Punjab Breaking News LIVE: ਭਗਵੰਤ ਮਾਨ ਸਰਕਾਰ ਦੇ ਨਿਸ਼ਾਨੇ 'ਤੇ ਕਾਂਗਰਸੀ, ਅਜੈ ਮਿਸ਼ਰਾ ਟੇਨੀ ਦੇ ਕਿਸਾਨਾਂ ਬਾਰੇ ਕੁਬੋਲ, ਸੋਨਾਲੀ ਫੋਗਾਟ ਦੀ ਦਿਲ ਦੇ ਦੌਰੇ ਨਾਲ ਮੌਤ, ਰਵਨੀਤ ਬਿੱਟੂ ਨੂੰ ਮਹਿੰਗਾ ਪਿਆ ਵਿਜੀਲੈਂਸ ਟੀਮ ਨਾਲ ਪੰਗਾ
Punjab Breaking News, 23 August 2022 LIVE Updates: ਭਗਵੰਤ ਮਾਨ ਸਰਕਾਰ ਦੇ ਨਿਸ਼ਾਨੇ 'ਤੇ ਕਾਂਗਰਸੀ, ਅਜੈ ਮਿਸ਼ਰਾ ਟੇਨੀ ਦੇ ਕਿਸਾਨਾਂ ਬਾਰੇ ਕੁਬੋਲ, ਸੋਨਾਲੀ ਫੋਗਾਟ ਦੀ ਦਿਲ ਦੇ ਦੌਰੇ ਨਾਲ ਮੌਤ...
ਆਮਿਰ ਖਾਨ ਦੀ 'ਲਾਲ ਸਿੰਘ ਚੱਢਾ' ਬਾਕਸ ਆਫਿਸ ਦੇ ਪ੍ਰਦਰਸ਼ਨ ਦੇ ਮਾਮਲੇ 'ਚ ਉਮੀਦਾਂ 'ਤੇ ਖਰੀ ਨਹੀਂ ਉਤਰ ਸਕੀ ਤੇ ਬੁਰੀ ਤਰ੍ਹਾਂ ਪਿਟ ਗਈ। ਆਮਿਰ ਦੀ ਇਹ ਫਿਲਮ ਬਾਈਕਾਟ ਬਾਲੀਵੁੱਡ ਟ੍ਰੈਂਡ ਦੀ ਲਪੇਟ 'ਚ ਵੀ ਆਈ, ਜਿਸ ਨੂੰ ਉਨ੍ਹਾਂ ਨੇ ਤਿੰਨ ਸਾਲ ਦਾ ਲੰਬਾ ਸਮਾਂ ਦਿੱਤਾ ਸੀ। ਅਜਿਹੇ 'ਚ ਆਮਿਰ ਨੂੰ ਨਿਰਾਸ਼ ਹੋਣਾ ਤੈਅ ਹੈ। ਇਸ ਦੌਰਾਨ ਨਵੀਂ ਖ਼ਬਰ ਸਾਹਮਣੇ ਆਈ ਹੈ ਕਿ ਉਹ ਦੋ ਮਹੀਨੇ ਦਾ ਬ੍ਰੇਕ ਲੈ ਕੇ ਅਮਰੀਕਾ ਜਾ ਰਹੇ ਹਨ। ਇੱਕ ਰਿਪੋਰਟ ਮੁਤਾਬਕ ਆਮਿਰ ਕੋਲ ਨਵੇਂ ਪ੍ਰੋਜੈਕਟ 'ਤੇ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਆਪਣਾ ਮਨ ਮੇਕਅੱਪ ਕਰਨ ਲਈ ਦੋ ਮਹੀਨੇ ਦਾ ਸਮਾਂ ਹੋਵੇਗਾ। 'ਲਾਲ ਸਿੰਘ ਚੱਢਾ' ਨੂੰ ਦਰਸ਼ਕਾਂ ਦੀ ਪ੍ਰਤੀਕਿਰਿਆ ਕਥਿਤ ਤੌਰ 'ਤੇ ਆਮਿਰ ਲਈ ਦਿਲ ਦਹਿਲਾਉਣ ਵਾਲੀ ਰਹੀ ਹੈ।
ਬੰਬੀਹਾ ਗਰੁੱਪ ਨੇ ਸਿੱਧੂ ਮੂਸੇਵਾਲਾ ਨੂੰ ਮਾਰਨ ਸਬੰਧੀ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਤੇ ਇੱਕ ਪੰਜਾਬੀ ਗਾਇਕ ਨੂੰ ਚਿਤਾਵਨੀ ਦਿੱਤੀ ਹੈ। ਪੋਸਟ ਵਿੱਚ ਧਮਕੀ ਦਿੱਤੀ ਗਈ ਹੈ,‘ਜਿਥੇ ਚਾਹੋ ਭੱਜੋ। ਅਸੀਂ ਤੁਹਾਨੂੰ ਛੱਡਾਂਗੇ ਨਹੀਂ। ਇਸ ਵਿੱਚ ਸਮਾਂ ਲੱਗ ਸਕਦਾ ਹੈ ਪਰ ਅਸੀਂ ਤੁਹਾਨੂੰ ਛੱਡਣਾ ਨਹੀਂ।’
ਦਿੱਲੀ 'ਚ ਸ਼ਰਾਬ ਨੀਤੀ ਦੇ ਮੁੱਦੇ 'ਤੇ ਸੰਘਰਸ਼ ਚੱਲ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ (ਸੰਜੇ ਸਿੰਘ) ਨੇ ਹੁਣ ਕਿਹਾ ਹੈ ਕਿ ਭਾਜਪਾ ਕੱਲ੍ਹ ਤੋਂ ਰੋ ਰਹੀ ਹੈ ਕਿ ਦਿੱਲੀ ਵਿੱਚ ਉਨ੍ਹਾਂ ਦਾ ਅਪ੍ਰੇਸ਼ਨ ਲੋਟਸ ਅਪ੍ਰੇਸ਼ਨ ਬੋਗਸ ਬਣ ਗਿਆ ਹੈ। ਭਾਜਪਾ ਦੇ ਖਿਲਾਫ ਆਪਣਾ ਸਖਤ ਸਟੈਂਡ ਦਿਖਾਉਂਦੇ ਹੋਏ ਸੰਜੇ ਸਿੰਘ ਨੇ ਕਿਹਾ ਕਿ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਦਾ ਅਪਰੇਸ਼ਨ ਲੋਟਸ ਪੂਰੀ ਤਰ੍ਹਾਂ ਨਾਲ ਫੇਲ ਹੋ ਗਿਆ ਹੈ। ਸੰਜੇ ਸਿੰਘ ਨੇ ਕਿਹਾ, ਜੋ ਭਾਜਪਾ ਨੇ ਸ਼ਿੰਦੇ ਨਾਲ ਕੀਤਾ, ਉਹੀ ਕੰਮ ਸਿਸੋਦੀਆ ਨਾਲ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਸਿਸੋਦੀਆ ਨੇ ਅਸਫਲ ਕਰ ਦਿੱਤਾ। ਹੁਣ ਪੂਰੀ ਪਾਰਟੀ ਇਸ ਸਾਜ਼ਿਸ਼ ਵਿੱਚ ਜਿੱਤ ਨਾ ਮਿਲਣ ਦਾ ਰੋਣਾ ਰੋ ਰਹੀ ਹੈ। ਸੰਜੇ ਸਿੰਘ ਨੇ ਅੱਗੇ ਕਿਹਾ, ਇਹ ਚਾਲ ਦਿੱਲੀ ਵਿੱਚ ਸਾਰੇ ਰਾਜਾਂ ਵਿੱਚ ਅਜ਼ਮਾਈ ਗਈ ਸੀ, ਪਰ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ ਅਤੇ ਉਨ੍ਹਾਂ ਦਾ ਅਪਰੇਸ਼ਨ ਲੋਟਸ ਅਪਰੇਸ਼ਨ ਬੋਗਸ ਬਣ ਗਿਆ।
ਪਿਛਲੀ ਵਾਰ ਦੀ ਸੁਰੱਖਿਆ ਕੁਤਾਹੀ ਤੋਂ ਸਬਕ ਲੈਂਦੇ ਹੋਏ ਪੰਜਾਬ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਲਕੇ ਪੰਜਾਬ ਫੇਰੀ ਲਈ ਮੁਹਾਲੀ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਪ੍ਰਧਾਨ ਮੰਤਰੀ ਇੱਥੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨ ਆ ਰਹੇ ਹਨ। ਸਮਾਗਮ ਵਾਲੀ ਥਾਂ ਦੇ 2 ਕਿਲੋਮੀਟਰ ਦੇ ਖੇਤਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਇਲਾਕੇ ਨੂੰ ਨੋ ਫਲਾਈ ਜ਼ੋਨ ਬਣਾ ਦਿੱਤਾ ਗਿਆ ਹੈ। ਪੂਰੇ ਇਲਾਕੇ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹੁਕਮ ਜਾਰੀ ਕੀਤੇ ਹਨ ਕਿ ਪੰਜਾਬ ਸਰਕਾਰ ਨਵੇਂ ਤਰੀਕੇ ਨਾਲ ਉਨ੍ਹਾਂ ਸਾਰੇ ਲੋਕਾਂ ਦੀ ਸੁਰੱਖਿਆ ਦੀ ਦੁਬਾਰਾ ਸਮੀਖਿਆ ਕਰੇ ਜਿਨ੍ਹਾਂ ਦੀ ਸੁਰੱਖਿਆ ਘਟਾਈ ਹੈ। ਅਦਾਲਤ ਨੇ ਕਿਹਾ ਹੈ ਕਿ ਸਮੀਖਿਆ ਕਰਦੇ ਸਮੇਂ, ਇਸ ਵਿੱਚ ਰਾਜ ਤੇ ਕੇਂਦਰੀ ਏਜੰਸੀ ਦਾ ਇਨਪੁਟ ਲਿਆ ਜਾਣਾ ਚਾਹੀਦਾ ਹੈ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਇਸ ਦੇ ਨਾਲ ਹੀ ਸਮੀਖਿਆ ਕਰਦੇ ਸਮੇਂ ਇਹ ਵੀ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ ਕਿ ਜਿਸ ਵਿਅਕਤੀ ਨੂੰ ਸੁਰੱਖਿਆ ਦਿੱਤੀ ਜਾਣੀ ਹੈ, ਉਸ ਦਾ ਪੱਖ ਵੀ ਦੇਖਿਆ ਜਾਵੇ। ਹਾਈ ਕੋਰਟ ਨੇ ਅੱਗੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਸੁਰੱਖਿਆ ਸਮੀਖਿਆ ਪੂਰੀ ਹੋਣ ਤੱਕ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਜਾਵੇ। ਜਿਨ੍ਹਾਂ ਨੂੰ ਸੁਰੱਖਿਆ ਨਹੀਂ ਦਿੱਤੀ ਗਈ, ਉਨ੍ਹਾਂ ਨੂੰ ਇੱਕ-ਇੱਕ ਸੁਰੱਖਿਆ ਕਰਮਚਾਰੀ ਦਿੱਤਾ ਜਾਵੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁਹਾਲੀ ਦੇ ਮੁੱਲਾਂਪੁਰ ਦਾਖਾ ਵਿੱਚ ਟਾਟਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਨਗੇ। ਪੀਐਮ ਮੋਦੀ ਦੁਪਹਿਰ 2.45 ਤੋਂ 3.15 ਤੱਕ ਸੰਬੋਧਨ ਕਰਨਗੇ। ਪਹਿਲਾਂ ਹਸਪਤਾਲ ਵਿੱਚ ਅੱਧੇ ਘੰਟੇ ਦਾ ਪ੍ਰੋਗਰਾਮ ਹੋਣ ਦੀ ਸੰਭਾਵਨਾ ਸੀ ਪਰ ਹੁਣ ਪੀਐਮ ਦੇ ਸ਼ਡਿਊਲ ਵਿੱਚ ਪੀਐਮ ਦੁਪਹਿਰ 1.40 ਵਜੇ ਚੰਡੀਗੜ੍ਹ ਏਅਰਪੋਰਟ ਪਹੁੰਚਣਗੇ। ਉਹ ਦੁਪਹਿਰ 2.15 ਵਜੇ ਹੈਲੀਕਾਪਟਰ ਰਾਹੀਂ ਸਿੱਧੇ ਮੁੱਲਾਂਪੁਰ ਉਦਘਾਟਨ ਸਥਾਨ 'ਤੇ ਜਾਣਗੇ। ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਬਨਵਾਰੀ ਲਾਲ ਪੁਰੋਹਿਤ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਪ੍ਰਧਾਨ ਮੰਤਰੀ ਨਾਲ ਮੰਚ 'ਤੇ ਬੈਠਣਗੇ। ਪ੍ਰਧਾਨ ਮੰਤਰੀ ਦੁਪਹਿਰ 3.15 ਵਜੇ ਸਥਾਨ ਤੋਂ ਹਵਾਈ ਅੱਡੇ ਲਈ ਰਵਾਨਾ ਹੋਣਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਬੀਐਸਐਫ ਨੇ ਪੰਜਾਬ 'ਚ ਭਾਰਤ-ਪਾਕਿ ਸਰਹੱਦ 'ਤੇ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਹੈ। ਇਹ ਹਥਿਆਰ ਰਾਜਾ ਮੋਤਮ ਤੇ ਬੀਓਪੀ ਜੋਗਿੰਦਰ ਪੋਸਟ ਵਿਚਕਾਰ ਮਿਲੇ ਦੱਸੇ ਜਾ ਰਹੇ ਹਨ। ਸੂਤਰਾਂ ਮੁਤਾਬਕ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਪੰਜਾਬ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਗਸ਼ਤ ਦੌਰਾਨ ਸਰਹੱਦ ਪਾਰ ਤੋਂ ਤਸਕਰੀ ਕੀਤੇ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਹੈ। ਸੀਮਾ ਬਲ ਦੇ ਜਵਾਨਾਂ ਨੇ ਤੜਕੇ ਫਿਰੋਜ਼ਪੁਰ ਸੈਕਟਰ ਤੋਂ ਛੇ ਮੈਗਜ਼ੀਨਾਂ ਦੇ ਨਾਲ ਤਿੰਨ ਏਕੇ ਸੀਰੀਜ਼ ਦੀਆਂ ਰਾਈਫਲਾਂ, ਚਾਰ ਮੈਗਜ਼ੀਨਾਂ ਵਾਲੀਆਂ ਦੋ ਐਮ3 ਸਬ-ਮਸ਼ੀਨ ਗਨ ਤੇ ਦੋ ਮੈਗਜ਼ੀਨਾਂ ਬਰਾਮਦ ਕੀਤੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਹਥਿਆਰਾਂ ਦੀ ਪਾਕਿਸਤਾਨ ਤੋਂ ਤਸਕਰੀ ਕੀਤੀ ਗਈ ਸੀ।
ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਬਿੱਟੂ ਦੇ ਕਤਲ ਮਾਮਲੇ 'ਚ ਅਦਾਲਤ ਨੇ ਜਾਂਚ ਲਈ ਏਡੀਜੀਪੀ ਪੱਧਰ ਦੇ ਅਧਿਕਾਰੀ ਦੀ ਪ੍ਰਧਾਨਗੀ ਹੇਠ ਐਸਆਈਟੀ ਗਠਿਤ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਐਸਆਈਟੀ ਦੇ ਮੈਂਬਰ ਐਸਐਸਪੀ ਪੱਧਰ ਦੇ ਹੋਣੇ ਚਾਹੀਦੇ ਹਨ। ਹਾਈਕੋਰਟ ਨੇ ਇਸ ਕਤਲ ਨੂੰ ਸਾਜ਼ਿਸ਼ ਕਰਾਰ ਦਿੰਦਿਆਂ ਸੀਬੀਆਈ ਜਾਂਚ ਦੀ ਮੰਗ ਵਾਲੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।
ਪੰਜਾਬ ਵਿਜੀਲੈਂਸ ਬਿਊਰੋ ਨੇ ਬੀਤੇ ਕੱਲ੍ਹ ਸਾਬਕਾ ਕਾਂਗਰਸੀ ਫੂਡ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu Arrest) ਨੂੰ ਗ੍ਰਿਫਤਾਰ ਕਰ ਲਿਆ ਹੈ। ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਾਰੀ ਕਾਰਵਾਈ ਕਾਨੂੰਨ ਮੁਤਾਬਕ ਹੋਈ ਹੈ। ਭਗਵੰਤ ਮਾਨ ਨੇ ਕਿਹਾ ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ, ਉਸੇ ਵਾਅਦੇ ਮੁਤਾਬਕ ਆਪਣਾ ਕੰਮ ਕੀਤਾ ਹੈ। ਅਸੀਂ ਕੋਈ ਸਿਆਸੀ ਰੰਜਿਸ਼ ਨਹੀਂ ਕੀਤੀ।
ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵੱਲੋਂ ਮਨੀਸ਼ ਸਿਸੋਦੀਆ 'ਤੇ ਕੀਤੀ ਟਿੱਪਣੀ ਨੂੰ ਲੈ ਕੇ ਨਸੀਹਤ ਦਿੰਦਿਆਂ ਕਿਹਾ ਕਿ ਸਿਰਸਾ ਜੀ ਤੁਸੀਂ ਤਾਂ ਰਹਿਣ ਹੀ ਦਿਓ। ️ਬੈਂਸ ਨੇ ਕਿਹਾ ਕਿ ਤੁਹਾਡੇ ਵਿਰੁੱਧ ਜੁਲਾਈ 2021 ਵਿੱਚ ਲੁਕਆਊਟ ਨੋਟਿਸ ਜਾਰੀ ਹੁੰਦਾ ਹੈ। ️ਭਾਜਪਾ ਵਿੱਚ ਸ਼ਾਮਲ ਹੁੰਦੇ ਹੀ ਤੁਹਾਡਾ ਦਾਮਨ ਸਾਫ਼ ਹੋ ਜਾਂਦਾ ਹੈ।️ ਤੁਹਾਨੂੰ Z+ ਸੁਰੱਖਿਆ ਮਿਲ ਜਾਂਦੀ ਹੈ। ਮਨੀਸ਼ ਸਿਸੋਦੀਆ ਕੱਟੜ ਇਮਾਨਦਾਰ ਹੈ, ਉਹ ਝੁਕੇਗਾ ਨਹੀਂ। ਸੱਚ ਨੂੰ ਦਬਾਇਆ ਜਾ ਸਕਦਾ ਹੈ, ਪਰ ਹਰਾਇਆ ਨਹੀਂ ਜਾ ਸਕਦਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਰਦਰਸ਼ੀ ਢੰਗ ਨਾਲ ਨਿਯੁਕਤੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਨਤਾ ਨਾਲ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ।
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਪਿਛਲੀ ਕਾਂਗਰਸ ਸਰਕਾਰ ਦੌਰਾਨ ਹੋਏ ਘੁਟਾਲਿਆਂ ਦੇ ਲਗਾਤਾਰ ਖੁਲਾਸੇ ਹੋ ਰਹੇ ਹਨ। ਹੁਣ ਤੱਕ ਕਈ ਮੰਤਰੀਆਂ ਖਿਲਾਫ ਕਾਰਵਾਈ ਚੱਲ ਰਹੀ ਹੈ। ਭ੍ਰਿਸ਼ਟਾਚਾਰ ਮਾਮਲੇ ਵਿੱਚ ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਹੋ ਚੁੱਕੀ ਹੈ। ਸੰਗਤ ਸਿੰਘ ਗਿਲਜੀਆਂ ਵੀ ਜ਼ਮਾਨਤ 'ਤੇ ਬਾਹਰ ਹਨ। ਇੱਥੋਂ ਤੱਕ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਵੀ ਘੁਟਾਲਿਆਂ ਨਾਲ ਜੁੜ ਰਿਹਾ ਹੈ। ਬੀਤੇ ਦਿਨ ਵਿਜੀਲੈਂਸ ਵੱਲੋਂ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੌਰਾਨ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸੈਲੂਨ ਵਿੱਚ ਵਿਜੀਲੈਂਸ ਵਿਭਾਗ ਦੀ ਟੀਮ ਨਾਲ ਬਹਿਸ ਕੀਤੀ ਤੇ ਡੀਐਸਪੀ ਨਾਲ ਬਦਸਲੂਕੀ ਕੀਤੀ। ਇਸ ਤੋਂ ਇਲਾਵਾ ਰਵਨੀਤ ਬਿੱਟੂ ਨੇ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਵਿਭਾਗ ਦੀ ਟੀਮ ਨਾਲ ਲਿਜਾਣ ਤੋਂ ਰੋਕਣ ਦੀ ਕੋਸ਼ਿਸ਼ ਵੀ ਕੀਤੀ। ਅਜਿਹਾ ਕਰਕੇ ਰਵਨੀਤ ਬਿੱਟੂ ਨੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਇਆ। ਇਸ ਸਾਰੀ ਘਟਨਾ ਦੀ ਵੀਡੀਓ ਮੋਬਾਈਲ 'ਤੇ ਬਣਾਈ ਗਈ ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਇਸ ਤੋਂ ਬਾਅਦ ਚੰਡੀਗੜ੍ਹ ਤੋਂ ਮਿਲੇ ਨਿਰਦੇਸ਼ਾਂ 'ਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਸ ਸਬੰਧੀ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੂੰ ਸ਼ਿਕਾਇਤ ਦਿੱਤੀ ਹੈ। ਹਾਲਾਂਕਿ ਅਜੇ ਤੱਕ ਕਿਸੇ ਪੁਲਿਸ ਅਧਿਕਾਰੀ ਨੇ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ।
ਪਿਛੋਕੜ
Punjab Breaking News, 23 August 2022 LIVE Updates: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਪਿਛਲੀ ਕਾਂਗਰਸ ਸਰਕਾਰ ਦੌਰਾਨ ਹੋਏ ਘੁਟਾਲਿਆਂ ਦੇ ਲਗਾਤਾਰ ਖੁਲਾਸੇ ਹੋ ਰਹੇ ਹਨ। ਹੁਣ ਤੱਕ ਕਈ ਮੰਤਰੀਆਂ ਖਿਲਾਫ ਕਾਰਵਾਈ ਚੱਲ ਰਹੀ ਹੈ। ਭ੍ਰਿਸ਼ਟਾਚਾਰ ਮਾਮਲੇ ਵਿੱਚ ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਹੋ ਚੁੱਕੀ ਹੈ। ਸੰਗਤ ਸਿੰਘ ਗਿਲਜੀਆਂ ਵੀ ਜ਼ਮਾਨਤ 'ਤੇ ਬਾਹਰ ਹਨ। ਇੱਥੋਂ ਤੱਕ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਵੀ ਘੁਟਾਲਿਆਂ ਨਾਲ ਜੁੜ ਰਿਹਾ ਹੈ। ਬੀਤੇ ਦਿਨ ਵਿਜੀਲੈਂਸ ਵੱਲੋਂ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਸਾਬਕਾ ਕਾਂਗਰਸੀ ਮੰਤਰੀਆਂ 'ਤੇ 'ਆਪ' ਸਰਕਾਰ ਦਾ ਸ਼ਿਕੰਜਾ! ਆਸ਼ੂ ਤੋਂ ਬਾਅਦ ਹੁਣ ਇਹ ਮੰਤਰੀ ਵੀ ਸਰਕਾਰ ਦੀ ਰਡਾਰ 'ਤੇ
ਸ਼ਰਮਨਾਕ ! ਸੱਤਾ ਦੇ ਨਸ਼ੇ 'ਚ ਮੰਤਰੀ ਅਜੈ ਮਿਸ਼ਰਾ ਟੇਨੀ ਕਿਸਾਨਾਂ ਨੂੰ "ਕੁੱਤੇ" ਕਹਿ ਰਿਹਾ, ਭਾਜਪਾ ਇਸ ਨੂੰ ਤੁਰੰਤ ਬਰਖਾਸਤ ਕਰੇ: ਸੁਖਪਾਲ ਖਹਿਰਾ
ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਕਿਸਾਨਾਂ ਬਾਰੇ ਬਿਆਨਬਾਜ਼ੀ ਕਰਕੇ ਮੁੜ ਵਿਵਾਦਾਂ ਵਿੱਚ ਘਿਰ ਗਿਆ ਹੈ। ਭੁਲੱਬ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਇੱਥੋਂ ਤੱਕ ਤਾਂ ਮੁਗਲਾਂ ਜਾਂ ਅੰਗਰੇਜ਼ਾਂ ਨੇ ਵੀ ਭਾਰਤ ਦੇ ਕਿਸਾਨਾਂ ਦਾ ਮਜ਼ਾਕ ਨਹੀਂ ਉਡਾਇਆ ਹੋਵੇਗਾ, ਜਿਸ ਤਰ੍ਹਾਂ ਇਹ ਸੱਤਾ ਦੇ ਨਸ਼ੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਉਨ੍ਹਾਂ ਨੂੰ "ਕੁੱਤੇ" ਕਹਿ ਰਿਹਾ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਤੁਸੀਂ ਨਿਰਦੋਸ਼ ਕਿਸਾਨਾਂ ਤੇ ਪੱਤਰਕਾਰਾਂ ਨੂੰ ਮਾਰਦੇ ਹੋ ਤੇ ਫਿਰ ਉਨ੍ਹਾਂ ਨੂੰ "ਕੁੱਤੇ" ਕਹਿੰਦੇ ਹੋ ਸ਼ਰਮਨਾਕ ਅਜਿਹੇ ਨੇਤਾਵਾਂ 'ਤੇ! ਜੇਕਰ ਬੀਜੇਪੀ ਵਿੱਚ ਇਨਸਾਨੀਅਤ ਦਾ ਜ਼ਰਾ ਵੀ ਸਤਿਕਾਰ ਹੈ ਤਾਂ ਉਸ ਨੂੰ ਬਰਖਾਸਤ ਕਰ ਦੇਣਾ ਚਾਹੀਦਾ ਹੈ। ਸ਼ਰਮਨਾਕ ! ਸੱਤਾ ਦੇ ਨਸ਼ੇ 'ਚ ਮੰਤਰੀ ਅਜੈ ਮਿਸ਼ਰਾ ਟੇਨੀ ਕਿਸਾਨਾਂ ਨੂੰ "ਕੁੱਤੇ" ਕਹਿ ਰਿਹਾ, ਭਾਜਪਾ ਇਸ ਨੂੰ ਤੁਰੰਤ ਬਰਖਾਸਤ ਕਰੇ: ਸੁਖਪਾਲ ਖਹਿਰਾ
ਟਿਕਟੌਕ ਸਟਾਰ ਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਗੋਆ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ
ਟਿਕਟੋਕ ਸਟਾਰ ਅਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਗੋਆ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਸੋਨਾਲੀ ਫੋਗਾਟ ਦੀ ਗੋਆ 'ਚ ਲਾਸ਼ ਮਿਲੀ ਹੈ। ਇਸ ਖ਼ਬਰ ਤੋਂ ਬਾਅਦ ਕਰੋੜਾਂ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਦੌੜ ਗਈ ਹੈ। ਮੌਤ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਭਾਜਪਾ ਨੇ ਉਨ੍ਹਾਂ ਨੂੰ ਹਿਸਾਰ ਜ਼ਿਲ੍ਹੇ ਦੀ ਆਦਮਪੁਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਸੀ। ਭਾਜਪਾ ਨੇ 2019 ਦੀਆਂ ਵਿਧਾਨ ਸਭਾ ਚੋਣਾਂ ਲਈ ਭਜਨ ਲਾਲ ਦੇ ਪਰਿਵਾਰ ਦਾ ਗੜ੍ਹ ਮੰਨੇ ਜਾਣ ਵਾਲੇ ਹਲਕਾ ਆਦਮਪੁਰ ਤੋਂ ਉਮੀਦਵਾਰ ਐਲਾਨਿਆ ਸੀ , ਪਰ ਉਹ ਚੋਣ ਹਾਰ ਗਈ ਸੀ। ਟਿਕਟੌਕ ਸਟਾਰ ਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਗੋਆ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ
ਦਿੱਲੀ ਸਮੇਤ ਪੰਜਾਬ ਤੇ ਇਹਨਾਂ ਰਾਜਾਂ ਵਿੱਚ ਛਾਏ ਰਹਿਣਗੇ ਬੱਦਲ, ਇੱਥੇ ਪਵੇਗਾ ਭਾਰੀ ਮੀਂਹ, ਜਾਣੋ ਉੱਤਰ ਭਾਰਤ ਦੇ ਮੌਸਮ ਦਾ ਹਾਲ
- - - - - - - - - Advertisement - - - - - - - - -