Punjab Breaking News LIVE: ਅੱਜ ਤੋਂ ਕਈ ਜ਼ਿਲ੍ਹਿਆਂ 'ਚ ਇੰਟਰਨੈੱਟ ਬਹਾਲ, ਮੌਸਮ ਵਿਭਾਗ ਵੱਲੋਂ 24 ਮਾਰਚ ਤੱਕ ਦਾ ਅਲਰਟ,

Punjab Breaking News LIVE 21 March, 2023: ਅੱਜ ਤੋਂ ਕਈ ਜ਼ਿਲ੍ਹਿਆਂ 'ਚ ਇੰਟਰਨੈੱਟ ਬਹਾਲ, ਮੌਸਮ ਵਿਭਾਗ ਵੱਲੋਂ 24 ਮਾਰਚ ਤੱਕ ਦਾ ਅਲਰਟ, ਪੰਜਾਬ ਤੇ ਦੇਸ਼ ਦੀ ਸ਼ਾਂਤੀ ਭੰਗ ਕਰੇਗਾ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ: ਕੇਜਰੀਵਾਲ

ABP Sanjha Last Updated: 21 Mar 2023 04:01 PM
Sukhbir Badal: ਸੁਖਬੀਰ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਮਿਲੀ ਜ਼ਮਾਨਤ 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਸੁਖਬੀਰ ਬਾਦਲ ਨੂੰ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਸੁਖਬੀਰ ਬਾਦਲ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਚਾਰਸ਼ੀਟ ਦਾਇਰ ਹੋਣ ਮਗਰੋਂ ਅਗਾਊਂ ਜ਼ਮਾਨਤ ਮੰਗੀ ਸੀ।

CM Bhagwant Mann: ਸੀਐਮ ਭਗਵੰਤ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਗਿਰਦਾਵਰੀ ਕਰਾਉਣ ਦੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਨੇ ਬਾਰਸ਼ ਤੇ ਗੜ੍ਹਿਆਂ ਨਾਲ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਹੈ ਕਿ ਪਿਛਲੇ ਦਿਨੀਂ ਮੀਂਹ ਕਰਕੇ ਫਸਲਾਂ ਖਰਾਬ ਹੋਈਆਂ ਹਨ। ਖੇਤਾਂ 'ਚ ਖੜ੍ਹੀ ਕਣਕ ਦੀ ਫ਼ਸਲ ਦੇ ਨੁਕਸਾਨ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ।

Sri Muktsar Sahib: ਪੁਲਿਸ ਨੇ ਤੀਜੇ ਦਿਨ ਵੀ ਕੱਢਿਆ ਫਲੈਗ ਮਾਰਚ, ਜ਼ਿਲ੍ਹੇ 'ਚ ਪੁਲਿਸ ਪ੍ਰਸ਼ਾਸਨ ਦਾ ਸਖ਼ਤ ਪਹਿਰਾ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪੁਲਿਸ ਵੱਲੋਂ ਐਸਐਸਪੀ ਹਰਮਨਬੀਰ ਸਿੰਘ ਗਿੱਲ ਦੀਆਂ ਹਦਾਇਤਾਂ 'ਤੇ ਮੰਗਲਵਾਰ ਨੂੰ ਵੀ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਗਿਆ ਹੈ। ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਪੁਲਿਸ ਵੱਲੋਂ ਫਲੈਗ ਮਾਰਚ ਦੌਰਾਨ ਲੋਕਾਂ ਨੂੰ ਅਮਨ-ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਗਈ ਹੈ। ਫਲੈਗ ਮਾਰਚ ਦੌਰਾਨ ਡੀਏਸਪੀ (ਡੀ) ਰਾਜੇਸ਼ ਸਨੇਹੀ ਤੇ ਡੀਏਸਪੀ (ਐਚ) ਅਵਤਾਰ ਸਿੰਘ ਸਮੇਤ ਸਮੂਹ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ 'ਚ ਸਹਿਯੋਗ ਦੀ ਮੰਗ ਕੀਤੀ ਗਈ।

Amritpal Singh: ਅਦਾਲਤ ਦਾ ਵੱਡਾ ਸਵਾਲ, ਕਾਫਲੇ 'ਚੋਂ ਸਾਥੀਆਂ ਨੂੰ ਫੜ ਲਿਆ ਤਾਂ ਅੰਮ੍ਰਿਤਪਾਲ ਕਿਵੇਂ ਫਰਾਰ ਹੋ ਗਿਆ

ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ ਕੀਤੀ ਗਈ ਕਾਰਵਾਈ ਨੂੰ ਲੈ ਕੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਮਾਮਲੇ ਦੀ ਸੁਣਵਾਈ ਦੌਰਾਨ ਬੈਂਚ ਨੇ ਸਖਤ ਲਹਿਜ਼ੇ ਵਿੱਚ ਕਿਹਾ ਕਿ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨਾ ਹੋਣਾ ਪੂਰੀ ਤਰ੍ਹਾਂ ਖੁਫੀਆ ਤੰਤਰ ਦੀ ਅਸਫਲਤਾ ਹੈ। ਅਦਾਲਤ ਨੇ ਸਵਾਲ ਉਠਾਇਆ ਕਿ ਜਦੋਂ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਵਿੱਚੋਂ ਉਸ ਦੇ ਸਾਥੀਆਂ ਨੂੰ ਫੜ ਲਿਆ ਤਾਂ ਉਹ ਕਿਵੇਂ ਫਰਾਰ ਹੋ ਗਿਆ। ਬੈਂਚ ਨੇ ਪੰਜਾਬ ਸਰਕਾਰ ਨੂੰ 4 ਦਿਨਾਂ ਵਿੱਚ ਮਾਮਲੇ ਦੀ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ। 

Punjab News: ਪੁਲਿਸ ਨੇ ਗੁਰਦੁਆਰਾ ਸੋਹਾਣਾ ਸਾਹਿਬ ਬਾਹਰ ਚੱਲ ਰਿਹਾ ਧਰਨਾ ਚੁਕਵਾਇਆ

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਕਾਰਕੁਨਾਂ ਖਿਲਾਫ ਕਾਰਵਾਈ ਦੇ ਵਿਰੋਧ ਵਿੱਚ ਮੁਹਾਲੀ ਦੇ ਗੁਰਦੁਆਰਾ ਸੋਹਾਣਾ ਸਾਹਿਬ ਦੇ ਬਾਹਰ ਚੱਲ ਰਿਹਾ ਧਰਨਾ ਪੁਲਿਸ ਨੇ ਖਤਮ ਕਰਵਾ ਦਿੱਤਾ ਹੈ। ਪੁਲਿਸ ਨੇ ਧਰਨਾਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਹ ਲੋਕ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਸਨ।

CM Bhagwant Mann: ਪੰਜਾਬ 'ਚ ਐਕਸ਼ਨ ਮਗਰੋਂ ਬੋਲੇ ਸੀਐਮ ਮਾਨ, ਪੰਜਾਬ 'ਚ ਅਜਿਹੀ ਕਿਸੇ ਵੀ ਤਾਕਤ ਨੂੰ ਨਹੀਂ ਬਖਸ਼ਾਂਗੇ ਜੋ ਦੇਸ਼ ਵਿਰੁੱਧ ਪਨਪ ਰਹੀ ਹੋਵੇ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਜੇਕਰ ਕੋਈ ਪੰਜਾਬ 'ਤੇ ਮਾੜੀ ਨਜ਼ਰ ਰੱਖੇਗਾ ਤਾਂ ਪੰਜਾਬ ਵਾਸੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਕੁਝ ਅਜਿਹੇ ਤੱਤ ਸੀ ਜੋ ਵਿਦੇਸ਼ੀ ਤਾਕਤਾਂ ਦੇ ਹੱਥੀਂ ਚੜ੍ਹ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਗੱਲ ਕਰ ਰਹੇ ਸਨ। ਉਹ ਨਫ਼ਰਤ ਦੇ ਬੀਜ ਬੀਅ ਰਹੇ ਸੀ। ਕਾਨੂੰਨ ਖਿਲਾਫ ਬੋਲ ਰਹੇ ਸੀ। ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੈ। 

Internet in Punjab: 6 ਜ਼ਿਲ੍ਹਿਆਂ ਵਿੱਚ 23 ਮਾਰਚ ਤੱਕ ਮੋਬਾਈਲ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ ਬੰਦ ਰਹਿਣਗੀਆਂ

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ 23 ਮਾਰਚ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ ਬੰਦ ਰਹਿਣਗੀਆਂ, ਜਦੋਂਕਿ ਬਾਕੀ ਜ਼ਿਲ੍ਹਿਆਂ ਵਿੱਚ ਇਹ ਸੇਵਾ ਅੱਜ ਦੁਪਹਿਰ 12 ਵਜੇ ਬਹਾਲ ਕਰ ਦਿੱਤੀ ਗਈ ਹੈ। ਆਦੇਸ਼ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਵੱਲੋਂ ਜਾਰੀ ਆਦੇਸ਼ ਅਨੁਸਾਰ ਤਰਨ ਤਾਰਨ, ਫਿਰੋਜ਼ਪੁਰ, ਸੰਗਰੂਰ, ਮੋਗਾ, ਅੰਮ੍ਰਿਤਸਰ ਦਾ ਅਜਨਾਲਾ ਤੇ ਮੁਹਾਲੀ ਦੇ ਕੁਝ ਇਲਾਕਿਆਂ ਵਿੱਚ ਇੰਟਰਨੈੱਟ ਤੇ ਐਸਐਮਐਸ ਸੇਵਾ ਬੰਦ ਰਹੇਗੀ। 

Amritsar News: ਬਿਨਾਂ ਕਿਸੇ ਦੋਸ਼ ਦੇ ਮਨਘੜ੍ਹਤ ਕਹਾਣੀਆਂ ਬਣਾ ਕੇ ਨੌਜਵਾਨਾਂ ਦੀ ਫੜੋ-ਫੜਾਈ ਪੰਜਾਬ ਦੇ ਹਿੱਤ 'ਚ ਨਹੀਂ: ਸ਼੍ਰੋਮਣੀ ਕਮੇਟੀ

 ਵਾਰਿਸ ਪੰਜਾਬ ਦੇ ਜਥੇਬੰਦੀ ਦੇ ਕਾਰਕੁਨਾਂ ਦੇ ਨਾਂ ’ਤੇ ਪੰਜਾਬ ਅੰਦਰ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਸ਼੍ਰੋਮਣੀ ਕਮੇਟੀ ਨੇ ਸਖਤ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਿਆਨ ਵਿੱਚ ਆਖਿਆ ਹੈ ਕਿ ਪੁਲਿਸ ਵੱਲੋਂ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਉਣਾ ਠੀਕ ਨਹੀਂ। ਬਿਨਾਂ ਕਿਸੇ ਦੋਸ਼ ਦੇ ਮਨਘੜ੍ਹਤ ਕਹਾਣੀਆਂ ਬਣਾ ਕੇ ਨੌਜਵਾਨਾਂ ਦੀ ਫੜੋ-ਫੜਾਈ ਸੂਬੇ ਦੇ ਹਿੱਤ ਵਿੱਚ ਨਹੀਂ।

Internet in Punjab: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ 23 ਮਾਰਚ ਤੱਕ ਰਹੇਗਾ ਮੋਬਾਈਲ ਇੰਟਰਨੈੱਟ ਬੰਦ

ਤਰਨ ਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਸਬ-ਡਵੀਜ਼ਨ ਅਜਨਾਲਾ, ਮੋਹਾਲੀ ਦੇ ਵਾਈਪੀਐਸ ਚੌਕ ਤੇ ਏਅਰਪੋਰਟ ਰੋਡ ਦੇ ਆਸ-ਪਾਸ ਦੇ ਇਲਾਕਿਆਂ ਵਿੱਚ 23 ਮਾਰਚ ਤੱਕ ਮੋਬਾਈਲ ਇੰਟਰਨੈੱਟ ਬੰਦ ਰਹੇਗਾ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸੂਬੇ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ 21 ਮਾਰਚ, 2023 ਤੋਂ 23 ਮਾਰਚ, 2023 ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।

Sikh Protest: ਸੁਰੱਖਿਆ ਏਜੰਸੀਆਂ ਦੇ ਐਕਸ਼ਨ ਮਗਰੋਂ ਵਿਦੇਸ਼ਾਂ ਵਿੱਚ ਖਾਲਿਸਤਾਨੀ ਪੱਖੀ ਭੜਕੇ

'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਸੁਰੱਖਿਆ ਏਜੰਸੀਆਂ ਦੇ ਐਕਸ਼ਨ ਮਗਰੋਂ ਵਿਦੇਸ਼ਾਂ ਵਿੱਚ ਖਾਲਿਸਤਾਨੀ ਪੱਖੀ ਭੜਕੇ ਹੋਏ ਹਨ। ਖਾਲਿਸਤਾਨੀ ਪੱਖੀ ਸਮਰਥਕਾਂ ਨੇ ਐਤਵਾਰ ਅਮਰੀਕਾ ਦੇ ਸ਼ਹਿਰ ਸਾਂ ਫਰਾਂਸਿਸਕੋ ’ਚ ਭਾਰਤੀ ਦੂਤਾਵਾਸ ਉਤੇ ਹਮਲਾ ਕਰ ਦਿੱਤਾ ਤੇ ਇਸ ਨੂੰ ਨੁਕਸਾਨ ਪਹੁੰਚਾਇਆ। ਉਧਰ, ਇਸ ਘਟਨਾ ਦੀ ਭਾਰਤੀ-ਅਮਰੀਕੀਆਂ ਨੇ ਸਖ਼ਤ ਨਿਖੇਧੀ ਕੀਤੀ ਹੈ ਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਮੰਗੀ ਹੈ। ਭਾਰਤ ਨੇ ਘਟਨਾ ਦੀ ਨਿਖੇਧੀ ਕਰਦਿਆਂ ਅਮਰੀਕਾ ਨੂੰ ਕਿਹਾ ਹੈ ਕਿ ਉਹ ਅਜਿਹੀਆਂ ਵਾਰਦਾਤਾਂ ਨੂੰ ਮੁੜ ਤੋਂ ਨਾ ਹੋਣ ਦੇਣ ਲਈ ਢੁੱਕਵੇਂ ਕਦਮ ਚੁੱਕਣ।

ਪਿਛੋਕੜ

Punjab Breaking News LIVE 21 March, 2023: ਤਰਨ ਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਸਬ-ਡਵੀਜ਼ਨ ਅਜਨਾਲਾ, ਮੋਹਾਲੀ ਦੇ ਵਾਈਪੀਐਸ ਚੌਕ ਤੇ ਏਅਰਪੋਰਟ ਰੋਡ ਦੇ ਆਸ-ਪਾਸ ਦੇ ਇਲਾਕਿਆਂ ਵਿੱਚ 23 ਮਾਰਚ ਤੱਕ ਮੋਬਾਈਲ ਇੰਟਰਨੈੱਟ ਬੰਦ ਰਹੇਗਾ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸੂਬੇ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ 21 ਮਾਰਚ, 2023 ਤੋਂ 23 ਮਾਰਚ, 2023 ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। BREAKING NEWS: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ 23 ਮਾਰਚ ਤੱਕ ਰਹੇਗਾ ਮੋਬਾਈਲ ਇੰਟਰਨੈੱਟ ਬੰਦ


 


ਮੌਸਮ ਨੇ ਫਿਰ ਮਚਾਈ ਤਬਾਹੀ! ਕਣਕ ਦੀ ਫਸਲ ਨੂੰ ਵੱਡਾ ਨੁਕਸਾਨ, ਮੌਸਮ ਵਿਭਾਗ ਵੱਲੋਂ 24 ਮਾਰਚ ਤੱਕ ਦਾ ਅਲਰਟ


Agricultute News: ਪੰਜਾਬ ਵਿੱਚ ਮੌਸਮ ਨੇ ਫਿਰ ਤਬਾਹੀ ਮਚਾਈ ਹੈ। ਪਿਛਲੇ ਤਿੰਨ-ਚਾਰ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ ਸੋਮਵਾਰ ਦੁਪਹਿਰ ਸਮੇਂ ਪਏ ਗੜਿਆਂ, ਮੀਂਹ ਤੇ ਤੇਜ਼ ਹਵਾਵਾਂ ਨੇ ਖੇਤਾਂ ਵਿੱਚ ਤਿਆਰ ਖੜ੍ਹੀ ਹਾੜੀ ਦੀ ਫਸਲ ਡੇਗ ਦਿੱਤੀ ਹੈ। ਪਟਿਆਲਾ ਤੇ ਮੋਗਾ ਸਮੇਤ ਕਈ ਥਾਵਾਂ ਉਪਰ ਗੜੇ ਪੈਣ ਦੀਆਂ ਰਿਪੋਰਟਾਂ ਹਨ। ਇਨ੍ਹਾਂ ਇਲਾਕਿਆਂ ਵਿੱਚ ਕਣਕ ਦੀ ਫਸਲ ਦਾ ਜ਼ਿਆਦਾ ਨੁਕਸਾਨ ਹੋਣ ਦਾ ਖਦਸ਼ਾ ਹੈ। ਮੌਸਮ ਨੇ ਫਿਰ ਮਚਾਈ ਤਬਾਹੀ! ਕਣਕ ਦੀ ਫਸਲ ਨੂੰ ਵੱਡਾ ਨੁਕਸਾਨ, ਮੌਸਮ ਵਿਭਾਗ ਵੱਲੋਂ 24 ਮਾਰਚ ਤੱਕ ਦਾ ਅਲਰਟ


 


ਜੋ ਵੀ ਭਾਰਤ ਮਾਤਾ ਖਿਲਾਫ ਅੱਖ ਉਠਾਏਗਾ, ਪੰਜਾਬ ਤੇ ਦੇਸ਼ ਦੀ ਸ਼ਾਂਤੀ ਭੰਗ ਕਰੇਗਾ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ: ਕੇਜਰੀਵਾਲ


Punjab News: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਜੋ ਵੀ ਭਾਰਤ ਮਾਤਾ ਖਿਲਾਫ ਅੱਖ ਉਠਾਏਗਾ, ਪੰਜਾਬ ਤੇ ਦੇਸ਼ ਦੀ ਸ਼ਾਂਤੀ ਭੰਗ ਕਰੇਗਾ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਆਮ ਆਦਮੀ ਪਾਰਟੀ ਪੰਜਾਬ ਨੇ ਕੇਜਰੀਵਾਲ ਦੀ ਇੱਕ ਵੀਡੀਓ ਸ਼ੇਅਰ ਕਰਦਿਆਂ ਪੰਜਾਬ ਦੇ ਤਾਜ਼ਾ ਹਲਾਤ ਬਾਰੇ ਉਨ੍ਹਾਂ ਦਾ ਪ੍ਰਤੀਕਰਮ ਪੇਸ਼ ਕੀਤਾ ਹੈ। ਕੇਜਰੀਵਾਲ ਨੇ ਕਿਹਾ ਹੈ ਕਿ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਸੀ ਤਾਂ ਕਿਹਾ ਗਿਆ ਸੀ ਕਿ ਇਨ੍ਹਾਂ ਕੋਲੋਂ ਅਮਨ-ਕਾਨੂੰਨ ਕਾਇਮ ਨਹੀਂ ਰੱਖਿਆ ਜਾ ਸਕੇਗਾ ਪਰ ਹਾਲ ਹੀ ਦੇ ਘਟਨਾਕ੍ਰਮ ਨੇ ਸਾਬਤ ਕਰ ਦਿੱਤਾ ਹੈ ਕਿ 'ਆਪ' ਕਾਨੂੰਨ ਤੇ ਵਿਵਸਥਾ ਨੂੰ ਵੀ ਸੰਭਾਲ ਸਕਦੀ ਹੈ। ਜੋ ਵੀ ਭਾਰਤ ਮਾਤਾ ਖਿਲਾਫ ਅੱਖ ਉਠਾਏਗਾ, ਪੰਜਾਬ ਤੇ ਦੇਸ਼ ਦੀ ਸ਼ਾਂਤੀ ਭੰਗ ਕਰੇਗਾ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ: ਕੇਜਰੀਵਾਲ


 


ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ 'ਤੇ ਹਮਲੇ ਮਗਰੋਂ ਭਾਰਤ ਨੇ ਅਮਰੀਕਾ ਨੂੰ ਵਿਖਾਏ ਸਖ਼ਤ ਤੇਵਰ


Sikh Protest: 'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਸੁਰੱਖਿਆ ਏਜੰਸੀਆਂ ਦੇ ਐਕਸ਼ਨ ਮਗਰੋਂ ਵਿਦੇਸ਼ਾਂ ਵਿੱਚ ਖਾਲਿਸਤਾਨੀ ਪੱਖੀ ਭੜਕੇ ਹੋਏ ਹਨ। ਖਾਲਿਸਤਾਨੀ ਪੱਖੀ ਸਮਰਥਕਾਂ ਨੇ ਐਤਵਾਰ ਅਮਰੀਕਾ ਦੇ ਸ਼ਹਿਰ ਸਾਂ ਫਰਾਂਸਿਸਕੋ ’ਚ ਭਾਰਤੀ ਦੂਤਾਵਾਸ ਉਤੇ ਹਮਲਾ ਕਰ ਦਿੱਤਾ ਤੇ ਇਸ ਨੂੰ ਨੁਕਸਾਨ ਪਹੁੰਚਾਇਆ। ਉਧਰ, ਇਸ ਘਟਨਾ ਦੀ ਭਾਰਤੀ-ਅਮਰੀਕੀਆਂ ਨੇ ਸਖ਼ਤ ਨਿਖੇਧੀ ਕੀਤੀ ਹੈ ਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਮੰਗੀ ਹੈ। ਭਾਰਤ ਨੇ ਘਟਨਾ ਦੀ ਨਿਖੇਧੀ ਕਰਦਿਆਂ ਅਮਰੀਕਾ ਨੂੰ ਕਿਹਾ ਹੈ ਕਿ ਉਹ ਅਜਿਹੀਆਂ ਵਾਰਦਾਤਾਂ ਨੂੰ ਮੁੜ ਤੋਂ ਨਾ ਹੋਣ ਦੇਣ ਲਈ ਢੁੱਕਵੇਂ ਕਦਮ ਚੁੱਕਣ। ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ 'ਤੇ ਹਮਲੇ ਮਗਰੋਂ ਭਾਰਤ ਨੇ ਅਮਰੀਕਾ ਨੂੰ ਵਿਖਾਏ ਸਖ਼ਤ ਤੇਵਰ


 


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.