Punjab Breaking News LIVE: ਸੀਐਮ ਭਗਵੰਤ ਮਾਨ 'ਤੇ ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਉਟੀ ਘਟਾਉਣ ਲਈ ਦਬਾਅ, ਕੇਂਦਰ ਨੇ ਕੀਤਾ ਪੰਜਾਬ ਦੇ ਕਿਸਾਨਾਂ ਲਈ ਵੱਡਾ ਐਲਾਨ, ਪੜ੍ਹੋ ਬ੍ਰੇਕਿੰਗ ਤੇ ਲਾਈਵ ਅਪਡੇਟਸ
Punjab Breaking News, 22 May 2022 LIVE Updates: ਸੀਐਮ ਭਗਵੰਤ ਮਾਨ 'ਤੇ ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਉਟੀ ਘਟਾਉਣ ਲਈ ਦਬਾਅ, ਕੇਂਦਰ ਨੇ ਕੀਤਾ ਪੰਜਾਬ ਦੇ ਕਿਸਾਨਾਂ ਲਈ ਵੱਡਾ ਐਲਾਨ, ਪੜ੍ਹੋ ਬ੍ਰੇਕਿੰਗ ਤੇ ਲਾਈਵ ਅਪਡੇਟਸ
LIVE
Background
Punjab Breaking News, 22 May 2022 LIVE Updates: ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ 'ਤੇ ਐਕਸਾਈਜ਼ ਘਟਾ ਦਿੱਤੀ ਹੈ। ਇਸ ਨੂੰ ਦੇਖਦੇ ਹੋਏ ਹੁਣ ਵਿਰੋਧੀਆਂ ਨੇ ਪੰਜਾਬ ਦੀ 'ਆਪ' ਸਰਕਾਰ ਤੋਂ ਪੈਟਰੋਲ ਤੇ ਡੀਜ਼ਲ 'ਤੇ ਵੈਟ ਤੁਰੰਤ ਘਟਾਉਣ ਦੀ ਮੰਗ ਕੀਤੀ ਹੈ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਖ਼ੁਦ ਨੂੰ ਆਮ ਆਦਮੀ ਦੀ ਸਰਕਾਰ ਦੱਸਦੀ ਹੈ, ਇਸ ਲਈ ਇਸ ਬਾਰੇ ਤੁਰੰਤ ਫੈਸਲਾ ਲਿਆ ਜਾਵੇ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਮਾਨ ਸਰਕਾਰ ਨੇ ਵੈਟ ਨਾ ਘਟਾਇਆ ਤਾਂ ਇਹ ਪੰਜਾਬ ਦੇ ਬਹੁਗਿਣਤੀ ਲੋਕਾਂ ਨਾਲ ਖਿਲਵਾੜ ਹੋਵੇਗਾ।
ਪੰਜਾਬ ਸਰਕਾਰ ਮਗਰੋਂ ਹੁਣ ਕੇਂਦਰ ਨੇ ਕੀਤਾ ਪੰਜਾਬ ਦੇ ਕਿਸਾਨਾਂ ਲਈ ਵੱਡਾ ਐਲਾਨ, 7275 ਰੁਪਏ ਪ੍ਰਤੀ ਕੁਇੰਟਲ ਵਿਕੇਗੀ ਮੂੰਗੀ
ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਫਸਲ ਘੱਟੋ ਘੱਟ ਸਮਰਥਨ ਮੁੱਲ ’ਤੇ ਖਰੀਦਣ ਦੇ ਫੈਸਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਵੀ ਸੂਬੇ ਦੀਆਂ ਮੰਡੀਆਂ ਵਿੱਚੋਂ ਮੂੰਗੀ ਦੀ ਫਸਲ ਦੀ ਖ਼ਰੀਦ ਐਮਐਸਪੀ ’ਤੇ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਪੰਜਾਬ ਦਾ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ ਕਿਉਂਕਿ ਇਸ ਮੂੰਗੀ ਦੀ ਕਾਸ਼ਤ ਦੁੱਗਣੀ ਹੋਈ ਹੈ। ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਇਸ ਨੋਟੀਫਿਕੇਸ਼ਨ ਰਾਹੀਂ ਕਿਹਾ ਹੈ ਕਿ ‘ਪ੍ਰਾਈਸ ਸਪੋਰਟ ਸਕੀਮ’ (ਪੀਐਸਐਸ) ਗਾਈਡਲਾਈਨਜ਼ 2018 ਅਨੁਸਾਰ ਹਾੜ੍ਹੀ ਸੀਜ਼ਨ 2021-22 ਲਈ ਪੰਜਾਬ ਤੋਂ 4585 ਮੀਟਰਿਕ ਟਨ ਮੂੰਗੀ ਪੀਐਸਐਸ ਉਤੇ ਖਰੀਦੀ ਜਾਵੇਗੀ। ਕੇਂਦਰੀ ਖੇਤੀਬਾੜੀ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਖਰੀਦ ਦੀ ਮਿਤੀ ਦਾ ਫੈਸਲਾ ਸੂਬਾ ਸਰਕਾਰ ਵੱਲੋਂ ਕੀਤਾ ਜਾਵੇਗਾ ਅਤੇ ਖਰੀਦ ਦਾ ਕੰਮ 90 ਦਿਨਾਂ ਤੱਕ ਚੱਲੇਗਾ। ਪੰਜਾਬ ਸਰਕਾਰ ਮਗਰੋਂ ਹੁਣ ਕੇਂਦਰ ਨੇ ਕੀਤਾ ਪੰਜਾਬ ਦੇ ਕਿਸਾਨਾਂ ਲਈ ਵੱਡਾ ਐਲਾਨ, 7275 ਰੁਪਏ ਪ੍ਰਤੀ ਕੁਇੰਟਲ ਵਿਕੇਗੀ ਮੂੰਗੀ
ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕ ਬਣਾਉਣ ਖਿਲਾਫ ਡਟਿਆ ਅਕਾਲੀ ਦਲ, ਭਗਵੰਤ ਮਾਨ 1600 ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕ 'ਚ ਬਦਲਣ ਦਾ ਫੈ਼ਸਲਾ ਤੁਰੰਤ ਰੱਦ : ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ 1600 ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕ ਵਿੱਚ ਬਦਲਣ ਦਾ ਗ਼ਲਤ ਫੈ਼ਸਲਾ ਤੁਰੰਤ ਰੱਦ ਕੀਤਾ ਜਾਵੇ ਕਿਉਂਕਿ ਇਹ ਕੇਂਦਰ 78 ਜ਼ਰੂਰੀ ਸੇਵਾਵਾਂ ਦੇਣ ਲਈ ਸਥਾਪਤ ਕੀਤੇ ਗਏ ਸਨ। ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵਾਂਗ ਸਿਰਫ 500 ਕੇਂਦਰ ਚਾਲੂ ਰੱਖਣ ਦੀ ਥਾਂ ’ਤੇ ਸਾਰੇ 2100 ਕੇਂਦਰ ਮੁੜ ਸ਼ੁਰੂ ਕਰਨ ਕੀਤੇ ਜਾਣੇ ਚਾਹੀਦੇ ਹਨ, ਪਰ ‘ਆਪ’ ਸਰਕਾਰ ਇਨ੍ਹਾਂ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕਰ ਕੇ ਇਸ ਸਕੀਮ ਨੂੰ ਤਬਾਹ ਕਰ ਰਹੀ ਹੈ। ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕ ਬਣਾਉਣ ਖਿਲਾਫ ਡਟਿਆ ਅਕਾਲੀ ਦਲ, ਭਗਵੰਤ ਮਾਨ 1600 ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕ 'ਚ ਬਦਲਣ ਦਾ ਫੈ਼ਸਲਾ ਤੁਰੰਤ ਰੱਦ : ਸੁਖਬੀਰ ਬਾਦਲ
Navjot Sidhu: ਨਵਜੋਤ ਸਿੱਧੂ ਦੀ ਸੁਰੱਖਿਆ 'ਤੇ ਉੱਠੇ ਸਵਾਲਾਂ ਮਗਰੋਂ ਪੰਜਾਬ ਦੇ ਜੇਲ੍ਹ ਵਿਭਾਗ ਨੇ ਜਵਾਬ ਦਿੱਤਾ
ਰੋਡ ਰੇਜ ਮਾਮਲੇ 'ਚ ਸਜ਼ਾ ਹੋਣ ਮਗਰੋਂ ਪਟਿਆਲਾ ਜੇਲ੍ਹ 'ਚ ਬੰਦ ਕਾਂਗਰਸੀ ਲੀਡਰ ਨਵਜੋਤ ਸਿੱਧੂ ਦੀ ਸੁਰੱਖਿਆ 'ਤੇ ਉੱਠੇ ਸਵਾਲਾਂ ਮਗਰੋਂ ਪੰਜਾਬ ਦੇ ਜੇਲ੍ਹ ਵਿਭਾਗ ਨੇ ਜਵਾਬ ਦਿੱਤਾ ਹੈ। ਵਿਭਾਗ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਮਾਮਲੇ ‘ਚ ਜੇਲ੍ਹ ਵਿਭਾਗ ‘ਤੇ ਲਗਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰਾਂ ਦੀ ਕੋਈ ਕੁਤਾਹੀ ਨਹੀਂ ਕੀਤੀ ਗਈ ਤੇ ਵਿਭਾਗ ਵੱਲੋਂ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।
Teacher Protest: ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅੱਜ ਵੀ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ ਲਾਇਆ
ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅੱਜ ਵੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਅੱਗੇ ਧਰਨਾ ਲਾਇਆ ਗਿਆ। ਪ੍ਰਦਰਸ਼ਨਕਾਰੀ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪੁਲਿਸ ਵੱਲੋਂ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ। ਪੁਲਿਸ ਨੇ ਸਿੱਖਿਆ ਮੰਤਰੀ ਦੀ ਕੋਠੀ ਨੂੰ ਜਾਣ ਵਾਲੇ ਸਾਰੇ ਰਸਤੇ ਸੀਲ ਕਰ ਦਿੱਤੇ। ਪੁਲਿਸ ਨੇ ਸੀਸੀਟੀਵੀ ਤੇ ਵਾਟਰ ਕੈਨਨ ਵਾਲੇ ਵਾਹਨ ਵੀ ਤਾਇਨਾਤ ਕੀਤੇ। ਇਸ ਮੌਕੇ ਗੱਲਬਾਤ ਕਰਦੇ ਹੋਏ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਕੋਲ ਪਾਣੀ ਵਾਲੀ ਟੈਂਕੀ 'ਤੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਆਏ ਸੀ। ਉਨ੍ਹਾਂ ਵਾਅਦਾ ਕੀਤਾ ਸੀ ਕਿ ਆਪ ਦੀ ਸਰਕਾਰ ਬਣਨ 'ਤੇ ਉਹ ਉਨ੍ਹਾਂ ਦੀ ਮੈਰਿਟ ਲਿਸਟ ਜਾਰੀ ਕਰ ਦੇਣਗੇ।
Hoshiarpur news: ਬੱਚਾ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਾ
ਪੰਜਾਬ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਦੀਵਾਲਾ ਖੇਤਰ ਦੇ ਪਿੰਡ ਬੈਰਾਮਪੁਰ ਵਿੱਚ ਇੱਕ ਬੱਚਾ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਖੇਤਾਂ ਵਿੱਚ ਖੇਡਦੇ ਇਸ ਬੱਚੇ ਪਿੱਛੇ ਇੱਕ ਕੁੱਤਾ ਪੈ ਪਿਆ। ਕੁੱਤੇ ਤੋਂ ਬਚਣ ਲਈ ਇਹ ਛੇ ਸਾਲਾ ਬੱਚਾ ਦੌੜਦੇ ਹੋਏ ਖੇਤਾਂ ਵਿੱਚ ਬਣੇ ਬੋਰਵੈੱਲ ਦੀ ਢਾਈ ਫੁੱਟ ਉੱਚੀ ਪਾਈਪ ’ਤੇ ਚੜ੍ਹ ਗਿਆ ਤੇ ਉੱਥੋਂ ਪਾਈਪ ਵਿੱਚ ਜਾ ਡਿੱਗਾ। ਚਸ਼ਮਦੀਦਾਂ ਮੁਤਾਬਕ ਬੋਰਵੈੱਲ 'ਚ ਡਿੱਗੇ ਬੱਚੇ ਦਾ ਨਾਂ ਰਿਤਿਕ ਹੈ। ਉਹ ਇਸ 300 ਫੁੱਟ ਡੂੰਘੇ ਬੋਰਵੈੱਲ 'ਚ 100 ਫੁੱਟ ਹੇਠਾਂ ਜਾ ਕੇ ਫਸ ਗਿਆ ਹੈ। ਰਿਤਿਕ ਦੇ ਮਾਤਾ-ਪਿਤਾ ਖੇਤਾਂ 'ਚ ਕੰਮ ਕਰਦੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਨੇ ਮੋਰਚਾ ਸੰਭਾਲ ਲਿਆ। ਬੱਚੇ ਨੂੰ ਬਚਾਉਣ ਲਈ ਫੌਜ ਮੌਕੇ 'ਤੇ ਪਹੁੰਚ ਗਈ ਹੈ।
Navjot Sidhu: ਸਿੱਧੂ ਜੇਲ੍ਹ ਵਿੱਚ ਦਾਲ-ਰੋਟੀ ਨਹੀਂ ਖਾ ਰਹੇ
34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਇੱਕ ਸਾਲ ਦੀ ਸਜ਼ਾ ਹੋਣ ਮਗਰੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੋ ਦਿਨਾਂ ਤੋਂ ਪਟਿਆਲਾ ਜੇਲ੍ਹ 'ਚ ਹਨ ਪਰ ਇਸ ਦੌਰਾਨ ਖਬਰ ਸਾਹਮਣੇ ਆਈ ਕਿ ਸਿੱਧੂ ਜੇਲ੍ਹ ਵਿੱਚ ਦਾਲ-ਰੋਟੀ ਨਹੀਂ ਖਾ ਰਹੇ। ਸਪੈਸ਼ਲ ਡਾਈਟ ਲਈ ਉਨ੍ਹਾਂ ਵੱਲੋਂ ਅਦਾਲਤ ਪਹੁੰਚ ਕੀਤੀ ਗਈ ਹੈ। ਉਨ੍ਹਾਂ ਨੇ ਜਿਗਰ ਤੇ ਗਾੜ੍ਹੇ ਖੂਨ ਦੀ ਸਮੱਸਿਆ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕਣਕ ਤੋਂ ਉਨ੍ਹਾਂ ਨੂੰ ਐਲਰਜੀ ਹੈ। ਸਿੱਧੂ ਨੇ ਅਦਾਲਤ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਡਾਕਟਰ ਵੱਲੋਂ ਦੱਸੀ ਵਿਸ਼ੇਸ਼ ਖੁਰਾਕ ਹੀ ਦਿੱਤੀ ਜਾਵੇ।
Navjot Sidhu: ਨਵਜੋਤ ਸਿੱਧੂ ਦੀ ਸੁਰੱਖਿਆ 'ਚ ਵੱਡੀ ਖਾਮੀ ਸਾਹਮਣੇ ਆਈ
ਰੋਡ ਰੇਜ ਮਾਮਲੇ 'ਚ ਸਜ਼ਾ ਹੋਣ ਮਗਰੋਂ ਪਟਿਆਲਾ ਜੇਲ੍ਹ 'ਚ ਬੰਦ ਕਾਂਗਰਸੀ ਲੀਡਰ ਨਵਜੋਤ ਸਿੱਧੂ ਦੀ ਸੁਰੱਖਿਆ 'ਚ ਵੱਡੀ ਖਾਮੀ ਸਾਹਮਣੇ ਆਈ ਹੈ। ਜੇਲ੍ਹ ਪ੍ਰਸ਼ਾਸਨ ਨੇ ਸਿੱਧੂ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਬਰਖਾਸਤ ਥਾਣੇਦਾਰ ਇੰਦਰਜੀਤ ਸਿੰਘ ਦੇ ਨਾਲ ਰੱਖਿਆ ਸੀ। ਪੁਲਿਸ ਨੇ ਇੰਦਰਜੀਤ ਕੋਲੋਂ ਨਸ਼ੀਲੇ ਪਦਾਰਥਾਂ ਸਮੇਤ ਏਕੇ-47 ਵੀ ਬਰਾਮਦ ਕੀਤੀ ਸੀ। ਹਾਲਾਂਕਿ ਜਦੋਂ ਇਸ ਦਾ ਪਤਾ ਲੱਗਾ ਤਾਂ ਤੁਰੰਤ ਬਰਖਾਸਤ ਇੰਸਪੈਕਟਰ ਦੀ ਬੈਰਕ ਬਦਲ ਦਿੱਤੀ ਗਈ। ਸਿੱਧੂ ਲਈ ਇਹ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਉਹ ਆਪਣੇ ਸਿਆਸੀ ਜੀਵਨ ਵਿੱਚ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਬੋਲਦੇ ਰਹੇ ਹਨ। ਉਧਰ, ਮਾਮਲਾ ਜੇਲ੍ਹ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਇਸ ਕੁਤਾਹੀ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਜਦੋਂ ਸਿੱਧੂ ਨੂੰ ਇੰਦਰਜੀਤ ਸਿੰਘ ਨਾਲ ਬੰਦ ਕੀਤਾ ਗਿਆ ਤਾਂ ਜੇਲ੍ਹ ਸਟਾਫ ਵੀ ਅਫਸਰਾਂ ਦੇ ਇਸ ਫੈਸਲੇ ਤੋਂ ਹੈਰਾਨ ਸੀ।