Punjab Breaking News LIVE: 'ਆਪ' ਵਿਧਾਇਕ ਅਮਿਤ ਰਤਨ ਗ੍ਰਿਫਤਾਰ, ਬਿਸ਼ਨੋਈ ਗੈਂਗ ਦੇ 6 ਗੁਰਗੇ ਦਬੋਚੇ, ਪੰਜਾਬ ਸਰਕਾਰ ਵੱਲੋਂ ਪਰਲਜ਼ ਗਰੁੱਪ 'ਤੇ ਸ਼ਿਕੰਜਾ, ਸੁਖਬੀਰ ਬਾਦਲ ਦੀ ਸੀਐਮ ਮਾਨ ਨੂੰ ਚੇਤਾਵਨੀ!
Punjab Breaking News LIVE 23 February, 2023: 'ਆਪ' ਵਿਧਾਇਕ ਅਮਿਤ ਰਤਨ ਗ੍ਰਿਫਤਾਰ, ਬਿਸ਼ਨੋਈ ਗੈਂਗ ਦੇ 6 ਗੁਰਗੇ ਦਬੋਚੇ, ਪੰਜਾਬ ਸਰਕਾਰ ਵੱਲੋਂ ਪਰਲਜ਼ ਗਰੁੱਪ 'ਤੇ ਸ਼ਿਕੰਜਾ, ਸੁਖਬੀਰ ਬਾਦਲ ਦੀ ਸੀਐਮ ਮਾਨ ਨੂੰ ਚੇਤਾਵਨੀ!
LIVE
Background
Punjab Breaking News LIVE 23 February, 2023: ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਤੋਂ 'ਆਪ' ਵਿਧਾਇਕ ਅਮਿਤ ਰਤਨ ਨੂੰ ਗ੍ਰਿਫਤਾਰ ਕਰ ਲਿਆ ਹੈ। ਬਠਿੰਡਾ ਵਿੱਚ ਉਨ੍ਹਾਂ ਦਾ ਪੀਏ ਰਿਸ਼ਵਤ ਲੈਂਦਾ ਫੜਿਆ ਗਿਆ ਸੀ। ਇਸੇ ਮਾਮਲੇ ਵਿੱਚ ਗ੍ਰਿਫ਼ਤਾਰੀ ਹੋਈ ਦੱਸੀ ਜਾ ਰਹੀਂ ਹੈ। ਦੱਸ ਦਈਏ ਕਿ ਬੀਤੇ ਦਿਨੀਂ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਦੇ ਸਹਿਯੋਗੀ ਨੂੰ 4 ਲੱਖ ਰੁਪਏ ਦੀ ਰਿਸ਼ਵਤ ਨਾਲ ਗ੍ਰਿਫਤਾਰ ਕੀਤਾ ਗਿਆ ਸੀ। ਵਿਜੀਲੈਂਸ ਨੇ ਵਿਧਾਇਕ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਵਿਧਾਇਕ ਨੇ ਵੀ ਕਿਹਾ ਸੀ ਕਿ ਰਿਸ਼ਮ ਗੁਪਤਾ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ। ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਤੋਂ 'ਆਪ' ਵਿਧਾਇਕ ਅਮਿਤ ਰਤਨ ਨੂੰ ਕੀਤਾ ਗ੍ਰਿਫਤਾਰ
NIA ਦੀ ਰੇਡ ਵਿੱਚ ਖ਼ਾਲਿਸਤਾਨੀ ਸਮਰਥਕਾਂ ਸਮੇਤ ਬਿਸ਼ਨੋਈ ਗੈਂਗ ਦੇ 6 ਗੁਰਗੇ ਗ੍ਰਿਫ਼ਤਾਰ
NIA Raid: ਅੱਤਵਾਦੀ-ਗੈਂਗਸਟਰ-ਡਰੱਗ ਸਮੱਗਲਰ ਗਠਜੋੜ ਦਾ ਪਰਦਾਫਾਸ਼ ਕਰਨ ਲਈ ਐਨਆਈਏ ਵੱਲੋਂ ਅੱਠ ਰਾਜਾਂ ਵਿੱਚ 76 ਟਿਕਾਣਿਆਂ 'ਤੇ ਹਾਲ ਹੀ ਵਿੱਚ ਛਾਪੇਮਾਰੀ ਕਰਨ ਤੋਂ ਬਾਅਦ, ਪ੍ਰਮੁੱਖ ਜਾਂਚ ਏਜੰਸੀ ਨੇ ਲੱਕੀ ਖੋਖਰ ਉਰਫ ਡੇਨਿਸ ਸਮੇਤ ਛੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਕੈਨੇਡਾ ਬੈਠੇ ਅਰਸ਼ਦੀਪ ਸਿੰਘ ਡੱਲਾ ਦਾ ਕਰੀਬੀ ਸਾਥੀ ਹੈ। ਜ਼ਿਕਰ ਕਰ ਦਈਏ ਕਿ ਖੋਖਰ, ਬਠਿੰਡਾ ਦਾ ਰਹਿਣ ਵਾਲਾ ਹੈ ਜਿਸ ਨੂੰ ਮੰਗਲਵਾਰ ਨੂੰ ਰਾਜਸਥਾਨ ਦੇ ਸ੍ਰੀ ਗੰਗਾਨਗਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। NIA ਦੀ ਰੇਡ ਵਿੱਚ ਖ਼ਾਲਿਸਤਾਨੀ ਸਮਰਥਕਾਂ ਸਮੇਤ ਬਿਸ਼ਨੋਈ ਗੈਂਗ ਦੇ 6 ਗੁਰਗੇ ਗ੍ਰਿਫ਼ਤਾਰ
ਪੰਜਾਬ ਸਰਕਾਰ ਵੱਲੋਂ ਪਰਲਜ਼ ਗਰੁੱਪ 'ਤੇ ਸ਼ਿਕੰਜਾ
Punjab News: ਪੰਜਾਬ ਸਰਕਾਰ ਨੇ ਪਰਲਜ਼ ਗਰੁੱਪ ਉੱਪਰ ਸ਼ਿਕੰਜਾ ਕੱਸ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਰਲਜ਼ ਗਰੁੱਪ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਨ ਦੇ ਆਦੇਸ਼ ਦਿੱਤੇ ਹਨ। ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਦੀਆਂ ਮਾਲ ਰਿਕਾਰਡ ’ਚ ਰੈੱਡ ਐਂਟਰੀਆਂ ਕੀਤੀਆਂ ਜਾਣ ਤਾਂ ਜੋ ਕੋਈ ਵੀ ਗਰੁੱਪ ਦੀਆਂ ਜਾਇਦਾਦਾਂ ਨੂੰ ਵੇਚ ਜਾਂ ਖਰੀਦ ਨਾ ਸਕੇ। ਪੰਜਾਬ ਸਰਕਾਰ ਵੱਲੋਂ ਪਰਲਜ਼ ਗਰੁੱਪ 'ਤੇ ਸ਼ਿਕੰਜਾ
ਡੀਜੇ ਬੰਦ ਕਰਵਾਉਣ ਨੂੰ ਲੈ ਕੇ ਵਿਵਾਦ, ਦਾਦੇ ਦੀਆਂ ਤੋੜੀਆਂ ਲੱਤਾਂ ਪੋਤਾ ਗੰਭੀਰ ਜ਼ਖ਼ਮੀ
Punjab News: ਅਬੋਹਰ ਦੇ ਸੁਭਾਸ਼ ਨਗਰ ਵਿਖੇ ਇੱਕ ਘਰ ਵਿੱਚ ਪ੍ਰੋਗਰਾਮ ਕਰਵਾਇਆ ਜਾ ਰਿਹਾ ਸੀ ਇਸ ਦੌਰਾਨ ਡੀਜੇ ਵੀ ਚੱਲ ਰਿਹਾ ਸੀ ਤਾਂ ਇਸ ਦੌਰਾਨ ਡੀਜੇ ਬੰਦ ਕਰਵਾਉਣ ਨੂੰ ਲੈ ਕੇ ਝਗੜ ਹੋ ਗਿਆ ਤੇ ਇੱਕ ਵਿਅਕਤੀ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਦਰਅਸਲ ਰਾਤ ਦੇ 12 ਵਜੇ ਤੱਕ ਡੀਜੇ ਨਾ ਬੰਦ ਹੋਣ 'ਤੇ ਗੁਆਂਢੀ ਅਤੇ ਉਸ ਦੇ ਲੜਕੇ ਨੇ ਡੀਜੇ ਬੰਦ ਕਰਨ ਲਈ ਕਿਹਾ ਤਾਂ ਉਸ ਵੇਲੇ ਉਨ੍ਹਾਂ ਵੱਲੋਂ ਡੀਜੇ ਬੰਦ ਕਰ ਦਿੱਤਾ ਅਤੇ ਕਰੀਬ 12.30 ਵਜੇ ਪ੍ਰੋਗਰਾਮ ਤੋਂ ਆਏ ਕੁਝ ਵਿਅਕਤੀ ਗੁਆਂਢੀ ਦੇ ਘਰ ਅੰਦਰ ਦਾਖਲ ਹੋ ਗਏ ਤੇ ਉਨ੍ਹਾਂ ਦੇ ਪਰਿਵਾਰ 'ਤੇ ਕਾਤਲਾਨਾ ਹਮਲਾ ਕੀਤਾ। ਡੀਜੇ ਬੰਦ ਕਰਵਾਉਣ ਨੂੰ ਲੈ ਕੇ ਵਿਵਾਦ, ਦਾਦੇ ਦੀਆਂ ਤੋੜੀਆਂ ਲੱਤਾਂ ਪੋਤਾ ਗੰਭੀਰ ਜ਼ਖ਼ਮੀ
ਸੁਖਬੀਰ ਬਾਦਲ ਦੀ ਸੀਐਮ ਮਾਨ ਨੂੰ ਚੇਤਾਵਨੀ!
Jalandhar News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੇ ਖੋਖਲੇ ਦਾਅਵਿਆਂ ਰਾਹੀਂ ਪੰਜਾਬੀਆਂ ਨੂੰ ਮੂਰਖ ਬਣਾਉਣ ਦੀ ਮੁਹਿੰਮ ਤੋਂ ਬਾਜ਼ ਆਉਣ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਕਾਨੂੰਨ ਵਿਵਸਥਾ ਕੰਟਰੋਲ ਹੇਠ ਕਰਨ ਤੇ ਇੰਡਸਟਰੀ ਨੂੰ ਦੇਣ ਲਈ ਢੁੱਕਵੀਂ ਬਿਜਲੀ, ਸਹੂਲਤਾਂ ਮੁਹੱਈਆ ਹੋਣ ’ਤੇ ਹੀ ‘ਨਿਵੇਸ਼ ਪੰਜਾਬ ਸੰਮੇਲਨ’ ਕਰਵਾਉਣ। ਸੁਖਬੀਰ ਬਾਦਲ ਦੀ ਸੀਐਮ ਮਾਨ ਨੂੰ ਚੇਤਾਵਨੀ!
Weather Update: ਗਰਮੀ ਕੱਢਣ ਲੱਗੀ ਵੱਟ! ਇਸ ਵਾਰ ਬਾਰਸ਼ 'ਚ 53.4 ਫ਼ੀਸਦ ਗਿਰਾਵਟ
ਇਸ ਵਾਰ ਫਰਵਰੀ ਵਿੱਚ ਹੀ ਪਾਰਾ ਚੜ੍ਹਨ ਲੱਗਾ ਹੈ। ਪੰਜਾਬ ਤੇ ਹਰਿਆਣਾ ਵਿੱਚ ਤਾਪਮਾਨ ਆਮ ਨਾਲੋਂ ਕਾਫੀ ਉੱਪਰ ਚੱਲ ਰਿਹਾ ਹੈ। ਇਸ ਦਾ ਇੱਕ ਕਾਰਨ ਇਹ ਵੀ ਹੈ ਕਿ ਇਸ ਵਾਰ ਜਨਵਰੀ ਤੇ ਫਰਵਰੀ ਵਿੱਚ ਬਾਰਸ਼ ਨਾ ਦੇ ਬਰਾਬਰੀ ਹੋਈ ਹੈ। ਮੌਸਮ ਵਿਭਾਗ ਅਨੁਸਾਰ ਹਰ ਸਾਲ ਜਨਵਰੀ ਤੇ ਫਰਵਰੀ ਮਹੀਨੇ ਵਿੱਚ ਭਾਰੀ ਮੀਂਹ ਪੈਂਦਾ ਹੈ ਪਰ ਇਸ ਵਾਰ 1 ਜਨਵਰੀ ਤੋਂ ਲੈ ਕੇ ਹੁਣ ਤੱਕ ਆਮ ਨਾਲੋਂ 53.4 ਫ਼ੀਸਦ ਮੀਂਹ ਘੱਟ ਪਿਆ ਹੈ। ਹਾਸਲ ਜਾਣਕਾਰੀ ਅਨੁਸਾਰ ਇਸ ਵਰ੍ਹੇ 1 ਜਨਵਰੀ ਤੋਂ ਲੈ ਕੇ ਹੁਣ ਤੱਕ 27.4 ਫ਼ੀਸਦ ਮੀਂਹ ਹੀ ਪਿਆ ਹੈ। ਮੌਸਮ ਵਿਗਿਆਨੀਆਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਦੇ ਕੋਈ ਆਸਾਰ ਦਿਖਾਈ ਨਹੀਂ ਦੇ ਰਹੇ ਹਨ। ਇਸ ਲਈ ਪਾਰਾ ਹੋਰ ਚੜ੍ਹਨ ਦੇ ਆਸਾਰ ਹਨ।
Chandigarh News : ਚੰਡੀਗੜ੍ਹ ਪੁਲਿਸ ਨੇ ਲੱਕੀ ਪਟਿਆਲ ਗੈਂਗ ਦੇ 2 ਮੈਂਬਰਾਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ ਪੁਲਿਸ ਨੇ ਲੱਕੀ ਪਟਿਆਲ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਚੰਡੀਗੜ੍ਹ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਇਨ੍ਹਾਂ ਦੋਵਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਦੋਵਾਂ ਤੋਂ ਦੋ ਹਥਿਆਰ ਵੀ ਬਰਾਮਦ ਹੋਏ ਹਨ। ਚਾਰ ਵਜੇ ਚੰਡੀਗੜ੍ਹ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਦਫ਼ਤਰ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਬਾਕੀ ਜਾਣਕਾਰੀ ਦਿੱਤੀ ਜਾਵੇਗੀ।
PM Modi: ਗ੍ਰੀਨ ਐਨਰਜੀ ਸ੍ਰੋਤ ਨਿੱਜੀ ਕੰਪਨੀਆਂ ਲਈ 'ਸੋਨੇ ਦੀ ਖਾਨ' ਤੋਂ ਘੱਟ ਨਹੀਂ: PM ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਦੀ ਸੌਰ, ਹਵਾ ਤੇ ਬਾਇਓਗੈਸ ਸਮਰੱਥਾ ਨਿੱਜੀ ਖੇਤਰ ਲਈ ਸੋਨੇ ਦੀ ਖਾਨ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ, ਇਨ੍ਹਾਂ ਨਵਿਆਉਣਯੋਗ ਸ੍ਰੋਤਾਂ ਵਿੱਚ ਵੱਡੀ ਗਿਣਤੀ ਵਿੱਚ ਹਰਿਤ ਰੁਜ਼ਗਾਰ ਪੈਦਾ ਕਰਨ ਦੀ ਵੱਡੀ ਸਮਰੱਥਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਬਜਟ ਤੋਂ ਬਾਅਦ ਦੇ ਪਹਿਲੇ ਵੈਬਿਨਾਰ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਤੌਰ 'ਤੇ ਗ੍ਰੀਨ ਐਨਰਜੀ 'ਤੇ ਧਿਆਨ ਕੇਂਦਰਿਤ ਕੀਤਾ ਹੈ।
Harmanpreet Kaur, Women's T20 World Cup 2023: ਆਸਟ੍ਰੇਲੀਆ ਖਿਲਾਫ ਹਰਮਨਪ੍ਰੀਤ ਦਾ ਚਲਦਾ ਹੈ ਬੱਲਾ, ਜੇ ਨਾ ਖੇਡੀ ਤਾਂ ਵਧਣਗੀਆਂ ਦਿੱਕਤਾਂ
ਦੱਖਣੀ ਅਫਰੀਕਾ ਵਿੱਚ ਚੱਲ ਰਹੇ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2023 ਦਾ ਪਹਿਲਾ ਸੈਮੀਫਾਈਨਲ ਅੱਜ ਖੇਡਿਆ ਜਾਵੇਗਾ। ਇਹ ਮੈਚ ਭਾਰਤ ਅਤੇ ਆਸਟ੍ਰੇਲੀਆ ਦੀਆਂ ਮਹਿਲਾ ਟੀਮਾਂ ਵਿਚਾਲੇ ਹੋਵੇਗਾ। ਪਰ ਇਸ ਅਹਿਮ ਮੈਚ ਤੋਂ ਪਹਿਲਾਂ ਹੀ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਰਿਪੋਰਟ ਮੁਤਾਬਕ ਟੀਮ ਇੰਡੀਆ ਦੀ ਤੇਜ਼ ਗੇਂਦਬਾਜ਼ ਪੂਜਾ ਵਸਤਰਾਕਰ ਬੀਮਾਰੀ ਕਾਰਨ ਇਸ ਮੈਚ ਤੋਂ ਬਾਹਰ ਹੋ ਗਈ ਸੀ। ਇਸ ਦੇ ਨਾਲ ਹੀ ਟੀਮ ਦੀ ਕਪਤਾਨ ਹਰਮਨਪ੍ਰੀਤ ਦਾ ਖੇਡਣਾ ਵੀ ਸ਼ੱਕੀ ਹੈ। ਉਹ ਵੀ ਬਿਮਾਰ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਸੈਮੀਫਾਈਨਲ 'ਚ ਆਸਟ੍ਰੇਲੀਆ ਖ਼ਿਲਾਫ਼ ਭਾਰਤ ਦਾ ਰਾਹ ਆਸਾਨ ਨਹੀਂ ਹੋਵੇਗਾ। ਕਿਉਂਕਿ ਹਰਮਨਪ੍ਰੀਤ ਕੌਰ ਟੀ-20 ਇੰਟਰਨੈਸ਼ਨਲ 'ਚ ਆਸਟ੍ਰੇਲੀਆ ਖਿਲਾਫ ਭਾਰਤ ਦੀ ਸਭ ਤੋਂ ਸਫਲ ਬੱਲੇਬਾਜ਼ ਹੈ।
Punjab News: ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਸਾਹਮਣੇ ਨਹੀਂ ਟਿਕ ਸਕੀ ਪੰਜਾਬ ਪੁਲਿਸ
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੂੰ ਪੰਜਾਬ ਪੁਲਿਸ ਨਹੀਂ ਰੋਕ ਸਕੀ। ਭਾਈ ਅੰਮ੍ਰਿਤਪਾਲ ਸਿੰਘ ਨੇ ਅਜਨਾਲਾ ਥਾਣੇ ਦੇ ਘਿਰਾਓ ਦਾ ਐਲਾਨ ਕੀਤਾ ਸੀ ਜਿਨ੍ਹਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਨੇ ਸਖਤ ਰੋਕਾਂ ਲਾਈਆਂ ਹੋਈਆਂ ਸੀ। ਭਾਈ ਅੰਮ੍ਰਿਤਪਾਲ ਸਿੰਘ ਦੇ ਹਮਾਇਤੀ ਇੰਨੀ ਵੱਡੀ ਗਿਣਤੀ ਵਿੱਚ ਪਹੁੰਚ ਗਏ ਕਿ ਪੁਲਿਸ ਉਨ੍ਹਾਂ ਨੂੰ ਰੋਕਣ ਵਿੱਚ ਬੇਵੱਸ ਨਜ਼ਰ ਆਈ।