Punjab Breaking News LIVE: ਪੰਜਾਬ 'ਚ ਧੁੰਦ ਦਾ ਕਹਿਰ, ਕਿਸਾਨਾਂ 'ਤੇ ਲਾਠੀਚਾਰਜ ਮਗਰੋਂ ਘਿਰੀ ਭਗਵੰਤ ਮਾਨ ਸਰਕਾਰ, ਹਰਿਆਣਾ ਪਹੁੰਚੀ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’, ਸ਼ਹੀਦੀ ਜੋੜ ਮੇਲਾ ਸ਼ੁਰੂ
Punjab Breaking News, 21 December 2022 LIVE Updates: ਪੰਜਾਬ 'ਚ ਧੁੰਦ ਦਾ ਕਹਿਰ, ਕਿਸਾਨਾਂ 'ਤੇ ਲਾਠੀਚਾਰਜ ਮਗਰੋਂ ਘਿਰੀ ਭਗਵੰਤ ਮਾਨ ਸਰਕਾਰ, ਹਰਿਆਣਾ ਪਹੁੰਚੀ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’, ਸ਼ਹੀਦੀ ਜੋੜ ਮੇਲਾ ਸ਼ੁਰੂ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਕਮ ਜਾਰੀ ਕੀਤੇ ਹਨ ਕਿ ਕਿਸੇ ਵੀ ਸਰਕਾਰੀ ਸਕੂਲ ਜਾ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿਹਤ ਤੇ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਮਿਆਰੀ ਬਣਾਉਣਾ ਮੁੱਖ ਏਜੰਡਾ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਵੱਲੋਂ ਕੀਤੇ ਗਏ ਕ੍ਰਾਂਤੀਕਾਰੀ ਸੁਧਾਰਾਂ ਦੀ ਤਰਜ਼ 'ਤੇ ਕੰਮ ਕੀਤਾ ਜਾ ਰਿਹਾ ਹੈ।
ਰਾਸ਼ਟਰੀ ਜਨਤਾ ਦਲ ਦੇ ਸੰਸਦ ਮੈਂਬਰ ਮਨੋਜ ਝਾਅ ਨੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੂੰ ਪੱਤਰ ਲਿਖਿਆ ਹੈ। ਮਨੋਜ ਝਾਅ ਨੇ ਪੱਤਰ ਲਿਖ ਕੇ ਕਿਹਾ ਕਿ ਪੀਯੂਸ਼ ਗੋਇਲ ਨੇ ਬਿਹਾਰ ਦੇ ਲੋਕਾਂ ਦਾ ਅਪਮਾਨ ਕੀਤਾ ਹੈ ਅਤੇ ਉਨ੍ਹਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਚਿੱਠੀ 'ਚ ਲਿਖਿਆ, 'ਇਕ ਚਰਚਾ ਦੌਰਾਨ ਪਿਊਸ਼ ਗੋਇਲ ਨੇ ਕਿਹਾ ਸੀ ਕਿ ਜੇਕਰ ਉਹ ਦੇਸ਼ ਨੂੰ ਬਿਹਾਰ ਹੀ ਬਣਾ ਸਕਦੇ ਹਨ।'
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ (21 ਦਸੰਬਰ) ਨੂੰ ਲੋਕ ਸਭਾ 'ਚ ਨਸ਼ਿਆਂ ਅਤੇ ਅੱਤਵਾਦ ਦੇ ਮੁੱਦੇ 'ਤੇ ਬਿਆਨ ਦਿੱਤਾ। ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ 'ਚ ਨਸ਼ਿਆਂ ਦੀ ਸਮੱਸਿਆ ਗੰਭੀਰ ਸਮੱਸਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਵਿੱਚ ਦਹਿਸ਼ਤਗਰਦੀ ਨੂੰ ਹੱਲਾਸ਼ੇਰੀ ਦੇਣ ਵਾਲੇ ਦੇਸ਼ ਨਸ਼ਿਆਂ ਤੋਂ ਮੁਨਾਫ਼ਾ ਦਹਿਸ਼ਤ ਫੈਲਾਉਣ ਲਈ ਵਰਤ ਰਹੇ ਹਨ।
ਐਸਡੀਐਮ ਰੋਹਿਣੀ ਸ਼ਹਿਜ਼ਾਦ ਆਲਮ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸੈਕਟਰ-21 ਰੋਹਿਣੀ ਵਿਖੇ ਆਉਣ ਵਾਲੀ ਸੰਗਤ ਦੀ ਗਿਣਤੀ, ਖੁੱਲ੍ਹਣ ਦਾ ਸਮਾਂ ਤੇ ਗੁਰੂ ਘਰ ਦੇ ਸਪੀਕਰ ਸਬੰਧੀ ਆਦੇਸ਼ ਵਾਪਸ ਲੈ ਲਿਆ ਹੈ। ਇਸ ਆਦੇਸ਼ ਮਗਰੋਂ ਕੇਜਰੀਵਾਲ ਸਰਕਾਰ ਖਿਲਾਫ ਰੋਸ ਵਧ ਗਿਆ ਸੀ। ਸੋਸ਼ਲ ਮੀਡੀਆ ਉੱਪਰ ਇਸ ਦੀ ਕਾਫੀ ਅਲੋਚਨਾ ਹੋਈ ਸੀ। ਬੀਜੇਪੀ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਏਕਤਾ ਤੇ ਸੋਸ਼ਲ ਮੀਡੀਆ ਸਰਗਰਮੀ ਦੀ ਜਿੱਤ: ਅਸੀਂ ਤੁਗਲਕੀ ਕੇਜਰੀਵਾਲ ਨੂੰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਲੋਕਾਂ ਦੀ ਗਿਣਤੀ ਤੇ ਸਮਾਂ ਸੀਮਤ ਕਰਨ ਵਾਲੇ ਹੁਕਮ ਨੂੰ ਵਾਪਸ ਲੈਣ ਲਈ ਮਜਬੂਰ ਕੀਤਾ। ਦਿੱਲੀ ਦੇ ਮੁੱਖ ਮੰਤਰੀ ਸਿੱਖਾਂ ਨਾਲ ਵਿਤਕਰਾ ਬੰਦ ਕਰਨ। ਅਸੀਂ ਔਰੰਗਜ਼ੇਬ ਨੂੰ ਬਰਦਾਸ਼ਤ ਨਹੀਂ ਕੀਤਾ ਤੇ ਅਸੀਂ ਉਸ ਦੀਆਂ ਵੀ ਸਿੱਖ ਵਿਰੋਧੀ ਚਾਲਾਂ ਨੂੰ ਵੀ ਬਰਦਾਸ਼ਤ ਨਹੀਂ ਕਰਾਂਗੇ।

ਬ੍ਰਿਟਿਸ਼ ਏਅਰਵੇਜ਼ (British Airways) ਦੇ ਯਾਤਰੀਆਂ ਨੂੰ ਮੰਗਲਵਾਰ ਨੂੰ ਕਈ ਘੰਟਿਆਂ ਤੱਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਫਲਾਈਟ 'ਚ ਤਕਨੀਕੀ ਖਰਾਬੀ ਕਾਰਨ ਬ੍ਰਿਟਿਸ਼ ਏਅਰਵੇਜ਼ ਦਾ ਜਹਾਜ਼ ਕਈ ਘੰਟਿਆਂ ਤੱਕ ਅਮਰੀਕਾ ਦੇ ਜੌਹਨ ਐੱਫ ਕੈਨੇਡੀ ਅੰਤਰਰਾਸ਼ਟਰੀ ਹਵਾਈ ਅੱਡੇ (John F. Kennedy International Airport) 'ਤੇ ਖੜ੍ਹਾ ਰਿਹਾ। ਇਸ ਤੋਂ ਬਾਅਦ ਯਾਤਰੀਆਂ ਦਾ ਸਬਰ ਵੀ ਜਵਾਬ ਦੇ ਗਿਆ ਅਤੇ ਉਨ੍ਹਾਂ ਨੇ ਟਵਿੱਟਰ 'ਤੇ ਆਪਣਾ ਗੁੱਸਾ ਜ਼ਾਹਰ ਕੀਤਾ। ਇਸ ਤੋਂ ਬਾਅਦ ਏਅਰਲਾਈਨ ਨੇ ਲੋਕਾਂ ਤੋਂ ਮੁਆਫੀ ਮੰਗੀ ਅਤੇ ਯਾਤਰੀਆਂ ਨੂੰ ਜਹਾਜ਼ ਦੇ ਰਨਵੇਅ ਤੋਂ ਵਾਪਸ ਏਅਰਪੋਰਟ ਦੇ ਅੰਦਰ ਭੇਜ ਦਿੱਤਾ ਗਿਆ।
ਸ਼੍ਰੋਮਣੀ ਕਮੇਟੀ ਵੱਲੋਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਲੰਮੇਂ ਅਰਸੇ ਤੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਬੀਤੀ 1 ਦਸੰਬਰ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹੁਣ ਤੱਕ ਪੰਜਾਬ, ਹਰਿਆਣਾ ਤੇ ਹੋਰਨਾਂ ਥਾਵਾਂ 'ਤੇ 5 ਲੱਖ ਤੋਂ ਵਧੇਰੇ ਸੰਗਤ ਵੱਲੋਂ ਰਿਹਾਈ ਦੀ ਮੰਗ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਛਪਵਾਏ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੁਣ ਤੱਕ 10 ਲੱਖ ਦੇ ਕਰੀਬ ਪੰਜਾਬੀ ਤੇ ਅੰਗਰੇਜ਼ੀ ਭਾਸ਼ਾਵਾਂ 'ਚ ਪ੍ਰੋਫਾਰਮੇ ਪ੍ਰਕਾਸ਼ਿਤ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਪੰਜਾਬ ਤੇ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਵਿਖੇ ਸਥਾਪਤ ਕੀਤੇ ਵਿਸ਼ੇਸ਼ ਕਾਊਾਟਰਾਂ ਵਿਖੇ ਹੁਣ ਤੱਕ ਪੰਜ ਲੱਖ ਸ਼ਰਧਾਲੂ ਪ੍ਰੋਫਾਰਮੇ ਭਰ ਚੁੱਕੇ ਹਨ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੰਜਾਬ ਆਉਂਦਿਆਂ ਹੀ ਉਨ੍ਹਾਂ ਉੱਪਰ ਸ਼ਿਕੰਜਾ ਕੱਸਣਾ ਸ਼ੁਰੂ ਹੋ ਗਿਆ ਹੈ। ਚਰਨਜੀਤ ਚੰਨੀ ਨੂੰ ਮਾਨਸਾ ਦੀ ਅਦਾਲਤ ਵੱਲੋਂ ਪੰਜਾਬ ਪੁਲਿਸ ਰਾਹੀਂ ਸੰਮਨ ਸੌਂਪੇ ਗਏ ਹਨ। ਮਾਨਸਾ ਪੁਲਿਸ ਅਨੁਸਾਰ ਚੰਨੀ ਨੂੰ ਮਾਨਸਾ ਦੀ ਅਦਾਲਤ ਵਿੱਚ 12 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਇਹ ਸੰਮਨ ਮਾਨਸਾ ਦੇ ਡੀਐਸਪੀ ਸੰਜੀਵ ਗੋਇਲ ਨੇ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ, ਉਸ ਵੇਲੇ ਸੌਂਪੇ, ਜਦੋਂ ਚੰਨੀ ਉਹ ਉਥੇ ਰਾਤ ਤੋਂ ਠਹਿਰੇ ਹੋਏ ਸਨ। ਇਹ ਸੰਪਨ, ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਵੇਲੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਚੋਣ ਦੌਰਾਨ ਲੰਘੇ ਸਮੇਂ ਤੋਂ ਬਾਅਦ ਕੀਤੇ ਗਏ ਚੋਣ ਪ੍ਰਚਾਰ ਤੇ ਵੱਧ ਇਕੱਠ ਕਰਨ ਲਈ ਥਾਣਾ ਸਿਟੀ-1 ਵਿਖੇ ਦਰਜ ਮਾਮਲੇ ਸਬੰਧੀ ਹਨ।
ਆਈਪੀਐਲ ਨਿਲਾਮੀ 2023 23 ਦਸੰਬਰ ਨੂੰ ਕੋਚੀ ਵਿੱਚ ਹੋਣੀ ਹੈ। ਇਸ ਨਿਲਾਮੀ ਲਈ ਲਗਭਗ ਸਾਰੀਆਂ ਟੀਮਾਂ ਨੇ ਆਪਣੀ ਯੋਜਨਾ ਤਿਆਰ ਕਰ ਲਈ ਹੈ। ਆਈਪੀਐਲ ਦੀ ਮਿੰਨੀ ਨਿਲਾਮੀ ਵਿੱਚ ਭਾਰਤੀ ਖਿਡਾਰੀਆਂ ਦੇ ਨਾਲ-ਨਾਲ ਕਈ ਵਿਦੇਸ਼ੀ ਖਿਡਾਰੀਆਂ ਦੀ ਵੀ ਨਜ਼ਰ ਹੋਵੇਗੀ, ਪਰ ਸਾਰਿਆਂ ਦੀ ਨਜ਼ਰ ਇੰਗਲੈਂਡ ਦੇ ਬੇਨ ਸਟੋਕਸ ਅਤੇ ਸੈਮ ਕੁਰਾਨ 'ਤੇ ਹੋਵੇਗੀ। ਦਰਅਸਲ, ਇੰਗਲੈਂਡ ਦੇ ਦੋਵੇਂ ਆਲਰਾਊਂਡਰ IPL ਦਾ ਹਿੱਸਾ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਅੰਤਰਰਾਸ਼ਟਰੀ ਕ੍ਰਿਕਟ 'ਚ ਵੀ ਕਾਫੀ ਪ੍ਰਭਾਵ ਪਾਇਆ ਹੈ। ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਆਈਪੀਐੱਲ ਨਿਲਾਮੀ 'ਚ ਬੇਨ ਸਟੋਕਸ ਅਤੇ ਸੈਮ ਕੁਰਾਨ 'ਤੇ ਪੈਸਿਆਂ ਦੀ ਬਰਸਾਤ ਹੋ ਸਕਦੀ ਹੈ।
ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਰੀ ਪੱਤਰ ਅਨੁਸਾਰ ਇਹ ਛੁੱਟੀਆਂ 25 ਦਸੰਬਰ ਤੋਂ 1 ਜਨਵਰੀ ਤੱਕ ਰਹਿਣਗੀਆਂ। ਛੁੱਟੀਆਂ ਸਬੰਧੀ ਇਹ ਪੱਤਰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਠੰਢ ਨੂੰ ਵੇਖਦਿਆਂ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਸਿੱਖਿਆ ਵਿਭਾਗ ਪੰਜਾਬ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ 21 ਦਸੰਬਰ 2022 ਤੋਂ 21 ਜਨਵਰੀ 2023 ਤੱਕ ਨਵੀਂ ਸਮਾਂ ਸਾਰਣੀ ਜਾਰੀ ਕੀਤੀ ਗਈ ਸੀ।
ਕੇਂਦਰੀ ਜਾਂਚ ਏਜੰਸੀ (NIA) ਹੁਣ ਹਰਿਆਣਾ ਅਤੇ ਪੰਜਾਬ ਦੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਲਈ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਵਰਗੇ ਬਦਮਾਸ਼ ਗੈਂਗਸਟਰਾਂ ਦੇ ਪੂਰੇ ਗਠਜੋੜ ਨੂੰ ਖਤਮ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਦੌਰਾਨ ਹੁਣ ਖ਼ਬਰਾਂ ਆਈਆਂ ਹਨ ਕਿ ਐਨਆਈਏ ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿੱਚ ਵੱਡੀ ਛਾਪੇਮਾਰੀ ਕਰ ਰਹੀ ਹੈ। ਇਹ ਛਾਪੇਮਾਰੀ ਦੇਸ਼ ਦੇ ਚੋਟੀ ਦੇ ਗੈਂਗਸਟਰਾਂ ਖਿਲਾਫ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਪੁੱਛਗਿੱਛ ਤੋਂ ਬਾਅਦ NIA ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ।

ਚਮਕੌਰ ਸਾਹਿਬ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਤੇ ਗੜ੍ਹੀ ਚਮਕੌਰ ਵਿੱਚ ਮੁਗਲਾਂ ਨਾਲ ਲੜਦਿਆਂ ਸ਼ਹਾਦਤ ਦੇ ਜਾਮ ਪੀਣ ਵਾਲੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਤਿੰਨ ਦਿਨਾ ਸ਼ਹੀਦੀ ਸਮਾਗਮ ਅੱਜ 21 ਦਸੰਬਰ ਤੋਂ ਸ਼ੁਰੂ ਹੋ ਗਏ ਹਨ। ਚਮਕੌਰ ਸਾਹਿਬ ਦੇ ਸਾਰੇ ਗੁਰਦੁਆਰਿਆਂ ਵਿੱਚ ਅਖੰਡ ਪਾਠ ਸਾਹਿਬ ਆਰੰਭ ਹੋਏ ਹਨ ਤੇ 23 ਦਸੰਬਰ ਨੂੰ ਭੋਗ ਪਾਏ ਜਾਣਗੇ। ਇਨ੍ਹਾਂ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਸੰਗਤਾਂ ਦੀ ਵੱਡੀ ਆਮਦ ਨੂੰ ਵੇਖਦੇ ਹੋਏ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨੂੰ ਸਜਾਇਆ ਗਿਆ ਹੈ। ਸੰਗਤਾਂ ਦੇ ਲੰਗਰ ਤੇ ਰਿਹਾਇਸ਼, ਕੜਾਹ ਪ੍ਰਸਾਦ ਦੇ ਕਾਊਂਟਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ।

ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਸਮੁੱਚੇ ਉੱਤਰੀ ਭਾਰਤ ਵਿੱਚ ਅੱਜ ਵੀ ਸੰਘਣੀ ਧੁੰਦ ਛਾਈ ਹੋਈ ਹੈ। ਧੁੰਦ ਦੇ ਕਹਿਰ ਕਰਕੇ ਆਮ ਜੀਵਨ ਲੀਹੋਂ ਲੱਥ ਗਿਆ ਹੈ। ਹਾਲਾਤ ਇਹ ਹਨ ਕਿ ਧੁੰਦ ਕਾਰਨ ਕਈ ਥਾਵਾਂ ’ਤੇ ਜ਼ਿਆਦਾ ਦੂਰ ਤੱਕ ਦਿਖਾਈ ਨਹੀਂ ਦੇ ਰਿਹਾ। ਇਸ ਦੌਰਾਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਚਾਰ-ਪੰਜ ਦਿਨ ਹਾਲਾਤ ਅਜਿਹੇ ਹੀ ਰਹਿ ਸਕਦੇ ਹਨ। ਮੌਸਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਸਿੰਧੂ-ਗੰਗਾ ਦੇ ਮੈਦਾਨੀ ਇਲਾਕਿਆਂ ਮਤਲਬ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ’ਚ ਅਗਲੇ ਚਾਰ-ਪੰਜ ਦਿਨ ‘ਸੰਘਣੀ ਤੋਂ ਬਹੁਤ ਸੰਘਣੀ ਧੁੰਦ’ ਪੈ ਸਕਦੀ ਹੈ ਜਿਸ ਕਾਰਨ ਰੇਲ ਗੱਡੀਆਂ ਤੇ ਉਡਾਣਾਂ ਪ੍ਰਭਾਵਿਤ ਹੋ ਸਕਦੀਆਂ ਹਨ। ਉਪਗ੍ਰਹਿ ਤੋਂ ਹਾਸਲ ਹੋਈਆਂ ਤਸਵੀਰਾਂ ’ਚ ਪੰਜਾਬ, ਹਰਿਆਣਾ, ਦਿੱਲੀ, ਉੱਤਰੀ ਰਾਜਸਥਾਨ ਤੇ ਉੱਤਰ ਪ੍ਰਦੇਸ਼ ’ਚ ਧੁੰਦ ਦੀ ਮੋਟੀ ਪਰਤ ਦਿਖਾਈ ਦਿੱਤੀ।
ਸ਼ਾਹਰੁਖ ਖਾਨ (Shah Rukh Khan) ਨੂੰ ਕਿੰਗ ਖਾਨ (King Khan) ਐਵੇਂ ਹੀ ਨਹੀਂ ਕਿਹਾ ਜਾਂਦਾ ਹੈ। ਬਾਲੀਵੁੱਡ ਦੇ ਬਾਦਸ਼ਾਹ ਦੇ ਪੂਰੀ ਦੁਨੀਆ 'ਚ ਪ੍ਰਸ਼ੰਸਕ ਹਨ। ਦੇਸ਼ 'ਚ ਹੀ ਨਹੀਂ ਸਗੋਂ ਵਿਦੇਸ਼ਾਂ 'ਚ ਵੀ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀਆਂ ਫਿਲਮਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਸ਼ਾਹਰੁਖ ਖਾਨ ਦੀ ਲੋਕਪ੍ਰਿਅਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਬਹੁਤ ਮਸ਼ਹੂਰ ਮੈਗਜ਼ੀਨ ਐਮਪਾਇਰ (Empire Magazine) ਨੇ ਉਨ੍ਹਾਂ ਨੂੰ ਦੁਨੀਆ ਦੇ 50 ਮਹਾਨ ਕਲਾਕਾਰਾਂ ਦੀ ਸੂਚੀ ਵਿੱਚ ਜਗ੍ਹਾ ਦਿੱਤੀ ਹੈ। ਇਸ ਲਿਸਟ 'ਚ ਬਾਲੀਵੁੱਡ ਤੋਂ ਸ਼ਾਹਰੁਖ ਖਾਨ ਹੀ ਸ਼ਾਮਲ ਹੋਏ ਹਨ। ਇਸ ਸੂਚੀ 'ਚ ਹਾਲੀਵੁੱਡ ਅਦਾਕਾਰ ਡੇਂਜ਼ਲ ਵਾਸ਼ਿੰਗਟਨ, ਟੌਮ ਹੈਂਕਸ, ਐਂਥਨੀ ਮਾਰਲੋਨ ਬ੍ਰਾਂਡੋ, ਮੈਰਿਲ ਸਟ੍ਰੀਪ, ਜੈਕ ਨਿਕੋਲਸਨ ਅਤੇ ਕਈ ਹੋਰ ਸ਼ਾਮਲ ਹਨ।

ਪਿਛੋਕੜ
Punjab Breaking News, 21 December 2022 LIVE Updates: ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਸਮੁੱਚੇ ਉੱਤਰੀ ਭਾਰਤ ਵਿੱਚ ਅੱਜ ਵੀ ਸੰਘਣੀ ਧੁੰਦ ਛਾਈ ਹੋਈ ਹੈ। ਧੁੰਦ ਦੇ ਕਹਿਰ ਕਰਕੇ ਆਮ ਜੀਵਨ ਲੀਹੋਂ ਲੱਥ ਗਿਆ ਹੈ। ਹਾਲਾਤ ਇਹ ਹਨ ਕਿ ਧੁੰਦ ਕਾਰਨ ਕਈ ਥਾਵਾਂ ’ਤੇ ਜ਼ਿਆਦਾ ਦੂਰ ਤੱਕ ਦਿਖਾਈ ਨਹੀਂ ਦੇ ਰਿਹਾ। ਇਸ ਦੌਰਾਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਚਾਰ-ਪੰਜ ਦਿਨ ਹਾਲਾਤ ਅਜਿਹੇ ਹੀ ਰਹਿ ਸਕਦੇ ਹਨ। ਅਗਲਾ ਹਫਤਾ ਸੋਚ-ਸਮਝ ਕੇ ਨਿਕਲਿਓ ਘਰੋਂ, ਧੁੰਦ ਦਾ ਵਰ੍ਹੇਗਾ ਕਹਿਰ
ਕਿਸਾਨਾਂ 'ਤੇ ਲਾਠੀਚਾਰਜ ਮਗਰੋਂ ਘਿਰੀ ਭਗਵੰਤ ਮਾਨ ਸਰਕਾਰ
Punjab News: ਜ਼ੀਰਾ ਵਿੱਚ ਸ਼ਰਾਬ ਫੈਕਟਰੀ ਦੀ ਵਿਰੋਧ ਕਰ ਰਹੇ ਕਿਸਾਨਾਂ ਉੱਪਰ ਲਾਠੀਚਾਰਜ 'ਤੇ ਭਗਵੰਤ ਮਾਨ ਸਰਕਾਰ ਘਿਰ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਉੱਪਰ ਵੱਡੇ ਸਵਾਲ ਉਠਾਏ ਹਨ। ਅਕਾਲੀ ਦਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਧਰਨਾ ਮੁਕਤ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਹੱਕੀ ਮੰਗਾਂ ਲਈ ਧਰਨੇ ਦੇ ਰਹੇ ਲੋਕਾਂ ਉੱਪਰ ਲਾਠੀਚਾਰਜ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਲਾਠੀਚਾਰਜ ਦੀ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਹੈ ਕਿ ਪੰਜਾਬ ਵਾਸੀ ਝੂਠੇ ਪ੍ਰਚਾਰ ਤੋਂ ਗੁੰਮਰਾਹ ਹੋ ਕੇ ਵਿਕਾਸ ਦੀ ਥਾਂ ਵਿਨਾਸ਼ ਨੂੰ ਚੁਣ ਬੈਠੇ ਹਨ। ਕਦੇ ਧਰਨਾ ਮੁਕਤ ਪੰਜਾਬ ਦੀ ਦੁਹਾਈ ਦੇ ਕੇ ਸੱਤਾ ਹਥਿਆਉਣ ਵਾਲੀ 'ਬਦਲਾਅ' ਵਾਲੀ ਸਰਕਾਰ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਬੈਠੇ ਲੋਕਾਂ ਤੇ ਨਿੱਤ ਦਿਨ ਅੱਤਿਆਰ ਕਰਕੇ ਲੋਕਤੰਤਰੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਸੂਬਾ ਸਰਕਾਰ ਦੇ ਇਸ ਤਾਨਾਸ਼ਾਹ ਰਵੱਈਏ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ। ਕਿਸਾਨਾਂ 'ਤੇ ਲਾਠੀਚਾਰਜ ਮਗਰੋਂ ਘਿਰੀ ਭਗਵੰਤ ਮਾਨ ਸਰਕਾਰ
Bharat Jodo Yatra : ਹਰਿਆਣਾ ਪਹੁੰਚੀ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’
Bharat Jodo Yatra: ‘ਭਾਰਤ ਜੋੜੋ ਯਾਤਰਾ’ ਅੱਜ ਹਰਿਆਣਾ ਵਿੱਚ ਦਾਖਲ ਹੋ ਗਈ ਹੈ। ਇਹ ਯਾਤਰਾ ਰਾਤ ਲਈ ਅਲਵਰ ਵਿੱਚ ਰੁਕੀ ਤੇ ਅੱਜ ਸਵੇਰੇ ਨੂਹ ਜ਼ਿਲ੍ਹੇ ਤੋਂ ਹਰਿਆਣਾ ਵਿੱਚ ਦਾਖਲ ਹੋਈ। ਹਰਿਆਣਾ ਵਿੱਚ ਇਹ ਦੋ ਗੇੜਾਂ ਵਿੱਚ ਹੋਵੇਗੀ। ਪਾਰਟੀ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦੱਸਿਆ ਕਿ ਰਾਹੁਲ ਗਾਂਧੀ ਅੱਜ ਹਰਿਆਣਾ ਦੇ ਸਾਬਕਾ ਸੈਨਿਕਾਂ ਤੇ ਕਿਸਾਨ ਆਗੂਆਂ ਨਾਲ ਮੁਲਾਕਾਤ ਕਰਨਗੇ। ਦੱਸ ਦਈਏ ਕਿ ਮੰਗਲਵਾਰ ਨੂੰ ਕਾਂਗਰਸ ਲੀਡਰ ਰਾਹੁਲ ਗਾਂਧੀ ਦੀ ਅਗਵਾਈ ਵਿੱਚ ‘ਭਾਰਤ ਜੋੜੋ ਯਾਤਰਾ’ ਦਾ ਰਾਜਸਥਾਨ ਦਾ ਪੜਾਅ ਮੁਕੰਮਲ ਹੋ ਗਿਆ। ਕਾਂਗਰਸ ਸ਼ਾਸਿਤ ਰਾਜਸਥਾਨ ਵਿੱਚ ਪਾਰਟੀ ਨੇ 15 ਦਿਨਾਂ ’ਚ ਕਰੀਬ 485 ਕਿਲੋਮੀਟਰ ਦਾ ਪੈਂਡਾ ਤੈਅ ਕੀਤਾ। ਰਾਜਸਥਾਨ ਵਿੱਚ ਯਾਤਰਾ ਝਾਲਾਵਾੜ ਤੋਂ 5 ਦਸੰਬਰ ਨੂੰ ਸ਼ੁਰੂ ਹੋਈ ਸੀ। ਇਹ ਸੂਬੇ ਦੇ ਕੋਟਾ, ਬੂੰਦੀ, ਸਵਾਈ ਮਾਧੋਪੁਰ, ਦੌਸਾ ਤੇ ਅਲਵਰ ਜ਼ਿਲ੍ਹਿਆਂ ਵਿਚੋਂ ਗੁਜ਼ਰੀ। Bharat Jodo Yatra : ਹਰਿਆਣਾ ਪਹੁੰਚੀ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’
ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਪਰਪਿਤ ਸ਼ਹੀਦੀ ਜੋੜ ਮੇਲਾ ਸ਼ੁਰੂ
Shaheedi Jor Mela 2022 : ਚਮਕੌਰ ਸਾਹਿਬ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਤੇ ਗੜ੍ਹੀ ਚਮਕੌਰ ਵਿੱਚ ਮੁਗਲਾਂ ਨਾਲ ਲੜਦਿਆਂ ਸ਼ਹਾਦਤ ਦੇ ਜਾਮ ਪੀਣ ਵਾਲੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਤਿੰਨ ਦਿਨਾ ਸ਼ਹੀਦੀ ਸਮਾਗਮ ਅੱਜ 21 ਦਸੰਬਰ ਤੋਂ ਸ਼ੁਰੂ ਹੋ ਗਏ ਹਨ। ਚਮਕੌਰ ਸਾਹਿਬ ਦੇ ਸਾਰੇ ਗੁਰਦੁਆਰਿਆਂ ਵਿੱਚ ਅਖੰਡ ਪਾਠ ਸਾਹਿਬ ਆਰੰਭ ਹੋਏ ਹਨ ਤੇ 23 ਦਸੰਬਰ ਨੂੰ ਭੋਗ ਪਾਏ ਜਾਣਗੇ। ਇਨ੍ਹਾਂ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਸੰਗਤਾਂ ਦੀ ਵੱਡੀ ਆਮਦ ਨੂੰ ਵੇਖਦੇ ਹੋਏ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨੂੰ ਸਜਾਇਆ ਗਿਆ ਹੈ। ਸੰਗਤਾਂ ਦੇ ਲੰਗਰ ਤੇ ਰਿਹਾਇਸ਼, ਕੜਾਹ ਪ੍ਰਸਾਦ ਦੇ ਕਾਊਂਟਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਪਰਪਿਤ ਸ਼ਹੀਦੀ ਜੋੜ ਮੇਲਾ ਸ਼ੁਰੂ
ਸ਼ਾਹਰੁਖ ਖਾਨ ਦਾ ਨਾਂ ਦੁਨੀਆ ਦੇ 50 ਮਹਾਨ ਐਕਟਰਾਂ ਦੀ ਲਿਸਟ ‘ਚ ਸ਼ਾਮਲ
Shah Rukh Khan In Empire Magazine 50 Great Actors List: ਸ਼ਾਹਰੁਖ ਖਾਨ (Shah Rukh Khan) ਨੂੰ ਕਿੰਗ ਖਾਨ (King Khan) ਐਵੇਂ ਹੀ ਨਹੀਂ ਕਿਹਾ ਜਾਂਦਾ ਹੈ। ਬਾਲੀਵੁੱਡ ਦੇ ਬਾਦਸ਼ਾਹ ਦੇ ਪੂਰੀ ਦੁਨੀਆ 'ਚ ਪ੍ਰਸ਼ੰਸਕ ਹਨ। ਦੇਸ਼ 'ਚ ਹੀ ਨਹੀਂ ਸਗੋਂ ਵਿਦੇਸ਼ਾਂ 'ਚ ਵੀ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀਆਂ ਫਿਲਮਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਸ਼ਾਹਰੁਖ ਖਾਨ ਦੀ ਲੋਕਪ੍ਰਿਅਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਬਹੁਤ ਮਸ਼ਹੂਰ ਮੈਗਜ਼ੀਨ ਐਮਪਾਇਰ (Empire Magazine) ਨੇ ਉਨ੍ਹਾਂ ਨੂੰ ਦੁਨੀਆ ਦੇ 50 ਮਹਾਨ ਕਲਾਕਾਰਾਂ ਦੀ ਸੂਚੀ ਵਿੱਚ ਜਗ੍ਹਾ ਦਿੱਤੀ ਹੈ। ਇਸ ਲਿਸਟ 'ਚ ਬਾਲੀਵੁੱਡ ਤੋਂ ਸ਼ਾਹਰੁਖ ਖਾਨ ਹੀ ਸ਼ਾਮਲ ਹੋਏ ਹਨ। ਇਸ ਸੂਚੀ 'ਚ ਹਾਲੀਵੁੱਡ ਅਦਾਕਾਰ ਡੇਂਜ਼ਲ ਵਾਸ਼ਿੰਗਟਨ, ਟੌਮ ਹੈਂਕਸ, ਐਂਥਨੀ ਮਾਰਲੋਨ ਬ੍ਰਾਂਡੋ, ਮੈਰਿਲ ਸਟ੍ਰੀਪ, ਜੈਕ ਨਿਕੋਲਸਨ ਅਤੇ ਕਈ ਹੋਰ ਸ਼ਾਮਲ ਹਨ। ਸ਼ਾਹਰੁਖ ਖਾਨ ਦਾ ਨਾਂ ਦੁਨੀਆ ਦੇ 50 ਮਹਾਨ ਐਕਟਰਾਂ ਦੀ ਲਿਸਟ ‘ਚ ਸ਼ਾਮਲ
- - - - - - - - - Advertisement - - - - - - - - -