Punjab Breaking News LIVE: ਪੰਜਾਬ ਪੁਲਿਸ ਨੇ 787 ਹੈੱਡ ਕਾਂਸਟੇਬਲਾਂ ਦੀ ਭਰਤੀ ਲਈ ਕਰਵਾਈ ਲਿਖਤੀ ਪ੍ਰੀਖਿਆ ਕੀਤੀ ਰੱਦ

Punjab Breaking News, 22 July 2022 LIVE Updates: ਸੀਬੀਐਸਈ ਨੇ ਐਲਾਨਿਆ 10ਵੀਂ ਤੇ 12ਵੀਂ ਦਾ ਨਤੀਜਾ, ਸਿੱਧੂ ਮੂਸੇਵਾਲਾ ਦੇ ਕਤਲਾਂ ਦੀ ਕਾਲ ਰਿਕਾਰਡਿੰਗ ਆਈ ਸਾਹਮਣੇ, ਸੀਐਮ ਭਗਵੰਤ ਮਾਨ ਨੇ ਲਿਖੀ ਕੇਂਦਰ ਨੂੰ ਚਿੱਠੀ

ਏਬੀਪੀ ਸਾਂਝਾ Last Updated: 22 Jul 2022 06:25 PM
ਪੰਜਾਬ ਪੁਲਿਸ ਨੇ 787 ਹੈੱਡ ਕਾਂਸਟੇਬਲਾਂ ਦੀ ਭਰਤੀ ਲਈ ਕਰਵਾਈ ਲਿਖਤੀ ਪ੍ਰੀਖਿਆ ਕੀਤੀ ਰੱਦ

ਪੰਜਾਬ ਪੁਲਿਸ ਨੇ 787 ਹੈੱਡ ਕਾਂਸਟੇਬਲਾਂ ਦੀ ਭਰਤੀ ਲਈ ਕਰਵਾਈ ਗਈ ਲਿਖਤੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਪੁਲਿਸ ਇਨਵੈਸਟੀਗੇਸ਼ਨ ਕੇਡਰ ਵਿੱਚ 787 ਹੈੱਡ ਕਾਂਸਟੇਬਲਾਂ ਦੀ ਭਰਤੀ ਲਈ 12-09-2021 ਤੋਂ 19-09-2021 ਅਤੇ 28-09-2021 ਨੂੰ ਕਰਵਾਈ ਗਈ ਲਿਖਤੀ ਪ੍ਰੀਖਿਆ ਰੱਦ ਕਰ ਦਿੱਤੀ ਹੈ। 


 


ਰਾਘਵ ਚੱਢਾ ਦਾ ਕੇਂਦਰ ਨੂੰ ਸਵਾਲ, ਜਦੋਂ ਐਕਸਾਈਜ਼ ਡਿਊਟੀ ਕੁਲੈਕਸ਼ਨ 16 ਲੱਖ ਕਰੋੜ ਰੁਪਏ ਤਾਂ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਆਮ ਆਦਮੀ ਮਹਿੰਗਾਈ ਦੀ ਮਾਰ ਹੇਠ ਕਿਉਂ ਆ ਰਿਹਾ ਹੈ ਜਦੋਂ ਕਿ ਪਿਛਲੇ ਛੇ ਸਾਲਾਂ 'ਚ ਕੇਂਦਰ ਸਰਕਾਰ ਨੇ ਸਿਰਫ਼ ਆਬਕਾਰੀ ਡਿਊਟੀ (ਐਕਸਾਈਜ਼ ਡਿਊਟੀ ਕੁਲੈਕਸ਼ਨ) ਤੋਂ 16 ਲੱਖ ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ ਹੈ। 

Nupur Sharma: ਲਾਹੌਰ ’ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਤੋੜਨ ’ਚ ਸ਼ਾਮਲ ਸੀ ਘੁਸਪੈਠ ਕਰਨ ਵਾਲਾ ਪਾਕਿਸਤਾਨੀ ਨੌਜਵਾਨ

ਭਾਜਪਾ ਦੀ ਮੁਅੱਤਲ ਤਰਜਮਾਨ ਨੂਪੁਰ ਸ਼ਰਮਾ ਨੂੰ ਮਾਰਨ ਦੇ ਇਰਾਦੇ ਨਾਲ ਭਾਰਤ ਆਇਆ ਪਾਕਿਸਤਾਨੀ ਨੌਜਵਾਨ ਰਿਜ਼ਵਾਨ ਅਸ਼ਰਫ਼ ਪਾਕਿਸਤਾਨ ਦੇ ਲਾਹੌਰ ਕਿਲ੍ਹੇ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਤੋੜਨ ਵਿਚ ਵੀ ਕਥਿਤ ਤੌਰ 'ਤੇ ਸ਼ਾਮਲ ਸੀ। ਰਾਜਸਥਾਨ ਪੁਲੀਸ ਅਨੁਸਾਰ ਨੌਜਵਾਨ ਪਾਕਿਸਤਾਨ ਵਿੱਚ ‘ਤਹਿਰੀਕ-ਏ-ਲਬੈਇਕ’ ਨਾਮਕ ਇੱਕ ਇਸਲਾਮਿਕ ਸਮੂਹ ਨਾਲ ਵੀ ਜੁੜਿਆ ਹੋਇਆ ਹੈ। ਪਾਕਿਸਤਾਨੀ ਨੌਜਵਾਨ ਰਿਜ਼ਵਾਨ 16-17 ਜੁਲਾਈ ਦੀ ਦਰਮਿਆਨੀ ਰਾਤ ਨੂੰ ਗੰਗਾਨਗਰ ਜ਼ਿਲ੍ਹੇ ਦੇ ਹਿੰਦੂਮਲਕੋਟ ਥਾਣਾ ਖੇਤਰ ਵਿੱਚ ਸਰਹੱਦ ਪਾਰ ਕਰਕੇ ਭਾਰਤ ਵਿੱਚ ਦਾਖ਼ਲ ਹੋ ਗਿਆ ਸੀ। ਬੀਐੱਸਐੱਫ ਦੇ ਜਵਾਨਾਂ ਨੇ ਉਸ ਨੂੰ ਫੜ ਕੇ ਪੁਲੀਸ ਹਵਾਲੇ ਕਰ ਦਿੱਤਾ ਸੀ।

Sidhu Moosewala: ਮੂਸੇਵਾਲਾ ਦੇ ਕਤਲ ਮਗਰੋਂ ਤਿਹਾੜ ਜੇਲ੍ਹ 'ਚ ਲਾਰੈਂਸ ਨੂੰ ਆਈ ਸੀ ਕਾਲ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡਾ ਖੁਲਾਸਾ ਹੋਇਆ ਹੈ। ਇੱਕ ਇੰਟਰਸੈਪਟਡ ਕਾਲ ਨੇ ਕਤਲ ਦੇ  ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਲ ਦੇ ਅਨੁਸਾਰ ਤਿਹਾੜ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਨੂੰ ਮੂਸੇਵਾਲਾ ਦੇ ਕਤਲ ਤੋਂ ਤੁਰੰਤ ਬਾਅਦ ਕਾਲ ਕੀਤੀ ਗਈ ਸੀ।ਇਸ ਕਾਲ ਰਾਹੀਂ ਗੁਰਗਿਆਂ ਨੇ ਆਪਣੇ ਆਕਾ ਨੂੰ ਮਿਸ਼ਨ ਪੂਰਾ ਹੋਣ ਦੀ ਸੂਚਨਾ ਦਿੱਤੀ ਹੈ।ਸਾਹਮਣੇ ਆਈ ਇੰਟਰਸੈਪਟਡ ਆਡੀਓ ਵਿੱਚ, ਲਾਰੈਂਸ ਬਿਸ਼ਨੋਈ ਇੱਕ ਅਣਪਛਾਤੇ ਵਿਅਕਤੀ ਨਾਲ ਗੱਲ ਕਰਦਾ ਹੈ। 

ਮੋਦੀ ਸਰਕਾਰ ਨੇ ਐਕਸਾਈਜ਼ ਡਿਊਟੀ ਰਾਹੀਂ ਇਕੱਠੇ ਕੀਤੇ 𝟏𝟔 ਲੱਖ ਕਰੋੜ ਰੁਪਏ

ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਸੰਸਦ ਵਿੱਚ ਮਹਿੰਗੇ ਪੈਟਰੋਲ-ਡੀਜ਼ਲ ਦਾ ਮੁੱਦਾ ਉਠਾਇਆ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਨੇ ਪਿਛਲੇ 6 ਸਾਲਾਂ 𝟏𝟔 ਲੱਖ ਕਰੋੜ ਐਕਸਾਈਜ਼ ਡਿਊਟੀ ਤੋਂ ਇਕੱਠੇ ਕੀਤੇ ਹਨ ਤਾਂ ਫਿਰ ਵੀ ਆਮ ਜਨਤਾ ਨੂੰ 100 ਰੁਪਏ ਦਾ ਪੈਟਰੋਲ ਤੇ ਮਹਿੰਗਾ ਦੁੱਧ-ਦਹੀ-ਆਟਾ ਕਿਉਂ ਖਰੀਦਣਾ ਪੈ ਰਿਹਾ ਹੈ?ਰਾਘਵ ਚੱਢਾ ਨੇ ਟਵੀਟ ਕਰਦਿਆਂ ਕਿਹਾ ਕਿ ਸੰਸਦ ਵਿੱਚ ਦਾਇਰ ਕੀਤੇ ਗਏ ਮੇਰੇ ਸਵਾਲ ਦੇ ਜਵਾਬ ਵਿੱਚ ਕੇਂਦਰ ਸਰਕਾਰ ਨੇ ਕਿਹਾ ਹੈ ਕਿ ਪਿਛਲੇ 6 ਸਾਲਾਂ ਵਿੱਚ ਸਰਕਾਰ ਨੇ 16 ਲੱਖ ਕਰੋੜ ਰੁਪਏ ਤੋਂ ਵੱਧ ਐਕਸਾਈਜ਼ ਡਿਊਟੀ ਇਕੱਠੀ ਕੀਤੀ ਹੈ। ਇੰਨੀ ਵਸੂਲੀ ਤੋਂ ਬਾਅਦ ਵੀ ਦੇਸ਼ ਦੀ ਆਮ ਜਨਤਾ ਨੂੰ 100 ਰੁਪਏ ਦਾ ਪੈਟਰੋਲ ਤੇ ਮਹਿੰਗਾ ਦੁੱਧ-ਦਹੀ-ਆਟਾ ਖਰੀਦਣਾ ਪਵੇਗਾ?

Farmers meeting: ਕਿਸਾਨਾਂ ਦੀਆਂ 56 ਮੰਗਾਂ 10-10 ਕਰਕੇ ਹੋਣਗੀਆਂ ਪੂਰੀਆਂ: ਧਾਲੀਵਾਲ

ਅੱਜ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਨੇ ਕੈਬਨਿਟ ਮੰਤਰੀ ਨਾਲ ਕੁਲਦੀਪ ਧਾਲੀਵਾਲ ਮੀਟਿੰਗ ਕੀਤੀ। ਮੀਟਿੰਗ ਮਗਰੋਂ ਕੁਲਦੀਪ ਧਾਲੀਵਾਲ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਹੋਈ ਹੈ ਤੇ ਅਜਿਹੀਆਂ ਮੀਟਿੰਗਾਂ ਲਗਾਤਾਰ ਹੋਣੀਆਂ ਚਾਹੀਦੀਆਂ ਹਨ। ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੇ ਸਰਕਾਰ ਸਾਹਮਣੇ 56 ਮੰਗਾਂ ਰੱਖੀਆਂ ਹਨ। ਹਰ ਮਹੀਨੇ ਕਿਸਾਨਾਂ ਨਾਲ ਮੀਟਿੰਗ ਹੋਇਆ ਕਰੇਗੀ ਤੇ 10-10 ਕਰਕੇ ਮੰਗਾ ਪੂਰੀਆਂ ਕਰਾਂਗੇ। ਉਨ੍ਹਾਂ ਕਿਹਾ ਕਿ ਸਹਿਕਾਰੀ ਮਿੱਲਾਂ ਦਾ ਜੋ ਬਕਾਇਆ ਹੈ, ਉਸ ਦੀ ਇਸੇ ਮਹੀਨੇ 100 ਕਰੋੜ ਦੀ ਕਿਸ਼ਤ ਜਾਰੀ ਕਰਾਂਗੇ। ਪ੍ਰਾਈਵੇਟ ਮਿਲ ਦਾ ਜੋ ਬਕਾਇਆ ਹੈ, ਉਹ ਸਾਡੀ ਸਰਕਾਰ ਦਵਾਏਗੀ। ਕਾਨੂੰਨੀ ਸਖਤੀ ਕਰਕੇ ਇਹ ਬਕਾਇਆ ਦਵਾਇਆ ਜਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਗੰਨੇ ਦੀ ਖੇਤੀ ਜ਼ਰੂਰੀ ਹੈ। 

Kejriwal: ਕੇਜਰੀਵਾਲ ਸਰਕਾਰ ਦੀ ਸ਼ਰਾਬ ਨੀਤੀ 'ਤੇ ਸੀਬੀਆਈ ਦਾ ਡੰਡਾ

ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸ਼ਰਾਬ ਨੀਤੀ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਹਨ। ਐਲਜੀ ਸਕਸੈਨਾ ਨੇ ਇਹ ਕਾਰਵਾਈ ਨਵੀਂ ਆਬਕਾਰੀ ਨੀਤੀ 'ਤੇ ਮੁੱਖ ਸਕੱਤਰ ਨਰੇਸ਼ ਕੁਮਾਰ ਦੀ ਰਿਪੋਰਟ ਤੋਂ ਬਾਅਦ ਕੀਤੀ ਹੈ। ਇਸ ਰਿਪੋਰਟ 'ਚ ਸਿੱਧੇ ਤੌਰ 'ਤੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦਾ ਨਾਂ ਲਿਆ ਗਿਆ ਹੈ। ਨਵੀਂ ਨੀਤੀ ਰਾਹੀਂ ਸ਼ਰਾਬ ਦੇ ਲਾਇਸੈਂਸਧਾਰਕਾਂ ਨੂੰ ਫਾਇਦਾ ਹੋਣ ਦੀ ਗੱਲ ਕਹੀ ਗਈ ਸੀ।

ਜਥੇਦਾਰ ਵੱਲੋਂ ਕੌਮ ਦੇ ਨਾਂ ਸੰਦੇਸ਼, ਦੁਨੀਆਂ ਭਰ ਨੂੰ ਦੱਸਿਆ ਜਾਵੇ ਸਾਡੇ ਨਾਲ ਕੀ ਹੋ ਰਿਹਾ, ਕੇਜਰੀਵਾਲ 'ਤੇ ਵੀ ਵਰ੍ਹੇ

ਸ਼੍ਰੀ ਗੁਰੂ ਹਰਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੇ ਹਰ ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਬਾਹਰ ਬੰਦੀ ਸਿੰਘਾਂ ਦੀਆਂ ਤਸਵੀਰਾਂ ਦੇ ਸਾਹਿਤ (ਹਿੰਦੀ ਪੰਜਾਬੀ ਅੰਗਰੇਜ਼ੀ) ਵਿੱਚ ਫਲੈਕਸ ਬੋਰਡ ਲਗਾਏ ਜਾਣ। ਉਨ੍ਹਾਂ ਕਿਹਾ ਕਿ ਸਾਰੇ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਦਾ ਵੇਰਵਾ ਲਿਖਿਆ ਜਾਵੇ ਕਿ ਉਹ ਕਿੰਨੇ ਸਮੇਂ ਤੋਂ ਸਜ਼ਾ ਪੂਰੀ ਹੋਣ ਦੇ ਬਾਵਜੂਦ ਕੈਦ ਹਨ ਤੇ ਕਿਹੜੀ ਸਰਕਾਰ ਹੈ ਜੋ ਰਿਹਾਅ ਨਹੀਂ ਕਰ ਰਹੀ ਤਾਂ ਜੋ ਹਰ ਕਿਸੇ ਤੱਕ ਇਹ ਅਵਾਜ਼ ਪਹੁੰਚਾਈ ਜਾਵੇ। ਸ਼ਹੀਦੀ ਜੋੜ ਮੇਲਿਆਂ ਵਿੱਚ ਲੱਖਾਂ ਦੇ ਇਕੱਠ ਦੌਰਾਨ, ਦਿੱਲੀ ਦੀਆਂ ਸੜਕਾਂ ਤੇ ਉੱਤੇ ਛੋਟੇ ਬੱਚਿਆਂ ਦੇ ਹੱਥਾਂ ਵਿੱਚ ਬੰਦੀ ਸਿੰਘਾ ਦੀਆਂ ਤਖ਼ਤੀਆਂ ਫੜਾਂ ਕੇ ਦੁਨੀਆਂ ਨੂੰ ਦੱਸਿਆ ਜਾਵੇ ਕਿ ਸਾਡੇ ਨਾਲ ਕੀ ਹੋ ਰਿਹਾ ਹੈ।

Safdarjung Hospital Delhi: ਕੇਜਰੀਵਾਲ ਦਿੱਲੀ ਦੇ ਸਿਹਤ ਮਾਡਲ ਦੀ ਮਸ਼ਹੂਰੀ ਕਰ ਰਹੇ ਪਰ ਔਰਤਾਂ ਬੱਚਿਆਂ ਨੂੰ ਹਸਪਤਾਲ ਬਾਹਰ ਸਾੜੀ ਓਹਲੇ ਜਨਮ ਦੇ ਰਹੀਆਂ : ਸੁਖਪਾਲ ਖਹਿਰਾ

ਦਿੱਲੀ ਦੇ ਸਫਦਰਜੰਗ ਹਸਪਤਾਲ (Safdarjung Hospital Delhi) ਵਿੱਚ ਇੱਕ ਗਰਭਵਤੀ ਔਰਤ ਵੱਲੋਂ ਬੱਚੇ ਨੂੰ ਜਨਮ ਦੇਣ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਇਸ ਤੋਂ ਬਾਅਦ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦਿਆਂ ਲਿਖਿਆ, ਅਰਵਿੰਦ ਕੇਜਰੀਵਾਲ ਤੁਸੀਂ ਪੂਰੇ ਭਾਰਤ ਵਿੱਚ ਦਿੱਲੀ ਦੇ ਸਿਹਤ ਮਾਡਲ ਦੀ ਮਸ਼ਹੂਰੀ ਕਰ ਰਹੇ ਹੋ, ਜਦੋਂ ਕਿ ਸੱਚਾਈ ਇਹ ਹੈ ਕਿ ਔਰਤਾਂ ਉਚਿਤ ਹਾਜ਼ਰੀ ਦੀ ਘਾਟ ਕਾਰਨ ਆਪਣੇ ਬੱਚਿਆਂ ਨੂੰ ਹਸਪਤਾਲ ਦੇ ਬਾਹਰ ਜਨਮ ਦੇ ਰਹੀਆਂ ਹਨ। ਮੈਂ ਇਸ ਘਟਨਾ ਬਾਰੇ ਸਿਹਤ ਮੰਤਰਾਲੇ ਦੁਆਰਾ ਲਿਖਿਆ ਇੱਕ ਪੱਤਰ ਨੱਥੀ ਕਰ ਰਿਹਾ ਹਾਂ।

Punjab News: MSP ਕਮੇਟੀ ਨੂੰ ਲੈ ਕੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ


MSP ਕਮੇਟੀ ਨੂੰ ਮੁੱਖਮੰਤਰੀ ਭਗਵੰਤ ਮਾਨ ਐਕਸ਼ਨ 'ਚ ਨਜ਼ਰ ਆ ਰਹੇ ਹਨ। ਕਮੇਟੀ ਨੂੰ ਪੰਜਾਬ ਤੋਂ ਬਾਹਰ ਰੱਖਣ ਅਤੇ ਇਸ 'ਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਉਣ ਲਈ ਸੀਐੱਮ ਮਾਨ ਨੇ ਪ੍ਰਧਾਨਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਚਿੱਠੀ ਲਿਖੀ ਗਈ ਹੈ। ਸੀਐੱਮ ਨੇ ਲਿਖਿਆ ਹੈ ਕਿ ਕਮੇਟੀ 'ਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਖੇਤੀ 'ਚ ਪੰਜਾਬ ਦੇ ਯੋਗਦਾਨ ਨੂੰ ਵਿਸਾਰਿਆ ਨਹੀਂ ਜਾ ਸਕਦਾ ਇਸ ਲਈ ਇਹ ਸਾਡਾ ਕਾਨੂੰਨੀ ਹੱਕ ਹੈ।



Sidhu Moosewala murder case: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਹੁਣ ਗੋਲਡੀ ਬਰਾੜ ਨੂੰ ਹੱਥ ਪਾਏਗੀ ਪੰਜਾਬ ਪੁਲਿਸ

ਪੰਜਾਬ ਪੁਲਿਸ ਹੁਣ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਕੈਨੇਡਾ ਬੈਠੇ ਗੋਲਡੀ ਬਰਾੜ ਨੂੰ ਹੱਥ ਪਾਉਣ ਜਾ ਰਹੀ ਹੈ। ਅੰਮ੍ਰਿਤਸਰ ਵਿੱਚ ਦੋ ਗੈਂਗਸਟਰਾਂ ਦੇ ਐਨਕਾਊਂਟਰ ਮਗਰੋਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਕੈਨੇਡਾ ਸਥਿਤ ਗੋਲਡੀ ਬਰਾੜ ਦੀ ਹਵਾਲਗੀ ਲਈ ਯਤਨ ਕਰ ਰਹੀ ਹੈ। ਦੱਸ ਦਈਏ ਕਿ ਗੋਲਡੀ ਬਰਾੜ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਤਸਵੀਰ ਸਾਫ ਹੋ ਗਈ ਹੈ। ਇਸ ਕਤਲ ਦੇ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਨੇ ਪੁਲਿਸ ਕੋਲ ਕਈ ਖੁਲਾਸੇ ਕੀਤੇ ਹਨ। ਇਸ ਕੇਸ ਦੇ ਮੁੱਖ ਸੂਤਰਥਧਾਰ ਗੋਲਡੀ ਬਰਾੜ ਹੈ ਜੋ ਕੈਨੇਡਾ ਬੈਠਾ ਹੈ। ਉਸ ਨੂੰ ਭਾਰਤ ਲਿਆਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।

Bikram Majithia bail: ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ

 ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਅੱਜ ਵੀ ਕੋਈ ਰਾਹਤ ਨਹੀਂ ਮਿਲੀ ਹੈ । ਮਜੀਠੀਆ ਦੀ ਜ਼ਮਾਨਤ ਅਰਜ਼ੀ  'ਤੇ ਹਾਈਕੋਰਟ ਨੇ 29 ਜੁਲਾਈ ਤੱਕ ਸੁਣਵਾਈ ਨੂੰ ਟਾਲ ਦਿੱਤਾ ਹੈ। ਪੰਜਾਬ ਦੇ ਐਡਵੋਕੇਟ ਜਨਰਲ ਨੇ ਬੇਨਤੀ ਕੀਤੀ ਕਿ ਅਗਲੀ ਤਰੀਕ ਨੂੰ ਸੀਨੀਅਰ ਐਡਵੋਕੇਟ ਵੀ.ਵੀ. ਗਿਰੀ ਪੇਸ਼ ਹੋਣਗੇ, ਇਸ ਲਈ ਮਾਮਲੇ ਦੀ ਸੁਣਵਾਈ ਮੁਲਤਵੀ ਕੀਤੀ ਜਾਵੇ। ਦੂਜੇ ਪਾਸੇ ਮਜੀਠੀਆ ਦੇ ਵਕੀਲ ਨੇ ਵੀ ਹੋਰ ਦਸਤਾਵੇਜ਼ਾਂ ਲਈ ਅਰਜ਼ੀ ਦਿੱਤੀ ਹੈ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਅਤੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ।

Gurpatwant Singh Pannun: ਜਿਹੜਾ CM ਦਫ਼ਤਰ 'ਚੋਂ ਭਗਤ ਸਿੰਘ ਦੀ ਤਸਵੀਰ ਹਟਾਏਗਾ ਉਸ ਨੂੰ SFJ ਵੱਲੋਂ ਦਿੱਤਾ ਜਾਵੇਗਾ 25 ਹਜ਼ਾਰ ਡਾਲਰ ਇਨਾਮ: ਗੁਰਪਤਵੰਤ ਪੰਨੂ
ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਲਗਾਤਾਰ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਆਏ ਦਿਨ ਸੂਬੇ ਦੇ ਕਿਸੇ ਨਾ ਕਿਸੇ ਜ਼ਿਲ੍ਹੇ ਵਿੱਚ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਜਾ ਰਹੇ ਹਨ ਪਰ ਇਸ ਦੇ ਪਿੱਛੇ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦਾ ਹੱਥ ਦੱਸਿਆ ਜਾ ਰਿਹਾ ਹੈ। ਹੁਣ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਿਵਾਦਿਤ ਵੀਡੀਓ ਜਾਰੀ ਕੀਤੀ ਹੈ। ਜਿਸ ਵਿੱਚ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ ਜਿਹੜਾ CM ਭਗਵੰਤ ਮਾਨ ਦੇ ਦਫ਼ਤਰ 'ਚੋਂ ਭਗਤ ਸਿੰਘ ਦੀ ਤਸਵੀਰ ਹਟਾਏਗਾ ,ਉਸ ਨੂੰ SFJ ਵੱਲੋਂ 25 ਹਜ਼ਾਰ ਡਾਲਰ ਇਨਾਮ ਦਿੱਤਾ ਜਾਵੇਗਾ।  
CM Bhagwant Mann: ਪੰਜਾਬੀਆਂ ਨੂੰ ਸੁਰੱਖਿਅਤ ਮਾਹੌਲ ਦੇਣਾ ਸਾਡੀ ਮੁੱਖ ਤਰਜੀਹ: ਸੀਐਮ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਗੈਂਗਸਟਰ ਕਲਚਰ ਖਤਮ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਸ ਸਬੰਧੀ ਵੀਰਵਾਰ ਨੂੰ ਪੁਲਿਸ ਅਫਸਰਾਂ ਨੂੰ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਪੁਲਿਸ ਨੂੰ ਗੈਂਗਸਟਰਾਂ ਨਾਲ ਨਜਿੱਠਣ ਲਈ ਸਖਤ ਹਦਾਇਤਾਂ ਦਿੱਤੀਆਂ ਹਨ। ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿੱਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ..ਪੰਜਾਬ ਦੇ ਬੱਚੇ-ਬੱਚੇ ਦੀ ਜ਼ਿੰਮੇਵਾਰੀ ਮੇਰੀ ਹੈ..। ਪੰਜਾਬੀਆਂ ਨੂੰ ਸੁਰੱਖਿਅਤ ਮਾਹੌਲ ਦੇਣਾ ਸਾਡੀ ਮੁੱਖ ਤਰਜੀਹ ਹੈ..ਪੰਜਾਬ ਨੂੰ ਮੁੜ ਤੋਂ ਹੱਸਦਾ-ਖੇਡਦਾ ਰੰਗਲਾ ਪੰਜਾਬ ਬਣਾਉਣ ਲਈ ਅਸੀਂ ਵਚਨਬੱਧ ਹਾਂ..।

CBSE 12th Result 2022 : 94.54% ਲੜਕੀਆਂ, 91.25% ਵਿਦਿਆਰਥੀ ਪਾਸ

ਸੀਬੀਐਸਈ 12ਵੀਂ ਦੇ ਨਤੀਜੇ ਵਿੱਚ ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ ਹੈ। ਪ੍ਰੀਖਿਆ ਵਿੱਚ 94.54% ਵਿਦਿਆਰਥਣਾਂ ਅਤੇ 91.25% ਵਿਦਿਆਰਥੀ ਪਾਸ ਹੋਏ ਹਨ। ਜਵਾਹਰ ਨਵੋਦਿਆ ਵਿਦਿਆਲਿਆ ਦਾ ਨਤੀਜਾ 98.93% ਰਿਹਾ ਹੈ, ਜਦਕਿ ਕੇਂਦਰੀ ਵਿਦਿਆਲਿਆ ਦਾ ਨਤੀਜਾ 97.04% ਰਿਹਾ ਹੈ। ਇਸ ਸਾਲ ਨਤੀਜਿਆਂ 'ਚ ਤ੍ਰਿਵੇਂਦਰਮ ਸਾਰੇ ਜ਼ੋਨਾਂ 'ਚ ਟਾਪ 'ਤੇ ਰਿਹਾ ਹੈ।

CBSE 12th Result 2022 :ਸੀਬੀਐੱਸਈ ਨੇ ਐਲਾਨਿਆ 12ਵੀਂ ਦਾ ਨਤੀਜਾ

ਸੀਬੀਐੱਸਈ ਨੇ 12ਵੀਂ ਦਾ ਨਤੀਜਾ ਐਲਾਨ ਦਿੱਤਾ ਹੈ।  ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ ਅੱਜ 22 ਜੁਲਾਈ 2022 ਨੂੰ 12ਵੀਂ ਜਮਾਤ ਦੇ ਬੋਰਡ ਨਤੀਜੇ ਜਾਰੀ ਕੀਤੇ ਹਨ। ਜਿਹੜੇ ਵਿਦਿਆਰਥੀ ਇਸ ਸਾਲ ਬੋਰਡ ਦੀ ਪ੍ਰੀਖਿਆ ਲਈ ਬੈਠੇ ਸਨ, ਉਹ ਹੁਣ CBSE ਦੀ ਅਧਿਕਾਰਤ ਵੈੱਬਸਾਈਟ cbse.gov.in ਅਤੇ cbseresults.nic.in 'ਤੇ ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ। ਇਸ ਤੋਂ ਇਲਾਵਾ ਡਿਜੀਲੌਕਰ ਦੀ ਵੈੱਬਸਾਈਟ ਜਾਂ ਐਪ 'ਤੇ ਜਾ ਕੇ ਵੀ ਨਤੀਜੇ ਚੈੱਕ ਕਰ ਸਕਦੇ ਹਨ। 

ਪਿਛੋਕੜ

Punjab Breaking News, 22 July 2022 LIVE Updates: ਸੀਬੀਐੱਸਈ ਨੇ 12ਵੀਂ ਦਾ ਨਤੀਜਾ ਐਲਾਨ ਦਿੱਤਾ ਹੈ।  ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ ਅੱਜ 22 ਜੁਲਾਈ 2022 ਨੂੰ 12ਵੀਂ ਜਮਾਤ ਦੇ ਬੋਰਡ ਨਤੀਜੇ ਜਾਰੀ ਕੀਤੇ ਹਨ। ਜਿਹੜੇ ਵਿਦਿਆਰਥੀ ਇਸ ਸਾਲ ਬੋਰਡ ਦੀ ਪ੍ਰੀਖਿਆ ਲਈ ਬੈਠੇ ਸਨ, ਉਹ ਹੁਣ CBSE ਦੀ ਅਧਿਕਾਰਤ ਵੈੱਬਸਾਈਟ cbse.gov.in ਅਤੇ cbseresults.nic.in 'ਤੇ ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ। ਇਸ ਤੋਂ ਇਲਾਵਾ ਡਿਜੀਲੌਕਰ ਦੀ ਵੈੱਬਸਾਈਟ ਜਾਂ ਐਪ 'ਤੇ ਜਾ ਕੇ ਵੀ ਨਤੀਜੇ ਚੈੱਕ ਕਰ ਸਕਦੇ ਹਨ। ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ ਹੈ। ਪ੍ਰੀਖਿਆ ਵਿੱਚ 94.54% ਵਿਦਿਆਰਥਣਾਂ ਅਤੇ 91.25% ਵਿਦਿਆਰਥੀ ਪਾਸ ਹੋਏ ਹਨ। ਜਵਾਹਰ ਨਵੋਦਿਆ ਵਿਦਿਆਲਿਆ ਦਾ ਨਤੀਜਾ 98.93% ਰਿਹਾ ਹੈ, ਜਦਕਿ ਕੇਂਦਰੀ ਵਿਦਿਆਲਿਆ ਦਾ ਨਤੀਜਾ 97.04% ਰਿਹਾ ਹੈ। ਇਸ ਸਾਲ ਨਤੀਜਿਆਂ 'ਚ ਤ੍ਰਿਵੇਂਦਰਮ ਸਾਰੇ ਜ਼ੋਨਾਂ 'ਚ ਟਾਪ 'ਤੇ ਰਿਹਾ ਹੈ।


ਸਿੱਧੂ ਮੂਸੇਵਾਲਾ ਕਤਲ ਕੇਸ 'ਚ ਹੁਣ ਗੋਲਡੀ ਬਰਾੜ ਨੂੰ ਹੱਥ ਪਾਏਗੀ ਪੰਜਾਬ ਪੁਲਿਸ


Sidhu Moosewala murder case: ਪੰਜਾਬ ਪੁਲਿਸ ਹੁਣ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਕੈਨੇਡਾ ਬੈਠੇ ਗੋਲਡੀ ਬਰਾੜ ਨੂੰ ਹੱਥ ਪਾਉਣ ਜਾ ਰਹੀ ਹੈ। ਅੰਮ੍ਰਿਤਸਰ ਵਿੱਚ ਦੋ ਗੈਂਗਸਟਰਾਂ ਦੇ ਐਨਕਾਊਂਟਰ ਮਗਰੋਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਕੈਨੇਡਾ ਸਥਿਤ ਗੋਲਡੀ ਬਰਾੜ ਦੀ ਹਵਾਲਗੀ ਲਈ ਯਤਨ ਕਰ ਰਹੀ ਹੈ। ਗੋਲਡੀ ਬਰਾੜ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਤਸਵੀਰ ਸਾਫ ਹੋ ਗਈ ਹੈ। ਇਸ ਕਤਲ ਦੇ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਨੇ ਪੁਲਿਸ ਕੋਲ ਕਈ ਖੁਲਾਸੇ ਕੀਤੇ ਹਨ। ਇਸ ਕੇਸ ਦੇ ਮੁੱਖ ਸੂਤਰਥਧਾਰ ਗੋਲਡੀ ਬਰਾੜ ਹੈ ਜੋ ਕੈਨੇਡਾ ਬੈਠਾ ਹੈ। ਉਸ ਨੂੰ ਭਾਰਤ ਲਿਆਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ। 


ਰਾਜਾ ਵੜਿੰਗ ਦੀਆਂ ਗੱਲਾਂ ’ਤੇ ਜ਼ਿਆਦਾ ਗੌਰ ਕਰਨ ਦੀ ਲੋੜ ਨਹੀਂ, ਉਸ ਨੇ ਤਾਂ ਆਪਣੀ ਹੀ ਪਾਰਟੀ ਨੂੰ ਖਤਮ ਕਰ ਦਿੱਤਾ : ਲਾਲਜੀਤ ਭੁੱਲਰ


ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁਹੱਲਾ ਕਲੀਨਕਾਂ ’ਤੇ ਸਵਾਲ ਚੁੱਕਣ ਮਗਰੋਂ ਆਮ ਆਦਮੀ ਪਾਰਟੀ ਵੱਲੋਂ ਤਿੱਖ ਜਵਾਬ ਦਿੱਤਾ ਗਿਆ ਹੈ। 'ਆਪ' ਦੇ ਸੀਨੀਅਰ ਲੀਡਰ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਰਾਜਾ ਵੜਿੰਗ ਦੀਆਂ ਗੱਲਾਂ ’ਤੇ ਜ਼ਿਆਦਾ ਗੌਰ ਕਰਨ ਦੀ ਲੋੜ ਨਹੀਂ। ਉਨ੍ਹਾਂ ਨੇ ਤਾਂ ਆਪਣੀ ਹੀ ਪਾਰਟੀ ਨੂੰ ਖਤਮ ਕਰ ਦਿੱਤਾ ਹੈ। ਭੁੱਲਰ ਨੇ ਕਿਹਾ ਕਿ ਜਦੋਂ ਤੋਂ ਰਾਜਾ ਵੜਿੰਗ ਕਾਂਗਰਸ ਦੇ ਸੂਬਾ ਪ੍ਰਧਾਨ ਬਣੇ ਹਨ, ਉਦੋਂ ਤੋਂ ਪਾਰਟੀ ਦੇ ਸਾਬਕਾ ਮੰਤਰੀ ਤੇ ਵਿਧਾਇਕ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜਾ ਆਗੂ ਆਪਣੀ ਪਾਰਟੀ ਦੇ ਮੈਂਬਰਾਂ ਨੂੰ ਇੱਕ ਨਹੀਂ ਰੱਖ ਸਕਦਾ, ਉਹ ਕੁਝ ਵੀ ਨਹੀਂ ਕਰ ਸਕਦਾ। ਦੱਸ ਦਈਏ ਕਿ ਕਿ ਸਾਬਕਾ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ‘ਆਪ’ ਵੱਲੋਂ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਕਾਂ ’ਤੇ ਸਵਾਲ ਚੁੱਕੇ ਸਨ ਕਿ ਸੂਬਾ ਸਰਕਾਰ ਨੇ ਮੁਹੱਲਾ ਕਲੀਨਕਾਂ ’ਤੇ ਸਾਰਾ ਪੈਸਾ ਕੇਂਦਰ ਸਰਕਾਰ ਦਾ ਖ਼ਰਚ ਕਰਨਾ ਹੈ ਤੇ ਮਸ਼ਹੂਰੀ ਆਪਣੀ ਕਰਨੀ ਹੈ। 


ਪੰਜਾਬੀ ਕਿਸਾਨਾਂ ਦੇ ਅੰਦੋਲਨ ਕਰਕੇ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣੇ ਪਏ ਹੁਣ ਉਨ੍ਹਾਂ ਨੂੰ ਹੀ ਕਮੇਟੀ ਤੋਂ ਕੀਤਾ ਬਾਹਰ, ਮੋਦੀ ਸਰਕਾਰ 'ਤੇ ਵਰ੍ਹੀ ਹਰਸਿਮਰਤ ਬਾਦਲ


ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਬਾਦਲ ਨੇ ਕਿਹਾ ਹੈ ਕਿ ਐਨਡੀਏ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਾਲੀ ਕੇਂਦਰੀ ਕਮੇਟੀ ਵਿੱਚ ਪੰਜਾਬ ਦੇ ਕਿਸਾਨਾਂ ਤੇ ਖੇਤੀ ਮਾਹਿਰਾਂ ਨੂੰ ਸ਼ਾਮਲ ਨਾ ਕਰਕੇ ਪੰਜਾਬ ਨਾਲ ਵਿਤਕਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੇ ਟੀਚੇ ਤੇ ਮਨਸੂਬੇ ਬਦਲ ਦਿੱਤੇ ਗਏ ਹਨ, ਜਿਸ ਨਾਲ ਹੋਰ ਅਸੰਤੁਸ਼ਟੀ ਫੈਲੇਗੀ। ਸੰਸਦ ਵਿੱਚ ਵੀਰਵਾਰ ਨੂੰ ਐਮਐਸਪੀ ਕਮੇਟੀ ਬਾਰੇ ਬੋਲਦਿਆਂ ਹਰਸਿਮਰਤ ਬਾਦਲ ਨੇ ਕਮੇਟੀ ਵਿੱਚ ਪੰਜਾਬ ਦੇ ਕਿਸਾਨਾਂ, ਸਰਕਾਰ ਦੇ ਪ੍ਰਤੀਨਿਧਾਂ ਤੇ ਖੇਤੀ ਮਾਹਿਰਾਂ ਨੂੰ ਬਾਹਰ ਰੱਖੇ ਜਾਣ ’ਤੇ ਰੋਸ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਪੰਜਾਬੀ ਹੀ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸਨ, ਜਿਸ ਕਾਰਨ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣੇ ਪਏ ਸਨ। ਉਨ੍ਹਾਂ ਕਮੇਟੀ ਦਾ ਅਸਲ ਟੀਚਾ ਬਦਲਣ ’ਤੇ ਵੀ ਉਜ਼ਰ ਜਤਾਇਆ।  

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.