Punjab Breaking News LIVE: ਸਿੱਖ ਸਿਆਸਤ ਗਰਮਾਈ, ਬੰਦੀ ਸਿੰਘਾਂ ਦੀ ਹੋਏਗੀ ਰਿਹਾਈ?, ਲਤੀਫਪੁਰਾ 'ਤੇ ਘਿਰੀ ਭਗਵੰਤ ਮਾਨ ਸਰਕਾਰ, ਸ਼ਰਾਬ ਫੈਕਟਰੀ ਦੇ ਮਾਲਕਾਂ ਦਾ ਪੱਖ ਪੂਰ ਰਹੇ ਸੀਐਮ ਭਗਵੰਤ ਮਾਨ? ਸ਼ਹੀਦੀ ਜੋੜ ਮੇਲ 'ਚ ਅੱਜ ਹੋਣਗੀਆਂ ਸਿਆਸੀ ਕਾਨਫਰੰਸਾਂ

Punjab Breaking News, 22 December 2022 LIVE Updates: ਸਿੱਖ ਸਿਆਸਤ ਗਰਮਾਈ, ਬੰਦੀ ਸਿੰਘਾਂ ਦੀ ਹੋਏਗੀ ਰਿਹਾਈ?, ਲਤੀਫਪੁਰਾ 'ਤੇ ਘਿਰੀ ਭਗਵੰਤ ਮਾਨ ਸਰਕਾਰ, ਸ਼ਰਾਬ ਫੈਕਟਰੀ ਦੇ ਮਾਲਕਾਂ ਦਾ ਪੱਖ ਪੂਰ ਰਹੇ ਸੀਐਮ ਭਗਵੰਤ ਮਾਨ?

ABP Sanjha Last Updated: 22 Dec 2022 04:16 PM
Punjab News: ਮਾਨ ਸਰਕਾਰ ਦਾ ਇੱਕ ਹੋਰ ਮਾਅਰਕਾ, ਕਾਂਗਰਸ ਵੱਲੋਂ ਘਟਾਈਆਂ ਆਸਾਮੀਆਂ ਕੀਤੀਆਂ ਦੁੱਗਣੀਆਂ

ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਮਾਅਰਕਾ ਮਾਰਦਿਆਂ ਪਿਛਲੀ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ ਘਟਾਈਆਂ ਆਸਾਮੀਆਂ ਨੂੰ ਦੁੱਗਣਾ ਕਰਕੇ 418 ਕਰ ਦਿੱਤਾ ਹੈ। ਇਨ੍ਹਾਂ ਆਸਾਮੀਆਂ 'ਤੇ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਛੇਤੀ ਹੀ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ।

IPL 2023:  BCCI ਨੇ ਪੁਰਸ਼ ਤੇ ਮਹਿਲਾ IPL 2023 ਦਾ ਸ਼ਡਿਊਲ ਕੀਤਾ ਜਾਰੀ

ਆਈਪੀਐਲ ਨਿਲਾਮੀ 2023 ਸ਼ੁੱਕਰਵਾਰ ਨੂੰ ਹੋਣੀ ਹੈ। ਇਸ ਵਾਰ ਆਈਪੀਐਲ ਦੀ ਨਿਲਾਮੀ ਕੋਚੀ ਵਿੱਚ ਹੋਵੇਗੀ। ਇਸ ਦੇ ਨਾਲ ਹੀ, ਬੀਸੀਸੀਆਈ ਨੇ ਟੀਮਾਂ ਨੂੰ ਆਈਪੀਐਲ 2023 ਦੀਆਂ ਸੰਭਾਵਿਤ ਤਰੀਕਾਂ ਬਾਰੇ ਦੱਸ ਦਿੱਤਾ ਹੈ। IPL 2023 16 ਅਪ੍ਰੈਲ ਤੋਂ ਸ਼ੁਰੂ ਹੋ ਸਕਦਾ ਹੈ। ਜਦਕਿ 3 ਮਾਰਚ 2023 ਤੋਂ ਮਹਿਲਾ ਆਈਪੀਐਲ ਦਾ ਪਹਿਲਾ ਸੀਜ਼ਨ ਖੇਡਿਆ ਜਾਵੇਗਾ। ਮਹਿਲਾ ਆਈਪੀਐਲ ਦਾ ਪਹਿਲਾ ਸੀਜ਼ਨ 23 ਦਿਨਾਂ ਤੱਕ ਚੱਲੇਗਾ। ਇਸ ਤਰ੍ਹਾਂ ਮਹਿਲਾ ਆਈਪੀਐਲ 2023 ਦਾ ਫਾਈਨਲ ਮੈਚ 26 ਮਾਰਚ ਨੂੰ ਖੇਡਿਆ ਜਾਵੇਗਾ। ਇਸ ਕਾਰਨ IPL ਦਾ 16ਵਾਂ ਸੀਜ਼ਨ 1 ਅਪ੍ਰੈਲ ਤੋਂ ਸ਼ੁਰੂ ਹੋਵੇਗਾ।

Bharat Inder Singh Chahal: ਕੈਪਟਨ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ

 ਪੰਜਾਬ ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਅਤੇ ਉਨ੍ਹਾਂ ਦੇ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿਜੀਲੈਂਸ ਚਾਹਲ ਦੀ ਭਾਲ ਕਰ ਰਹੀ ਹੈ ਪਰ ਵਿਜੀਲੈਂਸ ਸੂਤਰਾਂ ਅਨੁਸਾਰ ਉਸ ਦੇ ਵਿਦੇਸ਼ ਫਰਾਰ ਹੋਣ ਦੇ ਖਦਸ਼ੇ ਕਾਰਨ ਉਸ ਦੇ ਖਿਲਾਫ਼ ਲੁੱਕ ਆਊਟ ਸਰਕੂਲਰ  (LOC) ਜਾਰੀ ਕੀਤਾ ਗਿਆ ਹੈ। 

Murder in Moga: ਹਮਲਾਵਰਾਂ ਵੱਲੋਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਲੰਘੀ ਰਾਤ ਗੋਲੀਆਂ ਮਾਰ ਕੇ ਇੱਕ ਹੋਰ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਉਸ ਦਾ ਇੱਕ ਸਾਥੀ ਜ਼ਖ਼ਮੀ ਹੋਇਆ ਹੈ। ਇਹ ਵਾਰਦਾਤ ਬੀਤੀ ਰਾਤ ਮੋਗਾ ਦੇ ਕਸਬਾ ਧਰਮਕੋਟ ਦੇ ਬੱਸ ਸਟੈਂਡ 'ਤੇ ਹੋਈ ਹੈ। ਇਸ ਦੌਰਾਨ ਦਰਜਨ ਤੋਂ ਵੱਧ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਇੱਕ ਨੌਜਵਾਨ ਕਤਲ ਕਰ ਦਿੱਤਾ ਜਦੋਂਕਿ ਉਸ ਦਾ ਸਾਥੀ ਜ਼ਖ਼ਮੀ ਹੋ ਗਿਆ। ਹਾਸਲ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ ਸਾਢੇ 8 ਵਜੇ ਹਰਪ੍ਰੀਤ ਹੈਪੀ ਆਪਣੀ ਦੁਕਾਨ ਬੰਦ ਕਰਕੇ ਆਪਣੇ ਸਾਥੀ ਅਰਸ਼ਦੀਪ ਨਾਲ ਜਾਣ ਲੱਗਾ ਸੀ। ਇਸ ਦੌਰਾਨ ਦੁਕਾਨ ਤੋਂ ਬਾਹਰ ਨਿਕਲਣ ਸਮੇਂ 13-14 ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਉਨ੍ਹਾਂ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ।

Punjab News: ਸੀਐਮ ਭਗਵੰਤ ਮਾਨ ਦੂਜੇ ਸੂਬਿਆਂ 'ਚ ਨਿਵੇਸ਼ ਲਈ ਘੁੰਮ ਰਹੇ ਪਰ ਪੰਜਾਬ ਦੇ ਉਦਯੋਗਪਤੀ ਸੂਬੇ 'ਚੋਂ ਦੌੜ ਰਹੇ : ਮਜੀਠੀਆ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਿਵੇਸ਼ ਲਈ ਹੈਦਰਾਬਾਦ ਤੇ ਚੇਨਈ ਵਿੱਚ ਮੀਟਿੰਗਾਂ ਕਰਨ 'ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਤੰਜ ਕੱਸਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੀਐਮ ਭਗਵੰਤ ਮਾਨ ਦੂਜੇ ਸੂਬਿਆਂ ਵਿੱਚ ਨਿਵੇਸ਼ ਲਈ ਘੁੰਮ ਰਹੇ ਹਨ ਪਰ ਸੂਬੇ ਵਿੱਚੋਂ ਉਦਯੋਗਪਤੀ ਦੌੜ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਉਦਯੋਗਪਤੀ ਅਗਵਾ ਤੇ ਫਿਰੌਤੀਆਂ ਤੋਂ ਤੰਗ ਆ ਚੁੱਕੇ ਹਨ ਤੇ ਉਨ੍ਹਾਂ ਦਾ ਤੁਹਾਡੀ ਸਰਕਾਰ ਤੋਂ ਵਿਸ਼ਵਾਸ ਉੱਠ ਚੁੱਕਾ ਹੈ। ਮਜੀਠੀਆ ਨੇ ਟਵੀਟ ਕਰਦਿਆਂ ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਸਥਿਤੀ ਦਾ ਇਹ ਸੱਚਾ ਪ੍ਰਮਾਣ ਹੈ। ਜਿਵੇਂ ਕਿ ਤੁਸੀਂ ਨਿਵੇਸ਼ ਦੀ ਮੰਗ ਕਰਨ ਲਈ ਘੁੰਮ ਰਹੇ ਹੋ ਪਰ ਤੁਹਾਡੇ ਆਪਣੇ ਉਦਯੋਗਪਤੀ ਪੰਜਾਬ ਤੋਂ ਭੱਜ ਰਹੇ ਹਨ ਕਿਉਂਕਿ ਤੁਸੀਂ ਉਨ੍ਹਾਂ ਨੂੰ ਅਸਫਲ ਕਰ ਦਿੱਤਾ ਹੈ। ਪੰਜਾਬ ਦੇ ਉਦਯੋਗਪਤੀ ਅਗਵਾ ਤੇ ਫਿਰੌਤੀਆਂ ਤੋਂ ਤੰਗ ਆ ਚੁੱਕੇ ਹਨ ਤੇ ਤੁਹਾਡੀ ਸਰਕਾਰ ਤੋਂ ਵਿਸ਼ਵਾਸ ਗੁਆ ਚੁੱਕੇ ਹਨ।

PIL against permission to carry 'kirpans' on flights dismissed: ਜਹਾਜ਼ 'ਚ ਕ੍ਰਿਪਾਣ ਨਾਲ ਸਫਰ ਕਰ ਸਕਣਗੇ

ਦਿੱਲੀ ਹਾਈ ਕੋਰਟ ਨੇ ਅੰਮ੍ਰਿਤਧਾਰੀ ਸਿੱਖਾਂ ਨੂੰ ਵੱਡਾ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਦੇਸ਼ ਵਿਚਲੀਆਂ ਘਰੇਲੂ ਉਡਾਣਾਂ ਦੌਰਾਨ ਸਿੱਖਾਂ ਨੂੰ ਗਾਤਰੇ ਨਾਲ ਸਫ਼ਰ ਕਰਨ ਇਜਾਜ਼ਤ ਦੇਣ ਦਾ ਵਿਰੋਧ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਦਖਲ ਨਹੀਂ ਦਿੱਤਾ ਜਾ ਸਕਦਾ। ਦੱਸ ਦਈਏ ਕਿ ਜਨਹਿਤ ਪਟੀਸ਼ਨ (ਪੀਆਈਐਲ) ਰਾਹੀਂ ਸਿੱਖ ਯਾਤਰੀਆਂ ਨੂੰ ਗਾਤਰੇ ਨਾਲ ਸਫ਼ਰ ਕਰਨ ਆਗਿਆ ਦੇਣ ਵਾਲੇ ਕੇਂਦਰ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦਿੱਤੀ ਗਈ ਸੀ। ਨੋਟੀਫਿਕੇਸ਼ ਵਿੱਚ ਸ਼ਰਤ ਰੱਖੀ ਗਈ ਹੈ ਕਿ ਸਫ਼ਰ ਦੌਰਾਲ ਗਾਤਰੇ ਦੀ ਲੰਬਾਈ 9 ਇੰਚ ਤੋਂ ਵੱਧ ਨਾ ਹੋਵੇ। ਹਾਈਕੋਰਟ ਨੇ 15 ਦਸੰਬਰ ਨੂੰ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

CM Bhagwant Mann: ਅਚਾਨਕ ਦਿੱਲੀ ਏਅਰਪੋਰਟ 'ਤੇ ਸੀਐਮ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਅੱਜ ਅਚਾਨਕ ਦਿੱਲੀ ਹਵਾਈ ਅੱਡੇ 'ਤੇ ਪਹੁੰਚ ਗਏ। ਇੱਥੇ ਉਨ੍ਹਾਂ ਨੇ ਹਵਾਈ ਅੱਡੇ 'ਤੇ ਪੰਜਾਬੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਤੋਂ ਸਮੱਸਿਆਵਾਂ ਬਾਰੇ ਪੁੱਛਿਆ। ਯਾਤਰੀਆਂ ਤੋਂ ਪੇਸ਼ ਆ ਰਹੀਆਂ ਮੁਸ਼ਕਲਾਂ ਦੀ ਜਾਣਕਾਰੀ ਲੈਣ ਮਗਰੋਂ ਉਨ੍ਹਾਂ ਕਿਹਾ ਕਿ ਇਨ੍ਹਾਂ ਦਿੱਕਤਾਂ ਦਾ ਜਲਦ ਹੱਲ ਕੀਤਾ ਜਾਏਗਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮਾਂਤਰੀ ਹਵਾਈ ਅੱਡੇ 'ਤੇ ਜਲਦ ਪੰਜਾਬ ਹੈਲਪ ਡੈਸਕ ਬਣਾਉਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਹੈਲਪ ਡੈਸਕ ਪੰਜਾਬੀਆਂ ਦੀ ਹਰ ਮੁਸ਼ਕਲ ਨੂੰ ਦੂਰ ਕਰੇਗਾ। ਇਸ ਦੌਰਾਨ ਉਨ੍ਹਾਂ ਨੇ PRTC ਦੀਆਂ ਵੋਲਵੋ ਬੱਸਾਂ ਦਾ ਵੀ ਫੀਡਬੈਕ ਲਿਆ।

CM Bhagwant Mann: ਅਚਾਨਕ ਦਿੱਲੀ ਏਅਰਪੋਰਟ 'ਤੇ ਸੀਐਮ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਅੱਜ ਅਚਾਨਕ ਦਿੱਲੀ ਹਵਾਈ ਅੱਡੇ 'ਤੇ ਪਹੁੰਚ ਗਏ। ਇੱਥੇ ਉਨ੍ਹਾਂ ਨੇ ਹਵਾਈ ਅੱਡੇ 'ਤੇ ਪੰਜਾਬੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਤੋਂ ਸਮੱਸਿਆਵਾਂ ਬਾਰੇ ਪੁੱਛਿਆ। ਯਾਤਰੀਆਂ ਤੋਂ ਪੇਸ਼ ਆ ਰਹੀਆਂ ਮੁਸ਼ਕਲਾਂ ਦੀ ਜਾਣਕਾਰੀ ਲੈਣ ਮਗਰੋਂ ਉਨ੍ਹਾਂ ਕਿਹਾ ਕਿ ਇਨ੍ਹਾਂ ਦਿੱਕਤਾਂ ਦਾ ਜਲਦ ਹੱਲ ਕੀਤਾ ਜਾਏਗਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮਾਂਤਰੀ ਹਵਾਈ ਅੱਡੇ 'ਤੇ ਜਲਦ ਪੰਜਾਬ ਹੈਲਪ ਡੈਸਕ ਬਣਾਉਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਹੈਲਪ ਡੈਸਕ ਪੰਜਾਬੀਆਂ ਦੀ ਹਰ ਮੁਸ਼ਕਲ ਨੂੰ ਦੂਰ ਕਰੇਗਾ। ਇਸ ਦੌਰਾਨ ਉਨ੍ਹਾਂ ਨੇ PRTC ਦੀਆਂ ਵੋਲਵੋ ਬੱਸਾਂ ਦਾ ਵੀ ਫੀਡਬੈਕ ਲਿਆ।

Coronavirus Update: ਚੀਨ ਆਉਣ-ਜਾਣ ਵਾਲੀਆਂ ਉਡਾਣਾਂ ਮੁਅੱਤਲ ਹੋਣ: ਰਾਘਵ ਚੱਢਾ

ਚੀਨ ਵਿੱਚ ਕੋਰੋਨਾ ਦਾ ਸਹਿਮ ਵਧਦਾ ਜਾ ਰਿਹਾ ਹੈ। ਇਸ ਨਾਲ ਭਾਰਤ ਅੰਦਰ ਵੀ ਹਲਚਲ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੋਵਿਡ ਦੇ ਖਤਰੇ ਦੇ ਮੱਦੇਨਜ਼ਰ ਚੀਨ ਆਉਣ-ਜਾਣ ਵਾਲੀਆਂ ਉਡਾਣਾਂ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਹੈ।

Shaheedi Jor Mela 2022:  ਸ਼ਹੀਦੀ ਜੋੜ ਮੇਲ 'ਚ ਅੱਜ ਹੋਣਗੀਆਂ ਸਿਆਸੀ ਕਾਨਫਰੰਸਾਂ

ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਪਰਪਿਤ ਸ਼ਹੀਦੀ ਜੋੜ ਮੇਲ ਦੇ ਅੱਜ ਦੂਜੇ ਦਿਨ 22 ਦਸੰਬਰ ਨੂੰ ਸਿਆਸੀ ਕਾਨਫਰੰਸਾਂ ਹੋਣਗੀਆਂ। ਅੱਜ ਸਿਆਸੀ ਲੀਡਰ ਇੱਥੇ ਪਹੁੰਚਣਗੇ ਤੇ ਆਪਣੀਆਂ-ਆਪਣੀਆਂ ਕਾਨਫਰੰਸਾਂ ਨੂੰ ਸੰਬੋਧਨ ਕਰਨਗੇ। ਇਹ ਜੋੜ ਮੇਲ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਤੇ ਜੁਝਾਰ ਸਿੰਘ ਤੇ ਚਮਕੌਰ ਸਾਹਿਬ ਦੇ ਮੁਗਲ ਸਾਮਰਾਜ ਨਾਲ ਹੋਏ ਇਤਿਹਾਸਕ ਯੁੱਧ ਵਿੱਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਲੱਗਦਾ ਹੈ। 

ਪਿਛੋਕੜ

Punjab Breaking News, 22 December 2022 LIVE Updates:  ਗੁਰਦੁਆਰਾ ਡੇਰਾ ਅੱਡਣਸ਼ਾਹੀ, ਸੰਤਪੁਰਾ (ਯਮੁਨਾਨਗਰ) ਦੇ ਮੁਖੀ ਬਾਬਾ ਕਰਮਜੀਤ ਸਿੰਘ ਨੂੰ ਹਰਿਆਣਾ ਦੀ ਐਡਹਾਕ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਮਾਨ ਸੌਂਪਣ ਮਗਰੋਂ ਸਿੱਖ ਸਿਆਸਤ ਗਰਮਾ ਗਈ ਹੈ। ਇੱਕ ਪਾਸੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਇਸ ਦਾ ਸਵਾਗਤ ਕੀਤਾ ਤਾਂ ਦੂਜਾ ਪਾਸੇ ਸ਼੍ਰੋਮਣੀ ਕਮੇਟੀ ਨੇ ਨਵੀਂ ਚੁਣੀ ਗਈ ਕਮੇਟੀ ਨੂੰ ਸਰਕਾਰੀ ਕਮੇਟੀ ਕਰਾਰ ਦਿੰਦਿਆਂ ਇਸ ਨੂੰ ਰੱਦ ਕਰ ਦਿੱਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਦਾ ਮੰਤਵ ਸ਼੍ਰੋਮਣੀ ਕਮੇਟੀ ਨੂੰ ਤੋੜਨਾ ਹੈ। ਸਿੱਖ ਸਿਆਸਤ ਗਰਮਾਈ! ਹਰਿਆਣਾ ਦੀ ਗੁਰਦੁਆਰਾ ਕਮੇਟੀ ਨਾਲ ਡਟੇ ਦਿੱਲੀ ਦੇ ਪ੍ਰਧਾਨ


 


ਬੰਦੀ ਸਿੰਘਾਂ ਦੀ ਹੋਏਗੀ ਰਿਹਾਈ? ਕੇਂਦਰ ਨੇ ਸੂਬਾ ਸਰਕਾਰਾਂ ਤੋਂ ਮੰਗੇ ਪ੍ਰਸਤਾਵ


ਜੇਲ੍ਹਾਂ ਵਿੱਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਜੱਦੋਜਹਿਦ ਨੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ। ਕੇਂਦਰ ਸਰਕਾਰ ਨੇ ਇਸ ਬਾਰੇ ਚੰਗੇ ਸੰਕੇਤ ਦਿੱਤੇ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਨੇ ਰਾਜ ਸਭਾ ਵਿੱਚ ਕਿਹਾ ਹੈ ਕਿ ਸਿੱਖ ਬੰਦੀਆਂ ਦੀ ਰਿਹਾਈ ਸਬੰਧੀ ਸੂਬਾ ਸਰਕਾਰਾਂ ਨੂੰ ਉਨ੍ਹਾਂ ਦੇ ਪ੍ਰਸਤਾਵ ਭੇਜਣ ਲਈ ਕਿਹਾ ਗਿਆ ਹੈ। ਉਸ ਤੋਂ ਬਾਅਦ ਇਸ ਸਬੰਧੀ ਫੈਸਲਾ ਲਿਆ ਜਾਵੇਗਾ। ਉਹ ‘ਆਪ’ ਦੇ ਮੈਂਬਰ ਰਾਘਵ ਚੱਢਾ ਦੇ ਸਵਾਲ ਦਾ ਜਵਾਬ ਦੇ ਰਹੇ ਸਨ।  ਬੰਦੀ ਸਿੰਘਾਂ ਦੀ ਹੋਏਗੀ ਰਿਹਾਈ? ਕੇਂਦਰ ਨੇ ਸੂਬਾ ਸਰਕਾਰਾਂ ਤੋਂ ਮੰਗੇ ਪ੍ਰਸਤਾਵ


 


ਲਤੀਫਪੁਰਾ 'ਚ ਲੋਕਾਂ ਦੇ ਉਜਾੜੇ 'ਤੇ ਘਿਰੀ ਭਗਵੰਤ ਮਾਨ ਸਰਕਾਰ


ਜਲੰਧਰ ਦੇ ਲਤੀਫਪੁਰਾ ਵਿੱਚ ਲੋਕਾਂ ਦੇ ਉਜਾੜੇ ਉੱਪਰ ਪੰਜਾਬ ਸਰਕਾਰ ਲਗਾਤਾਰ ਘਿਰਦੀ ਜਾ ਰਹੀ ਹੈ। ਇੱਕ ਪਾਸੇ ਆਮ ਲੋਕਾਂ ਤੇ ਪੀੜਤਾਂ ਵੱਲੋਂ ਵਿਰੋਧ ਕੀਤੀ ਜਾ ਰਿਹਾ ਹੈ, ਦੂਜੇ ਪਾਸੇ ਸਿਆਸੀ ਪਾਰਟੀਆਂ ਵੀ ਇਸ ਮੌਕੇ ਨੂੰ ਹੱਥੋਂ ਨਹੀਂ ਜਾਣ ਦੇਣਾ ਚਾਹੁੰਦੀਆਂ। ਇਸ ਦੇ ਨਾਲ ਹੀ ਲੋਕਾਂ ਦੇ ਉਜਾੜੇ ਦਾ ਸਖ਼ਤ ਨੋਟਿਸ ਲੈਂਦਿਆ ਕੌਮੀ ਐਸਸੀ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਸਮੇਤ ਅੱਧੀ ਦਰਜਨ ਦੇ ਕਰੀਬ ਅਫ਼ਸਰਾਂ ਨੂੰ ਸੰਮਨ ਭੇਜ ਕੇ 10 ਜਨਵਰੀ ਨੂੰ ਦਿੱਲੀ ਤਲਬ ਕੀਤਾ ਹੈ।  ਲਤੀਫਪੁਰਾ 'ਚ ਲੋਕਾਂ ਦੇ ਉਜਾੜੇ 'ਤੇ ਘਿਰੀ ਭਗਵੰਤ ਮਾਨ ਸਰਕਾਰ


 


ਸ਼ਰਾਬ ਫੈਕਟਰੀ ਦੇ ਮਾਲਕਾਂ ਦਾ ਪੱਖ ਪੂਰ ਰਹੇ ਸੀਐਮ ਭਗਵੰਤ ਮਾਨ? 


Punjab News: ਜ਼ੀਰਾ ਸ਼ਰਾਬ ਫੈਕਟਰੀ ਉੱਪਰ ਭਗਵੰਤ ਮਾਨ ਸਰਕਾਰ ਲਗਾਤਾਰ ਘਿਰਦੀ ਜਾ ਰਹੀ ਹੈ। ਸ਼ਰਾਬ ਫੈਕਟਰੀ ਦਾ ਵਿਰੋਧ ਕਰ ਰਹੇ ਕਿਸਾਨਾਂ ਉੱਪਰ ਲਾਠੀਚਾਰਜ ਮਗਰੋਂ ਸਿਆਸੀ ਧਿਰਾਂ ਵੀ ਪੰਜਾਬ ਸਰਕਾਰ ਖਿਲਾਫ ਨਿੱਤਰ ਆਈਆਂ ਹਨ। ਸ਼੍ਰੋਮਣੀ ਅਕਾਲੀ ਦਲ ਨੇ ਤਾਂ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਸ਼ਰਾਬ ਫੈਕਟਰੀ ਦੇ ਮਾਲਕਾਂ ਦਾ ਪੱਖ ਪੂਰਨ ਦੇ ਇਲਜ਼ਾਮ ਲਾਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਿਹਾ ਹੈ ਕਿ ਉਹ ਜ਼ੀਰਾ ਵਿੱਚ ਸ਼ਰਾਬ ਫੈਕਟਰੀ ਦੇ ਮਾਲਕਾਂ ਦਾ ਪੱਖ ਪੂਰਨ ਨਾਲੋਂ ਆਮ ਲੋਕਾਂ ਦੀਆਂ ਜਾਨਾਂ ਬਚਾਉਣ ਨੂੰ ਤਰਜੀਹ ਦੇਣ ਤੇ ਪ੍ਰਦੂਸ਼ਿਤ ਹੋ ਰਹੇ ਜ਼ਮੀਨ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਜੰਗੀ ਪੱਧਰ ’ਤੇ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮਾਲਬਰੋਜ਼ ਸ਼ਰਾਬ ਫੈਕਟਰੀ ਖ਼ਿਲਾਫ਼ ਧਰਨੇ ਨੂੰ 150 ਤੋਂ ਵੱਧ ਦਿਨ ਹੋ ਗਏ ਹਨ ਤੇ ਮਨੁੱਖੀ ਜਾਨਾਂ ਦੀ ਚਿੰਤਾ ਨੂੰ ਦੇਖਦਿਆਂ ਇਹ ਧਰਨਾ ਪੂਰੀ ਤਰ੍ਹਾਂ ਵਾਜਬ ਹੈ।  ਸ਼ਰਾਬ ਫੈਕਟਰੀ ਦੇ ਮਾਲਕਾਂ ਦਾ ਪੱਖ ਪੂਰ ਰਹੇ ਸੀਐਮ ਭਗਵੰਤ ਮਾਨ?


 


ਸ਼ਹੀਦੀ ਜੋੜ ਮੇਲ 'ਚ ਅੱਜ ਹੋਣਗੀਆਂ ਸਿਆਸੀ ਕਾਨਫਰੰਸਾਂ


Shaheedi Jor Mela 2022: ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਪਰਪਿਤ ਸ਼ਹੀਦੀ ਜੋੜ ਮੇਲ ਦੇ ਅੱਜ ਦੂਜੇ ਦਿਨ 22 ਦਸੰਬਰ ਨੂੰ ਸਿਆਸੀ ਕਾਨਫਰੰਸਾਂ ਹੋਣਗੀਆਂ। ਅੱਜ ਸਿਆਸੀ ਲੀਡਰ ਇੱਥੇ ਪਹੁੰਚਣਗੇ ਤੇ ਆਪਣੀਆਂ-ਆਪਣੀਆਂ ਕਾਨਫਰੰਸਾਂ ਨੂੰ ਸੰਬੋਧਨ ਕਰਨਗੇ। ਇਹ ਜੋੜ ਮੇਲ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਤੇ ਜੁਝਾਰ ਸਿੰਘ ਤੇ ਚਮਕੌਰ ਸਾਹਿਬ ਦੇ ਮੁਗਲ ਸਾਮਰਾਜ ਨਾਲ ਹੋਏ ਇਤਿਹਾਸਕ ਯੁੱਧ ਵਿੱਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਲੱਗਦਾ ਹੈ।  ਸ਼ਹੀਦੀ ਜੋੜ ਮੇਲ 'ਚ ਅੱਜ ਹੋਣਗੀਆਂ ਸਿਆਸੀ ਕਾਨਫਰੰਸਾਂ

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.