Punjab Breaking News LIVE: ਨਵਜੋਤ ਸਿੱਧੂ ਨੇ ਕੀਤਾ ਸਿਰੰਡਰ, ਪੰਜਾਬ ਸਰਕਾਰ ਖੋਲ੍ਹੇਗੀ ਮੁਹੱਲਾ ਕਲੀਨਕ, 'ਆਪ' ਵਿਧਾਇਕ ਕੁੰਵਰ ਨੇ ਕੀਤਾ ਵੱਡਾ ਧਮਾਕਾ, ਪੜ੍ਹੋ ਬ੍ਰਕਿੰਗ ਤੇ ਲਾਈਵ ਅਪਡੇਟਸ
Punjab Breaking News, 20 May 2022 LIVE Updates: ਨਵਜੋਤ ਸਿੱਧੂ ਨੇ ਕੀਤਾ ਸਿਰੰਡਰ, ਪੰਜਾਬ ਸਰਕਾਰ ਖੋਲ੍ਹੇਗੀ ਮੁਹੱਲਾ ਕਲੀਨਕ, 'ਆਪ' ਵਿਧਾਇਕ ਕੁੰਵਰ ਨੇ ਕੀਤਾ ਵੱਡਾ ਧਮਾਕਾ, ਪੜ੍ਹੋ ਬ੍ਰਕਿੰਗ ਤੇ ਲਾਈਵ ਅਪਡੇਟਸ
ਪੰਜਾਬ ਦੇ ਜਲ ਸਰੋਤ ਤੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਸਿੰਜਾਈ ਭਵਨ ਵਿਖੇ ਜਲ ਸਰੋਤ ਵਿਭਾਗ ਦੇ 43 ਜੂਨੀਅਰ ਇੰਜਨੀਅਰਾਂ (ਜੇਈਜ਼) ਨੂੰ ਨਿਯੁਕਤੀ ਪੱਤਰ ਸੌਂਪੇ।
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਰੋਡ ਰੇਜ ਮਾਮਲੇ 'ਚ ਸਜ਼ਾ ਸੁਣਾਏ ਜਾਣ ਮਗਰੋਂ ਅੱਜ ਪਟਿਆਲਾ ਦੀ ਅਦਾਲਤ ਵਿੱਚ ਸਿਰੰਡਰ ਕਰ ਦਿੱਤਾ ਹੈ। ਨਵਜੋਤ ਸਿੱਧੂ ਨੇ ਸਿਹਤ ਕਾਰਨਾਂ ਦਾ ਹਵਾਲਾ ਦੇ ਕੇ ਦੋ ਹਫਤਿਆਂ ਦੀ ਰਾਹਤ ਮੰਗੀ ਸੀ ਪਰ ਸੁਪਰੀਮ ਕੋਰਟ ਨੇ ਕਿਊਰੇਟਿਵ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਮਗਰੋਂ ਨਵਜੋਤ ਸਿੱਧੂ ਨੇ ਪਟਿਆਲਾ ਦੀ ਅਦਾਲਤ ਵਿੱਚ ਸਿਰੰਡਰ ਕਰ ਦਿੱਤਾ ਹੈ।
ਪੰਜਾਬ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਜਲਦ ਹੀ ਮੁਹੱਲਾ ਕਲੀਨਕ ਸ਼ੁਰੂ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਮੁਹੱਲਾ ਕਲੀਨਕ ਲਾਂਚ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਮੰਤਰੀ ਤੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਫੈਸਲਾ ਕੀਤਾ ਕਿ 75ਵੇਂ ਸੁਤੰਤਰਤਾ ਦਿਵਸ 'ਤੇ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ 75 ਮੁਹੱਲਾ ਕਲੀਨਕ ਸ਼ੁਰੂ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸਿਹਤ ਮੰਤਰੀ-ਸਿਹਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ...ਦਿੱਲੀ ਦੀ ਤਰਜ ‘ਤੇ ਪੰਜਾਬ 'ਚ ਮੁਹੱਲਾ ਕਲੀਨਕ ਬਣਾਉਣ ਜਾ ਰਹੇ ਹਾਂ। ਪੰਜਾਬ ਦੇ ਲੋਕਾਂ ਨੂੰ ਵਧੀਆ ਤੇ ਮੁਫ਼ਤ ਇਲਾਜ ਦੇਣ ਦਾ ਵਾਅਦਾ ਪੂਰਾ ਵੀ ਕਰਾਂਗੇ ਤੇ ਪੰਜਾਬ ਦੀ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ਵਿੱਚ ਮਿਸਾਲੀ ਬਣਾਵਾਂਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਕਣਕ ਦੀ ਸੁਚੱਜੀ ਵੰਡ ਦੀ ਨਿਗਰਾਨੀ ਦੇ ਮੱਦੇਨਜ਼ਰ ਜ਼ਿਲ੍ਹਾ, ਬਲਾਕ ਤੇ ਡਿੱਪੂ ਪੱਧਰ ‘ਤੇ ਵਿਜੀਲੈਂਸ ਕਮੇਟੀਆਂ ਦੇ ਗਠਨ ਦੇ ਹੁਕਮ ਦਿੱਤੇ ਹਨ। ਇਹ ਕਮੇਟੀਆਂ ਆਟੇ ਦੀ ਹੋਮ ਡਿਲਿਵਰੀ ਦੀ ਨਿਗਰਾਨੀ ਵੀ ਕਰਨਗੀਆਂ, ਜੋ ਨੇੜਲੇ ਭਵਿੱਖ ਵਿੱਚ ਸ਼ੁਰੂ ਹੋਣ ਵਾਲੀ ਹੈ। ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੌਜੂਦਾ ਸਰਕਾਰ ਨੇ ਪ੍ਰਸ਼ਾਸਨ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ ਤੇ ਇਸ ਲਈ ਇਨ੍ਹਾਂ ਸਾਰੀਆਂ ਕਮੇਟੀਆਂ ਵਿੱਚ ਜਨਤਕ ਪ੍ਰਤੀਨਿਧਤਾ ਹੋਵੇਗੀ। ਉਨਾਂ ਕਿਹਾ ਕਿ ਵਿਜੀਲੈਂਸ ਕਮੇਟੀਆਂ ਨੂੰ ਐਨਐਫਐਸਏ ਐਕਟ ਅਧੀਨ ਸਾਰੀਆਂ ਸਕੀਮਾਂ ਨੂੰ ਲਾਗੂ ਕਰਨ ਦੀ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਜਾਵੇਗਾ। ਉਨਾਂ ਅੱਗੇ ਕਿਹਾ ਕਿ ਕਮੇਟੀ ਇਨ੍ਹਾਂ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰਾਂ ਦੀ ਉਲੰਘਣਾ, ਕੁਤਾਹੀ ਜਾਂ ਫੰਡਾਂ ਦੀ ਦੁਰਵਰਤੋਂ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਿਖਤੀ ਰੂਪ ਵਿੱਚ ਸੂਚਿਤ ਕਰੇਗੀ।
ਸੰਗਰੂਰ ਲੋਕ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਲਈ ਭਾਜਪਾ ਜੁਟ ਗਈ ਹੈ। ਪਾਰਟੀ ਇਸ ਅਹਿਮ ਉਪ ਚੋਣ ਵਿੱਚ ਸੁਨੀਲ ਜਾਖੜ ਨੂੰ ਆਪਣਾ ਉਮੀਦਵਾਰ ਬਣਾ ਕੇ ਵੱਡਾ ਦਾਅ ਖੇਡ ਸਕਦੀ ਹੈ। ਜਲਦੀ ਹੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਸੂਬੇ ਵਿੱਚ ਤੇ ਸੰਗਰੂਰ ਲੋਕ ਸਭਾ ਹਲਕੇ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਵਿੱਚ ਆਪਣੇ ਫੈਸਲੇ ਬਾਰੇ ਫੀਡਬੈਕ ਲੈਣ ਜਾ ਰਹੀ ਹੈ। ਹੁਣ ਤੱਕ ਕਾਂਗਰਸ ਜਾਖੜ ਨੂੰ ਪੰਜਾਬ ਵਿੱਚ ਹਿੰਦੂ ਚਿਹਰੇ ਵਜੋਂ ਵਰਤਦੀ ਰਹੀ ਹੈ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਤੇ ਦੇਸ਼ ਵਿੱਚ ਕਾਂਗਰਸ ਦਾ ਹੁਣ ਖ਼ਾਤਮਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਾਂਗਰਸ ਖ਼ਤਮ ਹੋ ਚੁੱਕੀ ਹੈ ਤੇ ਲੋਕਾਂ ਨੂੰ ਵੀ ਇਸ ਗੱਲ ਬਾਰੇ ਪਤਾ ਲੱਗ ਚੁੱਕਾ ਹੈ। ਇਸ ਲਈ ਲੋਕਾਂ ਨੇ ਕਾਂਗਰਸ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਇਸ ਮੌਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਮਿਲੀ ਸਜ਼ਾ ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਗ਼ਲਤੀ ਇਨਸਾਨਾਂ ਤੋਂ ਹੁੰਦੀ ਹੈ, ਹੋ ਸਕਦਾ ਹੈ ਕਿ ਉਨ੍ਹਾਂ ਤੋਂ ਉਸ ਵੇਲੇ ਕੋਈ ਗਲਤੀ ਹੋਈ ਹੋਵੇ ਹਾਲਾਂਕਿ ਇਹ ਫ਼ੈਸਲਾ ਕਾਨੂੰਨ ਦਾ ਹੈ ਤੇ ਕਾਨੂੰਨ ਨੇ ਆਪਣੇ ਮੁਤਾਬਕ ਕਾਰਵਾਈ ਕਰਨੀ ਹੈ।
ਰਾਜਸਥਾਨ ਦੇ ਜੈਪੁਰ ਵਿੱਚ ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਮੀਟਿੰਗ ਹੋ ਰਹੀ ਹੈ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਆਗੂਆਂ ਨੂੰ ਸੰਬੋਧਨ ਕੀਤਾ। ਪੀਐਮ ਮੋਦੀ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਸੀ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਉਹ 10 ਵਜੇ ਅਹੁਦੇਦਾਰਾਂ ਦੀ ਇਸ ਬੈਠਕ 'ਚ ਸ਼ਾਮਲ ਹੋ ਕੇ ਆਪਣੇ ਵਿਚਾਰ ਸਾਂਝੇ ਕਰਨਗੇ। ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ ਕਿ ਸਾਨੂੰ ਦੇਸ਼ ਦੇ ਸਾਹਮਣੇ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ। ਪੀਐਮ ਮੋਦੀ ਨੇ ਕਿਹਾ ਕਿ ਅਸੀਂ ਦੇਖ ਰਹੇ ਹਾਂ ਕਿ ਅੱਜ ਕੁਝ ਪਾਰਟੀਆਂ ਦਾ ਈਕੋ ਸਿਸਟਮ ਪੂਰੇ ਜ਼ੋਰ ਨਾਲ ਦੇਸ਼ ਦੇ ਮੁੱਖ ਮੁੱਦਿਆਂ ਨੂੰ ਭਟਕਾਉਣ ਵਿੱਚ ਲੱਗਾ ਹੋਇਆ ਹੈ। ਸਾਨੂੰ ਅਜਿਹੀਆਂ ਪਾਰਟੀਆਂ ਦੇ ਜਾਲ ਵਿੱਚ ਕਦੇ ਨਹੀਂ ਫਸਣਾ ਚਾਹੀਦਾ। ਸਾਨੂੰ ਕਦੇ ਵੀ ਕੋਈ ਸ਼ਾਰਟ ਕੱਟ ਨਹੀਂ ਲੈਣਾ ਚਾਹੀਦਾ। ਦੇਸ਼ ਦੇ ਹਿੱਤ ਨਾਲ ਜੁੜੇ ਜੋ ਵੀ ਬੁਨਿਆਦੀ ਮੁੱਦੇ ਹਨ, ਉਨ੍ਹਾਂ 'ਤੇ ਸਾਨੂੰ ਅੱਗੇ ਵਧਣਾ ਹੈ।
ਰੋਡ ਰੇਜ ਮਾਮਲੇ 'ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਹੁਣ ਜੇਲ੍ਹ ਜਾਣਾ ਹੀ ਪਵੇਗਾ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਊਰੇਟਿਵ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸਿੱਧੂ ਨੂੰ ਹੁਣ ਅਦਾਲਤ 'ਚ ਸਿਰੰਡਰ ਕਰਨਾ ਪਵੇਗਾ, ਨਹੀਂ ਤਾਂ ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰੇਗੀ। ਇਸ ਤੋਂ ਪਹਿਲਾਂ ਸਿੱਧੂ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਦੀ ਪਟੀਸ਼ਨ 'ਤੇ ਜਸਟਿਸ ਏਐਮ ਖਾਨਵਿਲਕਰ ਨੇ ਕਿਹਾ ਕਿ ਅਸੀਂ ਮਾਮਲਾ ਚੀਫ਼ ਜਸਟਿਸ ਨੂੰ ਭੇਜ ਰਹੇ ਹਾਂ, ਉਹ ਇਸ 'ਤੇ ਸੁਣਵਾਈ ਕਰਨ ਦਾ ਫੈਸਲਾ ਕਰਨਗੇ। ਸਿੱਧੂ ਨੇ ਖ਼ਰਾਬ ਸਿਹਤ ਦੇ ਆਧਾਰ 'ਤੇ ਸਿਰੰਡਰ ਕਰਨ ਲਈ ਅਦਾਲਤ ਤੋਂ ਇੱਕ ਹਫ਼ਤੇ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਸੀ।
ਲੁਧਿਆਣਾ ਕੋਰਟ ਬਲਾਸਟ 'ਚ ਪੰਜਾਬ STF ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਾਣਕਾਰੀ ਮੁਤਾਬਕ ਧਮਾਕੇ ਲਈ IED ਸਪਲਾਈ ਕਰਨ ਵਾਲਾ ਦੋਸ਼ੀ ਦਿਲਬਾਗ ਸਿੰਘ ਅੰਮ੍ਰਿਤਸਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦਿਲਬਾਗ ਨੂੰ ਐਸਟੀਐਫ ਵੱਲੋਂ ਤਿੰਨ ਹੋਰ ਸਾਥੀਆਂ ਸਮੇਤ ਕਾਬੂ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਅਦਾਲਤ ਵਿੱਚ ਧਮਾਕਾ ਕਰਨ ਵਾਲੇ ਬਰਖਾਸਤ ਕਾਂਸਟੇਬਲ ਗਗਨਦੀਪ ਨੂੰ ਇਨ੍ਹਾਂ ਮੁਲਜ਼ਮਾਂ ਨੇ ਆਈਈਡੀ ਮੁਹੱਈਆ ਕਰਵਾਈ ਸੀ। ਐਸਟੀਐਫ ਮੁਤਾਬਕ ਤਿੰਨ ਆਈਈਡੀ ਪਾਕਿਸਤਾਨ ਤੋਂ ਡਰੋਨ ਰਾਹੀਂ ਪੰਜਾਬ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਵਰਤੋਂ ਲੁਧਿਆਣਾ ਧਮਾਕੇ ਲਈ ਕੀਤੀ ਗਈ ਸੀ।
ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲਿਆਂ ਵਿੱਚ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਤੇ ਰਿੱਟ ਪਟੀਸ਼ਨਾਂ ਦੀ ਸਹੀ ਢੰਗ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਇਹ ਪੱਤਰ ਲਿਖ ਕੇ ਸਾਬਕਾ ਆਈਜੀ ਤੇ ਵਿਧਾਇਕ ਕੁੰਵਰ ਨੇ ਆਪਣੀ ਹੀ ਪਾਰਟੀ ਦੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਇੱਕ ਵਾਰ ਫਿਰ ਚਰਚਾ ਸ਼ੁਰੂ ਹੋ ਗਈ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਸਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਤੇ ਸੁਪਰੀਮ ਕੋਰਟ ਵਿੱਚ ਕਈ ਕੇਸ ਤੇ ਰਿੱਟ ਪਟੀਸ਼ਨਾਂ ਪੈਂਡਿੰਗ ਹਨ। ਉਨ੍ਹਾਂ ਨੂੰ ਇੱਕ ਮਾਧਿਅਮ ਰਾਹੀਂ ਪਤਾ ਲੱਗਾ ਹੈ ਕਿ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਸਹੀ ਢੰਗ ਨਾਲ ਨਹੀਂ ਦੇਖ ਰਹੀ। ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਿਹਾ ਕੇਸ ਵੀ ਅੱਗੇ ਨਹੀਂ ਵਧ ਰਿਹਾ।
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਪੇਸ਼ ਹੋਣ ਲਈ ਅਦਾਲਤ ਤੋਂ ਸਮਾਂ ਮੰਗਿਆ ਹੈ। ਉਨ੍ਹਾਂ ਨੇ ਸਿਹਤ ਦਾ ਹਵਾਲਾ ਦਿੰਦਿਆਂ ਅਦਾਲਤ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਕੁਝ ਸਮਾਂ ਦਿੱਤਾ ਜਾਵੇ। ਸੁਪਰੀਮ ਕੋਰਟ ਨੇ ਵੀਰਵਾਰ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਸਿੱਧੂ ਨੂੰ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਚਰਚਾ ਸੀ ਕਿ ਸਿੱਧੂ ਅੱਜ ਬਾਅਦ ਦੁਪਹਿਰ ਪਟਿਆਲਾ ਦੀ ਅਦਾਲਤ ਵਿੱਚ ਆਤਮ ਸਮਰਪਣ ਕਰਨਗੇ ਪਰ ਹੁਣ ਖਬਰ ਆ ਰਹੀ ਉਨ੍ਹਾਂ ਨੇ ਪੇਸ਼ ਹੋਣ ਲਈ ਅਦਾਲਤ ਤੋਂ ਸਮਾਂ ਮੰਗਿਆ ਹੈ। ਇਸ ਦੌਰਾਨ ਸਿੱਧੂ ਸੁਪਰੀਮ ਕੋਰਟ ਵਿੱਚ ਕਿਊਰੇਟਿਵ ਪਟੀਸ਼ਨ ਵੀ ਦਾਇਰ ਕਰਨਗੇ। ਹਾਲਾਂਕਿ ਸਿੱਧੂ ਪਟੀਸ਼ਨ ਰਾਹੀਂ ਜੇਲ੍ਹ ਜਾਣ ਤੋਂ ਬਚ ਨਹੀਂ ਸਕਦੇ।
ਪਿਛੋਕੜ
Punjab Breaking News, 20 May 2022 LIVE Updates: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਪੇਸ਼ ਹੋਣ ਲਈ ਅਦਾਲਤ ਤੋਂ ਸਮਾਂ ਮੰਗਿਆ ਹੈ। ਉਨ੍ਹਾਂ ਨੇ ਸਿਹਤ ਦਾ ਹਵਾਲਾ ਦਿੰਦਿਆਂ ਅਦਾਲਤ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਕੁਝ ਸਮਾਂ ਦਿੱਤਾ ਜਾਵੇ। ਸੁਪਰੀਮ ਕੋਰਟ ਨੇ ਵੀਰਵਾਰ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਸਿੱਧੂ ਨੂੰ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਚਰਚਾ ਸੀ ਕਿ ਸਿੱਧੂ ਅੱਜ ਬਾਅਦ ਦੁਪਹਿਰ ਪਟਿਆਲਾ ਦੀ ਅਦਾਲਤ ਵਿੱਚ ਆਤਮ ਸਮਰਪਣ ਕਰਨਗੇ ਪਰ ਹੁਣ ਖਬਰ ਆ ਰਹੀ ਉਨ੍ਹਾਂ ਨੇ ਪੇਸ਼ ਹੋਣ ਲਈ ਅਦਾਲਤ ਤੋਂ ਸਮਾਂ ਮੰਗਿਆ ਹੈ। ਇਸ ਦੌਰਾਨ ਸਿੱਧੂ ਸੁਪਰੀਮ ਕੋਰਟ ਵਿੱਚ ਕਿਊਰੇਟਿਵ ਪਟੀਸ਼ਨ ਵੀ ਦਾਇਰ ਕਰਨਗੇ। ਹਾਲਾਂਕਿ ਸਿੱਧੂ ਪਟੀਸ਼ਨ ਰਾਹੀਂ ਜੇਲ੍ਹ ਜਾਣ ਤੋਂ ਬਚ ਨਹੀਂ ਸਕਦੇ।
'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਹੀ ਸਰਕਾਰ 'ਤੇ ਉਠਾਏ ਸਵਾਲ, ਸੀਐਮ ਭਗਵੰਤ ਮਾਨ ਨੂੰ ਪੱਤਰ ਲਿਖ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਬਾਰੇ ਕੀਤਾ ਵੱਡਾ ਖੁਲਾਸਾ
ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲਿਆਂ ਵਿੱਚ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਤੇ ਰਿੱਟ ਪਟੀਸ਼ਨਾਂ ਦੀ ਸਹੀ ਢੰਗ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਇਹ ਪੱਤਰ ਲਿਖ ਕੇ ਸਾਬਕਾ ਆਈਜੀ ਤੇ ਵਿਧਾਇਕ ਕੁੰਵਰ ਨੇ ਆਪਣੀ ਹੀ ਪਾਰਟੀ ਦੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਇੱਕ ਵਾਰ ਫਿਰ ਚਰਚਾ ਸ਼ੁਰੂ ਹੋ ਗਈ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਸਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਤੇ ਸੁਪਰੀਮ ਕੋਰਟ ਵਿੱਚ ਕਈ ਕੇਸ ਤੇ ਰਿੱਟ ਪਟੀਸ਼ਨਾਂ ਪੈਂਡਿੰਗ ਹਨ। ਉਨ੍ਹਾਂ ਨੂੰ ਇੱਕ ਮਾਧਿਅਮ ਰਾਹੀਂ ਪਤਾ ਲੱਗਾ ਹੈ ਕਿ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਸਹੀ ਢੰਗ ਨਾਲ ਨਹੀਂ ਦੇਖ ਰਹੀ। ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਿਹਾ ਕੇਸ ਵੀ ਅੱਗੇ ਨਹੀਂ ਵਧ ਰਿਹਾ। 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਹੀ ਸਰਕਾਰ 'ਤੇ ਉਠਾਏ ਸਵਾਲ, ਸੀਐਮ ਭਗਵੰਤ ਮਾਨ ਨੂੰ ਪੱਤਰ ਲਿਖ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਬਾਰੇ ਕੀਤਾ ਵੱਡਾ ਖੁਲਾਸਾ
ਸ਼ਰਾਬ ਤੋਂ 30 ਫੀਸਦੀ ਵੱਧ ਕਮਾਈ ਕਰਨਾ ਚਾਹੁੰਦੀ ਭਗਵੰਤ ਮਾਨ ਸਰਕਾਰ, 1 ਜੁਲਾਈ ਤੋਂ ਲਾਗੂ ਹੋਵੇਗੀ ਨਵੀਂ ਆਬਕਾਰੀ ਨੀਤੀ
ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਇਸ ਸਾਲ ਸ਼ਰਾਬ ਤੋਂ 30 ਫੀਸਦੀ ਵੱਧ ਕਮਾਈ ਕਰਨਾ ਚਾਹੁੰਦੀ ਹੈ। ਇਸ ਲਈ ਨਵੀਂ ਆਬਕਾਰੀ ਨੀਤੀ ਤਿਆਰ ਕੀਤੀ ਜਾ ਰਹੀ ਹੈ ਜੋ 1 ਜੁਲਾਈ ਤੋਂ ਲਾਗੂ ਹੋਵੇਗੀ। ਅਹਿਮ ਗੱਲ ਹੈ ਕਿ ਨਵੀਂ ਐਕਸਾਈਜ਼ ਪਾਲਿਸੀ ਦਾ ਨਿਸ਼ਾਨਾ ਸ਼ਰਾਬ ਦੇ ਨਿਰਮਾਣ ਤੇ ਸ਼ਰਾਬ ਦੇ ਕਾਰੋਬਾਰ ਦੋਵਾਂ ਵਿੱਚ ਏਕਾਧਿਕਾਰ ਨੂੰ ਤੋੜਨਾ ਹੈ। ਪੰਜਾਬ ਸਰਕਾਰ ਨਵੀਂ ਆਬਕਾਰੀ ਨੀਤੀ ਦਿੱਲੀ ਦੀ ਤਰਜ਼ ਉੱਪਰ ਬਣਾ ਰਹੀ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੀਂ ਆਬਕਾਰੀ ਨੀਤੀ ਨੂੰ ਲੈ ਕੇ ਬੁੱਧਵਾਰ ਨੂੰ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਰਹੇ। ਮੀਟਿੰਗ ਵਿੱਚ ਜੁਲਾਈ ਮਹੀਨੇ ਤੋਂ ਲਾਗੂ ਹੋਣ ਵਾਲੀ ਨਵੀਂ ਆਬਕਾਰੀ ਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਨਵੀਂ ਸ਼ਰਾਬ ਨੀਤੀ ਰਾਹੀਂ ਜਿੱਥੇ ਖਾਲੀ ਖਜ਼ਾਨੇ ਨੂੰ ਭਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ, ਉੱਥੇ ਹੀ ਸ਼ਰਾਬ ਦੇ ਕਾਰੋਬਾਰ ਵਿੱਚ ਹੋਣ ਵਾਲੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਵੀ ਵਿਉਂਤਬੰਦੀ ਕਰਨ ਲੱਗੀ ਹੈ। ਸ਼ਰਾਬ ਤੋਂ 30 ਫੀਸਦੀ ਵੱਧ ਕਮਾਈ ਕਰਨਾ ਚਾਹੁੰਦੀ ਭਗਵੰਤ ਮਾਨ ਸਰਕਾਰ, 1 ਜੁਲਾਈ ਤੋਂ ਲਾਗੂ ਹੋਵੇਗੀ ਨਵੀਂ ਆਬਕਾਰੀ ਨੀਤੀ
Corona Cases in India: 24 ਘੰਟਿਆਂ 'ਚ ਕੋਰੋਨਾ ਕੇਸਾਂ 'ਚ ਗਿਰਾਵਟ, ਇੱਕ ਦਿਨ 'ਚ ਮੌਤਾਂ ਜਾ ਅੰਕੜਾ ਦੁੱਗਣਾ
ਦੇਸ਼ ਵਿੱਚ ਕੋਰੋਨਾ ਦੀ ਸਥਿਤੀ ਫਿਲਹਾਲ ਸਥਿਰ ਨਜ਼ਰ ਆ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਰੋਜ਼ਾਨਾ ਕਰੀਬ 2 ਹਜ਼ਾਰ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 2259 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਕਾਰਨ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਪਹਿਲਾਂ 19 ਮਈ ਨੂੰ ਵੀ ਕਰੀਬ 2300 ਕੋਰੋਨਾ ਮਾਮਲੇ ਸਾਹਮਣੇ ਆਏ ਸਨ। ਕੋਰੋਨਾ ਦੇ ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ, ਹੁਣ ਦੇਸ਼ ਭਰ ਵਿੱਚ ਸਰਗਰਮ ਕੋਰੋਨਾ ਮਾਮਲਿਆਂ ਦੀ ਕੁੱਲ ਗਿਣਤੀ 15044 ਹੋ ਗਈ ਹੈ। ਇੱਕ ਦਿਨ ਪਹਿਲਾਂ ਦੇ ਮਾਮਲਿਆਂ ਦੀ ਤੁਲਨਾ ਵਿੱਚ ਅੱਜ ਮਾਮੂਲੀ ਗਿਰਾਵਟ ਦੇਖੀ ਗਈ ਹੈ। ਹਾਲਾਂਕਿ ਮਰਨ ਵਾਲਿਆਂ ਦੀ ਗਿਣਤੀ ਵਧੀ ਹੈ। Corona Cases in India: 24 ਘੰਟਿਆਂ 'ਚ ਕੋਰੋਨਾ ਕੇਸਾਂ 'ਚ ਗਿਰਾਵਟ, ਇੱਕ ਦਿਨ 'ਚ ਮੌਤਾਂ ਜਾ ਅੰਕੜਾ ਦੁੱਗਣਾ
- - - - - - - - - Advertisement - - - - - - - - -