Punjab Breaking News LIVE: ਪੰਜਾਬ ਪੁਲਿਸ ਨੇ 787 ਹੈੱਡ ਕਾਂਸਟੇਬਲਾਂ ਦੀ ਭਰਤੀ ਲਈ ਕਰਵਾਈ ਲਿਖਤੀ ਪ੍ਰੀਖਿਆ ਕੀਤੀ ਰੱਦ
Punjab Breaking News, 22 July 2022 LIVE Updates: ਸੀਬੀਐਸਈ ਨੇ ਐਲਾਨਿਆ 10ਵੀਂ ਤੇ 12ਵੀਂ ਦਾ ਨਤੀਜਾ, ਸਿੱਧੂ ਮੂਸੇਵਾਲਾ ਦੇ ਕਤਲਾਂ ਦੀ ਕਾਲ ਰਿਕਾਰਡਿੰਗ ਆਈ ਸਾਹਮਣੇ, ਸੀਐਮ ਭਗਵੰਤ ਮਾਨ ਨੇ ਲਿਖੀ ਕੇਂਦਰ ਨੂੰ ਚਿੱਠੀ
Background
Punjab Breaking News, 22 July 2022 LIVE Updates: ਸੀਬੀਐੱਸਈ ਨੇ 12ਵੀਂ ਦਾ ਨਤੀਜਾ ਐਲਾਨ ਦਿੱਤਾ ਹੈ। ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ ਅੱਜ 22 ਜੁਲਾਈ 2022 ਨੂੰ 12ਵੀਂ ਜਮਾਤ ਦੇ ਬੋਰਡ ਨਤੀਜੇ ਜਾਰੀ ਕੀਤੇ ਹਨ। ਜਿਹੜੇ ਵਿਦਿਆਰਥੀ ਇਸ ਸਾਲ ਬੋਰਡ ਦੀ ਪ੍ਰੀਖਿਆ ਲਈ ਬੈਠੇ ਸਨ, ਉਹ ਹੁਣ CBSE ਦੀ ਅਧਿਕਾਰਤ ਵੈੱਬਸਾਈਟ cbse.gov.in ਅਤੇ cbseresults.nic.in 'ਤੇ ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ। ਇਸ ਤੋਂ ਇਲਾਵਾ ਡਿਜੀਲੌਕਰ ਦੀ ਵੈੱਬਸਾਈਟ ਜਾਂ ਐਪ 'ਤੇ ਜਾ ਕੇ ਵੀ ਨਤੀਜੇ ਚੈੱਕ ਕਰ ਸਕਦੇ ਹਨ। ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ ਹੈ। ਪ੍ਰੀਖਿਆ ਵਿੱਚ 94.54% ਵਿਦਿਆਰਥਣਾਂ ਅਤੇ 91.25% ਵਿਦਿਆਰਥੀ ਪਾਸ ਹੋਏ ਹਨ। ਜਵਾਹਰ ਨਵੋਦਿਆ ਵਿਦਿਆਲਿਆ ਦਾ ਨਤੀਜਾ 98.93% ਰਿਹਾ ਹੈ, ਜਦਕਿ ਕੇਂਦਰੀ ਵਿਦਿਆਲਿਆ ਦਾ ਨਤੀਜਾ 97.04% ਰਿਹਾ ਹੈ। ਇਸ ਸਾਲ ਨਤੀਜਿਆਂ 'ਚ ਤ੍ਰਿਵੇਂਦਰਮ ਸਾਰੇ ਜ਼ੋਨਾਂ 'ਚ ਟਾਪ 'ਤੇ ਰਿਹਾ ਹੈ।
ਸਿੱਧੂ ਮੂਸੇਵਾਲਾ ਕਤਲ ਕੇਸ 'ਚ ਹੁਣ ਗੋਲਡੀ ਬਰਾੜ ਨੂੰ ਹੱਥ ਪਾਏਗੀ ਪੰਜਾਬ ਪੁਲਿਸ
Sidhu Moosewala murder case: ਪੰਜਾਬ ਪੁਲਿਸ ਹੁਣ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਕੈਨੇਡਾ ਬੈਠੇ ਗੋਲਡੀ ਬਰਾੜ ਨੂੰ ਹੱਥ ਪਾਉਣ ਜਾ ਰਹੀ ਹੈ। ਅੰਮ੍ਰਿਤਸਰ ਵਿੱਚ ਦੋ ਗੈਂਗਸਟਰਾਂ ਦੇ ਐਨਕਾਊਂਟਰ ਮਗਰੋਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਕੈਨੇਡਾ ਸਥਿਤ ਗੋਲਡੀ ਬਰਾੜ ਦੀ ਹਵਾਲਗੀ ਲਈ ਯਤਨ ਕਰ ਰਹੀ ਹੈ। ਗੋਲਡੀ ਬਰਾੜ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਤਸਵੀਰ ਸਾਫ ਹੋ ਗਈ ਹੈ। ਇਸ ਕਤਲ ਦੇ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਨੇ ਪੁਲਿਸ ਕੋਲ ਕਈ ਖੁਲਾਸੇ ਕੀਤੇ ਹਨ। ਇਸ ਕੇਸ ਦੇ ਮੁੱਖ ਸੂਤਰਥਧਾਰ ਗੋਲਡੀ ਬਰਾੜ ਹੈ ਜੋ ਕੈਨੇਡਾ ਬੈਠਾ ਹੈ। ਉਸ ਨੂੰ ਭਾਰਤ ਲਿਆਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਰਾਜਾ ਵੜਿੰਗ ਦੀਆਂ ਗੱਲਾਂ ’ਤੇ ਜ਼ਿਆਦਾ ਗੌਰ ਕਰਨ ਦੀ ਲੋੜ ਨਹੀਂ, ਉਸ ਨੇ ਤਾਂ ਆਪਣੀ ਹੀ ਪਾਰਟੀ ਨੂੰ ਖਤਮ ਕਰ ਦਿੱਤਾ : ਲਾਲਜੀਤ ਭੁੱਲਰ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁਹੱਲਾ ਕਲੀਨਕਾਂ ’ਤੇ ਸਵਾਲ ਚੁੱਕਣ ਮਗਰੋਂ ਆਮ ਆਦਮੀ ਪਾਰਟੀ ਵੱਲੋਂ ਤਿੱਖ ਜਵਾਬ ਦਿੱਤਾ ਗਿਆ ਹੈ। 'ਆਪ' ਦੇ ਸੀਨੀਅਰ ਲੀਡਰ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਰਾਜਾ ਵੜਿੰਗ ਦੀਆਂ ਗੱਲਾਂ ’ਤੇ ਜ਼ਿਆਦਾ ਗੌਰ ਕਰਨ ਦੀ ਲੋੜ ਨਹੀਂ। ਉਨ੍ਹਾਂ ਨੇ ਤਾਂ ਆਪਣੀ ਹੀ ਪਾਰਟੀ ਨੂੰ ਖਤਮ ਕਰ ਦਿੱਤਾ ਹੈ। ਭੁੱਲਰ ਨੇ ਕਿਹਾ ਕਿ ਜਦੋਂ ਤੋਂ ਰਾਜਾ ਵੜਿੰਗ ਕਾਂਗਰਸ ਦੇ ਸੂਬਾ ਪ੍ਰਧਾਨ ਬਣੇ ਹਨ, ਉਦੋਂ ਤੋਂ ਪਾਰਟੀ ਦੇ ਸਾਬਕਾ ਮੰਤਰੀ ਤੇ ਵਿਧਾਇਕ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜਾ ਆਗੂ ਆਪਣੀ ਪਾਰਟੀ ਦੇ ਮੈਂਬਰਾਂ ਨੂੰ ਇੱਕ ਨਹੀਂ ਰੱਖ ਸਕਦਾ, ਉਹ ਕੁਝ ਵੀ ਨਹੀਂ ਕਰ ਸਕਦਾ। ਦੱਸ ਦਈਏ ਕਿ ਕਿ ਸਾਬਕਾ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ‘ਆਪ’ ਵੱਲੋਂ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਕਾਂ ’ਤੇ ਸਵਾਲ ਚੁੱਕੇ ਸਨ ਕਿ ਸੂਬਾ ਸਰਕਾਰ ਨੇ ਮੁਹੱਲਾ ਕਲੀਨਕਾਂ ’ਤੇ ਸਾਰਾ ਪੈਸਾ ਕੇਂਦਰ ਸਰਕਾਰ ਦਾ ਖ਼ਰਚ ਕਰਨਾ ਹੈ ਤੇ ਮਸ਼ਹੂਰੀ ਆਪਣੀ ਕਰਨੀ ਹੈ।
ਪੰਜਾਬੀ ਕਿਸਾਨਾਂ ਦੇ ਅੰਦੋਲਨ ਕਰਕੇ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣੇ ਪਏ ਹੁਣ ਉਨ੍ਹਾਂ ਨੂੰ ਹੀ ਕਮੇਟੀ ਤੋਂ ਕੀਤਾ ਬਾਹਰ, ਮੋਦੀ ਸਰਕਾਰ 'ਤੇ ਵਰ੍ਹੀ ਹਰਸਿਮਰਤ ਬਾਦਲ
ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਬਾਦਲ ਨੇ ਕਿਹਾ ਹੈ ਕਿ ਐਨਡੀਏ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਾਲੀ ਕੇਂਦਰੀ ਕਮੇਟੀ ਵਿੱਚ ਪੰਜਾਬ ਦੇ ਕਿਸਾਨਾਂ ਤੇ ਖੇਤੀ ਮਾਹਿਰਾਂ ਨੂੰ ਸ਼ਾਮਲ ਨਾ ਕਰਕੇ ਪੰਜਾਬ ਨਾਲ ਵਿਤਕਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੇ ਟੀਚੇ ਤੇ ਮਨਸੂਬੇ ਬਦਲ ਦਿੱਤੇ ਗਏ ਹਨ, ਜਿਸ ਨਾਲ ਹੋਰ ਅਸੰਤੁਸ਼ਟੀ ਫੈਲੇਗੀ। ਸੰਸਦ ਵਿੱਚ ਵੀਰਵਾਰ ਨੂੰ ਐਮਐਸਪੀ ਕਮੇਟੀ ਬਾਰੇ ਬੋਲਦਿਆਂ ਹਰਸਿਮਰਤ ਬਾਦਲ ਨੇ ਕਮੇਟੀ ਵਿੱਚ ਪੰਜਾਬ ਦੇ ਕਿਸਾਨਾਂ, ਸਰਕਾਰ ਦੇ ਪ੍ਰਤੀਨਿਧਾਂ ਤੇ ਖੇਤੀ ਮਾਹਿਰਾਂ ਨੂੰ ਬਾਹਰ ਰੱਖੇ ਜਾਣ ’ਤੇ ਰੋਸ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਪੰਜਾਬੀ ਹੀ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸਨ, ਜਿਸ ਕਾਰਨ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣੇ ਪਏ ਸਨ। ਉਨ੍ਹਾਂ ਕਮੇਟੀ ਦਾ ਅਸਲ ਟੀਚਾ ਬਦਲਣ ’ਤੇ ਵੀ ਉਜ਼ਰ ਜਤਾਇਆ।
ਪੰਜਾਬ ਪੁਲਿਸ ਨੇ 787 ਹੈੱਡ ਕਾਂਸਟੇਬਲਾਂ ਦੀ ਭਰਤੀ ਲਈ ਕਰਵਾਈ ਲਿਖਤੀ ਪ੍ਰੀਖਿਆ ਕੀਤੀ ਰੱਦ
ਪੰਜਾਬ ਪੁਲਿਸ ਨੇ 787 ਹੈੱਡ ਕਾਂਸਟੇਬਲਾਂ ਦੀ ਭਰਤੀ ਲਈ ਕਰਵਾਈ ਗਈ ਲਿਖਤੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਪੁਲਿਸ ਇਨਵੈਸਟੀਗੇਸ਼ਨ ਕੇਡਰ ਵਿੱਚ 787 ਹੈੱਡ ਕਾਂਸਟੇਬਲਾਂ ਦੀ ਭਰਤੀ ਲਈ 12-09-2021 ਤੋਂ 19-09-2021 ਅਤੇ 28-09-2021 ਨੂੰ ਕਰਵਾਈ ਗਈ ਲਿਖਤੀ ਪ੍ਰੀਖਿਆ ਰੱਦ ਕਰ ਦਿੱਤੀ ਹੈ।
[tw]https://twitter.com/PunjabPoliceInd/status/1550404497184157697/photo/1[/tw]
ਰਾਘਵ ਚੱਢਾ ਦਾ ਕੇਂਦਰ ਨੂੰ ਸਵਾਲ, ਜਦੋਂ ਐਕਸਾਈਜ਼ ਡਿਊਟੀ ਕੁਲੈਕਸ਼ਨ 16 ਲੱਖ ਕਰੋੜ ਰੁਪਏ ਤਾਂ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਆਮ ਆਦਮੀ ਮਹਿੰਗਾਈ ਦੀ ਮਾਰ ਹੇਠ ਕਿਉਂ ਆ ਰਿਹਾ ਹੈ ਜਦੋਂ ਕਿ ਪਿਛਲੇ ਛੇ ਸਾਲਾਂ 'ਚ ਕੇਂਦਰ ਸਰਕਾਰ ਨੇ ਸਿਰਫ਼ ਆਬਕਾਰੀ ਡਿਊਟੀ (ਐਕਸਾਈਜ਼ ਡਿਊਟੀ ਕੁਲੈਕਸ਼ਨ) ਤੋਂ 16 ਲੱਖ ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ ਹੈ।





















