Punjab Breaking News LIVE: ਹਰਵਿੰਦਰ ਰਿੰਦਾ ਦੀ ਮੌਤ ਬਣੀ ਬੁਝਾਰਤ, ਕਿਸਾਨ ਜਥੇਬੰਦੀਆਂ ਦੀ ਭਗਵੰਤ ਮਾਨ ਸਰਕਾਰ ਨੂੰ ਚੇਤਾਵਨੀ, ਆਪਣੀ ਪਾਰਟੀ ਬੀਜੇਪੀ ਦੀ ਸਰਕਾਰ ਖਿਲਾਫ ਹੀ ਡਟ ਗਏ ਸੁਨੀਲ ਜਾਖੜ

Punjab Breaking News, 21 November 2022 LIVE Updates: ਹਰਵਿੰਦਰ ਰਿੰਦਾ ਦੀ ਮੌਤ ਬਣੀ ਬੁਝਾਰਤ, ਕਿਸਾਨ ਜਥੇਬੰਦੀਆਂ ਦੀ ਭਗਵੰਤ ਮਾਨ ਸਰਕਾਰ ਨੂੰ ਚੇਤਾਵਨੀ, ਆਪਣੀ ਪਾਰਟੀ ਬੀਜੇਪੀ ਦੀ ਸਰਕਾਰ ਖਿਲਾਫ ਹੀ ਡਟ ਗਏ ਸੁਨੀਲ ਜਾਖੜ

ABP Sanjha Last Updated: 21 Nov 2022 03:24 PM
Farmers Protest: ਰਾਜਾ ਵੜਿੰਗ ਨੇ ਵੀ ਕਿਸਾਨਾਂ ਨੂੰ ਦਿੱਤੀ ਨਸੀਹਤ, ਐਵੇਂ ਸੜਕਾਂ ਜਾਮ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਨਾ ਕਰੋ...

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅੱਜ ਲੁਧਿਆਣਾ ਪਹੁੰਚੇ। ਇੱਥੇ ਉਨ੍ਹਾਂ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਰਾਜਾ ਵੜਿੰਗ ਨੇ ਕਿਸਾਨਾਂ ਦੇ ਸੰਘਰਸ਼ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਂ ਵਿੱਚ ਹਾਂ ਮਲਾਈ। ਉਨ੍ਹਾਂ ਕਿਹਾ ਕਿ ਕਿਸਾਨ ਸੜਕਾਂ ਜਾਮ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਨਾ ਕਰਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੀ ਕਿਸਾਨਾਂ ਨੂੰ ਅਜਿਹੀ ਹੀ ਅਪੀਲ ਕਰ ਚੁੱਕੇ ਹਨ।

Farmers Protest: ਕਿਸਾਨਾਂ ਦੀ ਭਗਵੰਤ ਮਾਨ ਸਰਕਾਰ ਨੂੰ ਚੇਤਾਵਨੀ, ਜੇ ਡੱਲੇਵਾਲ ਨੂੰ ਕੁਝ ਹੋਇਆ ਤਾਂ ਇੱਟ ਨਾਲ ਇੱਟ ਖੜਕਾ ਦਿਆਂਗੇ

ਮਾਨਸਾ ਵਿੱਚ ਕਿਸਾਨਾਂ ਦਾ ਧਰਨਾ 6ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਦੋ ਟੁੱਕ ਸੁਣਾਉਂਦਿਆਂ ਕਿਹਾ ਹੈ ਕਿ ਮੰਗਾਂ ਲਾਗੂ ਕਰੋ। ਉਨ੍ਹਾਂ ਕਿਹਾ ਕਿ ਜੇ ਮਰਨ ਵਰਤ ਉੱਪਰ ਬੈਠੇ ਕਿਸਾਨ ਲੀਡਰ ਜਗਜੀਤ ਡੱਲੇਵਾਲ ਨੂੰ ਕੁਝ ਹੋਇਆ ਤਾਂ ਇੱਟ ਨਾਲ ਇੱਟ ਖੜਕਾ ਦੇਵਾਂਗੇ। ਉਨ੍ਹਾਂ ਮੁੱਖ ਮੰਤਰੀ ਪੰਜਾਬ ਨੂੰ ਕਿਹਾ ਕਿ ਉਹ ਮੰਨੀਆਂ ਮੰਗਾਂ ਨੂੰ ਲਾਗੂ ਕਰੇ ਨਹੀਂ ਤਾਂ ਉਹ ਤਿੱਖਾ ਸ਼ੰਘਰਸ ਕਰਨ ਤੋਂ ਪਿੱਛੇ ਨਹੀਂ ਹਟਣਗੇ।

special loan camps: ਸੰਗਰੂਰ, ਮਲੋਟ, ਮਾਨਸਾ ਤੇ ਲੁਧਿਆਣਾ 'ਚ 3 ਦਸੰਬਰ ਨੂੰ ਲੱਗਣਗੇ ਦਿਵਿਆਂਗਾਂ ਲਈ ਕਰਜ਼ਾ ਕੈਂਪ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਦਿਵਿਆਂਗ ਐਸੋਸੀਏਸ਼ਨ ਵੱਲੋਂ ਲੰਬੇ ਸਮੇਂ ਤੋਂ ਕਰਜ਼ੇ ਸਬੰਧੀ ਰੱਖੀ ਮੰਗ ਨੂੰ ਪੂਰਾ ਕਰਦਿਆਂ ਦਿਵਿਆਂਗ ਵਿਅਕਤੀਆਂ ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਦਿਵਿਆਂਗ ਵਰਗ ਦੀਆਂ ਮੰਗਾਂ ਦਾ ਹਮਦਰਦੀ ਨਾਲ ਵਿਚਾਰ ਕਰਦੀ ਹੋਈ ਉਨ੍ਹਾਂ ਦਾ ਹੱਲ ਕੱਢਣ ਲਈ ਯਤਨਸ਼ੀਲ ਹੈ। ਇਸੇ ਦਿਸ਼ਾ ਵਿੱਚ ਇੱਕ ਕਦਮ ਹੋਰ ਉਠਾਉਂਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਜਿਸ ਵਿਅਕਤੀ ਕੋਲ 40 ਫੀਸਦੀ ਜਾਂ ਉਸ ਤੋਂ ਵੱਧ ਦਾ ਅੰਗਹੀਣ ਸਰਟੀਫਿਕੇਟ ਹੈ, ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ।

Gangster in Punjab: ਗੋਲਡੀ ਬਰਾੜ ਨੂੰ ਪੰਜਾਬ ਲਿਆਏਗੀ ਪੁਲਿਸ

ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੂੰ ਪੁਲਿਸ ਪੰਜਾਬ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਸ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਗੋਲਡੀ ਬਰਾੜ ਦੇ ਰੈਡ ਨੋਟਿਸ ਜਾਰੀ ਕੀਤਾ ਗਿਆ ਹੈ ਤੇ ਉਸ ਨੂੰ ਛੇਤੀ ਹੀ ਪੰਜਾਬ ਲਿਆਂਦਾ ਜਾਵੇਗਾ।

Punjab Weather News: ਪੰਜਾਬ ਦੇ ਬਠਿੰਡਾ 'ਚ ਪਾਰਾ ਪਹੁੰਚਿਆ 6 ਡਿਗਰੀ ਤੋਂ ਹੇਠਾਂ

ਪੰਜਾਬ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਨਾਲ ਹੀ ਸਵੇਰ ਅਤੇ ਸ਼ਾਮ ਦੇ ਤਾਪਮਾਨ 'ਚ ਗਿਰਾਵਟ ਦੇ ਨਾਲ-ਨਾਲ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਨਵੰਬਰ ਦੇ ਆਖਰੀ ਹਫ਼ਤੇ ਅਤੇ ਦਸੰਬਰ ਦੇ ਸ਼ੁਰੂ ਵਿੱਚ ਸੂਬੇ ਦੇ ਤਾਪਮਾਨ ਵਿੱਚ ਤੇਜ਼ੀ ਨਾਲ ਗਿਰਾਵਟ ਆਵੇਗੀ। ਜਿਸ ਕਾਰਨ ਠੰਡ ਵਧੇਗੀ। ਇਸ ਤੋਂ ਇਲਾਵਾ 15 ਦਸੰਬਰ ਤੋਂ ਬਾਅਦ ਪੰਜਾਬ ਵਿੱਚ ਵੀ ਸੀਤ ਲਹਿਰ ਸ਼ੁਰੂ ਹੋ ਜਾਵੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਇਸ ਹਫ਼ਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।

Farmers Protest: ਮਰਨ ਵਰਤ 'ਤੇ ਬੈਠੇ ਜਗਜੀਤ ਡੱਲੇਵਾਲ ਦੀ ਸਿਹਤ ਵਿਗੜੀ

ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਉੱਪਰ ਬੈਠੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਦਾ ਬੀਪੀ ਲੋਅ ਹੋ ਗਿਆ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਉਣ ਦੀ ਸਲਾਹ ਦਿੱਤੀ ਹੈ ਪਰ ਕਿਸਾਨ ਲੀਡਰ ਡੱਲੇਵਾਲ ਨੇ ਇਨਕਾਰ ਕਰ ਦਿੱਤਾ ਹੈ। ਡੱਲੇਵਾਲ ਨੇ ਕਿਹਾ ਕਿ ਪ੍ਰਸ਼ਾਸਨ ਉਨ੍ਹਾਂ ਨੂੰ ਧੱਕੇ ਨਾਲ ਚੁੱਕ ਕੇ ਹਸਪਤਾਲ ਦਾਖਲ ਕਰਵਾ ਸਕਦਾ ਹੈ।

Sunil Jakhar: ਆਪਣੀ ਪਾਰਟੀ ਬੀਜੇਪੀ ਦੀ ਸਰਕਾਰ ਖਿਲਾਫ ਹੀ ਡਟ ਗਏ ਸੁਨੀਲ ਜਾਖੜ

ਬੀਜੇਪੀ ਦੇ ਸੀਨੀਅਰ ਨੇਤਾ ਸੁਨੀਲ ਜਾਖੜ ਨੇ ਆਪਣੀ ਹੀ ਪਾਰਟੀ ਦੀ ਹਰਿਆਣਾ ਸਰਕਾਰ ਖਿਲਾਫ ਸਖਤ ਸਟੈਂਡ ਲਿਆ ਹੈ। ਕੁਝ ਸਮਾਂ ਪਹਿਲਾਂ ਕਾਂਗਰਸ ਛੱਡ ਬੀਜੇਪੀ ਵਿੱਚ ਗਏ ਜਾਖੜ ਨੇ ਕਿਹਾ ਹੈ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ 'ਤੇ ਪੰਜਾਬ ਦਾ ਪੂਰਾ ਹੱਕ ਹੈ ਤੇ ਇਸ ਸਬੰਧੀ ਕਿਸੇ ਦੇ ਮਨ ਵਿੱਚ ਕੋਈ ਸ਼ੱਕ ਵੀ ਨਹੀਂ ਹੋਣਾ ਚਾਹੀਦਾ। ਜਾਖੜ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਹਰਿਆਣਾ ਵਿਚਲੀ ਬੀਜੇਪੀ ਸਰਕਾਰ ਨੇ ਵੱਖਰੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿੱਚ ਥਾਂ ਮੰਗੀ ਹੈ।

Punjab News: ਹਰਿਆਣਾ ਦੀ ਵੱਖਰੀ ਵਿਧਾਨ ਸਭਾ 'ਤੇ ਘਮਾਸਾਣ! ਮਜੀਠੀਆ ਦੀ ਰਾਜਪਾਲ ਨੂੰ ਅਪੀਲ

ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਵੱਖਰੀ ਇਮਾਰਤ ਬਣਾਉਣ ਲਈ ਜ਼ਮੀਨ ਦੇਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਹਰਿਆਣਾ ਸਰਕਾਰ ਨੂੰ ਯੂਟੀ ਵਿੱਚ ਵੱਖਰੀ ਵਿਧਾਨ ਸਭਾ ਸਥਾਪਤ ਕਰਨ ਵਾਸਤੇ ਜ਼ਮੀਨ ਦੇਣ ਦੀ ਤਜਵੀਜ਼ ਨੂੰ ਨਾਮਨਜ਼ੂਰ ਕਰ ਦੇਣ।

Pune-Bengaluru Highway : ਪੁਣੇ-ਬੈਂਗਲੁਰੂ ਹਾਈਵੇਅ 'ਤੇ ਇਕ ਤੋਂ ਬਾਅਦ ਇਕ 48 ਗੱਡੀਆਂ ਦੀ ਟੱਕਰ

ਪੁਣੇ-ਬੈਂਗਲੁਰੂ ਹਾਈਵੇਅ 'ਤੇ ਐਤਵਾਰ ਰਾਤ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਇਕ ਤੋਂ ਬਾਅਦ ਇਕ 48 ਵਾਹਨ ਆਪਸ ਵਿਚ ਟਕਰਾ ਗਏ। ਇਸ ਘਟਨਾ 'ਚ ਘੱਟੋ-ਘੱਟ 30 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਨਵਲੇ ਪੁਲ 'ਤੇ ਵਾਪਰਿਆ। ਘਟਨਾ ਵਾਲੀ ਥਾਂ 'ਤੇ ਬਚਾਅ ਕਾਰਜ ਜਾਰੀ ਹੈ। ਪੁਣੇ ਫਾਇਰ ਬ੍ਰਿਗੇਡ ਨੇ ਕਿਹਾ, "ਪੁਣੇ-ਬੈਂਗਲੁਰੂ ਹਾਈਵੇਅ 'ਤੇ ਨਵਲੇ ਪੁਲ 'ਤੇ ਇੱਕ ਵੱਡਾ ਹਾਦਸਾ ਹੋਇਆ, ਜਿਸ ਵਿੱਚ ਲਗਭਗ 48 ਵਾਹਨ ਨੁਕਸਾਨੇ ਗਏ। ਪੁਣੇ ਫਾਇਰ ਬ੍ਰਿਗੇਡ ਅਤੇ ਪੁਣੇ ਮੈਟਰੋਪੋਲੀਟਨ ਰੀਜਨ ਡਿਵੈਲਪਮੈਂਟ ਅਥਾਰਟੀ (PMRDA) ਦੀਆਂ ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। 

ਪਿਛੋਕੜ

Punjab Breaking News, 21 November 2022 LIVE Updates:  ਗੈਂਗਸਟਰ ਤੋਂ ਖਾਲਿਸਤਾਨੀ ਬਣੇ ਹਰਵਿੰਦਰ ਸਿੰਘ ਰਿੰਦਾ ਦੀ ਮੌਤ ਇੱਕ ਬੁਝਾਰਤ ਹੀ ਬਣ ਗਈ ਹੈ। ਹਰਵਿੰਦਰ ਰਿੰਦਾ ਦੀ ਮੌਤ ਦਾ ਖੁਲਾਸਾ ਸੋਸ਼ਲ ਮੀਡੀਆ ਉੱਪਰ ਹੋਇਆ ਤੇ ਬਾਅਦ ਵਿੱਚ ਖੰਡਨ ਵੀ ਸੋਸ਼ਲ ਮੀਡੀਆ ਉੱਪਰ ਹੀ ਹੋਇਆ। ਇਸ ਬਾਰੇ ਭਾਰਤ ਤੇ ਪਾਕਿਸਤਾਨ ਸਰਕਾਰ ਨੇ ਕੋਈ ਪੁਸ਼ਟੀ ਨਹੀਂ ਕੀਤੀ। ਉਂਝ ਇਹ ਮਾਮਲਾ ਮੀਡੀਆ ਦੀ ਸੁਰਖੀ ਜ਼ਰੂਰ ਬਣਿਆ ਹੋਇਆ ਹੈ। ਹੁਣ ਚਰਚਾ ਹੈ ਕਿ ਰਿੰਦਾ ਜਿਉਂਦਾ ਹੈ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਫ਼ਰਜ਼ੀ ਪਛਾਣ ਰਾਹੀਂ ਲਗਪਗ 4-5 ਸਾਲ ਪਹਿਲਾਂ ਨਿਪਾਲ ਰਸਤੇ ਪਾਕਿਸਤਾਨ ਪਹੁੰਚੇ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਉਰਫ਼ ਰੌਕੀ ਉਰਫ਼ ਸ਼ੈਰੀ ਦੀ ਲੰਘੇ ਦਿਨ ਵਧੇਰੇ ਮਾਤਰਾ 'ਚ ਡਰੱਗ ਲੈਣ ਨਾਲ ਹੋਈ ਕਥਿਤ ਮੌਤ ਦੀਆਂ ਅਫ਼ਵਾਹਾਂ ਤੋਂ ਬਾਅਦ ਉਸ ਦੇ ਰਾਏਵਿੰਡ ਰੋਡ ਸਥਿਤ ਡਿਫੈਂਸ ਹਾਊਸਿੰਗ ਅਥਾਰਿਟੀ ਲਾਹੌਰ ਵਿਚਲੇ ਘਰ ਦੀ ਖ਼ੁਫ਼ੀਆ ਏਜੰਸੀ ਆਈਐਸਆਈ ਵੱਲੋਂ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਗੈਂਗਸਟਰ ਤੋਂ ਖਾਲਿਸਤਾਨੀ ਬਣੇ ਹਰਵਿੰਦਰ ਰਿੰਦਾ ਦੀ ਮੌਤ ਬਣੀ ਬੁਝਾਰਤ


 


ਕਿਸਾਨ ਜਥੇਬੰਦੀਆਂ ਦੀ ਭਗਵੰਤ ਮਾਨ ਸਰਕਾਰ ਨੂੰ ਚੇਤਾਵਨੀ


ਕਿਸਾਨ ਜਥੇਬੰਦੀਆਂ ਭਗਵੰਤ ਮਾਨ ਸਰਕਾਰ ਖਿਲਾਫ ਡਟ ਗਈਆਂ ਹਨ। ਧਰਨੇ ਦੇ ਅੱਜ ਛੇਵੇਂ ਦਿਨ ਕਿਸਾਨ ਜਥੇਬੰਦੀਆਂ ਨੇ ਸਪਸ਼ਟ ਚੇਤਾਵਨੀ ਦਿੱਤੀ ਹੈ ਕਿ ਜਿੰਨਾ ਚਿਰ ਪੰਜਾਬ ਸਰਕਾਰ ਮੰਨੀਆਂ ਮੰਗਾਂ ਲਾਗੂ ਨਹੀਂ ਕਰਦੀ ਧਰਨਾ ਜਾਰੀ ਰਹੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨ ਜਥੇਬੰਦੀਆਂ ਬਾਰੇ ਬਿਆਨਬਾਜ਼ੀ ਨੇ ਬਲਦੀ ਉੱਪਰ ਤੇਲ ਦਾ ਕੰਮ ਕੀਤਾ ਹੈ। ਉਧਰ, ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਹਾਈਵੇਅ ਨੰਬਰ-54 ਉੱਤੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਉਸ ਦਾ ਮਰਨ ਵਰਤ ਜਾਰੀ ਰਹੇਗਾ ਤੇ ਹਾਈਵੇਅ ’ਤੇ ਲਾਇਆ ਜਾਮ ਵੀ ਖੋਲ੍ਹਿਆ ਨਹੀਂ ਲਿਆ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਡੱਲੇਵਾਲ ਦਾ ਮਰਨ ਵਰਤ ਕਿਸਾਨ ਅੰਦੋਲਨ ਨੂੰ ਹੋਰ ਮਘਾ ਸਕਦਾ ਹੈ। ਕਿਸਾਨ ਜਥੇਬੰਦੀਆਂ ਦੀ ਭਗਵੰਤ ਮਾਨ ਸਰਕਾਰ ਨੂੰ ਚੇਤਾਵਨੀ


 


ਗੱਲ ਚੰਡੀਗੜ੍ਹ ਦੀ ਚੱਲੀ ਤਾਂ ਆਪਣੀ ਪਾਰਟੀ ਬੀਜੇਪੀ ਦੀ ਸਰਕਾਰ ਖਿਲਾਫ ਹੀ ਡਟ ਗਏ ਸੁਨੀਲ ਜਾਖੜ


ਬੀਜੇਪੀ ਦੇ ਸੀਨੀਅਰ ਨੇਤਾ ਸੁਨੀਲ ਜਾਖੜ ਨੇ ਆਪਣੀ ਹੀ ਪਾਰਟੀ ਦੀ ਹਰਿਆਣਾ ਸਰਕਾਰ ਖਿਲਾਫ ਸਖਤ ਸਟੈਂਡ ਲਿਆ ਹੈ। ਕੁਝ ਸਮਾਂ ਪਹਿਲਾਂ ਕਾਂਗਰਸ ਛੱਡ ਬੀਜੇਪੀ ਵਿੱਚ ਗਏ ਜਾਖੜ ਨੇ ਕਿਹਾ ਹੈ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ 'ਤੇ ਪੰਜਾਬ ਦਾ ਪੂਰਾ ਹੱਕ ਹੈ ਤੇ ਇਸ ਸਬੰਧੀ ਕਿਸੇ ਦੇ ਮਨ ਵਿੱਚ ਕੋਈ ਸ਼ੱਕ ਵੀ ਨਹੀਂ ਹੋਣਾ ਚਾਹੀਦਾ। ਜਾਖੜ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਹਰਿਆਣਾ ਵਿਚਲੀ ਬੀਜੇਪੀ ਸਰਕਾਰ ਨੇ ਵੱਖਰੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿੱਚ ਥਾਂ ਮੰਗੀ ਹੈ। ਗੱਲ ਚੰਡੀਗੜ੍ਹ ਦੀ ਚੱਲੀ ਤਾਂ ਆਪਣੀ ਪਾਰਟੀ ਬੀਜੇਪੀ ਦੀ ਸਰਕਾਰ ਖਿਲਾਫ ਹੀ ਡਟ ਗਏ ਸੁਨੀਲ ਜਾਖੜ


 


ਪੁਣੇ-ਬੈਂਗਲੁਰੂ ਹਾਈਵੇਅ 'ਤੇ ਇਕ ਤੋਂ ਬਾਅਦ ਇਕ 48 ਗੱਡੀਆਂ ਦੀ ਟੱਕਰ, ਘੱਟੋ-ਘੱਟ 30 ਲੋਕ ਜ਼ਖਮੀ


ਪੁਣੇ-ਬੈਂਗਲੁਰੂ ਹਾਈਵੇਅ 'ਤੇ ਐਤਵਾਰ ਰਾਤ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਇਕ ਤੋਂ ਬਾਅਦ ਇਕ 48 ਵਾਹਨ ਆਪਸ ਵਿਚ ਟਕਰਾ ਗਏ। ਇਸ ਘਟਨਾ 'ਚ ਘੱਟੋ-ਘੱਟ 30 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਨਵਲੇ ਪੁਲ 'ਤੇ ਵਾਪਰਿਆ। ਘਟਨਾ ਵਾਲੀ ਥਾਂ 'ਤੇ ਬਚਾਅ ਕਾਰਜ ਜਾਰੀ ਹੈ। ਪੁਣੇ ਫਾਇਰ ਬ੍ਰਿਗੇਡ ਨੇ ਕਿਹਾ, "ਪੁਣੇ-ਬੈਂਗਲੁਰੂ ਹਾਈਵੇਅ 'ਤੇ ਨਵਲੇ ਪੁਲ 'ਤੇ ਇੱਕ ਵੱਡਾ ਹਾਦਸਾ ਹੋਇਆ, ਜਿਸ ਵਿੱਚ ਲਗਭਗ 48 ਵਾਹਨ ਨੁਕਸਾਨੇ ਗਏ। ਪੁਣੇ ਫਾਇਰ ਬ੍ਰਿਗੇਡ ਅਤੇ ਪੁਣੇ ਮੈਟਰੋਪੋਲੀਟਨ ਰੀਜਨ ਡਿਵੈਲਪਮੈਂਟ ਅਥਾਰਟੀ (PMRDA) ਦੀਆਂ ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਪੁਣੇ-ਬੈਂਗਲੁਰੂ ਹਾਈਵੇਅ 'ਤੇ ਇਕ ਤੋਂ ਬਾਅਦ ਇਕ 48 ਗੱਡੀਆਂ ਦੀ ਟੱਕਰ, ਘੱਟੋ-ਘੱਟ 30 ਲੋਕ ਜ਼ਖਮੀ


 


 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.