(Source: ECI/ABP News)
Punjab Breaking News LIVE: ਭਗਵੰਤ ਮਾਨ ਸਰਕਾਰ ਦੇ ਨਿਸ਼ਾਨੇ 'ਤੇ ਕਾਂਗਰਸੀ, ਅਜੈ ਮਿਸ਼ਰਾ ਟੇਨੀ ਦੇ ਕਿਸਾਨਾਂ ਬਾਰੇ ਕੁਬੋਲ, ਸੋਨਾਲੀ ਫੋਗਾਟ ਦੀ ਦਿਲ ਦੇ ਦੌਰੇ ਨਾਲ ਮੌਤ, ਰਵਨੀਤ ਬਿੱਟੂ ਨੂੰ ਮਹਿੰਗਾ ਪਿਆ ਵਿਜੀਲੈਂਸ ਟੀਮ ਨਾਲ ਪੰਗਾ
Punjab Breaking News, 23 August 2022 LIVE Updates: ਭਗਵੰਤ ਮਾਨ ਸਰਕਾਰ ਦੇ ਨਿਸ਼ਾਨੇ 'ਤੇ ਕਾਂਗਰਸੀ, ਅਜੈ ਮਿਸ਼ਰਾ ਟੇਨੀ ਦੇ ਕਿਸਾਨਾਂ ਬਾਰੇ ਕੁਬੋਲ, ਸੋਨਾਲੀ ਫੋਗਾਟ ਦੀ ਦਿਲ ਦੇ ਦੌਰੇ ਨਾਲ ਮੌਤ...
LIVE
![Punjab Breaking News LIVE: ਭਗਵੰਤ ਮਾਨ ਸਰਕਾਰ ਦੇ ਨਿਸ਼ਾਨੇ 'ਤੇ ਕਾਂਗਰਸੀ, ਅਜੈ ਮਿਸ਼ਰਾ ਟੇਨੀ ਦੇ ਕਿਸਾਨਾਂ ਬਾਰੇ ਕੁਬੋਲ, ਸੋਨਾਲੀ ਫੋਗਾਟ ਦੀ ਦਿਲ ਦੇ ਦੌਰੇ ਨਾਲ ਮੌਤ, ਰਵਨੀਤ ਬਿੱਟੂ ਨੂੰ ਮਹਿੰਗਾ ਪਿਆ ਵਿਜੀਲੈਂਸ ਟੀਮ ਨਾਲ ਪੰਗਾ Punjab Breaking News LIVE: ਭਗਵੰਤ ਮਾਨ ਸਰਕਾਰ ਦੇ ਨਿਸ਼ਾਨੇ 'ਤੇ ਕਾਂਗਰਸੀ, ਅਜੈ ਮਿਸ਼ਰਾ ਟੇਨੀ ਦੇ ਕਿਸਾਨਾਂ ਬਾਰੇ ਕੁਬੋਲ, ਸੋਨਾਲੀ ਫੋਗਾਟ ਦੀ ਦਿਲ ਦੇ ਦੌਰੇ ਨਾਲ ਮੌਤ, ਰਵਨੀਤ ਬਿੱਟੂ ਨੂੰ ਮਹਿੰਗਾ ਪਿਆ ਵਿਜੀਲੈਂਸ ਟੀਮ ਨਾਲ ਪੰਗਾ](https://cdn.abplive.com/imagebank/default_16x9.png)
Background
Punjab Breaking News, 23 August 2022 LIVE Updates: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਪਿਛਲੀ ਕਾਂਗਰਸ ਸਰਕਾਰ ਦੌਰਾਨ ਹੋਏ ਘੁਟਾਲਿਆਂ ਦੇ ਲਗਾਤਾਰ ਖੁਲਾਸੇ ਹੋ ਰਹੇ ਹਨ। ਹੁਣ ਤੱਕ ਕਈ ਮੰਤਰੀਆਂ ਖਿਲਾਫ ਕਾਰਵਾਈ ਚੱਲ ਰਹੀ ਹੈ। ਭ੍ਰਿਸ਼ਟਾਚਾਰ ਮਾਮਲੇ ਵਿੱਚ ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਹੋ ਚੁੱਕੀ ਹੈ। ਸੰਗਤ ਸਿੰਘ ਗਿਲਜੀਆਂ ਵੀ ਜ਼ਮਾਨਤ 'ਤੇ ਬਾਹਰ ਹਨ। ਇੱਥੋਂ ਤੱਕ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਵੀ ਘੁਟਾਲਿਆਂ ਨਾਲ ਜੁੜ ਰਿਹਾ ਹੈ। ਬੀਤੇ ਦਿਨ ਵਿਜੀਲੈਂਸ ਵੱਲੋਂ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਸਾਬਕਾ ਕਾਂਗਰਸੀ ਮੰਤਰੀਆਂ 'ਤੇ 'ਆਪ' ਸਰਕਾਰ ਦਾ ਸ਼ਿਕੰਜਾ! ਆਸ਼ੂ ਤੋਂ ਬਾਅਦ ਹੁਣ ਇਹ ਮੰਤਰੀ ਵੀ ਸਰਕਾਰ ਦੀ ਰਡਾਰ 'ਤੇ
ਸ਼ਰਮਨਾਕ ! ਸੱਤਾ ਦੇ ਨਸ਼ੇ 'ਚ ਮੰਤਰੀ ਅਜੈ ਮਿਸ਼ਰਾ ਟੇਨੀ ਕਿਸਾਨਾਂ ਨੂੰ "ਕੁੱਤੇ" ਕਹਿ ਰਿਹਾ, ਭਾਜਪਾ ਇਸ ਨੂੰ ਤੁਰੰਤ ਬਰਖਾਸਤ ਕਰੇ: ਸੁਖਪਾਲ ਖਹਿਰਾ
ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਕਿਸਾਨਾਂ ਬਾਰੇ ਬਿਆਨਬਾਜ਼ੀ ਕਰਕੇ ਮੁੜ ਵਿਵਾਦਾਂ ਵਿੱਚ ਘਿਰ ਗਿਆ ਹੈ। ਭੁਲੱਬ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਇੱਥੋਂ ਤੱਕ ਤਾਂ ਮੁਗਲਾਂ ਜਾਂ ਅੰਗਰੇਜ਼ਾਂ ਨੇ ਵੀ ਭਾਰਤ ਦੇ ਕਿਸਾਨਾਂ ਦਾ ਮਜ਼ਾਕ ਨਹੀਂ ਉਡਾਇਆ ਹੋਵੇਗਾ, ਜਿਸ ਤਰ੍ਹਾਂ ਇਹ ਸੱਤਾ ਦੇ ਨਸ਼ੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਉਨ੍ਹਾਂ ਨੂੰ "ਕੁੱਤੇ" ਕਹਿ ਰਿਹਾ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਤੁਸੀਂ ਨਿਰਦੋਸ਼ ਕਿਸਾਨਾਂ ਤੇ ਪੱਤਰਕਾਰਾਂ ਨੂੰ ਮਾਰਦੇ ਹੋ ਤੇ ਫਿਰ ਉਨ੍ਹਾਂ ਨੂੰ "ਕੁੱਤੇ" ਕਹਿੰਦੇ ਹੋ ਸ਼ਰਮਨਾਕ ਅਜਿਹੇ ਨੇਤਾਵਾਂ 'ਤੇ! ਜੇਕਰ ਬੀਜੇਪੀ ਵਿੱਚ ਇਨਸਾਨੀਅਤ ਦਾ ਜ਼ਰਾ ਵੀ ਸਤਿਕਾਰ ਹੈ ਤਾਂ ਉਸ ਨੂੰ ਬਰਖਾਸਤ ਕਰ ਦੇਣਾ ਚਾਹੀਦਾ ਹੈ। ਸ਼ਰਮਨਾਕ ! ਸੱਤਾ ਦੇ ਨਸ਼ੇ 'ਚ ਮੰਤਰੀ ਅਜੈ ਮਿਸ਼ਰਾ ਟੇਨੀ ਕਿਸਾਨਾਂ ਨੂੰ "ਕੁੱਤੇ" ਕਹਿ ਰਿਹਾ, ਭਾਜਪਾ ਇਸ ਨੂੰ ਤੁਰੰਤ ਬਰਖਾਸਤ ਕਰੇ: ਸੁਖਪਾਲ ਖਹਿਰਾ
ਟਿਕਟੌਕ ਸਟਾਰ ਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਗੋਆ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ
ਟਿਕਟੋਕ ਸਟਾਰ ਅਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਗੋਆ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਸੋਨਾਲੀ ਫੋਗਾਟ ਦੀ ਗੋਆ 'ਚ ਲਾਸ਼ ਮਿਲੀ ਹੈ। ਇਸ ਖ਼ਬਰ ਤੋਂ ਬਾਅਦ ਕਰੋੜਾਂ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਦੌੜ ਗਈ ਹੈ। ਮੌਤ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਭਾਜਪਾ ਨੇ ਉਨ੍ਹਾਂ ਨੂੰ ਹਿਸਾਰ ਜ਼ਿਲ੍ਹੇ ਦੀ ਆਦਮਪੁਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਸੀ। ਭਾਜਪਾ ਨੇ 2019 ਦੀਆਂ ਵਿਧਾਨ ਸਭਾ ਚੋਣਾਂ ਲਈ ਭਜਨ ਲਾਲ ਦੇ ਪਰਿਵਾਰ ਦਾ ਗੜ੍ਹ ਮੰਨੇ ਜਾਣ ਵਾਲੇ ਹਲਕਾ ਆਦਮਪੁਰ ਤੋਂ ਉਮੀਦਵਾਰ ਐਲਾਨਿਆ ਸੀ , ਪਰ ਉਹ ਚੋਣ ਹਾਰ ਗਈ ਸੀ। ਟਿਕਟੌਕ ਸਟਾਰ ਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਗੋਆ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ
ਦਿੱਲੀ ਸਮੇਤ ਪੰਜਾਬ ਤੇ ਇਹਨਾਂ ਰਾਜਾਂ ਵਿੱਚ ਛਾਏ ਰਹਿਣਗੇ ਬੱਦਲ, ਇੱਥੇ ਪਵੇਗਾ ਭਾਰੀ ਮੀਂਹ, ਜਾਣੋ ਉੱਤਰ ਭਾਰਤ ਦੇ ਮੌਸਮ ਦਾ ਹਾਲ
Laal Singh Chaddha: ਲਾਲ ਸਿੰਘ ਚੱਢਾ ਦੇ ਫ਼ਲਾਪ ਹੋਣ ਨਾਲ ਆਮਿਰ ਖਾਨ ਨਿਰਾਸ਼, ਅਮਰੀਕਾ ਜਾਣ ਦਾ ਲਿਆ ਫ਼ੈਸਲਾ
ਆਮਿਰ ਖਾਨ ਦੀ 'ਲਾਲ ਸਿੰਘ ਚੱਢਾ' ਬਾਕਸ ਆਫਿਸ ਦੇ ਪ੍ਰਦਰਸ਼ਨ ਦੇ ਮਾਮਲੇ 'ਚ ਉਮੀਦਾਂ 'ਤੇ ਖਰੀ ਨਹੀਂ ਉਤਰ ਸਕੀ ਤੇ ਬੁਰੀ ਤਰ੍ਹਾਂ ਪਿਟ ਗਈ। ਆਮਿਰ ਦੀ ਇਹ ਫਿਲਮ ਬਾਈਕਾਟ ਬਾਲੀਵੁੱਡ ਟ੍ਰੈਂਡ ਦੀ ਲਪੇਟ 'ਚ ਵੀ ਆਈ, ਜਿਸ ਨੂੰ ਉਨ੍ਹਾਂ ਨੇ ਤਿੰਨ ਸਾਲ ਦਾ ਲੰਬਾ ਸਮਾਂ ਦਿੱਤਾ ਸੀ। ਅਜਿਹੇ 'ਚ ਆਮਿਰ ਨੂੰ ਨਿਰਾਸ਼ ਹੋਣਾ ਤੈਅ ਹੈ। ਇਸ ਦੌਰਾਨ ਨਵੀਂ ਖ਼ਬਰ ਸਾਹਮਣੇ ਆਈ ਹੈ ਕਿ ਉਹ ਦੋ ਮਹੀਨੇ ਦਾ ਬ੍ਰੇਕ ਲੈ ਕੇ ਅਮਰੀਕਾ ਜਾ ਰਹੇ ਹਨ। ਇੱਕ ਰਿਪੋਰਟ ਮੁਤਾਬਕ ਆਮਿਰ ਕੋਲ ਨਵੇਂ ਪ੍ਰੋਜੈਕਟ 'ਤੇ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਆਪਣਾ ਮਨ ਮੇਕਅੱਪ ਕਰਨ ਲਈ ਦੋ ਮਹੀਨੇ ਦਾ ਸਮਾਂ ਹੋਵੇਗਾ। 'ਲਾਲ ਸਿੰਘ ਚੱਢਾ' ਨੂੰ ਦਰਸ਼ਕਾਂ ਦੀ ਪ੍ਰਤੀਕਿਰਿਆ ਕਥਿਤ ਤੌਰ 'ਤੇ ਆਮਿਰ ਲਈ ਦਿਲ ਦਹਿਲਾਉਣ ਵਾਲੀ ਰਹੀ ਹੈ।
Gangster in Punjab: ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਤੇ ਇੱਕ ਪੰਜਾਬੀ ਗਾਇਕ ਨੂੰ ਚਿਤਾਵਨੀ
ਬੰਬੀਹਾ ਗਰੁੱਪ ਨੇ ਸਿੱਧੂ ਮੂਸੇਵਾਲਾ ਨੂੰ ਮਾਰਨ ਸਬੰਧੀ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਤੇ ਇੱਕ ਪੰਜਾਬੀ ਗਾਇਕ ਨੂੰ ਚਿਤਾਵਨੀ ਦਿੱਤੀ ਹੈ। ਪੋਸਟ ਵਿੱਚ ਧਮਕੀ ਦਿੱਤੀ ਗਈ ਹੈ,‘ਜਿਥੇ ਚਾਹੋ ਭੱਜੋ। ਅਸੀਂ ਤੁਹਾਨੂੰ ਛੱਡਾਂਗੇ ਨਹੀਂ। ਇਸ ਵਿੱਚ ਸਮਾਂ ਲੱਗ ਸਕਦਾ ਹੈ ਪਰ ਅਸੀਂ ਤੁਹਾਨੂੰ ਛੱਡਣਾ ਨਹੀਂ।’
Sanjay Singh On BJP: ਸ਼ਰਾਬ ਨੀਤੀ ਨੂੰ ਲੈ ਕੇ ਦਿੱਲੀ 'ਚ ਸੰਗਰਾਮ ਜਾਰੀ, ਸੰਜੇ ਸਿੰਘ ਨੇ ਕਿਹਾ- ਆਪ੍ਰੇਸ਼ਨ ਲੋਟਸ ਬਣ ਗਿਆ 'ਆਪ੍ਰੇਸ਼ਨ ਬੋਗਸ'
ਦਿੱਲੀ 'ਚ ਸ਼ਰਾਬ ਨੀਤੀ ਦੇ ਮੁੱਦੇ 'ਤੇ ਸੰਘਰਸ਼ ਚੱਲ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ (ਸੰਜੇ ਸਿੰਘ) ਨੇ ਹੁਣ ਕਿਹਾ ਹੈ ਕਿ ਭਾਜਪਾ ਕੱਲ੍ਹ ਤੋਂ ਰੋ ਰਹੀ ਹੈ ਕਿ ਦਿੱਲੀ ਵਿੱਚ ਉਨ੍ਹਾਂ ਦਾ ਅਪ੍ਰੇਸ਼ਨ ਲੋਟਸ ਅਪ੍ਰੇਸ਼ਨ ਬੋਗਸ ਬਣ ਗਿਆ ਹੈ। ਭਾਜਪਾ ਦੇ ਖਿਲਾਫ ਆਪਣਾ ਸਖਤ ਸਟੈਂਡ ਦਿਖਾਉਂਦੇ ਹੋਏ ਸੰਜੇ ਸਿੰਘ ਨੇ ਕਿਹਾ ਕਿ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਦਾ ਅਪਰੇਸ਼ਨ ਲੋਟਸ ਪੂਰੀ ਤਰ੍ਹਾਂ ਨਾਲ ਫੇਲ ਹੋ ਗਿਆ ਹੈ। ਸੰਜੇ ਸਿੰਘ ਨੇ ਕਿਹਾ, ਜੋ ਭਾਜਪਾ ਨੇ ਸ਼ਿੰਦੇ ਨਾਲ ਕੀਤਾ, ਉਹੀ ਕੰਮ ਸਿਸੋਦੀਆ ਨਾਲ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਸਿਸੋਦੀਆ ਨੇ ਅਸਫਲ ਕਰ ਦਿੱਤਾ। ਹੁਣ ਪੂਰੀ ਪਾਰਟੀ ਇਸ ਸਾਜ਼ਿਸ਼ ਵਿੱਚ ਜਿੱਤ ਨਾ ਮਿਲਣ ਦਾ ਰੋਣਾ ਰੋ ਰਹੀ ਹੈ। ਸੰਜੇ ਸਿੰਘ ਨੇ ਅੱਗੇ ਕਿਹਾ, ਇਹ ਚਾਲ ਦਿੱਲੀ ਵਿੱਚ ਸਾਰੇ ਰਾਜਾਂ ਵਿੱਚ ਅਜ਼ਮਾਈ ਗਈ ਸੀ, ਪਰ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ ਅਤੇ ਉਨ੍ਹਾਂ ਦਾ ਅਪਰੇਸ਼ਨ ਲੋਟਸ ਅਪਰੇਸ਼ਨ ਬੋਗਸ ਬਣ ਗਿਆ।
PM Modi Punjab visit: ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਸੁਰੱਖਿਆ ਸਖ਼ਤ
ਪਿਛਲੀ ਵਾਰ ਦੀ ਸੁਰੱਖਿਆ ਕੁਤਾਹੀ ਤੋਂ ਸਬਕ ਲੈਂਦੇ ਹੋਏ ਪੰਜਾਬ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਲਕੇ ਪੰਜਾਬ ਫੇਰੀ ਲਈ ਮੁਹਾਲੀ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਪ੍ਰਧਾਨ ਮੰਤਰੀ ਇੱਥੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨ ਆ ਰਹੇ ਹਨ। ਸਮਾਗਮ ਵਾਲੀ ਥਾਂ ਦੇ 2 ਕਿਲੋਮੀਟਰ ਦੇ ਖੇਤਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਇਲਾਕੇ ਨੂੰ ਨੋ ਫਲਾਈ ਜ਼ੋਨ ਬਣਾ ਦਿੱਤਾ ਗਿਆ ਹੈ। ਪੂਰੇ ਇਲਾਕੇ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
Punjab and Haryana High Court: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਲਾਈ ਫਟਕਾਰ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹੁਕਮ ਜਾਰੀ ਕੀਤੇ ਹਨ ਕਿ ਪੰਜਾਬ ਸਰਕਾਰ ਨਵੇਂ ਤਰੀਕੇ ਨਾਲ ਉਨ੍ਹਾਂ ਸਾਰੇ ਲੋਕਾਂ ਦੀ ਸੁਰੱਖਿਆ ਦੀ ਦੁਬਾਰਾ ਸਮੀਖਿਆ ਕਰੇ ਜਿਨ੍ਹਾਂ ਦੀ ਸੁਰੱਖਿਆ ਘਟਾਈ ਹੈ। ਅਦਾਲਤ ਨੇ ਕਿਹਾ ਹੈ ਕਿ ਸਮੀਖਿਆ ਕਰਦੇ ਸਮੇਂ, ਇਸ ਵਿੱਚ ਰਾਜ ਤੇ ਕੇਂਦਰੀ ਏਜੰਸੀ ਦਾ ਇਨਪੁਟ ਲਿਆ ਜਾਣਾ ਚਾਹੀਦਾ ਹੈ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਇਸ ਦੇ ਨਾਲ ਹੀ ਸਮੀਖਿਆ ਕਰਦੇ ਸਮੇਂ ਇਹ ਵੀ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ ਕਿ ਜਿਸ ਵਿਅਕਤੀ ਨੂੰ ਸੁਰੱਖਿਆ ਦਿੱਤੀ ਜਾਣੀ ਹੈ, ਉਸ ਦਾ ਪੱਖ ਵੀ ਦੇਖਿਆ ਜਾਵੇ। ਹਾਈ ਕੋਰਟ ਨੇ ਅੱਗੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਸੁਰੱਖਿਆ ਸਮੀਖਿਆ ਪੂਰੀ ਹੋਣ ਤੱਕ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਜਾਵੇ। ਜਿਨ੍ਹਾਂ ਨੂੰ ਸੁਰੱਖਿਆ ਨਹੀਂ ਦਿੱਤੀ ਗਈ, ਉਨ੍ਹਾਂ ਨੂੰ ਇੱਕ-ਇੱਕ ਸੁਰੱਖਿਆ ਕਰਮਚਾਰੀ ਦਿੱਤਾ ਜਾਵੇ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)