Punjab Breaking News LIVE: ਅਗਨੀਪੱਥ 'ਤੇ ਪੂਰਾ ਦੇਸ਼, ਲਗਾਤਾਰ ਵਿਰੋਧ ਜਾਰੀ, ਪੰਜਾਬ 'ਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ...LIVE Updates
Punjab Breaking News, 21 June 2022 LIVE Updates: ਅਗਨੀਪੱਥ 'ਤੇ ਪੂਰਾ ਦੇਸ਼, ਲਗਾਤਾਰ ਵਿਰੋਧ ਜਾਰੀ, ਪੰਜਾਬ 'ਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ...LIVE Updates
ਪੰਜਾਬ ਵਿਜੀਲੈਂਸ ਬਿਊਰੋ ਨੇ ਲੰਘੀ ਰਾਤ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਆਈਏਐਸ ਸੰਜੇ ਪੋਪਲੀ ਨੂੰ ਰਿਸ਼ਵਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਸੀ। ਉਸ ਦੇ ਨਾਲ ਸੁਪਰਡੈਂਟ ਸੰਜੇ ਵਤਸ ਨੂੰ ਵੀ ਕਾਬੂ ਕੀਤਾ ਗਿਆ ਹੈ। ਅੱਜ ਉਨ੍ਹਾਂ ਨੂੰ ਮੁਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ ਜਿੱਥੇ ਪੋਪਲੀ ਤੇ ਉਸ ਦੇ ਸਹਾਇਕ ਨੂੰ 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਮੁਹਾਲੀ ਦੇ ਨਿੱਜੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਨ੍ਹਾਂ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ। 94 ਸਾਲਾ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਨੂੰ 11 ਜੂਨ ਦੀ ਰਾਤ ਨੂੰ ਹਸਪਤਾਲ ਲਿਆਂਦਾ ਗਿਆ ਸੀ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੈਂਗਸਟਰਾਂ ਨੇ 3-4 ਸੂਬਿਆਂ 'ਚ ਗਠਜੋੜ ਬਣਾ ਲਿਆ ਹੈ। ਅਸੀਂ ਨਹੀਂ ਚਾਹੁੰਦੇ ਕਿ ਕੋਈ ਬਚ ਕੇ ਜਾਵੇ। ਇਸ ਲਈ ਅਸੀਂ ਕੇਂਦਰ ਅਤੇ ਰਾਜਾਂ ਨਾਲ ਮਿਲ ਕੇ ਕੰਮ ਕਰ ਰਹੇ ਹਾਂ। ਰਾਜਸਥਾਨ ਤੇ ਹਰਿਆਣਾ ਪੁਲਿਸ ਨਾਲ ਵੀ ਤਾਲਮੇਲ ਕੀਤਾ ਹੈ। ਉੱਤਰਾਖੰਡ ਤੋਂ ਇੱਕ ਬਦਮਾਸ਼ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਮਾਨ ਤੋਂ ਦਿੱਲੀ ਪੁਲਿਸ ਦੀ ਤਰਫੋਂ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਦੋ ਸ਼ਾਰਪ ਸ਼ੂਟਰਾਂ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਦੀ ਗ੍ਰਿਫਤਾਰੀ ਬਾਰੇ ਪੁੱਛਗਿੱਛ ਕੀਤੀ ਗਈ ਸੀ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ ਹੈ। ਰਾਜ ਅਤੇ ਇਸ ਦੇ ਲੋਕਾਂ ਦੀ ਰੱਖਿਆ ਕਰਨਾ ਮੇਰੀ ਜ਼ਿੰਮੇਵਾਰੀ ਹੈ।
ਪੰਜਾਬ ਦੇ ਬਰਖ਼ਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਜ਼ਮਾਨਤ ਨਹੀਂ ਮਿਲ ਸਕੀ। ਉਸ ਦੀ ਪਟੀਸ਼ਨ 'ਤੇ ਮੰਗਲਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਸਿੰਗਲਾ ਦੇ ਵਕੀਲ ਨੇ ਕਿਹਾ ਕਿ ਉਸ ਕੋਲੋਂ ਕੋਈ ਪੈਸਾ ਬਰਾਮਦ ਨਹੀਂ ਹੋਇਆ ਹੈ ਤੇ ਨਾ ਹੀ ਉਸ ਨੇ ਕੋਈ ਜੁਰਮ ਕਬੂਲ ਕੀਤਾ ਹੈ। ਸਿੰਗਲਾ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹਨ। ਹਾਲਾਂਕਿ ਪੰਜਾਬ ਸਰਕਾਰ ਦੇ ਵਕੀਲ ਨੇ ਇਸ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵਿੱਚ ਸਟੇਟਸ ਰਿਪੋਰਟ ਦਾਇਰ ਕਰ ਦਿੱਤੀ ਗਈ ਹੈ ਜਿਸ 'ਤੇ ਹਾਈਕੋਰਟ ਨੇ ਕਿਹਾ ਕਿ ਉਹ ਸਰਕਾਰ ਦਾ ਪੱਖ ਦੇਖ ਕੇ ਫੈਸਲਾ ਦੇਣਗੇ। ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ।
ਪੰਜਾਬ ਤੋਂ ਆਉਣ ਵਾਲੀਆਂ ਐਸਟੀਯੂ ਲਗਜ਼ਰੀ ਬੱਸਾਂ ਵਿੱਚ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGI) ਜਾਣ ਵਾਲੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟਰਮੀਨਲ-3 ਤੋਂ ਸੈਂਕੜੇ ਮੀਟਰ ਦੂਰ ਯਾਤਰੀਆਂ ਨੂੰ ਉਤਾਰਿਆ ਜਾ ਰਿਹਾ ਹੈ। ਜਿਸ ਕਾਰਨ ਯਾਤਰੀਆਂ ਨੂੰ ਆਪਣਾ ਸਮਾਨ ਲੈ ਕੇ ਟਰਮਿਨਲ-3 ਤੱਕ ਪੈਦਲ ਜਾਣਾ ਪੈਂਦਾ ਹੈ। ਪੰਜਾਬ ਦੇ STUs ਨੇ ਪਾਰਕਿੰਗ ਸਮਝੌਤੇ 'ਤੇ ਦਸਤਖਤ ਨਹੀਂ ਕੀਤੇ ਹਨ। ਇਸ ਲਈ ਹਰ ਬੱਸ ਨੂੰ ਯਾਤਰੀਆਂ ਨੂੰ ਟੀ-3 (ਟਰਮਿਨਲ-3) 'ਤੇ ਉਤਾਰਨ ਲਈ ਪੈਸੇ ਦੇਣ ਲਈ ਕਿਹਾ ਜਾਂਦਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਸ ਅਦਾਇਗੀ ਤੋਂ ਬਚਣ ਲਈ ਸਰਕਾਰੀ ਬੱਸਾਂ ਯਾਤਰੀਆਂ ਨੂੰ ਟਰਮਿਨਲ ਤੋਂ ਸੈਂਕੜੇ ਮੀਟਰ ਦੂਰ ਉਤਾਰ ਰਹੀਆਂ ਹਨ।
ਦੁਨੀਆ ਭਰ 'ਚ ਕੋਰੋਨਾ ਖਿਲਾਫ ਜੰਗ ਅਜੇ ਵੀ ਜਾਰੀ ਹੈ। ਭਾਰਤ ਵਿੱਚ ਵੀ ਪਿਛਲੇ ਕੁਝ ਦਿਨਾਂ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਕਾਫੀ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਵਿਡ-19 ਦੇ 9923 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਇਹ ਅੰਕੜਾ ਪਿਛਲੇ ਦਿਨਾਂ ਨਾਲੋਂ ਘੱਟ ਹੈ। ਭਾਰਤ 'ਚ ਪਿਛਲੇ 5 ਦਿਨਾਂ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਲਗਾਤਾਰ ਉਛਾਲ ਦੇਖਣ ਨੂੰ ਮਿਲ ਰਿਹਾ ਹੈ ਪਰ ਪਿਛਲੇ 24 ਘੰਟਿਆਂ 'ਚ ਦਰਜ ਕੀਤੇ ਗਏ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਕਾਫੀ ਗਿਰਾਵਟ ਆਈ ਹੈ।
ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਮੰਗਲਵਾਰ ਸ਼ਾਮ 6 ਵਜੇ ਖ਼ਤਮ ਹੋ ਰਿਹਾ ਹੈ। ਚੋਣ ਕਮਿਸ਼ਨ ਨੇ ਇੱਥੇ ਪ੍ਰਚਾਰ ਕਰ ਰਹੇ ਬਾਹਰੀ ਆਗੂਆਂ ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਹਲਕਾ ਛੱਡਣ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦਈਏ ਕਿ ਭਗਵੰਤ ਮਾਨ ਦੇ ਸੀਐਮ ਬਣਨ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ, ਜਿਸ ਕਰਕੇ ਸੰਗਰੂਰ ਸੀਟ ਲਈ 23 ਜੂਨ ਨੂੰ ਵੋਟਾਂ ਪੈਣਗੀਆਂ। ਸੰਗਰੂਰ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ। ਆਮ ਆਦਮੀ ਪਾਰਟੀ ਨੇ ਇੱਥੋਂ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਟਿਕਟ ਦਿੱਤੀ ਹੈ। ਕਾਂਗਰਸ ਵੱਲੋਂ ਦਲਵੀਰ ਗੋਲਡੀ, ਭਾਜਪਾ ਵੱਲੋਂ ਕੇਵਲ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਮਾਨ ਤੇ ਅਕਾਲੀ ਦਲ ਵੱਲੋਂ ਕਮਲਜੀਤ ਕੌਰ ਰਾਜੋਆਣਾ ਚੋਣ ਮੈਦਾਨ ਵਿੱਚ ਹਨ।
ਇੰਗਲੈਂਡ ਦੌਰੇ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਭਾਰਤੀ ਟੀਮ ਨੂੰ ਝਟਕਾ ਲੱਗਾ ਹੈ। ਭਾਰਤੀ ਟੀਮ ਦੇ ਸਭ ਤੋਂ ਪ੍ਰਮੁੱਖ ਖਿਡਾਰੀਆਂ ਚੋਂ ਇੱਕ ਕੋਵਿਡ-19 ਪੌਜ਼ੇਟਿਵ ਹੋ ਗਿਆ ਹੈ ਅਤੇ ਇੰਗਲੈਂਡ ਦੌਰੇ ਲਈ ਨਹੀਂ ਜਾ ਸਕਿਆ। ਦੱਸ ਦੇਈਏ ਕਿ ਟੀਮ ਦੇ ਲਗਪਗ ਸਾਰੇ ਅਹਿਮ ਮੈਂਬਰ ਇੰਗਲੈਂਡ ਪਹੁੰਚ ਚੁੱਕੇ ਹਨ। ਕੋਚ ਰਾਹੁਲ ਦ੍ਰਾਵਿੜ, ਰਿਸ਼ਭ ਪੰਤ ਅਤੇ ਸ਼੍ਰੇਅਸ ਅਈਅਰ 21 ਜੂਨ ਨੂੰ ਰਵਾਨਾ ਹੋਣਗੇ। ਇਸ ਦਾ ਟੈਸਟ ਮੈਚ 1 ਜੁਲਾਈ ਤੋਂ ਇੰਗਲੈਂਡ 'ਚ ਖੇਡਿਆ ਜਾਣਾ ਹੈ।
ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਮੰਗਲਵਾਰ ਸ਼ਾਮ 6 ਵਜੇ ਖ਼ਤਮ ਹੋ ਰਿਹਾ ਹੈ। ਚੋਣ ਕਮਿਸ਼ਨ ਨੇ ਇੱਥੇ ਪ੍ਰਚਾਰ ਕਰ ਰਹੇ ਬਾਹਰੀ ਆਗੂਆਂ ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਹਲਕਾ ਛੱਡਣ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦਈਏ ਕਿ ਭਗਵੰਤ ਮਾਨ ਦੇ ਸੀਐਮ ਬਣਨ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ, ਜਿਸ ਕਰਕੇ ਸੰਗਰੂਰ ਸੀਟ ਲਈ 23 ਜੂਨ ਨੂੰ ਵੋਟਾਂ ਪੈਣਗੀਆਂ। ਸੰਗਰੂਰ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ। ਆਮ ਆਦਮੀ ਪਾਰਟੀ ਨੇ ਇੱਥੋਂ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਟਿਕਟ ਦਿੱਤੀ ਹੈ। ਕਾਂਗਰਸ ਵੱਲੋਂ ਦਲਵੀਰ ਗੋਲਡੀ, ਭਾਜਪਾ ਵੱਲੋਂ ਕੇਵਲ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਮਾਨ ਤੇ ਅਕਾਲੀ ਦਲ ਵੱਲੋਂ ਕਮਲਜੀਤ ਕੌਰ ਰਾਜੋਆਣਾ ਚੋਣ ਮੈਦਾਨ ਵਿੱਚ ਹਨ।
ਪਿਛੋਕੜ
Punjab Breaking News, 21 June 2022 LIVE Updates: ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਮੰਗਲਵਾਰ ਸ਼ਾਮ 6 ਵਜੇ ਖ਼ਤਮ ਹੋ ਰਿਹਾ ਹੈ। ਚੋਣ ਕਮਿਸ਼ਨ ਨੇ ਇੱਥੇ ਪ੍ਰਚਾਰ ਕਰ ਰਹੇ ਬਾਹਰੀ ਆਗੂਆਂ ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਹਲਕਾ ਛੱਡਣ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦਈਏ ਕਿ ਭਗਵੰਤ ਮਾਨ ਦੇ ਸੀਐਮ ਬਣਨ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ, ਜਿਸ ਕਰਕੇ ਸੰਗਰੂਰ ਸੀਟ ਲਈ 23 ਜੂਨ ਨੂੰ ਵੋਟਾਂ ਪੈਣਗੀਆਂ। ਸੰਗਰੂਰ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ। ਆਮ ਆਦਮੀ ਪਾਰਟੀ ਨੇ ਇੱਥੋਂ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਟਿਕਟ ਦਿੱਤੀ ਹੈ। ਕਾਂਗਰਸ ਵੱਲੋਂ ਦਲਵੀਰ ਗੋਲਡੀ, ਭਾਜਪਾ ਵੱਲੋਂ ਕੇਵਲ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਮਾਨ ਤੇ ਅਕਾਲੀ ਦਲ ਵੱਲੋਂ ਕਮਲਜੀਤ ਕੌਰ ਰਾਜੋਆਣਾ ਚੋਣ ਮੈਦਾਨ ਵਿੱਚ ਹਨ। Sangrur Lok Sabha by-election: ਸੰਗਰੂਰ 'ਚ ਅੱਜ ਥਮ ਜਾਏਗਾ ਚੋਣ ਪ੍ਰਚਾਰ, ਸ਼ਾਮ 6 ਵਜੇ ਮਗਰੋਂ ਲਾਗੂ ਹੋਏਗੀ ਧਾਰਾ 144
Weather Report: ਪੰਜਾਬ ਨੂੰ ਮਿਲੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਦੀ ਭਵਿੱਭਬਾਣੀ, ਅੱਜ ਪੂਰਾ ਦਿਨ ਮੀਂਹ ਪੈਣ ਦੀ ਸੰਭਾਵਨਾ
ਉੱਤਰ ਭਾਰਤ ਦੇ ਕਈ ਸੂਬਿਆਂ `ਚ ਬੇਮੌਸਮੀ ਬਰਸਾਤ ਨੇ ਗਰਮੀ ਤੋਂ ਰਾਹਤ ਦਿਤੀ ਹੈ। ਗੱਲ ਪੰਜਾਬ ਦੀ ਕੀਤੀ ਜਾਏ ਤਾਂ ਇੱਥੇ ਕਈ ਇਲਾਕਿਆਂ `ਚ ਸੋਮਵਾਰ ਦੀ ਪੂਰੀ ਬੱਦਲ ਗਰਜਦੇ ਰਹੇ ਤੇ ਤੇਜ਼ ਬਰਸਾਤ ਹੁੰਦੀ ਰਹੀ, ਜਿਸ ਤੋਂ ਬਾਅਦ ਤਪਦੀ ਹੋਈ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਦੱਸ ਦਈਏ ਕਿ ਅੰਮ੍ਰਿਤਸਰ, ਲੁਧਿਆਣਾ, ਮੋਹਾਲੀ, ਚੰਡੀਗੜ੍ਹ, ਰੋਪੜ, ਜਲੰਧਰ ਸਮੇਤ ਹੋਰ ਕਈ ਸ਼ਹਿਰਾਂ `ਚ ਮੀਂਹ ਪੂਰੀ ਰਾਤ ਪੈਂਦਾ ਰਿਹਾ, ਜਿਸ ਤੋਂ ਬਾਅਦ ਮੌਸਮ ਕਾਫ਼ੀ ਸੁਹਾਵਣਾ ਹੋ ਗਿਆ ਹੈ। ਇਸ ਦੇ ਨਾਲ ਮੌਸਮ ਵਿਭਾਗ ਨੇ ਪੰਜਾਬ `ਚ ਯੈੱਲੋ ਅਲਰਟ ਜਾਰੀ ਕਰ ਦਿਤਾ ਹੈ। ਜਿਸ ਦਾ ਮਤਲਬ ਹੈ ਕਿ ਅੱਜ ਯਾਨਿ ਮੰਗਲਵਾਰ ਨੂੰ ਵੀ ਪੰਜਾਬ `ਚ ਪੂਰਾ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। Weather Report: ਪੰਜਾਬ ਨੂੰ ਮਿਲੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਦੀ ਭਵਿੱਭਬਾਣੀ, ਅੱਜ ਪੂਰਾ ਦਿਨ ਮੀਂਹ ਪੈਣ ਦੀ ਸੰਭਾਵਨਾ
ਸੀਐਮ ਭਗਵੰਤ ਮਾਨ ਦੀ ਹਵਾਈ ਗੇੜੀ 'ਤੇ ਭੜਕੇ ਕਾਂਗਰਸੀ, ਦੋ ਦਿਨਾਂ 'ਚ ਉਡਾਏ 56 ਲੱਖ, ਪੰਜਾਬ 'ਤੇ ਕੁਝ ਰਹਿਮ ਕਰੋ: ਪਰਗਟ ਸਿੰਘ
ਕਾਂਗਰਸੀ ਵਿਧਾਇਕਾਂ ਪਰਗਟ ਸਿੰਘ ਤੇ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਦੇ ਵੱਡੇ ਹਵਾਈ ਖ਼ਰਚੇ 'ਤੇ ਸਵਾਲ ਚੁੱਕੇ ਹਨ। ਪਰਗਟ ਸਿੰਘ ਨੇ ਸੋਮਵਾਰ ਨੂੰ ਟਵੀਟ ਕੀਤਾ, ਸੀਐਮ ਨੇ ਦੋ ਦਿਨਾਂ ਦੀ ਹਵਾਈ ਯਾਤਰਾ 'ਤੇ 56 ਲੱਖ ਖਰਚ ਕੀਤੇ। ਮਾਨ ਨੂੰ ਟੈਗ ਕਰਦੇ ਹੋਏ ਪਰਗਟ ਸਿੰਘ (Pargat Singh) ਨੇ ਲਿਖਿਆ, 'ਇਹ ਪੈਸਾ ਪੰਜਾਬ ਦੇ ਲੋਕਾਂ ਦੇ ਟੈਕਸ ਦਾ ਹੈ, ਜੋ ਤੁਸੀਂ ਆਪਣੇ ਤੇ ਦਿੱਲੀ ਦੇ ਮਾਲਕਾਂ 'ਤੇ ਖਰਚ ਕਰ ਰਹੇ ਹੋ। ਪੰਜਾਬ 'ਤੇ ਕੁਝ ਰਹਿਮ ਕਰੋ। ਸੀਐਮ ਭਗਵੰਤ ਮਾਨ ਦੀ ਹਵਾਈ ਗੇੜੀ 'ਤੇ ਭੜਕੇ ਕਾਂਗਰਸੀ, ਦੋ ਦਿਨਾਂ 'ਚ ਉਡਾਏ 56 ਲੱਖ, ਪੰਜਾਬ 'ਤੇ ਕੁਝ ਰਹਿਮ ਕਰੋ: ਪਰਗਟ ਸਿੰਘ
Coronavirus in India: 5 ਦਿਨਾਂ ਬਾਅਦ ਘਟਿਆ ਕੋਰੋਨਾ ਦਾ ਅੰਕੜਾ ਨਵੇਂ ਮਾਮਲਿਆਂ ਵਿੱਚ 22% ਦੀ ਕਮੀ, ਪਿਛਲੇ 24 ਘੰਟਿਆਂ ਵਿੱਚ 9,923 ਮਾਮਲੇ ਹੋਏ ਦਰਜ
ਦੁਨੀਆ ਭਰ 'ਚ ਕੋਰੋਨਾ ਖਿਲਾਫ ਜੰਗ ਅਜੇ ਵੀ ਜਾਰੀ ਹੈ। ਭਾਰਤ ਵਿੱਚ ਵੀ ਪਿਛਲੇ ਕੁਝ ਦਿਨਾਂ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਕਾਫੀ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਵਿਡ-19 ਦੇ 9923 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਇਹ ਅੰਕੜਾ ਪਿਛਲੇ ਦਿਨਾਂ ਨਾਲੋਂ ਘੱਟ ਹੈ। ਭਾਰਤ 'ਚ ਪਿਛਲੇ 5 ਦਿਨਾਂ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਲਗਾਤਾਰ ਉਛਾਲ ਦੇਖਣ ਨੂੰ ਮਿਲ ਰਿਹਾ ਹੈ ਪਰ ਪਿਛਲੇ 24 ਘੰਟਿਆਂ 'ਚ ਦਰਜ ਕੀਤੇ ਗਏ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਕਾਫੀ ਗਿਰਾਵਟ ਆਈ ਹੈ। ਪਿਛਲੇ 24 ਘੰਟਿਆਂ ਵਿੱਚ 7293 ਮਰੀਜ਼ ਠੀਕ ਹੋ ਕੇ ਘਰ ਪਹੁੰਚ ਗਏ ਹਨ। ਇਸ ਦੇ ਨਾਲ ਹੀ ਇਸ ਦੌਰਾਨ 17 ਮਰੀਜ਼ ਆਪਣੀ ਜਾਨ ਗੁਆ ਚੁੱਕੇ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਵਧ ਕੇ 79,313 ਹੋ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 12,781 ਮਾਮਲੇ ਸਾਹਮਣੇ ਆਏ ਸਨ। ਜਦਕਿ ਇਸ ਦੌਰਾਨ 18 ਮਰੀਜ਼ਾਂ ਦੀ ਜਾਨ ਚਲੀ ਗਈ। Coronavirus in India: 5 ਦਿਨਾਂ ਬਾਅਦ ਘਟਿਆ ਕੋਰੋਨਾ ਦਾ ਅੰਕੜਾ ਨਵੇਂ ਮਾਮਲਿਆਂ ਵਿੱਚ 22% ਦੀ ਕਮੀ, ਪਿਛਲੇ 24 ਘੰਟਿਆਂ ਵਿੱਚ 9,923 ਮਾਮਲੇ ਹੋਏ ਦਰਜ
- - - - - - - - - Advertisement - - - - - - - - -