Punjab Breaking News LIVE: ਪੰਜਾਬ 'ਚ ਧੁੰਦ ਦਾ ਕਹਿਰ, ਕਿਸਾਨਾਂ 'ਤੇ ਲਾਠੀਚਾਰਜ ਮਗਰੋਂ ਘਿਰੀ ਭਗਵੰਤ ਮਾਨ ਸਰਕਾਰ, ਹਰਿਆਣਾ ਪਹੁੰਚੀ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’, ਸ਼ਹੀਦੀ ਜੋੜ ਮੇਲਾ ਸ਼ੁਰੂ
Punjab Breaking News, 21 December 2022 LIVE Updates: ਪੰਜਾਬ 'ਚ ਧੁੰਦ ਦਾ ਕਹਿਰ, ਕਿਸਾਨਾਂ 'ਤੇ ਲਾਠੀਚਾਰਜ ਮਗਰੋਂ ਘਿਰੀ ਭਗਵੰਤ ਮਾਨ ਸਰਕਾਰ, ਹਰਿਆਣਾ ਪਹੁੰਚੀ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’, ਸ਼ਹੀਦੀ ਜੋੜ ਮੇਲਾ ਸ਼ੁਰੂ
LIVE
Background
Punjab Breaking News, 21 December 2022 LIVE Updates: ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਸਮੁੱਚੇ ਉੱਤਰੀ ਭਾਰਤ ਵਿੱਚ ਅੱਜ ਵੀ ਸੰਘਣੀ ਧੁੰਦ ਛਾਈ ਹੋਈ ਹੈ। ਧੁੰਦ ਦੇ ਕਹਿਰ ਕਰਕੇ ਆਮ ਜੀਵਨ ਲੀਹੋਂ ਲੱਥ ਗਿਆ ਹੈ। ਹਾਲਾਤ ਇਹ ਹਨ ਕਿ ਧੁੰਦ ਕਾਰਨ ਕਈ ਥਾਵਾਂ ’ਤੇ ਜ਼ਿਆਦਾ ਦੂਰ ਤੱਕ ਦਿਖਾਈ ਨਹੀਂ ਦੇ ਰਿਹਾ। ਇਸ ਦੌਰਾਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਚਾਰ-ਪੰਜ ਦਿਨ ਹਾਲਾਤ ਅਜਿਹੇ ਹੀ ਰਹਿ ਸਕਦੇ ਹਨ। ਅਗਲਾ ਹਫਤਾ ਸੋਚ-ਸਮਝ ਕੇ ਨਿਕਲਿਓ ਘਰੋਂ, ਧੁੰਦ ਦਾ ਵਰ੍ਹੇਗਾ ਕਹਿਰ
ਕਿਸਾਨਾਂ 'ਤੇ ਲਾਠੀਚਾਰਜ ਮਗਰੋਂ ਘਿਰੀ ਭਗਵੰਤ ਮਾਨ ਸਰਕਾਰ
Punjab News: ਜ਼ੀਰਾ ਵਿੱਚ ਸ਼ਰਾਬ ਫੈਕਟਰੀ ਦੀ ਵਿਰੋਧ ਕਰ ਰਹੇ ਕਿਸਾਨਾਂ ਉੱਪਰ ਲਾਠੀਚਾਰਜ 'ਤੇ ਭਗਵੰਤ ਮਾਨ ਸਰਕਾਰ ਘਿਰ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਉੱਪਰ ਵੱਡੇ ਸਵਾਲ ਉਠਾਏ ਹਨ। ਅਕਾਲੀ ਦਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਧਰਨਾ ਮੁਕਤ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਹੱਕੀ ਮੰਗਾਂ ਲਈ ਧਰਨੇ ਦੇ ਰਹੇ ਲੋਕਾਂ ਉੱਪਰ ਲਾਠੀਚਾਰਜ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਲਾਠੀਚਾਰਜ ਦੀ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਹੈ ਕਿ ਪੰਜਾਬ ਵਾਸੀ ਝੂਠੇ ਪ੍ਰਚਾਰ ਤੋਂ ਗੁੰਮਰਾਹ ਹੋ ਕੇ ਵਿਕਾਸ ਦੀ ਥਾਂ ਵਿਨਾਸ਼ ਨੂੰ ਚੁਣ ਬੈਠੇ ਹਨ। ਕਦੇ ਧਰਨਾ ਮੁਕਤ ਪੰਜਾਬ ਦੀ ਦੁਹਾਈ ਦੇ ਕੇ ਸੱਤਾ ਹਥਿਆਉਣ ਵਾਲੀ 'ਬਦਲਾਅ' ਵਾਲੀ ਸਰਕਾਰ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਬੈਠੇ ਲੋਕਾਂ ਤੇ ਨਿੱਤ ਦਿਨ ਅੱਤਿਆਰ ਕਰਕੇ ਲੋਕਤੰਤਰੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਸੂਬਾ ਸਰਕਾਰ ਦੇ ਇਸ ਤਾਨਾਸ਼ਾਹ ਰਵੱਈਏ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ। ਕਿਸਾਨਾਂ 'ਤੇ ਲਾਠੀਚਾਰਜ ਮਗਰੋਂ ਘਿਰੀ ਭਗਵੰਤ ਮਾਨ ਸਰਕਾਰ
Bharat Jodo Yatra : ਹਰਿਆਣਾ ਪਹੁੰਚੀ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’
Bharat Jodo Yatra: ‘ਭਾਰਤ ਜੋੜੋ ਯਾਤਰਾ’ ਅੱਜ ਹਰਿਆਣਾ ਵਿੱਚ ਦਾਖਲ ਹੋ ਗਈ ਹੈ। ਇਹ ਯਾਤਰਾ ਰਾਤ ਲਈ ਅਲਵਰ ਵਿੱਚ ਰੁਕੀ ਤੇ ਅੱਜ ਸਵੇਰੇ ਨੂਹ ਜ਼ਿਲ੍ਹੇ ਤੋਂ ਹਰਿਆਣਾ ਵਿੱਚ ਦਾਖਲ ਹੋਈ। ਹਰਿਆਣਾ ਵਿੱਚ ਇਹ ਦੋ ਗੇੜਾਂ ਵਿੱਚ ਹੋਵੇਗੀ। ਪਾਰਟੀ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦੱਸਿਆ ਕਿ ਰਾਹੁਲ ਗਾਂਧੀ ਅੱਜ ਹਰਿਆਣਾ ਦੇ ਸਾਬਕਾ ਸੈਨਿਕਾਂ ਤੇ ਕਿਸਾਨ ਆਗੂਆਂ ਨਾਲ ਮੁਲਾਕਾਤ ਕਰਨਗੇ। ਦੱਸ ਦਈਏ ਕਿ ਮੰਗਲਵਾਰ ਨੂੰ ਕਾਂਗਰਸ ਲੀਡਰ ਰਾਹੁਲ ਗਾਂਧੀ ਦੀ ਅਗਵਾਈ ਵਿੱਚ ‘ਭਾਰਤ ਜੋੜੋ ਯਾਤਰਾ’ ਦਾ ਰਾਜਸਥਾਨ ਦਾ ਪੜਾਅ ਮੁਕੰਮਲ ਹੋ ਗਿਆ। ਕਾਂਗਰਸ ਸ਼ਾਸਿਤ ਰਾਜਸਥਾਨ ਵਿੱਚ ਪਾਰਟੀ ਨੇ 15 ਦਿਨਾਂ ’ਚ ਕਰੀਬ 485 ਕਿਲੋਮੀਟਰ ਦਾ ਪੈਂਡਾ ਤੈਅ ਕੀਤਾ। ਰਾਜਸਥਾਨ ਵਿੱਚ ਯਾਤਰਾ ਝਾਲਾਵਾੜ ਤੋਂ 5 ਦਸੰਬਰ ਨੂੰ ਸ਼ੁਰੂ ਹੋਈ ਸੀ। ਇਹ ਸੂਬੇ ਦੇ ਕੋਟਾ, ਬੂੰਦੀ, ਸਵਾਈ ਮਾਧੋਪੁਰ, ਦੌਸਾ ਤੇ ਅਲਵਰ ਜ਼ਿਲ੍ਹਿਆਂ ਵਿਚੋਂ ਗੁਜ਼ਰੀ। Bharat Jodo Yatra : ਹਰਿਆਣਾ ਪਹੁੰਚੀ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’
ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਪਰਪਿਤ ਸ਼ਹੀਦੀ ਜੋੜ ਮੇਲਾ ਸ਼ੁਰੂ
Shaheedi Jor Mela 2022 : ਚਮਕੌਰ ਸਾਹਿਬ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਤੇ ਗੜ੍ਹੀ ਚਮਕੌਰ ਵਿੱਚ ਮੁਗਲਾਂ ਨਾਲ ਲੜਦਿਆਂ ਸ਼ਹਾਦਤ ਦੇ ਜਾਮ ਪੀਣ ਵਾਲੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਤਿੰਨ ਦਿਨਾ ਸ਼ਹੀਦੀ ਸਮਾਗਮ ਅੱਜ 21 ਦਸੰਬਰ ਤੋਂ ਸ਼ੁਰੂ ਹੋ ਗਏ ਹਨ। ਚਮਕੌਰ ਸਾਹਿਬ ਦੇ ਸਾਰੇ ਗੁਰਦੁਆਰਿਆਂ ਵਿੱਚ ਅਖੰਡ ਪਾਠ ਸਾਹਿਬ ਆਰੰਭ ਹੋਏ ਹਨ ਤੇ 23 ਦਸੰਬਰ ਨੂੰ ਭੋਗ ਪਾਏ ਜਾਣਗੇ। ਇਨ੍ਹਾਂ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਸੰਗਤਾਂ ਦੀ ਵੱਡੀ ਆਮਦ ਨੂੰ ਵੇਖਦੇ ਹੋਏ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨੂੰ ਸਜਾਇਆ ਗਿਆ ਹੈ। ਸੰਗਤਾਂ ਦੇ ਲੰਗਰ ਤੇ ਰਿਹਾਇਸ਼, ਕੜਾਹ ਪ੍ਰਸਾਦ ਦੇ ਕਾਊਂਟਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਪਰਪਿਤ ਸ਼ਹੀਦੀ ਜੋੜ ਮੇਲਾ ਸ਼ੁਰੂ
ਸ਼ਾਹਰੁਖ ਖਾਨ ਦਾ ਨਾਂ ਦੁਨੀਆ ਦੇ 50 ਮਹਾਨ ਐਕਟਰਾਂ ਦੀ ਲਿਸਟ ‘ਚ ਸ਼ਾਮਲ
Shah Rukh Khan In Empire Magazine 50 Great Actors List: ਸ਼ਾਹਰੁਖ ਖਾਨ (Shah Rukh Khan) ਨੂੰ ਕਿੰਗ ਖਾਨ (King Khan) ਐਵੇਂ ਹੀ ਨਹੀਂ ਕਿਹਾ ਜਾਂਦਾ ਹੈ। ਬਾਲੀਵੁੱਡ ਦੇ ਬਾਦਸ਼ਾਹ ਦੇ ਪੂਰੀ ਦੁਨੀਆ 'ਚ ਪ੍ਰਸ਼ੰਸਕ ਹਨ। ਦੇਸ਼ 'ਚ ਹੀ ਨਹੀਂ ਸਗੋਂ ਵਿਦੇਸ਼ਾਂ 'ਚ ਵੀ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀਆਂ ਫਿਲਮਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਸ਼ਾਹਰੁਖ ਖਾਨ ਦੀ ਲੋਕਪ੍ਰਿਅਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਬਹੁਤ ਮਸ਼ਹੂਰ ਮੈਗਜ਼ੀਨ ਐਮਪਾਇਰ (Empire Magazine) ਨੇ ਉਨ੍ਹਾਂ ਨੂੰ ਦੁਨੀਆ ਦੇ 50 ਮਹਾਨ ਕਲਾਕਾਰਾਂ ਦੀ ਸੂਚੀ ਵਿੱਚ ਜਗ੍ਹਾ ਦਿੱਤੀ ਹੈ। ਇਸ ਲਿਸਟ 'ਚ ਬਾਲੀਵੁੱਡ ਤੋਂ ਸ਼ਾਹਰੁਖ ਖਾਨ ਹੀ ਸ਼ਾਮਲ ਹੋਏ ਹਨ। ਇਸ ਸੂਚੀ 'ਚ ਹਾਲੀਵੁੱਡ ਅਦਾਕਾਰ ਡੇਂਜ਼ਲ ਵਾਸ਼ਿੰਗਟਨ, ਟੌਮ ਹੈਂਕਸ, ਐਂਥਨੀ ਮਾਰਲੋਨ ਬ੍ਰਾਂਡੋ, ਮੈਰਿਲ ਸਟ੍ਰੀਪ, ਜੈਕ ਨਿਕੋਲਸਨ ਅਤੇ ਕਈ ਹੋਰ ਸ਼ਾਮਲ ਹਨ। ਸ਼ਾਹਰੁਖ ਖਾਨ ਦਾ ਨਾਂ ਦੁਨੀਆ ਦੇ 50 ਮਹਾਨ ਐਕਟਰਾਂ ਦੀ ਲਿਸਟ ‘ਚ ਸ਼ਾਮਲ
Harbhajan Singh ETO: ਕਿਸੇ ਵੀ ਸਰਕਾਰੀ ਸਕੂਲ ਜਾਂ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਕਮ ਜਾਰੀ ਕੀਤੇ ਹਨ ਕਿ ਕਿਸੇ ਵੀ ਸਰਕਾਰੀ ਸਕੂਲ ਜਾ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿਹਤ ਤੇ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਮਿਆਰੀ ਬਣਾਉਣਾ ਮੁੱਖ ਏਜੰਡਾ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਵੱਲੋਂ ਕੀਤੇ ਗਏ ਕ੍ਰਾਂਤੀਕਾਰੀ ਸੁਧਾਰਾਂ ਦੀ ਤਰਜ਼ 'ਤੇ ਕੰਮ ਕੀਤਾ ਜਾ ਰਿਹਾ ਹੈ।
Manoj Jha On Piyush Goyal: ਪੀਯੂਸ਼ ਗੋਇਲ ਨੇ ਬਿਹਾਰ ਦਾ ਜ਼ਿਕਰ ਕੀਤਾ ਤਾਂ ਮਨੋਜ ਝਾਅ ਨੂੰ ਆਇਆ ਗੁੱਸਾ, ਕਿਹਾ- ਮਾਫੀ ਮੰਗੋ
ਰਾਸ਼ਟਰੀ ਜਨਤਾ ਦਲ ਦੇ ਸੰਸਦ ਮੈਂਬਰ ਮਨੋਜ ਝਾਅ ਨੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੂੰ ਪੱਤਰ ਲਿਖਿਆ ਹੈ। ਮਨੋਜ ਝਾਅ ਨੇ ਪੱਤਰ ਲਿਖ ਕੇ ਕਿਹਾ ਕਿ ਪੀਯੂਸ਼ ਗੋਇਲ ਨੇ ਬਿਹਾਰ ਦੇ ਲੋਕਾਂ ਦਾ ਅਪਮਾਨ ਕੀਤਾ ਹੈ ਅਤੇ ਉਨ੍ਹਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਚਿੱਠੀ 'ਚ ਲਿਖਿਆ, 'ਇਕ ਚਰਚਾ ਦੌਰਾਨ ਪਿਊਸ਼ ਗੋਇਲ ਨੇ ਕਿਹਾ ਸੀ ਕਿ ਜੇਕਰ ਉਹ ਦੇਸ਼ ਨੂੰ ਬਿਹਾਰ ਹੀ ਬਣਾ ਸਕਦੇ ਹਨ।'
Amit Shah On Drug Menace: 'ਅੱਤਵਾਦ ਨੂੰ ਵਧਾਵਾ ਦੇਣ ਵਾਲੇ ਦੇਸ਼...'
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ (21 ਦਸੰਬਰ) ਨੂੰ ਲੋਕ ਸਭਾ 'ਚ ਨਸ਼ਿਆਂ ਅਤੇ ਅੱਤਵਾਦ ਦੇ ਮੁੱਦੇ 'ਤੇ ਬਿਆਨ ਦਿੱਤਾ। ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ 'ਚ ਨਸ਼ਿਆਂ ਦੀ ਸਮੱਸਿਆ ਗੰਭੀਰ ਸਮੱਸਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਵਿੱਚ ਦਹਿਸ਼ਤਗਰਦੀ ਨੂੰ ਹੱਲਾਸ਼ੇਰੀ ਦੇਣ ਵਾਲੇ ਦੇਸ਼ ਨਸ਼ਿਆਂ ਤੋਂ ਮੁਨਾਫ਼ਾ ਦਹਿਸ਼ਤ ਫੈਲਾਉਣ ਲਈ ਵਰਤ ਰਹੇ ਹਨ।
Arvind Kejriwal: ਗੁਰਦੁਆਰਾ ਸਾਹਿਬ ਖੁੱਲ੍ਹਣ ਦੇ ਸਮੇਂ ਤੇ ਸੰਗਤਾਂ ਦੀ ਗਿਣਤੀ ਬਾਰੇ ਫਰਮਾਨ 'ਤੇ ਘਿਰੀ ਕੇਜਰੀਵਾਲ ਸਰਕਾਰ
ਐਸਡੀਐਮ ਰੋਹਿਣੀ ਸ਼ਹਿਜ਼ਾਦ ਆਲਮ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸੈਕਟਰ-21 ਰੋਹਿਣੀ ਵਿਖੇ ਆਉਣ ਵਾਲੀ ਸੰਗਤ ਦੀ ਗਿਣਤੀ, ਖੁੱਲ੍ਹਣ ਦਾ ਸਮਾਂ ਤੇ ਗੁਰੂ ਘਰ ਦੇ ਸਪੀਕਰ ਸਬੰਧੀ ਆਦੇਸ਼ ਵਾਪਸ ਲੈ ਲਿਆ ਹੈ। ਇਸ ਆਦੇਸ਼ ਮਗਰੋਂ ਕੇਜਰੀਵਾਲ ਸਰਕਾਰ ਖਿਲਾਫ ਰੋਸ ਵਧ ਗਿਆ ਸੀ। ਸੋਸ਼ਲ ਮੀਡੀਆ ਉੱਪਰ ਇਸ ਦੀ ਕਾਫੀ ਅਲੋਚਨਾ ਹੋਈ ਸੀ। ਬੀਜੇਪੀ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਏਕਤਾ ਤੇ ਸੋਸ਼ਲ ਮੀਡੀਆ ਸਰਗਰਮੀ ਦੀ ਜਿੱਤ: ਅਸੀਂ ਤੁਗਲਕੀ ਕੇਜਰੀਵਾਲ ਨੂੰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਲੋਕਾਂ ਦੀ ਗਿਣਤੀ ਤੇ ਸਮਾਂ ਸੀਮਤ ਕਰਨ ਵਾਲੇ ਹੁਕਮ ਨੂੰ ਵਾਪਸ ਲੈਣ ਲਈ ਮਜਬੂਰ ਕੀਤਾ। ਦਿੱਲੀ ਦੇ ਮੁੱਖ ਮੰਤਰੀ ਸਿੱਖਾਂ ਨਾਲ ਵਿਤਕਰਾ ਬੰਦ ਕਰਨ। ਅਸੀਂ ਔਰੰਗਜ਼ੇਬ ਨੂੰ ਬਰਦਾਸ਼ਤ ਨਹੀਂ ਕੀਤਾ ਤੇ ਅਸੀਂ ਉਸ ਦੀਆਂ ਵੀ ਸਿੱਖ ਵਿਰੋਧੀ ਚਾਲਾਂ ਨੂੰ ਵੀ ਬਰਦਾਸ਼ਤ ਨਹੀਂ ਕਰਾਂਗੇ।
Arvind Kejriwal: ਗੁਰਦੁਆਰਾ ਸਾਹਿਬ ਖੁੱਲ੍ਹਣ ਦੇ ਸਮੇਂ ਤੇ ਸੰਗਤਾਂ ਦੀ ਗਿਣਤੀ ਬਾਰੇ ਫਰਮਾਨ 'ਤੇ ਘਿਰੀ ਕੇਜਰੀਵਾਲ ਸਰਕਾਰ
ਐਸਡੀਐਮ ਰੋਹਿਣੀ ਸ਼ਹਿਜ਼ਾਦ ਆਲਮ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸੈਕਟਰ-21 ਰੋਹਿਣੀ ਵਿਖੇ ਆਉਣ ਵਾਲੀ ਸੰਗਤ ਦੀ ਗਿਣਤੀ, ਖੁੱਲ੍ਹਣ ਦਾ ਸਮਾਂ ਤੇ ਗੁਰੂ ਘਰ ਦੇ ਸਪੀਕਰ ਸਬੰਧੀ ਆਦੇਸ਼ ਵਾਪਸ ਲੈ ਲਿਆ ਹੈ। ਇਸ ਆਦੇਸ਼ ਮਗਰੋਂ ਕੇਜਰੀਵਾਲ ਸਰਕਾਰ ਖਿਲਾਫ ਰੋਸ ਵਧ ਗਿਆ ਸੀ। ਸੋਸ਼ਲ ਮੀਡੀਆ ਉੱਪਰ ਇਸ ਦੀ ਕਾਫੀ ਅਲੋਚਨਾ ਹੋਈ ਸੀ। ਬੀਜੇਪੀ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਏਕਤਾ ਤੇ ਸੋਸ਼ਲ ਮੀਡੀਆ ਸਰਗਰਮੀ ਦੀ ਜਿੱਤ: ਅਸੀਂ ਤੁਗਲਕੀ ਕੇਜਰੀਵਾਲ ਨੂੰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਲੋਕਾਂ ਦੀ ਗਿਣਤੀ ਤੇ ਸਮਾਂ ਸੀਮਤ ਕਰਨ ਵਾਲੇ ਹੁਕਮ ਨੂੰ ਵਾਪਸ ਲੈਣ ਲਈ ਮਜਬੂਰ ਕੀਤਾ। ਦਿੱਲੀ ਦੇ ਮੁੱਖ ਮੰਤਰੀ ਸਿੱਖਾਂ ਨਾਲ ਵਿਤਕਰਾ ਬੰਦ ਕਰਨ। ਅਸੀਂ ਔਰੰਗਜ਼ੇਬ ਨੂੰ ਬਰਦਾਸ਼ਤ ਨਹੀਂ ਕੀਤਾ ਤੇ ਅਸੀਂ ਉਸ ਦੀਆਂ ਵੀ ਸਿੱਖ ਵਿਰੋਧੀ ਚਾਲਾਂ ਨੂੰ ਵੀ ਬਰਦਾਸ਼ਤ ਨਹੀਂ ਕਰਾਂਗੇ।