਕਿ 60 ਮਰੀਜ਼ ਲਾਈਫ ਸੇਵਿੰਗ ਸਪੋਰਟ 'ਤੇ ਹਨ। ਜਿਸ ਵਿੱਚ 53 ਨੂੰ ਆਕਸੀਜਨ ਤੇ 7 ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ। ਪੰਜਾਬ 'ਚ ਕੋਰੋਨਾ ਕਾਰਨ ਵਿਗੜੇ ਹਾਲਾਤ : 24 ਘੰਟਿਆਂ 'ਚ 4 ਲੋਕਾਂ ਦੀ ਮੌਤ, 60 ਮਰੀਜ਼ ਆਕਸੀਜਨ-ICU 'ਚ; ਐਕਟਿਵ ਕੇਸ 1,742


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.