Punjab Breaking News LIVE: ਰਾਮ ਰਹੀਮ ਨੂੰ ਹਰਿਆਣਾ ਦੀ ਜੇਲ੍ਹ 'ਚੋਂ ਪੰਜਾਬ ਲਿਆਉਣ ਦੀ ਤਿਆਰੀ, ਦੋ ਕੇਸਾਂ 'ਚ ਪ੍ਰੋਡਕਸ਼ਨ ਵਾਰੰਟ ਜਾਰੀ
Punjab Breaking News, 21 April 2022 LIVE Updates: ਫ਼ਰੀਦਕੋਟ ਅਦਾਲਤ ਨੇ ਇਸ ਸਬੰਧੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੂੰ ਪ੍ਰੋਡਕਸ਼ਨ ਵਾਰੰਟ ਦਿੱਤਾ ਹੈ।
LIVE
Background
Punjab Breaking News, 21 April 2022 LIVE Updates: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਰਾਤ ਕਰੀਬ 9.15 ਵਜੇ ਨਵੀਂ ਦਿੱਲੀ ਦੇ ਲਾਲ ਕਿਲ੍ਹੇ 'ਤੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ 'ਚ ਸ਼ਾਮਲ ਹੋਣਗੇ। ਇਸ ਮੌਕੇ ਪ੍ਰਧਾਨ ਮੰਤਰੀ ਦੇਸ਼ ਨੂੰ ਸੰਬੋਧਨ ਕਰਨਗੇ ਤੇ ਇੱਕ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕਰਨਗੇ।
ਪ੍ਰਧਾਨ ਮੰਤਰੀ ਦਫ਼ਤਰ (PMO) ਵੱਲੋਂ ਜਾਰੀ ਪ੍ਰੈਸ ਬਿਆਨ ਮੁਤਾਬਕ ਇਹ ਪ੍ਰੋਗਰਾਮ ਭਾਰਤ ਸਰਕਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਦੋ ਰੋਜ਼ਾ ਸਮਾਗਮ (20 ਅਤੇ 21 ਅਪ੍ਰੈਲ) ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਰਾਗੀ ਅਤੇ ਬੱਚੇ ਸ਼ਬਦ ਕੀਰਤਨ 'ਚ ਹਿੱਸਾ ਲੈਣਗੇ।
ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨੂੰ ਦਰਸਾਉਂਦਾ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵੀ ਹੋਵੇਗਾ। ਇਸ ਤੋਂ ਇਲਾਵਾ ਸਿੱਖਾਂ ਦੀ ਰਵਾਇਤੀ ਮਾਰਸ਼ਲ ਆਰਟ ‘ਗਤਕਾ’ ਵੀ ਕਰਵਾਈ ਜਾਵੇਗੀ। ਪ੍ਰੋਗਰਾਮ ਨੌਵੇਂ ਸਿੱਖ ਗੁਰੂ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਦੀ ਰੂਪਰੇਖਾ 'ਤੇ ਕੇਂਦ੍ਰਿਤ ਹੈ।
ਜਾਰੀ ਬਿਆਨ ਵਿੱਚ ਸਰਕਾਰ ਨੇ ਕਿਹਾ ਗਿਆ ਕਿ ਗੁਰੂ ਤੇਗ ਬਹਾਦਰ ਜੀ ਨੇ ਵਿਸ਼ਵ ਇਤਿਹਾਸ ਵਿੱਚ ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ, ਆਦਰਸ਼ਾਂ ਅਤੇ ਸਿਧਾਂਤਾਂ ਦੀ ਰਾਖੀ ਲਈ ਆਪਣਾ ਬਲਿਦਾਨ ਦਿੱਤਾ। ਕਸ਼ਮੀਰੀ ਪੰਡਤਾਂ ਦੀ ਧਾਰਮਿਕ ਆਜ਼ਾਦੀ ਦਾ ਸਮਰਥਨ ਕਰਨ ਲਈ ਮੁਗਲ ਸ਼ਾਸਕ ਔਰੰਗਜ਼ੇਬ ਦੇ ਹੁਕਮਾਂ 'ਤੇ ਉਨ੍ਹਾਂ ਨੇ ਸ਼ਹੀਦੀ ਦਿੱਤੀ।
ਉਨ੍ਹਾਂ ਦੀ ਬਰਸੀ, 24 ਨਵੰਬਰ ਨੂੰ ਹਰ ਸਾਲ ਸ਼ਹੀਦੀ ਦਿਵਸ ਵਜੋਂ ਮਨਾਈ ਜਾਂਦੀ ਹੈ। ਸਰਕਾਰ ਨੇ ਕਿਹਾ ਕਿ ਦਿੱਲੀ ਵਿਚ ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਰਕਾਬ ਗੰਜ ਉਨ੍ਹਾਂ ਦੀ ਪਵਿੱਤਰ ਕੁਰਬਾਨੀ ਨਾਲ ਜੁੜੇ ਹੋਏ ਹਨ। ਉਨ੍ਹਾਂ ਦੀ ਵਿਰਾਸਤ ਇਸ ਕੌਮ ਲਈ ਏਕਤਾ ਦੀ ਇੱਕ ਵੱਡੀ ਤਾਕਤ ਵਜੋਂ ਕੰਮ ਕਰਦੀ ਹੈ।
Production warrant of Ram Rahim: ਦੋਵਾਂ ਮਾਮਲਿਆਂ ਵਿੱਚ ਪੁਲਿਸ ਨੇ ਬਾਬਾ ਰਾਮ ਰਹੀਮ ਨੂੰ ਮਾਸਟਰਮਾਈਂਡ ਬਣਾਇਆ
ਦੋਵਾਂ ਮਾਮਲਿਆਂ ਵਿੱਚ ਪੁਲਿਸ ਨੇ ਬਾਬਾ ਰਾਮ ਰਹੀਮ ਨੂੰ ਮਾਸਟਰਮਾਈਂਡ ਬਣਾਇਆ ਹੈ। ਸਰਕਾਰ ਬਦਲਣ ਤੋਂ ਬਾਅਦ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਰਾਮ ਰਹੀਮ ਦਾ ਨਾਂ ਆਇਆ ਸੀ। ਪੰਜਾਬ ਪੁਲਿਸ ਨੇ ਇਸ ਸਬੰਧੀ ਅਦਾਲਤ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਐਫਆਈਆਰ ਨੰਬਰ 117 ਵਿੱਚ ਵਿਵਾਦਿਤ ਪੋਸਟਰ ਮਾਮਲੇ ਦੇ ਪਿੱਛੇ ਵੀ ਰਾਮ ਰਹੀਮ ਦਾ ਹੱਥ ਹੈ। ਇਸ ਤੋਂ ਇਲਾਵਾ ਉਹ ਐਫਆਈਆਰ ਨੰਬਰ 128 ਦੇ ਬੇਅਦਬੀ ਮਾਮਲੇ ਵਿੱਚ ਵੀ ਮੁੱਖ ਮੁਲਜ਼ਮ ਹੈ। ਇਸ ਮਾਮਲੇ ਵਿੱਚ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਗਲੀਆਂ ਵਿੱਚ ਖਿੱਲਰੇ ਮਿਲੇ ਸੀ।
Ram Rahim News: ਦੋਵਾਂ ਮਾਮਲਿਆਂ ਵਿੱਚ ਪੁਲਿਸ ਨੇ ਰਾਮ ਰਹੀਮ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ
ਸਾਲ 2015 'ਚ ਦਰਜ ਦੋ ਮਾਮਲਿਆਂ 'ਚ ਰਾਮ ਰਹੀਮ ਖਿਲਾਫ ਵਾਰੰਟ ਜਾਰੀ ਕੀਤਾ ਗਿਆ ਹੈ। ਇਸ ਵਿੱਚ ਪਹਿਲਾ ਮਾਮਲਾ ਐਫਆਈਆਰ ਨੰਬਰ 117 ਦਾ ਹੈ ਜਿਸ ਵਿੱਚ ਵਿਵਾਦਤ ਪੋਸਟਰ ਲਾਉਣ ਦਾ ਇਲਜ਼ਾਮ ਹੈ। ਦੂਜਾ ਮਾਮਲਾ ਐਫਆਈਆਰ ਨੰਬਰ 128 ਦਾ ਹੈ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਦਬੀ ਕੀਤੀ ਗਈ ਸੀ। ਦੋਵਾਂ ਮਾਮਲਿਆਂ ਵਿੱਚ ਪੁਲਿਸ ਨੇ ਰਾਮ ਰਹੀਮ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਹੈ।
Ram Rahim News: ਪਹਿਲਾਂ ਵੀ ਰਾਮ ਰਹੀਮ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ ਸੀ
ਇਸ ਤੋਂ ਪਹਿਲਾਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ ਤੇ ਬੇਅਦਬੀ ਦੇ ਮਾਮਲੇ ਵਿੱਚ ਐਫਆਈਆਰ ਨੰਬਰ 63 'ਚ ਰਾਮ ਰਹੀਮ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ ਸੀ। ਹਾਲਾਂਕਿ ਸੁਰੱਖਿਆ ਕਾਰਨਾਂ ਕਰਕੇ ਰਾਮ ਰਹੀਮ ਦੀ ਪਟੀਸ਼ਨ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰੋਕ ਲਾ ਦਿੱਤੀ ਸੀ। ਇਸ ਤੋਂ ਬਾਅਦ ਐਸਆਈਟੀ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਸ ਤੋਂ ਪੁੱਛਗਿੱਛ ਕੀਤੀ ਸੀ।
Production warrant of Ram Rahim: ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਪ੍ਰੋਡਕਸ਼ਨ ਵਾਰੰਟ ਜਾਰੀ
ਹਰਿਆਣਾ ਦੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਪੰਜਾਬ ਲਿਆਂਦਾ ਜਾਵੇਗਾ। ਫ਼ਰੀਦਕੋਟ ਅਦਾਲਤ ਨੇ ਇਸ ਸਬੰਧੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੂੰ ਪ੍ਰੋਡਕਸ਼ਨ ਵਾਰੰਟ ਦਿੱਤਾ ਹੈ। ਇਹ ਵਾਰੰਟ 2 ਮਾਮਲਿਆਂ ਵਿੱਚ ਦਿੱਤਾ ਗਿਆ ਹੈ। ਐਸਆਈਟੀ ਨੂੰ 4 ਮਈ ਤੱਕ ਦਾ ਸਮਾਂ ਦਿੱਤਾ ਗਿਆ ਹੈ।
Navjot Sidhu: ਏਥੇ ਪੰਜਾਬ ਮਾਡਲ ਚੱਲੇਗਾ ਦਿੱਲੀ ਮਾਡਲ ਨਹੀਂ
ਨਵਜੋਤ ਸਿੱਧੂ ਨੇ ਕਿਹਾ ਅੱਜ 8 ਹਜ਼ਾਰ ਦੀ ਡਿਮਾਂਡ ਹੈ ਤੇ ਸਰਕਾਰ ਕੋਲ ਕੋਇਲਾ ਨਹੀਂ ਹੈ ਜਦੋਂ 15 ਹਜ਼ਾਰ ਮੈਗਾਵਾਟ ਦੀ ਡਿਮਾਂਡ ਹੋਵੇਗੀ ਤਾਂ ਕਿਵੇਂ ਪੂਰੀ ਹੋਵੇਗੀ। ਚੰਨੀ ਸਰਕਾਰ ਨੇ ਬਿਜਲੀ ਫਰੀ ਕੀਤੀ ਸੀ ਪਰ ਉਦੋਂ ਹਾਲਾਤ ਅਜਿਹੇ ਨਹੀਂ ਸਨ। ਅੱਜ ਪੰਜਾਬ ਦੇ ਪਿੰਡਾਂ 'ਚ 2 ਘੰਟੇ ਬਿਜਲੀ ਆ ਰਹੀ ਹੈ। ਕਿਸਾਨਾਂ ਬਾਰੇ ਉਨ੍ਹਾਂ ਨੇ ਗੱਲ ਕਰਦਿਆਂ ਕਿਹਾ ਕਿ 500 ਰੁਪਏ ਅਨਾਜ 'ਤੇ ਬੋਨਸ ਕਿਸਾਨਾਂ ਨੂੰ ਦਿੱਤਾ ਜਾਵੇ। ਮੁੱਖ ਭਗਵੰਤ ਮਾਨ 'ਤੇ ਤਨਜ਼ ਕੱਸਦਿਆਂ ਉਨ੍ਹਾਂ ਨੇ ਕਿਹਾ ਕਿ ਉਹ ਕਦੀ ਗੁਜਰਾਤ ਤੇ ਕਦੀ ਹਿਮਾਚਲ ਹੁੰਦੇ ਹਨ। ਪੰਜਾਬ ਦਾ ਪੈਸਾ ਅੱਜ ਇਸ਼ਿਤਾਰਬਾਜ਼ੀ 'ਚ ਲਾਇਆ ਜਾ ਰਿਹਾ ਹੈ। ਪੰਜਾਬ 'ਚ ਥਾਂ-ਥਾਂ ਕਤਲ ਤੇ ਲੁੱਟ ਹੋ ਰਹੀ ਪਰ ਪੰਜਾਬ ਸਰਕਾਰ ਉਸ ਵੱਲ ਧਿਆਨ ਨਹੀਂ ਦੇ ਰਹੀ ਹੈ। ਮੈਂ ਪਹਿਲਾਂ ਹੀ ਕਿਹਾ ਸੀ ਏਥੇ ਪੰਜਾਬ ਮਾਡਲ ਚੱਲੇਗਾ ਦਿੱਲੀ ਮਾਡਲ ਨਹੀਂ। ਇਸ ਦੌਰਾਨ ਉਨ੍ਹਾਂ ਨੇ ਇਹ ਕਿਹਾ ਕਿ ਪੰਜਾਬ ਪੁਲਿਸ ਦਾ ਇਸਤੇਮਾਲ ਸਿਆਸੀ ਬਦਲਾ ਲੈਣਾ ਲਈ ਕੀਤਾ ਜਾ ਰਿਹਾ ਹੈ।