Punjab Breaking News LIVE: ਗਰਮੀ ਦਾ ਕਹਿਰ ਜਾਰੀ, 45 ਡਿਗਰੀ ਦੇ ਨੇੜੇ ਪਹੁੰਚਿਆ ਪਾਰਾ, ਮਾਲ ਅਧਿਕਾਰੀ ਨਹੀਂ ਕਰਨਗੇ ਹੜਤਾਲ, ਅਧਿਆਪਕਾਂ ਦੇ ਤਬਾਦਲੇ
Punjab Breaking News LIVE 22 May, 2023: ਗਰਮੀ ਦਾ ਕਹਿਰ ਜਾਰੀ, 45 ਡਿਗਰੀ ਦੇ ਨੇੜੇ ਪਹੁੰਚਿਆ ਪਾਰਾ, ਮਾਲ ਅਧਿਕਾਰੀ ਨਹੀਂ ਕਰਨਗੇ ਹੜਤਾਲ, ਅਧਿਆਪਕਾਂ ਦੇ ਤਬਾਦਲੇ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਪੰਜਾਬ ਸਰਕਾਰ ਨਸ਼ਾ ਤਸਕਰੀ ਦੇ ਕੇਸ ਦੀ ਜਲਦ ਤੋਂ ਜਲਦ ਜਾਂਚ ਮੁਕੰਮਲ ਕਰਨ ਦੇ ਰੌਂਅ ਵਿੱਚ ਹੈ। ਇਹ ਬਹੁਕਰੋੜ ਡਰੱਗ ਕੇਸ ਵਿੱਚ ਮਜੀਠੀਆ ਦਾ ਨਾਂ ਵੀ ਆਇਆ ਸੀ। ਅਹਿਮ ਗੱਲ ਹੈ ਕਿ ਇਸ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦਾ ਮੁਖੀ ਪਟਿਆਲਾ ਜ਼ੋਨ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਨੂੰ ਲਾਇਆ ਹੈ।
ਭਾਰਤੀ ਮੂਲ ਦੇ ਸਿੱਖ ਕੌਂਸਲਰ ਨੇ ਇੰਗਲੈਂਡ ਦੇ ਵੈਸਟ ਮਿਡਲੈਂਡਜ਼ ਸ਼ਹਿਰ ਕੋਵੈਂਟਰੀ ਦੇ ਨਵੇਂ ਲਾਰਡ ਮੇਅਰ ਵਜੋਂ ਨਿਯੁਕਤ ਹੋ ਕੇ ਇਤਿਹਾਸ ਰਚ ਦਿੱਤਾ ਹੈ। ਕੋਵੈਂਟਰੀ ਸ਼ਹਿਰ ਦੇ ਲਾਰਡ ਮੇਅਰ ਚੁਣੇ ਗਏ ਜਸਵੰਤ ਸਿੰਘ ਬਿਰਦੀ ਦਾ ਜਨਮ ਪੰਜਾਬ ਵਿੱਚ ਹੋਇਆ ਸੀ। ਜਸਵੰਤ ਸਿੰਘ ਬਿਰਦੀ ਸ਼ਹਿਰ ਦੇ ਗੈਰ-ਸਿਆਸੀ ਤੇ ਰਸਮੀ ਮੁਖੀ ਹੋਣਗੇ। ਜਸਵੰਤ ਸਿੰਘ ਬਿਰਦੀ ਤੇ ਉਨ੍ਹਾਂ ਦਾ ਪਰਿਵਾਰ ਪਿਛਲੇ 60 ਸਾਲਾਂ ਤੋਂ ਇੰਗਲੈਂਡ ਵਿੱਚ ਰਹਿ ਰਹੇ ਹਨ। ਲਾਰਡ ਮੇਅਰ ਦਾ ਅਹੁਦਾ ਸੰਭਾਲਣ ਤੋਂ ਬਾਅਦ, ਬਿਰਦੀ ਨੇ ਕਿਹਾ - ਮੈਨੂੰ ਹੋਮ ਸਿਟੀ ਦਾ ਲਾਰਡ ਮੇਅਰ ਹੋਣ 'ਤੇ ਬਹੁਤ ਮਾਣ ਹੈ। ਇਸ ਨੇ ਮੈਨੂੰ ਤੇ ਮੇਰੇ ਪਰਿਵਾਰ ਨੂੰ ਸਾਲਾਂ ਦੌਰਾਨ ਬਹੁਤ ਕੁਝ ਦਿੱਤਾ ਹੈ। ਮੈਨੂੰ ਇਹ ਦਿਖਾਉਣ ਲਈ ਕਿ ਮੈਂ ਇਸ ਨੂੰ ਇੰਨਾ ਪਿਆਰ ਕਿਉਂ ਕਰਦਾ ਹਾਂ ਤੇ ਸ਼ਹਿਰ ਤੇ ਇੱਥੇ ਰਹਿਣ ਵਾਲੇ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਮਾਣ ਮਹਿਸੂਸ ਕਰਾਂਗਾ।
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਨਸ਼ੇ ਨਾਲ ਗਠਤ ਕੀਤੇ "ਮਨਿਸਟਰ ਫ਼ਲਾਇੰਗ ਸਕੁਐਡ" ਨੇ ਬੀਤੀ ਰਾਤ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੋਂ ਲੁਧਿਆਣਾ ਆ ਰਹੀ ਵਾਲਵੋ ਬੱਸ ਦੀ ਚੈਕਿੰਗ ਦੌਰਾਨ ਟਿਕਟਾਂ ਦੀ ਚੋਰੀ ਫੜੀ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ 6 ਮੈਂਬਰੀ ਉੱਡਣ ਦਸਤੇ ਨੇ ਪਾਣੀਪਤ ਵਿਖੇ ਰਾਤ 11.20 ਵਜੇ ਦਿੱਲੀ ਏਅਰਪੋਰਟ ਤੋਂ ਲੁਧਿਆਣਾ ਆ ਰਹੀ ਜਲੰਧਰ ਡਿਪੂ ਦੀ ਵਾਲਵੋ ਬੱਸ ਨੰਬਰ ਪੀ.ਬੀ.08-ਸੀ.ਐਕਸ-9053 ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਕੰਡਕਟਰ ਨੇ ਸਵਾਰੀਆਂ ਤੋਂ 3,555 ਰੁਪਏ ਲੈ ਕੇ ਉਨ੍ਹਾਂ ਨੂੰ ਟਿਕਟਾਂ ਜਾਰੀ ਨਹੀਂ ਸਨ ਕੀਤੀਆਂ।
ਜ਼ੀਰਾ ਸ਼ਰਾਬ ਫੈਕਟਰੀ ਬਾਰੇ ਵੱਡਾ ਖੁਲਾਸਾ ਹੋਇਆ ਹੈ। ਹੋਸ਼ ਉਡਾ ਦੇਣ ਵਾਲਾ ਇਹ ਖੁਲਾਸਾ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਨੇ ਕੀਤਾ ਹੈ। ਸੀਪੀਸੀਬੀ ਦੀ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਵਿੱਚ ਲੱਗੀ ਮਾਲਬਰੋਜ਼ ਸ਼ਰਾਬ ਫ਼ੈਕਟਰੀ ਪਾਣੀ ਨੂੰ ਪ੍ਰਦੂਸ਼ਿਤ ਕਰ ਰਹੀ ਸੀ। ਫੈਕਟਰੀ ਤੋਂ ਇੱਕ ਕਿਲੋਮੀਟਰ ਦੀ ਦੂਰੀ ’ਤੇ ਪੈਂਦੇ ਪਿੰਡ ਰਟੌਲ ਰੋਹੀ ਦੀ ਜ਼ਮੀਨ ਹੇਠਲੇ ਪਾਣੀ ਵਿੱਚ ਸਾਇਨਾਈਡ ਹੋਣ ਦੇ ਸਬੂਤ ਮਿਲੇ ਹਨ।
ਪੰਜਾਬ ਸਰਕਾਰ ਨੇ ਸੂਬੇ ਵਿੱਚ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਵਾਉਣ ਤੇ ਬਣਾਉਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਤੇਜ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਐਸਸੀ ਸਰਟੀਫਿਕੇਟਾਂ ਦੀ ਜਾਂਚ ਸਮੇਤ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਲੋਕਾਂ ਦੀ ਸ਼ਨਾਖਤ ਦੀ ਪ੍ਰਕਿਰਿਆ ਤੇਜ਼ ਕਰਨ ਲਈ ਕਿਹਾ ਹੈ।
ਜ਼ੀਰਕਪੁਰ ਦੇ ਇੱਕ ਹੋਟਲ ਵਿੱਚ ਪੂਲ ਪਾਰਟੀ ਦੌਰਾਨ ਫਾਇਰਿੰਗ ਹੋਈ ਹੈ। ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਫਾਇਰਿੰਗ ਕਰਨ ਵਿੱਚ ਕੁੱਲ ਅੱਠ ਲੋਕ ਸ਼ਾਮਲ ਸਨ। ਅੱਠ ਵਿੱਚੋਂ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਬਾਕੀ ਚਾਰ ਦੀ ਭਾਲ ਜਾਰੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੇ ਦੌਰੇ 'ਤੇ ਹਨ। ਉਨ੍ਹਾਂ ਨੇ ਅੱਜ ਦਿੜਬਾ ਮੰਡੀ ਵਿੱਚ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਹੈ। ਉਨ੍ਹਾਂ ਨੇ ਦਿੜਬਾ 'ਚ ਕਰਵਾਏ ਪ੍ਰੋਗਰਾਮ 'ਚ ਸੰਬਧਨ ਕੀਤਾ। ਇਸ ਪ੍ਰੋਗਰਾਮ ਵਿੱਚ ਸੀਐਮ ਮਾਨ ਦੇ ਨਾਲ ਕੈਬਨਿਟ ਮੰਤਰੀ ਤੇ ਵਿਧਾਇਕ ਵੀ ਮੌਜੂਦ ਰਹੇ।
ਅੱਤ ਦੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਤਾਜ਼ਾ ਅਪਡੇਟ ਮੁਤਾਬਕ ਕੱਲ੍ਹ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਬਾਕੀ ਥਾਵਾਂ ’ਤੇ 23, 24 ਤੇ 25 ਮਈ ਨੂੰ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਐਤਕੀ ਹੋਈ ਬੇਮੌਸਮੀ ਬਾਰਸ਼ ਤੋਂ ਬਾਅਦ ਹੁਣ ਗਰਮੀ ਆਪਣਾ ਪੂਰਾ ਜੌਹਰ ਦਿਖਾਉਣ ਲੱਗੀ ਹੈ। ਪੰਜਾਬ ਵਿੱਚ ਤਪਸ਼ ਵਧਣ ਕਾਰਨ ਇਸ ਸਾਲ ਮਈ ਮਹੀਨੇ ਵਿੱਚ ਤਾਪਮਾਨ ਦੇ ਰਿਕਾਡਰ ਟੁੱਟ ਰਹੇ ਹਨ। ਪੰਜਾਬ ’ਚ ਗਰਮ ਹਵਾਵਾਂ ਦਾ ਦੌਰ ਚੱਲ ਰਿਹਾ ਹੈ। ਐਤਵਾਰ ਨੂੰ ਬਠਿੰਡਾ ’ਚ ਵੱਧ ਤੋਂ ਵੱਧ ਤਾਪਮਾਨ 44 ਤੇ ਘੱਟੋ-ਘੱਟ 23.2 ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਸਮੇਤ ਮੈਦਾਨੀ ਇਲਾਕਿਆਂ ਵਿੱਚ ਗਰਮੀ ਨੇ ਆਪਣਾ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ ਪਾਰਾ 44 ਡਿਗਰੀ ਨੂੰ ਪਾਰ ਕਰ ਗਿਆ ਹੈ। ਵੀਕਐਂਡ ਦੀਆਂ ਛੁੱਟੀਆਂ ਦੌਰਾਨ ਗਰਮੀ ਤੋਂ ਰਾਹਤ ਪਾਉਣ ਲਈ ਲੋਕਾਂ ਨੇ ਪਹਾੜਾਂ ਦਾ ਰੁਖ ਕੀਤਾ ਹੈ। ਹਿਮਾਚਲ ਦੇ ਸੈਰ-ਸਪਾਟਾ ਸਥਾਨਾਂ 'ਤੇ ਹੋਟਲਾਂ 'ਚ ਵੀਕਐਂਡ 'ਤੇ 90 ਫੀਸਦੀ ਤੱਕ ਪਹੁੰਚ ਗਈ ਹੈ। ਸ਼ਿਮਲਾ 'ਚ ਦੋ ਦਿਨਾਂ 'ਚ ਕਰੀਬ 22 ਹਜ਼ਾਰ ਵਾਹਨ ਦਾਖਲ ਹੋਏ ਹਨ। ਕਰੀਬ 1.25 ਲੱਖ ਸੈਲਾਨੀ ਸ਼ਿਮਲਾ ਪਹੁੰਚ ਚੁੱਕੇ ਹਨ। ਧਰਮਸ਼ਾਲਾ ਵੀ ਪੂਰੀ ਤਰ੍ਹਾਂ ਸੈਲਾਨੀਆਂ ਨਾਲ ਭਰੀ ਹੋਈ ਹੈ।
ਤਾਲਿਬਾਨ ਸ਼ਾਸਿਤ ਅਫਗਾਨਿਸਤਾਨ ਏਅਰ ਫੋਰਸ ਦਾ ਇੱਕ ਹੈਲੀਕਾਪਟਰ ਗਸ਼ਤ ਦੌਰਾਨ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਅਫਗਾਨਿਸਤਾਨ ਦੇ ਰੱਖਿਆ ਵਿਭਾਗ ਮੁਤਾਬਕ ਹੈਲੀਕਾਪਟਰ ਉੱਤਰੀ ਸਮਗਾਨ ਸੂਬੇ ਦੇ ਨੇੜੇ ਗਸ਼ਤ ਦੌਰਾਨ ਹਾਦਸਾਗ੍ਰਸਤ ਹੋ ਗਿਆ। ਜਿਸ ਵਿੱਚ ਹੈਲੀਕਾਪਟਰ ਵਿੱਚ ਸਵਾਰ ਦੋ ਪਾਇਲਟ ਮਾਰੇ ਗਏ। ਘਟਨਾ ਦੀ ਪੁਸ਼ਟੀ ਕਰਦੇ ਹੋਏ ਤਾਲਿਬਾਨ ਦੇ ਰੱਖਿਆ ਵਿਭਾਗ ਨੇ ਕਿਹਾ ਕਿ ਹਵਾਈ ਸੈਨਾ ਦਾ MD-530 ਹੈਲੀਕਾਪਟਰ ਹਾਈ ਵੋਲਟੇਜ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ ਸੀ। ਇਸ ਕਾਰਨ ਹੈਲੀਕਾਪਟਰ ਵਿੱਚ ਕੋਈ ਤਕਨੀਕੀ ਖਰਾਬੀ ਆ ਗਈ ਅਤੇ ਇਹ ਕਰੈਸ਼ ਹੋ ਕੇ ਡਿੱਗ ਗਿਆ। ਹਾਦਸੇ 'ਚ ਦੋਵੇਂ ਪਾਇਲਟਾਂ ਦੀ ਮੌਤ ਹੋ ਗਈ।
ਪੰਜਾਬ 'ਚ ਐਤਵਾਰ ਨੂੰ ਪਾਰਾ 2.2 ਡਿਗਰੀ ਦੇ ਵਾਧੇ ਨਾਲ 44.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਕੜਾਕੇ ਦੀ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਹਾਲਾਂਕਿ ਜਲਦ ਹੀ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਮੰਗਲਵਾਰ (23 ਮਈ) ਤੋਂ ਪੰਜਾਬ ਵਿੱਚ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪਵੇਗਾ। ਸੋਮਵਾਰ ਨੂੰ ਵੀ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ 'ਚ 3 ਤੋਂ 5 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਪੰਜਾਬ ਸਿੱਖਿਆ ਵਿਭਾਗ ਨੇ ਆਖਰਕਾਰ ਜ਼ਿਲ੍ਹਾ ਪੱਧਰ 'ਤੇ ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਆਨਲਾਈਨ ਜਾਰੀ ਕਰ ਦਿੱਤੇ ਹਨ। ਸੂਬੇ ਵਿੱਚ 17 ਤੋਂ 19 ਮਈ ਤੱਕ 5172 ਅਧਿਆਪਕਾਂ ਨੇ ਆਪਣੇ ਜ਼ਿਲ੍ਹਿਆਂ ਵਿੱਚ ਆਪਣੀ ਪਸੰਦ ਦੇ ਸਕੂਲਾਂ ਵਿੱਚ ਤਬਾਦਲੇ ਲਈ ਆਨਲਾਈਨ ਅਪਲਾਈ ਕੀਤਾ ਸੀ। ਸਿੱਖਿਆ ਮੰਤਰੀ ਹਰਜੋਤ ਬੈਂਸ ਅਨੁਸਾਰ ਅਪਲਾਈ ਕਰਨ ਵਾਲੇ 5172 ਅਧਿਆਪਕਾਂ ਵਿੱਚੋਂ 2651 ਅਧਿਆਪਕਾਂ ਦੇ ਤਬਾਦਲੇ ਕੀਤੇ ਗਏ ਹਨ। ਇਹ ਸਾਰੇ ਉਹ ਅਧਿਆਪਕ ਹਨ ਜਿਨ੍ਹਾਂ ਦਾ ਜ਼ਿਲ੍ਹੇ ਅਧੀਨ ਪੈਂਦੇ ਸਕੂਲਾਂ ਵਿੱਚ ਖਾਲੀ ਪਈਆਂ ਅਸਾਮੀਆਂ ’ਤੇ ਤਬਾਦਲਾ ਕੀਤਾ ਗਿਆ ਹੈ।ਦੂਜੇ ਪੜਾਅ ਵਿੱਚ, ਅਧਿਆਪਕਾਂ ਨੂੰ ਇੱਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਵਿੱਚ ਖਾਲੀ ਸਟੇਸ਼ਨਾਂ 'ਤੇ ਤਬਦੀਲ ਕੀਤਾ ਜਾਵੇਗਾ। ਤੀਜੇ ਪੜਾਅ ਵਿੱਚ ਅਧਿਆਪਕਾਂ ਨੂੰ ਬਾਕੀ ਖਾਲੀ ਸਟੇਸ਼ਨਾਂ ’ਤੇ ਤਬਾਦਲੇ ਦਾ ਮੌਕਾ ਮਿਲੇਗਾ।
ਪਿਛੋਕੜ
Punjab Breaking News LIVE 22 May, 2023: ਪੰਜਾਬ ਸਰਕਾਰ ਨੇ ਹਜ਼ਾਰਾਂ ਕਰੋੜ ਰੁਪਏ ਦੇ ਪਰਲਜ਼ ਘੁਟਾਲੇ ਦੀ ਜਾਂਚ ਸਟੇਟ ਵਿਜੀਲੈਂਸ ਨੂੰ ਸੌਂਪ ਦਿੱਤੀ ਹੈ। ਦੱਸ ਦਈਏ ਕਿ ਪਿੱਛੇ ਜਿਹੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਲਜ਼ ਗਰੁੱਪ ਦੀ ਧੋਖਾਧੜੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਵੇਚ ਕੇ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ। ਬਿਊਰੋ ਆਫ਼ ਇਨਵੈਸਟੀਗੇਸ਼ਨ (BOI) ਨੇ ਪਰਲਜ਼ ਘੁਟਾਲੇ ਸਬੰਧੀ ਫਿਰੋਜ਼ਪੁਰ ਜ਼ਿਲ੍ਹੇ ਦੇ ਜੀਰਾ ਥਾਣੇ ਵਿੱਚ ਦਰਜ ਐਫਆਈਆਰ ਨੰਬਰ 79 (2020) ਅਤੇ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ਮੁਹਾਲੀ ਵਿੱਚ ਦਰਜ ਐਫਆਈਆਰ ਨੰਬਰ 1/2023 ਦੀ ਜਾਂਚ ਵਿਜੀਲੈਂਸ ਨੂੰ ਸੌਂਪ ਦਿੱਤੀ ਹੈ। ਇਹ ਜਾਂਚ ਵਿਜੀਲੈਂਸ ਦੇ ਆਰਥਿਕ ਵਿੰਗ ਵੱਲੋਂ ਕੀਤੀ ਜਾਵੇਗੀ। ਪੀੜਤਾਂ ਨੂੰ ਮੁੜ ਬੱਝੀ ਆਸ! ਵਿਜੀਲੈਂਸ ਕਰੇਗੀ Pearls Scam ਦੀ ਜਾਂਚ
ਪੰਜਾਬ 'ਚ ਝੁਲਸਾਉਣ ਵਾਲੀ ਗਰਮੀ, 45 ਡਿਗਰੀ ਦੇ ਨੇੜੇ ਪਹੁੰਚਿਆ ਪਾਰਾ
Punjab Weather: ਪੰਜਾਬ 'ਚ ਐਤਵਾਰ ਨੂੰ ਪਾਰਾ 2.2 ਡਿਗਰੀ ਦੇ ਵਾਧੇ ਨਾਲ 44.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਕੜਾਕੇ ਦੀ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਹਾਲਾਂਕਿ ਜਲਦ ਹੀ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਮੰਗਲਵਾਰ (23 ਮਈ) ਤੋਂ ਪੰਜਾਬ ਵਿੱਚ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪਵੇਗਾ। ਸੋਮਵਾਰ ਨੂੰ ਵੀ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ 'ਚ 3 ਤੋਂ 5 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ। ਪੰਜਾਬ 'ਚ ਝੁਲਸਾਉਣ ਵਾਲੀ ਗਰਮੀ, 45 ਡਿਗਰੀ ਦੇ ਨੇੜੇ ਪਹੁੰਚਿਆ ਪਾਰਾ
ਫਿਰ ਵਧੀਆਂ ਕੱਚੇ ਤੇਲ ਦੀਆਂ ਕੀਮਤਾਂ, ਇਨ੍ਹਾਂ ਸ਼ਹਿਰਾਂ 'ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ
Fuel Price in India: ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਪੈਟਰੋਲ ਡੀਜ਼ਲ ਦੀ ਕੀਮਤ ਸਥਿਰ ਬਣੀ ਹੋਈ ਹੈ। ਹਾਲਾਂਕਿ ਕੁਝ ਵੱਡੇ ਅਤੇ ਛੋਟੇ ਸ਼ਹਿਰਾਂ 'ਚ ਈਂਧਨ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਕਈ ਮਹਾਨਗਰਾਂ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਨਵੀਂ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਡੀਜ਼ਲ ਦੀ ਕੀਮਤ 89.62 ਰੁਪਏ ਹੈ। ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ 'ਚ ਵਿਕ ਰਿਹਾ ਹੈ। ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਹੈ। ਫਿਰ ਵਧੀਆਂ ਕੱਚੇ ਤੇਲ ਦੀਆਂ ਕੀਮਤਾਂ, ਇਨ੍ਹਾਂ ਸ਼ਹਿਰਾਂ 'ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ
ਗੁਜਰਾਤ ਨੇ ਤੋੜਿਆ ਬੰਗਲੌਰ ਦਾ ਸੁਪਨਾ
IPL 2023 RCB vs GT Playoff: IPL 2023 ਦੇ ਆਖਰੀ ਲੀਗ ਮੈਚ ਵਿੱਚ ਗੁਜਰਾਤ ਟਾਈਟਨਸ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ। ਇਸ ਹਾਰ ਨਾਲ ਬੈਂਗਲੁਰੂ ਦਾ ਪਲੇਆਫ 'ਚ ਪਹੁੰਚਣ ਦਾ ਸੁਪਨਾ ਚਕਨਾਚੂਰ ਹੋ ਗਿਆ। ਗੁਜਰਾਤ ਦੀ ਜਿੱਤ ਦੇ ਨਾਲ ਹੀ ਮੁੰਬਈ ਇੰਡੀਅਨਜ਼ ਪਲੇਆਫ ਵਿੱਚ ਪਹੁੰਚ ਗਈ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੈਂਗਲੁਰੂ ਨੇ 198 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਗੁਜਰਾਤ ਨੇ ਸ਼ੁਭਮਨ ਗਿੱਲ ਦੇ ਨਾਬਾਦ ਸੈਂਕੜੇ ਦੇ ਦਮ 'ਤੇ 19.1 ਓਵਰਾਂ 'ਚ ਟੀਚਾ ਹਾਸਲ ਕਰ ਲਿਆ। ਗਿੱਲ ਤੋਂ ਪਹਿਲਾਂ ਵਿਰਾਟ ਕੋਹਲੀ ਨੇ ਵੀ ਨਾਬਾਦ ਸੈਂਕੜਾ ਲਗਾਇਆ ਸੀ। ਗੁਜਰਾਤ ਨੇ ਤੋੜਿਆ ਬੰਗਲੌਰ ਦਾ ਸੁਪਨਾ
- - - - - - - - - Advertisement - - - - - - - - -