Punjab Breaking News LIVE: ਐਨਆਈਏ ਵੱਲੋਂ ਬਠਿੰਡਾ, ਮੋਗਾ ਤੇ ਮੁਕਤਸਰ 'ਚ ਰੇਡ, ਗਰਮੀ ਨੇ ਤੋੜਿਆ 11 ਸਾਲਾਂ ਦਾ ਰਿਕਾਰਡ, ਸਾਈਨ ਬੋਰਡ ਪੰਜਾਬੀ 'ਚ ਨਾ ਲਿਖਣ 'ਤੇ ਮੋਟਾ ਜ਼ੁਰਮਾਨਾ, ਬੱਬਰ ਖਾਲਸਾ ਦੇ ਨਾਂ 'ਤੇ ਫਿਰੌਤੀ ਮੰਗਣ 'ਤੇ 3 ਸਾਲ ਦੀ ਕੈਦ

Punjab Breaking News LIVE 21 February, 2023: ਐਨਆਈਏ ਵੱਲੋਂ ਬਠਿੰਡਾ, ਮੋਗਾ ਤੇ ਮੁਕਤਸਰ 'ਚ ਰੇਡ, ਰਮੀ ਨੇ ਤੋੜਿਆ 11 ਸਾਲਾਂ ਦਾ ਰਿਕਾਰਡ, ਸਾਈਨ ਬੋਰਡ ਪੰਜਾਬੀ 'ਚ ਨਾ ਲਿਖਣ 'ਤੇ ਮੋਟਾ ਜ਼ੁਰਮਾਨਾ

ABP Sanjha Last Updated: 21 Feb 2023 06:56 PM
ਪੰਜਾਬ ਕੈਬਨਿਟ ਨੇ ਸੂਬੇ 'ਚ ਪੰਜਾਬ ਸਟੇਟ ਐਡਵੈਂਚਰ ਟੂਰਿਜ਼ਮ ਪਾਲਿਸੀ ਨੂੰ ਦਿੱਤੀ ਹਰੀ ਝੰਡੀ

ਮੰਤਰੀ ਮੰਡਲ ਨੇ ਸੂਬੇ ਵਿੱਚ ਪ੍ਰਾਈਵੇਟ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਸਟੇਟ ਐਡਵੈਂਚਰ ਟੂਰਿਜ਼ਮ ਪਾਲਿਸੀ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਇਹ ਨੀਤੀ ਐਡਵੈਂਚਰ ਟੂਰਿਜ਼ਮ ਪ੍ਰੋਜੈਕਟਾਂ ਦੀ ਪ੍ਰਵਾਨਗੀ ਲਈ ਇੱਕ ਪਾਰਦਰਸ਼ੀ ਵਿਧੀ ਪ੍ਰਦਾਨ ਕਰਦੀ ਹੈ ,ਜਿਸ ਨੂੰ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਇੱਕ ਅਧਿਕਾਰਤ ਕਮੇਟੀ ਅਤੇ ਵੱਖ-ਵੱਖ ਮਾਪਦੰਡਾਂ ਦੁਆਰਾ ਮਨਜ਼ੂਰੀ ਦਿੱਤੀ ਜਾਵੇਗੀ ਜਿਸ ਦੇ ਆਧਾਰ 'ਤੇ ਹਰੇਕ ਪ੍ਰੋਜੈਕਟ ਦਾ ਮੁਲਾਂਕਣ ਕੀਤਾ ਜਾਵੇਗਾ। ਇਸ ਨੀਤੀ ਜ਼ਰੀਏ ਸਿੰਗਲ-ਵਿੰਡੋ ਸਿਸਟਮ ਦੇ ਨਾਲ-ਨਾਲ ਵੱਖ-ਵੱਖ ਪੱਧਰਾਂ 'ਤੇ ਅੰਤਰ-ਵਿਭਾਗੀ ਤਾਲਮੇਲ ਨੂੰ ਸੁਖਾਲਾ ਬਣਾਇਆ ਗਿਆ ਹੈ।

ਸੀਐਮ ਭਗਵੰਤ ਮਾਨ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ , ਹੁਣ ਤੱਕ 26478 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ

ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਵਚਨਬੱਧਤਾ ਨੂੰ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਹਿਕਾਰਤਾ ਵਿਭਾਗਾਂ ਦੇ ਜੂਨੀਅਰ ਇੰਜੀਨਅਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ,ਜਿਸ ਨਾਲ ਹੁਣ ਤੱਕ 26478 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਵਿਧਾਇਕਾ ਮਾਣੂੰਕੇ ਵੱਲੋਂ ਕੰਨੀਆਂ-ਹੁਸੈਨੀ ਸਰਕਾਰੀ ਰੇਤ ਖੱਡ ਦਾ ਉਦਘਾਟਨ ,ਕਿਹਾ - ਸਰਕਾਰ ਨੇ ਰੇਤਾ ਸਸਤਾ ਕਰਕੇ ਪੂਰੀ ਕੀਤੀ ਆਪਣੀ ਗਰੰਟੀ

ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਸਤਾ ਰੇਤ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੇ ਗਏ ਯਤਨਾਂ ਤਹਿਤ ਅੱਜ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਪਿੰਡ ਕੰਨੀਆਂ-ਹੁਸੈਨੀ ਵਿਖੇ ਰੇਤ ਦੀ ਖੱਡ ਦਾ ਰੀਬਨ ਕੱਟਕੇ ਉਦਘਾਟਨ ਕੀਤਾ ਅਤੇ ਸਸਤੇ ਰੇਤੇ ਦੇ ਪਹਿਲੇ ਟਰੈਕਟਰ ਨੂੰ ਝੰਡੀ ਦੇ ਕੇ ਰਵਾਨਾਂ ਕੀਤਾ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਗਰੰਟੀ ਦਿੱਤੀ ਗਈ ਸੀ ਕਿ ਪੰਜਾਬ ਵਿੱਚ ਸਰਕਾਰ ਬਣਨ 'ਤੇ ਆਮ ਲੋਕਾਂ ਨੂੰ ਸਸਤੇ ਰੇਤੇ ਦੀਆਂ ਸਰਕਾਰੀ ਖੱਡਾਂ ਸ਼ੁਰੂ ਕੀਤੀਆਂ ਜਾਣਗੀਆਂ। 

Punjab Weather Update : ਪੰਜਾਬ 'ਚ ਪ੍ਰੇਸ਼ਾਨ ਕਰਨ ਲੱਗੀ ਗਰਮੀ , ਟੁੱਟਿਆ ਕਈ ਸਾਲਾਂ ਦਾ ਰਿਕਾਰਡ, ਅਜੇ ਹੋਰ ਵਧੇਗਾ ਤਾਪਮਾਨ

ਪੰਜਾਬ ਦਾ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਇਸ ਦੇ ਨਾਲ ਹੀ ਤਾਪਮਾਨ ਨਿੱਤ ਨਵੇਂ ਰਿਕਾਰਡ ਬਣਾ ਰਿਹਾ ਹੈ। ਫਰਵਰੀ ਮਹੀਨੇ ਦੀ ਗਰਮੀ ਨੇ ਸਾਲ 2015 ਦਾ ਰਿਕਾਰਡ ਤੋੜ ਦਿੱਤਾ ਹੈ। ਸਾਲ 2015 ਵਿੱਚ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਤੱਕ ਦਰਜ ਕੀਤਾ ਗਿਆ ਸੀ ਪਰ ਹੁਣ ਇਹ 27.9 ਡਿਗਰੀ ਤੱਕ ਪਹੁੰਚ ਗਿਆ ਹੈ। ਇਹ ਪਿਛਲੇ 11 ਸਾਲਾਂ ਵਿੱਚ ਸਭ ਤੋਂ ਵੱਧ ਤਾਪਮਾਨ ਹੈ। ਆਮ ਤੌਰ 'ਤੇ ਫਰਵਰੀ ਵਿਚ ਰਾਤ ਦਾ ਤਾਪਮਾਨ 12 ਡਿਗਰੀ ਹੁੰਦਾ ਹੈ, ਜੋ ਐਤਵਾਰ ਰਾਤ ਨੂੰ 15.5 ਡਿਗਰੀ 'ਤੇ ਪਹੁੰਚ ਗਿਆ। ਸੋਮਵਾਰ ਨੂੰ ਬੱਦਲਵਾਈ ਅਤੇ ਧੁੱਪ ਸੀ। ਇਸ ਦੇ ਬਾਵਜੂਦ ਤਾਪਮਾਨ ਲਗਾਤਾਰ ਵਧਦਾ ਰਿਹਾ।

Punjab Budget 2023 : 10 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ , CM ਭਗਵੰਤ ਮਾਨ ਨੇ ਕੀਤਾ ਐਲਾਨ

CM Bhagwant Mann on Punjab Budget : ਮੰਗਲਵਾਰ ਨੂੰ ਪੰਜਾਬ 'ਚ ਭਗਵੰਤ ਮਾਨ  (CM Bhagwant mann) ਦੀ ਕੈਬਨਿਟ ਮੀਟਿੰਗ ਹੋਈ ਹੈ। ਇਸ ਮੀਟਿੰਗ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਨੂੰ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦਾ ਪਹਿਲਾ ਪੂਰਾ ਬਜਟ 10 ਮਾਰਚ ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ 11 ਮਾਰਚ ਨੂੰ ਵਿਧਾਨ ਸਭਾ 'ਚ ਬਜਟ 'ਤੇ ਚਰਚਾ ਕੀਤੀ ਜਾਵੇਗੀ।

Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਵੱਡਾ ਫੈਸਲਾ, ਕੱਚੇ ਮੁਲਾਜ਼ਮ ਹੋਣਗੇ ਪੱਕੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ਵਿੱਚ ਕੈਬਨਿਟ ਮੀਟਿੰਗ ਦੌਰਾਨ ਅਹਿਮ ਫੈਸਲੇ ਲਏ ਗਏ ਹਨ। ਕੈਬਨਿਟ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਫੈਸਲੇ ਉੱਪਰ ਮੋਹਰ ਲਾ ਦਿੱਤੀ ਹੈ। ਇਸ ਦੇ ਨਾਲ ਹੀ ਕੈਬਨਿਟ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਸਬੰਧੀ ਤਰੀਕ ਤੈਅ ਕੀਤੀ ਗਈ ਹੈ। ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋਏਗਾ ਤੇ 10 ਮਾਰਚ ਨੂੰ ਬਜਟ ਪੇਸ਼ ਕੀਤਾ ਜਾਏਗਾ।

CM Bhagwant Mann: ਸੀਐਮ ਭਗਵੰਤ ਮਾਨ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਵੱਡਾ ਐਲਾਨ 

ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਦੁਕਾਨਦਾਰ ਆਪਣੀ ਦੁਕਾਨ ਦਾ ਬੋਰਡ ਪੰਜਾਬੀ 'ਚ ਲਾਉਣ ਤੋਂ ਅਸਮਰੱਥ ਹੈ ਤਾਂ ਪੰਜਾਬ ਸਰਕਾਰ ਵੱਲੋਂ ਉਸ ਦਾ ਬੋਰਡ ਪੰਜਾਬੀ 'ਚ ਲਾਇਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਵੱਡੇ-ਵੱਡੇ ਬ੍ਰਾਂਡ ਵਾਲਿਆਂ ਨੇ ਆਪਣੀਆਂ ਦੁਕਾਨਾਂ ਦੇ ਬੋਰਡ ਪੰਜਾਬੀ 'ਚ ਲਾ ਲਏ ਹਨ।

Fazilka News: ਫਾਜ਼ਿਲਕਾ ਵਿਖੇ ਨਹਿਰ 'ਚ ਡਿੱਗੀ ਜੀਪ, ਪਤੀ-ਪਤਨੀ ਦੀ ਮੌਤ, ਲੜਕੇ ਨੂੰ ਜਿਉਂਦਾ ਕੱਢਿਆ ਬਾਹਰ

ਫਾਜ਼ਿਲਕਾ ਦੀ ਗੰਗ ਕਨਾਲ ਨਹਿਰ 'ਚ ਇੱਕ ਜੀਪ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ ਜੀਪ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ ,ਜਦਕਿ ਲੜਕੇ ਦਾ ਬਚਾ ਹੋ ਗਿਆ ਹੈ। ਦੱਸਿਆ ਜਾ ਰਿਹਾ ਕਿ ਜੀਪ ਚ ਸਵਾਰ ਪਰਿਵਾਰ ਮੁਕਤਸਰ ਤੋਂ ਆਪਣੇ ਪਿੰਡ ਇਸਲਾਮਵਾਲਾ ਆ ਰਹੇ ਸਨ ਕਿ ਰਾਹ ਵਿੱਚ ਲੱਗਦੀ ਗੰਗ ਕਨਾਲ ਨਹਿਰ ਨੇੜੇ ਇਹ ਹਾਦਸਾ ਵਾਪਰ ਗਿਆ। ਹਾਲਾਂਕਿ ਮੌਕੇ 'ਤੇ ਮੌਜੂਦ ਕੁਝ ਨੌਜਵਾਨਾਂ ਨੇ ਨਹਿਰ ਵਿਚ ਛਾਲ ਮਾਰ ਲੜਕੇ ਨੂੰ ਤਾਂ ਬਚਾ ਲਿਆ ਪਰ ਪਤੀ ਪਤਨੀ ਨੂੰ ਨਹੀਂ ਬਚਾਇਆ ਜਾ ਸਕਿਆ। ਹੁਣ ਮੌਕੇ 'ਤੇ ਪੁਲਿਸ ਪੁੱਜੀ ਹੈ ,ਜਿਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

Punjab News: ਵਿਜੀਲੈਂਸ ਬਿਊਰੋ ਦਾ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਖਿਲਾਫ ਸ਼ਿਕੰਜਾ, 24 ਫਰਵਰੀ ਨੂੰ ਕੀਤਾ ਤਲਬ 

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਨੇ ਬ੍ਰਹਮ ਮਹਿੰਦਰਾ ਨੂੰ 24 ਫਰਵਰੀ ਨੂੰ ਤਲਬ ਕੀਤਾ ਹੈ। ਵਿਜੀਲੈਂਸ ਬਿਊਰੋ ਆਮਦਨ ਦੇ ਸ੍ਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਏਜੰਸੀ ਵੱਲੋਂ ਬ੍ਰਹਮ ਮਹਿੰਦਰਾ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਹੀ ਤਲਬ ਕੀਤਾ ਹੈ।

Punjab News: ਵਿਜੀਲੈਂਸ ਬਿਊਰੋ ਦਾ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਖਿਲਾਫ ਸ਼ਿਕੰਜਾ, 24 ਫਰਵਰੀ ਨੂੰ ਕੀਤਾ ਤਲਬ 

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਨੇ ਬ੍ਰਹਮ ਮਹਿੰਦਰਾ ਨੂੰ 24 ਫਰਵਰੀ ਨੂੰ ਤਲਬ ਕੀਤਾ ਹੈ। ਵਿਜੀਲੈਂਸ ਬਿਊਰੋ ਆਮਦਨ ਦੇ ਸ੍ਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਏਜੰਸੀ ਵੱਲੋਂ ਬ੍ਰਹਮ ਮਹਿੰਦਰਾ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਹੀ ਤਲਬ ਕੀਤਾ ਹੈ।

FCI corruption: ਸੀਬੀਆਈ ਨੇ ਪੰਜਾਬ ਵਿੱਚ 30 ਥਾਵਾਂ ਉੱਤੇ ਕੀਤੀ ਛਾਪੇਮਾਰੀ

ਸੀਬੀਆਈ ਨੇ ਮੰਗਲਵਾਰ ਨੂੰ ਭਾਰਤੀ ਖੁਰਾਕ ਨਿਗਮ (ਐਫਸੀਆਈ) ਦੇ ਅਧਿਕਾਰੀਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਹਿੱਸੇ ਵਜੋਂ ਪੰਜਾਬ ਵਿੱਚ 30 ਥਾਵਾਂ 'ਤੇ ਛਾਪੇਮਾਰੀ ਕੀਤੀ।  ਜਿਨ੍ਹਾਂ ਨੇ ਵਪਾਰੀਆਂ ਅਤੇ ਚੌਲ ਮਿੱਲਰਾਂ ਨੂੰ ਫਾਇਦਾ ਪਹੁੰਚਾਉਣ ਲਈ ਘਟੀਆ ਅਨਾਜ ਖਰੀਦਿਆ ਸੀ। ਉਨ੍ਹਾਂ ਦੱਸਿਆ ਕਿ ਸੀਬੀਆਈ ਟੀਮਾਂ ਨੇ ਆਪਰੇਸ਼ਨ ਕਣਕ 2 ਦੇ ਹਿੱਸੇ ਵਜੋਂ ਫਤਹਿਗੜ੍ਹ ਸਾਹਿਬ ਅਤੇ ਮੋਗਾ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਨਾਜ ਵਪਾਰੀਆਂ, ਚੌਲ ਮਿੱਲ ਮਾਲਕਾਂ ਅਤੇ ਐਫਸੀਆਈ ਦੇ ਸੇਵਾਮੁਕਤ ਅਧਿਕਾਰੀਆਂ ਦੇ ਟਿਕਾਣਿਆਂ 'ਤੇ ਤਾਲਮੇਲ ਨਾਲ ਛਾਪੇਮਾਰੀ ਸ਼ੁਰੂ ਕੀਤੀ।

FCI corruption: ਸੀਬੀਆਈ ਨੇ ਪੰਜਾਬ ਵਿੱਚ 30 ਥਾਵਾਂ ਉੱਤੇ ਕੀਤੀ ਛਾਪੇਮਾਰੀ

ਸੀਬੀਆਈ ਨੇ ਮੰਗਲਵਾਰ ਨੂੰ ਭਾਰਤੀ ਖੁਰਾਕ ਨਿਗਮ (ਐਫਸੀਆਈ) ਦੇ ਅਧਿਕਾਰੀਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਹਿੱਸੇ ਵਜੋਂ ਪੰਜਾਬ ਵਿੱਚ 30 ਥਾਵਾਂ 'ਤੇ ਛਾਪੇਮਾਰੀ ਕੀਤੀ।  ਜਿਨ੍ਹਾਂ ਨੇ ਵਪਾਰੀਆਂ ਅਤੇ ਚੌਲ ਮਿੱਲਰਾਂ ਨੂੰ ਫਾਇਦਾ ਪਹੁੰਚਾਉਣ ਲਈ ਘਟੀਆ ਅਨਾਜ ਖਰੀਦਿਆ ਸੀ। ਉਨ੍ਹਾਂ ਦੱਸਿਆ ਕਿ ਸੀਬੀਆਈ ਟੀਮਾਂ ਨੇ ਆਪਰੇਸ਼ਨ ਕਣਕ 2 ਦੇ ਹਿੱਸੇ ਵਜੋਂ ਫਤਹਿਗੜ੍ਹ ਸਾਹਿਬ ਅਤੇ ਮੋਗਾ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਨਾਜ ਵਪਾਰੀਆਂ, ਚੌਲ ਮਿੱਲ ਮਾਲਕਾਂ ਅਤੇ ਐਫਸੀਆਈ ਦੇ ਸੇਵਾਮੁਕਤ ਅਧਿਕਾਰੀਆਂ ਦੇ ਟਿਕਾਣਿਆਂ 'ਤੇ ਤਾਲਮੇਲ ਨਾਲ ਛਾਪੇਮਾਰੀ ਸ਼ੁਰੂ ਕੀਤੀ।

Punjab Cabinet Meeting: ਬਜਟ ਸੈਸ਼ਨ ਤੋਂ ਪਹਿਲਾਂ ਕੈਬਨਿਟ ਮੀਟਿੰਗ 'ਚ ਵੱਡੇ ਫੈਸਲਿਆਂ 'ਤੇ ਲੱਗੇਗੀ ਮੋਹਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ਵਿੱਚ ਕੈਬਨਿਟ ਮੀਟਿੰਗ ਹੋ ਹੀ ਹੈ। ਇਸ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਸਬੰਧੀ ਤਰੀਕ ਤੈਅ ਹੋ ਸਕਦੀ ਹੈ। ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ।

Jalandhar News : ਫਾਇਰ ਬ੍ਰਿਗੇਡ ਦੇ ਕੱਚੇ ਮੁਲਾਜ਼ਮਾਂ ਨੇ ਜਲੰਧਰ -ਦਿੱਲੀ ਨੈਸ਼ਨਲ ਹਾਈਵੇਅ ਕੀਤਾ ਜਾਮ

ਪੰਜਾਬ ਭਰ ਤੋਂ ਇਕੱਠੇ ਹੋਏ ਫਾਇਰ ਵਿਭਾਗ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਅਤੇ ਆਊਟਸੋਰਸ ਮੁਲਾਜ਼ਮਾਂ ਨੇ ਨੈਸ਼ਨਲ ਹਾਈਵੇਅ ਦੇ ਕਿਨਾਰੇ ਜਲੰਧਰ ਤੋਂ ਲੁਧਿਆਣਾ ਤੱਕ ਸੜਕ ਜਾਮ ਕਰ ਦਿੱਤੀ ਹੈ। ਉਨ੍ਹਾਂ ਪੰਜਾਬ ਸਰਕਾਰ ਖਿਲਾਫ ਮੋਰਚਾ ਲਗਾ ਕੇ ਧਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪਿਛਲੇ 14-15 ਸਾਲਾਂ ਤੋਂ ਕੰਮ ਕਰ ਰਹੇ ਹਨ ਪਰ ਸਰਕਾਰ ਨੇ ਉਨ੍ਹਾਂ ਦੀ ਨੌਕਰੀ ਪੱਕੀ ਨਹੀਂ ਕੀਤੀ, ਇੱਥੋਂ ਤੱਕ ਕਿ ਇਸ ਕੰਮ ਵਿੱਚ ਕਈ ਕੱਚੇ ਕਾਮੇ ਵੀ ਆਪਣੀ ਜਾਨ ਗੁਆ ​​ਚੁੱਕੇ ਹਨ। ਜਿਨ੍ਹਾਂ ਦੇ ਪਰਿਵਾਰ ਨੂੰ ਸਰਕਾਰ ਨੇ ਕੁਝ ਨਹੀਂ ਦਿੱਤਾ।

Amritsar News: ਸ਼੍ਰੋਮਣੀ ਕਮੇਟੀ 'ਤੇ ਕੇਂਦਰ ਸਰਕਾਰ ਦਾ ਵੱਡਾ ਸਵਾਲ, ਅਜੇ ਤੱਕ ਬੰਦੀ ਸਿੰਘਾਂ ਦੀ ਕੋਈ ਸੂਚੀ ਨਹੀਂ ਸੌਂਪੀ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਕਸੂਤੀ ਘਿਰ ਗਈ ਹੈ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਬਾਰੇ ਕੋਈ ਸੂਚੀ ਨਹੀਂ ਸੌਂਪੀ। ਇਸ ਬਾਰੇ ਪੰਜਾਬ ਦੇ ਦੌਰੇ 'ਤੇ ਆਏ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਹੈ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਉਨ੍ਹਾਂ ਨੂੰ ਕੋਈ ਸੂਚੀ ਉਪਲਬਧ ਨਹੀਂ ਕਰਵਾਈ ਗਈ। ਅਹਿਮ ਗੱਲ ਹੈ ਕਿ ਕੇਂਦਰੀ ਮੰਤਰੀ ਸ਼ੇਖਾਵਤ ਨੇ ਖੁਦ ਬੰਦੀ ਸਿੱਖਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਦਸਤਖਤ ਮੁਹਿੰਮ ਦਾ ਸਮਰਥਨ ਕਰਨ ਦੀ ਗੱਲ ਕਹੀ ਹੈ। ਕੇਂਦਰੀ ਮੰਤਰੀ ਸ਼ੇਖਾਵਤ ਪੰਜਾਬ ਦੌਰੇ 'ਤੇ ਹਨ ਤੇ ਭਾਜਪਾ ਨੂੰ ਮਜ਼ਬੂਤ​ਕਰਨ ਲਈ ਉਹ ਲਗਾਤਾਰ ਵਿਰੋਧੀਆਂ ਨੂੰ ਤੋੜ ਰਹੇ ਹਨ। 

Ludhiana News: ਸਾਈਨ ਬੋਰਡ ਪੰਜਾਬੀ 'ਚ ਲਿਖਣ ਦਾ ਅੱਜ ਆਖਰੀ ਦਿਨ, ਕੱਲ੍ਹ ਤੋਂ ਲੱਗੇਗਾ ਮੋਟਾ ਜ਼ੁਰਮਾਨਾ

ਸਰਕਾਰੀ ਤੇ ਗੈਰ ਸਰਕਾਰੀ ਵਪਾਰਕ ਅਦਾਰਿਆਂ ਅੱਗੇ ਲੱਗੇ ਸਾਈਨ ਬੋਰਡ ਪੰਜਾਬੀ 'ਚ ਲਿਖਣ ਦਾ ਅੱਜ ਆਖਰੀ ਦਿਨ ਹੈ। ਇਸ ਮਗਰੋਂ ਅਜਿਹਾ ਨਾ ਕਰਨ ਵਾਲਿਆਂ ਵਿਰੁੱਧ ਸਿੱਧੀ ਕਾਰਵਾਈ  ਹੋਏਗੀ। ਭਾਸ਼ਾ ਵਿਭਾਗ ਨੇ ਇਸ ਸਬੰਧੀ ਪੂਰੀ ਤਿਆਰੀ ਕਰ ਲਈ ਹੈ। ਵਿਭਾਗ ਮੁਤਾਬਕ ਉਲੰਘਣਾ ਕਰਨ ਵਾਲਿਆਂ ਨੂੰ ਪਹਿਲਾਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ। ਨੋਟਿਸ ਤੋਂ ਬਾਅਦ 500 ਰੁਪਏ ਲੈ ਕੇ ਤੋਂ 5 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਜੁਰਮਾਨਾ ਕਦੋਂ ਤੋਂ ਸ਼ੁਰੂ ਹੋਵੇਗਾ, ਇਸ ਦਾ ਫੈਸਲਾ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਹੋ ਸਕਦਾ ਹੈ। 

NIA Raid Update:  ਪੰਜਾਬ, ਹਰਿਆਣਾ, ਦਿੱਲੀ ਸਮੇਤ 70 ਥਾਵਾਂ 'ਤੇ ਕੀਤੀ ਛਾਪੇਮਾਰੀ

ਗੈਂਗਸਟਰ ਟੈਰਰ ਫੰਡਿੰਗ ਮਾਮਲਿਆਂ ਨੂੰ ਲੈ ਕੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਇਕ ਵਾਰ ਫਿਰ ਹਰਕਤ 'ਚ ਆ ਗਈ ਹੈ। ਇਸ ਵਾਰ NIA ਦੀ ਟੀਮ ਨੇ 70 ਤੋਂ ਵੱਧ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਇਸ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ, ਚੰਡੀਗੜ੍ਹ, ਪੰਜਾਬ, ਗੁਜਰਾਤ ਅਤੇ ਮੱਧ ਪ੍ਰਦੇਸ਼ ਸਮੇਤ ਹੋਰ ਰਾਜ ਸ਼ਾਮਲ ਹਨ। ਇਹ ਛਾਪੇਮਾਰੀ ਗੈਂਗਸਟਰ ਅਤੇ ਉਸ ਦੇ ਨਜ਼ਦੀਕੀਆਂ ਦੇ ਟਿਕਾਣੇ 'ਤੇ ਅੱਤਵਾਦੀ ਫੰਡਿੰਗ ਨੂੰ ਲੈ ਕੇ ਹੋਈ ਹੈ।

Chandigarh News: ਬੱਬਰ ਖਾਲਸਾ ਇੰਟਰਨੈਸ਼ਨਲ ਦੇ ਨਾਂ 'ਤੇ 31 ਲੱਖ ਦੀ ਫਿਰੌਤੀ ਮੰਗਣੀ ਪਈ ਮਹਿੰਗੀ

ਪੰਚਕੂਲਾ ਦੇ ਇੱਕ ਸ਼ਖਸ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਨਾਂ 'ਤੇ ਫਿਰੌਤੀ ਮੰਗਣੀ ਮਹਿੰਗੀ ਪੈ ਗਈ ਹੈ। ਅਦਾਲਤ ਨੇ ਪੰਚਕੂਲਾ ਦੇ ਵਾਸੀ ਜਸਵੀਰ ਸਿੰਘ ਨੂੰ 3 ਸਾਲ ਦੀ ਸਜ਼ਾ ਸੁਣਾਈ ਹੈ। ਜਸਵੀਰ ਸਿੰਘ ਨੇ ਚੰਡੀਗੜ੍ਹ ਦੇ ਸੈਕਟਰ 17 ਦੇ ਇੱਕ ਜੁੱਤੀ ਸਟੋਰ ਦੇ ਮਾਲਕ ਤੋਂ 31 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਅਦਾਲਤ ਨੇ ਜਸਵੀਰ ਦੀ ਰਹਿਮ ਦੀ ਅਪੀਲ ਨੂੰ ਰੱਦ ਕਰਦੇ ਹੋਏ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾ ਦਿੱਤੀ ਹੈ। ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਬੇਲੋੜੀ ਹਮਦਰਦੀ ਦਿਖਾਉਣਾ ਨਾ ਸਿਰਫ ਨਿਆਂ ਦਾ ਘਾਣ ਹੋਵੇਗਾ, ਬਲਕਿ ਨਿਆਂ ਪ੍ਰਣਾਲੀ ਦੀ ਪ੍ਰਭਾਵਸ਼ੀਲਤਾ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਵੀ ਕਮਜ਼ੋਰ ਕਰੇਗਾ।

ਪਿਛੋਕੜ

Punjab Breaking News LIVE 21 February, 2023: ਬਠਿੰਡਾ ਵਿੱਚ ਕੌਮੀ ਜਾਂਚ ਏਜੰਸੀ ਐਨਆਈਏ ਨੇ ਰੇਡ ਮਾਰੀ ਹੈ। ਐਨਆਈਏ ਦੀ ਟੀਮ ਬਠਿੰਡਾ ਦੇ ਪਿੰਡ ਮਛਾਣਾ ਵਿੱਚ ਗੈਂਗਸਟਰ ਰੰਮੀ ਮਸਾਣਾ ਦੇ ਘਰ ਪਹੁੰਚੀ ਹੈ। ਗੈਂਗਸਟਰ ਰੰਮੀ ਮਛਾਣਾ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਰੰਮੀ ਮਛਾਣਾ ਤੇ ਕਰੀਬ 3 ਦਰਜਨ ਸੰਗੀਨ ਅਪਰਾਧਕ ਮਾਮਲੇ ਦਰਜ ਹਨ। ਉਸ ਖਿਲਾਫ ਕਤਲ, ਇਰਾਦਾ ਕਤਲ ਤੇ ਅਸਲਾ ਐਕਟ ਤਹਿਤ ਕਈ ਮਾਮਲੇ ਦਰਜ ਹਨ। ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਵਿੱਚ ਐਨਆਈਏ ਦੀਆਂ ਟੀਮਾਂ ਨੇ ਅੱਜ ਸਵੇਰੇ ਹੀ ਗੈਂਗਸਟਰਾਂ ਤੇ ਉਨ੍ਹਾਂ ਨਾਲ ਸਬੰਧਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਪੰਜਾਬ 'ਚ ਬਠਿੰਡਾ, ਮੋਗਾ ਤੇ ਮੁਕਤਸਰ 'ਚ ਛਾਪੇਮਾਰੀ ਹੋਈ ਹੈ, ਜਦਕਿ ਹਰਿਆਣਾ 'ਚ ਸਿਰਸਾ, ਯਮੁਨਾਨਗਰ, ਨਾਰਨੋਲ, ਝੱਜਰ 'ਚ ਛਾਪੇਮਾਰੀ ਹੋਈ ਹੈ। ਪੰਜਾਬ ਦੇ ਕਈ ਗੈਂਗਸਟਰ ਦੇ ਟਿਕਾਣਿਆਂ 'ਤੇ ਐਨਆਈਏ ਦੀ ਰੇਡ, ਬਠਿੰਡਾ, ਮੋਗਾ ਤੇ ਮੁਕਤਸਰ 'ਚ ਛਾਪੇ


 


ਫਰਵਰੀ 'ਚ ਗਰਮੀ ਨੇ ਤੋੜਿਆ 11 ਸਾਲਾਂ ਦਾ ਰਿਕਾਰਡ


Punjab Weater Report: ਪੰਜਾਬ ਵਿੱਚ ਮੌਸਮ ਤੇਜ਼ੀ ਨਾਲ ਕਰਵਟ ਲੈ ਰਿਹਾ ਹੈ। ਇਸ ਦੇ ਨਾਲ ਹੀ ਤਾਪਮਾਨ ਨਿੱਤ ਨਵੇਂ ਰਿਕਾਰਡ ਬਣਾ ਰਿਹਾ ਹੈ। ਫਰਵਰੀ ਵਿੱਚ ਗਰਮੀ ਨੇ ਸਾਲ 2015 ਦਾ ਰਿਕਾਰਡ ਤੋੜ ਦਿੱਤਾ ਹੈ। ਸਾਲ 2015 ਵਿੱਚ 26 ਡਿਗਰੀ ਤੱਕ ਤਾਪਮਾਨ ਦਰਜ ਕੀਤਾ ਗਿਆ ਸੀ ਪਰ ਹੁਣ ਇਹ 27.9 ਡਿਗਰੀ ਤੱਕ ਪਹੁੰਚ ਗਿਆ ਹੈ। ਦੱਸ ਦਈਏ ਕਿ ਸਾਲ 2015 ਵਿੱਚ ਫਰਵਰੀ ਵਿੱਚ ਦਿਨ ਦਾ ਤਾਪਮਾਨ 26 ਡਿਗਰੀ ਤੱਕ ਪਹੁੰਚ ਗਿਆ ਸੀ। ਇਸ ਵਾਰ ਇਹ 27.9 ਡਿਗਰੀ ਤੱਕ ਪਹੁੰਚ ਗਿਆ ਹੈ। ਇਹ ਪਿਛਲੇ 11 ਸਾਲਾਂ ਵਿੱਚ ਸਭ ਤੋਂ ਵੱਧ ਤਾਪਮਾਨ ਹੈ। ਆਮ ਤੌਰ 'ਤੇ ਫਰਵਰੀ 'ਚ ਰਾਤ ਦਾ ਤਾਪਮਾਨ 12 ਡਿਗਰੀ ਹੁੰਦਾ ਹੈ, ਜੋ ਐਤਵਾਰ ਰਾਤ ਨੂੰ 15.5 ਡਿਗਰੀ 'ਤੇ ਪਹੁੰਚ ਗਿਆ। ਸੋਮਵਾਰ ਨੂੰ ਬੱਦਲ ਛਾਏ ਰਹੇ ਧੁੱਪ ਘੱਟ ਹੀ ਸੀ। ਇਸ ਦੇ ਬਾਵਜੂਦ ਤਾਪਮਾਨ ਵੱਧ ਰਿਹਾ। ਫਰਵਰੀ 'ਚ ਗਰਮੀ ਨੇ ਤੋੜਿਆ 11 ਸਾਲਾਂ ਦਾ ਰਿਕਾਰਡ


 


ਸਾਈਨ ਬੋਰਡ ਪੰਜਾਬੀ 'ਚ ਲਿਖਣ ਦਾ ਅੱਜ ਆਖਰੀ ਦਿਨ, ਕੱਲ੍ਹ ਤੋਂ ਲੱਗੇਗਾ ਮੋਟਾ ਜ਼ੁਰਮਾਨਾ


Ludhiana News: ਸਰਕਾਰੀ ਤੇ ਗੈਰ ਸਰਕਾਰੀ ਵਪਾਰਕ ਅਦਾਰਿਆਂ ਅੱਗੇ ਲੱਗੇ ਸਾਈਨ ਬੋਰਡ ਪੰਜਾਬੀ 'ਚ ਲਿਖਣ ਦਾ ਅੱਜ ਆਖਰੀ ਦਿਨ ਹੈ। ਇਸ ਮਗਰੋਂ ਅਜਿਹਾ ਨਾ ਕਰਨ ਵਾਲਿਆਂ ਵਿਰੁੱਧ ਸਿੱਧੀ ਕਾਰਵਾਈ  ਹੋਏਗੀ। ਭਾਸ਼ਾ ਵਿਭਾਗ ਨੇ ਇਸ ਸਬੰਧੀ ਪੂਰੀ ਤਿਆਰੀ ਕਰ ਲਈ ਹੈ। ਵਿਭਾਗ ਮੁਤਾਬਕ ਉਲੰਘਣਾ ਕਰਨ ਵਾਲਿਆਂ ਨੂੰ ਪਹਿਲਾਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ। ਨੋਟਿਸ ਤੋਂ ਬਾਅਦ 500 ਰੁਪਏ ਲੈ ਕੇ ਤੋਂ 5 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਜੁਰਮਾਨਾ ਕਦੋਂ ਤੋਂ ਸ਼ੁਰੂ ਹੋਵੇਗਾ, ਇਸ ਦਾ ਫੈਸਲਾ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਹੋ ਸਕਦਾ ਹੈ।  ਸਾਈਨ ਬੋਰਡ ਪੰਜਾਬੀ 'ਚ ਲਿਖਣ ਦਾ ਅੱਜ ਆਖਰੀ ਦਿਨ, ਕੱਲ੍ਹ ਤੋਂ ਲੱਗੇਗਾ ਮੋਟਾ ਜ਼ੁਰਮਾਨਾ


 


ਬੱਬਰ ਖਾਲਸਾ ਇੰਟਰਨੈਸ਼ਨਲ ਦੇ ਨਾਂ 'ਤੇ 31 ਲੱਖ ਦੀ ਫਿਰੌਤੀ ਮੰਗਣੀ ਪਈ ਮਹਿੰਗੀ, ਅਦਾਲਤ ਨੇ ਸੁਣਾਈ 3 ਸਾਲ ਦੀ ਕੈਦ


Chandigarh News: ਪੰਚਕੂਲਾ ਦੇ ਇੱਕ ਸ਼ਖਸ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਨਾਂ 'ਤੇ ਫਿਰੌਤੀ ਮੰਗਣੀ ਮਹਿੰਗੀ ਪੈ ਗਈ ਹੈ। ਅਦਾਲਤ ਨੇ ਪੰਚਕੂਲਾ ਦੇ ਵਾਸੀ ਜਸਵੀਰ ਸਿੰਘ ਨੂੰ 3 ਸਾਲ ਦੀ ਸਜ਼ਾ ਸੁਣਾਈ ਹੈ। ਜਸਵੀਰ ਸਿੰਘ ਨੇ ਚੰਡੀਗੜ੍ਹ ਦੇ ਸੈਕਟਰ 17 ਦੇ ਇੱਕ ਜੁੱਤੀ ਸਟੋਰ ਦੇ ਮਾਲਕ ਤੋਂ 31 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਅਦਲਤ ਨੇ ਜਸਵੀਰ ਦੀ ਰਹਿਮ ਦੀ ਅਪੀਲ ਨੂੰ ਰੱਦ ਕਰਦੇ ਹੋਏ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾ ਦਿੱਤੀ ਹੈ। ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਬੇਲੋੜੀ ਹਮਦਰਦੀ ਦਿਖਾਉਣਾ ਨਾ ਸਿਰਫ ਨਿਆਂ ਦਾ ਘਾਣ ਹੋਵੇਗਾ, ਬਲਕਿ ਨਿਆਂ ਪ੍ਰਣਾਲੀ ਦੀ ਪ੍ਰਭਾਵਸ਼ੀਲਤਾ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਵੀ ਕਮਜ਼ੋਰ ਕਰੇਗਾ। ਬੱਬਰ ਖਾਲਸਾ ਇੰਟਰਨੈਸ਼ਨਲ ਦੇ ਨਾਂ 'ਤੇ 31 ਲੱਖ ਦੀ ਫਿਰੌਤੀ ਮੰਗਣੀ ਪਈ ਮਹਿੰਗੀ, ਅਦਾਲਤ ਨੇ ਸੁਣਾਈ 3 ਸਾਲ ਦੀ ਕੈਦ


 


 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.